Isaías 63
Punjabi Bible (GL_PUNJABI) vs ARA
ARA Almeida Revista e Atualizada 1993
1 ਯਹੋਵਾਹ ਆਪਣੇ ਲੋਕਾਂ ਬਾਰੇ ਨਿਆਂ ਕਰਦਾ ਹੈ ਅਦੋਮ ਤੋਂ ਇਹ ਕੌਣ ਆ ਰਿਹਾ ਹੈ? ਉਹ ਬਸਾਰਾਹ ਤੋਂ ਆਉਂਦਾ ਹੈ। ਅਤੇ ਉਸ ਦੇ ਬਸਤਰ ਸੂਹੇ ਰੰਗ ਵਿੱਚ ਰਂਗੇ ਹੋਏ ਨੇ। ਉਹ ਆਪਣੀ ਪੋਸ਼ਾਕ ਵਿੱਚ ਸ਼ਾਨਦਾਰ ਦਿਸਦਾ ਹੈ। ਉਹ ਆਪਣੀ ਮਹਾਨ ਸ਼ਕਤੀ ਨਾਲ ਸਿਰ ਝੁਕਾ ਕੇ ਤੁਰ ਰਿਹਾ ਹੈ। ਉਹ ਆਖਦਾ ਹੈ, “ਮੇਰੇ ਕੋਲ ਤੁਹਾਨੂੰ ਬਚਾਉਣ ਦੀ ਸ਼ਕਤੀ ਹੈ, ਅਤੇ ਮੈਂ ਸੱਚ ਬੋਲਦਾ ਹਾਂ।”"
1 Quem é este que vem de Edom, de Bozra, com vestes de vivas cores, que é glorioso em sua vestidura, que marcha na plenitude da sua força? Sou eu que falo em justiça, poderoso para salvar.
2 “ਤੁਹਾਡੇ ਬਸਤਰ ਲਾਲ ਸੂਹੇ ਕਿਉਂ ਨੇ? ਉਹ ਬਸਤਰ ਉਸ ਬੰਦੇ ਵਰਗੇ ਨੇ ਜਿਹੜਾ ਅੰਗੂਰਾਂ ਨੂੰ ਮੈਅ ਬਨਾਉਣ ਲਈ ਕੁਚਲਦਾ ਹੈ।”"
2 Por que está vermelho o traje, e as tuas vestes, como as daquele que pisa uvas no lagar?
3 ਉਹ ਜਵਾਬ ਦਿੰਦਾ ਹੈ, “ਮੈਂ ਇੱਕਲਾ ਹੀ ਵਾਈਨਪ੍ਰੈਸ ਅੰਦਰ ਤੁਰਿਆ ਹਾਂ। ਕਿਸੇ ਨੇ ਮੇਰੀ ਸਹਾਇਤਾ ਨਹੀਂ ਕੀਤੀ। ਮੈਂ ਨਰਾਜ਼ ਸਾਂ ਅਤੇ ਅੰਗੂਰਾਂ ਉੱਤੇ ਤੁਰਦਾ ਰਿਹਾ। ਦੁਸ਼ਮਣਾਂ ਦਾ ਲਹੂ ਮੇਰੇ ਕੱਪੜਿਆਂ ਉੱਤੇ ਡੁਲ੍ਹਿਆ। ਇਸ ਲਈ ਮੇਰੇ ਕੱਪੜੇ ਗੰਦੇ ਹਨ।"
3 O lagar, eu o pisei sozinho, e dos povos nenhum homem se achava comigo; pisei as uvas na minha ira; no meu furor, as esmaguei, e o seu sangue me salpicou as vestes e me manchou o traje todo.
4 ਮੈਂ ਲੋਕਾਂ ਨੂੰ ਸਜ਼ਾ ਦੇਣ ਲਈ ਇੱਕ ਸਮਾਂ ਚੁਣਿਆ। ਹੁਣ ਮੇਰਾ, ਆਪਣੇ ਬੰਦਿਆਂ ਨੂੰ ਬਚਾਉਣ ਅਤੇ ਉਨ੍ਹਾਂ ਦੀ ਰਾਖੀ ਕਰਨ ਦਾ ਸਮਾਂ ਆ ਰਿਹਾ ਹੈ।"
4 Porque o dia da vingança me estava no coração, e o ano dos meus redimidos é chegado.
5 ਮੈਂ ਚਾਰ-ਚੁਫ਼ੇਰੇ ਦੇਖਿਆ, ਪਰ ਮੈਨੂੰ ਮੇਰੀ ਸਹਾਇਤਾ ਕਰਨ ਵਾਲਾ ਕੋਈ ਵੀ ਵਿਅਕਤੀ ਨਹੀਂ ਦਿਸਿਆ। ਮੈਂ ਹੈਰਾਨ ਸਾਂ ਕਿ ਕਿਸੇ ਨੇ ਵੀ ਮੇਰਾ ਪੱਖ ਨਹੀਂ ਲਿਆ ਸੀ। ਇਸ ਲਈ ਮੈਂ ਆਪਣੇ ਬੰਦਿਆਂ ਨੂੰ ਬਚਾਉਣ ਲਈ ਆਪਣੀ ਸ਼ਕਤੀ ਵਰਤੀ। ਮੇਰੇ ਆਪਣੇ ਰੋਹ ਨੇ ਮੈਨੂੰ ਆਸਰਾ ਦਿੱਤਾ।"
5 Olhei, e não havia quem me ajudasse, e admirei-me de não haver quem me sustivesse; pelo que o meu próprio braço me trouxe a salvação, e o meu furor me susteve.
6 ਜਦੋਂ ਮੈਂ ਗੁੱਸੇ ਸਾਂ, ਮੈਂ ਲੋਕਾਂ ਨੂੰ ਕੁਚਲਦਾ ਰਿਹਾ ਮੈਂ ਉਨ੍ਹਾਂ ਨੂੰ ਆਪਣੀ ਤੈਸ਼ ਵਿੱਚ ਸਜ਼ਾ ਦਿੱਤੀ ਮੈਂ ਉਨ੍ਹਾਂ ਦਾ ਲਹੂ ਧਰਤੀ ਉੱਤੇ ਡੋਲ੍ਹਿਆ।”"
6 Na minha ira, pisei os povos, no meu furor, embriaguei-os, derramando por terra o seu sangue.
7 ਯਹੋਵਾਹ ਆਪਣੇ ਲੋਕਾਂ ਉੱਤੇ ਮਿਹਰਬਾਨ ਰਿਹਾ ਹੈ ਮੈਂ ਚੇਤੇ ਰੱਖਾਂਗਾ ਕਿ ਯਹੋਵਾਹ ਮਿਹਰਬਾਨ ਹੈ। ਅਤੇ ਮੈਂ ਯਹੋਵਾਹ ਦੀ ਉਸਤਤ ਕਰਨੀ ਚੇਤੇ ਰੱਖਾਂਗਾ। ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਬਹੁਤ ਚੰਗੀਆਂ ਚੀਜ਼ਾਂ ਦਿੱਤੀਆਂ! ਯਹੋਵਾਹ ਸਾਡੇ ਉੱਪਰ ਬਹੁਤ ਮਿਹਰਬਾਨ ਰਿਹਾ ਹੈ। ਯਹੋਵਾਹ ਨੇ ਸਾਡੇ ਲਈ ਦਇਆ ਦਰਸਾਈ।"
7 Celebrarei as benignidades do Senhor e os seus atos gloriosos, segundo tudo o que o Senhor nos concedeu e segundo a grande bondade para com a casa de Israel, bondade que usou para com eles, segundo as suas misericórdias e segundo a multidão das suas benignidades.
8 ਯਹੋਵਾਹ ਨੇ ਆਖਿਆ, “ਇਹ ਮੇਰੇ ਲੋਕ ਹਨ। ਇਹ ਮੇਰੇ ਅਸਲੀ ਬੱਚੇ ਹਨ।” ਇਸ ਲਈ ਯਹੋਵਾਹ ਨੇ ਉਨ੍ਹਾਂ ਲੋਕਾਂ ਨੂੰ ਬਚਾ ਲਿਆ।"
8 Porque ele dizia: Certamente, eles são meu povo, filhos que não mentirão; e se lhes tornou o seu Salvador.
9 ਲੋਕਾਂ ਲਈ ਬਹੁਤ ਮੁਸੀਬਤ ਸਨ, ਪਰ ਯਹੋਵਾਹ ਉਨ੍ਹਾਂ ਦੇ ਖਿਲਾਫ਼ ਨਹੀਂ ਸੀ। ਯਹੋਵਾਹ ਨੇ ਲੋਕਾਂ ਨਾਲ ਪਿਆਰ ਕੀਤਾ ਅਤੇ ਉਨ੍ਹਾਂ ਲਈ ਦੁੱਖ ਮਹਿਸੂਸ ਕੀਤਾ। ਇਸ ਲਈ ਯਹੋਵਾਹ ਨੇ ਉਨ੍ਹਾਂ ਨੂੰ ਬਚਾਇਆ। ਯਹੋਵਾਹ ਨੇ ਉਨ੍ਹਾਂ ਨੂੰ ਬਚਾਉਣ ਲਈ ਆਪਣਾ ਖਾਸ ਦੂਤ ਭੇਜਿਆ। ਉਸ ਨੇ ਉਨ੍ਹਾਂ ਨੂੰ ਉੱਪਰ ਚੁੱਕ ਲਿਆ ਅਤੇ ਲੈ ਗਿਆ। ਅਤੇ ਉਹ ਉਨ੍ਹਾਂ ਦੀ ਸਦਾ ਲਈ ਦੇਖ-ਭਾਲ ਕਰੇਗਾ।"
9 Em toda a angústia deles, foi ele angustiado, e o Anjo da sua presença os salvou; pelo seu amor e pela sua compaixão, ele os remiu, os tomou e os conduziu todos os dias da antiguidade.
10 ਪਰ ਲੋਕ ਯਹੋਵਾਹ ਦੇ ਖਿਲਾਫ਼ ਹੋ ਗਏ ਸਨ। ਉਨ੍ਹਾਂ ਨੇ ਉਸ ਦੇ ਪਵਿੱਤਰ ਆਤਮੇ ਨੂੰ ਬਹੁਤ ਉਦਾਸ ਕਰ ਦਿੱਤਾ। ਇਸ ਲਈ ਯਹੋਵਾਹ ਉਨ੍ਹਾਂ ਦਾ ਦੁਸ਼ਮਣ ਹੋ ਗਿਆ। ਯਹੋਵਾਹ ਉਨ੍ਹਾਂ ਲੋਕਾਂ ਦੇ ਖਿਲਾਫ਼ ਲੜਿਆ।"
10 Mas eles foram rebeldes e contristaram o seu Espírito Santo, pelo que se lhes tornou em inimigo e ele mesmo pelejou contra eles.
11 ਪਰ ਯਹੋਵਾਹ ਨੂੰ ਹੁਣ ਤੱਕ ਚੇਤੇ ਹੈ ਕਿ ਬਹੁਤ ਪਹਿਲਾਂ ਕੀ ਵਾਪਰਿਆ ਸੀ। ਉਸ ਨੂੰ ਮੂਸਾ ਅਤੇ ਉਸ ਦੇ ਲੋਕਾਂ ਦੀ ਯਾਦ ਹੈ। ਯਹੋਵਾਹ ਹੀ ਸੀ ਜਿਸ ਨੇ ਉਨ੍ਹਾਂ ਲੋਕਾਂ ਨੂੰ ਸਮੁੰਦਰੋ ਪਾਰ ਲੰਘਾਇਆ ਸੀ। ਉਸ ਨੇ ਆਪਣੇ ਇੱਜੜ ਦੀ ਅਗਵਾਈ ਕਰਨ ਲਈ, ਆਪਣੇ ਅਜੜੀਆਂ ਦਾ ਇਸਤੇਮਾਲ ਕੀਤਾ ਸੀ। ਪਰ ਹੁਣ ਯਹੋਵਾਹ ਕਿੱਥੋ ਹੈ, ਉਹ ਜਿਸਨੇ ਉਨ੍ਹਾਂ ਦਰਮਿਆਨ ਆਪਣਾ ਆਤਮਾ ਪਾਇਆ।"
11 Então, o povo se lembrou dos dias antigos, de Moisés, e disse: Onde está aquele que fez subir do mar o pastor do seu rebanho? Onde está o que pôs nele o seu Espírito Santo?
12 ਯਹੋਵਾਹ ਨੇ ਮੂਸਾ ਦਾ ਸੱਜਾ ਹੱਥ ਫ਼ੜਕੇ ਅਗਵਾਈ ਕੀਤੀ। ਯਹੋਵਾਹ ਨੇ ਮੂਸਾ ਦੀ ਅਗਵਾਈ ਲਈ ਆਪਣੀ ਅਦਭੁਤ ਸ਼ਕਤੀ ਦਾ ਇਸਤੇਮਾਲ ਕੀਤਾ। ਯਹੋਵਾਹ ਨੇ ਪਾਣੀ ਨੂੰ ਵੰਡ ਦਿੱਤਾ ਤਾਂ ਜੋ ਲੋਕ ਸਮੁੰਦਰ ਵਿੱਚੋਂ ਲੰਘ ਸੱਕਣ। ਯਹੋਵਾਹ ਨੇ ਇਹ ਮਹਾਨ ਗੱਲਾਂ ਕਰਕੇ ਆਪਣਾ ਨਾਮ ਮਸ਼ਹੂਰ ਕਰ ਦਿੱਤਾ।"
12 Aquele cujo braço glorioso ele fez andar à mão direita de Moisés? Que fendeu as águas diante deles, criando para si um nome eterno?
13 ਯਹੋਵਾਹ ਨੇ ਡੂੰਘੇ ਸਮੁੰਦਰਾਂ ਵਿੱਚੋਂ ਲੋਕਾਂ ਦੀ ਅਗਵਾਈ ਕੀਤੀ। ਲੋਕੀ ਬਿਨਾ ਡੋਲੇ ਤੁਰਦੇ ਗਏ ਜਿਵੇਂ ਘੋੜਾ ਮਾਰੂਬਲ ਵਿੱਚ ਤੁਰਦਾ ਹੈ।"
13 Aquele que os guiou pelos abismos, como o cavalo no deserto, de modo que nunca tropeçaram?
14 ਖੇਤਾਂ ਵਿੱਚੋਂ ਲੰਘਦਿਆਂ ਹੋਇਆਂ ਕੋਈ ਪਸ਼ੂ ਨਹੀਂ ਡਿੱਗਦਾ। ਇਸੇ ਤਰ੍ਹਾਂ ਹੀ, ਲੋਕ ਸਮੁੰਦਰ ਵਿੱਚੋਂ ਲੰਘਣ ਸਮੇਂ ਨਹੀਂ ਡਿੱਗੇ। ਯਹੋਵਾਹ ਦੇ ਆਤਮੇ ਨੇ, ਲੋਕਾਂ ਦੀ ਅਰਾਮ ਕਰਨ ਵਾਲੀ ਥਾਂ ਵੱਲ ਅਗਵਾਈ ਕੀਤੀ। ਲੋਕ ਸਾਰਾ ਸਮਾਂ ਸੁਰੱਖਿਅਤ ਰਹੇ। ਯਹੋਵਾਹ ਜੀ, ਇਹੀ ਢੰਗ ਸੀ ਜਿਸ ਨਾਲ ਤੁਸੀਂ ਆਪਣੇ ਲੋਕਾਂ ਦੀ ਅਗਵਾਈ ਕੀਤੀ। ਤੁਸੀਂ ਲੋਕਾਂ ਦੀ ਅਗਵਾਈ ਕੀਤੀ ਅਤੇ ਤੁਸੀਂ ਆਪਣੇ-ਆਪ ਨੂੰ ਅਦਭੁਤ ਬਣਾ ਲਿਆ।"
14 Como o animal que desce aos vales, o Espírito do Senhor lhes deu descanso. Assim, guiaste o teu povo, para te criares um nome glorioso.
15 ਪਰਮੇਸ਼ੁਰ ਅੱਗੇ ਪ੍ਰਾਰਥਨਾ ਆਪਣੇ ਲੋਕਾਂ ਦੀ ਸਹਾਇਤਾ ਲਈ ਯਹੋਵਾਹ ਜੀ, ਆਪਣੇ ਉੱਚੇ ਅਕਾਸ਼ਾਂ ਤੋਂ ਹੇਠਾਂ ਵੱਲ ਦੇਖੋ। ਦੇਖੋ ਕਿ ਹੁਣ ਕਿਹੜੀਆਂ ਗੱਲਾਂ ਵਾਪਰ ਰਹੀਆਂ ਨੇ! ਅਕਾਸ਼ ਵਿੱਚਲੇ ਆਪਣੇ ਮਹਾਨ ਅਤੇ ਪਵਿੱਤਰ ਘਰ ਵਿੱਚੋਂ, ਸਾਡੇ ਵੱਲ ਦੇਖੋ। ਸਾਡੇ ਲਈ ਤੁਹਾਡਾ ਗੂਹੜਾ ਪਿਆਰ ਕਿੱਥੋ ਹੈ? ਤੁਹਾਡੇ ਤਾਕਤਵਰ ਕੰਮ ਕਿੱਥੋ ਨੇ ਜਿਹੜੇ ਤੁਹਾਡੇ ਧੁਰ ਅੰਦਰੋਂ ਆਉਂਦੇ ਨੇ? ਮੇਰੇ ਲਈ ਤੁਹਾਡੀ ਦਇਆ ਕਿੱਥੋ ਹੈ? ਤੁਸੀਂ ਆਪਣੇ ਮਿਹਰ ਭਰੇ ਪਿਆਰ ਨੂੰ ਮੇਰੇ ਕੋਲੋਂ ਕਿੱਥੋ ਛੁਪਾ ਰਹੇ ਹੋ?"
15 Atenta do céu e olha da tua santa e gloriosa habitação. Onde estão o teu zelo e as tuas obras poderosas? A ternura do teu coração e as tuas misericórdias se detêm para comigo!
16 ਦੇਖੋ, ਤੁਸੀਂ ਸਾਡੇ ਪਿਤਾ ਹੋ! ਅਬਰਾਹਾਮ ਸਾਨੂੰ ਨਹੀਂ ਜਾਣਦਾ। ਇਸਰਾਏਲ (ਯਾਕੂਬ) ਸਾਨੂੰ ਨਹੀਂ ਪਛਾਣਦਾ। ਯਹੋਵਾਹ ਜੀ, ਤੁਸੀਂ ਸਾਡੇ ਪਿਤਾ ਹੋ, ਤੁਸੀਂ ਹੀ ਹੋ ਜਿਸਨੇ ਸਾਨੂੰ ਸਦਾ ਬਚਾਇਆ ਹੈ।"
16 Mas tu és nosso Pai, ainda que Abraão não nos conhece, e Israel não nos reconhece; tu, ó Senhor , és nosso Pai; nosso Redentor é o teu nome desde a antiguidade.
17 ਯਹੋਵਾਹ ਜੀ, ਤੁਸੀਂ ਸਾਨੂੰ ਆਪਣੇ ਤੋਂ ਦੂਰ ਕਿਉਂ ਧੱਕ ਰਹੇ ਹੋਂ? ਸਾਡੇ ਲਈ ਤੁਹਾਡੇ ਪੈਰੋਕਾਰ ਬਣਨ ਨੂੰ ਮੁਸ਼ਕਿਲ ਕਿਉਂ ਬਣਾ ਰਹੇ ਹੋ? ਯਹੋਵਾਹ ਜੀ, ਸਾਡੇ ਵੱਲ ਪਰਤ ਆਓ! ਅਸੀਂ ਤੁਹਾਡੇ ਸੇਵਕ ਹਾਂ। ਸਾਡੇ ਵੱਲ ਆ ਜਾਓ ਅਤੇ ਸਾਡੇ ਸਹਾਇਤਾ ਕਰੋ! ਤੁਹਾਡੇ ਪਰਿਵਾਰ ਹੀ ਸਾਡੇ ਨੇ।"
17 Ó Senhor , por que nos fazes desviar dos teus caminhos? Por que endureces o nosso coração, para que te não temamos? Volta, por amor dos teus servos e das tribos da tua herança.
18 ਤੁਹਾਡੇ ਲੋਕਾਂ ਨੇ ਤੁਹਾਡੀ ਪਵਿੱਤਰ ਜ਼ਮੀਨ ਉੱਤੇ ਸਿਰਫ ਬੋੜੇ ਹੀ ਸਮੇਂ ਲਈ ਕਬਜ਼ਾ ਕੀਤਾ ਅਤੇ ਹੁਣ ਸਾਡੇ ਦੁਸ਼ਮਣਾ ਨੇ ਤੁਹਾਡੇ ਮੰਦਰ ਨੂੰ ਮਿਧਿਆ ਹੈ।"
18 Só por breve tempo foi o país possuído pelo teu santo povo; nossos adversários pisaram o teu santuário.
19 ਕੁਝ ਲੋਕਾਂ ਉੱਤੇ ਤੇਰਾ ਸ਼ਾਸਨ ਨਹੀਂ ਸੀ। ਉਹ ਤੁਹਾਡਾ ਨਾਮ ਕਬੂਲ ਨਹੀਂ ਕਰਦੇ। ਅਤੇ ਅਸੀਂ ਵੀ ਉਨ੍ਹਾਂ ਲੋਕਾਂ ਵਰਗੇ ਸਾਂ।"
19 Tornamo-nos como aqueles sobre quem tu nunca dominaste e como os que nunca se chamaram pelo teu nome.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Isaías 63, comparar traduções ou montar um estudo — tudo direto pelo WhatsApp.