João 19

Punjabi Bible (GL_PUNJABI) vs ARC

Sair da comparação
ARC Almeida Revista e Corrigida 2009
1 ਤਦ ਫਿਰ ਪਿਲਾਤੁਸ ਨੇ ਯਿਸੂ ਨੂੰ ਫ਼ੜ ਕੇ ਕੋੜੇ ਮਾਰਨ ਦਾ ਹੁਕਮ ਦਿੱਤਾ।"
1 Pilatos, pois, tomou, então, a Jesus e o açoitou.
2 ਸੈਨਕਾਂ ਨੇ ਕੰਡਿਆਂ ਦਾ ਤਾਜ ਗੁੰਦ ਕੇ ਉਸ ਦੇ ਸਿਰ ਤੇ ਪਾਇਆ ਅਤੇ ਉਸ ਨੂੰ ਬੈਂਗਨੀ ਚੋਲਾ ਪਹਿਨਾਇਆ।"
2 E os soldados, tecendo uma coroa de espinhos, lha puseram sobre a cabeça e lhe vestiram uma veste de púrpura.
3 ਬਾਰ-ਬਾਰ ਸੈਨਕ ਆਉਣ ਅਤੇ ਉਸ ਨੂੰ ਆਕੇ ਠੱਠਾ ਕਰਨ ਲੱਗੇ, “ਹੇ ਯਹੂਦੀਆਂ ਦੇ ਰਾਜਾ, ਨਮਸੱਕਾਰ।” ਇਸਦੇ ਨਾਲ ਹੀ ਉਸ ਦੇ ਮੂੰਹ ਤੇ ਚਪੇੜਾਂ ਵੀ ਮਾਰਦੇ ਰਹੇ।"
3 E diziam: Salve, rei dos judeus! E davam-lhe bofetadas.
4 ਪਿਲਾਤੁਸ ਨੇ ਫਿਰ ਬਾਹਰ ਆਕੇ ਯਹੂਦੀਆਂ ਨੂੰ ਆਖਿਆ, “ਵੇਖੋ, ਮੈਂ ਉਸ ਨੂੰ ਬਾਹਰ ਤੁਹਾਡੇ ਕੋਲ ਲਿਆ ਰਿਹਾ ਹਾਂ। ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਮੈਨੂੰ ਉਸ ਤੇ ਦੋਸ਼ ਲਾਉਣ ਵਾਸਤੇ ਕੁਝ ਵੀ ਨਹੀਂ ਲੱਭਿਆ।”"
4 Então, Pilatos saiu outra vez fora e disse-lhes: Eis aqui vo-lo trago fora, para que saibais que não acho nele crime algum.
5 ਫਿਰ ਯਿਸੂ ਬਾਹਰ ਆਇਆ, ਉਸ ਦੇ ਸਿਰ ਤੇ ਕੰਡਿਆਂ ਦਾ ਤਾਜ ਅਤੇ ਸਰੀਰ ਦੁਆਲੇ ਬੈਂਗਨੀ ਚੋਗਾ ਪਾਇਆ ਹੋਇਆ ਸੀ। ਪਿਲਾਤੁਸ ਨੇ ਯਹੂਦੀਆਂ ਨੂੰ ਕਿਹਾ, “ਵੇਖੋ, ਇਸ ਮਨੁੱਖ ਨੂੰ ਇਹ ਹੈ।”"
5 Saiu, pois, Jesus, levando a coroa de espinhos e a veste de púrpura. E disse-lhes Pilatos: Eis aqui o homem.
6 ਜਦੋਂ ਪਰਧਾਨ ਜਾਜਕਾਂ ਅਤੇ ਯਹੂਦੀ ਪਹਿਰੇਦਾਰਾਂ ਨੇ ਇਸ ਨੂੰ ਵੇਖਿਆ ਤਾਂ ਉਨ੍ਹਾਂ ਰੌਲਾ ਪਾਇਆ, “ਇਸ ਨੂੰ ਸਲੀਬ ਦਿਓ! ਸਲੀਬ ਦਿਓ!” ਪਰ ਪਿਲਾਤੁਸ ਨੇ ਕਿਹਾ, “ਤੁਸੀਂ ਆਪੇ ਇਸ ਨੂੰ ਲੈ ਜਾਵੋ ਅਤੇ ਸਲੀਬ ਦੇ ਦਿਓ, ਪਰ ਮੈਨੂੰ ਇਸਤੇ ਦੋਸ਼ ਲਾਉਣ ਲਈ ਕੁਝ ਵੀ ਨਹੀਂ ਲੱਭਿਆ।”"
6 Vendo-o, pois, os principais dos sacerdotes e os servos, gritaram, dizendo: Crucifica- o! Crucifica- o! Disse-lhes Pilatos: Tomai- o vós e crucificai- o, porque eu nenhum crime acho nele.
7 ਯਹੂਦੀਆਂ ਨੇ ਆਖਿਆ, “ਸਾਡੇ ਕੋਲ ਸ਼ਰ੍ਹਾ ਹੈ ਅਤੇ ਇਸਦੇ ਅਨੁਸਾਰ ਇਹ ਮਰਨ ਯੋਗ ਹੈ ਕਿਉਂਕਿ ਇਸਨੇ ਇਹ ਆਖਿਆ ਹੈ ਕਿ ਇਹ ਪਰਮੇਸ਼ੁਰ ਦਾ ਪੁੱਤਰ ਹੈ।”"
7 Responderam-lhe os judeus: Nós temos uma lei, e, segundo a nossa lei, deve morrer, porque se fez Filho de Deus.
8 ਜਦ ਪਿਲਾਤੁਸ ਨੇ ਇਹ ਗੱਲ ਸੁਣੀ ਤਦ ਉਹ ਹੋਰ ਵੀ ਡਰ ਗਿਆ।"
8 E Pilatos, quando ouviu essa palavra, mais atemorizado ficou.
9 ਉਹ ਮੁੜ ਮਹਿਲ ਨੂੰ ਗਿਆ ਅਤੇ ਯਿਸੂ ਨੂੰ ਆਖਿਆ, “ਤੂੰ ਕਿੱਥੋਂ ਆਇਆ ਹੈਂ?” ਪਰ ਯਿਸੂ ਨੇ ਉਸ ਨੂੰ ਕੋਈ ਜਵਾਬ ਨਾ ਦਿੱਤਾ।"
9 E entrou outra vez na audiência e disse a Jesus: De onde és tu? Mas Jesus não lhe deu resposta.
10 ਪਿਲਾਤੁਸ ਨੇ ਕਿਹਾ, “ਕੀ ਤੂੰ ਮੇਰੇ ਨਾਲ ਬੋਲਣ ਤੋਂ ਇਨਕਾਰੀ ਹੈਂ? ਕੀ ਤੂੰ ਨਹੀਂ ਜਾਣਦਾ ਕਿ ਮੇਰੇ ਕੋਲ ਅਧਿਕਾਰ ਹੈ ਕਿ ਮੈਂ ਭਾਵੇਂ ਤੈਨੂੰ ਛੱਡ ਦੇਵਾਂ ਤੇ ਭਾਵੇਂ ਸਲੀਬ ਤੇ ਮਾਰ ਦੇਵਾਂ?”"
10 Disse-lhe, pois, Pilatos: Não me falas a mim? Não sabes tu que tenho poder para te crucificar e tenho poder para te soltar?
11 ਯਿਸੂ ਨੇ ਆਖਿਆ, “ਇਹ ਸ਼ਕਤੀ, ਜੋ ਮੇਰੇ ਉੱਪਰ ਤੇਰੇ ਕੋਲ ਹੈ ਪਰਮੇਸ਼ੁਰ ਦੁਆਰਾ ਦਿੱਤੀ ਹੋਈ ਹੈ। ਇਸ ਲਈ ਜਿਸ ਆਦਮੀ ਨੇ ਮੈਨੂੰ ਤੇਰੇ ਹੱਥੀ ਫ਼ੜਵਾਇਆ ਹੈ ਉਹ ਵੱਧ ਪਾਪ ਦਾ ਦੋਸ਼ੀ ਹੈ।”"
11 Respondeu Jesus: Nenhum poder terias contra mim, se de cima te não fosse dado; mas aquele que me entregou a ti maior pecado tem.
12 ਇਸਤੋਂ ਬਾਦ ਪਿਲਾਤੁਸ ਨੇ ਯਿਸੂ ਨੂੰ ਆਜ਼ਾਦ ਕਰਨ ਦੀ ਬਹੁਤ ਕੋਸ਼ਿਸ਼ ਕੀਤੀ। ਪਰ ਯਹੂਦੀ ਰੌਲਾ ਪਾ ਰਹੇ ਸਨ, “ਜੋ ਕੋਈ ਵੀ ਇਸ ਨੂੰ ਬਾਦਸ਼ਾਹ ਠਹਿਰਾਵੇਗਾ ਉਹ ਕੈਸਰ ਦੇ ਖਿਲਾਫ਼ ਹੈ। ਇਸ ਲਈ ਜੇਕਰ ਤੂੰ ਇਸ ਆਦਮੀ ਨੂੰ ਛੱਡੇਂਗਾ ਤਾਂ ਇਸਦਾ ਮਤਲਬ ਤੂੰ ਕੈਸਰ ਦਾ ਮਿੱਤਰ ਨਹੀਂ ਹੈ।”"
12 Desde então, Pilatos procurava soltá-lo; mas os judeus gritavam, dizendo: Se soltas este, não és amigo do César! Qualquer que se faz rei é contra o César!
13 ਪਿਲਾਤੁਸ ਇਹ ਗੱਲਾਂ ਸੁਣਕੇ ਯਿਸੂ ਨੂੰ ਬਾਹਰ “ਪੱਥਰ ਦੇ ਚਬੂਤਰੇ” ਨਾਂ ਦੇ ਥਾਂ ਕੋਲ ਲਿਆਇਆ। (ਜਿਸ ਨੂੰ ਇਬਰਾਨੀ ਭਾਸ਼ਾ ਗੱਬਥਾ ਆਖਿਆ ਜਾਂਦਾ ਹੈ) ਅਤੇ ਨਿਆਂਕਾਰ ਦੀ ਕੁਰਸੀ ਤੇ ਬੈਠ ਗਿਆ।"
13 Ouvindo, pois, Pilatos esse dito, levou Jesus para fora e assentou-se no tribunal, no lugar chamado Litóstrotos, e em hebraico o nome é Gabatá.
14 ਇਹ ਤਕਰੀਬਨ ਦੁਪਿਹਰ ਸੀ ਅਤੇ ਇਹ ਪਸਾਹ ਦੇ ਤਿਉਹਾਰ ਦੀ ਤਿਆਰੀ ਦਾ ਦਿਨ ਸੀ। ਪਿਲਾਤੁਸ ਨੇ ਯਹੂਦੀਆਂ ਨੂੰ ਕਿਹਾ, “ਇਹ ਵੇਖੋ, ਤੁਹਾਡਾ ਰਾਜਾ ਇੱਥੇ ਹੈ।”"
14 E era a preparação da Páscoa e quase à hora sexta; e disse aos judeus: Eis aqui o vosso rei.
15 ਯਹੂਦੀਆਂ ਨੇ ਡੰਡ ਪਾਈ, “ਇਸ ਨੂੰ ਦੂਰ ਲੈ ਜਾਓ, ਇਸ ਨੂੰ ਲੈ ਜਾਓ ਅਤੇ ਇਸ ਨੂੰ ਸਲੀਬ ਦਿਓ।” ਪਿਲਾਤੁਸ ਨੇ ਉਨ੍ਹਾਂ ਨੂੰ ਪੁੱਛਿਆ, “ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਤੁਹਾਡੇ ਰਾਜੇ ਨੂੰ ਸਲੀਬ ਦੇਵਾਂ?” ਪ੍ਰਧਾਨ ਜਾਜਕ ਨੇ ਆਖਿਆ, “ਸਾਡਾ ਸਿਰਫ਼ ਇੱਕ ਹੀ ਰਾਜਾ ਹੈ, ਕੈਸਰ।”"
15 Mas eles bradaram: Tira! Tira! Crucifica-o! Disse-lhes Pilatos: Hei de crucificar o vosso rei? Responderam os principais dos sacerdotes: Não temos rei, senão o César.
16 ਤਾਂ ਪਿਲਾਤੁਸ ਨੇ ਯਿਸੂ ਨੂੰ ਸਲੀਬ ਦੇਣ ਲਈ ਯਹੂਦੀਆਂ ਦੇ ਹਵਾਲੇ ਕਰ ਦਿੱਤਾ। ਯਿਸੂ ਨੂੰ ਸਲੀਬ ਤੇ ਚੜ੍ਹਾਇਆ ਗਿਆ ਸਿਪਾਹੀ ਯਿਸੂ ਨੂੰ ਲੈ ਗਏ।"
16 Então, entregou-lho, para que fosse crucificado. E tomaram a Jesus e o levaram.
17 ਉਸ ਨੇ ਆਪਣੀ ਸਲੀਬ ਆਪ ਚੁੱਕੀ ਅਤੇ “ਖੋਪਰੀ” ਨਾਮੇਂ ਥਾਂ ਤੇ ਗਿਆ। ਅਤੇ ਇਬਰਾਨੀ ਭਾਸ਼ਾ ਵਿੱਚ ਉਸ ਨੂੰ “ਗਲਗੱਥਾ” ਕਹਿੰਦੇ ਹਨ।"
17 E, levando ele às costas a sua cruz, saiu para o lugar chamado Calvário, que em hebraico se chama Gólgota,
18 ਉੱਥੇ ਉਨ੍ਹਾਂ ਨੇ ਯਿਸੂ ਨੂੰ ਸਲੀਬ ਦਿੱਤੀ। ਉੱਥੇ ਦੋ ਮਨੁੱਖ ਹੋਰ ਸਨ ਜਿਨ੍ਹਾਂ ਨੂੰ ਯਿਸੂ ਨਾਲ ਸਲੀਬ ਦਿੱਤੀ ਗਈ ਸੀ। ਇੱਕ ਇੱਕ ਮਨੁੱਖ ਉਸ ਦੇ ਦੋਹੀਂ ਪਾਸੀ ਅਤੇ ਯਿਸੂ ਵਿੱਚਾਲੇ।"
18 onde o crucificaram, e, com ele, outros dois, um de cada lado, e Jesus no meio.
19 ਪਿਲਾਤੁਸ ਨੇ ਇੱਕ ਚਿੰਨ੍ਹ ਪੱਟੀ ਲਿਖਵਾ ਕੇ ਸਲੀਬ ਉੱਪਰ ਟੰਗਵਾਈ ਜਿਸਤੇ ਇਹ ਲਿਖਿਆ ਹੋਇਆ ਸੀ, “ ਯਿਸੂ ਨਾਸਰੀ ਯਹੂਦੀਆਂ ਦਾ ਰਾਜਾ।”"
19 E Pilatos escreveu também um título e pô-lo em cima da cruz; e nele estava escrito: Jesus Nazareno , Rei dos Judeus .
20 ਇਹ ਚਿੰਨ੍ਹ ਪੱਟੀ ਇਬਰਾਨੀ, ਲਾਤੀਨੀ ਅਤੇ ਯੂਨਾਨੀ ਭਾਸ਼ਾ ਵਿੱਚ ਲਿਖੀ ਹੋਈ ਸੀ। ਬਹੁਤ ਸਾਰੇ ਯਹੂਦੀਆਂ ਨੇ ਇਹ ਸੰਕੇਤ ਪੜ੍ਹਿਆ, ਕਿਉਂ ਕਿ ਜਿਸ ਜਗ੍ਹਾ ਉਸ ਨੂੰ ਸਲੀਬ ਦਿੱਤੀ ਗਈ ਸੀ, ਸ਼ਹਿਰ ਦੇ ਨੇੜੇ ਹੀ ਸੀ।"
20 E muitos dos judeus leram este título, porque o lugar onde Jesus estava crucificado era próximo da cidade; e estava escrito em hebraico, grego e latim.
21 ਪਰਧਾਨ ਯਹੂਦੀ ਜਾਜਕਾਂ ਨੇ ਪਿਲਾਤੁਸ ਨੂੰ ਕਿਹਾ ਕਿ, “ਇਹ ਨਾ ਲਿਖ, ‘ਉਹ ਯਹੂਦੀਆ ਦਾ ਰਾਜਾ ਹੈ।’ ਸਗੋਂ ਇਹ ਲਿਖ ਕਿ, ‘ਉਸ ਨੇ ਆਖਿਆ, ਕਿ ਮੈਂ ਯਹੂਦੀਆਂ ਦਾ ਰਾਜਾ ਹਾਂ।’”"
21 Diziam, pois, os principais sacerdotes dos judeus a Pilatos: Não escrevas, Rei dos judeus, mas que ele disse: Sou Rei dos judeus.
22 ਪਿਲਾਤੁਸ ਨੇ ਆਖਿਆ, “ਜੋ ਮੈਂ ਲਿਖਿਆ ਹੈ, ਉਸ ਨੂੰ ਮੈਂ ਹੁਣ ਨਹੀਂ ਬਦਲ ਸੱਕਦਾ।”"
22 Respondeu Pilatos: O que escrevi escrevi.
23 ਜਦੋਂ ਸੈਨਕਾਂ ਨੇ ਯਿਸੂ ਨੂੰ ਸਲੀਬ ਦਿੱਤੀ, ਉਨ੍ਹਾਂ ਨੇ ਉਸ ਦੇ ਵਸਤਰ ਲਏ ਅਤੇ ਉਨ੍ਹਾਂ ਨੂੰ ਚਾਰ ਹਿਸਿਆਂ ਵਿੱਚ ਵੰਡਿਆ। ਹਰੇਕ ਸਿਪਾਹੀ ਦਾ ਇੱਕ ਹਿੱਸਾ। ਉਨ੍ਹਾਂ ਨੇ ਉਸਦਾ ਕੁੜਤਾ ਵੀ ਲੈ ਲਿਆ। ਇਹ ਇੱਕ ਸਿਰੇ ਤੋਂ ਥੱਲੇ ਤੱਕ ਇੱਕੋ ਹੀ ਟੁਕੜੇ ਦਾ ਬਣਿਆ ਹੋਇਆ ਸੀ।"
23 Tendo, pois, os soldados crucificado a Jesus, tomaram as suas vestes e fizeram quatro partes, para cada soldado uma parte, e também a túnica. A túnica, porém, tecida toda de alto a baixo, não tinha costura.
24 ਸਿਪਾਹੀਆਂ ਨੇ ਆਪਸ ਵਿੱਚ ਕਿਹਾ, “ਸਾਨੂੰ ਇਸ ਕੁੜਤੇ ਨੂੰ ਹਿੱਸਿਆਂ ਵਿੱਚ ਨਹੀਂ ਪਾੜਨਾ ਚਾਹੀਦਾ, ਸਗੋਂ ਅਸੀਂ ਪਰਚੀਆਂ ਪਾਕੇ ਵੇਖ ਲੈਦੇ ਹਾਂ ਇਹ ਕਿਸ ਦੇ ਹਿੱਸੇ ਆਉਂਦਾ ਹੈ।” ਇਹ ਇਸ ਲਈ ਹੋਇਆ ਤਾਂ ਜੋ ਪੋਥੀ ਦਾ ਕਥਨ ਪੂਰਾ ਹੋ ਸੱਕੇ। “ਉਨ੍ਹਾਂ ਮੇਰੇ ਵਸਤਰ ਵੀ ਆਪਸ ਚ ਵੰਡ ਲਏ ਅਤੇ ਮੇਰੇ ਕੱਪੜਿਆਂ ਤੇ ਪਰਚੀ ਸੁੱਟੀ।” ਤਾਂ ਸਿਪਾਹੀ ਨੇ ਇਉਂ ਕੀਤਾ।"
24 Disseram, pois, uns aos outros: Não a rasguemos, mas lancemos sortes sobre ela, para ver de quem será. Isso foi assim para que se cumprisse a Escritura, que diz: Dividiram entre si as minhas vestes e sobre a minha túnica lançaram sortes. Os soldados, pois, fizeram essas coisas.
25 ਯਿਸੂ ਦੀ ਮਾਤਾ ਉਸਦੀ ਸਲੀਬ ਦੇ ਕੋਲ ਖੜ੍ਹੀ ਸੀ। ਉਸਦੀ ਮਾਂ ਦੀ ਭੈਣ, ਕਲੋਪਸ ਦੀ ਪਤਨੀ ਮਰਿਯਮ ਅਤੇ ਮਰਿਯਮ ਮਗਦਲੀਨੀ ਵੀ ਖਲੋਤੀਆਂ ਸਨ।"
25 E junto à cruz de Jesus estava sua mãe, e a irmã de sua mãe, Maria, mulher de Clopas, e Maria Madalena.
26 ਯਿਸੂ ਨੇ ਆਪਣੀ ਮਾਤਾ ਨੂੰ ਵੇਖਿਆ। ਅਤੇ ਜਿਸ ਚੇਲੇ ਨੂੰ ਬੜਾ ਪਿਆਰ ਕੀਤਾ ਸੀ ਵੀ ਉੱਥੇ ਹੀ ਖੜ੍ਹਾ ਸੀ ਤਾਂ ਉਸ ਨੇ ਆਪਣੀ ਮਾਤਾ ਨੂੰ ਕਿਹਾ, “ਪਿਆਰੀ ਔਰਤ! ਇਹ ਰਿਹਾ ਤੇਰਾ ਪੁੱਤਰ।”"
26 Ora, Jesus, vendo ali sua mãe e que o discípulo a quem ele amava estava presente, disse à sua mãe: Mulher, eis aí o teu filho.
27 ਤਦ ਯਿਸੂ ਨੇ ਉਸ ਚੇਲੇ ਨੂੰ ਆਖਿਆ, “ਤੇਰੀ ਮਾਤਾ ਇੱਥੇ ਹੈ।” ਤਾਂ ਇਸਤੋਂ ਬਾਦ ਉਹ ਚੇਲਾ ਯਿਸੂ ਦੀ ਮਾਤਾ ਨੂੰ ਆਪਣੇ ਘਰ ਆਪਣੇ ਕੋਲ ਲੈ ਗਿਆ।"
27 Depois, disse ao discípulo: Eis aí tua mãe. E desde aquela hora o discípulo a recebeu em sua casa.
28 ਯਿਸੂ ਦੀ ਮੌਤ ਯਿਸੂ ਜਾਣਦਾ ਸੀ ਕਿ ਸਭ ਕੁਝ ਸੰਪੂਰਨ ਹੋ ਚੁੱਕਿਆ ਸੀ। ਇਸ ਲਈ ਪੋਥੀ ਵਿੱਚ ਜੋ ਲਿਖਿਆ ਹੈ ਉਸ ਨੂੰ ਪੂਰਾ ਕਰਨ ਲਈ ਉਸ ਨੇ ਆਖਿਆ, “ਮੈਂ ਪਿਆਸਾ ਹਾਂ।”"
28 Depois, sabendo Jesus que já todas as coisas estavam terminadas, para que a Escritura se cumprisse, disse: Tenho sede.
29 ਉੱਥੇ ਇੱਕ ਵੱਡਾ ਮਰਤਬਾਨ ਸਿਰਕੇ ਦਾ ਭਰਿਆ ਹੋਇਆ ਸੀ ਤਾਂ ਸਿਪਾਹੀਆਂ ਨੇ ਇੱਕ ਸਪੰਜ ਨੂੰ ਉਸ ਵਿੱਚ ਭਿਗੋਇਆ ਅਤੇ ਉਸ ਸਪੰਜ ਨੂੰ ਜ਼ੂਫ਼ੇ ਨਾਂ ਦੇ ਪੌਧੇ ਦੀ ਟਹਿਣੀ ਨਾਲ ਬੰਨ੍ਹਕੇ, ਉਸ ਨੂੰ ਯਿਸੂ ਦੇ ਮੂੰਹ ਤੱਕ ਉੱਪਰ ਉੱਠਾਇਆ।"
29 Estava, pois, ali um vaso cheio de vinagre. E encheram de vinagre uma esponja e, pondo- a num hissopo, lha chegaram à boca.
30 ਜਦ ਯਿਸੂ ਨੇ ਸਿਰਕੇ ਦਾ ਸਵਾਦ ਵੇਖਿਆ, ਉਸ ਨੇ ਆਖਿਆ, “ਇਹ ਪੂਰਾ ਹੋ ਗਿਆ ਹੈ।” ਤਦ ਯਿਸੂ ਨੇ ਆਪਣਾ ਸਿਰ ਨਿਵਾਇਆ ਅਤੇ ਜਾਨ ਦੇ ਦਿੱਤੀ।"
30 E, quando Jesus tomou o vinagre, disse: Está consumado. E, inclinando a cabeça, entregou o espírito.
31 ਇਹ ਦਿਨ ਤਿਆਰੀ ਦਾ ਦਿਨ ਸੀ ਅਤੇ ਅਗਲਾ ਦਿਨ ਸਬਤ ਦਾ ਦਿਨ ਸੀ। ਯਹੂਦੀ ਇਹ ਨਹੀਂ ਚਾਹੁੰਦੇ ਸਨ ਕਿ ਲੋਥਾਂ ਸਲੀਬ ਤੇ ਟੰਗੀਆਂ ਰਹਿਣ। ਕਿਉਂਕਿ ਸਬਤ ਦਾ ਦਿਨ ਉਨ੍ਹਾਂ ਲਈ ਬਹੁਤ ਖਾਸ ਸੀ। ਉਨ੍ਹਾਂ ਪਿਲਾਤੁਸ ਅੱਗੇ ਬੇਨਤੀ ਕੀਤੀ ਕਿ ਉਹ ਉਨ੍ਹਾਂ ਦੀਆਂ ਲੱਤਾਂ ਤੋੜਨ ਦੀ ਆਗਿਆ ਦੇਵੇ, ਤਾਂ ਜੋ ਉਹ ਜਲਦੀ ਮਰ ਜਾਣ ਅਤੇ ਸਲੀਬਾਂ ਤੋਂ ਜਲਦੀ ਹੀ ਲੋਥਾਂ ਨੂੰ ਉਤਾਰਿਆ ਜਾ ਸੱਕੇ।"
31 Os judeus, pois, para que no sábado não ficassem os corpos na cruz, visto como era a preparação (pois era grande o dia de sábado), rogaram a Pilatos que se lhes quebrassem as pernas, e fossem tirados.
32 ਤਾਂ ਸਿਪਾਹੀ ਆਏ ਅਤੇ ਉਨ੍ਹਾਂ ਨੇ ਪਹਿਲੇ ਆਦਮੀ ਦੀਆਂ ਲੱਤਾਂ ਤੋੜੀਆਂ ਜਿਸ ਨੂੰ ਯਿਸੂ ਨਾਲ ਸਲੀਬ ਦਿੱਤੀ ਗਈ ਸੀ। ਫ਼ੇਰ ਉਨ੍ਹਾਂ ਨੇ ਦੂਜੇ ਆਦਮੀ ਦੀਆਂ ਲੱਤਾਂ ਵੀ ਤੋੜ ਦਿੱਤੀਆਂ।"
32 Foram, pois, os soldados e, na verdade, quebraram as pernas ao primeiro e ao outro que com ele fora crucificado.
33 ਪਰ ਜਦੋਂ ਸਿਪਾਹੀ ਯਿਸੂ ਕੋਲ ਪਹੁੰਚੇ ਤਾਂ ਕੀ ਵੇਖਿਆ ਕਿ ਯਿਸੂ ਤਾਂ ਪਹਿਲਾਂ ਹੀ ਮਰ ਚੁੱਕਾ ਹੈ, ਇਸ ਲਈ ਉਨ੍ਹਾਂ ਨੇ ਉਸਦੀਆਂ ਲੱਤਾਂ ਨਾ ਤੋੜੀਆਂ।"
33 Mas, vindo a Jesus e vendo-o já morto, não lhe quebraram as pernas.
34 ਪਰ ਉਨ੍ਹਾਂ ਵਿੱਚੋਂ ਇੱਕ ਸਿਪਾਹੀ ਨੇ ਤਲਵਾਰ ਕੱਢੀ ਅਤੇ ਯਿਸੂ ਦੀ ਵੱਖੀ ਵਿੰਨ੍ਹ ਦਿੱਤੀ। ਉਸ ਦੇ ਸਰੀਰ ਵਿੱਚੋਂ ਲਹੂ ਅਤੇ ਪਾਣੀ ਆਇਆ।"
34 Contudo, um dos soldados lhe furou o lado com uma lança, e logo saiu sangue e água.
35 (ਜਿਸ ਨੇ ਇਹ ਸਭ ਵੇਖਿਆ ਗਵਾਹੀ ਦਿੱਤੀ ਅਤੇ ਉਸਦੀ ਗਵਾਹੀ ਸੱਚੀ ਹੈ, ਉਹ ਜਾਣਦਾ ਹੈ ਜੋ ਉਹ ਕਹਿ ਰਿਹਾ, ਸੱਚ ਹੈ। ਉਸ ਨੇ ਗਵਾਹੀ ਦਿੱਤੀ ਤਾਂ ਜੋ ਤੁਸੀਂ ਵੀ ਵਿਸ਼ਵਾਸ ਕਰ ਸੱਕੋਂ।)"
35 E aquele que o viu testificou, e o seu testemunho é verdadeiro, e sabe que é verdade o que diz, para que também vós o creiais.
36 ਇਹ ਪੋਥੀ ਦੀ ਕਹਿਣੀ ਨੂੰ ਪੂਰਾ ਕਰਨ ਲਈ ਵਾਪਰਿਆ: “ਉਸ ਦੀ ਕੋਈ ਹੱਡੀ ਨਹੀਂ ਤੋੜੀ ਜਾਵੇਗੀ।”"
36 Porque isso aconteceu para que se cumprisse a Escritura, que diz: Nenhum dos seus ossos será quebrado.
37 ਅਤੇ ਦੂਜੀ ਪੋਥੀ ਆਖਦੀ ਹੈ, “ਲੋਕ ਉਸ ਵਿਅਕਤੀ ਵੱਲ ਵੇਖਣਗੇ ਜਿਸ ਨੂੰ ਉਨ੍ਹਾਂ ਨੇ ਤਲਵਾਰ ਨਾਲ ਵਿੰਨ੍ਹਿਆ ਸੀ।”"
37 E outra vez diz a Escritura: Verão aquele que traspassaram.
38 ਯਿਸੂ ਨੂੰ ਦਫ਼ਨਾਉਣਾ ਇਸ ਤੋਂ ਬਾਦ ਅਰਿਮਥੇਆ ਦੇ ਯੂਸੁਫ਼ ਨੇ ਪਿਲਾਤੁਸ ਨੂੰ ਯਿਸੂ ਦੇ ਸਰੀਰ ਨੂੰ ਲੈ ਜਾਣ ਲਈ ਬੇਨਤੀ ਕੀਤੀ। ਕਿਉਂ ਕਿ ਯੂਸੁਫ਼ ਯਹੂਦੀਆਂ ਤੋਂ ਡਰਦਾ ਸੀ, ਉਹ ਯਿਸੂ ਦਾ ਗੁਪਤ ਚੇਲਾ ਸੀ। ਪਿਲਾਤੁਸ ਨੇ ਉਸ ਨੂੰ ਯਿਸੂ ਦੇ ਸਰੀਰ ਨੂੰ ਲੈ ਜਾਣ ਦੀ ਆਗਿਆ ਦੇ ਦਿੱਤੀ ਤਾਂ ਯੂਸੁਫ਼ ਆਇਆ ਅਤੇ ਯਿਸੂ ਦੀ ਲੋਥ ਨੂੰ ਉੱਥੋਂ ਲੈ ਗਿਆ।"
38 Depois disso, José de Arimateia (o que era discípulo de Jesus, mas oculto, por medo dos judeus) rogou a Pilatos que lhe permitisse tirar o corpo de Jesus. E Pilatos lho permitiu. Então, foi e tirou o corpo de Jesus.
39 ਨਿਕੁਦੇਮੁਸ ਯੂਸੁਫ਼ ਦੇ ਨਾਲ ਗਿਆ। ਨਿਕੁਦੇਮੁਸ ਉਹੀ ਸੀ ਜਿਹੜਾ ਇੱਕ ਵਾਰ ਰਾਤ ਨੂੰ ਯਿਸੂ ਕੋਲ ਗਿਆ ਸੀ। ਉਹ ਆਪਣੇ ਨਾਲ ਚੌਂਤੀ ਲੀਟਰ ਦੇ ਕਰੀਬ ਗੰਧਰਸ ਨਾਲ ਮਿਸ਼੍ਰਿਤ ਊਦ ਲਿਆਇਆ।"
39 E foi também Nicodemos (aquele que, anteriormente, se dirigira de noite a Jesus), levando quase cem libras de um composto de mirra e aloés.
40 ਇਨ੍ਹਾਂ ਦੋਹਾਂ ਆਦਮੀਆਂ ਨੇ ਯਿਸੂ ਦੀ ਲੋਥ ਚੁੱਕੀ ਅਤੇ ਯਹੂਦੀਆਂ ਦੇ ਦਫ਼ਨਾਉਣ ਦੇ ਰਿਵਾਜ਼ ਮੁਤਾਬਕ ਸਮਗਰੀ ਪਾਕੇ ਇੱਕ ਪਤਲੇ ਲਿਨਨ ਦੇ ਕੱਪੜੇ ਨਾਲ ਉਸ ਦੇ ਸਰੀਰ ਨੂੰ ਲਪੇਟਿਆ।"
40 Tomaram, pois, o corpo de Jesus e o envolveram em lençóis com as especiarias, como os judeus costumam fazer na preparação para o sepulcro.
41 ਜਿਸ ਜਗ੍ਹਾ ਯਿਸੂ ਨੂੰ ਸਲੀਬ ਦਿੱਤੀ ਗਈ ਸੀ ਉੱਥੇ ਇੱਕ ਬਾਗ ਸੀ। ਉੱਥੇ ਇੱਕ ਨਵੀਂ ਕਬਰ ਸੀ ਜਿਸ ਵਿੱਚ ਕਦੇ ਵੀ ਕਿਸੇ ਨੂੰ ਦਫ਼ਨਾਇਆ ਨਹੀਂ ਗਿਆ ਸੀ।"
41 E havia um horto naquele lugar onde fora crucificado e, no horto, um sepulcro novo, em que ainda ninguém havia sido posto.
42 ਆਦਮੀਆਂ ਨੇ ਯਿਸੂ ਨੂੰ ਉਸ ਕਬਰ ਵਿੱਚ ਪਾ ਦਿੱਤਾ ਕਿਉਂ ਕਿ ਇਹ ਨੇੜੇ ਸੀ ਅਤੇ ਸਬਤ ਦੇ ਦਿਨ ਲਈ ਤਿਆਰੀ ਦਾ ਦਿਨ ਵੀ ਸੀ।"
42 Ali, pois (por causa da preparação dos judeus e por estar perto aquele sepulcro), puseram a Jesus.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar João 19, comparar traduções ou montar um estudo — tudo direto pelo WhatsApp.