João 14
Punjabi Bible (GL_PUNJABI) vs ACF
ACF Almeida Corrigida Fiel
1 ਯਿਸੂ ਦਾ ਆਪਣੇ ਚੇਲਿਆਂ ਨੂੰ ਦਿਲਾਸਾ ਦੇਣਾ ਯਿਸੂ ਨੇ ਆਖਿਆ, “ਤੁਹਾਡਾ ਦਿਲ ਨਾਂ ਘਬਰਾਏ, ਪਰਮੇਸ਼ੁਰ ਵਿੱਚ ਭਰੋਸਾ ਕਰੋ ਅਤੇ ਮੇਰੇ ਵਿੱਚ ਭਰੋਸਾ ਕਰੋ।"
1 Não se turbe o vosso coração; credes em Deus, crede também em mim.
2 ਮੇਰੇ ਪਿਤਾ ਦੇ ਘਰ ਵਿੱਚ ਬਹੁਤ ਕਮਰੇ ਹਨ। ਜੇਕਰ ਇਹ ਸੱਚ ਨਾ ਹੁੰਦਾ ਤਾਂ ਮੈਂ ਤੁਹਾਨੂੰ ਨਾ ਕਿਹਾ ਹੁੰਦਾ। ਮੈਂ ਉੱਥੇ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਲਈ ਜਾ ਰਿਹਾ ਹਾਂ।"
2 Na casa de meu Pai há muitas moradas; se não fosse assim, eu vo-lo teria dito. Vou preparar-vos lugar.
3 ਉੱਥੇ ਜਾਣ ਅਤੇ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਤੋਂ ਬਾਦ, ਮੈਂ ਵਾਪਿਸ ਆਵਾਂਗਾ ਅਤੇ ਤੁਹਾਨੂੰ ਆਪਣੇ ਨਾਲ ਰਹਿਣ ਲਈ ਲੈ ਜਾਵਾਂਗਾ।"
3 E quando eu for, e vos preparar lugar, virei outra vez, e vos levarei para mim mesmo, para que onde eu estiver estejais vós também.
4 ਜਿੱਥੇ ਮੈਂ ਜਾ ਰਿਹਾ ਹਾਂ ਤੁਸੀਂ ਉੱਥੋਂ ਦਾ ਰਾਹ ਜਾਣਦੇ ਹੋ।”"
4 Mesmo vós sabeis para onde vou, e conheceis o caminho.
5 ਥੋਮਾ ਨੇ ਉਸ ਨੂੰ ਕਿਹਾ, “ਪ੍ਰਭੂ ਜੀ ਜੇ ਸਾਨੂੰ ਇਹ ਪਤਾ ਨਹੀਂ ਕਿ ਤੂੰ ਕਿੱਥੇ ਜਾ ਰਿਹਾ ਹੈ, ਫਿਰ ਅਸੀਂ ਰਸਤਾ ਕਿੱਥੋਂ ਜਾਣ ਸੱਕਦੇ ਹਾਂ?”"
5 Disse-lhe Tomé: Senhor, nós não sabemos para onde vais; e como podemos saber o caminho?
6 ਯਿਸੂ ਨੇ ਆਖਿਆ, “ਮੈਂ ਹੀ ਰਸਤਾ, ਸੱਚ ਅਤੇ ਜੀਵਨ ਹਾਂ। ਮੇਰੇ ਰਾਹੀਂ ਆਉਣ ਤੋਂ ਬਿਨਾ ਕੋਈ ਪਿਤਾ ਕੋਲ ਨਹੀਂ ਆ ਸੱਕਦਾ।"
6 Disse-lhe Jesus: Eu sou o caminho, e a verdade e a vida; ninguém vem ao Pai, senão por mim.
7 ਜੇਕਰ ਤੁਸੀਂ ਮੈਨੂੰ ਜਾਣਦੇ ਹੁੰਦੇ ਤਾਂ ਤੁਸੀਂ ਪਿਤਾ ਨੂੰ ਵੀ ਜਾਣਦੇ ਹੁੰਦੇ। ਪਰ ਹੁਣ ਤੋਂ ਤੁਸੀਂ ਪਿਤਾ ਨੂੰ ਜਾਣਦੇ ਹੋ, ਤੁਸੀਂ ਉਸ ਨੂੰ ਵੇਖਿਆ ਹੈ।”"
7 Se vós me conhecêsseis a mim, também conheceríeis a meu Pai; e já desde agora o conheceis, e o tendes visto.
8 ਫਿਲਿਪੁੱਸ ਨੇ ਯਿਸੂ ਨੂੰ ਆਖਿਆ, “ਹੇ ਪ੍ਰਭੂ! ਸਾਨੂੰ ਪਿਤਾ ਦੇ ਦਰਸ਼ਣ ਕਰਾ ਅਤੇ ਸਾਡੇ ਲਈ ਇਹੀ ਕਾਫ਼ੀ ਹੈ।”"
8 Disse-lhe Filipe: Senhor, mostra-nos o Pai, o que nos basta.
9 ਯਿਸੂ ਨੇ ਆਖਿਆ, “ਫਿਲਿਪੁੱਸ ਮੈਂ ਲੰਬੇ ਸਮੇਂ ਲਈ ਤੇਰੇ ਨਾਲ ਸੀ। ਪਰ ਹਾਲੇ ਵੀ ਤੂੰ ਮੈਨੂੰ ਨਹੀਂ ਜਾਣਦਾ? ਜਿਸ ਮਨੁੱਖ ਨੇ ਮੈਨੂੰ ਵੇਖਿਆ ਹੈ ਪਿਤਾ ਨੂੰ ਵੀ ਵੇਖਿਆ ਹੈ। ਫਿਰ ਤੂੰ ਇਹ ਕਹਿੰਨਾ, ‘ਸਾਨੂੰ ਪਿਤਾ ਦੇ ਦਰਸ਼ਨ ਕਰਵਾ?’"
9 Disse-lhe Jesus: Estou há tanto tempo convosco, e não me tendes conhecido, Filipe? Quem me vê a mim vê o Pai; e como dizes tu: Mostra-nos o Pai?
10 ਕੀ ਤੂੰ ਵਿਸ਼ਵਾਸ ਨਹੀਂ ਕਰਦਾ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ? ਜਿਹੜੀਆਂ ਗੱਲਾਂ ਮੈਂ ਤੈਨੂੰ ਦੱਸ ਰਿਹਾ ਹਾਂ ਮੇਰੇ ਵੱਲੋਂ ਨਹੀਂ ਆ ਰਹੀਆਂ। ਪਿਤਾ ਜੋ ਮੇਰੇ ਅੰਦਰ ਨਿਵਾਸ ਕਰਦਾ ਆਪਣੇ ਕੰਮ ਕਰ ਰਿਹਾ ਹੈ।"
10 Não crês tu que eu estou no Pai, e que o Pai está em mim? As palavras que eu vos digo não as digo de mim mesmo, mas o Pai, que está em mim, é quem faz as obras.
11 ਜਦੋਂ ਮੈਂ ਇਹ ਆਖਦਾ ਹਾਂ ਕਿ ਪਿਤਾ ਮੇਰੇ ਵਿੱਚ ਹੈ ਜਾਂ ਮੈਂ ਪਿਤਾ ਵਿੱਚ ਹਾਂ, ਨਹੀਂ ਤਾਂ ਮੇਰੀਆਂ ਕਰਾਮਾਤਾਂ ਕਾਰਣ ਮੇਰੇ ਵਿੱਚ ਵਿਸ਼ਵਾਸ ਕਰ।"
11 Crede-me que estou no Pai, e o Pai em mim; crede-me, ao menos, por causa das mesmas obras.
12 “ਮੈਂ ਤੈਨੂੰ ਸੱਚ ਆਖਦਾ ਹਾਂ ਕਿ ਜਿਹੜਾ ਮੇਰੇ ਵਿੱਚ ਨਿਹਚਾ ਰੱਖੇਗਾ ਉਹ ਵੀ ਮੇਰੇ ਜਿਹੇ ਕੰਮ ਕਰੇਗਾ। ਸਿਰਫ ਇਹੀ ਨਹੀਂ, ਉਹ ਇਨ੍ਹਾਂ ਕੰਮਾਂ ਤੋਂ ਵੀ ਵੱਧ ਮਹਾਨ ਕੰਮ ਕਰੇਗਾ, ਕਿਉਂ ਕਿ ਮੈਂ ਵਾਪਸ ਪਿਤਾ ਕੋਲ ਜਾ ਰਿਹਾ ਹਾਂ।"
12 Na verdade, na verdade vos digo que aquele que crê em mim também fará as obras que eu faço, e as fará maiores do que estas, porque eu vou para meu Pai.
13 ਜੇਕਰ ਤੁਸੀਂ ਮੇਰੇ ਨਾਂ ਤੇ ਕੁਝ ਮੰਗੋਗੇ, ਤਾਂ ਮੈਂ ਦੇਵਾਂਗਾ। ਫਿਰ ਪੁੱਤਰ ਰਾਹੀਂ ਪਿਤਾ ਦੀ ਮਹਿਮਾ ਹੋਵੇਗੀ।"
13 E tudo quanto pedirdes em meu nome eu o farei, para que o Pai seja glorificado no Filho.
14 ਜੇਕਰ ਤੁਸੀਂ ਮੇਰੇ ਨਾਂ ਉੱਤੇ ਕੁਝ ਮੰਗੋਗੇ ਮੈਂ ਉਹੀ ਦੇਵਾਂਗਾ।"
14 Se pedirdes alguma coisa em meu nome, eu o farei.
15 ਪਵਿੱਤਰ ਆਤਮਾ ਦਾ ਵਚਨ “ਜੇਕਰ ਤੁਸੀਂ ਮੈਨੂੰ ਪਿਆਰ ਕਰਦੇ ਹੋ ਤਾਂ ਤੁਸੀਂ ਮੇਰੇ ਹੁਕਮਾਂ ਦੀ ਪਾਲਨਾ ਕਰੋਗੇ।"
15 Se me amais, guardai os meus mandamentos.
16 ਅਤੇ ਮੈਂ ਪਿਤਾ ਕੋਲੋਂ ਮੰਗਾਂਗਾ ਅਤੇ ਉਹ ਹਮੇਸ਼ਾ ਤੁਹਾਡੇ ਨਾਲ ਹੋਣ ਵਾਸਤੇ ਦੂਸਰਾ ਸਹਾਇਕ ਦੇਵੇਗਾ।"
16 E eu rogarei ao Pai, e ele vos dará outro Consolador, para que fique convosco para sempre;
17 ਸਹਾਇਕ ਸੱਚ ਦਾ ਆਤਮਾ ਹੈ। ਇਹ ਦੁਨੀਆਂ ਉਸ ਨੂੰ ਪ੍ਰਾਪਤ ਨਹੀਂ ਕਰ ਸੱਕਦੀ। ਕਿਉਂ ਕਿ ਜਗਤ ਨੇ ਨਾ ਉਸ ਨੂੰ ਵੇਖਿਆ ਹੈ ਤੇ ਨਾ ਹੀ ਉਸ ਨੂੰ ਜਾਣਦਾ ਹੈ। ਪਰ ਤੂੰ ਉਸ ਨੂੰ ਜਾਣਦਾ ਹੈ ਉਹ ਤੇਰੇ ਨਾਲ ਰਹਿੰਦਾ ਹੈ ਅਤੇ ਉਹ ਤੇਰੇ ਅੰਦਰ ਹੋਵੇਗਾ।"
17 O Espírito de verdade, que o mundo não pode receber, porque não o vê nem o conhece; mas vós o conheceis, porque habita convosco, e estará em vós.
18 “ਮੈਂ ਤੂਹਾਨੂੰ ਅਨਾਥ ਬਾਲਕਾਂ ਵਾਂਗ ਇੱਕਲਾ ਛੱਡ ਕੇ ਨਹੀਂ ਜਾਵਾਂਗਾ। ਮੈਂ ਵਾਪਸ ਤੁਹਾਡੇ ਕੋਲ ਮੁੜਾਂਗਾ।"
18 Não vos deixarei órfãos; voltarei para vós.
19 ਬਹੁਤ ਹੀ ਜਲਦੀ ਇਸ ਜਗਤ ਦੇ ਲੋਕ ਮੈਨੂੰ ਨਹੀਂ ਵੇਖਣਗੇ ਪਰ ਤੁਸੀਂ ਵੇਖੋਗੇ ਕਿਉਂ ਕਿ ਜੇ ਮੈਂ ਜਿਉਂਦਾ ਹਾਂ ਤੁਸੀਂ ਵੀ ਜਿਉਂਗੇ।"
19 Ainda um pouco, e o mundo não me verá mais, mas vós me vereis; porque eu vivo, e vós vivereis.
20 ਉਸ ਦਿਨ ਤੁਸੀਂ ਜਾਣੋਂਗੇ ਕਿ ਮੈਂ ਪਿਤਾ ਵਿੱਚ ਹਾਂ ਤੁਸੀਂ ਜਾਣ ਜਾਵੋਂਗੇ ਕਿ ਤੁਸੀਂ ਮੇਰੇ ਵਿੱਚ ਤੇ ਮੈਂ ਤੁਹਾਡੇ ਵਿੱਚ ਹਾਂ।"
20 Naquele dia conhecereis que estou em meu Pai, e vós em mim, e eu em vós.
21 ਜੇਕਰ ਕੋਈ ਵੀ ਵਿਅਕਤੀ, ਮੇਰੇ ਹੁਕਮਾਂ ਨੂੰ ਜਾਣ ਕੇ ਉਨ੍ਹਾਂ ਦੀ ਪਾਲਨਾ ਕਰਦਾ ਹੈ, ਤਾਂ ਉਹ ਉਹੀ ਹੈ ਜੋ ਸੱਚੀਂ ਮੈਨੂੰ ਪਿਆਰ ਕਰਦਾ ਹੈ। ਮੇਰਾ ਪਿਤਾ ਵੀ ਉਸ ਵਿਅਕਤੀ ਨੂੰ ਪਿਆਰ ਕਰੇਗਾ। ਜਿਹੜਾ ਮਨੁੱਖ ਮੈਨੂੰ ਪਿਆਰ ਕਰਦਾ, ਮੈਂ ਵੀ ਉਸ ਮਨੁੱਖ ਨਾਲ ਪਿਆਰ ਕਰਦਾ ਹਾਂ ਅਤੇ ਆਪਣਾ-ਆਪ ਉਸ ਲਈ ਪ੍ਰਗਟ ਕਰਾਂਗਾ?”"
21 Aquele que tem os meus mandamentos e os guarda esse é o que me ama; e aquele que me ama será amado de meu Pai, e eu o amarei, e me manifestarei a ele.
22 ਤਦ ਯਹੂਦਾ (ਇਹ ਯਹੂਦਾ ਇਸੱਕਰਿਯੋਤੀ ਨਹੀਂ) ਨੇ ਆਖਿਆ, “ਪ੍ਰਭੂ ਤੂੰ ਆਪਣੇ-ਆਪ ਸਾਨੂੰ ਕਿਉਂ ਦਰਸ਼ਾਉਣ ਜਾ ਰਿਹਾ ਹੈਂ ਤੇ ਜਗਤ ਨੂੰ ਕਿਉਂ ਨਹੀਂ ਦਰਸ਼ਾਉਂਦਾ?”"
22 Disse-lhe Judas (não o Iscariotes): Senhor, de onde vem que te hás de manifestar a nós, e não ao mundo?
23 ਯਿਸੂ ਨੇ ਆਖਿਆ, “ਜੇਕਰ ਕੋਈ ਵਿਅਕਤੀ ਮੈਨੂੰ ਪਿਆਰ ਕਰਦਾ ਹੈ ਤਾਂ ਉਹ ਮੇਰੇ ਉਪਦੇਸ਼ ਦਾ ਵੀ ਅਨੁਸਰਣ ਕਰੇਗਾ ਤੇ ਮੇਰਾ ਪਿਤਾ ਉਸ ਵਿਅਕਤੀ ਨੂੰ ਪਿਆਰ ਕਰੇਗਾ। ਮੈਂ ਅਤੇ ਮੇਰਾ ਪਿਤਾ ਉਸ ਕੋਲ ਆਵਾਂਗੇ ਅਤੇ ਉਸ ਦੇ ਨਾਲ ਰਹਾਂਗੇ।"
23 Jesus respondeu, e disse-lhe: Se alguém me ama, guardará a minha palavra, e meu Pai o amará, e viremos para ele, e faremos nele morada.
24 ਪਰ ਜਿਹੜਾ ਵਿਅਕਤੀ ਮੈਨੂੰ ਪਿਆਰ ਨਹੀਂ ਕਰਦਾ ਉਹ ਮੇਰੇ ਉਪਦੇਸ਼ ਨੂੰ ਵੀ ਨਹੀਂ ਮੰਨਦਾ। ਜਿਹੜੇ ਉਪਦੇਸ਼ ਮੈਂ ਤੁਹਾਨੂੰ ਦਿੰਦਾ ਹਾਂ ਉਹ ਮੇਰੇ ਆਪਣੇ ਨਹੀਂ ਹਨ ਸਗੋਂ ਇਹ ਮੇਰੇ ਪਿਤਾ ਦੇ ਹਨ, ਜਿਸਨੇ ਮੈਨੂੰ ਭੇਜਿਆ ਹੈ।"
24 Quem não me ama não guarda as minhas palavras; ora, a palavra que ouvistes não é minha, mas do Pai que me enviou.
25 “ਇਹ ਸੱਭ ਗੱਲਾਂ ਮੈਂ ਤੁਹਾਨੂੰ ਉਦੋਂ ਦੱਸ ਚੁੱਕਾਂ ਹਾਂ ਜਦੋਂ ਮੈਂ ਹਾਲੇ ਤੁਹਾਡੇ ਨਾਲ ਸੀ।"
25 Tenho-vos dito isto, estando convosco.
26 ਪਰ ਸਹਾਇਕ ਪਵਿੱਤਰ ਆਤਮਾ ਹੈ, ਜਿਸ ਨੂੰ ਪਿਤਾ, ਮੇਰੇ ਨਾਂ ਵਿੱਚ ਭੇਜੇਗਾ। ਉਹ ਤੁਹਾਨੂੰ ਸਭ ਕੁਝ ਸਿੱਖਾਵੇਗਾ ਅਤੇ ਉਹ ਤੁਹਾਨੂੰ ਉਹ ਸਭ ਚੇਤੇ ਕਰਾਵੇਗਾ, ਜੋ ਕੁਝ ਮੈਂ ਤੁਹਾਨੂੰ ਕਿਹਾ ਹੈ।"
26 Mas aquele Consolador, o Espírito Santo, que o Pai enviará em meu nome, esse vos ensinará todas as coisas, e vos fará lembrar de tudo quanto vos tenho dito.
27 “ਮੈਂ ਤੂਹਾਨੂੰ ਸ਼ਾਂਤੀ ਦੇ ਜਾਂਦਾ ਹਾਂ। ਮੈਂ ਆਪਣੀ ਸ਼ਾਂਤੀ ਤੁਹਾਨੂੰ ਦਿੰਦਾ ਹਾਂ। ਮੈਂ ਤੁਹਾਨੂੰ ਸੰਸਾਰ ਤੋਂ ਵੱਖਰੀ ਕਿਸਮ ਦੀ ਸ਼ਾਂਤੀ ਦਿੰਦਾ ਹਾਂ, ਇਸ ਲਈ ਤੁਹਾਡੇ ਦਿਲ ਦੁੱਖੀ ਅਤੇ ਘਬਰਾਏ ਹੋਏ ਨਹੀਂ ਹੋਣੇ ਚਾਹੀਦੇ।"
27 Deixo-vos a paz, a minha paz vos dou; não vo-la dou como o mundo a dá. Não se turbe o vosso coração, nem se atemorize.
28 ਜੋ ਮੈਂ ਤੁਹਾਨੂੰ ਕਿਹਾ ਤੁਸੀਂ ਸੁਣਿਆ, ਮੈਂ ਤੁਹਾਨੂੰ ਕਿਹਾ, ‘ਮੈਂ ਜਾ ਰਿਹਾ ਹਾਂ, ਪਰ ਮੈਂ ਤੁਹਾਡੇ ਕੋਲ ਫਿਰ ਵਾਪਸ ਆਵਾਂਗਾ।’ ਜੇਕਰ ਤੁਸੀਂ ਮੇਰੇ ਨਾਲ ਪਿਆਰ ਕਰਦੇ ਤਾਂ ਫਿਰ ਤੁਹਾਨੂੰ ਅਨੰਦਿਤ ਹੋਣਾ ਚਾਹੀਦਾ ਸੀ ਕਿ ਮੈਂ ਪਿਤਾ ਕੋਲ ਜਾ ਰਿਹਾ ਹਾਂ ਕਿਉਂ ਕਿ ਮੇਰਾ ਪਿਤਾ ਮੇਰੇ ਤੋਂ ਮਹਾਨ ਹੈ।"
28 Ouvistes que eu vos disse: Vou, e venho para vós. Se me amásseis, certamente exultaríeis porque eu disse: Vou para o Pai; porque meu Pai é maior do que eu.
29 ਇਹ ਵਾਪਰਨ ਤੋਂ ਪਹਿਲਾਂ ਮੈਂ ਤੁਹਾਨੂੰ ਇਹ ਦੱਸਿਆ ਹੈ, ਤਾਂ ਜੋ ਜਦੋਂ ਇਹ ਵਾਪਰੇ, ਤੁਸੀਂ ਵਿਸ਼ਵਾਸ ਕਰੋ।"
29 Eu vo-lo disse agora antes que aconteça, para que, quando acontecer, vós acrediteis.
30 “ਮੈਂ ਲੰਬੇ ਸਮੇਂ ਤੱਕ ਤੁਹਾਡੇ ਨਾਲ ਨਹੀਂ ਬੋਲਾਂਗਾ। ਇਸ ਦੁਨੀਆਂ ਦਾ ਹਾਕਮ ਆ ਰਿਹਾ ਹੈ। ਉਸਦਾ ਮੇਰੇ ਉੱਪਰ ਕੋਈ ਇਖਤਿਆਰ ਨਹੀਂ ਹੈ।"
30 Já não falarei muito convosco, porque se aproxima o príncipe deste mundo, e nada tem em mim;
31 ਪਰ ਜਗਤ ਨੂੰ ਪਤਾ ਹੋਣਾ ਚਾਹੀਦਾ ਕਿ ਮੈਂ ਪਿਤਾ ਨੂੰ ਪਿਆਰ ਕਰਦਾ ਹਾਂ। ਇਸ ਲਈ ਮੈਂ ਉਵੇਂ ਹੀ ਕਰਾਂਗਾ ਜਿਵੇਂ ਪਿਤਾ ਨੇ ਮੈਨੂੰ ਹੁਕਮ ਦਿੱਤਾ ਹੈ। “ਉੱਠੋ, ਅਸੀਂ ਹੁਣ ਇੱਥੋਂ ਚੱਲੀਏ।”"
31 Mas é para que o mundo saiba que eu amo o Pai, e que faço como o Pai me mandou. Levantai-vos, vamo-nos daqui.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar João 14, comparar traduções ou montar um estudo — tudo direto pelo WhatsApp.