Isaías 65
Punjabi Bible (GL_PUNJABI) vs NVI
NVI Nova Versão Internacional
1 ਸਾਰੇ ਲੋਕ ਪਰਮੇਸ਼ੁਰ ਬਾਰੇ ਜਾਨਣਗੇ ਯਹੋਵਾਹ ਆਖਦਾ ਹੈ, “ਮੈਂ ਉਨ੍ਹਾਂ ਲੋਕਾਂ ਦੀ ਸਹਾਇਤਾ ਵੀ ਕੀਤੀ ਜਿਹੜੇ ਮੇਰੇ ਕੋਲ ਸਲਾਹ ਲੈਣ ਨਹੀਂ ਆਏ ਸਨ। ਉਹ ਲੋਕ ਜਿਨ੍ਹਾਂ ਮੈਨੂੰ ਲੱਭਿਆ ਉਹ ਮੇਰੀ ਤਲਾਸ਼ ਨਹੀਂ ਕਰ ਰਹੇ ਸਨ। ਮੈਂ ਉਸ ਕੌਮ ਨਾਲ ਗੱਲ ਕੀਤੀ ਜਿਹੜੀ ਮੇਰੇ ਨਾਮ ਦੀ ਧਾਰਣੀ ਨਹੀਂ ਹੈ। ਮੈਂ ਆਖਿਆ, ‘ਮੈਂ ਇੱਥੇ ਹਾਂ! ਮੈਂ ਇੱਥੇ ਹਾਂ!’"
1 "Fiz-me acessível aos que não perguntavam por mim; fui achado pelos que não me procuravam. A uma nação que não clamava pelo meu nome eu disse: Eis-me aqui, eis-me aqui.
2 “ਮੈਂ ਉਨ੍ਹਾਂ ਲੋਕਾਂ ਨੂੰ ਪ੍ਰਵਾਨ ਕਰਨ ਲਈ ਤਿਆਰ ਖੜ੍ਹਾ ਸਾਂ ਜਿਹੜੇ ਮੇਰੇ ਖਿਲਾਫ਼ ਹੋ ਗਏ ਸਨ। ਮੈਂ ਉਨ੍ਹਾਂ ਲੋਕਾਂ ਦੀ ਉਡੀਕ ਕਰ ਰਿਹਾ ਸਾਂ ਕਿ ਉਹ ਮੇਰੇ ਵੱਲ ਆਉਣ। ਪਰ ਉਨ੍ਹਾਂ ਨੇ ਅਜਿਹੇ ਢੰਗ ਨਾਲ ਜਿਉਣਾ ਜਾਰੀ ਰੱਖਿਆ ਜਿਹ੍ਹੜਾ ਠੀਕ ਨਹੀਂ। ਉਨ੍ਹਾਂ ਨੇ ਹਰ ਉਹ ਗੱਲ ਕੀਤੀ ਜਿਹੜੀ ਉਨ੍ਹਾਂ ਦਾ ਦਿਲ ਚਾਹੁੰਦਾ ਸੀ।"
2 O tempo todo estendi as mãos a um povo obstinado, que anda por um caminho que não é bom, seguindo as suas inclinações;
3 ਉਹ ਲੋਕ ਮੇਰੇ ਸਾਹਮਣੇ ਹਨ ਤੇ ਮੈਨੂੰ ਹਮੇਸ਼ਾ ਗੁੱਸਾ ਦਿਵਾਉਂਦੇ ਰਹਿੰਦੇ ਹਨ। ਉਹ ਲੋਕ ਬਲੀਆਂ ਚੜ੍ਹਾਉਂਦੇ ਹਨ ਅਤੇ ਆਪਣੇ ਖਾਸ ਬਾਗਾਂ ਅੰਦਰ ਧੂਫ਼ਾਂ ਬੁਖਾਉਂਦੇ ਹਨ।"
3 esse povo que sem cessar me provoca na minha frente, oferecendo sacrifícios em jardins e queimando incenso em altares de tijolos;
4 ਉਹ ਲੋਕ ਕਬਰਾਂ ਦੇ ਦਰਮਿਆਨ ਬੈਠਦੇ ਹਨ। ਉਹ ਮੁਰਦਾ ਲੋਕਾਂ ਪਾਸੋਂ ਸੰਦੇਸ਼ ਦਾ ਇੰਤਜ਼ਾਰ ਕਰਦੇ ਰਹਿੰਦੇ ਹਨ। ਉਹ ਮੁਰਦਾ ਲਾਸ਼ਾਂ ਨਾਲ ਰਹਿੰਦੇ ਵੀ ਹਨ। ਉਹ ਸੂਰ ਦਾ ਮਾਸ ਖਾਂਦੇ ਹਨ। ਉਨ੍ਹਾਂ ਦੇ ਛੁਰੀ ਕਾਂਟੇ ਸੜੇ ਹੋਏ ਮਾਸ ਨਾਲ ਲਿਬੜੇ ਹੁੰਦੇ ਹਨ।"
4 povo que vive nos túmulos e à noite se oculta nas covas, que come carne de porco, e em suas panelas tem sopa de carne impura;
5 ਪਰ ਉਹ ਲੋਕ ਹੋਰਨਾਂ ਨੂੰ ਆਖਦੇ ਹਨ, ‘ਮੇਰੇ ਨੇੜੇ ਨਾ ਆਉਣਾ! ਜਿੰਨਾ ਚਿਰ ਮੈਂ ਤੁਹਾਨੂੰ ਸ਼ੁੱਧ ਨਹੀਂ ਕਰ ਲੈਂਦਾ, ਮੈਨੂੰ ਛੁਹਣਾ ਨਹੀਂ!’ ਉਹ ਮੇਰੇ ਨੱਕ ਵਿੱਚ ਧੂਏਂ ਵਾਂਗ ਹਨ। ਅਤੇ ਉਨ੍ਹਾਂ ਦੀ ਅੱਗ ਹਰ ਸਮੇਂ ਬਲਦੀ ਰਹਿੰਦੀ ਹੈ।”"
5 esse povo diz: ‘Afasta-te! Não te aproximes de mim, pois eu sou santo! ’ Essa gente é fumaça no meu nariz! É fogo que queima o tempo todo!
6 ਇਸਰਾਏਲ ਨੂੰ ਅਵੱਸ਼ ਸਜ਼ਾ ਮਿਲੇਗੀ “ਦੇਖੋ, ਇੱਥੇ ਇੱਕ ਬਿੱਲ ਹੈ ਜਿਸ ਨੂੰ ਅਦਾ ਕਰਨਾ ਜ਼ਰੂਰੀ ਹੈ। ਇਹ ਬਿੱਲ ਦਰਸਾਉਂਦਾ ਹੈ ਕਿ ਤੁਸੀਂ ਆਪਣੇ ਪਾਪ ਲਈ ਦੋਸ਼ੀ ਹੋ। ਮੈਂ ਉਦੋਂ ਤੀਕ ਸ਼ਾਂਤ ਨਹੀਂ ਹੋਵਾਂਗਾ ਜਿੰਨਾ ਚਿਰ ਮੈਂ ਇਹ ਬਿੱਲ ਅਦਾ ਨਹੀਂ ਕਰਦਾ, ਅਤੇ ਮੈਂ ਇਸ ਬਿੱਲ ਨੂੰ ਤੁਹਾਨੂੰ ਸਜ਼ਾ ਦੇ ਕੇ ਅਦਾ ਕਰਾਂਗਾ।"
6 "Vejam, porém! Escrito está diante de mim: Não ficarei calado, mas darei plena retribuição; eu lhes darei total retribuição,
7 ਤੁਹਾਡੇ ਅਤੇ ਤੁਹਾਡੇ ਪੁਰਖਿਆਂ ਦੇ ਪਾਪ ਇੱਕੋ ਜਿਹੇ ਹਨ।” ਯਹੋਵਾਹ ਨੇ ਇਹ ਆਖਿਆ, “ਤੁਹਾਡੇ ਪੁਰਖਿਆਂ ਨੇ ਉਦੋਂ ਪਾਪ ਕੀਤਾ ਜਦੋਂ ਉਨ੍ਹਾਂ ਨੇ ਪਰਬਤ ਵਿੱਚ ਧੂਫ਼ਾਂ ਧੁਖਾਈਆਂ। ਉਨ੍ਹਾਂ ਨੇ ਉਨ੍ਹਾਂ ਪਹਾੜੀਆਂ ਉੱਤੇ ਮੈਨੂੰ ਅਪਮਾਨਿਤ ਕੀਤਾ ਅਤੇ ਮੈਂ ਉਨ੍ਹਾਂ ਨੂੰ ਪਹਿਲਾਂ ਸਜ਼ਾ ਦਿੱਤੀ। ਜਿਸਦੇ ਉਹ ਅਧਿਕਾਰੀ ਸਨ।”"
7 tanto por seus pecados como pelos pecados dos seus antepassados", diz o Senhor. "Uma vez que eles queimaram incenso nos montes e me desafiaram nas colinas, eu os farei pagar pelos seus feitos anteriores. "
8 ਯਹੋਵਾਹ ਆਖਦਾ ਹੈ, “ਜਦੋਂ ਅੰਗੂਰਾਂ ਵਿੱਚ ਨਵੀਂ ਸ਼ਰਾਬ ਹੁੰਦੀ ਹੈ, ਲੋਕ ਨਚੋੜ ਕੇ ਸ਼ਰਾਬ ਕੱਢ ਲੈਂਦੇ ਹਨ। ਪਰ ਉਹ ਅੰਗੂਰਾਂ ਨੂੰ ਪੂਰੀ ਤਰ੍ਹਾਂ ਬਰਬਾਦ ਨਹੀਂ ਕਰਦੇ। ਉਹ ਅਜਿਹਾ ਕਰਦੇ ਹਨ ਕਿਉਂਕਿ ਅੰਗੂਰਾਂ ਨੂੰ ਫ਼ੇਰ ਵੀ ਇਸਤੇਮਾਲ ਕੀਤਾ ਜਾ ਸੱਕਦਾ ਹੈ। ਇਹੀ ਗੱਲ ਮੈਂ ਆਪਣੇ ਸੇਵਕਾਂ ਨਾਲ ਕਰਾਂਗਾ। ਮੈਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਤਬਾਹ ਨਹੀਂ ਕਰਾਂਗਾ।"
8 Assim diz o Senhor: "Quando ainda se acha suco num cacho de uvas, os homens dizem: ‘Não o destruam, pois ainda há algo bom’; assim farei em favor dos meus servos; não os destruirei totalmente.
9 ਮੈਂ ਯਾਕੂਬ (ਇਸਰਾਏਲ) ਦੇ ਕੁਝ ਬੰਦਿਆਂ ਨੂੰ ਰੱਖ ਲਵਾਂਗਾ। ਯਹੂਦਾਹ ਦੇ ਕੁਝ ਬੰਦੇ ਮੇਰੇ ਪਰਬਤ ਦੇ ਮਾਲਕ ਹੋਣਗੇ। ਮੇਰੇ ਸੇਵਕ ਓੱਥੇ ਰਹਿਣਗੇ। ਮੈਂ ਉਨ੍ਹਾਂ ਲੋਕਾਂ ਦੀ ਚੋਣ ਕਰਾਂਗਾ ਜਿਹੜੇ ਓੱਥੇ ਰਹਿਣਗੇ।"
9 Farei surgir descendentes de Jacó, e de Judá quem recebe por herança as minhas montanhas. Os meus escolhidos as herdarão, e ali viverão os meus servos.
10 ਫੇਰ ਸ਼ਾਰੋਨ ਵਾਦੀ ਭੇਡਾਂ ਲਈ ਚਾਰਗਾਹ ਹੋਵੇਗੀ। ਆਕੋਰ ਦੀ ਵਾਦੀ ਪਸ਼ੂਆਂ ਦੇ ਆਰਾਮ ਕਰਨ ਦੀ ਥਾਂ ਹੋਵੇਗੀ। ਇਹ ਸਾਰੀਆਂ ਚੀਜ਼ਾਂ ਮੇਰੇ ਲੋਕਾਂ ਲਈ ਹੋਣਗੀਆਂ। ਉਹ ਲੋਕ ਜਿਹੜੇ ਮੈਨੂੰ ਤਲਾਸ਼ ਕਰਦੇ ਹਨ।"
10 Para o meu povo que me buscou, Sarom será um pasto para os rebanhos, e o vale de Acor um lugar de descanso para o gado.
11 “ਪਰ ਤੁਸੀਂ ਲੋਕਾਂ ਨੇ ਯਹੋਵਾਹ ਨੂੰ ਛੱਡ ਦਿੱਤਾ। ਇਸ ਲਈ ਤੁਹਾਨੂੰ ਸਜ਼ਾ ਮਿਲੇਗੀ। ਤੁਸੀਂ ਲੋਕਾਂ ਨੇ ਮੇਰੇ ਪਵਿੱਤਰ ਪਰਬਤ ਨੂੰ ਵਿਸਾਰ ਦਿੱਤਾ। ਤੁਸੀਂ ਕਿਸਮਤ ਦੀ ਉਪਾਸਨਾ ਕਰਨੀ ਸ਼ੁਰੂ ਕਰ ਦਿੱਤੀ। ਤੁਸੀਂ ਝੂਠੀ ਦੇਵੀ, ਹੋਣੀ, ਉੱਤੇ ਨਿਰਭਰ ਕਰਦੇ ਹੋ।"
11 "Mas vocês, que abandonam o Senhor e esquecem o meu santo monte, que põem a mesa para a deusa Sorte e enchem taças de vinho para o deus Destino,
12 ਪਰ ਮੈਂ ਤੁਹਾਡੇ ਭਵਿੱਖ ਦਾ ਨਿਆਂ ਕਰਦਾ ਹਾਂ। ਅਤੇ ਮੈਂ ਨਿਆਂ ਕੀਤਾ ਸੀ ਕਿ ਤੁਹਾਨੂੰ ਤਲਵਾਰ ਦੇ ਘਾਟ ਉਤਾਰ ਦਿੱਤਾ ਜਾਵੇਗਾ। ਤੁਹਾਨੂੰ ਸਾਰਿਆਂ ਨੂੰ ਕਤਲ ਕੀਤਾ ਜਾਵੇਗਾ। ਕਿਉਂ ਕਿ ਮੈਂ ਤੁਹਾਨੂੰ ਸੱਦਿਆ ਸੀ ਅਤੇ ਤੁਸੀਂ ਮੈਨੂੰ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ ਸੀ! ਮੈਂ ਤੁਹਾਡੇ ਨਾਲ ਗੱਲ ਕੀਤੀ ਅਤੇ ਤੁਸੀਂ ਸੁਣਦੇ ਨਹੀਂ ਸੀ। ਤੁਸੀਂ ਓਹੋ ਗੱਲਾਂ ਕੀਤੀਆਂ ਜਿਨ੍ਹਾਂ ਨੂੰ ਮੈਂ ਮੰਦਾ ਆਖਦਾ ਹਾਂ। ਤੁਸੀਂ ਉਨ੍ਹਾਂ ਗੱਲਾਂ ਨੂੰ ਕਰਨ ਦਾ ਨਿਆਂ ਕੀਤਾ ਜਿਨ੍ਹਾਂ ਨੂੰ ਮੈਂ ਪਸੰਦ ਨਹੀਂ ਕਰਦਾ।”"
12 eu os destinarei à espada, e todos vocês se dobrarão para a degola. Pois eu os chamei, e vocês nem responderam, falei, e não me deram ouvidos. Vocês fizeram o mal diante de mim e escolheram o que me desagrada".
13 ਇਸ ਲਈ, ਮੇਰੇ ਮਾਲਿਕ, ਯਹੋਵਾਹ ਨੇ ਇਹ ਗੱਲਾਂ ਆਖੀਆਂ, “ਮੇਰੇ ਸੇਵਕ ਖਾਣਗੇ ਪਰ ਤੁਸੀਂ ਮੰਦੇ ਲੋਕ, ਭੁੱਖੇ ਹੋਵੋਗੇ। ਮੇਰੇ ਸੇਵਕ ਪੀਣਗੇ, ਪਰ ਤੁਸੀਂ ਮੰਦੇ ਲੋਕ, ਪਿਆਸੇ ਹੋਵੋਗੇ। ਮੇਰੇ ਸੇਵਕ ਪ੍ਰਸੰਨ ਹੋਣਗੇ, ਪਰ ਤੁਸੀਂ ਮੰਦੇ ਲੋਕ, ਸ਼ਰਮਸਾਰ ਹੋਵੋਗੇ।"
13 Portanto, assim diz o Soberano Senhor: "Os meus servos comerão, e vocês passarão fome; os meus servos beberão, e vocês passarão sede; os meus servos se regozijarão, e vocês passarão vergonha;
14 ਮੇਰੇ ਸੇਵਕ ਆਨੰਦ ਨਾਲ ਪ੍ਰਸੰਨ ਹੋਣਗੇ ਪਰ ਤੁਸੀਂ ਮੰਦੇ ਲੋਕ, ਰੋਵੋਗੇ ਉਦਾਸੀ ਨਾਲ। ਤੁਹਾਡੇ ਹੌਸਲੇ ਟੁੱਟ ਜਾਣਗੇ ਅਤੇ ਤੁਸੀਂ ਬਹੁਤ ਉਦਾਸ ਹੋਵੋਗੇ।"
14 os meus servos cantarão com alegria no coração, e vocês se lamentarão com angústia no coração e uivarão pelo quebrantamento de espírito.
15 ਮੇਰੇ ਸੇਵਕਾਂ ਲਈ ਤੁਹਾਡੇ ਨਾਮ ਮੰਦੇ ਸ਼ਬਦਾਂ ਵਰਗੇ ਹੋਣਗੇ।” ਮੇਰਾ ਪ੍ਰਭੂ ਯਹੋਵਾਹ ਤੁਹਾਨੂੰ ਮਾਰ ਦੇਵੇਗਾ। ਅਤੇ ਉਹ ਆਪਣੇ ਸੇਵਕਾਂ ਨੂੰ ਨਵੇਂ ਨਾਮਾਂ ਨਾਲ ਸੱਦੇਗਾ।"
15 Vocês deixarão seu nome como uma maldição para os meus escolhidos; o Soberano Senhor dará cabo de vocês, mas aos seus servos dará outro nome.
16 ਜਿਹੜੇ ਲੋਕ ਜ਼ਮੀਨ ਪਾਸੋਂ ਅਸੀਸਾਂ ਮੰਗਦੇ ਹਨ, ਉਹ ਵਫ਼ਾਦਾਰ ਪਰਮੇਸ਼ੁਰ ਕੋਲੋਂ ਅਸੀਸਾਂ ਮੰਗਣਗੇ। ਜਿਹੜੇ ਲੋਕੀ ਹੁਣ ਧਰਤੀ ਦੀ ਸ਼ਕਤੀ ਦੀਆਂ ਸੌਹਾਂ ਖਾਂਦੇ ਹਨ ਉਹ ਵਫ਼ਾਦਾਰ ਪਰਮੇਸ਼ੁਰ ਦੀਆਂ ਸੌਹਾਂ ਖਾਣਗੇ। ਕਿਉਂਕਿ ਅਤੀਤ ਦੀਆਂ ਸਾਰੀਆਂ ਮੁਸੀਬਤਾਂ ਭੁੱਲ ਜਾਣਗੀਆਂ। ਮੇਰੇ ਲੋਕ ਫ਼ੇਰ ਕਦੇ ਵੀ ਉਨ੍ਹਾਂ ਮੁਸੀਬਤਾਂ ਨੂੰ ਯਾਦ ਨਹੀਂ ਕਰਨਗੇ।”"
16 Quem pedir bênção para si na terra, que o faça pelo Deus da verdade; quem fizer juramento na terra, que o faça pelo Deus da verdade. Porquanto as aflições passadas serão esquecidas e estarão ocultas aos meus olhos.
17 ਇੱਕ ਨਵਾਂ ਸਮਾਂ ਆ ਰਿਹਾ ਹੈ “ਮੈਂ ਇੱਕ ਨਵਾਂ ਅਕਾਸ਼ ਅਤੇ ਇੱਕ ਨਵੀਂ ਧਰਤੀ ਸਾਜਾਂਗਾ। ਲੋਕੀ ਅਤੀਤ ਨੂੰ ਯਾਦ ਨਹੀਂ ਕਰਨਗੇ। ਉਹ ਉਨ੍ਹਾਂ ਵਿੱਚੋਂ ਕਿਸੇ ਚੀਜ਼ ਨੂੰ ਵੀ ਯਾਦ ਨਹੀਂ ਕਰਨਗੇ।"
17 "Pois vejam! Criarei novos céus e nova terra, e as coisas passadas não serão lembradas. Jamais virão à mente!
18 ਮੇਰੇ ਬੰਦੇ ਪ੍ਰਸੰਨ ਹੋਣਗੇ। ਉਹ ਸਦਾ-ਸਦਾ ਲਈ ਖੁਸ਼ੀ ਮਨਾਉਣਗੇ। ਕਿਉਂ? ਉਸ ਕਾਰਣ ਜੋ ਮੈਂ ਸਾਜਾਂਗਾ। ਮੈਂ ਖੁਸ਼ੀ ਨਾਲ ਭਰਪੂਰ ਇੱਕ ਨਵਾਂ ਯਰੂਸ਼ਲਮ ਬਣਾਵਾਂਗਾ ਅਤੇ ਮੈਂ ਉਨ੍ਹਾਂ ਨੂੰ ਪ੍ਰਸੰਨ ਲੋਕ ਬਣਾਵਾਂਗਾ।"
18 Alegrem-se, porém, e regozijem-se para sempre no que vou criar, porque vou criar Jerusalém para regozijo, e seu povo para alegria.
19 “ਫ਼ੇਰ ਮੈਂ ਯਰੂਸ਼ਲਮ ਨਾਲ ਪ੍ਰਸੰਨ ਹੋਵਾਂਗਾ। ਮੈਂ ਆਪਣੇ ਬੰਦਿਆਂ ਨਾਲ ਪ੍ਰਸੰਨ ਹੋਵਾਂਗਾ। ਉਸ ਸ਼ਹਿਰ ਵਿੱਚ ਫ਼ੇਰ ਕਦੇ ਰੋਣਾ ਅਤੇ ਉਦਾਸੀ ਨਹੀਂ ਹੋਵੇਗੀ।"
19 Por Jerusalém me regozijarei e em meu povo terei prazer; nunca mais se ouvirão nela voz de pranto e choro de tristeza.
20 ਉਸ ਸ਼ਹਿਰ ਵਿੱਚ ਅਜਿਹਾ ਕੋਈ ਵੀ ਬੱਚਾ ਨਹੀਂ ਹੋਵੇਗਾ, ਜਿਹੜਾ ਜੰਮਦਾ ਅਤੇ ਸਿਰਫ਼ ਕੁਝ ਦਿਨਾਂ ਲਈ ਰਹਿੰਦਾ। ਉਸ ਸ਼ਹਿਰ ਦਾ ਕੋਈ ਵੀ ਬੰਦਾ ਛੋਟੀ ਉਮਰ ਵਿੱਚ ਨਹੀਂ ਮਰੇਗਾ। ਹਰ ਬੱਚਾ ਲੰਮੀ ਉਮਰ ਤੱਕ ਜੀਵੇਗਾ, ਅਤੇ ਹਰ ਬੁਢ੍ਢਾ ਲੰਮੇ ਸਮੇਂ ਤੱਕ ਜੀਵੇਗਾ। ਉਹ ਬੰਦਾ ਜਿਹੜਾ 100 ਵਰ੍ਹਿਆਂ ਤੱਕ ਜਿਉਂਦਾ, ਜਵਾਨ ਸੱਦਿਆ ਜਾਵੇਗਾ। ਅਤੇ ਲੋਕ ਸੋਚਣਗੇ ਕਿ ਜਿਹੜਾ ਬੰਦਾ 100 ਵਰ੍ਹਿਆਂ ਤੀਕ ਨਹੀਂ ਜਿਉਂਦਾ, ਉਹ ਸਰਾਪਿਆ ਹੋਇਆ ਹੈ।"
20 "Nunca mais haverá nela uma criança que viva poucos dias, e um idoso que não complete os seus anos de idade; quem morrer aos cem anos ainda será jovem, e quem não chegar aos cem será maldito.
21 “ਉਸ ਸ਼ਹਿਰ ਅੰਦਰ, ਜੇ ਕੋਈ ਬੰਦਾ ਘਰ ਉਸਾਰਦਾ ਹੈ ਉਹੀ ਬੰਦਾ ਓੱਥੇ ਰਹੇਗਾ। ਜੇ ਕੋਈ ਬੰਦਾ ਅੰਗੂਰਾਂ ਦਾ ਬਾਗ਼ ਲਗਾਉਂਦਾ ਹੈ, ਉਹੀ ਬੰਦਾ ਉਸ ਬਾਗ਼ ਦੇ ਅੰਗੂਰ ਖਾਵੇਗਾ।"
21 Construirão casas e nelas habitarão; plantarão vinhas e comerão do seu fruto.
22 ਫ਼ੇਰ ਕਦੇ ਕੋਈ ਬੰਦਾ ਅਜਿਹਾ ਮਕਾਨ ਨਹੀਂ ਉਸਾਰੇਗਾ ਜਿੱਥੇ ਕੋਈ ਹੋਰ ਬੰਦਾ ਰਹੇਗਾ। ਫ਼ੇਰ ਕਦੇ ਕੋਈ ਅਜਿਹਾ ਬਾਗ਼ ਨਹੀਂ ਲਗਾਵੇਗਾ, ਕਿ ਉਸ ਦੇ ਫ਼ਲ ਹੋਰ ਕੋਈ ਖਾਵੇ। ਮੇਰੇ ਲੋਕ ਰੁੱਖਾਂ ਜਿੰਨੀ ਉਮਰ ਜਿਉਣਗੇ। ਮੇਰੇ ਚੁਣੇ ਹੋਏ ਲੋਕ ਉਨ੍ਹਾਂ ਚੀਜ਼ਾਂ ਨੂੰ ਮਾਨਣਗੇ ਜਿਹੜੀਆਂ ਉਹ ਬਨਾਉਣਗੇ।"
22 Já não construirão casas para outros ocuparem, nem plantarão para outros comerem. Pois o meu povo terá vida longa como as árvores; os meus escolhidos esbanjarão o fruto do seu trabalho.
23 ਔਰਤਾਂ ਫ਼ੇਰ ਸਿਰਫ਼ ਮਰੇ ਹੋਏ ਬੱਚੇ ਨੂੰ ਜਂਨਮ ਦੇਣ ਲਈ ਜੰਮਣ ਪੀੜਾਂ ਨਹੀਂ ਸਹਿਣਗੀਆਂ, ਔਰਤਾਂ ਫ਼ੇਰ ਕਦੇ ਵੀ ਭੈਭੀਤ ਨਹੀਂ ਹੋਣਗੀਆਂ ਕਿ ਬੱਚੇ ਦੇ ਜਨਮ ਸਮੇਂ ਕੀ ਹੋਵੇਗਾ। ਮੇਰੇ ਸਾਰੇ ਬੰਦੇ ਅਤੇ ਉਨ੍ਹਾਂ ਦੇ ਬੱਚੇ ਯਹੋਵਾਹ ਵੱਲੋਂ ਸੁਭਾਗੇ ਹੋਣਗੇ।"
23 Não labutarão inutilmente, nem gerarão filhos para a infelicidade; pois serão um povo abençoado pelo Senhor, eles e os seus descendentes.
24 ਮੈਂ ਉਨ੍ਹਾਂ ਦੇ ਮੰਗਣ ਤੋਂ ਵੀ ਪਹਿਲਾਂ ਜਾਣ ਲਵਾਂਗਾ ਕਿ ਉਨ੍ਹਾਂ ਦੀ ਕੀ ਲੋੜ ਹੈ। ਅਤੇ ਮੈਂ ਉਨ੍ਹਾਂ ਦੇ ਮੰਗਣ ਤੋਂ ਵੀ ਪਹਿਲਾਂ ਉਨ੍ਹਾਂ ਦੀ ਸਹਾਇਤਾ ਕਰਾਂਗਾ।"
24 Antes de clamarem, eu responderei; ainda não estarão falando, e eu os ouvirei.
25 ਬਘਿਆੜ ਅਤੇ ਲੇਲਾ ਇਕੱਠੇ ਭੋਜਨ ਕਰਨਗੇ। ਸ਼ੇਰ ਬਲਦ ਦੇ ਸੰਗ ਘਾਹ-ਫ਼ੂਸ ਖਾਵੇਗਾ। ਪਰ ਸੱਪ ਧੂੜ ਖਾਵੇਗਾ। ਮੇਰੇ ਪਵਿੱਤਰ ਪਰਬਤ ਉੱਤੇ ਕਿਸੇ ਨੂੰ ਨੁਕਸਾਨ ਨਹੀਂ ਪਹੁੰਚਾਉਣਗੇ ਜਾਂ ਤਬਾਹ ਨਹੀਂ ਕਰਨਗੇ।” ਯਹੋਵਾਹ ਨੇ ਇਹ ਸਾਰੀਆਂ ਗੱਲਾਂ ਆਖੀਆਂ।"
25 O lobo e o cordeiro comerão juntos, e o leão comerá feno, como o boi, mas o pó será a comida da serpente. Não farão nem mal nem destruição em todo o meu santo monte", diz o Senhor.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Isaías 65, comparar traduções ou montar um estudo — tudo direto pelo WhatsApp.