João 12

Punjabi Bible (GL_PUNJABI) vs BKJ

Sair da comparação
1 ਯਿਸੂ ਬੈਤਆਨਿਯਾ ਵਿੱਚ ਆਪਣੇ ਦੋਸਤਾਂ ਨਾਲ ਪਸਾਹ ਦੇ ਤਿਉਹਾਰ ਤੋਂ ਛੇ ਦਿਨ ਪਹਿਲਾਂ ਯਿਸੂ ਬੈਤਆਨਿਯਾ ਨੂੰ ਆਇਆ ਇਹ ਉਹ ਸ਼ਹਿਰ ਸੀ ਜਿੱਥੇ ਲਾਜ਼ਰ ਰਹਿੰਦਾ ਸੀ। ਲਾਜ਼ਰ ਉਹ ਆਦਮੀ ਸੀ, ਜਿਸ ਨੂੰ ਯਿਸੂ ਨੇ ਮੌਤ ਤੋਂ ਜਿਵਾਲਿਆ ਸੀ।"
1 Seis dias antes da Páscoa, veio Jesus a Betânia, onde estava Lázaro, o que estivera morto, e a quem ele ressuscitara dos mortos.
2 ਉੱਥੇ ਉਨ੍ਹਾਂ ਨੇ ਯਿਸੂ ਵਾਸਤੇ ਰਾਤ ਦਾ ਭੋਜਨ ਤਿਆਰ ਕੀਤਾ ਸੀ ਅਤੇ ਮਾਰਥਾ ਨੇ ਭੋਜਨ ਵਰਤਾਇਆ। ਲਾਜ਼ਰ ਉਨ੍ਹਾਂ ਵਿੱਚੋਂ ਇੱਕ ਸੀ ਜੋ ਯਿਸੂ ਨਾਲ ਭੋਜਨ ਕਰ ਰਿਹਾ ਸੀ।"
2 Fizeram-lhe ali uma ceia, e Marta servia, mas Lázaro era um dos que estavam à mesa com ele.
3 ਮਰਿਯਮ ਨੇ ਨਰਦ ਦੀ ਜੜ੍ਹ ਤੋਂ ਬਣੇ ਮਹਿੰਗੇ ਅਤਰ ਦਾ ਅੱਧਾ ਸੇਰ ਲਿਆ। ਉਸ ਨੇ ਇਸ ਨੂੰ ਯਿਸੂ ਦੇ ਚਰਣਾਂ ਉੱਤੇ ਡੋਲ੍ਹਿਆ ਅਤੇ ਆਪਣੇ ਵਾਲਾਂ ਨਾਲ ਉਸ ਦੇ ਪੈਰ ਪੂੰਝੇ। ਸਾਰਾ ਘਰ ਅਤਰ ਦੀ ਸੁਗੰਧ ਨਾਲ ਭਰ ਗਿਆ।"
3 Então, Maria, tomando uma libra de unguento de nardo puro, caríssimo, ungiu os pés de Jesus, e limpou os pés com os seus cabelos; e a casa se encheu com o cheiro do unguento.
4 ਯਹੂਦਾ ਇਸੱਕਰਿਯੋਤੀ ਯਿਸੂ ਦੇ ਚੇਲਿਆਂ ਵਿੱਚੋਂ ਇੱਕ ਸੀ। ਇਹ ਉਹ ਸੀ ਜਿਸਨੇ ਯਿਸੂ ਦੇ ਖਿਲਾਫ਼ ਹੋ ਜਾਣਾ ਸੀ ਯਹੂਦਾ ਨੇ ਆਖਿਆ"
4 Então, disse um dos seus discípulos, Judas Iscariotes, filho de Simão, aquele que o havia de trair:
5 “ਉਹ ਅਤਰ ਚਾਂਦੀ ਦੇ ਤਿੰਨ ਸੌ ਸਿੱਕਿਆਂ ਦੇ ਮੁੱਲ ਦਾ ਸੀ। ਯਿਸੂ ਉੱਪਰ ਮਲਨ ਦੀ ਬਜਾਇ ਇਸ ਅਤਰ ਨੂੰ ਬਾਜ਼ਾਰ ਵਿੱਚ ਵੇਚਕੇ ਗਰੀਬਾਂ ਦੀ ਮਦਦ ਕੀਤੀ ਜਾ ਸੱਕਦੀ ਸੀ।”"
5 Por que não se vendeu este unguento por trezentos denários, e não se deu aos pobres?
6 ਯਹੂਦਾ ਨੇ ਇਹ ਗੱਲ ਇਸ ਲਈ ਨਹੀਂ ਆਖੀ ਸੀ ਕਿ ਉਹ ਗਰੀਬਾਂ ਬਾਰੇ ਚਿੰਤਿਤ ਸੀ ਪਰ ਕਿਉਂ ਜੋ ਉਹ ਚੋਰ ਸੀ। ਚੇਲਿਆਂ ਦੀ ਟੋਲੀ ਲਈ ਧਨ ਵਾਲਾ ਸੰਦੂਕ ਉਸ ਕੋਲ ਹੁੰਦਾ ਸੀ, ਜਿਸ ਵਿੱਚੋਂ ਜਦੋਂ ਉਹ ਚਾਹਵੇ ਚੋਰੀ ਕਰ ਲੈਂਦਾ ਸੀ।"
6 Então ele disse isso não pelo cuidado que tivesse dos pobres, mas porque era ladrão, e tinha a bolsa, e subtraía o que nela foi colocado.
7 ਯਿਸੂ ਨੇ ਆਖਿਆ, “ਉਸ ਨੂੰ ਨਾ ਰੋਕੋ, ਉਸ ਨੂੰ ਇਹ ਮੇਰੇ ਜਨਾਜ਼ੇ ਦੇ ਦਿਨ ਦੀ ਤਿਆਰੀ ਲਈ ਕਰਨ ਦਿਉ।"
7 Disse, pois, Jesus: Deixe-a sozinha! Para o dia do meu sepultamento o tem guardado.
8 ਗਰੀਬ ਲੋਕ ਹਮੇਸ਼ਾ ਤੁਹਾਡੇ ਨਾਲ ਹੋਣਗੇ, ਪਰ ਮੈਂ ਹਮੇਸ਼ਾ ਤੁਹਾਡੇ ਨਾਲ ਨਹੀਂ ਹੋਵਾਂਗਾ।”"
8 Porque os pobres sempre os tendes convosco, mas a mim nem sempre me tendes.
9 ਲਾਜ਼ਰ ਨੂੰ ਮਾਰਨ ਦੀ ਇੱਕ ਵਿਉਂਤ ਬਹੁਤ ਸਾਰੇ ਯਹੂਦੀ ਜਾਣ ਗਏ ਕਿ ਯਿਸੂ ਬੈਤਆਨਿਯਾ ਵਿੱਚ ਸੀ ਅਤੇ ਉਹ ਯਿਸੂ ਨੂੰ ਹੀ ਨਹੀਂ ਸਗੋਂ ਲਾਜ਼ਰ ਨੂੰ ਵੀ ਵੇਖਣ ਆਏ। ਲਾਜ਼ਰ ਨੂੰ ਯਿਸੂ ਨੇ ਮੁਰਦੇ ਤੋਂ ਜਿਵਾਲਿਆ ਸੀ।"
9 Portanto, muita gente dos judeus soube que ele estava ali; e eles foram, não só por causa de Jesus, mas também para ver a Lázaro, a quem ele ressuscitara dos mortos.
10 ਤਾਂ ਪਰਧਾਨ ਜਾਜਕਾਂ ਨੇ ਲਾਜ਼ਰ ਨੂੰ ਵੀ ਮਾਰਨ ਦੀ ਵਿਉਂਤ ਬਣਾਈ।"
10 Mas os principais sacerdotes consultaram como poderiam também matar a Lázaro,
11 ਲਾਜ਼ਰ ਦੇ ਕਾਰਣ ਬਹੁਤ ਸਾਰੇ ਯਹੂਦੀ ਆਪਣੇ ਆਗੂਆਂ ਨੂੰ ਛੱਡ ਕੇ ਯਿਸੂ ਵਿੱਚ ਪਰਤੀਤ ਕਰਨ ਲੱਗ ਪਏ ਸਨ ਇਸੇ ਲਈ ਯਹੂਦੀਆਂ ਦੇ ਆਗੂ ਲਾਜ਼ਰ ਨੂੰ ਵੀ ਮਾਰ ਮੁਕਾਉਣਾ ਚਾਹੁੰਦੇ ਸਨ।"
11 porque por causa dele muitos dos judeus se afastaram, e creram em Jesus.
12 ਯਿਸੂ ਦਾ ਯਰੂਸ਼ਲਮ ਵਿੱਚ ਪਰਵੇਸ਼ ਅਗਲੇ ਦਿਨ ਲੋਕਾਂ ਨੂੰ ਇਹ ਪਤਾ ਲੱਗਾ ਕਿ ਯਿਸੂ ਯਰੂਸ਼ਲਮ ਨੂੰ ਆ ਰਿਹਾ ਸੀ। ਉੱਥੇ ਬਹੁਤ ਸਾਰੇ ਲੋਕ ਸਨ ਜਿਹੜੇ ਪਸਾਹ ਦੇ ਤਿਉਹਾਰ ਤੇ ਆਏ ਸਨ।"
12 No dia seguinte, a grande multidão que tinha vindo à festa, ouvindo dizer que Jesus vinha a Jerusalém,
13 ਉਹ ਖਜ਼ੂਰ ਦੀਆਂ ਟਹਿਣੀਆਂ ਲੈ ਕੇ ਯਿਸੂ ਨੂੰ ਮਿਲਣ ਲਈ ਆਏ ਅਤੇ ਉੱਚੀ-ਉੱਚੀ ਆਖਣ ਲੱਗੇ; “‘ਉਸਦੀ ਉਸਤਤਿ ਕਰੋ!’ ‘ਪਰਮੇਸ਼ੁਰ ਉਸ ਨੂੰ ਅਸੀਸ ਦੇਵੇ ਜੋ ਕੋਈ ਪ੍ਰਭੂ ਦੇ ਨਾਮ ਤੇ ਆਉਂਦਾ ਹੈ।’ ਇਸਰਾਏਲ ਦੇ ਪਾਤਸ਼ਾਹ ਉੱਪਰ ਪਰਮੇਸ਼ੁਰ ਦੀ ਕਿਰਪਾ ਹੋਵੇ!”"
13 tomaram ramos de palmeiras, e saíram-lhe ao encontro, e clamavam: Hosana! Abençoado é o Rei de Israel que vem em nome do Senhor.
14 ਯਿਸੂ ਨੇ ਇੱਕ ਗੱਧੀ ਦਾ ਬੱਚਾ ਲੱਭਿਆ ਅਤੇ ਉਸ ਉਪਰ ਬੈਠ ਗਿਆ। ਇਸ ਨੇ ਜੋ ਪੋਥੀ ਵਿੱਚ ਲਿਖਿਆ ਪੂਰਾ ਕਰ ਦਿਤਾ,"
14 E Jesus, tendo encontrado um jumentinho, assentou-se sobre ele, como está escrito:
15 “ਸੀਯੋਨ ਦੀ ਬੇਟੀ ਨਾ ਡਰ! ਵੇਖ, ਤੇਰਾ ਬਾਦਸ਼ਾਹ ਇੱਕ ਗੱਧੀ ਦੇ ਬੱਚੇ ਤੇ ਸਵਾਰ ਹੋਕੇ ਆਉਂਦਾ ਹੈ।”"
15 Não temas, filha de Sião; eis que o teu Rei vem, assentado sobre um potro de jumenta.
16 ਯਿਸੂ ਦੇ ਚੇਲੇ ਉਸ ਵਕਤ ਇਹ ਨਾ ਸਮਝ ਸੱਕੇ ਕਿ ਉਹ ਇਹ ਸਭ ਕੀ ਕਰ ਰਿਹਾ ਹੈ। ਪਰ ਜਦੋਂ ਯਿਸੂ ਮਹਿਮਾ ਨੂੰ ਉਭਰਿਆ ਉਨ੍ਹਾਂ ਨੂੰ ਯਾਦ ਆਇਆ ਕਿ ਇਹ ਗੱਲਾਂ ਉਸ ਦੇ ਬਾਰੇ ਲਿਖੀਆਂ ਹੋਈਆਂ ਸਨ ਅਤੇ ਉਨ੍ਹਾਂ ਨੇ ਇਹ ਗੱਲਾਂ ਉਸ ਲਈ ਕੀਤੀਆਂ ਸਨ।"
16 Os seus discípulos, porém, a princípio não entenderam essas coisas; mas, quando Jesus foi glorificado, então eles se lembraram de que estas coisas estavam escritas a respeito dele, e que eles tinham feito essas coisas para ele.
17 ਜਦੋਂ ਯਿਸੂ ਨੇ ਲਾਜ਼ਰ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਉਸ ਵਕਤ ਉਸ ਨਾਲ ਬਹੁਤ ਵੱਡੀ ਭੀੜ ਸੀ ਅਤੇ ਉਸ ਨੇ ਲਾਜ਼ਰ ਨੂੰ ਸੱਦਿਆ ਕਿ ਕਬਰ ਚੋਂ ਬਾਹਰ ਨਿਕਲ ਆ। ਹੁਣ ਉਹ ਲੋਕ ਉਸ ਬਾਰੇ, ਜੋ ਉਨ੍ਹਾਂ ਨੇ ਵੇਖਿਆ ਅਤੇ ਸੁਣਿਆ ਸੀ, ਦੂਜਿਆ ਨੂੰ ਦੱਸ ਰਹੇ ਸਨ।"
17 A multidão, pois, que estava com ele quando chamou a Lázaro para fora da sepultura, testemunhava que ele o ressuscitara dos mortos.
18 ਬਹੁਤ ਸਾਰੇ ਲੋਕ ਯਿਸੂ ਨੂੰ ਮਿਲਣ ਲਈ ਆਏ ਕਿਉਂ ਕਿ ਉਨ੍ਹਾਂ ਨੇ ਉਸ ਦੇ ਕੀਤੇ ਇਸ ਕਰਿਸ਼ਮੇ ਬਾਰੇ ਸੁਣਿਆ ਸੀ।"
18 Por causa disso, também a multidão lhe saiu ao encontro, porque eles tinham ouvido que ele fizera este milagre.
19 ਫ਼ਿਰ ਫ਼ਰੀਸੀਆਂ ਨੇ ਆਪਸ ਵਿੱਚ ਕਹਿਣਾ ਸ਼ੁਰੂ ਕਰ ਦਿੱਤਾ, “ਦੇਖੋ! ਸਾਡੀ ਯੋਜਨਾ ਵਿਅਰਥ ਹੋ ਗਈ ਹੈ, ਕਿਉਂਕਿ ਸਭ ਲੋਕ ਉਸਦਾ ਅਨੁਸਰਣ ਕਰ ਰਹੇ ਹਨ।”"
19 Disseram, então, os fariseus entre si: Percebestes que nada conseguis fazer? Eis que o mundo vai após ele.
20 ਯਿਸੂ ਦਾ ਜ਼ਿੰਦਗੀ ਅਤੇ ਮੌਤ ਬਾਰੇ ਉਪਦੇਸ਼ ਉੱਥੇ ਉਨ੍ਹਾਂ ਵਿੱਚ ਕੁਝ ਯੂਨਾਨੀ ਲੋਕ ਵੀ ਸਨ, ਜੋ ਪਸਾਹ ਦੇ ਤਿਉਹਾਰ ਤੇ ਉਪਾਸਨਾ ਕਰਨ ਲਈ ਆਏ ਸਨ।"
20 E havia alguns gregos entre os que tinham subido para adorar na festa;
21 ਇਹ ਯੂਨਾਨੀ ਲੋਕ ਫ਼ਿਲਿਪੁੱਸ ਕੋਲ ਆਏ ਜੋ ਗਲੀਲ ਅਤੇ ਬੈਤਸੈਦਾ ਤੋਂ ਸੀ। ਉਨ੍ਹਾਂ ਨੇ ਉਸ ਨੂੰ ਅਰਜੋਈ ਕੀਤੀ, “ਜਨਾਬ! ਅਸੀਂ ਯਿਸੂ ਨੂੰ ਮਿਲਣਾ ਚਾਹੁੰਦੇ ਹਾਂ।”"
21 estes, pois, vieram a Filipe, que era de Betsaida da Galileia, e rogaram-lhe, dizendo: Senhor, queríamos ver a Jesus.
22 ਫ਼ਿਲਿਪੁੱਸ ਨੇ ਆਕੇ ਅੰਦ੍ਰਿਯਾਸ ਨੂੰ ਕਿਹਾ ਅਤੇ ਅੰਦ੍ਰਿਯਾਸ ਅਤੇ ਫ਼ਿਲਿਪੁੱਸ ਨੇ ਆਕੇ ਯਿਸੂ ਨੂੰ ਕਿਹਾ।"
22 Filipe veio e contou para André; e novamente André e Filipe disseram a Jesus.
23 ਯਿਸੂ ਨੇ ਜਵਾਬ ਦਿੱਤਾ, “ਮਨੁੱਖ ਦੇ ਪੁੱਤਰ ਲਈ ਮਹਿਮਾਮਈ ਹੋਣ ਦਾ ਵੇਲਾ ਆ ਗਿਆ ਹੈ।"
23 E Jesus lhes respondeu, dizendo: É chegada a hora em que o Filho do homem será glorificado.
24 ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜਦ ਤੱਕ ਕਣਕ ਦਾ ਇੱਕ ਦਾਣਾ ਭੂਮੀ ਵਿੱਚ ਪੈਕੇ ਨਾ ਮਰੇ ਇੱਕ ਦਾਣਾ ਹੀ ਰਹਿੰਦਾ ਹੈ। ਪਰ ਜੇਕਰ ਇਹ ਮਰਦਾ ਹੈ ਤਾਂ ਇਹ ਬਹੁਤ ਸਾਰਾ ਫ਼ਲ ਦਿੰਦਾ ਹੈ।"
24 Na verdade, na verdade eu vos digo: Se o grão de trigo, caindo na terra, não morrer, permanece só; mas, se morrer, dá muito fruto.
25 ਜਿਹੜਾ ਮਨੁੱਖ ਆਪਣੀ ਜਾਣ ਨੂੰ ਪਿਆਰ ਕਰਦਾ ਹੈ ਉਹ ਇਸ ਨੂੰ ਗੁਆ ਲਵੇਗਾ। ਪਰ ਇਸ ਦੁਨੀਆਂ ਵਿੱਚ ਜਿਹੜਾ ਮਨੁੱਖ ਆਪਣਾ ਜਾਨ ਨੂੰ ਪਿਆਰ ਨਹੀਂ ਕਰਦਾ ਇਸ ਨੂੰ ਸਦੀਪਕ ਜੀਵਨ ਲਈ ਬਚਾ ਲਵੇਗਾ।"
25 Quem ama a sua vida perdê-la-á, e quem neste mundo odeia a sua vida, guardá-la-á para a vida eterna.
26 ਜਿਹੜਾ ਮਨੁੱਖ ਮੇਰੀ ਸੇਵਾ ਕਰਦਾ ਹੈ, ਉਸ ਨੂੰ ਮੇਰੇ ਮਗਰ ਚੱਲਣਾ ਚਾਹੀਦਾ ਹੈ ਤਦ ਮੇਰਾ ਉਹ ਸੇਵਕ, ਜਿੱਥੇ ਵੀ ਮੈਂ ਹਾਂ, ਮੇਰੇ ਨਾਲ ਹੋਵੇਗਾ। ਜਿਹੜਾ ਮੇਰੀ ਟਹਿਲ ਕਰਦਾ ਹੈ, ਪਿਤਾ ਉਸ ਨੂੰ ਸਤਿਕਾਰਦਾ ਹੈ।"
26 Se algum homem me serve, siga-me; e onde eu estiver, ali estará também o meu servo; se algum homem me servir, meu Pai o honrará.
27 ਯਿਸੂ ਦਾ ਆਪਣੀ ਮੌਤ ਬਾਰੇ ਜ਼ਾਹਰ ਕਰਨਾ “ਹੁਣ ਮੇਰਾ ਦਿਲ ਬਿਪਤਾ ਮਈ ਹੈ। ਮੈਨੂੰ ਕੀ ਕਹਿਣਾ ਚਾਹੀਦਾ ਹੈ? ਕੀ ਮੈਂ ਇਹ ਕਹਾਂ, ‘ਹੇ ਪਿਤਾ, ਮੈਨੂੰ ਇਸ ਮੁਸੀਬਤ ਦੀ ਘੜੀ ਤੋਂ ਬਚਾ?’ ਨਹੀਂ! ਇਸ ਲਈ ਮੈਂ ਇਸ ਸਮੇਂ ਤੱਕ ਆਇਆ ਹਾਂ।"
27 Agora a minha alma está perturbada; e que direi eu? Pai, salva-me desta hora; mas para esta hora é que eu vim.
28 ਓ ਪਿਤਾ, ਆਪਣੇ ਨਾਮ ਨੂੰ ਮਹਿਮਾਮਈ ਬਣਾ!” ਫ਼ਿਰ ਸਵਰਗਾਂ ਤੋਂ ਇੱਕ ਆਵਾਜ਼ ਆਈ, “ਮੈਂ ਮੇਰੇ ਨਾਮ ਨੂੰ ਮਹਿਮਾਮਈ ਬਣਾਇਆ ਅਤੇ ਮੈਂ ਫ਼ਿਰ ਇਸ ਨੂੰ ਮਹਿਮਾਮਈ ਬਣਾਵਾਂਗਾ।”"
28 Pai, glorifica o teu nome. Então, veio uma voz do céu, dizendo: Eu já o tenho glorificado, e novamente o glorificarei.
29 ਜਿਹੜੇ ਲੋਕ ਉੱਥੇ ਖੜ੍ਹੇ ਸਨ ਉਨ੍ਹਾਂ ਨੇ ਇਹ ਅਵਾਜ਼ ਸੁਣੀ। ਉਨ੍ਹਾਂ ਨੇ ਆਖਿਆ, “ਜੋ ਬੱਦਲ ਗਜਿਆ ਹੈ।” ਪਰ ਕੁਝ ਲੋਕਾਂ ਨੇ ਆਖਿਆ, “ਇੱਕ ਦੂਤ ਨੇ ਉਸ ਨਾਲ ਗੱਲ ਕੀਤੀ ਹੈ।”"
29 A multidão, pois, que ali estava e que a ouvira, dizia ter sido um trovão; outros diziam: Um anjo lhe falou.
30 ਯਿਸੂ ਨੇ ਲੋਕਾਂ ਨੂੰ ਕਿਹਾ, “ਇਹ ਅਵਾਜ਼ ਮੇਰੀ ਖਾਤਰ ਨਹੀਂ ਆਈ, ਸਗੋਂ ਤੁਹਾਡੀ ਖਾਤਰ ਆਈ ਹੈ।"
30 Jesus respondeu e disse: Não veio esta voz por minha causa, mas por causa de vós.
31 ਹੁਣ ਦੁਨੀਆਂ ਦੇ ਨਿਆਂ ਦਾ ਸਮਾਂ ਆ ਗਿਆ ਹੈ। ਹੁਣ ਇਸ ਦੁਨੀਆਂ ਦਾ ਹਾਕਮ ਬਾਹਰ ਸੁੱਟਿਆ ਜਾਵੇਗਾ।"
31 Agora é o juízo deste mundo; agora será expulso o príncipe deste mundo.
32 ਮੈਂ ਵੀ ਇਸ ਜਗਤ ਤੋਂ ਸਵਰਗ ਨੂੰ ਚੁੱਕਿਆ ਜਾਵਾਂਗਾ ਅਤੇ ਜਦੋਂ ਇਉਂ ਵਾਪਰੇਗਾ ਤਾਂ ਸਾਰੇ ਲੋਕਾਂ ਨੂੰ ਉੱਪਰ ਆਪਣੇ ਵੱਲ ਖਿੱਚਾਂਗਾ।”"
32 E eu, quando for levantado da terra, todos os homens atrairei a mim.
33 ਇਹ ਆਖਕੇ, ਯਿਸੂ ਸੂਚਿਤ ਕਰ ਰਿਹਾ ਸੀ ਕਿ ਉਹ ਕਿਸ ਤਰ੍ਹਾਂ ਦੀ ਮੌਤ ਮਰੇਗਾ।"
33 E dizia isto, significando de que morte ele deveria morrer.
34 ਲੋਕਾਂ ਨੇ ਕਿਹਾ, “ਸਾਡੀ ਸ਼ਰ੍ਹਾ ਤਾਂ ਆਖਦੀ ਹੈ ਕਿ ਮਸੀਹ ਹਮੇਸ਼ਾ ਜੀਵੇਗਾ ਤਾਂ ਫ਼ਿਰ ਤੂੰ ਇਹ ਕਿਉਂ ਆਖਦਾ ਹੈ, ਕਿ ‘ਮਨੁੱਖ ਦਾ ਪੁੱਤਰ ਜ਼ਰੂਰ ਉੱਪਰ ਉੱਠਾਇਆ ਜਾਵੇਗਾ? ਇਹ ‘ਮਨੁੱਖ ਦਾ ਪੁੱਤਰ’ ਕੌਣ ਹੈ?”"
34 Respondeu-lhe a multidão: Nós temos ouvido da lei que o Cristo permanece para sempre; e como dizes tu: É necessário que o Filho do homem seja levantado? Quem é esse Filho do homem?
35 ਤਦ ਯਿਸੂ ਨੇ ਕਿਹਾ, “ਚਾਨਣ ਸਿਰਫ਼ ਕੁਝ ਹੀ ਪਲਾ ਲਈ ਤੁਹਾਡੇ ਨਾਲ ਹੋਵੇਗਾ, ਇਸ ਲਈ ਰੌਸ਼ਨੀ ਵਿੱਚ ਤੁਰੋ, ਤਦ ਹੇਨਰਾ ਤੁਹਾਨੂੰ ਨਹੀਂ ਘੇਰੇਗਾ। ਜਿਹੜਾ ਮਨੁਖ ਹਨੇਰੇ ਵਿੱਚ ਚੱਲਦਾ ਉਸ ਨੂੰ ਨਹੀਂ ਪਤਾ ਹੁੰਦਾ ਕਿ ਉਹ ਕਿੱਥੇ ਚੱਲ ਰਿਹਾ ਹੈ।"
35 Então, Jesus disse-lhes: Ainda por um pouco de tempo a luz está convosco. Andai enquanto tendes luz, para que as trevas não venham sobre vós, pois quem anda nas trevas não sabe para onde vai.
36 ਇਸ ਲਈ ਜਦੋਂ ਚਾਨਣ ਤੁਹਾਡੇ ਕੋਲ ਹੈ ਚਾਨਣ ਵਿੱਚ ਵਿਸ਼ਵਾਸ ਕਰੋ। ਤਾਂ ਜੋ ਤੁਸੀਂ ਚਾਨਣ ਦੇ ਪੁੱਤਰ ਹੋਵੋਂ।” ਇਹ ਸਭ ਕਹਿਣ ਤੋਂ ਬਾਦ ਯਿਸੂ ਅਜਿਹੀ ਜਗ਼੍ਹਾ ਉੱਤੇ ਚੱਲਾ ਗਿਆ ਜਿੱਥੇ ਲੋਕ ਉਸ ਨੂੰ ਨਾ ਲੱਭ ਸੱਕਣ।"
36 Enquanto tendes luz, crede na luz, para que sejais filhos da luz. Essas coisas disse Jesus e retirou-se, escondendo-se deles.
37 ਯਹੂਦੀਆਂ ਨੇ ਯਿਸੂ ਨੂੰ ਮੰਨਣ ਤੋਂ ਇਨਕਾਰ ਕੀਤਾ ਯਿਸੂ ਨੇ ਲੋਕਾਂ ਸਾਹਮਣੇ ਬਹੁਤ ਸਾਰੇ ਕਰਿਸ਼ਮੇ ਕੀਤੇ। ਲੋਕਾਂ ਨੇ ਇਹ ਸਭ ਆਪਣੀ ਅੱਖੀਂ ਵੇਖਿਆ ਪਰ ਫ਼ਿਰ ਵੀ ਉਨ੍ਹਾਂ ਨੇ ਉਸ ਉੱਪਰ ਨਿਹਚਾ ਨਹੀਂ ਕੀਤੀ।"
37 Mas, apesar de ter feito tantos milagres diante deles, não criam nele;
38 ਇਹ ਤਾਂ ਹੋਇਆ ਜੋ ਨਬੀ ਯਸਾਯਾਹ ਦੀ ਭਵਿੱਖਬਾਣੀ ਸੱਚੀ ਹੋ ਸੱਕੇ: “ਹੇ ਪ੍ਰਭੂ ਸਾਡੇ ਸੰਦੇਸ਼ ਦਾ ਕਿਸਨੇ ਵਿਸ਼ਵਾਸ ਕੀਤਾ? ਪ੍ਰਭੂ ਦੀ ਸ਼ਕਤੀ ਕਿਸਨੇ ਵੇਖੀ?”"
38 para que se cumprisse a palavra do profeta Isaías, que diz: Senhor, quem tem acreditado em nosso relato? E a quem foi revelado o braço do Senhor?
39 ਕਿਸੇ ਕਾਰਣ ਲੋਕ ਵਿਸ਼ਵਾਸ ਨਾ ਕਰ ਸੱਕੇ। ਜਿਵੇਂ ਕਿ ਯਸਾਯਾਹ ਇੱਕ ਹੋਰ ਮਿਸਾਲ ਵਿੱਚ ਆਖਦਾ ਹੈ,"
39 Por isso, eles não podiam crer, pelo que Isaías disse outra vez:
40 “ਪਰਮੇਸ਼ੁਰ ਨੇ ਉਨ੍ਹਾਂ ਦੀਆਂ ਅੱਖਾਂ ਅੰਨ੍ਹੀਆਂ ਕਰ ਦਿੱਤੀਆਂ ਅਤੇ ਉਨ੍ਹਾਂ ਦੇ ਦਿਲ ਕਠੋਰ ਕਰ ਦਿੱਤੇ। ਤਾਂ ਜੋ ਨਾ ਉਹ ਆਪਣੀਆਂ ਅੱਖਾਂ ਨਾਲ ਵੇਖ ਸੱਕਣ, ਨਾ ਦਿਮਾਗ ਨਾਲ ਸਮਝ ਸੱਕਣ ਅਤੇ ਮੇਰੇ ਕੋਲ ਫ਼ਿਰ ਆਉਣ ਤਾਂ ਜੋ ਮੈਂ ਉਨ੍ਹਾਂ ਨੂੰ ਠੀਕ ਕਰ ਸੱਕਾਂ।”"
40 Ele cegou-lhes os olhos, e endureceu-lhes o coração, para que eles não vejam com seus olhos, nem compreendam no seu coração, e se convertam, e eu os cure.
41 ਯਸਾਯਾਹ ਨੇ ਇਹ ਇਸ ਲਈ ਆਖਿਆ ਕਿਉਂਕਿ ਉਸ ਨੇ ਉਸ ਦੀ ਮਹਿਮਾ ਵੇਖੀ ਸੀ। ਇਸ ਲਈ ਉਸ ਨੇ ਉਸ ਬਾਰੇ ਇਹ ਕਿਹਾ।"
41 Essas coisas disse Isaías quando ele viu a sua glória, e dele falou.
42 ਪਰ ਬਹੁਤ ਸਾਰੇ ਲੋਕਾਂ ਨੇ ਯਿਸੂ ਵਿੱਚ ਵਿਸ਼ਵਾਸ ਕੀਤਾ, ਅਤੇ ਉਨ੍ਹਾਂ ਵਿੱਚੋਂ ਕਈ ਆਗੂ ਸਨ। ਪਰ ਕਿਉਂ ਜੋ ਉਹ ਫ਼ਰੀਸੀਆਂ ਕੋਲੋਂ ਡਰਦੇ ਸਨ ਉਨ੍ਹਾਂ ਨੇ ਖੁਲ੍ਹ ਕੇ ਨਾ ਆਖਿਆ ਕਿ ਉਹ ਯਿਸੂ ਵਿੱਚ ਨਿਹਚਾ ਰੱਖਦੇ ਹਨ। ਉਨ੍ਹਾਂ ਨੂੰ ਇਹ ਡਰ ਸੀ ਕਿ ਉਹ ਪ੍ਰਾਰਥਨਾ ਸਥਾਨਾਂ ਤੋਂ ਕੱਢ ਦਿੱਤੇ ਜਾਣਗੇ।"
42 Contudo, muitos dentre os principais governantes creram nele; mas por causa dos fariseus não o confessavam, para não serem colocados para fora da sinagoga;
43 ਇਨ੍ਹਾਂ ਲੋਕਾਂ ਨੇ ਪਰਮੇਸ਼ੁਰ ਦੀ ਉਸਤਤਿ ਨਾਲੋਂ ਵੱਧ ਲੋਕਾਂ ਦੀ ਉਸਤਤਿ ਨੂੰ ਪਿਆਰ ਕੀਤਾ।"
43 porque eles amavam mais a glória dos homens do que a glória de Deus.
44 ਯਿਸੂ ਦੇ ਉਪਦੇਸ਼ਾਂ ਦੇ ਆਧਾਰ ਤੇ ਨਿਆਂ ਤਦ ਯਿਸੂ ਨੇ ਉੱਚੀ ਆਵਾਜ਼ ਵਿੱਚ ਕਿਹਾ, “ਜੋ ਵਿਅਕਤੀ ਮੇਰੇ ਵਿੱਚ ਨਿਹਚਾ ਰੱਖਦਾ ਹੈ ਅਸਲ ਵਿੱਚ ਉਹ ਮੇਰੇ ਵਿੱਚ ਨਹੀਂ ਸਗੋਂ ਉਸ ਇੱਕ ਵਿੱਚ ਨਿਹਚਾ ਰੱਖਦਾ ਹੈ ਜਿਸਨੇ ਮੈਨੂੰ ਭੇਜਿਆ ਹੈ।"
44 Jesus clamou e disse: Quem crê em mim, crê, não em mim, mas naquele que me enviou.
45 ਜੋ ਵਿਅਕਤੀ ਮੈਨੂੰ ਵਾਸਤਵਿਕ ਤੌਰ ਤੇ ਵੇਖਦਾ ਉਹ ਉਸ ਨੂੰ ਵੇਖਦਾ ਹੈ ਜਿਸਨੇ ਮੈਨੂੰ ਭੇਜਿਆ ਹੈ।"
45 E quem me vê, vê aquele que me enviou.
46 ਮੈਂ ਚਾਨਣ ਹਾਂ ਅਤੇ ਮੈਂ ਇਸ ਦੁਨੀਆਂ ਉੱਤੇ ਆਇਆ ਤਾਂ ਜੋ ਉਹ ਵਿਅਕਤੀ ਜਿਹੜਾ ਮੇਰੇ ਵਿੱਚ ਨਿਹਚਾ ਰੱਖਦਾ, ਹਨੇਰੇ ਵਿੱਚ ਨਾ ਰਹੇ।"
46 Eu vim como luz para o mundo, para que todo aquele que crê em mim não permaneça nas trevas.
47 “ਮੈਂ ਇਸ ਦੁਨੀਆਂ ਵਿੱਚ ਲੋਕਾਂ ਦਾ ਨਿਆਂ ਕਰਨ ਨਹੀਂ ਆਇਆ, ਸਗੋਂ ਲੋਕਾਂ ਨੂੰ ਬਚਾਉਣ ਲਈ ਆਇਆ ਹਾਂ। ਇਸ ਲਈ ਮੈਂ ਉਹ ਨਹੀਂ ਹਾਂ ਜੋ ਲੋਕਾਂ ਦਾ ਨਿਆਂ ਕਰਦਾ ਹੈ ਜੋ ਮੇਰੀਆਂ ਸਿੱਖਿਆਵਾਂ ਸੁਣਦੇ ਹਨ ਅਤੇ ਇਸ ਨੂੰ ਨਹੀਂ ਮੰਨਦੇ।"
47 E se algum homem ouvir as minhas palavras, e não crer, eu não o julgo; porque eu não vim para julgar o mundo, mas para salvar o mundo.
48 ਉਸ ਵਾਸਤੇ ਵੀ ਇੱਕ ਮੁਨਸਫ਼ ਹੈ ਜੋ ਮੇਰੇ ਵਿੱਚ ਵਿਸ਼ਵਾਸ ਕਰਨ ਤੋਂ ਇਨਕਾਰ ਕਰਦਾ ਹੈ ਅਤੇ ਜੋ ਗੱਲਾਂ ਮੈਂ ਆਖਦਾ ਹਾਂ ਉਨ੍ਹਾਂ ਨੂੰ ਨਹੀਂ ਕਬੂਲਦਾ। ਜਿਹੜਾ ਸੰਦੇਸ਼ ਮੈਂ ਦਿੱਤਾ ਅੰਤਲੇ ਦਿਨ ਉੱਤੇ ਉਸਦਾ ਨਿਆਂ ਕਰੇਗਾ।"
48 Quem me rejeitar, e não receber as minhas palavras, já tem quem o julgue; a palavra que eu tenho falado, essa o julgará no último dia.
49 ਕਿਉਂ ਕਿ ਮੈਂ ਆਪਣੇ ਮਨੋਂ ਉਪਦੇਸ਼ ਨਹੀਂ ਦਿੱਤਾ ਸਗੋਂ ਜਿਸ ਪਿਤਾ ਨੇ ਮੈਨੂੰ ਭੇਜਿਆ, ਉਸ ਨੇ ਮੈਨੂੰ ਹੁਕਮ ਦਿੱਤਾ ਕਿ ਮੈਨੂੰ ਕੀ ਕਹਿਣਾ ਚਾਹੀਦਾ ਅਤੇ ਕੀ ਸਿੱਖਾਉਣਾ ਚਾਹੀਦਾ।"
49 Porque eu não tenho falado de mim mesmo, mas o Pai, que me enviou, ele me deu um mandamento quanto ao que dizer e como falar.
50 ਅਤੇ ਮੈਂ ਜਾਣਦਾ ਹਾਂ ਕਿ ਪਰਮੇਸ਼ੁਰ ਦਾ ਹੁਕਮ ਸਦੀਪਕ ਜੀਵਨ ਲਿਆਉਂਦਾ ਹੈ। ਇਸੇ ਲਈ ਜੋ ਸਬਦ ਮੈਂ ਬੋਲਦਾ ਹਾਂ ਅਤੇ ਉਪਦੇਸ਼ ਦਿੰਦਾ ਹਾਂ ਉਹ ਉਹੀ ਹਨ ਜੋ ਪਿਤਾ ਨੇ ਮੈਨੂੰ ਬੋਲਣ ਲਈ ਕਿਹਾ ਹੈ।”"
50 E sei que o seu mandamento é vida eterna; portanto, as coisas que eu digo, conforme me disse o Pai, assim eu digo.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar João 12, comparar traduções ou montar um estudo — tudo direto pelo WhatsApp.