João 11
Punjabi Bible (GL_PUNJABI) vs NAA
NAA Nova Almeida Atualizada 2017
1 ਲਾਜ਼ਰ ਦੀ ਮੌਤ ਲਾਜ਼ਰ ਨਾਂ ਦਾ ਇੱਕ ਰੋਗ਼ੀ ਸੀ ਜੋ ਕਿ ਬੈਤਅਨਿਯਾ ਨਗਰ ਵਿੱਚ ਰਹਿੰਦਾ ਸੀ। ਇਹ ਉਹ ਨਗਰੀ ਸੀ ਜਿੱਥੇ ਮਰਿਯਮ ਅਤੇ ਉਸਦੀ ਭੈਣ ਮਾਰਥਾ ਰਹਿੰਦੀ ਸੀ।"
1 Um homem chamado Lázaro estava doente. Ele era de Betânia, da aldeia de Maria e de sua irmã Marta.
2 ਇਹ ਔਰਤ ਮਰਿਯਮ ਸੀ, ਜਿਸਨੇ ਪ੍ਰਭੂ ਉੱਤੇ ਅਤਰ ਛਿੜਕਿਆ ਅਤੇ ਆਪਣੇ ਸਿਰ ਦੇ ਵਾਲਾਂ, ਨਾਲ ਉਸ ਦੇ ਚਰਨ ਪੂੰਝੇ। ਲਾਜ਼ਰ ਮਰਿਯਮ ਦਾ ਭਰਾ ਸੀ ਅਤੇ ਬਿਮਾਰ ਸੀ।"
2 Esta Maria, cujo irmão Lázaro estava doente, era a mesma que ungiu o Senhor com perfume e lhe enxugou os pés com os seus cabelos.
3 ਇਸ ਲਈ ਮਰਿਯਮ ਅਤੇ ਮਾਰਥਾ ਨੇ ਉਸ ਕੋਲ ਇੱਕ ਸੰਦੇਸ਼ਾ ਭੇਜਿਆ, “ਪ੍ਰਭੂ, ਤੁਹਾਡਾ ਪਿਆਰਾ ਮਿੱਤਰ ਲਾਜ਼ਰ ਬਿਮਾਰ ਹੈ।”"
3 Por isso, as irmãs de Lázaro mandaram dizer a Jesus: — Aquele que o Senhor ama está doente.
4 ਜਦੋਂ ਯਿਸੂ ਨੇ ਇਹ ਸੁਣਿਆ ਤਾਂ ਉਸ ਨੇ ਆਖਿਆ, “ਇਸ ਬਿਮਾਰੀ ਦਾ ਨਤੀਜਾ ਮੌਤ ਨਹੀਂ ਹੋਵੇਗਾ, ਪਰ ਇਹ ਬਿਮਾਰੀ ਪਰਮੇਸ਼ੁਰ ਦੀ ਮਹਿਮਾ ਲਈ ਅਤੇ ਪਰਮੇਸ਼ੁਰ ਦੇ ਪੁੱਤਰ ਦੀ ਇਸ ਰਾਹੀਂ ਮਹਿਮਾਮਈ ਹੋਣ ਲਈ ਆਈ ਹੈ।”"
4 Ao receber a notícia, Jesus disse:
5 ਯਿਸੂ, ਮਰਿਯਮ, ਮਾਰਥਾ ਅਤੇ ਲਾਜ਼ਰ ਨੂੰ ਪਿਆਰ ਕਰਦਾ ਸੀ।"
5 Ora, Jesus amava Marta e a irmã dela, e também Lázaro.
6 ਜਦੋਂ ਉਸ ਨੇ ਸੁਣਿਆ ਕਿ ਲਾਜ਼ਰ ਬੜਾ ਬਿਮਾਰ ਹੈ ਤਾਂ ਜਿੱਥੇ ਉਹ ਸੀ, ਉੱਥੇ ਦੋ ਦਿਨ ਤੱਕ ਉਹ ਹੋਰ ਰੁਕ ਗਿਆ।"
6 Quando soube que Lázaro estava doente, ainda se demorou dois dias no lugar onde estava.
7 ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਸਾਨੂੰ ਹੁਣ ਯਹੂਦਿਯਾ ਨੂੰ ਵਾਪਸ ਜਾਣਾ ਚਾਹੀਦਾ ਹੈ।”"
7 Depois, disse aos seus discípulos:
8 ਚੇਲਿਆਂ ਨੇ ਆਖਿਆ, “ਪਰ ਗੁਰੂ! ਥੋੜਾ ਚਿਰ ਪਹਿਲਾਂ, ਯਹੂਦਿਯਾ ਵਿੱਚ ਯਹੂਦੀ ਤੇਰੇ ਉੱਤੇ ਪੱਥਰਾਵ ਕਰਨਾ ਚਾਹੁੰਦੇ ਸਨ, ਤਾਂ ਕੀ ਤੂੰ ਫਿਰ ਉੱਥੇ ਹੀ ਵਾਪਸ ਜਾਣਾ ਚਾਹੁੰਦਾ ਹੈਂ।”"
8 Os discípulos disseram: — Mestre, ainda há pouco os judeus queriam apedrejá-lo! E o senhor quer voltar para lá?
9 ਯਿਸੂ ਨੇ ਜਵਾਬ ਦਿੱਤਾ, “ਕੀ ਦਿਨ ਭਰ ਦੇ ਬਾਰ੍ਹਾਂ ਘੰਟੇ ਨਹੀਂ ਹੁੰਦੇ? ਜੇਕਰ ਕੋਈ ਦਿਨ ਨੂੰ ਚੱਲੇ ਤਾਂ ਪੱਥਰ ਦੀ ਠੋਕਰ ਤੋਂ ਨਹੀਂ ਡਿੱਗਦਾ ਕਿਉਂ ਕਿ ਉਹ ਇਸ ਦੁਨੀਆਂ ਦੇ ਚਾਨਣ ਵਿੱਚ ਵੇਖ ਸੱਕਦਾ ਹੈ।"
9 Jesus respondeu:
10 ਪਰ ਜੋ ਵਿਅਕਤੀ ਰਾਤ ਵਿੱਚ ਚੱਲਦਾ ਹੈ ਹਨੇਰੇ ਵਿੱਚ ਠੋਕਰ ਖਾਂਦਾ ਕਿਉਂ ਕਿ ਉਸ ਕੋਲ ਰੋਸ਼ਨੀ ਨਹੀਂ ਹੈ।”"
10 Mas, se andar de noite, tropeça, porque nele não há luz.
11 ਯਿਸੂ ਨੇ ਇਹ ਗੱਲਾਂ ਆਖਣ ਤੋਂ ਬਾਅਦ ਕਿਹਾ, “ਸਾਡਾ ਮਿੱਤਰ ਲਾਜ਼ਰ ਇਸ ਵਕਤ ਸੌਂ ਰਿਹਾ ਹੈ, ਪਰ ਮੈਂ ਉਸ ਨੂੰ ਉੱਠਾਲਣ ਜਾ ਰਿਹਾ ਹਾਂ।”"
11 Tendo dito isso, acrescentou:
12 ਚੇਲਿਆਂ ਨੇ ਆਖਿਆ, “ਪ੍ਰਭੂ, ਜੇਕਰ ਉਹ ਸੌਂ ਰਿਹਾ ਹੈ, ਤਾਂ ਉਹ ਠੀਕ ਹੋ ਜਾਵੇਗਾ।”"
12 Então os discípulos disseram: — Senhor, se dorme, estará salvo.
13 ਯਿਸੂ ਦੇ ਕਹਿਣ ਦਾ ਭਾਵ ਲਾਜ਼ਰ ਦੀ ਮੌਤ ਸੀ। ਪਰ ਚੇਲਿਆਂ ਨੇ ਸੋਚਿਆ ਕਿ ਉਹ ਅਸਲੀ ਨੀਂਦ ਬਾਰੇ ਬੋਲ ਰਿਹਾ ਸੀ।"
13 Jesus falava da morte de Lázaro, mas eles pensavam que tivesse falado do repouso do sono.
14 ਤਾਂ ਯਿਸੂ ਨੇ ਉਨ੍ਹਾਂ ਨੂੰ ਸਾਫ਼-ਸਾਫ਼ ਕਿਹਾ, “ਲਾਜ਼ਰ ਮਰ ਚੁੱਕਿਆ ਹੈ।"
14 Então Jesus lhes disse claramente:
15 ਅਤੇ ਤੁਹਾਡੀ ਖਾਤਿਰ ਮੈਂ ਖੁਸ਼ੀ ਮਹਿਸੂਸ ਕਰਦਾ ਹਾਂ ਕਿ ਉਸ ਵਕਤ ਮੈਂ ਉੱਥੇ ਨਹੀਂ ਸਾਂ। ਕਿਉਂ ਕਿ ਹੁਣ ਤੁਸੀਂ ਮੇਰੇ ਵਿੱਚ ਵਿਸ਼ਵਾਸ ਕਰੋਂਗੇ। ਇਸ ਲਈ ਚਲੋ ਅਸੀਂ ਉੱਥੇ ਚੱਲੀਏ।”"
15 Por causa de vocês me alegro de que não estivesse lá, para que vocês possam crer. Mas vamos até ele.
16 ਤਦ ਥੋਮਾ ਨੇ ਜਿਹੜਾ ਦਦਿਮੁਸ ਕਰਕੇ ਸੱਦੀਦਾ ਸੀ ਆਪਣੇ ਸਾਥੀ ਚੇਲੇ ਨੂੰ ਆਖਿਆ, “ਚਲੋ ਆਓ ਅਸੀਂ ਵੀ ਉਸ ਦੇ ਨਾਲ ਚੱਲੀਏ। ਅਤੇ ਉਸ ਨਾਲ ਮਾਰੇ ਜਾਈਏ।”"
16 Então Tomé, chamado Dídimo, disse aos outros discípulos: — Vamos também nós para morrer com o Mestre!
17 ਯਿਸੂ ਬੈਤਅਨਿਯਾ ਵਿੱਚ ਯਿਸੂ ਬੈਤਅਨਿਯਾ ਵਿੱਚ ਪਹੁੰਚਿਆ। ਯਿਸੂ ਨੇ ਵੇਖਿਆ ਕਿ ਲਾਜ਼ਰ ਨੂੰ ਤਾਂ ਪਹਿਲਾਂ ਹੀ ਕਬਰ ਵਿੱਚ ਪਿਆਂ ਚਾਰ ਦਿਨ ਹੋ ਗਏ ਸਨ।"
17 Quando Jesus chegou, encontrou Lázaro já sepultado havia quatro dias.
18 ਬੈਤਅਨਿਯਾ ਅਤੇ ਯਰੂਸ਼ਲਮ ਵਿੱਚਕਾਰ ਦੋ ਮੀਲ ਤੋਂ ਘੱਟ ਦੂਰੀ ਸੀ।"
18 Ora, Betânia ficava a mais ou menos três quilômetros de Jerusalém.
19 ਬਹੁਤ ਸਾਰੇ ਯਹੂਦੀ ਮਾਰਥਾ ਅਤੇ ਮਰਿਯਮ ਕੋਲ ਉਨ੍ਹਾਂ ਦੇ ਭਰਾ ਲਾਜ਼ਰ ਦੀ ਮੌਤ ਦਾ ਅਫ਼ਸੋਸ ਕਰਨ ਆਏ।"
19 Muitos dos judeus vieram visitar Marta e Maria, a fim de consolá-las por causa do irmão.
20 ਜਦ ਮਾਰਥਾ ਨੇ ਸੁਣਿਆ ਕਿ ਯਿਸੂ ਆ ਰਿਹਾ ਹੈ, ਤਾਂ ਉਹ ਉਸ ਨੂੰ ਮਿਲਣ ਲਈ ਬਾਹਰ ਚਲੀ ਗਈ ਪਰ ਮਰਿਯਮ ਘਰ ਹੀ ਰਹੀ।"
20 Marta, quando soube que Jesus estava chegando, foi encontrar-se com ele; Maria, porém, ficou sentada em casa.
21 ਮਾਰਥਾ ਨੇ ਯਿਸੂ ਨੂੰ ਕਿਹਾ, “ਹੇ ਪ੍ਰਭੂ, ਜੇਕਰ ਤੁਸੀਂ ਇੱਥੇ ਹੁੰਦੇ, ਤਾਂ ਮੇਰਾ ਭਰਾ ਨਾ ਮਰਿਆ ਹੁੰਦਾ।"
21 Então Marta disse a Jesus: — Se o Senhor estivesse aqui, o meu irmão não teria morrido.
22 ਪਰ ਮੈਂ ਜਾਣਦੀ ਹਾਂ ਹਾਲੇ ਵੀ ਤੁਸੀਂ, ਜੋ ਵੀ ਪਰਮੇਸ਼ੁਰ ਕੋਲੋਂ ਮੰਗੋਂਗੇ, ਉਹ ਤੁਹਾਨੂੰ ਦੇਵੇਗਾ।”"
22 Mas também sei que, mesmo agora, tudo o que o senhor pedir a Deus, ele concederá.
23 ਯਿਸੂ ਨੇ ਆਖਿਆ, “ਤੇਰਾ ਭਰਾ ਜੀਵਨ ਵੱਲ ਵਾਪਸ ਆਵੇਗਾ।”"
23 Jesus disse a ela:
24 ਮਾਰਥਾ ਬੋਲੀ, “ਮੈਂ ਜਾਣਦੀ ਹਾਂ ਕਿ ਉਹ ਪੁਨਰ ਉਥਾਂਨ ਨੂੰ ਅੰਤ ਦੇ ਦਿਨ ਉਹ ਜੀਅ ਉੱਠੇਗਾ।”"
24 Ao que Marta respondeu: — Eu sei que ele há de ressurgir na ressurreição, no último dia.
25 ਯਿਸੂ ਨੇ ਉਸ ਨੂੰ ਆਖਿਆ, “ਪੁਨਰ ਉਥਾਂਨ ਅਤੇ ਜੀਵਨ ਮੈਂ ਹਾਂ। ਜਿਹੜਾ ਮਨੁੱਖ ਮੇਰੇ ਵਿੱਚ ਵਿਸ਼ਵਾਸ ਕਰਦਾ ਹੈ ਭਾਵੇਂ ਉਹ ਮਰ ਜਾਏ ਉਹ ਜਿਉਣਾ ਜਾਰੀ ਰੱਖੇਗਾ।"
25 Então Jesus declarou:
26 ਹਰ ਵਿਅਕਤੀ, ਜੋ ਜਿਉਂਦਾ ਹੈ ਅਤੇ ਮੇਰੇ ਵਿੱਚ ਵਿਸ਼ਵਾਸ ਕਰਦਾ ਹੈ, ਕਦੀ ਨਹੀਂ ਮਰੇਗਾ। ਮਾਰਥਾ, ਕੀ ਤੂੰ ਇਸਦਾ ਵਿਸ਼ਵਾਸ ਕਰਦੀ ਹੈਂ?”"
26 E todo o que vive e crê em mim não morrerá eternamente. Você crê nisto?
27 ਮਾਰਥਾ ਨੇ ਕਿਹਾ, “ਹਾਂ ਪ੍ਰਭੂ, ਮੈਂ ਵਿਸ਼ਵਾਸ ਕਰਦੀ ਹਾਂ ਕਿ ਤੂੰ ਹੀ ਮਸੀਹ ਹੈ, ਪਰਮੇਸ਼ੁਰ ਦਾ ਪੁੱਤਰ, ਜੋ ਇਸ ਦੁਨੀਆਂ ਅੰਦਰ ਆਉਣ ਵਾਲਾ ਸੀ।”"
27 Marta respondeu: — Sim, Senhor! Eu creio que o senhor é o Cristo, o Filho de Deus que devia vir ao mundo.
28 ਯਿਸੂ ਰੋਇਆ ਯਿਸੂ ਨੂੰ ਇਹ ਆਖਣ ਤੋਂ ਬਾਦ ਮਾਰਥਾ ਆਪਣੀ ਭੈਣ ਮਰਿਯਮ ਕੋਲ ਗਈ ਤੇ ਉਸ ਨਾਲ ਇੱਕਲਿਆਂ ਗੱਲ ਕੀਤੀ ਅਤੇ ਆਖਿਆ, “ਗੁਰੂ ਇੱਥੇ ਹੈ ਅਤੇ ਉਹ ਤੇਰੇ ਬਾਰੇ ਪੁੱਛ ਰਿਹਾ ਹੈ।”"
28 Depois de dizer isto, Marta foi chamar Maria, a sua irmã, e lhe disse em particular: — O Mestre chegou e está chamando você.
29 ਜਦੋਂ ਮਰਿਯਮ ਨੇ ਇਹ ਸੁਣਿਆ ਤਾਂ ਉਹ ਝੱਟ ਉੱਠ ਖੜ੍ਹੀ ਹੋਈ ਅਤੇ ਯਿਸੂ ਕੋਲ ਗਈ।"
29 Quando Maria ouviu isso, levantou-se depressa e foi até ele,
30 ਯਿਸੂ ਹਾਲੇ ਪਿੰਡ ਅੰਦਰ ਨਹੀਂ ਪਹੁੰਚਿਆ ਸੀ, ਸਗੋਂ ਉਹ ਅਜੇ ਉਸ ਥਾਂ ਸੀ ਜਿੱਥੇ ਮਾਰਥਾ ਉਸ ਨੂੰ ਮਿਲਣ ਆਈ ਸੀ।"
30 pois Jesus ainda não tinha entrado na aldeia, mas permanecia onde Marta o havia encontrado.
31 ਜਿਹੜੇ ਯਹੂਦੀ ਮਰਿਯਮ ਦੇ ਘਰ ਵਿੱਚ ਉਸ ਨੂੰ ਦਿਲਾਸਾ ਦੇ ਰਹੇ ਸਨ। ਉਨ੍ਹਾਂ ਨੇ ਮਰਿਯਮ ਨੂੰ ਜਲਦੀ ਨਾਲ ਉੱਠਦਿਆਂ ਅਤੇ ਘਰ ਛੱਡਦਿਆਂ ਵੇਖਿਆ ਤਾਂ ਉਨ੍ਹਾਂ ਨੇ ਉਸਦਾ ਪਿੱਛਾ ਕੀਤਾ। ਉਨ੍ਹਾਂ ਨੇ ਸੋਚਿਆ ਕਿ ਉਹ ਕਬਰ ਤੇ ਰੋਣ ਜਾ ਰਹੀ ਹੈ।"
31 Os judeus que estavam com Maria em casa e a consolavam, vendo-a levantar-se depressa e sair, seguiram-na, pensando que ela ia ao túmulo para chorar.
32 ਮਰਿਯਮ ਉੱਥੇ ਆਈ ਜਿੱਥੇ ਯਿਸੂ ਸੀ। ਜਦੋਂ ਮਰਿਯਮ ਨੇ ਯਿਸੂ ਨੂੰ ਵੇਖਿਆ ਉਹ ਉਸ ਦੇ ਚਰਨਾਂ ਤੇ ਡਿੱਗ ਪਈ ਅਤੇ ਆਖਿਆ, “ਪ੍ਰਭੂ, ਜੇਕਰ ਤੁਸੀਂ ਇੱਥੇ ਹੁੰਦੇ, ਮੇਰਾ ਭਰਾ ਨਾ ਮਰਿਆ ਹੁੰਦਾ।”"
32 Quando Maria chegou ao lugar onde Jesus estava, ao vê-lo, lançou-se aos seus pés, dizendo: — Se o Senhor estivesse aqui, o meu irmão não teria morrido.
33 ਜਦੋਂ ਯਿਸੂ ਨੇ ਮਰਿਯਮ ਅਤੇ ਉਸ ਦੇ ਨਾਲ ਆਏ ਯਹੂਦੀਆਂ ਨੂੰ ਰੋਂਦੇ ਵੇਖਿਆ ਤਾਂ ਯਿਸੂ ਨੇ ਆਪਣੇ ਦਿਲ ਵਿੱਚ ਬੜਾ ਦਰਦ ਅਤੇ ਦੁੱਖ ਮਹਿਸੂਸ ਕੀਤਾ।"
33 Quando Jesus viu que ela chorava, e que os judeus que a acompanhavam também choravam, agitou-se no espírito e se comoveu.
34 ਉਸ ਨੇ ਪੁੱਛਿਆ, “ਲਾਜ਼ਰ ਨੂੰ ਤੁਸੀਂ ਕਿੱਥੇ ਰੱਖਿਆ ਹੈ।” ਉਨ੍ਹਾਂ ਆਖਿਆ, “ਪ੍ਰਭੂ ਆਓ ਅਤੇ ਵੇਖੋ।”"
34 E perguntou: Eles responderam: — Senhor, venha ver!
35 ਯਿਸੂ ਰੋਇਆ।"
35 Jesus chorou.
36 ਫਿਰ ਯਹੂਦੀਆਂ ਨੇ ਆਖਿਆ, “ਵੇਖੋ, ਉਸ ਨੇ ਉਸ ਨਾਲ ਕਿੰਨਾ ਪਿਆਰ ਕੀਤਾ ਹੈ।”"
36 Então os judeus disseram: — Vejam o quanto ele o amava.
37 ਪਰ ਕੁਝ ਯਹੂਦੀਆਂ ਨੇ ਆਖਿਆ, “ਉਹ ਜਿਸ ਨੇ ਅੰਨ੍ਹੇ ਨੂੰ ਦ੍ਰਿਸ਼ਟੀ ਦਿੱਤੀ, ਕੀ ਉਹ ਲਾਜ਼ਰ ਨੂੰ ਮਰਨ ਤੋਂ ਰੋਕਣ ਲਈ ਕੁਝ ਨਾ ਕਰ ਸੱਕਿਆ।”"
37 Mas alguns disseram: — Será que ele, que abriu os olhos ao cego, não podia fazer com que Lázaro não morresse?
38 ਇੱਕ ਵਾਰ ਫੇਰ ਯਿਸੂ ਨੇ ਆਪਣੇ ਦਿਲ ਵਿੱਚ ਬੜਾ ਦੁੱਖ ਮਹਿਸੂਸ ਕੀਤਾ। ਯਿਸੂ ਨੇ ਲਾਜ਼ਰ ਨੂੰ ਦੁਬਾਰਾ ਜੀਵਨ ਦਿੱਤਾ ਯਿਸੂ ਲਾਜ਼ਰ ਦੀ ਕਬਰ ਉੱਪਰ ਆਇਆ ਜੋ ਕਿ ਇੱਕ ਗੁਫਾ ਸੀ ਉਸ ਉੱਪਰ ਪੱਥਰ ਧਰਿਆ ਹੋਇਆ ਸੀ।"
38 Jesus, agitando-se novamente em si mesmo, foi até o túmulo, que era uma gruta em cuja entrada tinham colocado uma pedra.
39 ਯਿਸੂ ਨੇ ਆਖਿਆ, “ਇਸ ਪੱਥਰ ਨੂੰ ਹਟਾ ਦੇਵੋ।” ਮਾਰਥਾ ਨੇ ਕਿਹਾ, “ਹੇ ਪ੍ਰਭੂ ਲਾਜ਼ਰ ਨੂੰ ਮਰਿਆਂ ਤਾਂ ਚਾਰ ਦਿਨ ਹੋ ਗਏ ਹਨ, ਉੱਥੋਂ ਤਾਂ ਹੁਣ ਸੜ੍ਹਿਆਣ ਆਉਂਦੀ ਹੋਵੇਗੀ।” ਮਾਰਥਾ ਮਰੇ ਹੋਏ ਆਦਮੀ ਦੀ ਭੈਣ ਸੀ।"
39 Então Jesus ordenou: Marta, irmã do falecido, disse a Jesus: — Senhor, já cheira mal, porque está morto há quatro dias.
40 ਯਿਸੂ ਨੇ ਮਾਰਥਾ ਨੂੰ ਆਖਿਆ, “ਯਾਦ ਕਰ। ਮੈਂ ਤੈਨੂੰ ਕੀ ਕਿਹਾ ਸੀ? ਮੈਂ ਤੈਨੂੰ ਕਿਹਾ ਸੀ ਕਿ ਜੇਕਰ ਤੂੰ ਵਿਸ਼ਵਾਸ ਕਰੇਂਗੀ ਤਾਂ ਤੂੰ ਪਰਮੇਸ਼ੁਰ ਦੀ ਮਹਿਮਾਂ ਵੇਖੇਂਗੀ।”"
40 Jesus respondeu:
41 ਫ਼ੇਰ ਉਨ੍ਹਾਂ ਨੇ ਪ੍ਰਵੇਸ਼ ਤੋਂ ਪੱਥਰ ਹਟਾਇਆ। ਯਿਸੂ ਨੇ ਉੱਪਰ ਵੇਖਿਆ ਅਤੇ ਆਖਿਆ, “ਹੇ ਪਿਤਾ, ਮੈਂ ਤੇਰਾ ਧੰਨਵਾਦ ਕਰਦਾ ਹਾਂ ਜੋ ਤੂੰ ਮੈਨੂੰ ਸੁਣਿਆ ਹੈ।"
41 Então tiraram a pedra. E Jesus, levantando os olhos para o céu, disse:
42 ਮੈਂ ਜਾਣਦਾ ਹਾਂ ਕਿ ਤੂੰ ਮੈਨੂੰ ਹਮੇਸ਼ਾ ਸੁਣਦਾ ਹੈਂ ਪਰ ਇਹ ਗੱਲ ਮੈਂ ਇਸ ਲਈ ਆਖੀ ਕਿਉਂ ਕਿ ਬਹੁਤ ਸਾਰੇ ਲੋਕ ਇਸ ਵਕਤ ਮੇਰੇ ਕੋਲ ਇੱਕਤਰ ਹੋਏ ਹਨ। ਤੇ ਮੈਂ ਚਾਹੁੰਦਾ ਹਾਂ ਕਿ ਉਹ ਵਿਸ਼ਵਾਸ ਕਰਨ ਕਿ ਤੂੰ ਮੈਨੂੰ ਭੇਜਿਆ ਹੈ।”"
42 Eu sei que sempre me ouves, mas falei isso por causa da multidão presente, para que creiam que tu me enviaste.
43 ਇਸ ਪ੍ਰਾਰਥਨਾ ਤੋਂ ਬਾਦ ਉਸ ਨੇ ਉੱਚੀ ਅਵਾਜ਼ ਵਿੱਚ ਬੁਲਾਇਆ, “ਲਾਜ਼ਰ, ਬਾਹਰ ਨਿਕਲ ਆ।”"
43 E, depois de dizer isso, clamou em alta voz:
44 ਉਹ ਮਰਿਆ ਹੋਇਆ ਆਦਮੀ ਬਾਹਰ ਨਿਕਲ ਆਇਆ। ਉਸ ਦੇ ਹੱਥ-ਪੈਰ ਮਲਮਲ ਦੇ ਕੱਪੜੇ ਦੇ ਟੁਕੜਿਆਂ ਨਾਲ ਬਝੇ ਹੋਏ ਸਨ ਅਤੇ ਉਸਦਾ ਮੂੰਹ ਰੁਮਾਲ ਨਾਲ ਲਪੇਟਿਆ ਹੋਇਆ ਸੀ। ਯਿਸੂ ਨੇ ਲੋਕਾਂ ਨੂੰ ਆਖਿਆ, “ਇਸਦੇ ਉੱਪਰੋਂ ਕੱਪੜਾ ਹਟਾਵੋ ਅਤੇ ਇਸ ਨੂੰ ਜਾਣ ਦਿਓ।”"
44 Aquele que tinha morrido saiu, tendo os pés e as mãos amarrados com ataduras e o rosto envolto num lenço. Então Jesus lhes ordenou:
45 ਯਹੂਦੀ ਆਗੂਆਂ ਨੇ ਯਿਸੂ ਨੂੰ ਮਾਰਨ ਦੀ ਵਿਉਂਤ ਬਣਾਈ ਬਹੁਤ ਸਾਰੇ ਯਹੂਦੀ ਉੱਥੇ ਮਰਿਯਮ ਨੂੰ ਵੇਖਣ ਲਈ ਆਏ ਹੋਏ ਸਨ। ਜੋ ਯਿਸੂ ਨੇ ਕੀਤਾ ਉਨ੍ਹਾਂ ਨੇ ਵੇਖਿਆ ਅਤੇ ਉਨ੍ਹਾਂ ਵਿੱਚੋਂ ਬਹੁਤਿਆਂ ਨੇ ਉਸ ਵਿੱਚ ਵਿਸ਼ਵਾਸ ਕੀਤਾ।"
45 Muitos dos judeus que tinham vindo visitar Maria, vendo o que Jesus havia feito, creram nele.
46 ਪਰ ਕੁਝ ਯਹੂਦੀ ਫ਼ਰੀਸੀਆਂ ਕੋਲ ਗਏ ਤੇ ਜਾਕੇ ਫ਼ਰੀਸੀਆਂ ਨੂੰ ਯਿਸੂ ਬਾਰੇ ਦੱਸਿਆ ਕਿ ਉਸ ਨੇ ਕੀ ਕੀਤਾ ਸੀ।"
46 Outros, porém, foram até os fariseus e lhes contaram o que Jesus havia feito.
47 ਤਾਂ ਫਿਰ ਪਰਧਾਨ ਜਾਜਕ ਅਤੇ ਫ਼ਰੀਸੀਆਂ ਨੇ ਯਹੂਦੀ ਕੌਂਸਲ ਦੀ ਇੱਕ ਸਭਾ ਬੁਲਾਈ ਅਤੇ ਕਿਹਾ, “ਸਾਨੂੰ ਕੀ ਕਰਨਾ ਚਾਹੀਦਾ ਹੈ? ਇਹ ਆਦਮੀ ਬਹੁਤ ਕਰਿਸ਼ਮੇ ਕਰ ਰਿਹਾ ਹੈ।"
47 Então os principais sacerdotes e os fariseus convocaram o Sinédrio e disseram: — O que estamos fazendo, uma vez que este homem opera muitos sinais?
48 ਜੇਕਰ ਅਸੀਂ ਇਸ ਨੂੰ ਇਹ ਕੁਝ ਕਰਦੇ ਰਹਿਣ ਦਿੱਤਾ, ਤਾਂ ਹਰ ਕੋਈ ਉਸ ਵਿੱਚ ਵਿਸ਼ਵਾਸ ਕਰੇਗਾ। ਤਦ ਫਿਰ ਰੋਮੀ ਆ ਜਾਣਗੇ ਅਤੇ ਸਾਡੇ ਮੰਦਰ ਅਤੇ ਸਾਡੀ ਕੌਮ ਨੂੰ ਨਸ਼ਟ ਕਰ ਦੇਣਗੇ।”"
48 Se o deixarmos assim, todos crerão nele; depois, virão os romanos e tomarão não só o nosso lugar, mas a própria nação.
49 ਉਨ੍ਹਾਂ ਵਿੱਚੋਂ ਇੱਕ ਕਯਾਫ਼ਾ ਸੀ। ਉਹ ਉਸ ਵਰ੍ਹੇ ਦਾ ਸਰਦਾਰ ਜਾਜਕ ਸੀ। ਉਸ ਨੇ ਆਖਿਆ, “ਤੁਸੀਂ ਲੋਕ ਕੁਝ ਵੀ ਨਹੀਂ ਜਾਣਦੇ।"
49 Mas um deles, Caifás, que era sumo sacerdote naquele ano, advertiu-os, dizendo: — Vocês não sabem nada,
50 ਕੀ ਤੁਸੀਂ ਅਨੁਭਵ ਨਹੀਂ ਕਰਦੇ ਕਿ ਸਾਰੀ ਕੌਮ ਦੀ ਤਬਾਹੀ ਦੀ ਬਜਾਏ ਲੋਕਾਂ ਲਈ ਇੱਕ ਆਦਮੀ ਦਾ ਮਾਰੇ ਜਾਣਾ ਚੰਗਾ ਹੈ।”"
50 nem entendem que é melhor para vocês que morra um só homem pelo povo e que não venha a perecer toda a nação.
51 ਕਯਾਫ਼ਾ ਨੇ ਇਹ ਆਪਣੇ-ਆਪ ਨਹੀਂ ਆਖਿਆ ਸੀ। ਉਹ ਉਸ ਸਾਲ ਸਰਦਾਰ ਜਾਜਕ ਸੀ ਇਸ ਲਈ ਉਸ ਨੇ ਭਵਿੱਖਬਾਣੀ ਕੀਤੀ ਕਿ ਯਿਸੂ ਕੌਮ ਲਈ ਮਰਨ ਵਾਲਾ ਸੀ।"
51 Ora, Caifás não disse isto por conta própria, mas, sendo sumo sacerdote naquele ano, profetizou que Jesus estava para morrer pela nação.
52 ਹਾਂ, ਯਿਸੂ ਸਿਰਫ ਯਹੂਦੀ ਕੌਮ ਲਈ ਨਹੀਂ ਮਰੇਗਾ ਸਗੋਂ ਪਰਮੇਸ਼ੁਰ ਦੇ ਸਾਰੇ ਬੱਚਿਆਂ ਵਾਸਤੇ ਜਿਹੜੇ ਕਿ ਸਾਰੀ ਦੁਨੀਆਂ ਵਿੱਚ ਖਿੰਡੇ ਹੋਏ ਹਨ, ਉਨ੍ਹਾਂ ਲਈ ਮਰੇਗਾ, ਤਾਂ ਕਿ ਉਹ ਉਨ੍ਹਾਂ ਨੂੰ ਇਕੱਠਿਆਂ ਲਿਆ ਸੱਕੇ।"
52 E não somente pela nação, mas também para reunir em um só corpo os filhos de Deus, que andam dispersos.
53 ਉਸ ਦਿਨ ਤੋਂ ਯਹੂਦੀ ਆਗੂਆਂ ਨੇ ਯਿਸੂ ਨੂੰ ਜਾਨੋਂ ਮਾਰਨ ਦੀ ਵਿਉਂਤ ਬਣਾਈ।"
53 Desde aquele dia, resolveram matar Jesus.
54 ਤਾਂ ਯਿਸੂ ਨੇ ਯਹੂਦੀਆਂ ਵਿੱਚ ਖੁਲ੍ਹੇ-ਆਮ ਘੁੰਮਣਾ ਬੰਦ ਕਰ ਦਿੱਤਾ। ਉਹ ਯਰੂਸ਼ਲਮ ਛੱਡ ਕੇ ਇਫ਼ਰਾਈਮ ਨਾਂ ਦੇ ਇੱਕ ਨਗਰ ਵੱਲ ਚੱਲਾ ਗਿਆ ਜਿਹੜਾ ਉਜਾੜ ਦੇ ਨੇੜੇ ਸੀ। ਉੱਥੇ ਕੁਝ ਦੇਰ ਉਹ ਆਪਣੇ ਚੇਲਿਆਂ ਨਾਲ ਰਿਹਾ।"
54 Assim sendo, Jesus já não andava publicamente entre os judeus, mas retirou-se para uma região vizinha ao deserto, para uma cidade chamada Efraim, onde permaneceu com os discípulos.
55 ਯਹੂਦੀਆਂ ਦਾ ਪਸਾਹ ਦਾ ਤਿਉਹਾਰ ਮਨਾਉਣ ਦਾ ਸਮਾਂ ਆ ਰਿਹਾ ਸੀ। ਇਸ ਲਈ ਬਹੁਤ ਸਾਰੇ ਲੋਕ ਕਈ ਦੇਸ਼ਾਂ ਤੋਂ ਯਰੂਸ਼ਲਮ ਆਪਣੇ-ਆਪ ਨੂੰ ਪਵਿੱਤਰ ਕਰਨ ਲਈ ਆਏ।"
55 Estava próxima a Páscoa dos judeus, e muitos daquela região foram a Jerusalém antes da Páscoa para se purificar.
56 ਇਨ੍ਹਾਂ ਲੋਕਾਂ ਨੇ ਯਿਸੂ ਨੂੰ ਲੱਭਣਾ ਸ਼ੁਰੂ ਕਰ ਦਿੱਤਾ। ਉਹ ਮੰਦਰ ਦੇ ਇਲਾਕੇ ਵਿੱਚ ਖੜ੍ਹੇ ਹੋ ਗਏ ਅਤੇ ਇੱਕ ਦੂਜੇ ਨੂੰ ਪੁੱਛਿਆ, “ਕੀ ਉਹ ਇਸ ਤਿਉਹਾਰ ਤੇ ਨਹੀਂ ਆ ਰਿਹਾ? ਤੁਸੀਂ ਕੀ ਸੋਚਦੇ ਹੋ?”"
56 Lá, procuravam Jesus e, estando eles no templo, diziam uns aos outros: — O que vocês acham? Ele não virá à festa?
57 ਪਰ ਪਰਧਾਨ ਜਾਜਕ ਅਤੇ ਫ਼ਰੀਸੀਆਂ ਨੇ ਹੁਕਮ ਦਿੱਤਾ ਕਿ ਜੇ ਕੋਈ ਜਾਣਦਾ ਹੋਵੇ ਕਿ ਯਿਸੂ ਕਿੱਥੇ ਹੈ। ਉਸ ਨੂੰ ਉਨ੍ਹਾਂ ਨੂੰ ਦੱਸਣਾ ਚਾਹੀਦਾ ਤਾਂ ਜੋ ਪ੍ਰਧਾਨ ਜਾਜਕ ਅਤੇ ਫ਼ਰੀਸੀ ਉਸ ਨੂੰ ਕੈਦ ਕਰ ਸੱਕਣ।"
57 Ora, os principais sacerdotes e os fariseus haviam ordenado que, se alguém soubesse onde ele estava, o denunciasse, para que pudessem prendê-lo.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar João 11, comparar traduções ou montar um estudo — tudo direto pelo WhatsApp.