Judas 1
Punjabi Bible (GL_PUNJABI) vs ARIB
ARIB Almeida Revisada Imprensa Bíblica
1 ਯਹੂਦਾਹ ਵੱਲੋਂ, ਜੋ ਮਸੀਹ ਯਿਸੂ ਦਾ ਸੇਵਕ ਹੈ ਅਤੇ ਯਾਕੂਬ ਦਾ ਭਰਾ ਹੈ, ਉਨ੍ਹਾਂ ਸਮੂਹ ਲੋਕਾਂ ਨੂੰ ਸ਼ੁਭਕਾਮਨਾਵਾਂ ਜਿਨ੍ਹਾਂ ਨੂੰ ਪਰਮੇਸ਼ੁਰ ਦੁਆਰਾ ਸੱਦਿਆ ਗਿਆ ਹੈ। ਪਰਮੇਸ਼ੁਰ ਪਿਤਾ ਤੁਹਾਨੂੰ ਪਿਆਰ ਕਰਦਾ ਹੈ ਅਤੇ ਤੁਹਾਨੂੰ ਯਿਸੂ ਮਸੀਹ ਦੇ ਵਿੱਚ ਸੁੱਰੱਖਿਅਤ ਰੱਖਿਆ ਗਿਆ ਹੈ।"
1 Judas, servo de Jesus Cristo, e irmão de Tiago, aos chamados, amados em Deus Pai, e guardados em Jesus Cristo:
2 ਦਯਾ, ਸ਼ਾਂਤੀ ਅਤੇ ਪਿਆਰ ਵੱਧ ਤੋਂ ਵੱਧ ਤੁਹਾਡਾ ਹੋਵੇ।"
2 Misericórdia, paz e amor vos sejam multiplicados.
3 ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਵੇਗਾ ਜਿਹੜੇ ਮੰਦੇ ਕੰਮ ਕਰਦੇ ਹਨ ਪਿਆਰੇ ਮਿੱਤਰੋ, ਮੈਂ ਤੁਹਾਨੂੰ ਉਸ ਮੁਕਤੀ ਬਾਰੇ ਲਿਖਣ ਲਈ ਬਹੁਤ ਉਤਸੁਕ ਹਾਂ ਜਿਹੜੀ ਅਸੀਂ ਸਾਰੇ ਇਕੱਠੇ ਸਾਂਝੀ ਕਰਦੇ ਹਾਂ। ਪਰ ਮੈਂ ਇਸ ਨੂੰ ਜਰੂਰੀ ਸਮਝਿਆ ਕਿ ਤੁਹਾਨੂੰ ਕਿਸੇ ਹੋਰ ਚੀਜ਼ ਬਾਰੇ ਲਿਖਾਂ; ਮੈਂ ਤੁਹਾਨੂੰ ਉਸ ਨਿਹਚਾ ਲਈ, ਜਿਹੜੀ ਉਸ ਨੇ ਆਪਣੇ ਪਵਿੱਤਰ ਲੋਕਾਂ ਨੂੰ ਦਿੱਤੀ ਹੈ, ਸਖਤ ਸੰਘਰਸ਼ ਕਰਨ ਲਈ ਉਤਸਾਹਿਤ ਕਰਨਾ ਚਾਹੁੰਦਾ ਹਾਂ। ਪਰਮੇਸ਼ੁਰ ਨੇ ਇਹ ਨਿਹਚਾ ਇੱਕੋ ਵਾਰੀ ਪ੍ਰਦਾਨ ਕੀਤੀ ਹੈ ਅਤੇ ਇਹ ਸਦਾ ਲਈ ਦਿੱਤੀ ਗਈ ਹੈ।"
3 Amados, enquanto eu empregava toda a diligência para escrever-vos acerca da salvação que nos é comum, senti a necessidade de vos escrever, exortando-vos a pelejar pela fé que de uma vez para sempre foi entregue aos santos.
4 ਕੁਝ ਲੋਕ ਚੋਰੀ ਛਿਪੇ ਤੁਹਾਡੀ ਸੰਗਤ ਵਿੱਚ ਆ ਵੜੇ ਹਨ। ਇਨ੍ਹਾਂ ਲੋਕਾਂ ਨੂੰ ਪਹਿਲਾਂ ਹੀ ਆਪਣੇ ਮੰਦੇ ਕਾਰਿਆਂ ਲਈ ਦੋਸ਼ੀ ਕਰਾਰ ਦਿੱਤਾ ਗਿਆ ਹੈ। ਬਹੁਤ ਸਮਾਂ ਪਹਿਲਾਂ, ਉਨ੍ਹਾਂ ਬਾਰੇ ਪੋਥੀਆਂ ਵਿੱਚ ਇਹ ਲਿਖਿਆ ਗਿਆ ਹੈ। ਇਹ ਲੋਕ ਪਰਮੇਸ਼ੁਰ ਦੇ ਖਿਲਾਫ਼ ਹਨ। ਉਨ੍ਹਾਂ ਨੇ ਸਾਡੇ ਪਰਮੇਸ਼ੁਰ ਦੀ ਕਿਰਪਾ ਦੀ ਭਰਿਸ਼ਟ ਕਰਨੀਆਂ ਕਰਨ ਲਈ ਕੁਵਰਤੋਂ ਕੀਤੀ ਹੈ। ਇਹ ਲੋਕ ਯਿਸੂ ਮਸੀਹ, ਸਾਡੇ ਇੱਕੋ ਮਾਲਕ ਅਤੇ ਪ੍ਰਭੂ ਨੂੰ ਕਬੂਲਣ ਤੋਂ ਇਨਕਾਰ ਕਰਦੇ ਹਨ।"
4 Porque se introduziram furtivamente certos homens, que já desde há muito estavam destinados para este juízo, homens ímpios, que convertem em dissolução a graça de nosso Deus, e negam o nosso único Soberano e Senhor, Jesus Cristo.
5 ਮੈਂ ਉਨਾਂ ਗੱਲਾਂ ਨੂੰ ਚੇਤੇ ਕਰਨ ਵਿੱਚ ਤੁਹਾਡੀ ਸਹਾਇਤਾ ਕਰਨੀ ਚਾਹੁੰਦਾ ਹਾਂ ਜਿਨ੍ਹਾਂ ਨੂੰ ਤੁਸੀਂ ਪਹਿਲਾਂ ਹੀ ਜਾਣਦੇ ਹੋ; ਯਾਦ ਕਰੋ ਕਿ ਪ੍ਰਭੂ ਨੇ ਆਪਣੇ ਲੋਕਾਂ ਨੂੰ ਮਿਸਰ ਦੀ ਧਰਤੀ ਤੋਂ ਬਚਾਇਆ ਅਤੇ ਬਾਹਰ ਲਿਆਂਦਾ। ਪਰ ਬਾਅਦ ਵਿੱਚ ਪ੍ਰਭੂ ਨੇ ਉਨ੍ਹਾਂ ਸਮੂਹ ਲੋਕਾਂ ਨੂੰ ਤਬਾਹ ਕਰ ਦਿੱਤਾ ਜਿਨ੍ਹਾਂ ਨੂੰ ਨਿਹਚਾ ਨਹੀਂ ਸੀ।"
5 Ora, quero lembrar-vos, se bem que já de uma vez para sempre soubestes tudo isto, que, havendo o Senhor salvo um povo, tirando-o da terra do Egito, destruiu depois os que não creram;
6 ਇਹ ਵੀ ਚੇਤੇ ਰੱਖੋ ਕਿ, ਦੂਤਾਂ ਕੋਲ ਸ਼ਕਤੀ ਤਾਂ ਸੀ ਪਰ ਉਨ੍ਹਾਂ ਨੇ ਰੱਖੀ ਨਹੀਂ। ਉਨ੍ਹਾਂ ਨੇ ਆਪਣੇ ਘਰ ਛੱਡ ਦਿੱਤੇ ਅਤੇ ਇਸ ਲਈ ਪ੍ਰਭੂ ਨੇ ਉਨ੍ਹਾਂ ਨੂੰ ਹਨੇਰੇ ਵਿੱਚ ਰੱਖਿਆ। ਉਨ੍ਹਾਂ ਨੂੰ ਸਦੀਵੀ ਜੰਜ਼ੀਰਾਂ ਵਿੱਚ ਰੱਖਿਆ ਹੋਇਆ ਸੀ। ਉਸ ਨੇ ਉਨ੍ਹਾਂ ਨੂੰ ਉੱਥੇ ਮਹਾਨ ਦਿਨ ਉੱਤੇ ਉਨ੍ਹਾਂ ਦਾ ਨਿਆਂ ਕਰਨ ਲਈ ਰੱਖਿਆ ਹੋਇਆ ਹੈ।"
6 aos anjos que não guardaram o seu principado, mas deixaram a sua própria habitação, ele os tem reservado em prisões eternas na escuridão para o juízo do grande dia,
7 ਸਦੂਮ ਅਤੇ ਅਮੂਰਾਹ ਦੇ ਸ਼ਹਿਰ ਨੂੰ ਵੀ ਚੇਤੇ ਕਰੋ ਅਤੇ ਉਨ੍ਹਾਂ ਦੇ ਆਲੇ ਦੁਆਲੇ ਦੇ ਬਾਕੀ ਸ਼ਹਿਰਾਂ ਨੂੰ ਵੀ। ਉਹ ਵੀ ਉਨ੍ਹਾਂ ਦੂਤਾਂ ਵਾਂਗ ਹੀ ਹਨ। ਉਹ ਸ਼ਹਿਰ ਜਿਨਸੀ ਗੁਨਾਹ ਅਤੇ ਹੋਰ ਮੰਦੇ ਕੰਮਾਂ ਨਾਲ ਭਰੇ ਹੋਏ ਸਨ। ਉਹ ਸਦੀਵੀ ਅੱਗ ਦੀ ਸਜ਼ਾ ਭੁਗਤ ਰਹੇ ਹਨ। ਉਨ੍ਹਾਂ ਦੀ ਸਜ਼ਾ ਸਾਡੇ ਲਈ ਇੱਕ ਮਿਸਾਲ ਹੈ।"
7 assim como Sodoma e Gomorra, e as cidades circunvizinhas, que, havendo-se prostituído como aqueles anjos, e ido após outra carne, foram postas como exemplo, sofrendo a pena do fogo eterno.
8 ਜਿਹੜੇ ਤੁਹਾਡੀ ਸੰਗਤ ਵਿੱਚ ਆਏ ਹਨ ਇਨ੍ਹਾਂ ਬਾਰੇ ਵੀ ਇਵੇਂ ਹੀ ਹੈ। ਉਹ ਸੁਪਨਿਆਂ ਦੇ ਪਿੱਛੇ ਲੱਗੇ ਹੋਏ ਹਨ। ਉਹ ਆਪਣੇ ਆਪ ਨੂੰ ਪਾਪ ਰਾਹੀਂ ਪਲੀਤ ਕਰਦੇ ਹਨ। ਉਹ ਪਰਮੇਸ਼ੁਰ ਦੇ ਅਧਿਕਾਰ ਨੂੰ ਰੱਦ ਕਰਦੇ ਹਨ। ਅਤੇ ਸੁਰਗੀ ਦੂਤਾਂ ਬਾਰੇ ਮੰਦਾ ਬੋਲਦੇ ਹਨ।"
8 Contudo, semelhantemente também estes falsos mestres, sonhando, contaminam a sua carne, rejeitam toda autoridade e blasfemam das dignidades.
9 ਪਰ ਮਹਾਂ ਦੂਤ ਮੀਕਾਏਲ ਨੇ ਵੀ ਇਸ ਤਰ੍ਹਾਂ ਦਾ ਵਿਹਾਰ ਨਹੀਂ ਕੀਤਾ। ਮਹਾਂ ਦੂਤ ਮੀਕਾਏਲ ਨੇ ਸ਼ੈਤਾਨ ਨਾਲ ਵਿਵਾਦ ਕੀਤਾ ਕਿ ਮੂਸਾ ਦੇ ਸਰੀਰ ਨੂੰ ਕੌਣ ਆਪਣੇ ਕੋਲ ਰੱਖੇਗਾ। ਪਰ ਮੀਕਾਏਲ ਨੇ ਸ਼ੈਤਾਨ ਦੇ ਖਿਲਾਫ਼ ਬਦਨਾਮੀ ਦੇ ਇਲਜ਼ਾਮ ਲਾਉਣ ਦਾ ਹੌਂਸਲਾ ਨਹੀਂ ਕੀਤਾ। ਪਰ ਮੀਕਾਏਲ ਨੇ ਆਖਿਆ, “ਪ੍ਰਭੂ ਤੈਨੂੰ ਸਜ਼ਾ ਦੇਵੇਗਾ।”"
9 Mas quando o arcanjo Miguel, discutindo com o Diabo, disputava a respeito do corpo de Moisés, não ousou pronunciar contra ele juízo de maldição, mas disse: O Senhor te repreenda
10 ਪਰ ਇਹ ਲੋਕ ਉਨ੍ਹਾਂ ਚੀਜ਼ਾਂ ਦੀ ਅਲੋਚਨਾ ਕਰਦੇ ਹਨ ਜਿਨ੍ਹਾਂ ਨੂੰ ਇਹ ਸਮਝਦੇ ਨਹੀਂ ਹਨ। ਉਹ ਸੋਚ ਕੇ ਗੱਲਾਂ ਨੂੰ ਨਹੀਂ ਸਮਝਦੇ, ਸਗੋਂ ਕੁਦਰਤੀ ਪ੍ਰਵਿੱਤੀ ਦੁਆਰਾ ਪਸ਼ੂਆਂ ਵਾਂਗ ਜੋ ਸੋਚ ਨਹੀਂ ਸੱਕਦੇ। ਇਹੀ ਗੱਲਾਂ ਹਨ ਜਿਹੜੀਆਂ ਉਨ੍ਹਾਂ ਨੂੰ ਤਬਾਹ ਕਰ ਦਿੰਦੀਆਂ ਹਨ।"
10 Estes, porém, blasfemam de tudo o que não entendem; e, naquilo que compreendem de modo natural, como os seres irracionais, mesmo nisso se corrompem.
11 ਇਹ ਇਨ੍ਹਾਂ ਲਈ ਬੁਰਾ ਹੋਵੇਗਾ। ਇਨ੍ਹਾਂ ਲੋਕਾਂ ਨੇ ਉਹੀ ਰਾਹ ਚੁਣਿਆ ਹੈ ਜਿਸ ਉੱਤੇ ਕਇਨ ਚੱਲਿਆ ਸੀ। ਪੈਸਾ ਕਮਾਉਣ ਲਈ ਉਨ੍ਹਾਂ ਨੇ ਆਪਣੇ ਆਪ ਨੂੰ ਉਸੇ ਰਾਹ ਪਾ ਲਿਆ ਹੈ ਜਿਸ ਰਾਹ ਬਿਲਆਮ ਪਿਆ ਸੀ। ਇਹ ਲੋਕ ਪਰਮੇਸ਼ੁਰ ਦੇ ਖਿਲਾਫ਼ ਕੋਰਾਹ ਵਾਂਗ ਲੜੇ ਹਨ ਅਤੇ ਕੋਰਾਹ ਵਾਂਗ ਤਬਾਹ ਹੋ ਜਾਣਗੇ।"
11 Ai deles! porque foram pelo caminho de Caim, e por amor do lucro se atiraram ao erro de Balaão, e pereceram na rebelião de Coré.
12 ਇਹ ਲੋਕ ਤੁਹਾਡੇ ਖਾਸ ਉਤਸਵਾਂ ਵਿੱਚ ਭੱਦੇ ਦਾਗਾਂ ਵਰਗੇ ਹਨ। ਉਹ ਬੇਸ਼ਰਮ ਹੋਕੇ ਤੁਹਾਡੇ ਨਾਲ ਭੋਜਨ ਖਾਂਦੇ ਹਨ। ਉਹ ਸਿਰਫ਼ ਆਪਣਾ ਹੀ ਖਿਆਲ ਰੱਖਦੇ ਹਨ। ਉਹ ਬਿਨ ਵਰੱਖਾ ਵਾਲੇ ਬੱਦਲਾਂ ਵਾਂਗ ਅਤੇ ਹਵਾ ਦੁਆਰਾ ਉਡਾਏ ਜਾਣ ਵਰਗੇ ਹਨ। ਉਹ ਫ਼ਲ ਤੋਂ ਸੱਖਣੇ ਬਿਰੱਖ ਹਨ ਅਤੇ ਸਮਾਂ ਪੈਣ ਤੇ ਉਨ੍ਹਾਂ ਨੂੰ ਧਰਤੀ ਤੋਂ ਪੁੱਟ ਦਿੱਤਾ ਜਾਂਦਾ ਹੈ। ਇਸ ਲਈ ਉਹ ਦੋਹਰੀ ਮੌਤ ਮਰਦੇ ਹਨ।"
12 Estes são os escolhidos em vossos ágapes, quando se banqueteiam convosco, pastores que se apascentam a si mesmos sem temor; são nuvens sem água, levadas pelos ventos; são árvores sem folhas nem fruto, duas vezes mortas, desarraigadas;
13 ਉਹ ਸਮੁੰਦਰ ਦੀਆਂ ਤੁਫ਼ਾਨੀ ਲਹਿਰਾਂ ਵਾਂਗ ਹਨ। ਜਿਹੜੀਆਂ ਝੱਗ ਬਣਾਉਂਦੀਆਂ ਹਨ। ਉਹ ਲੋਕ ਉਸੇ ਤਰ੍ਹਾਂ ਸ਼ਰਮਸਾਰੀ ਵਾਲੀਆਂ ਗੱਲਾਂ ਕਰਦੇ ਹਨ ਜਿਵੇਂ ਲਹਿਰਾਂ ਝੱਗ ਬਣਾਉਂਦੀਆਂ ਹਨ। ਇਹ ਲੋਕ ਉਨ੍ਹਾਂ ਤਾਰਿਆਂ ਵਰਗੇ ਹਨ ਜਿਹੜੇ ਅਕਾਸ਼ ਵਿੱਚ ਘੁੰਮਦੇ ਹਨ। ਘੋਰ ਅੰਧਕਾਰ ਵਿੱਚ ਇਨ੍ਹਾਂ ਲੋਕਾਂ ਲਈ ਇੱਕ ਜਗ਼੍ਹਾ ਰੱਖੀ ਗਈ ਹੈ।"
13 ondas furiosas do mar, espumando as suas próprias torpezas, estrelas errantes, para as quais tem sido reservado para sempre o negrume das trevas.
14 ਆਦਮ ਦੀ ਸੱਤਵੀਂ ਔਲਾਦ ਹਨੋਕ ਨੇ, ਉਨ੍ਹਾਂ ਬਾਰੇ ਆਖਿਆ, “ਦੇਖੋ, ਪ੍ਰਭੂ ਆਪਣੇ ਹਜ਼ਾਰਾਂ ਅਤੇ ਹਜ਼ਾਰਾਂ ਪਵਿੱਤਰ ਦੂਤਾਂ ਨਾਲ ਆ ਰਿਹਾ ਹੈ।"
14 Para estes também profetizou Enoque, o sétimo depois de Adão, dizendo: Eis que veio o Senhor com os seus milhares de santos,
15 ਪ੍ਰਭੂ ਹਰ ਵਿਅਕਤੀ ਦਾ ਨਿਆਂ ਕਰੇਗਾ। ਪ੍ਰਭੂ ਉਨ੍ਹਾਂ ਸਾਰੇ ਲੋਕਾਂ ਦਾ, ਉਸ ਦੇ ਖਿਲਾਫ਼ ਕੀਤੀਆਂ ਉਨ੍ਹਾਂ ਸਾਰੀਆਂ ਦੁਸ਼ਟ ਗੱਲਾਂ ਲਈ, ਨਿਆਂ ਕਰਨ ਅਤੇ ਉਨ੍ਹਾਂ ਨੂੰ ਸਜ਼ਾ ਦੇਣ ਆ ਰਿਹਾ ਹੈ। ਉਹ ਇਨ੍ਹਾਂ ਪਾਪੀਆਂ ਨੂੰ ਜੋ ਉਸ ਦੇ ਖਿਲਾਫ਼ ਹਨ ਅਤੇ ਉਨ੍ਹਾਂ ਸਾਰੀਆਂ ਗੱਲਾਂ ਲਈ ਜੋ ਉਨ੍ਹਾਂ ਨੇ ਉਸ ਦੇ ਖਿਲਾਫ਼ ਕੀਤੀਆਂ ਅਤੇ ਉਨ੍ਹਾਂ ਸਾਰੀਆਂ ਗੱਲਾਂ ਲਈ ਜੋ ਉਨ੍ਹਾਂ ਉਸ ਦੇ ਖਿਲਾਫ਼ ਆਖੀਆਂ, ਸਜ਼ਾ ਦੇਵੇਗਾ।”"
15 para executar juízo sobre todos e convencer a todos os ímpios de todas as obras de impiedade, que impiamente cometeram, e de todas as duras palavras que ímpios pecadores contra ele proferiram.
16 ਇਹ ਲੋਕ ਹਮੇਸ਼ਾ ਹੋਰਨਾਂ ਲੋਕਾਂ ਬਾਰੇ ਸ਼ਿਕਾਇਤ ਕਰਦੇ ਰਹਿੰਦੇ ਹਨ ਅਤੇ ਉਨ੍ਹਾਂ ਦੇ ਨੁਕਸ ਕੱਢਦੇ ਰਹਿੰਦੇ ਹਨ। ਉਹ ਹਮੇਸ਼ਾ ਉਹੀ ਬੁਰੀਆਂ ਗੱਲਾਂ ਕਰਦੇ ਹਨ ਜੋ ਉਹ ਚਾਹੁੰਦੇ ਹਨ। ਉਹ ਆਪਣੇ-ਆਪ ਬਾਰੇ ਸ਼ੇਖੀ ਮਾਰਦੇ ਹਨ। ਉਨ੍ਹਾਂ ਦਾ ਲੋਕਾਂ ਦੀ ਤਾਰੀਫ਼ ਕਰਨ ਦਾ ਕੇਵਲ ਇੱਕ ਕਾਰਣ ਹੁੰਦਾ ਹੈ, ਆਪਣੀ ਮਨ ਇਛਿੱਤ ਵਸਤੂ ਨੂੰ ਪ੍ਰਾਪਤ ਕਰਨਾ।"
16 Estes são murmuradores, queixosos, andando segundo as suas concupiscências; e a sua boca diz coisas muito arrogantes, adulando pessoas por causa do interesse.
17 ਇੱਕ ਚੇਤਾਵਨੀ ਅਤੇ ਕਰਨ ਵਾਲੀਆਂ ਗੱਲਾਂ ਪਿਆਰੇ ਮਿੱਤਰੋ ਜੋ ਕੁਝ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਸੂਲਾਂ ਨੇ ਪਹਿਲਾਂ ਆਖਿਆ ਹੈ ਉਸ ਨੂੰ ਚੇਤੇ ਰੱਖੋ।"
17 Mas vós, amados, lembrai-vos das palavras que foram preditas pelos apóstolos de nosso Senhor Jesus Cristo;
18 ਉਨ੍ਹਾਂ ਨੇ ਤੁਹਾਨੂੰ ਕਿਹਾ, “ਆਖਰੀ ਸਮਿਆਂ ਵਿੱਚ, ਕੁਝ ਲੋਕ ਅਜਿਹੇ ਹੋਣਗੇ ਜਿਹੜੇ ਪਰਮੇਸ਼ੁਰ ਦਾ ਮਜ਼ਾਕ ਉਡਾਉਣਗੇ। ਇਹ ਲੋਕ ਮਨ-ਮਾਨੀਆਂ ਕਰਦੇ ਹਨ ਉਹ ਗੱਲਾਂ ਕਰਦੇ ਹਨ ਜੋ ਪਰਮੇਸ਼ੁਰ ਦੇ ਖਿਲਾਫ਼ ਹਨ।”"
18 os quais vos diziam: Nos últimos tempos haverá escarnecedores, andando segundo as suas ímpias concupiscências.
19 ਇਹੀ ਲੋਕ ਹਨ ਜਿਹੜੇ ਤੁਹਾਡੇ ਵਿੱਚ ਫ਼ੁੱਟ ਪਾਉਂਦੇ ਹਨ। ਇਹ ਲੋਕ ਆਪਣੇ ਪਾਪੀ ਆਪੇ ਦੀ ਇੱਛਾ ਅਨੁਸਾਰ ਹੀ ਕਰਦੇ ਹਨ। ਉਨ੍ਹਾਂ ਕੋਲ ਆਤਮਾ ਨਹੀਂ ਹੈ।"
19 Estes são os que causam divisões; são sensuais, e não têm o Espírito.
20 ਪਰ ਪਿਆਰੇ ਮਿੱਤਰੋ, ਤੁਸੀਂ ਉਸ ਅੱਤ ਪਵਿੱਤਰ ਨਿਹਚਾ ਦੀ ਵਰਤੋਂ ਕਰੋ ਜੋ ਤੁਸੀਂ ਆਪਣੇ ਆਪ ਨੂੰ ਤਾਕਤਵਰ ਬਨਾਉਣ ਲਈ ਪ੍ਰਾਪਤ ਕੀਤੀ ਹੈ। ਪਵਿੱਤਰ ਆਤਮਾ ਨਾਲ ਪ੍ਰਾਰਥਨਾ ਕਰੋ।"
20 Mas vós, amados, edificando-vos sobre a vossa santíssima fé, orando no Espírito Santo,
21 ਆਪਣੇ ਆਪ ਨੂੰ ਪਰਮੇਸ਼ੁਰ ਦੇ ਪਿਆਰ ਵਿੱਚ ਸਥਿਰ ਰੱਖੋ। ਪ੍ਰਭੂ ਯਿਸੂ ਮਸੀਹ ਦਾ ਇੰਤਜ਼ਾਰ ਕਰੋ ਜੋ ਤੁਹਾਨੂੰ ਆਪਣੀ ਦਯਾ ਵਿਖਾਵੇਗਾ ਅਤੇ ਤੁਹਾਨੂੰ ਸਦੀਪਕ ਜੀਵਨ ਦੇਵੇਗਾ।"
21 conservai-vos no amor de Deus, esperando a misericórdia de nosso Senhor Jesus Cristo para a vida eterna.
22 ਉਨ੍ਹਾਂ ਲੋਕਾਂ ਦੀ ਸਹਾਇਤਾ ਕਰੋ ਜਿਹੜੇ ਅਨਿਸ਼ਚਤਤਾ ਵਿੱਚ ਘਿਰੇ ਹੋਏ ਹਨ।"
22 E apiedai-vos de alguns que estão na dúvida,
23 ਤੁਹਾਨੂੰ ਕੁਝ ਲੋਕਾਂ ਨੂੰ ਬਚਾਉਣ ਦੀ ਲੋੜ ਹੈ। ਤੁਸੀਂ ਇਨ੍ਹਾਂ ਨੂੰ ਅੱਗ ਵਿੱਚੋਂ ਬਾਹਰ ਕੱਢ ਰਹੇ ਹੋਵੋਂਗੇ। ਪਰ ਤੁਹਾਨੂੰ ਉਦੋਂ ਸਾਵੱਧਾਨ ਰਹਿਣ ਦੀ ਲੋੜ ਹੈ ਜਦੋਂ ਤੁਸੀਂ ਹੋਰਨਾਂ ਲੋਕਾਂ ਦੀ ਸਹਾਇਤਾ ਕਰਦੇ ਹੋਵੋਂਗੇ। ਉਨ੍ਹਾਂ ਦੇ ਕੱਪੜਿਆਂ ਨੂੰ ਵੀ ਨਫ਼ਰਤ ਕਰੋ ਜੋ ਕਿ ਉਨ੍ਹਾਂ ਦੀਆਂ ਭ੍ਰਸ਼ਟ ਕਰਨੀਆਂ ਦੁਆਰਾ ਗੰਦੇ ਹਨ।"
23 e salvai-os, arrebatando-os do fogo; e de outros tende misericórdia com temor, abominação até a túnica manchada pela carne.
24 ਪਰਮੇਸ਼ੁਰ ਦੀ ਵਡਿਆਈ ਕਰੋ ਪਰਮੇਸ਼ੁਰ ਸ਼ਕਤੀਸ਼ਾਲੀ ਹੈ ਅਤੇ ਉਹ ਡਿੱਗਣ ਤੋਂ ਤੁਹਾਡੀ ਰੱਖਿਆ ਕਰ ਸੱਕਦਾ ਹੈ। ਉਹ ਤੁਹਾਨੂੰ ਬਿਨਾ ਕਿਸੇ ਬੁਰਾਈ ਦੇ ਆਪਣੀ ਮਹਿਮਾ ਦੇ ਸਨਮੁੱਖ ਲਿਆ ਸੱਕਦਾ ਹੈ ਅਤੇ ਤੁਹਾਨੂੰ ਵੱਡੀ ਖੁਸ਼ੀ ਪ੍ਰਦਾਨ ਕਰੇਗਾ।"
24 Ora, àquele que é poderoso para vos guardar de tropeçar, e apresentar-vos ante a sua glória imaculados e jubilosos,
25 ਕੇਵਲ ਉਹ ਹੀ ਪਰਮੇਸ਼ੁਰ ਹੈ। ਉਹੀ ਹੈ ਜਿਹੜਾ ਸਾਨੂੰ ਬਚਾਉਂਦਾ ਹੈ। ਸਾਡੇ ਪ੍ਰਭੂ ਯਿਸੂ ਮਸੀਹ ਰਾਹੀਂ ਭੂਤਕਾਲ, ਵਰਤਮਾਨ ਅਤੇ ਸਦੀਵੀ ਮਹਿਮਾ, ਮਹਾਨਤਾ, ਸ਼ਕਤੀ ਅਤੇ ਅਧਿਕਾਰ ਉਸੇ ਦਾ ਹੋਵੇ। ਆਮੀਨ।"
25 ao único Deus, nosso Salvador, por Jesus Cristo nosso Senhor, glória, majestade, domínio e poder, antes de todos os séculos, e agora, e para todo o sempre. Amém.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Judas 1, comparar traduções ou montar um estudo — tudo direto pelo WhatsApp.