João 18
Punjabi Bible (GL_PUNJABI) vs NTLH
NTLH Nova Tradução na Linguagem de Hoje 2000
1 ਯਿਸੂ ਬੰਦੀ ਬਣ ਗਿਆ ਜਦੋਂ ਯਿਸੂ ਪ੍ਰਾਰਥਨਾ ਕਰ ਹਟਿਆ, ਤਾਂ ਉਹ ਆਪਣੇ ਚੇਲਿਆਂ ਨਾਲ ਉੱਥੋਂ ਚੱਲਾ ਗਿਆ। ਉਹ ਕਿਦਰੋਨ ਦੀ ਘਾਟੀ ਦੇ ਦੂਸਰੇ ਪਾਸੇ ਚੱਲੇ ਗਏ। ਉੱਥੇ ਜੈਤੂਨ ਦੇ ਰੁੱਖਾਂ ਦਾ ਬਾਗ ਸੀ। ਯਿਸੂ ਅਤੇ ਉਸ ਦੇ ਚੇਲੇ ਉੱਥੇ ਚੱਲੇ ਗਏ।"
1 Depois de fazer essa oração, Jesus saiu com os discípulos e foi para o outro lado do riacho de Cedrom. Havia ali um jardim, onde Jesus entrou com eles.
2 ਅਤੇ ਯਹੂਦਾ ਇਸ ਥਾਂ ਤੋਂ ਵਾਕਫ਼ ਸੀ, ਕਿਉਂ ਕਿ ਯਿਸੂ ਅਕਸਰ ਆਪਣੇ ਚੇਲਿਆਂ ਨਾਲ ਉਸ ਥਾਵੇਂ ਜਾਂਦਾ ਸੀ। ਇੱਕ ਯਹੂਦਾ ਹੀ ਸੀ ਜਿਸਨੇ ਯਿਸੂ ਨੂੰ ਉਸ ਦੇ ਵੈਰੀਆਂ ਹੱਥੀ ਫ਼ੜਵਾਇਆ ਸੀ।"
2 Judas, o traidor, conhecia aquele lugar porque Jesus tinha se reunido muitas vezes ali com os discípulos.
3 ਫ਼ਿਰ ਯਹੂਦਾ ਉੱਥੇ ਸੈਨਕਾਂ ਦਾ ਇੱਕ ਜਿੱਥੇਾ ਲੈ ਕੇ ਆਇਆ, ਇਹੀ ਨਹੀਂ ਸਗੋਂ ਉਹ ਆਪਣੇ ਨਾਲ ਪਰਧਾਨ ਜਾਜਕਾਂ ਅਤੇ ਫ਼ਰੀਸੀਆਂ ਕੋਲੋਂ ਕੁਝ ਪਿਆਦੇ ਵੀ ਲੈ ਆਇਆ। ਉਨ੍ਹਾਂ ਦੇ ਹੱਥਾਂ ਵਿੱਚ ਦੀਵੇ, ਮਸ਼ਾਲਾਂ ਅਤੇ ਹਥਿਆਰ ਸਨ।"
3 Então Judas foi ao jardim com um grupo de soldados e alguns guardas do Templo mandados pelos chefes dos sacerdotes e pelos fariseus . Eles estavam armados e levavam lanternas e tochas.
4 ਯਿਸੂ ਜਾਣਦਾ ਸੀ ਕਿ ਉਸ ਨਾਲ ਕੀ ਹੋਣ ਵਾਲਾ ਹੈ। ਯਿਸੂ ਅਗਾਂਹ ਆਇਆ ਅਤੇ ਆਖਿਆ, “ਤੁਸੀਂ ਕਿਸ ਨੂੰ ਲੱਭ ਰਹੇ ਹੋਂ?”"
4 Jesus sabia de tudo o que lhe ia acontecer. Por isso caminhou na direção deles e perguntou:
5 ਆਦਮੀਆਂ ਨੇ ਆਖਿਆ, “ਨਾਸਰਤ ਦੇ ਯਿਸੂ ਨੂੰ।” ਯਿਸੂ ਨੇ ਆਖਿਆ, “ਮੈਂ ਹੀ ਯਿਸੂ ਹਾਂ।” ਯਹੂਦਾ ਜਿਸਨੇ ਯਿਸੂ ਨੂੰ ਉਸ ਦੇ ਵੈਰੀਆਂ ਹੱਥੀ ਫ਼ੜਵਾਇਆ ਸੀ, ਉਹ ਵੀ ਉਸ ਜਿੱਥੇ ਵਿੱਚ ਖੜ੍ਹਾ ਸੀ।"
5 — Jesus de Nazaré! — responderam. Judas, o traidor, estava com eles.
6 ਜਦੋਂ ਉਸ ਨੇ ਉਨ੍ਹਾਂ ਲੋਕਾਂ ਨੂੰ ਆਖਿਆ, “ਮੈਂ ਯਿਸੂ ਹਾਂ” ਉਹ ਆਦਮੀ ਪਿੱਛਾਂਹ ਹਟੇ ਤੇ ਭੁੰਜੇ ਡਿੱਗ ਪਏ।"
6 Quando Jesus disse: “Sou eu”, eles recuaram e caíram no chão.
7 ਯਿਸੂ ਨੇ ਉਨ੍ਹਾਂ ਨੂੰ ਮੁੜ ਪੁੱਛਿਆ, “ਤੁਸੀਂ ਕਿਸ ਦੀ ਤਲਾਸ਼ ਕਰ ਰਹੇ ਹੋ?” ਆਦਮੀਆਂ ਨੇ ਆਖਿਆ, “ਨਾਸਰਤ ਦੇ ਯਿਸੂ ਨੂੰ।”"
7 Jesus perguntou outra vez: — Jesus de Nazaré! — tornaram a responder.
8 ਯਿਸੂ ਨੇ ਕਿਹਾ, “ਮੈਂ ਤੁਹਾਨੂੰ ਆਖਿਆ ਤਾਂ ਹੈ ਕਿ ਮੈਂ ਹੀ ਯਿਸੂ ਹਾਂ, ਇਸ ਲਈ ਜੇਕਰ ਤੁਸੀਂ ਮੈਨੂੰ ਤਲਾਸ਼ ਰਹੇ ਹੋ ਤਾਂ ਇਨ੍ਹਾਂ ਲੋਕਾਂ ਨੂੰ ਜਾਣ ਦਿਉ।”"
8 Jesus disse:
9 ਇਹ ਯਿਸੂ ਦੀ ਆਖਣੀ ਨੂੰ ਪੂਰਨ ਕਰਨ ਲਈ ਵਾਪਰਿਆ, “ਮੈਂ ਉਨ੍ਹਾਂ ਵਿੱਚੋਂ ਕੋਈ ਨਹੀਂ ਗੁਆਇਆ ਜਿਨ੍ਹਾਂ ਨੂੰ ਤੂੰ ਮੈਨੂੰ ਦਿੱਤਾ ਹੈ।”"
9 Jesus disse isso para que se cumprisse o que ele tinha dito antes: “Pai, de todos aqueles que me deste, nenhum se perdeu.”
10 ਫ਼ਿਰ ਸ਼ਮਊਨ ਪਤਰਸ ਕੋਲ ਜਿਹੜੀ ਤਲਵਾਰ ਸੀ ਉਸ ਨੇ ਬਾਹਰ ਕੱਢੀ ਅਤੇ ਸਰਦਾਰ ਜਾਜਕ ਦੇ ਦਾਸ ਤੇ ਚਲਾਈ ਅਤੇ ਉਸਦਾ ਸੱਜਾ ਕੰਨ ਵੱਢ ਦਿੱਤਾ। (ਉਸ ਨੌਕਰ ਦਾ ਨਾਂ ਮਲਖੁਸ ਸੀ।)"
10 Aí Simão Pedro tirou a espada, atacou um empregado do Grande Sacerdote e cortou a orelha direita dele. O nome do empregado era Malco.
11 ਫਿਰ ਯਿਸੂ ਨੇ ਪਤਰਸ ਨੂੰ ਕਿਹਾ, “ਆਪਣੀ ਤਲਵਾਰ ਵਾਪਸ ਮਿਆਨ ਵਿੱਚ ਪਾ। ਕੀ ਮੈਨੂੰ ਇਹ ਦੁੱਖਾਂ ਦਾ ਪਿਆਲਾ, ਜਿਹੜਾ ਮੇਰੇ ਪਿਤਾ ਨੇ ਮੈਨੂੰ ਦਿੱਤਾ ਹੈ, ਨਹੀਂ ਪੀਣਾ ਚਾਹੀਦਾ?”"
11 Mas Jesus disse a Pedro:
12 ਯਿਸੂ ਨੂੰ ਅੰਨਾਸ ਸਾਹਮਣੇ ਪੇਸ਼ ਕੀਤਾ ਗਿਆ ਉਸਤੋਂ ਬਾਦ ਸੈਨਾ ਅਧਿਕਾਰੀ ਅਤੇ ਯਹੂਦੀ ਪੈਰੇਦਾਰਾਂ ਨੇ ਯਿਸੂ ਨੂੰ ਫ਼ੜ ਕੇ ਬੰਨ੍ਹ ਲਿਆ।"
12 Em seguida os soldados, o comandante e os guardas do Templo prenderam Jesus e o amarraram.
13 ਬੰਨ੍ਹ ਕੇ ਉਸ ਨੂੰ ਅੰਨਾਸ ਅੱਗੇ ਲਿਆਂਦਾ ਗਿਆ। ਅੰਨਾਸ ਕਯਾਫ਼ਾ ਦਾ ਸੌਹਰਾ ਲੱਗਦਾ ਸੀ। ਅਤੇ ਉਸ ਵਰ੍ਹੇ ਕਯਾਫ਼ਾ ਸਰਦਾਰ ਜਾਜਕ ਸੀ।"
13 Então o levaram primeiro até a casa de Anás. Anás era o sogro de Caifás, que naquele ano era o Grande Sacerdote .
14 ਕਯਾਫ਼ਾ ਉਹ ਸੀ ਜਿਸਨੇ ਯਹੂਦੀਆਂ ਨੂੰ ਸਲਾਹ ਦਿੱਤੀ ਸੀ ਕਿ ਸਾਰੇ ਲੋਕਾਂ ਲਈ ਇੱਕ ਮਨੁੱਖ ਦਾ ਮਰਨਾ ਚੰਗਾ ਹੈ।"
14 Caifás era quem tinha dito aos líderes judeus que era melhor para eles que morresse apenas um homem pelo povo.
15 ਪਤਰਸ ਨੇ ਯਿਸੂ ਬਾਰੇ ਜਾਨਣ ਤੋਂ ਇਨਕਾਰ ਕੀਤਾ ਸ਼ਮਊਨ ਪਤਰਸ ਅਤੇ ਇੱਕ ਹੋਰ ਚੇਲਾ ਯਿਸੂ ਦੇ ਮਗਰ ਹੋ ਤੁਰਿਆ। ਉਹ ਚੇਲਾ ਸਰਦਾਰ ਜਾਜਕ ਦਾ ਵਾਕਫ਼ ਸੀ ਅਤੇ ਯਿਸੂ ਦੇ ਨਾਲ ਸਰਦਾਰ ਜਾਜਕ ਦੇ ਵਿਹੜੇ ਤੀਕ ਗਿਆ।"
15 Simão Pedro foi seguindo Jesus, junto com outro discípulo. Esse discípulo era conhecido do Grande Sacerdote e por isso conseguiu entrar no pátio da casa dele junto com Jesus.
16 ਪਰ ਪਤਰਸ ਬਾਹਰ ਦਰਵਾਜ਼ੇ ਕੋਲ ਠਹਿਰ ਗਿਆ, ਦੂਜਾ ਚੇਲਾ, ਜਿਹੜਾ ਸਰਦਾਰ ਜਾਜਕ ਨੂੰ ਜਾਣਦਾ ਸੀ, ਦਰਵਾਜ਼ੇ ਕੋਲ ਆਇਆ ਅਤੇ ਇੱਕ ਨੌਕਰਾਨੀ ਨੂੰ ਮਿਲਿਆ, ਜੋ ਕਿ ਦੁਆਰਪਾਲ ਸੀ। ਤਦ ਉਹ ਪਤਰਸ ਨੂੰ ਅੰਦਰ ਲਿਆਇਆ।"
16 Mas Pedro ficou do lado de fora, perto da porta. O outro discípulo, que era conhecido do Grande Sacerdote, saiu e falou com a empregada que tomava conta da porta. Então ela deixou Pedro entrar
17 ਉਸ ਨੌਕਰਾਨੀ ਨੇ ਦਰਵਾਜ਼ੇ ਤੇ ਪਤਰਸ ਨੂੰ ਕਿਹਾ, “ਕੀ ਤੂੰ ਉਸ ਆਦਮੀ ਦੇ ਚੇਲਿਆਂ ਵਿੱਚੋਂ ਇੱਕ ਹੈਂ?” ਪਤਰਸ ਨੇ ਜਵਾਬ ਦਿੱਤਾ, “ਨਹੀਂ, ਮੈਂ ਨਹੀਂ ਹਾਂ।”"
17 e lhe perguntou: — Você não é um dos seguidores daquele homem? — Eu, não! — respondeu ele.
18 ਇਹ ਸਰਦੀ ਦਾ ਮੌਸਮ ਸੀ ਨੌਕਰਾਂ ਅਤੇ ਪਹਿਰੇਦਾਰਾਂ ਨੇ ਬਾਹਰ ਅੱਗ ਬਾਲੀ ਹੋਈ ਸੀ ਅਤੇ ਉਹ ਅੱਗ ਦੇ ਆਲੇ-ਦੁਆਲੇ ਖੜ੍ਹੇ ਹੋਕੇ ਸੇਕ ਰਹੇ ਸਨ। ਪਤਰਸ ਵੀ ਇਨ੍ਹਾਂ ਲੋਕਾਂ ਵਿੱਚ ਖੜ੍ਹਾ ਸੇਕ ਰਿਹਾ ਸੀ।"
18 Por causa do frio, os empregados e os guardas tinham feito uma fogueira e estavam se aquecendo de pé, em volta dela. Pedro estava de pé, no meio deles, aquecendo-se também.
19 ਸਰਦਾਰ ਜਾਜਕ ਨੇ ਯਿਸੂ ਨੂੰ ਸਵਾਲ ਕੀਤੇ ਸਰਦਾਰ ਜਾਜਕ ਨੇ ਯਿਸੂ ਨੂੰ ਉਸ ਦੇ ਚੇਲਿਆਂ ਬਾਰੇ ਅਤੇ, ਜੋ ਉਪਦੇਸ਼ ਉਸ ਨੇ ਸਮਝਾਏ ਸਨ, ਉਨ੍ਹਾਂ ਬਾਰੇ ਪ੍ਰਸ਼ਨ ਕੀਤੇ।"
19 O Grande Sacerdote fez algumas perguntas a Jesus a respeito dos seus seguidores e dos seus ensinamentos.
20 ਯਿਸੂ ਨੇ ਆਖਿਆ, “ਮੈਂ ਹਮੇਸ਼ਾ ਲੋਕਾਂ ਨੂੰ ਖੁਲ੍ਹੇਆਮ ਬੋਲਿਆ ਹਾਂ। ਮੈਂ ਹਮੇਸ਼ਾ ਪ੍ਰਾਰਥਨਾ ਸਥਾਨ ਅਤੇ ਮੰਦਰ ਵਿੱਚ ਹੀ ਉਪਦੇਸ਼ ਦਿੱਤੇ ਹਨ, ਜਿੱਥੇ ਸਾਰੇ ਯਹੂਦੀ ਇੱਕਤਰ ਹੁੰਦੇ ਹਨ। ਮੈਂ ਕਦੇ ਕਿਸੇ ਨੂੰ ਗੁਪਤ ਤੌਰ ਤੇ ਸਿੱਖਿਆ ਨਹੀਂ ਦਿੱਤੀ।"
20 E Jesus respondeu:
21 ਤਾਂ ਫਿਰ ਤੂੰ ਮੈਨੂੰ ਅਜਿਹੇ ਸਵਾਲ ਕਿਉਂ ਕਰ ਰਿਹਾ ਹੈਂ? ਉਨ੍ਹਾਂ ਲੋਕਾਂ ਨੂੰ ਪੁੱਛ ਜਿਨ੍ਹਾਂ ਨੇ ਮੇਰੀਆਂ ਸਿੱਖਿਆਵਾਂ ਸੁਣੀਆਂ ਹਨ। ਉਹ ਜਾਣਦੇ ਹਨ ਕਿ ਮੈਂ ਕੀ ਆਖਿਆ ਹੈ।”"
21 Então, por que o senhor está me fazendo essas perguntas? Pergunte aos que me ouviram, pois eles sabem muito bem o que eu disse a eles.
22 ਜਦੋਂ ਯਿਸੂ ਨੇ ਇਹ ਆਖਿਆ ਤਾਂ ਉਸ ਕੋਲ ਖੜ੍ਹੇ ਪਹਿਰੇਦਾਰਾਂ ਵਿੱਚੋਂ ਇੱਕ ਨੇ ਉਸ ਨੂੰ ਮਾਰਿਆ ਤੇ ਆਖਿਆ, “ਤੈਨੂੰ ਸਰਦਾਰ ਜਾਜਕ ਨੂੰ ਇਸ ਤਰ੍ਹਾਂ ਨਹੀਂ ਬੋਲਣਾ ਚਾਹੀਦਾ।”"
22 Quando Jesus disse isso, um dos guardas do Templo que estavam ali deu-lhe uma bofetada e disse: — Isso é maneira de falar com o Grande Sacerdote?
23 ਯਿਸੂ ਨੇ ਆਖਿਆ, “ਜੇਕਰ ਮੈਂ ਗਲਤ ਬੋਲਿਆ ਹਾਂ, ਤਾਂ ਲੋਕਾਂ ਸਾਹਮਣੇ ਦੱਸ ਮੈਂ ਕੀ ਗਲਤ ਬੋਲਿਆ ਹੈ। ਪਰ ਜੇਕਰ ਮੈਂ ਸਹੀ ਬੋਲਿਆ ਹਾਂ, ਤਾਂ ਤੂੰ ਮੈਨੂੰ ਕਿਉਂ ਕੁੱਟਿਆ ਹੈ?”"
23 — Se eu disse alguma mentira, prove que menti! — respondeu Jesus. — Mas, se eu falei a verdade, por que é que você está me batendo?
24 ਤਾਂ ਫਿਰ ਅੰਨਾਸ ਨੇ ਯਿਸੂ ਨੂੰ ਸਰਦਾਰ ਜਾਜਕ ਕਯਾਫ਼ਾ ਕੋਲ ਭੇਜ ਦਿੱਤਾ। ਯਿਸੂ ਨੂੰ ਉਨ੍ਹਾਂ ਅਜੇ ਵੀ ਬੰਨ੍ਹਿਆ ਹੋਇਆ ਸੀ।"
24 Depois Anás mandou Jesus, ainda amarrado, para Caifás, o Grande Sacerdote.
25 ਪਤਰਸ ਦਾ ਫ਼ੇਰ ਝੂਠ ਬੋਲਣਾ ਸ਼ਮਊਨ ਪਤਰਸ ਅੱਗ ਕੋਲ ਖੜ੍ਹਾ ਸੀ ਅਤੇ ਆਪਣੇ-ਆਪ ਨੂੰ ਨਿਘਾ ਕਰ ਰਿਹਾ ਸੀ। ਦੂਜੇ ਆਦਮੀਆਂ ਨੇ ਪਤਰਸ ਨੂੰ ਕਿਹਾ, “ਕੀ ਤੂੰ ਵੀ ਉਸ ਦੇ ਚੇਲਿਆਂ ਵਿੱਚੋਂ ਇੱਕ ਹੈਂ?” ਪਰ ਪਤਰਸ ਨੇ ਹਾਮੀ ਨਾ ਭਰੀ। ਉਸ ਨੇ ਕਿਹਾ, “ਨਹੀਂ, ਮੈਂ ਨਹੀਂ ਹਾਂ।”"
25 Pedro ainda estava lá, de pé, aquecendo-se perto do fogo. Então lhe perguntaram: — Você não é um dos seguidores daquele homem? — Não, eu não sou! — respondeu ele.
26 ਸਰਦਾਰ ਜਾਜਕ ਦੇ ਸੇਵਕਾਂ ਵਿੱਚੋਂ ਇੱਕ ਉੱਥੇ ਸੀ ਅਤੇ ਇਹ ਆਦਮੀ ਉਹ ਮਨੁੱਖ ਦਾ ਸੰਬੰਧੀ ਸੀ ਜਿਸਦਾ ਪਤਰਸ ਨੇ ਕੰਨ ਵੱਢਿਆ ਸੀ ਤਾਂ ਉਸ ਸੇਵਕ ਨੇ ਕਿਹਾ, “ਕੀ ਮੈਂ ਤੈਨੂੰ ਉਸ ਆਦਮੀ (ਯਿਸੂ) ਨਾਲ ਬਾਗ ਵਿੱਚ ਵੇਖਿਆ ਸੀ।”"
26 Um dos empregados do Grande Sacerdote , parente do homem de quem Pedro tinha cortado a orelha, perguntou: — Será que eu não vi você com ele no jardim?
27 ਪਰ ਫ਼ਿਰ ਪਤਰਸ ਨੇ ਆਖਿਆ, “ਨਹੀਂ, ਮੈਂ ਉਸ ਦੇ ਨਾਲ ਨਹੀਂ ਸਾਂ!” ਅਤੇ ਉਸੇ ਵੇਲੇ ਇੱਕ ਕੁੱਕੜ ਨੇ ਬਾਂਗ ਦਿੱਤੀ।"
27 E outra vez Pedro disse que não. E no mesmo instante o galo cantou.
28 ਯਿਸੂ ਨੂੰ ਪਿਲਾਤੁਸ ਕੋਲ ਲਿਜਾਇਆ ਗਿਆ ਤਦ ਯਹੂਦੀ ਯਿਸੂ ਨੂੰ ਕਯਾਫ਼ਾ ਦੀ ਕਚਿਹਰੀ ਚੋਂ ਕੱਢ ਕੇ ਰਾਜਪਾਲ ਦੇ ਮਹਿਲ ਵਿੱਚ ਲੈ ਗਏ। ਅਜੇ ਬਹੁਤ ਸਵੇਰਾ ਸੀ ਪਰ ਯਹੂਦੀ ਕਚਿਹਰੀ ਦੇ ਅੰਦਰ ਨਹੀਂ ਗਏ। ਉਹ ਆਪਣੇ-ਆਪ ਨੂੰ ਭ੍ਰਿਸ਼ਟ ਨਹੀਂ ਸੀ ਕਰਨਾ ਚਾਹੁੰਦੇ ਕਿਉਂਕਿ ਉਹ ਪਸਾਹ ਦੇ ਤਿਉਹਾਰ ਦਾ ਭੋਜਨ ਕਰਨਾ ਚਾਹੁੰਦੇ ਸਨ।"
28 Depois levaram Jesus da casa de Caifás para o palácio do Governador romano. Já era de manhã cedo. Os líderes judeus não entraram no palácio porque queriam continuar puros , conforme a religião deles; pois só assim poderiam comer o jantar da Páscoa .
29 ਇਸ ਲਈ ਪਿਲਾਤੁਸ ਉਨ੍ਹਾਂ ਕੋਲ ਬਾਹਰ ਆਇਆ ਅਤੇ ਪੁੱਛਿਆ, “ਤੁਸੀਂ ਇਸ ਮਨੁੱਖ ਦੇ ਸਿਰ ਕੀ ਦੋਸ਼ ਲਗਾਉਂਦੇ ਹੋ?”"
29 Então o governador Pilatos saiu, foi encontrar-se com eles e perguntou: — Que acusação vocês têm contra este homem?
30 ਯਹੂਦੀਆਂ ਨੇ ਕਿਹਾ, “ਇਹ ਇੱਕ ਬੁਰਾ ਆਦਮੀ ਹੈ, ਇਸ ਲਈ ਅਸੀਂ ਇਸ ਨੂੰ ਤੇਰੇ ਕੋਲ ਲੈ ਕੇ ਆਏ ਹਾਂ।”"
30 Eles responderam: — O senhor acha que nós lhe entregaríamos este homem se ele não tivesse cometido algum crime?
31 ਪਿਲਾਤੁਸ ਨੇ ਯਹੂਦੀਆਂ ਨੂੰ ਆਖਿਆ, “ਤੁਸੀਂ ਯਹੂਦੀ ਆਪਣੇ-ਆਪ ਹੀ ਇਸ ਨੂੰ ਲੈ ਜਾਵੋ ਅਤੇ ਆਪਣੀ ਸ਼ਰ੍ਹਾ ਅਨੁਸਾਰ ਇਸਦਾ ਨਿਆਂ ਕਰੋ।” ਯਹੂਦੀਆਂ ਨੇ ਜਵਾਬ ਦਿੱਤਾ, “ਪਰ ਤੁਹਾਡੀ ਸ਼ਰ੍ਹਾ ਸਾਨੂੰ ਕਿਸੇ ਨੂੰ ਮੌਤ ਦੀ ਸਜ਼ਾ ਦੇਣ ਦੀ ਆਗਿਆ ਨਹੀਂ ਹੈ।”"
31 Pilatos disse: — Levem este homem e o julguem vocês mesmos, de acordo com a Então eles responderam: — Nós não temos o direito de matar ninguém.
32 (ਜਿਵੇਂ ਯਿਸੂ ਨੇ ਆਪਣੀ ਮੌਤ ਬਾਰੇ ਕਿਹਾ ਸੀ, ਕਿ ਉਹ ਕਿਸ ਤਰ੍ਹਾਂ ਮਰੇਗਾ, ਉਸੇ ਨੂੰ ਪੂਰਨ ਕਰਨ ਲਈ ਉਹ ਵਾਪਰਿਆ।)"
32 Isso aconteceu assim para que se cumprisse o que Jesus tinha dito quando falou a respeito de como ia morrer .
33 ਪਿਲਾਤੁਸ ਮਹਿਲ ਅੰਦਰ ਵਾਪਸ ਚੱਲਾ ਗਿਆ ਅਤੇ ਉੱਥੇ ਯਿਸੂ ਨੂੰ ਉਸ ਨੇ ਆਪਣੇ ਕੋਲ ਬੁਲਾਇਆ ਅਤੇ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਰਾਜਾ ਹੈਂ?”"
33 Pilatos tornou a entrar no palácio, chamou Jesus e perguntou: — Você é o rei dos judeus?
34 ਯਿਸੂ ਨੇ ਆਖਿਆ, “ਕੀ ਤੂੰ ਇਹ ਆਪਣੇ-ਆਪ ਪੁੱਛ ਰਿਹਾ ਹੈ ਜਾਂ ਦੂਜੇ ਲੋਕਾਂ ਨੇ ਤੈਨੂੰ ਮੇਰੇ ਬਾਰੇ ਕੁਝ ਆਖਿਆ ਹੈ?”"
34 Jesus respondeu:
35 ਪਿਲਾਤੁਸ ਨੇ ਕਿਹਾ, “ਮੈਂ ਇੱਕ ਯਹੂਦੀ ਨਹੀਂ ਹਾਂ ਤੇਰੇ ਆਪਣੇ ਹੀ ਲੋਕ ਅਤੇ ਪਰਧਾਨ ਜਾਜਕ ਤੈਨੂੰ ਮੇਰੇ ਕੋਲ ਲਿਆਏ ਹਨ। ਤੂੰ ਕੀ ਗਲਤ ਕੀਤਾ ਹੈ?”"
35 — Por acaso eu sou judeu? — disse Pilatos. — A sua própria gente e os chefes dos sacerdotes é que o entregaram a mim. O que foi que você fez?
36 ਯਿਸੂ ਨੇ ਆਖਿਆ, “ਮੇਰਾ ਰਾਜ ਇਸ ਦੁਨੀਆਂ ਦਾ ਨਹੀਂ ਹੈ। ਜੇਕਰ ਇਹ ਇਸ ਦੁਨੀਆਂ ਦਾ ਹੁੰਦਾ ਤਾਂ ਮੇਰੇ ਸੇਵਕ ਉਨ੍ਹਾਂ ਨਾਲ ਲੜਦੇ ਅਤੇ ਮੈਂ ਯਹੂਦੀਆਂ ਦੇ ਹਵਾਲੇ ਨਾ ਕੀਤਾ ਜਾਂਦਾ। ਪਰ ਮੇਰਾ ਰਾਜ ਕਿਸੇ ਹੋਰ ਥਾਂ ਦਾ ਹੈ ਇੱਥੋਂ ਦਾ ਨਹੀਂ।”"
36 Jesus respondeu:
37 ਪਿਲਾਤੁਸ ਨੇ ਆਖਿਆ, “ਇਸ ਦਾ ਮਤਲਬ ਤੂੰ ਇੱਕ ਰਾਜਾ ਹੈ?” ਯਿਸੂ ਨੇ ਆਖਿਆ, “ਤੂੰ ਜੋ ਆਖਿਆ ਉਹ ਸੱਚ ਹੈ। ਮੈਂ ਇੱਕ ਰਾਜਾ ਹਾਂ। ਮੈਂ ਇਸੇ ਲਈ ਜਨਮ ਲਿਆ ਅਤੇ ਇਸੇ ਕਾਰਣ ਦੁਨੀਆਂ ਤੇ ਆਇਆ ਤਾਂ ਜੋ ਮੈਂ ਸਚਿਆਈ ਦੀ ਗਵਾਹੀ ਦੇ ਸੱਕਾਂ। ਅਤੇ ਹਰ ਮਨੁੱਖ ਜੋ ਸਚਿਆਈ ਨਾਲ ਸੰਬੰਧਿਤ ਹੈ ਉਹ ਮੇਰੀ ਅਵਾਜ਼ ਸੁਣਦਾ ਹੈ।”"
37 — Então você é rei? — perguntou Pilatos.
38 ਪਿਲਾਤੁਸ ਨੇ ਕਿਹਾ, “ਸੱਚ ਕੀ ਹੈ?” ਇਹ ਆਖਣ ਤੋਂ ਬਾਦ ਉਹ ਫ਼ੇਰ ਤੋਂ ਯਹੂਦੀਆਂ ਕੋਲ ਗਿਆ ਅਤੇ ਉਨ੍ਹਾਂ ਨੂੰ ਆਖਿਆ, “ਇਸ ਆਦਮੀ ਤੇ ਲਾਉਣ ਵਾਸਤੇ ਮੈਨੂੰ ਕੋਈ ਦੋਸ਼ ਨਹੀਂ ਲੱਭਿਆ।"
38 — O que é a verdade? — perguntou Pilatos. Depois de dizer isso, Pilatos saiu outra vez para falar com a multidão e disse: — Não vejo nenhum motivo para condenar este homem.
39 ਪਰ ਇਹ ਤੁਹਾਡਾ ਰਿਵਾਜ਼ ਹੈ ਕਿ ਮੈਂ ਤੁਹਾਡੇ ਲਈ ਪਸਾਹ ਦੇ ਤਿਉਹਾਰ ਦੇ ਸਮੇਂ ਇੱਕ ਕੈਦੀ ਨੂੰ ਮੁਕਤ ਕਰ ਸੱਕਦਾ ਹਾਂ। ਸੋ ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਤੁਹਾਡੇ ਲਈ ਯਹੂਦੀਆਂ ਦੇ ਰਾਜੇ ਨੂੰ ਮੁਕਤ ਕਰ ਦੇਵਾਂ?”"
39 Mas, de acordo com o costume de vocês, eu sempre solto um prisioneiro na ocasião da Páscoa . Vocês querem que eu solte para vocês o rei dos judeus?
40 ਤਾਂ ਯਹੂਦੀ ਉੱਚੀ ਅਵਾਜ਼ ਵਿੱਚ ਚੀਕੇ, “ਨਹੀਂ, ਉਸ ਨੂੰ ਨਹੀਂ, ਪਰ ਤੂੰ ਬਰੱਬਾਸ ਨੂੰ ਮੁਕਤ ਕਰਦੇ।” ਬਰੱਬਾਸ ਇੱਕ ਡਾਕੂ ਸੀ।"
40 Todos começaram a gritar: — Não, ele não! Nós queremos que solte Barrabás! Acontece que esse Barrabás era um criminoso.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar João 18, comparar traduções ou montar um estudo — tudo direto pelo WhatsApp.