Isaías 6
Punjabi Bible (GL_PUNJABI) vs VC
VC Versão Católica
1 ਪਰਮੇਸ਼ੁਰ ਯਸਾਯਾਹ ਨੂੰ ਨਬੀ ਬਣਾਉਂਦਾ ਹੈ ਜਿਸ ਸਾਲ ਰਾਜਾ ਉਜ਼ੀਯ੍ਯਾਹ ਮਰਿਆ ਸੀ, ਮੈਂ ਆਪਣੇ ਪ੍ਰਭੂ ਨੂੰ ਦੇਖਿਆ ਸੀ। ਉਹ ਬਹੁਤ ਉੱਚੀ ਬਾਵੇਂ ਬੜੇ ਅਦਭੁਤ ਤਖਤ ਉੱਤੇ ਬੈਠਾ ਸੀ। ਉਸਦਾ ਲੰਮਾ ਚੋਲਾ ਮੰਦਰ ਵਿੱਚ ਫ਼ੈਲਿਆ ਹੋਇਆ ਸੀ।"
1 No ano da morte do rei Ozias, eu vi o Senhor sentado num trono muito elevado; as franjas de seu manto enchiam o templo.
2 ਸਰਾਫ਼ੀਮ ਫ਼ਰਿਸ਼ਤੇ ਯਹੋਵਾਹ ਦੇ ਆਲੇ-ਦੁਆਲੇ ਖਲੋਤੇ ਸਨ। ਹਰ ਸਰਾਫ਼ੀਮ ਫ਼ਰਿਸ਼ਤੇ ਦੇ ਛੇ ਖੰਭ ਸਨ। ਉਹ ਆਪਣੇ ਦੋ ਖੰਭਾਂ ਨੂੰ ਚਿਹਰਾ ਕੱਜਣ ਲਈ, ਦੋ ਖੰਭਾਂ ਨੂੰ ਆਪਣੇ ਪੈਰ ਕੱਜਣ ਲਈ ਅਤੇ ਦੋ ਖੰਭਾਂ ਨੂੰ ਉੱਡਣ ਲਈ ਵਰਤਦੇ ਸਨ।"
2 Os serafins se mantinham junto dele. Cada um deles tinha seis asas; com um par {de asas} velavam a face; com outro cobriam os pés; e, com o terceiro, voavam.
3 ਹਰ ਦੂਤ ਹੋਰਾਂ ਦੂਤਾਂ ਨੂੰ ਬੁਲਾ ਰਿਹਾ ਸੀ। ਦੂਤਾਂ ਨੇ ਆਖਿਆ, “ਪਵਿੱਤਰ, ਪਵਿੱਤਰ, ਪਵਿੱਤਰ ਸਰਬ ਸ਼ਕਤੀਮਾਨ ਯਹੋਵਾਹ ਬਹੁਤ ਪਵਿੱਤਰ ਹੈ। ਉਸਦਾ ਪਰਤਾਪ ਸਾਰੀ ਧਰਤੀ ਉੱਤੇ ਫ਼ੈਲਿਆ ਹੋਇਆ ਹੈ।” ਦੂਤਾਂ ਦੀਆਂ ਆਵਾਜ਼ਾਂ ਬਹੁਤ ਉੱਚੀਆਂ ਸਨ।"
3 Suas vozes se revezavam e diziam: Santo, santo, santo é o Senhor Deus do universo! A terra inteira proclama a sua glória!
4 ਉਨ੍ਹਾਂ ਦੀਆਂ ਆਵਾਜ਼ਾਂ ਨਾਲ ਦਰਵਾਜ਼ੇ ਦੀ ਚੁਗਾਠ ਹਿੱਲ ਗਈ। ਫ਼ੇਰ ਮੰਦਰ ਵਿੱਚ ਧੂਆਂ ਫ਼ੈਲਣਾ ਸ਼ੁਰੂ ਹੋ ਗਿਆ।"
4 A este brado as portas estremeceram em seus gonzos e a casa, encheu-se de fumo.
5 ਮੈਂ ਬਹੁਤ ਡਰ ਗਿਆ। ਮੈਂ ਆਖਿਆ, “ਓੇ, ਨਹੀਂ! ਮੈਂ ਤਬਾਹ ਹੋ ਜਾਵਾਂਗਾ। ਮੈਂ ਪਰਮੇਸ਼ੁਰ ਨਾਲ ਗੱਲ ਕਰਨ ਲਈ ਕਾਫ਼ੀ ਸ਼ੁੱਧ ਨਹੀਂ ਹਾਂ। ਮੈਂ ਉਨ੍ਹਾਂ ਲੋਕਾਂ ਵਿੱਚਕਾਰ ਰਹਿ ਰਿਹਾ ਹਾਂ ਜਿਹੜੇ ਪਰਮੇਸ਼ੁਰ ਨਾਲ ਗੱਲ ਕਰਨ ਲਈ ਕਾਫ਼ੀ ਸ਼ੁੱਧ ਨਹੀਂ ਹਨ, ਤਾਂ ਵੀ ਮੈਂ ਰਾਜੇ, ਯਹੋਵਾਹ ਸਰਬ ਸ਼ਕਤੀਮਾਨ ਨੂੰ ਦੇਖਿਆ ਹੈ।”"
5 Ai de mim, gritava eu. Estou perdido porque sou um homem de lábios impuros, e habito com um povo {também} de lábios impuros e, entretanto, meus olhos viram o rei, o Senhor dos exércitos!
6 ਜਗਵੇਦੀ ਉੱਤੇ ਅਗਨੀ ਸੀ। ਸਰਾਫ਼ੀਮ ਫ਼ਰਿਸ਼ਤਿਆਂ ਵਿੱਚੋਂ ਇੱਕ ਨੇ ਅੱਗ ਵਿੱਚੋਂ ਮਘਦੇ ਕੋਲੇ ਨੂੰ ਕੱਢਣ ਲਈ ਚਿਮਟੇ ਦੀ ਵਰਤੋਂ ਕੀਤੀ। ਫ਼ੇਰ ਆਪਣੇ ਚਿਮਟਿਆਂ ਵਿੱਚ ਮਘਦੇ ਕੋਲੇ ਨੂੰ ਫ਼ੜੀ, ਉਹ ਮੇਰੇ ਵੱਲ ਉਡਿਆ।"
6 Porém, um dos serafins voou em minha direção; trazia na mão uma brasa viva, que tinha tomado do altar com uma tenaz.
7 ੱਸਰਾਫ਼ੀਮ ਫ਼ਰਿਸ਼ਤੇ ਨੇ ਮਘਦਾ ਕੋਲਾ ਮੇਰੇ ਬੁਲ੍ਹਾਂ ਨੂੰ ਛੁਹਾਇਆ। ਫ਼ੇਰ ਦੂਤ ਨੇ ਆਖਿਆ, “ਦੇਖੋ! ਕਿਉਂ ਕਿ ਇਹ ਮਘਦਾ ਹੋਇਆ ਕੋਲਾ ਤੇਰੇ ਬੁਲ੍ਹਾਂ ਨੂੰ ਲੱਗ ਗਿਆ ਹੈ, ਤੇਰੇ ਸਾਰੇ ਮੰਦੇ ਅਮਲ ਤੇਰੇ ਕੋਲੋਂ ਦੂਰ ਹੋ ਗਏ ਹਨ। ਅਤੇ ਤੇਰੇ ਪਾਪਾਂ ਲਈ ਪ੍ਰਾਸਚਿਤ ਹੋ ਗਿਆ ਹੈ।”"
7 Aplicou-a na minha boca e disse: Tendo esta brasa tocado teus lábios, teu pecado foi tirado, e tua falta, apagada.
8 ਫ਼ੇਰ ਮੈਂ ਆਪਣੇ ਯਹੋਵਾਹ ਦੀ ਆਵਾਜ਼ ਸੁਣੀ। ਯਹੋਵਾਹ ਨੇ ਆਖਿਆ, “ਕਿਸਨੂੰ ਭੇਜ ਸੱਕਦੇ ਹਾਂ ਅਸੀਂ? ਸਾਡੇ ਲਈ ਕੌਣ ਜਾਵੇਗਾ?” ਇਸ ਲਈ ਮੈਂ ਆਖਿਆ, “ਮੈਂ ਇੱਥੇ ਹਾਂ। ਮੈਨੂੰ ਭੇਜੋ!”"
8 Ouvi então a voz do Senhor que dizia: Quem enviarei eu? E quem irá por nós? Eis-me aqui, disse eu, enviai-me.
9 ਫ਼ੇਰ ਯਹੋਵਾਹ ਨੇ ਆਖਿਆ, “ਜਾਓ ਅਤੇ ਲੋਕਾਂ ਨੂੰ ਇਹ ਦੱਸੋ: ‘ਧਿਆਨ ਨਾਲ ਸੁਣੋ, ਪਰ ਸਮਝੋ ਨਾ! ਧਿਆਨ ਨਾਲ ਦੇਖੋ, ਪਰ ਸਿੱਖੋ ਨਾ!’"
9 Vai, pois, dizer a esse povo, disse ele: Escutai, sem chegar a compreender, olhai, sem chegar a ver.
10 ਲੋਕਾਂ ਨੂੰ ਭੰਬਲ ਭੂਸੇ ਵਿੱਚ ਪਾ ਦਿਓ। ਲੋਕਾਂ ਨੂੰ ਇਸ ਯੋਗ ਬਣਾ ਦਿਓ ਕਿ ਉਹ ਦੇਖੀਆਂ ਸੁਣੀਆਂ ਗੱਲਾਂ ਨੂੰ ਸਮਝ ਨਾ ਸੱਕਣ। ਜੇ ਤੁਸੀਂ ਅਜਿਹਾ ਨਹੀਂ ਕਰੋਗੇ, ਤਾਂ ਲੋਕ ਸ਼ਾਇਦ ਕੰਨਾਂ ਨਾਲ ਸੁਣੀਆਂ ਗੱਲਾਂ ਨੂੰ ਸੱਚਮੁੱਚ ਸਮਝ ਜਾਣ। ਲੋਕ ਸ਼ਾਇਦ ਆਪਣੇ ਮਨਾਂ ਵਿੱਚ ਸੱਚਮੁੱਚ ਸਮਝ ਲੈਣ। ਜੇ ਉਨ੍ਹਾਂ ਨੇ ਅਜਿਹਾ ਕੀਤਾ ਤਾਂ ਸ਼ਾਇਦ ਉਹ ਮੇਰੇ ਵੱਲ ਪਰਤ ਆਉਣ ਅਤੇ ਬਖਸ਼ੇ ਜਾਣ।”"
10 Obceca o coração desse povo, ensurdece-lhe os ouvidos, fecha-lhe os olhos, de modo que não veja nada com seus olhos, não ouça com seus ouvidos, não compreenda nada com seu espírito. E não se cure de novo.
11 ਫ਼ੇਰ ਮੈਂ ਪੁੱਛਿਆ, “ਪ੍ਰਭੂ ਇਹ ਮੈਂ ਕਿੰਨਾ ਕੁ ਚਿਰ ਕਰਾਂ?” ਯਹੋਵਾਹ ਨੇ ਜਵਾਬ ਦਿੱਤਾ, “ਜਿੰਨਾ ਚਿਰ ਤੱਕ ਸ਼ਹਿਰ ਤਬਾਹ ਨਹੀਂ ਹੋ ਜਾਂਦੇ ਅਤੇ ਲੋਕ ਗੁਜ਼ਰ ਨਹੀਂ ਜਾਂਦੇ ਉਨਾਂ ਚਿਰ ਤੱਕ ਇਹ ਕਰੋ। ਇਹੋ ਕਰੋ ਜਿੰਨਾਂ ਚਿਰ ਤੱਕ ਘਰਾਂ ਵਿੱਚ ਰਹਿੰਦੇ ਲੋਕਾਂ ਵਿੱਚੋਂ ਕੋਈ ਨਾ ਬਚੇ। ਉਨਾਂ ਚਿਰ ਤੱਕ ਇਹੋ ਕਰੋ ਜਿੰਨਾ ਚਿਰ ਤੱਕ ਕਿ ਧਰਤੀ ਤਬਾਹ ਨਹੀਂ ਹੋ ਜਾਂਦੀ ਅਤੇ ਸੱਖਣੀ ਨਹੀਂ ਹੋ ਜਾਂਦੀ।”"
11 Até quando, Senhor' disse eu. E ele respondeu: Até que as cidades fiquem devastadas e sem habitantes, as casas, sem gente, e a terra, deserta;
12 ਯਹੋਵਾਹ ਲੋਕਾਂ ਨੂੰ ਦੂਰ ਭਜਾ ਦੇਵੇਗਾ। ਦੇਸ਼ ਵਿੱਚ ਵੱਡੇ-ਵੱਡੇ ਖਾਲੀ ਖੇਤਰ ਹੋਣਗੇ।"
12 até que o Senhor tenha banido os homens, e seja grande a solidão na terra.
13 ਪਰ ਲੋਕਾਂ ਦੇ ਦਸਵੇਂ ਹਿੱਸੇ ਨੂੰ ਧਰਤੀ ਤੇ ਰਹਿਣ ਦੀ ਇਜਾਜ਼ਤ ਹੋਵੇਗੀ। ਇਹ ਲੋਕ ਯਹੋਵਾਹ ਵੱਲ ਪਰਤਣਗੇ ਭਾਵੇਂ ਉਨ੍ਹਾਂ ਨੇ ਤਬਾਹ ਹੋਣਾ ਸੀ। ਇਹ ਲੋਕ ਬਲੂਤ ਦੇ ਰੁੱਖ ਵਾਂਗ ਹੋਣਗੇ। ਜਦੋਂ ਰੁੱਖਾਂ ਨੂੰ ਕਟਿਆ ਜਾਂਦਾ ਹੈ ਤਾਂ ਮੁੱਢ ਬਚ ਰਹਿੰਦਾ ਹੈ। ਇਹੀ ਮੁੱਢ (ਬਚੇ ਹੋਏ ਲੋਕ) ਬਹੁਤ ਖਾਸ ਤਰ੍ਹਾਂ ਦਾ ਤੁਖਮ ਹੈ।"
13 Se restar um décimo {da população}, ele será lançado ao fogo, como o terebinto e o carvalho, cuja linhagem permanece quando são abatidos. {Sua linhagem é um germe santo}.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Isaías 6, comparar traduções ou montar um estudo — tudo direto pelo WhatsApp.