João 16

Punjabi Bible (GL_PUNJABI) vs ARC

Sair da comparação
ARC Almeida Revista e Corrigida 2009
1 “ਮੈਂ ਤੁਹਾਨੂੰ ਇਹ ਗੱਲਾਂ ਇਸ ਲਈ ਦੱਸੀਆਂ ਹਨ ਤਾਂ ਜੋ ਤੁਹਾਡਾ ਵਿਸ਼ਵਾਸ ਦ੍ਰਿੜ ਰਹਿ ਸੱਕੇ।"
1 Tenho-vos dito essas não escandalizeis.
2 ਲੋਕ ਤੁਹਾਨੂੰ ਪ੍ਰਾਰਥਨਾ ਸਥਾਨਾਂ ਤੋਂ ਬਾਹਰ ਕੱਢਣਗੇ। ਹਾਂ, ਵਕਤ ਆ ਰਿਹਾ ਹੈ ਜਦੋਂ ਲੋਕ ਇਹ ਸੋਚਣਗੇ ਕਿ ਤੁਹਾਨੂੰ ਮਾਰ ਦੇਣਾ ਹੀ ਪਰਮੇਸ਼ੁਰ ਦੀ ਸੇਵਾ ਹੈ।"
2 Expulsar-vos-ão das sinagogas; vem mesmo a hora em que qualquer que vos matar cuidará fazer um serviço a Deus.
3 ਉਹ ਇਹ ਗੱਲਾਂ ਇਸ ਲਈ ਕਰਨਗੇ ਕਿਉਂਕਿ ਉਹ ਪਿਤਾ ਜਾਂ ਮੈਨੂੰ ਬਿਲਕੁਲ ਹੀ ਨਹੀਂ ਜਾਣਦੇ।"
3 E isso vos farão, porque não conheceram ao Pai nem a mim.
4 ਮੈਂ ਤੁਹਾਨੂੰ ਇਹ ਸਭ ਗੱਲਾਂ ਹੁਣ ਕਹੀਆਂ ਹਨ, ਤਾਂ ਜੋ ਜਦੋਂ ਇਨ੍ਹਾਂ ਗੱਲਾਂ ਦੇ ਪੂਰਣ ਹੋਣ ਦਾ ਸਮਾਂ ਆਵੇ ਤਾਂ ਤੁਸੀਂ ਯਾਦ ਕਰੋ ਕਿ ਮੈਂ ਤੁਹਾਨੂੰ ਇਨ੍ਹਾਂ ਗੱਲਾਂ ਬਾਰੇ ਚਿਤਾਵਨੀ ਦਿੱਤੀ ਸੀ। ਪਵਿੱਤਰ ਆਤਮਾ ਦਾ ਕਾਰਜ “ਇਹ ਗੱਲਾਂ ਮੈਂ ਤੁਹਾਨੂੰ ਮੁਢੋਂ ਹੀ ਨਹੀਂ ਸੀ ਦੱਸੀਆਂ ਕਿਉਂਕਿ ਮੈਂ ਤੁਹਾਡੇ ਨਾਲ ਸੀ।"
4 Mas tenho-vos dito isso, a fim de que, quando chegar aquela hora, vos lembreis de que vos disse isso desde o princípio, porque estava convosco.
5 ਪਰ ਹੁਣ ਮੈਂ ਉਸ ਕੋਲ ਜਾ ਰਿਹਾ ਹਾਂ ਜਿਸਨੇ ਮੈਨੂੰ ਘੱਲਿਆ ਸੀ ਪਰ ਤੁਹਾਡੇ ਵਿੱਚੋਂ ਕੋਈ ਮੈਨੂੰ ਨਹੀਂ ਪੁੱਛਦਾ ਤੂੰ ਕਿੱਥੇ ਜਾ ਰਿਹਾ ਹੈ।"
5 E, agora, vou para aquele que me enviou; e nenhum de vós me pergunta: Para onde vais?
6 ਤੁਹਾਡੇ ਦਿਲ ਦੁੱਖ ਨਾਲ ਭਰਪੂਰ ਹਨ ਕਿਉਂਕਿ ਮੈਂ ਤੁਹਾਨੂੰ ਅਜਿਹੀਆਂ ਗੱਲਾਂ ਦੱਸੀਆਂ ਹਨ।"
6 Antes, porque isso vos tenho dito, o vosso coração se encheu de tristeza.
7 ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮੇਰਾ ਜਾਣਾ ਹੀ ਤੁਹਾਡੇ ਲਈ ਚੰਗਾ ਹੈ ਕਿਉਂਕਿ ਜਦੋਂ ਮੈਂ ਚੱਲਾ ਜਾਵਾਂਗਾ ਤਾਂ ਮੈਂ ਤੁਹਾਡੇ ਲਈ ਸਹਾਇਕ ਭੇਜਾਂਗਾ। ਪਰ ਜੇਕਰ ਮੈਂ ਨਾ ਜਾਵਾਂ, ਤਾਂ ਸਹਾਇਕ ਤੁਹਾਡੇ ਕੋਲ ਨਹੀਂ ਆਵੇਗਾ।"
7 Todavia, digo-vos a verdade: que vos convém que eu vá, porque, se eu não for, o Consolador não virá a vós; mas, se eu for, enviar-vo-lo-ei.
8 “ਜਦੋਂ ਸਹਾਇਕ ਆਵੇਗਾ, ਉਹ ਇਸ ਦੁਨੀਆਂ ਦੇ ਲੋਕਾਂ ਨੂੰ ਸਾਬਤ ਕਰੇਗਾ ਕਿ ਉਹ ਪਾਪ, ਧਾਰਮਿਕਤਾ ਅਤੇ ਨਿਆਂ ਬਾਰੇ ਗਲਤ ਹਨ।"
8 E, quando ele vier, convencerá o mundo do pecado, e da justiça, e do juízo:
9 ਕਿਉਂ ਕਿ ਉਹ ਮੇਰੇ ਵਿੱਚ ਵਿਸ਼ਵਾਸ ਨਹੀਂ ਰੱਖਦੇ। ਉਹ ਸਹਾਇਕ ਸਾਬਤ ਕਰੇਗਾ ਕਿ ਲੋਕ ਪਾਪ ਦੇ ਬਾਰੇ ਦੋਸ਼ੀ ਹਨ।"
9 do pecado, porque não creem em mim;
10 ਉਹ ਉਨ੍ਹਾਂ ਨੂੰ ਸਾਬਤ ਕਰੇਗਾ ਕਿ ਉਹ ਧਾਰਮਿਕਤਾ ਬਾਰੇ ਗਲਤ ਹਨ, ਕਿਉਂਕਿ ਮੈਂ ਵਾਪਸ ਆਪਣੇ ਪਿਤਾ ਕੋਲ ਜਾ ਰਿਹਾ ਹਾਂ। ਫ਼ੇਰ ਤੁਸੀਂ ਮੈਨੂੰ ਵੱਧੇਰੇ ਨਹੀਂ ਵੇਖ ਸੱਕੋਂਗੇ।"
10 da justiça, porque vou para meu Pai, e não me vereis mais;
11 ਸਹਾਇਕ ਇਸ ਦੁਨੀਆਂ ਦੇ ਲੋਕਾਂ ਨੂੰ ਸਾਬਤ ਕਰੇਗਾ ਕਿ ਉਹ ਨਿਆਂੇ ਦੇ ਬਾਰੇ ਗਲਤ ਹਨ, ਕਿਉਂਕਿ ਇਸ ਦੁਨੀਆਂ ਦੇ ਹਾਕਮ (ਸ਼ੈਤਾਨ) ਦਾ ਨਿਆਂ ਪਹਿਲਾਂ ਹੀ ਹੋ ਚੁੱਕਾ ਹੈ।"
11 e do juízo, porque o príncipe deste mundo está julgado.
12 “ਮੇਰੇ ਕੋਲ ਹੋਰ ਵੀ ਤੁਹਾਨੂੰ ਦੱਸਣ ਲਈ ਬਹੁਤ ਕੁਝ ਹੈ, ਪਰ ਇਸ ਵੇਲੇ ਤੁਹਾਡੇ ਲਈ ਉਨ੍ਹਾਂ ਨੂੰ ਸਵੀਕਾਰ ਕਰਨਾ ਮੁਸ਼ਕਿਲ ਹੈ।"
12 Ainda tenho muito que vos dizer, mas vós não o podeis suportar agora.
13 ਪਰ ਜਦੋਂ ਸੱਚ ਦਾ ਆਤਮਾ ਆਵੇਗਾ ਉਹ ਸਾਰੇ ਸੱਚ ਵਿੱਚ ਤੁਹਾਡੀ ਅਗਵਾਈ ਕਰੇਗਾ। ਆਤਮਾ ਆਪਣੇ ਸ਼ਬਦ ਨਹੀਂ ਬੋਲੇਗਾ। ਉਹ ਉਹੀ ਦੱਸੇਗਾ ਜੋ ਉਹ ਸੁਣਦਾ ਹੈ ਅਤੇ ਉਹ ਤੁਹਾਨੂੰ, ਦੱਸੇਗਾ ਕਿ ਕੀ ਵਾਪਰੇਗਾ।"
13 Mas, quando vier aquele Espírito da verdade, ele vos guiará em toda a verdade, porque não falará de si mesmo, mas dirá tudo o que tiver ouvido e vos anunciará o que há de vir.
14 ਸਚਿਆਈ ਦਾ ਆਤਮਾ ਮੈਨੂੰ ਮਹਿਮਾ ਲਿਆਵੇਗਾ। ਕਿਵੇਂ? ਉਹ ਮੇਰੇ ਕੋਲੋਂ ਚੀਜ਼ਾਂ ਲਵੇਗਾ ਅਤੇ ਤੁਹਾਨੂੰ ਪ੍ਰਕਾਸ਼ਿਤ ਕਰੇਗਾ।"
14 Ele me glorificará, porque há de receber do
15 ਉਹ ਸਭ ਕੁਝ ਜੋ ਪਿਤਾ ਨਾਲ ਸੰਬੰਧਿਤ ਹੈ, ਮੇਰਾ ਹੈ। ਇਹੀ ਕਾਰਣ ਹੈ ਕਿ ਮੈਂ ਤੁਹਾਨੂੰ ਕਿਹਾ ਹੈ ਕਿ ਆਤਮਾ ਮੇਰੇ ਕੋਲੋਂ ਗੱਲਾਂ ਲਵੇਗਾ ਅਤੇ ਉਨ੍ਹਾਂ ਨੂੰ ਤੁਹਾਡੇ ਅੱਗੇ ਪ੍ਰਗਟ ਕਰੇਗਾ।"
15 Tudo quanto o Pai tem é meu; por isso,
16 ਉਦਾਸੀ ਖੁਸ਼ੀ ਵਿੱਚ ਬਦਲੀ ਜਾਵੇਗੀ “ਥੋੜੀ ਦੇਰ ਬਾਦ ਤੁਸੀਂ ਮੈਨੂੰ ਨਹੀਂ ਵੇਖੋਂਗੇ। ਉਸ ਤੋਂ ਕੁਝ ਦੇਰ ਬਾਦ, ਤੁਸੀਂ ਮੈਨੂੰ ਫ਼ੇਰ ਵੇਖੋਂਗੇ।”"
16 Um pouco, e não me vereis; e outra vez um pouco, e ver-me-eis, porquanto vou para o Pai.
17 ਕੁਝ ਚੇਲਿਆਂ ਨੇ ਆਪਸ ਵਿੱਚ ਕਿਹਾ, “ਯਿਸੂ ਦਾ ਇਸਤੋਂ ਕੀ ਭਾਵ ਹੈ ਜਦੋਂ ਉਹ ਕਹਿੰਦਾ ਕਿ, ‘ਕੁਝ ਦੇਰ ਲਈ ਤੁਸੀਂ ਮੈਨੂੰ ਨਹੀਂ ਵੇਖੋਂਗੇ ਅਤੇ ਕੁਝ ਦੇਰ ਬਾਦ ਫ਼ੇਰ ਤੁਸੀਂ ਮੈਨੂੰ ਵੇਖੋਂਗੇ?’ ਅਤੇ ਇਸਤੋਂ ਕੀ ਭਾਵ? ਕਿ ਜਦੋਂ ਉਹ ਕਹਿੰਦਾ, ‘ਕਿਉਂਕਿ ਮੈਂ ਆਪਣੇ ਪਿਤਾ ਕੋਲ ਜਾ ਰਿਹਾ ਹਾਂ?’”"
17 Então, alguns dos seus discípulos disseram uns para os outros: Que é isto que nos diz: Um pouco, e não me vereis, e outra vez um pouco, e ver-me-eis; e: Porquanto vou para o Pai?
18 ਤਾਂ ਉਨ੍ਹਾਂ ਨੇ ਪੁੱਛਿਆ, “‘ਥੋੜੀ ਦੇਰ’ ਤੋਂ ਉਸਦਾ ਕੀ ਭਾਵ ਹੈ? ਜੋ ਉਹ (ਯਿਸੂ) ਆਖਦਾ ਹੈ ਅਸੀਂ ਨਹੀਂ ਸਮਝੇ।”"
18 Diziam, pois: Que quer dizer isto: um pouco? Não sabemos o que diz.
19 ਯਿਸੂ ਨੇ ਵੇਖਿਆ ਕਿ ਚੇਲੇ ਉਸ ਨੂੰ ਇਸ ਬਾਬਤ ਕੁਝ ਪੁੱਛਣਾ ਚਾਹੁੰਦੇ ਹਨ ਤਾਂ ਯਿਸੂ ਨੇ ਚੇਲਿਆਂ ਨੂੰ ਆਖਿਆ, “ਕੀ ਤੁਸੀਂ ਮੈਨੂੰ ਇਸ ਬਾਰੇ ਪੁੱਛ ਰਹੇ ਹੋ ਕਿ ਜੋ ਮੈਂ ਆਖਿਆ, ‘ਕੀ ਚਿਰ ਬਾਦ, ਤੁਸੀਂ ਮੈਨੂੰ ਨਹੀਂ ਵੇਖੋਂਗੇ ਅਤੇ ਥੋੜੇ ਜਿਹੇ ਚਿਰ ਬਾਦ ਤੁਸੀਂ ਮੈਨੂੰ ਫ਼ੇਰ ਵੇਖੋਂਗੇ?’"
19 Conheceu, pois, Jesus que o queriam interrogar e disse-lhes: Indagais entre vós acerca disto que disse: um pouco, e não me vereis, e outra vez um pouco, e ver-me-eis?
20 ਮੈਂ ਤੁਹਾਨੂੰ ਸੱਚ ਦੱਸ ਰਿਹਾ ਹਾਂ ਕਿ ਤੁਸੀਂ ਰੋਵੋਂਗੇ ਅਤੇ ਉਦਾਸ ਹੋਵੋਂਗੇ ਪਰ ਦੁਨੀਆਂ ਖੁਸ਼ ਹੋਵੇਗੀ। ਤੁਸੀਂ ਉਦਾਸ ਹੋਵੋਂਗੇ ਪਰ ਤੁਹਾਡੀ ਉਦਾਸੀ ਖੁਸ਼ੀ ਵਿੱਚ ਬਦਲੇਗੀ।"
20 Na verdade, na verdade vos digo que vós chorastes e vos lamentareis, e o mundo se alegrará, e vós estareis tristes; mas a vossa tristeza se converterá em alegria.
21 “ਜਦੋਂ ਇੱਕ ਔਰਤ ਇੱਕ ਬੱਚੇ ਨੂੰ ਜਨਮ ਦਿੰਦੀ ਹੈ, ਉਹ ਦਰਦ ਮਹਿਸੂਸ ਕਰਦੀ ਹੈ ਕਿਉਂਕਿ ਉਸਦਾ ਬੱਚੇ ਨੂੰ ਜਨਮ ਦੇਣ ਦਾ ਸਮਾਂ ਆ ਚੁੱਕਾ ਹੈ। ਪਰ ਇੱਕ ਬੱਚੇ ਨੂੰ ਜਨਮ ਦੇਣ ਤੋਂ ਬਾਦ ਉਹ ਇਸ ਖੁਸ਼ੀ ਕਾਰਣ, ਕਿ ਇਸ ਦੁਨੀਆਂ ਵਿੱਚ ਇੱਕ ਨਵਾਂ ਬਾਲਕ ਜਨਮਿਆ ਹੈ, ਉਹ ਸਾਰੀਆਂ ਪੀੜਾਂ ਭੁੱਲ ਜਾਂਦੀ ਹੈ।"
21 A mulher, quando está para dar à luz, sente tristeza, porque é chegada a sua hora; mas, depois de ter dado à luz a criança, já se não lembra da aflição, pelo prazer de haver nascido um homem no mundo.
22 ਤੁਹਾਡੇ ਨਾਲ ਵੀ ਇਵੇਂ ਹੀ ਹੈ। ਹੁਣ ਤੁਸੀਂ ਉਦਾਸ ਹੋ। ਪਰ ਜਦੋਂ ਮੈਂ ਤੁਹਾਨੂੰ ਫ਼ੇਰ ਵੇਖਾਂਗਾ ਤੁਸੀਂ ਖੁਸ਼ ਹੋਵੋਂਗੇ ਅਤੇ ਉਹ ਖੁਸ਼ੀ ਤੁਹਾਥੋਂ ਕੋਈ ਨਹੀਂ ਖੋਹ ਸੱਕਦਾ।"
22 Assim também vós, agora, na verdade, tendes tristeza; mas outra vez vos verei, e o vosso coração se alegrará, e a vossa alegria, ninguém vo-la tirará.
23 ਅਤੇ ਉਸ ਦਿਨ ਤੁਸੀਂ ਮੇਰੇ ਤੇ ਕੋਈ ਸਵਾਲ ਨਹੀਂ ਕਰੋਂਗੇ। ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜੋ ਕੁਝ ਵੀ ਤੁਸੀਂ ਪਿਤਾ ਤੋਂ ਮੇਰੇ ਨਾਂ ਤੇ ਮੰਗੋਂਗੇ ਉਹ ਤੁਹਾਨੂੰ ਦੇਵੇਗਾ।"
23 E, naquele dia, nada me perguntareis. Na verdade, na verdade vos digo que tudo quanto pedirdes a meu Pai, em meu nome, ele vo-lo há de dar.
24 ਅਜੇ ਤੱਕ ਤੁਸੀਂ ਮੇਰੇ ਨਾਂ ਵਿੱਚ ਕੁਝ ਨਹੀਂ ਮੰਗਿਆ। ਮੰਗੋ ਤੁਹਾਨੂੰ ਮਿਲੇਗਾ ਅਤੇ ਤੁਹਾਡੀ ਖੁਸ਼ੀ ਭਰਪੂਰ ਹੋਵੇਗੀ।"
24 Até agora, nada pedistes em meu nome; pedi e recebereis, para que a vossa alegria se cumpra.
25 ਜਗਤ ਉੱਤੇ ਤੁਹਾਡੀ ਜਿੱਤ “ਮੈਂ ਤੁਹਾਨੂੰ ਇਹ ਗੱਲਾਂ ਦੱਸਣ ਲਈ ਸੰਕੇਤਕ ਭਾਸ਼ਾ ਇਸਤੇਮਾਲ ਕੀਤੀ ਹੈ। ਪਰ ਉਹ ਸਮਾਂ ਆਵੇਗਾ ਜਦ ਮੈਂ ਤੁਹਾਨੂੰ ਕੁਝ ਵੀ ਦੱਸਣ ਲਈ ਸੰਕੇਤਕ ਟਿੱਪਣੀ ਦਾ ਇਸਤੇਮਾਲ ਨਹੀਂ ਕਰਾਂਗਾ। ਸਗੋਂ ਮੈਂ ਤੁਹਾਨੂੰ ਆਪਣੇ ਪਿਤਾ ਬਾਰੇ ਬੜੇ ਸਪੱਸ਼ਟ ਸ਼ਬਦਾਂ ਵਿੱਚ ਦੱਸਾਂਗ਼ਾ।"
25 Disse-vos isso por parábolas; chega, porém, a hora em que vos não falarei mais por parábolas, mas abertamente vos falarei acerca do Pai.
26 ਇਸ ਦਿਨ ਤੁਸੀਂ ਮੇਰੇ ਨਾਂ ਵਿੱਚ ਮੰਗੋਂਗੇ ਅਤੇ ਮੈਂ ਤੁਹਾਨੂੰ ਦੱਸਦਾ ਹਾਂ ਕਿ ਮੇਰੇ ਲਈ ਇਹ ਜ਼ਰੂਰੀ ਨਹੀਂ ਹੋਵੇਗਾ ਕਿ ਮੈਂ ਤੁਹਾਡੇ ਲਈ ਪਿਤਾ ਅੱਗੇ ਮੰਗਾਂ।"
26 Naquele dia, pedireis em meu nome, e não vos digo que eu rogarei por vós ao Pai,
27 ਨਹੀਂ, ਪਿਤਾ ਆਪਣੇ-ਆਪ ਹੀ ਤੁਹਾਨੂੰ ਪਿਆਰ ਕਰਦਾ ਹੈ, ਕਿਉਂ ਕਿ ਤੁਸੀਂ ਮੈਨੂੰ ਪਿਆਰ ਕੀਤਾ ਹੈ। ਉਹ ਤੁਹਾਨੂੰ ਵੀ ਪਿਆਰ ਕਰਦਾ ਹੈ ਕਿਉਂ ਕਿ ਤੁਸੀਂ ਵਿਸ਼ਵਾਸ ਕਰਦੇ ਹੋ ਕਿ ਮੈਂ ਪਰਮੇਸ਼ੁਰ ਵੱਲੋਂ ਆਇਆ ਹਾਂ।"
27 pois o mesmo Pai vos ama, visto como vós me amastes e crestes que saí de Deus.
28 ਮੈਂ ਪਿਤਾ ਵੱਲੋਂ ਇਸ ਜਗਤ ਵਿੱਚ ਆਇਆ ਹਾਂ ਅਤੇ ਹੁਣ ਮੈਂ ਇਹ ਦੁਨੀਆਂ ਛੱਡ ਕੇ ਆਪਣੇ ਪਿਤਾ ਕੋਲ ਵਾਪਸ ਜਾ ਰਿਹਾ ਹਾਂ।”"
28 Saí do Pai e vim ao mundo; outra vez, deixo o mundo e vou para o Pai.
29 ਤਦ ਯਿਸੂ ਦੇ ਚੇਲਿਆਂ ਨੇ ਆਖਿਆ, “ਵੇਖ, ਹੁਣ ਤੂੰ ਸਪੱਸ਼ਟ ਬੋਲ ਰਿਹਾ ਹੈ ਅਤੇ ਤੂੰ ਸੰਕੇਤਕ ਟਿੱਪਣੀ ਇਸਤੇਮਾਲ ਨਹੀਂ ਕਰ ਰਿਹਾ।"
29 Disseram-lhe os seus discípulos: Eis que, agora, falas abertamente e não dizes parábola alguma.
30 ਹੁਣ ਅਸੀਂ ਜਾਣਦੇ ਹਾਂ ਕਿ ਤੈਨੂੰ ਸਭ ਕੁਝ ਪਤਾ ਹੈ, ਤੂੰ ਕਿਸੇ ਦੇ ਸਵਾਲ ਕੀਤੇ ਬਗੈਰ ਹੀ ਜਵਾਬ ਦੇ ਸੱਕਦਾ ਹੈ। ਇਸੇ ਲਈ, ਸਾਨੂੰ ਵਿਸ਼ਵਾਸ ਹੈ ਕਿ ਤੂੰ ਪਰਮੇਸ਼ੁਰ ਵੱਲੋਂ ਆਇਆ ਹੈਂ।”"
30 Agora, conhecemos que sabes tudo e não precisas de que alguém te interrogue. Por isso, cremos que saíste de Deus.
31 ਯਿਸੂ ਨੇ ਆਖਿਆ, “ਤਾਂ ਕੀ ਹੁਣ ਤੁਸੀਂ ਵਿਸ਼ਵਾਸ ਕਰਦੇ ਹੋ?”"
31 Respondeu-lhes Jesus: Credes, agora?
32 ਮੈਨੂੰ ਧਿਆਨ ਨਾਲ ਸੁਣੋ, ਇੱਕ ਸਮਾਂ ਆਵੇਗਾ ਜਦੋਂ ਤੁਸੀਂ ਸਭ ਖਿੰਡ ਜਾਵੋਂਗੇ ਅਤੇ ਆਪਣੇ ਘਰੀਂ ਮੁੜ ਜਾਵੋਂਗੇ ਅਤੇ ਤੁਸੀਂ ਮੈਨੂੰ ਇੱਕਲਾ ਛੱਡ ਦੇਵੋਂਗੇ। ਉਹ ਸਮਾਂ ਹੁਣ ਆ ਹੀ ਚੁੱਕਿਆ ਹੈ। ਪਰ ਤਾਂ ਵੀ ਮੈਂ ਇੱਕਲਾ ਨਹੀਂ ਹੋਵਾਂਗਾ ਕਿਉਂਕਿ ਪਿਤਾ ਮੇਰੇ ਨਾਲ ਹੈ।"
32 Eis que chega a hora, e já se aproxima, em que vós sereis dispersos, cada um para sua mas não estou só, porque o Pai está comigo.
33 “ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਰਾਹੀਂ ਸ਼ਾਂਤੀ ਪਾ ਸੱਕੋਂ। ਇਸ ਦੁਨੀਆਂ ਵਿੱਚ ਤੁਸੀਂ ਕਸ਼ਟ ਝੱਲੋਂਗੇ। ਪਰ ਹੌਸਲਾ ਰੱਖੋ ਮੈਂ ਜਗਤ ਨੂੰ ਜਿੱਤ ਲਿਆ ਹੈ।”"
33 Tenho-vos dito isso, para que em mim tenhais paz; no mundo tereis aflições, mas tende bom ânimo; eu venci o mundo.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar João 16, comparar traduções ou montar um estudo — tudo direto pelo WhatsApp.