João 13

Punjabi Bible (GL_PUNJABI) vs NAA

Sair da comparação
NAA Nova Almeida Atualizada 2017
1 ਯਿਸੂ ਆਪਣੇ ਚੇਲਿਆਂ ਦੇ ਪੈਰ ਧੋਂਦਾ ਹੈ ਇਹ ਸਮਾਂ ਤਕਰੀਬਨ ਯਹੂਦੀਆਂ ਦੇ ਪਸਾਹ ਦੇ ਤਿਉਹਾਰ ਲਈ ਸੀ ਅਤੇ ਯਿਸੂ ਜਾਣਦਾ ਸੀ ਕਿ ਇਹ ਉਸਦਾ ਜਗਤ ਨੂੰ ਛੱਡਣ ਦਾ ਅਤੇ ਆਪਣੇ ਪਿਤਾ ਕੋਲ ਜਾਣ ਦਾ ਸਮਾਂ ਸੀ। ਜਿਹੜੇ ਲੋਕ ਇਸ ਜਗਤ ਵਿੱਚ ਉਸ ਦੇ ਨੇੜੇ ਸਨ ਯਿਸੂ ਨੇ ਹਮੇਸ਼ਾ ਉਨ੍ਹਾਂ ਨੂੰ ਪਿਆਰ ਕੀਤਾ ਸੀ ਅਤੇ ਉਸ ਨੇ ਅਜਿਹੇ ਲੋਕਾਂ ਨੂੰ ਅੰਤ ਤੀਕ ਪਿਆਰ ਕੀਤਾ।"
1 Antes da Festa da Páscoa, sabendo Jesus que era chegada a sua hora de passar deste mundo para o Pai, tendo amado os seus que estavam no mundo, amou-os até o fim.
2 ਯਿਸੂ ਅਤੇ ਉਸ ਦੇ ਚੇਲੇ ਰਾਤ ਦਾ ਭੋਜਨ ਕਰ ਰਹੇ ਸਨ। ਸ਼ੈਤਾਨ ਪਹਿਲਾਂ ਹੀ ਸ਼ਮਊਨ ਦੇ ਪੁੱਤਰ ਯਹੂਦਾ ਇਸੱਕਰਿਯੋਤੀ ਨੂੰ ਯਿਸੂ ਨੂੰ ਧੋਖਾ ਦੇਣ ਲਈ ਪ੍ਰੇਰਿਤ ਕਰ ਚੁੱਕਿਆ ਸੀ।"
2 Durante a ceia, tendo já o diabo posto no coração de Judas, filho de Simão Iscariotes, que traísse Jesus,
3 ਯਿਸੂ ਜਾਣਦਾ ਸੀ ਕਿ ਪਿਤਾ ਨੇ ਉਸ ਨੂੰ ਸਭ ਕਾਸੇ ਉੱਤੇ ਅਧਿਕਾਰ ਦਿੱਤਾ ਹੋਇਆ ਸੀ। ਉਹ ਇਹ ਵੀ ਜਾਣਦਾ ਸੀ ਕਿ ਉਹ ਪਰਮੇਸ਼ੁਰ ਤੋਂ ਆਇਆ ਸੀ ਅਤੇ ਉਹ ਉਸ ਕੋਲ ਹੀ ਵਾਪਸ ਜਾਣ ਵਾਲਾ ਹੈ।"
3 sabendo este que o Pai tinha confiado tudo às suas mãos, e que ele tinha vindo de Deus e voltava para Deus,
4 ਜਦੋਂ ਉਹ ਭੋਜਨ ਕਰ ਰਹੇ ਸਨ ਯਿਸੂ ਉੱਠ ਖਲੋਇਆ ਅਤੇ ਆਪਣਾ ਚੋਗਾ ਥੱਲੇ ਲੰਮਾ ਪਾ ਦਿੱਤਾ ਅਤੇ ਤੌਲੀਆ ਲਿਆ ਜਿਸ ਨੂੰ ਕਿ ਉਸ ਨੇ ਆਪਣੇ ਲੱਕ ਦੁਆਲੇ ਲਪੇਟ ਲਿਆ।"
4 levantou-se da ceia, tirou a vestimenta de cima e, pegando uma toalha, cingiu-se com ela.
5 ਫ਼ਿਰ ਉਸ ਨੇ ਇੱਕ ਭਾਂਡੇ ਵਿੱਚ ਪਾਣੀ ਲਿਆ ਅਤੇ ਆਪਣੇ ਚੇਲਿਆਂ ਦੇ ਪੈਰ ਧੋਣੇ ਸ਼ੁਰੂ ਕਰ ਦਿੱਤੇ। ਉਸ ਦੇ ਲੱਕ ਨਾਲ ਇੱਕ ਤੌਲੀਆ ਸੀ ਜਿਸ ਨਾਲ ਉਸ ਨੇ ਉਨ੍ਹਾਂ ਦੇ ਪੈਰ ਪੂੰਝੇ।"
5 Em seguida Jesus pôs água numa bacia e começou a lavar os pés dos discípulos e a enxugá-los com a toalha com que estava cingido.
6 ਜਦੋਂ ਯਿਸੂ ਸ਼ਮਊਨ ਪਤਰਸ ਕੋਲ ਆਇਆ ਪਤਰਸ ਨੇ ਯਿਸੂ ਨੂੰ ਕਿਹਾ, “ਪ੍ਰਭੂ, ਕੀ ਤੁਸੀਂ ਮੇਰੇ ਪੈਰ ਧੋਵੋਂਗੇ।”"
6 Quando se aproximou de Simão Pedro, este lhe perguntou: — Vai lavar os meus pés, Senhor?
7 ਯਿਸੂ ਨੇ ਆਖਿਆ, “ਤੂੰ ਹੁਣੇ ਨਹੀਂ ਸਮਝੇਂਗਾ ਕਿ ਮੈਂ ਕੀ ਕਰ ਰਿਹਾ ਹਾਂ, ਸਗੋਂ ਤੂੰ ਬਾਦ ਵਿੱਚ ਸਮਝੇਂਗਾ।”"
7 Jesus respondeu:
8 ਪਤਰਸ ਨੇ ਕਿਹਾ, “ਤੂੰ ਕਦੇ ਵੀ ਮੇਰੇ ਪੈਰ ਨਹੀਂ ਧੋਵੇਂਗਾ।” ਯਿਸੂ ਨੇ ਆਖਿਆ, “ਜੇਕਰ ਮੈਂ ਤੇਰੇ ਪੈਰ ਨਾ ਧੋਵਾਂ ਫ਼ਿਰ ਤੂੰ ਮੇਰੇ ਲੋਕਾਂ ਵਿੱਚੋਂ ਇੱਕ ਨਹੀਂ ਹੋਵੇਂਗਾ।”"
8 Então Pedro disse: — O senhor nunca lavará os meus pés! Ao que Jesus respondeu:
9 ਸ਼ਮਊਨ ਪਤਰਸ ਨੇ ਉੱਤਰ ਦਿੱਤਾ, “ਪ੍ਰਭੂ, ਫ਼ੇਰ ਸਿਰਫ਼ ਮੇਰੇ ਪੈਰ ਹੀ ਨਹੀਂ ਸਗੋਂ ਹੱਥ ਅਤੇ ਸਿਰ ਵੀ ਧੋ ਦੇਵੋ।”"
9 Então Pedro lhe pediu: — Senhor, não somente os pés, mas também as mãos e a cabeça.
10 ਯਿਸੂ ਨੇ ਆਖਿਆ, “ਉਹ ਵਿਅਕਤੀ ਜਿਸਨੇ ਆਪਣਾ ਸਾਰਾ ਸਰੀਰ ਧੋਤਾ ਹੈ ਸਾਫ਼ ਹੈ ਅਤੇ ਸਿਰਫ਼ ਉਸ ਦੇ ਪੈਰ ਧੋਤੇ ਜਾਣੇ ਚਾਹੀਦੇ ਹਨ। ਤੁਸੀਂ ਸਾਫ਼ ਹੋ, ਪਰ ਤੁਹਾਡੇ ਵਿੱਚੋਂ ਸਾਰੇ ਸਾਫ਼ ਨਹੀਂ ਹਨ।”"
10 Jesus respondeu:
11 ਯਿਸੂ ਜਾਣਦਾ ਸੀ ਕਿ ਉਸ ਦੇ ਵਿਰੁੱਧ ਕੌਣ ਹੋਵੇਗਾ ਇਸ ਲਈ ਉਸ ਨੇ ਆਖ਼ਿਆ: “ਤੁਹਾਡੇ ਵਿੱਚੋਂ ਹਰ ਕੋਈ ਸਾਫ਼ ਨਹੀਂ ਹੈ।”"
11 Pois ele sabia quem era o traidor. Foi por isso que disse: “Nem todos estão limpos.”
12 ਜਦੋਂ ਯਿਸੂ ਉਨ੍ਹਾਂ ਦੇ ਪੈਰ ਧੋ ਹਟਿਆ ਤਾਂ ਉਹ ਫ਼ਿਰ ਆਪਣਾ ਚੋਗਾ ਪਾਕੇ ਮੇਜ਼ ਉੱਤੇ ਆਣ ਬੈਠਾ ਅਤੇ ਪੁੱਛਣ ਲੱਗਾ, “ਕੀ ਤੁਸੀਂ ਸਮਝਦੇ ਹੋ ਕਿ ਮੈਂ ਤੁਹਾਡੇ ਲਈ ਕੀ ਕੀਤਾ ਹੈ?"
12 Depois de lhes ter lavado os pés, Jesus pôs de novo as suas vestimentas e, voltando à mesa, perguntou-lhes:
13 ਤੁਸੀਂ ਮੈਨੂੰ ‘ਗੁਰੂ’ ਅਤੇ ‘ਪ੍ਰਭੂ’ ਸੱਦਦੇ ਹੋ ਅਤੇ ਇਹ ਸਹੀ ਹੈ, ਕਿਉਂਕਿ ਮੈਂ ਉਹੀ ਹਾਂ।"
13 Vocês me chamam de Mestre e de Senhor e fazem bem, porque eu o sou.
14 ਮੈਂ ਤੁਹਾਡਾ ਪ੍ਰਭੂ ਵੀ ਹਾ ਅਤੇ ਗੁਰੂ ਵੀ। ਪਰ ਮੈਂ ਤੁਹਾਡੇ ਪੈਰ ਇੱਕ ਸੇਵਕ ਵਾਂਗ ਹੋਤੇ ਹਨ, ਇਸ ਲਈ ਤੁਹਾਨੂੰ ਵੀ ਇੱਕ ਦੂਜੇ ਦੇ ਪੈਰ ਧੋਣੇ ਚਾਹੀਦੇ ਹਨ।"
14 Ora, se eu, sendo Senhor e Mestre, lavei os pés de vocês, também vocês devem lavar os pés uns dos outros.
15 ਮੈਂ ਇਹ ਤੁਹਾਡੇ ਲਈ ਇੱਕ ਮਿਸਾਲ ਦੇਣ ਵਾਸਤੇ ਕੀਤਾ ਹੈ, ਤਾਂ ਜੋ ਤੁਸੀਂ ਵੀ ਉਵੇਂ ਕਰ ਸੱਕੋਂ ਜਿਵੇਂ ਮੈਂ ਤੁਹਾਡੇ ਨਾਲ ਕੀਤਾ ਹੈ।"
15 Porque eu lhes dei o exemplo, para que, como eu fiz, vocês façam também.
16 ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਇੱਕ ਸੇਵਕ ਆਪਣੇ ਸੁਆਮੀ ਤੋਂ ਵੱਡਾ ਨਹੀਂ ਹੁੰਦਾ। ਅਤੇ ਉਹ ਜੋ ਕੰਮ ਕਰਨ ਲਈ ਭੇਜੇ ਗਏ ਹਨ ਉਹ ਆਪਣੇ ਭੇਜਣ ਵਾਲੇ ਤੋਂ ਵੱਡੇ ਨਹੀਂ ਹਨ।"
16 Em verdade, em verdade lhes digo que o servo não é maior do que seu senhor, nem o enviado é maior do que aquele que o enviou.
17 ਜੇਕਰ ਤੁਸੀਂ ਇਹ ਗੱਲਾਂ ਜਾਣਦੇ ਹੋ, ਤਾਂ ਜਦੋਂ ਤੁਸੀਂ ਇਹ ਕਰੋਂਗੇ ਤਾਂ ਖੁਸ਼ ਹੋਵੋਂਗੇ।"
17 Se vocês sabem estas coisas, bem-aventurados serão se as praticarem.
18 “ਮੈਂ ਤੁਹਾਡੇ ਸਾਰਿਆਂ ਬਾਰੇ ਨਹੀਂ ਆਖਦਾ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਜਿਨ੍ਹਾਂ ਨੂੰ ਮੈਂ ਚੁਣਿਆ ਹੈ। ਪਰ ਜੋ ਪੋਥੀ ਵਿੱਚ ਲਿਖਿਆ ਗਿਆ ਹੈ, ਪੂਰਨ ਹੋਣਾ ਚਾਹੀਦਾ ਹੈ: ‘ਉਹ ਇੱਕ ਜਿਸਨੇ ਮੇਰੇ ਨਾਲ ਖਾਧਾ ਮੇਰੇ ਵਿਰੁੱਧ ਹੋ ਗਿਆ ਹੈ।’"
18 Não falo a respeito de todos vocês, pois eu conheço aqueles que escolhi. Mas é para que se cumpra a Escritura: “Aquele que come do meu pão levantou contra mim o seu calcanhar.”
19 ਮੈਂ ਇਹ ਸਭ ਕੁਝ ਵਾਪਰਨ ਤੋਂ ਪਹਿਲਾਂ ਹੀ ਤੁਹਾਨੂੰ ਹੁਣ ਦੱਸ ਰਿਹਾ ਹਾਂ। ਜਦੋਂ ਉਹ ਵਾਪਰੇਗਾ, ਤੁਸੀਂ ਨਿਹਚਾ ਕਰੋਂਗੇ ਕਿ ਮੈਂ ਹਾਂ।"
19 Desde já lhes digo isso, antes que aconteça, para que, quando acontecer, vocês creiam que
20 ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਮੇਰੇ ਭੇਜੇ ਹੋਏ ਵਿਅਕਤੀ ਨੂੰ ਕਬੂਲਦਾ ਹੈ ਸੋ ਮੈਨੂੰ ਕਬੂਲਦਾ ਹੈ ਅਤੇ ਉਹ ਜੋ ਮੈਨੂੰ ਕਬੂਲਦਾ ਹੈ ਸੋ ਮੇਰੇ ਭੇਜਣ ਵਾਲੇ ਨੂੰ ਕਬੂਲਦਾ ਹੈ।”"
20 Em verdade, em verdade lhes digo: quem recebe aquele que eu enviar recebe a mim; e quem recebe a mim recebe aquele que me enviou.
21 ਯਿਸੂ ਦਾ ਆਪਣੇ ਵਿਰੋਧੀ ਬਾਰੇ ਦੱਸਣਾ ਯਿਸੂ ਇਹ ਗੱਲਾਂ ਆਖਦੇ ਹੋਏ ਬੜਾ ਦੁੱਖੀ ਹੋਇਆ ਅਤੇ ਉਸ ਨੇ ਸਾਫ ਤੌਰ ਤੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਤੁਹਾਡੇ ਵਿੱਚੋਂ ਇੱਕ ਮੈਨੂੰ ਧੋਖਾ ਦੇਵੇਗਾ।”"
21 Depois de dizer isso, Jesus se angustiou em espírito e afirmou:
22 ਯਿਸੂ ਦੇ ਚੇਲੇ ਉਲਝਨ ਵਿੱਚ ਪੈ ਗਏ ਅਤੇ ਉਨ੍ਹਾਂ ਨੇ ਇੱਕ ਦੂਜੇ ਵੱਲ ਵੇਖਿਆ। ਉਨ੍ਹਾਂ ਨੂੰ ਇਹ ਨਾ ਸਮਝ ਆਇਆ ਕਿ ਯਿਸੂ ਕਿਸ ਮਨੁੱਖ ਦੇ ਬਾਰੇ ਗੱਲ ਕਰ ਰਿਹਾ ਸੀ।"
22 Então os discípulos olharam uns para os outros, sem saber a quem ele se referia.
23 ਉਨ੍ਹਾਂ ਵਿੱਚੋਂ ਇੱਕ ਚੇਲਾ ਯਿਸੂ ਦੇ ਬਿਲਕੁਲ ਕੋਲ ਖੜ੍ਹਾ ਸੀ, ਜਿਸ ਨੂੰ ਯਿਸੂ ਪਿਆਰ ਕਰਦਾ ਸੀ ਉਹ ਯਿਸੂ ਦੀ ਛਾਤੀ ਦੇ ਸਹਾਰੇ ਨਾਲ ਬੈਠਾ ਸੀ।"
23 Ao lado de Jesus estava reclinado um dos seus discípulos, aquele a quem ele amava.
24 ਇਸ ਲਈ ਸ਼ਮਊਨ ਪਤਰਸ, ਯਿਸੂ ਨੂੰ ਇਹ ਪੁੱਛਣ ਲਈ ਇਸ਼ਾਰਾ ਕਰ ਰਿਹਾ ਸੀ ਕਿ ਉਹ ਕਿਸ ਬਾਰੇ ਬੋਲ ਰਿਹਾ ਸੀ।"
24 Simão Pedro fez um sinal a esse, para que perguntasse a quem Jesus se referia.
25 ਉਹ ਚੇਲਾ ਯਿਸੂ ਦੇ ਹੋਰ ਕਰੀਬ ਹੋਇਆ ਅਤੇ ਉਸ ਨੂੰ ਆਖਣ ਲੱਗਾ, “ਹੇ ਪ੍ਰਭੂ, ਕੌਣ ਹੈ ਜੋ ਤੈਨੂੰ ਤੇਰੇ ਦੁਸ਼ਮਣਾ ਹੱਥੀਂ ਫ਼ੜਵਾਏਗਾ।”"
25 Então aquele discípulo, reclinando-se sobre o peito de Jesus, perguntou: — Senhor, quem é?
26 ਯਿਸੂ ਨੇ ਆਖਿਆ, “ਜਿਸ ਲਈ ਮੈਂ ਰੋਟੀ ਕਟੋਰੇ ਵਿੱਚ ਡਬੋਵਾਂਗਾ ਅਤੇ ਉਸ ਨੂੰ ਦੇਵਾਂਗਾ ਉਹੀ ਇੱਕ ਹੈ ਜੋ ਮੈਨੂੰ ਮੇਰੇ ਦੁਸ਼ਮਨਾਂ ਹੱਥੀ ਫ਼ੜਵਾਏਗਾ।” ਸੋ ਯਿਸੂ ਨੇ ਰੋਟੀ ਲਈ ਇਸ ਨੂੰ ਕਟੋਰੇ ਵਿੱਚ ਡਬੋਇਆ ਅਤੇ ਸ਼ਮਊਨ ਦੇ ਪੁੱਤਰ ਯਹੂਦਾ ਇਸੱਕਰਿਯੋਤੀ ਨੂੰ ਦਿੱਤੀ।"
26 Jesus respondeu: Então Jesus pegou um pedaço de pão e, tendo-o molhado, deu-o a Judas, filho de Simão Iscariotes.
27 ਜਿਵੇਂ ਹੀ ਯਹੂਦਾ ਨੇ ਰੋਟੀ ਲਈ ਸ਼ੈਤਾਨ ਉਸ ਵਿੱਚ ਪ੍ਰਵੇਸ਼ ਕਰ ਗਿਆ। ਯਿਸੂ ਨੇ ਯਹੂਦਾ ਨੂੰ ਕਿਹਾ, “ਜੋ ਤੂੰ ਕਰਨਾ ਛੇਤੀ ਕਰ।”"
27 E, depois que Judas recebeu o pedaço de pão, imediatamente Satanás entrou nele. Então Jesus disse a Judas:
28 ਮੇਚ ਤੇ ਬੈਠਿਆਂ ਵਿੱਚੋਂ ਕੋਈ ਵੀ ਮਨੁੱਖ ਨਾ ਸਮਝ ਸੱਕਿਆ ਕਿ ਯਿਸੂ ਕੀ ਆਖ ਰਿਹਾ ਹੈ ਅਤੇ ਉਸ ਨੇ ਇਹ ਗੱਲ ਯਹੂਦਾ ਨੂੰ ਕਿਉਂ ਕਹੀ।"
28 Nenhum dos que estavam à mesa entendeu por que Jesus tinha dito isso.
29 ਯਹੂਦਾ ਕੋਲ ਧਨ ਵਾਲਾ ਸੰਦੂਕ ਰਹਿੰਦਾ ਸੀ। ਉਨ੍ਹਾਂ ਵਿੱਚੋਂ ਕੁਝ ਇੱਕ ਨੇ ਸਮਝਿਆ ਕਿ ਯਿਸੂ ਨੇ ਉਸ ਨੂੰ ਉਹ ਚੀਜ਼ਾਂ ਖਰੀਦਣ ਲਈ ਕਿਹਾ ਹੈ ਜਿਨ੍ਹਾਂ ਦੀ ਤਿਉਹਾਰ ਲਈ ਜ਼ਰੂਰਤ ਹੈ। ਜਾਂ ਉਸ ਨੂੰ ਗਰੀਬਾਂ ਨੂੰ ਕੁਝ ਦੇਣ ਲਈ ਕਿਹਾ ਹੈ।"
29 Pois, como Judas era quem trazia a bolsa do dinheiro, alguns pensaram que Jesus tinha dito a ele: “Compre o que precisamos para a festa” ou, então, que havia solicitado que desse alguma coisa aos pobres.
30 ਤਾਂ ਯਹੂਦਾ ਰੋਟੀ ਲੈ ਕੇ ਝੱਟ ਬਾਹਰ ਨਿਕਲ ਗਿਆ। ਇਹ ਰਾਤ ਦਾ ਵੇਲਾ ਸੀ।"
30 Assim, tendo recebido o pedaço de pão, Judas logo saiu. E era noite.
31 ਯਿਸੂ ਦਾ ਆਪਣੀ ਮੌਤ ਬਾਰੇ ਦੱਸਣਾ ਜਦੋਂ ਯਹੂਦਾ ਚੱਲਾ ਗਿਆ ਤਾਂ ਯਿਸੂ ਨੇ ਆਖਿਆ, “ਹੁਣ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਪਾਉਂਦਾ ਹੈ ਅਤੇ ਪਰਮੇਸ਼ੁਰ ਆਪਣੀ ਮਹਿਮਾ ਮਨੁੱਖ ਦੇ ਪੁੱਤਰ ਰਾਹੀਂ ਪਾਉਂਦਾ ਹੈ।"
31 Quando Judas saiu, Jesus disse:
32 ਜੇਕਰ ਪਰਮੇਸ਼ੁਰ ਉਸ ਰਾਹੀਂ ਮਹਿਮਾ ਪ੍ਰਾਪਤ ਕਰਦਾ ਹੈ, ਤਾਂ ਉਹ ਮਨੁੱਖ ਦੇ ਪੁੱਤਰ ਨੂੰ ਆਪਣੇ ਰਾਹੀਂ ਮਹਿਮਾ ਦੇਵੇਗਾ। ਅਤੇ ਉਹ ਜਲਦੀ ਹੀ ਉਸ ਨੂੰ ਮਹਿਮਾ ਦੇਵੇਗਾ।”"
32 Se Deus foi glorificado nele, também Deus o glorificará nele mesmo; e ele o glorificará imediatamente.
33 ਯਿਸੂ ਨੇ ਕਿਹਾ, “ਮੇਰੇ ਬਚਿਓ, ਮੈਂ ਹੋਰ ਥੋੜਾ ਜਿਹਾ ਚਿਰ ਤੁਹਾਡੇ ਨਾਲ ਰਹਾਂਗਾ। ਫੇਰ ਤੁਸੀਂ ਮੈਨੂੰ ਲੱਭੋਂਗੇ, ਪਰ ਜਿਵੇਂ ਕਿ ਮੈਂ ਯਹੂਦੀਆਂ ਨੂੰ ਕਿਹਾ ਸੀ ਮੈਂ ਹੁਣ ਤੁਹਾਨੂੰ ਵੀ ਕਹਿੰਦਾ ਹਾਂ ਤੁਸੀਂ ਉਸ ਜਗ੍ਹਾ ਨਹੀਂ ਆ ਸੱਕਦੇ ਜਿੱਥੇ ਮੈਂ ਜਾ ਰਿਹਾ ਹਾਂ।"
33 Filhinhos, ainda por um pouco estou com vocês. Vocês vão me procurar, mas o que eu disse aos judeus também agora digo a vocês: para onde eu vou vocês não podem ir.
34 “ਮੈਂ ਤੁਹਾਨੂੰ ਇੱਕ ਨਵਾਂ ਹੁਕਮ ਦਿੰਦਾ ਹਾਂ। ਉਹ ਇਹ ਹੈ, ਕਿ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋ। ਇੱਕ ਦੂਜੇ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ।"
34 Eu lhes dou um novo mandamento: que vocês amem uns aos outros. Assim como eu os amei, que também vocês amem uns aos outros.
35 ਜੇ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋਂਗੇ ਤਾਂ ਸਾਰੇ ਲੋਕ ਜਾਣ ਲੈਣਗੇ ਕਿ ਤੁਸੀਂ ਮੇਰੇ ਚੇਲੇ ਹੋ।”"
35 Nisto todos conhecerão que vocês são meus discípulos: se tiverem amor uns aos outros.
36 ਯਿਸੂ ਕਹਿੰਦਾ ਕਿ ਪਤਰਸ ਉਸ ਨੂੰ ਪਛਾਨਣ ਤੋਂ ਇਨਕਾਰੀ ਹੋਵੇਗਾ ਸ਼ਮਊਨ ਪਤਰਸ ਨੇ ਯਿਸੂ ਨੂੰ ਕਿਹਾ, “ਪ੍ਰਭੂ ਤੁਸੀਂ ਕਿੱਥੇ ਜਾ ਰਹੇ ਹੋ?” ਯਿਸੂ ਨੇ ਆਖਿਆ, “ਜਿੱਥੇ ਮੈਂ ਜਾ ਰਿਹਾ ਹਾਂ ਉੱਥੇ ਹੁਣ ਤੂੰ ਮੇਰੇ ਮਗਰ ਨਹੀਂ ਆ ਸੱਕਦਾ ਪਰ ਬਾਦ ਵਿੱਚ ਤੂੰ ਆ ਜਾਵੇਗਾ।”"
36 Simão Pedro perguntou a Jesus: — Para onde o Senhor vai? Jesus respondeu:
37 ਪਤਰਸ ਨੇ ਕਿਹਾ, “ਪ੍ਰਭੂ ਹੁਣ ਮੈਂ ਤੇਰੇ ਮਗਰ ਕਿਉਂ ਨਹੀਂ ਆ ਸੱਕਦਾ? ਮੈਂ ਤੇਰੇ ਲਈ ਮਰਨ ਨੂੰ ਤਿਆਰ ਹਾਂ।”"
37 Pedro disse: — Senhor, por que não posso segui-lo agora? Darei a minha vida pelo senhor.
38 ਯਿਸੂ ਨੇ ਆਖਿਆ, “ਕੀ ਤੂੰ ਸੱਚਮੁੱਚ ਮੇਰੇ ਲਈ ਆਪਣੇ-ਆਪ ਨੂੰ ਕੁਰਬਾਨ ਕਰ ਦੇਵੇਂਗਾ? ਮੈਂ ਤੈਨੂੰ ਸੱਚ ਆਖਦਾ ਹਾਂ ਕਿ ਜਿੰਨਾ ਚਿਰ ਤੂੰ ਤਿੰਨ ਵਾਰੀ ਮੈਨੂੰ ਪਛਾਨਣ ਤੋਂ ਇਨਕਾਰ ਨਾ ਕਰੇਂ ਕੁੱਕੜ ਬਾਂਗ ਨਹੀਂ ਦੇਵੇਗਾ।”"
38 Jesus respondeu:

Ler em outra tradução

Comparar com outra

Estude este capítulo no WhatsApp

Peça à IA da Bíblia Fala para explicar João 13, comparar traduções ou montar um estudo — tudo direto pelo WhatsApp.