João 17
Punjabi Bible (GL_PUNJABI) vs BKJ
BKJ BKJ
1 ਯਿਸੂ ਦਾ ਆਪਣੇ ਚੇਲਿਆਂ ਲਈ ਪ੍ਰਾਰਥਨਾ ਕਰਨਾ ਇਹ ਸਾਰੀਆਂ ਗੱਲਾਂ ਆਖਕੇ ਯਿਸੂ ਨੇ ਅਕਾਸ਼ ਵੱਲ ਤੱਕਿਆ ਅਤੇ ਪ੍ਰਾਰਥਨਾ ਕੀਤੀ, “ਪਿਤਾ, ਸਮਾਂ ਆ ਗਿਆ ਹੈ। ਆਪਣੇ ਪੁੱਤਰ ਨੂੰ ਮਹਿਮਾ ਦੇ ਤਾਂ ਜੋ ਪੁੱਤਰ ਤੈਨੂੰ ਮਹਿਮਾ ਦੇ ਸੱਕੇ।"
1 Essas palavras Jesus falou, e levantou seus olhos ao céu, e disse: Pai, é chegada a hora; glorifica a teu Filho, para que também o teu Filho te glorifique;
2 ਤੂੰ ਪੁੱਤਰ ਨੂੰ ਸਾਰੇ ਲੋਕਾਂ ਉੱਪਰ ਅਧਿਕਾਰ ਦਿੱਤਾ ਤਾਂ ਜੋ ਉਹ ਉਨ੍ਹਾਂ ਸਭ ਨੂੰ ਜੋ ਤੇਰੇ ਦੁਆਰਾ ਉਸ ਨੂੰ ਦਿੱਤੇ ਗਏ ਹਨ, ਸਦੀਪਕ ਜੀਵਨ ਦੇਵੇ।"
2 assim como lhe deste poder sobre toda carne, para que ele dê vida eterna a tantos quantos lhe tens dado.
3 ਸਦੀਪਕ ਜੀਵਨ ਇਹ ਹੈ ਕਿ: ਸੱਚੇ ਪਰਮੇਸ਼ੁਰ ਅਤੇ ਯਿਸੂ ਮਸੀਹ, ਜਿਸ ਨੂੰ ਤੂੰ ਭੇਜਿਆ ਹੈ ਜਾਣਨ।"
3 E esta é a vida eterna: Que eles te conheçam, o único Deus verdadeiro, e Jesus Cristo, a quem enviaste.
4 ਮੈਂ ਉਹ ਕੰਮ ਪੂਰਾ ਕਰ ਦਿੱਤਾ ਜੋ ਤੂੰ ਮੈਨੂੰ ਕਰਨ ਲਈ ਕਿਹਾ ਅਤੇ ਮੈਂ ਤੈਨੂੰ ਧਰਤੀ ਉੱਤੇ ਮਹਿਮਾਮਈ ਕੀਤਾ ਹੈ।"
4 Eu glorifiquei-te na terra; eu completei a obra que me deste para fazer.
5 ਹੇ ਪਿਤਾ, ਹੁਣ ਤੂੰ ਆਪਣੀ ਹਜ਼ੂਰੀ ਵਿੱਚ ਮੈਨੂੰ ਮਹਿਮਾਮਈ ਕਰ। ਉਸ ਨਾਂ ਦੀ ਮਹਿਮਾ ਨਾਲ ਜਿਹੜੀ ਇਸ ਦੁਨੀਆਂ ਦੀ ਸਿਰਜਣਾ ਤੋਂ ਪਹਿਲਾਂ ਮੇਰੇ ਕੋਲ ਸੀ।"
5 E agora, ó Pai, glorifica-me contigo mesmo, com aquela glória que eu tinha contigo antes que o mundo existisse.
6 “ਤੂੰ ਮੈਨੂੰ ਇਸ ਵਿੱਚੋਂ ਕੁਝ ਮਨੁੱਖ ਦਿੱਤੇ ਤੇ ਮੈਂ ਉਨ੍ਹਾਂ ਨੂੰ ਤੇਰੇ ਬਾਰੇ ਦੱਸਿਆ ਕਿ ਤੂੰ ਕੌਣ ਹੈਂ। ਉਹ ਤੇਰੇ ਨਾਲ ਸੰਬੰਧਿਤ ਹਨ ਪਰ ਤੂੰ ਉਨ੍ਹਾਂ ਨੂੰ ਮੈਨੂੰ ਦਿੱਤਾ ਅਤੇ ਉਨ੍ਹਾਂ ਤੇਰੇ ਬਚਨਾਂ ਦੀ ਪਾਲਣਾ ਕੀਤੀ।"
6 Eu tenho manifestado o teu nome aos homens que do mundo tu me deste. Eles foram teus, e tu deste a mim; e eles guardaram a tua palavra.
7 ਹੁਣ ਉਹ ਜਾਣਦੇ ਹਨ ਕਿ ਜੋ ਕੁਝ ਵੀ ਤੂੰ ਮੈਨੂੰ ਬਖਸ਼ਿਆ ਹੈ ਤੈਥੋਂ ਹੀ ਆਇਆ ਹੈ।"
7 Agora eles sabem que todas as coisas que me tens dado provêm de ti.
8 ਮੈਂ ਉਨ੍ਹਾਂ ਨੂੰ ਉਹ ਉਪਦੇਸ਼ ਦਿੱਤੇ ਜੋ ਤੂੰ ਮੈਨੂੰ ਦਿੱਤੇ ਹਨ। ਉਨ੍ਹਾਂ ਨੇ ਉਸ ਨੂੰ ਕਬੂਲਿਆ। ਉਨ੍ਹਾਂ ਨੇ ਸੱਚਮੁੱਚ ਇਹ ਨਿਹਚਾ ਕਰ ਲਿਆ ਕਿ ਉਹ ਉਪਦੇਸ਼ ਤੇਰੇ ਤੋਂ ਆਏ ਹਨ, ਅਤੇ ਉਨ੍ਹਾਂ ਨੇ ਵਿਸ਼ਵਾਸ ਕੀਤਾ ਕਿ ਤੂੰ ਹੀ ਮੈਨੂੰ ਭੇਜਿਆ ਹੈ।"
8 Porque eu lhes dei as palavras que tu me deste, e eles as receberam, e verdadeiramente souberam que eu saí de ti, e eles creram que tu me enviaste.
9 ਹੁਣ ਮੈਂ ਉਨ੍ਹਾਂ ਲਈ ਪ੍ਰਾਰਥਨਾ ਕਰਦਾ ਹਾਂ। ਮੈਂ ਜਗਤ ਦੇ ਲੋਕਾਂ ਲਈ ਪ੍ਰਾਰਥਨਾ ਨਹੀਂ ਕਰ ਰਿਹਾ ਸਗੋਂ ਉਨ੍ਹਾਂ ਲਈ ਪ੍ਰਾਰਥਨਾ ਕਰ ਰਿਹਾ ਹਾਂ ਜੋ ਤੂੰ ਮੈਨੂੰ ਦਿੱਤੇ ਹਨ, ਕਿਉਂ ਕਿ ਉਹ ਤੇਰੇ ਹੀ ਹਨ।"
9 Eu oro por eles; eu não oro pelo mundo, mas por aqueles que tu me deste, porque eles são teus.
10 ਜੋ ਕੁਝ ਵੀ ਮੇਰੇ ਕੋਲ ਹੈ ਸਭ ਤੇਰਾ ਹੈ, ਅਤੇ ਜੋ ਕੁਝ ਤੇਰਾ ਹੈ ਸੋ ਮੇਰਾ ਹੈ। ਅਤੇ ਮੈਂ ਉਨ੍ਹਾਂ ਰਾਹੀਂ ਮਹਿਮਾਮਈ ਹੋਇਆ ਹਾਂ।"
10 E todos os meus são teus, e os teus são meus; e eu sou glorificado neles.
11 “ਹੁਣ ਮੈਂ ਤੇਰੇ ਕੋਲ ਆ ਰਿਹਾ ਹਾਂ, ਹੁਣ ਮੈਂ ਇਸ ਜਗਤ ਵਿੱਚ ਨਹੀਂ ਠਹਿਰਣਾ ਪਰ ਇਹ ਮਨੁੱਖ ਅਜੇ ਇੱਥੇ ਹੀ ਹਨ। ਪਵਿੱਤਰ ਪਿਤਾ! ਇਨ੍ਹਾਂ ਦੀ ਰੱਖਿਆ ਕਰੀਂ। ਆਪਣੇ ਨਾਂ ਦੀ ਸ਼ਕਤੀ ਨਾਲ ਉਨ੍ਹਾਂ ਦੀ ਰੱਖਿਆ ਕਰੀ। ਜੋ ਤੂੰ ਮੈਨੂੰ ਦਿੱਤਾ। ਤਾਂ ਜੋ ਉਹ ਇੱਕ ਮੁੱਠ ਰਹਿ ਸੱਕਣ ਜਿਵੇਂ ਕਿ ਤੂੰ ਤੇ ਮੈਂ ਹਾਂ।"
11 E agora eu não estou mais no mundo; mas eles estão no mundo, e eu vou para ti. Pai santo, guarda em teu próprio nome aqueles que tu me deste, para que eles sejam um, assim como nós somos.
12 ਜਦੋਂ ਮੈਂ ਉਨ੍ਹਾਂ ਨਾਲ ਸੀ, ਮੈਂ ਉਨ੍ਹਾਂ ਨੂੰ ਸੁੱਰੱਖਿਅਤ ਰੱਖਿਆ। ਮੈਂ ਉਨ੍ਹਾਂ ਨੂੰ ਤੇਰੇ ਨਾਮ ਦੀ ਸ਼ਕਤੀ ਦੁਆਰਾ ਸੁੱਰੱਖਿਅਤ ਰੱਖਿਆ। ਤੇਰੇ ਦਿੱਤੇ ਹੋਏ ਨਾਂ ਦੁਆਰਾ ਮੈਂ ਉਨ੍ਹਾਂ ਦੀ ਰੱਖਿਆ ਕੀਤੀ। ਉਨ੍ਹਾਂ ਵਿੱਚੋਂ ਕੋਈ ਵੀ ਨਹੀਂ ਗੁਆਚਿਆ ਸੀ। ਇੱਕ ਤੋਂ ਇਲਾਵਾ ਜਿਹੜਾ ਤਬਾਹੀ ਨੂੰ ਸੌਂਪਿਆ ਗਿਆ ਸੀ। ਉਹ ਗੁਆਚ ਗਿਆ ਸੀ। ਕਿਉਂ ਕਿ ਪੋਥੀ ਵਿੱਚ ਇਉਂ ਵਾਪਰਨ ਬਾਰੇ ਲਿਖਿਆ ਸੀ।"
12 Enquanto eu estava com eles no mundo, eu guardava-os em teu nome. Tenho guardado aqueles que tu me deste, e nenhum deles se perdeu, senão o filho da perdição, para que a escritura pudesse se cumprir.
13 “ਹੁਣ ਮੈਂ ਤੇਰੇ ਕੋਲ ਆ ਗਿਆ ਹਾਂ। ਮੈਂ ਇਨ੍ਹਾਂ ਗੱਲਾਂ ਲਈ ਪ੍ਰਾਰਥਨਾ ਕਰ ਰਿਹਾ ਹਾਂ ਜਦ ਕਿ ਅਜੇ ਮੈਂ ਇਸ ਦੁਨੀਆਂ ਵਿੱਚ ਹੀ ਹਾਂ। ਤਾਂ ਜੋ ਉਹ ਆਪਣੇ ਅੰਦਰ ਮੇਰੀ ਪੂਰੀ ਖੁਸ਼ੀ ਰੱਖ ਸੱਕਣ।"
13 E agora eu vou para ti, e estas coisas eu falo no mundo, para que eles tenham a minha alegria consumada em si mesmos.
14 ਮੈਂ ਉਨ੍ਹਾਂ ਨੂੰ ਤੇਰਾ ਉਪਦੇਸ਼ ਦਿੱਤਾ ਹੈ ਅਤੇ ਦੁਨੀਆਂ ਨੇ ਇਨ੍ਹਾਂ ਆਦਮੀਆਂ ਨੂੰ ਨਫ਼ਰਤ ਕੀਤੀ ਹੈ। ਜਿਵੇਂ ਕਿ ਮੈਂ ਇਸ ਦੁਨੀਆਂ ਦਾ ਨਹੀਂ ਹਾਂ, ਉਹ ਵੀ ਇਸ ਦੁਨੀਆਂ ਨਾਲ ਸੰਬੰਧਿਤ ਨਹੀਂ ਹਨ।"
14 Eu dei-lhes a tua palavra, e o mundo os odiou, porque eles não são do mundo, assim como eu não sou do mundo.
15 “ਮੈਂ ਤੈਥੋਂ ਇਹ ਨਹੀਂ ਮੰਗਦਾ ਕਿ ਤੂੰ ਉਨ੍ਹਾਂ ਲੋਕਾਂ ਨੂੰ ਇਸ ਜੱਗਤ ਤੋਂ ਬਾਹਰ ਕੱਢ ਲੈ, ਪਰ ਮੈਂ ਤੇਰੇ ਕੋਲੋਂ ਦੁਸ਼ਟ ਤੋਂ ਉਨ੍ਹਾਂ ਦੀ ਰੱਖਿਆ ਕਰਨ ਦੀ ਮੰਗ ਕਰਦਾ ਹਾਂ।"
15 Eu não oro para que tu os tires do mundo, mas que tu os guardes do mal.
16 ਉਹ ਵੀ ਇਸ ਦੁਨੀਆਂ ਨਾਲ ਸੰਬੰਧਿਤ ਨਹੀਂ ਹਨ ਜਿਵੇਂ ਕਿ ਮੈਂ ਇਸ ਦੁਨੀਆਂ ਨਾਲ ਸੰਬੰਧਿਤ ਨਹੀਂ ਹਾਂ।"
16 Eles não são do mundo, assim como eu não sou do mundo.
17 ਉਨ੍ਹਾਂ ਨੂੰ ਸੱਚ ਦੁਆਰਾ ਆਪਣੀ ਸੇਵਾ ਲਈ ਤਿਆਰ ਕਰ। ਤੇਰੀਆਂ ਸਿੱਖਿਆਵਾਂ ਸੱਚ ਹਨ।"
17 Santifica-os pela tua verdade; tua palavra é a verdade.
18 ਜਿਵੇਂ ਕਿ ਤੂੰ ਮੈਨੂੰ ਦੁਨੀਆਂ ਵਿੱਚ ਭੇਜਿਆ ਹੈ, ਮੈਂ ਵੀ ਉਨ੍ਹਾਂ ਨੂੰ ਦੁਨੀਆਂ ਵਿੱਚ ਭੇਜਿਆ ਹੈ।"
18 Assim como tu me enviaste ao mundo, também eu os enviei ao mundo.
19 ਮੈਂ ਸੇਵਾ ਕਰਨ ਲਈ ਆਪਣੇ-ਆਪ ਨੂੰ ਤਿਆਰ ਕੀਤਾ ਹੈ, ਤਾਂ ਜੋ ਉਹ ਵੀ ਆਪਣੇ-ਆਪ ਨੂੰ ਸੇਵਾ ਲਈ ਸੱਚਮੁੱਚ ਤਿਆਰ ਕਰ ਸੱਕਣ।"
19 E por causa deles eu santifico a mim mesmo, para que também eles sejam santificados pela verdade.
20 “ਮੈਂ ਇਨ੍ਹਾਂ ਮਨੁੱਖਾਂ ਲਈ ਪ੍ਰਾਰਥਨਾ ਕਰਦਾ ਹਾਂ ਪਰ ਮੈਂ ਉਨ੍ਹਾਂ ਸਾਰੇ ਲੋਕਾਂ ਲਈ ਵੀ ਪ੍ਰਾਰਥਨਾ ਕਰਦਾ ਹਾਂ ਜੋ ਇਨ੍ਹਾਂ ਲੋਕਾਂ ਦੀਆਂ ਸਿੱਖਿਆਵਾਂ ਸਦਕਾ ਮੇਰੇ ਵਿੱਚ ਨਿਹਚਾ ਰੱਖਣਗੇ।"
20 E oro não somente por estes, mas também por aqueles que, pela sua palavra, hão de crer em mim;
21 ਪਿਤਾ ਮੈਂ ਪ੍ਰਾਰਥਨਾ ਕਰਦਾ ਕਿ ਲੋਕ ਮੇਰੇ ਵਿੱਚ ਨਿਹਚਾ ਰੱਖਣ। ਉਹ ਇੱਕ ਜੁਟ ਹੋਕੇ ਰਹਿਣ। ਤੂੰ ਮੇਰੇ ਵਿੱਚ ਹੈਂ ਤੇ ਮੈਂ ਤੇਰੇ ਵਿੱਚ। ਤੇ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਇਹ ਲੋਕ ਵੀ ਸਾਡੇ ਵਿੱਚ ਇੱਕ ਹੋਕੇ ਰਹਿਣ। ਇਸ ਤਰ੍ਹਾਂ ਦੁਨੀਆਂ ਵਿਸ਼ਵਾਸ ਕਰੇਗੀ ਕਿ ਤੂੰ ਮੈਨੂੰ ਭੇਜਿਆ ਹੈ।"
21 para que todos sejam um, como tu, ó Pai, estás em mim, e eu em ti; que também eles sejam um em nós; para que o mundo creia que tu me enviaste.
22 ਮੈਂ ਉਨ੍ਹਾਂ ਨੂੰ ਉਹ ਮਹਿਮਾ ਦਿੱਤੀ ਹੈ ਜੋ ਤੂੰ ਮੈਨੂੰ ਦਿੱਤੀ ਹੈ ਤਾਂ ਜੋ ਉਹ ਇੱਕ ਹੋ ਸੱਕਣ। ਜਿਵੇਂ ਕਿ ਤੂੰ ਤੇ ਮੈਂ ਇੱਕ ਹਾਂ।"
22 E dei-lhes a glória que tu me deste, para que sejam um, como nós somos um;
23 ਮੈਂ ਉਨ੍ਹਾਂ ਵਿੱਚ ਨਿਵਾਸ ਕਰਾਂਗਾ ਅਤੇ ਤੂੰ ਮੇਰੇ ਵਿੱਚ। ਇਸ ਤਰੀਕੇ ਨਾਲ ਇਹ ਸਭ ਸੰਪੂਰਣ ਇੱਕਤਰਤਾ ਵਿੱਚ ਰਹਿਣਗੇ ਅਤੇ ਫਿਰ ਦੁਨੀਆਂ ਜਾਣ ਜਾਵੇਗੀ ਕਿ ਤੂੰ ਹੀ ਹੈ ਜਿਸ ਨੇ ਮੈਨੂੰ ਭੇਜਿਆ ਹੈ। ਅਤੇ ਤੂੰ ਉਨ੍ਹਾਂ ਨੂੰ ਪਿਆਰ ਕੀਤਾ ਹੈ। ਜਿਵੇਂ ਤੂੰ ਮੈਨੂੰ ਪਿਆਰ ਕਰਦਾ ਹੈਂ।"
23 eu neles, e tu em mim, para que eles possam ser perfeitos em unidade; e para que o mundo conheça que tu me enviaste, e que os amaste, assim como me amaste.
24 “ਪਿਤਾ, ਮੈਂ ਚਾਹੁੰਦਾ ਹਾਂ ਕਿ ਜਿਹੜੇ ਲੋਕ ਤੂੰ ਮੈਨੂੰ ਦਿੱਤੇ ਹਨ, ਜਿੱਥੇ ਮੈਂ ਹਾਂ ਉਹ ਉੱਥੇ ਹੋਣ ਤਾਂ ਜੋ ਉਹ ਮਹਿਮਾ ਵੇਖ ਸੱਕਣ ਜੋ ਤੂੰ ਮੈਨੂੰ ਦਿੱਤੀ ਹੈ। ਤੂੰ ਮੈਨੂੰ ਇਸ ਜੱਗਤ ਦੀ ਸਿਰਜਣਾ ਤੋਂ ਵੀ ਪਹਿਲਾਂ ਪਿਆਰ ਕੀਤਾ।"
24 Pai, eu desejo que onde eu estou, estejam comigo também aqueles que me tens dado, para que eles vejam a minha glória, a qual tu me deste; porque tu me amaste antes da fundação do mundo.
25 ਧਰਮੀ ਪਿਤਾ, ਦੁਨੀਆਂ ਤੈਨੂੰ ਨਹੀਂ ਜਾਣਦੀ ਪਰ ਮੈਂ ਤੈਨੂੰ ਜਾਣਦਾ ਹਾਂ। ਅਤੇ ਇਹ ਲੋਕ ਜਾਣਦੇ ਹਨ ਕਿ ਤੂੰ ਹੀ ਮੈਨੂੰ ਭੇਜਣ ਵਾਲਾ ਹੈਂ।"
25 Ó Pai justo, o mundo não te conheceu; mas eu te conheci, e estes conheceram que tu me enviaste.
26 ਮੈਂ ਉਨ੍ਹਾਂ ਨੂੰ ਵਿਖਾਇਆ ਕਿ ਤੂੰ ਕਿਸ ਤਰ੍ਹਾਂ ਦਾ ਹੈਂ ਅਤੇ ਮੈਂ ਅਜੇ ਫੇਰ ਉਨ੍ਹਾਂ ਨੂੰ ਵਿਖਾਵਾਂਗਾ ਕਿ ਜਿਹੜਾ ਪਿਆਰ ਤੈਨੂੰ ਮੇਰੇ ਵਿੱਚ ਹੈ, ਉਹੀ ਪਿਆਰ ਉਨ੍ਹਾਂ ਨੂੰ ਆਪਣੇ ਵਿੱਚ ਹੋਵੇਗਾ ਅਤੇ ਮੈਂ ਉਨ੍ਹਾਂ ਵਿੱਚ ਹੋਵਾਂਗਾ।”"
26 E eu lhes tenho declarado o teu nome, e declararei: que o amor com que tu me amastes, possa estar neles, e eu neles.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar João 17, comparar traduções ou montar um estudo — tudo direto pelo WhatsApp.