João 1
Punjabi Bible (GL_PUNJABI) vs NVI
NVI Nova Versão Internacional
1 ਯਿਸੂ ਦਾ ਸੰਸਾਰ ਵਿੱਚ ਆਉਣਾ ਸੰਸਾਰ ਦੇ ਆਦਿ ਤੋਂ ਪਹਿਲਾਂ ਸ਼ਬਦ ਸੀ। ਸ਼ਬਦ ਪਰਮੇਸ਼ੁਰ ਦੇ ਸੰਗ ਸੀ। ਅਤੇ ਸ਼ਬਦ ਪਰਮੇਸ਼ੁਰ ਸੀ।"
1 No princípio era aquele que é a Palavra. Ele estava com Deus, e era Deus.
2 ਉਹ ਆਦਿ ਵਿੱਚ ਪਰਮੇਸ਼ੁਰ ਦੇ ਸੰਗ ਸੀ।"
2 Ela estava com Deus no princípio.
3 ਸਭ ਕੁਝ ਉਸ ਦੇ ਰਾਹੀਂ ਸਾਜਿਆ ਗਿਆ ਸੀ। ਉਸਤੋਂ ਬਿਨਾ ਕੁਝ ਵੀ ਨਹੀਂ ਸੀ ਰਚਿਆ ਗਿਆ।"
3 Todas as coisas foram feitas por intermédio dele; sem ele, nada do que existe teria sido feito.
4 ਉਸ ਵਿੱਚ ਜੀਵਨ ਸੀ। ਉਹ ਜੀਵਨ ਸੰਸਾਰ ਦੇ ਲੋਕਾਂ ਵਾਸਤੇ ਚਾਨਣ ਸੀ।"
4 Nele estava a vida, e esta era a luz dos homens.
5 ਉਹ ਚਾਨਣ ਹਨੇਰੇ ਵਿੱਚ ਚਮਕਦਾ ਹੈ ਤੇ ਹਨੇਰੇ ਨੇ ਕਦੇ ਵੀ ਇਸ ਨੂੰ ਨਹੀਂ ਬੁਝਾਇਆ।"
5 A luz brilha nas trevas, e as trevas não a derrotaram.
6 ਇੱਕ ਆਦਮੀ ਸੀ ਜਿਸਦਾ ਨਾਮ ਯੂਹੰਨਾ ਸੀ ਉਸ ਨੂੰ ਪਰਮੇਸ਼ੁਰ ਵੱਲੋਂ ਭੇਜਿਆ ਗਿਆ ਸੀ।"
6 Surgiu um homem enviado por Deus, chamado João.
7 ਯੂਹੰਨਾ, ਲੋਕਾਂ ਨੂੰ ਚਾਨਣ ਬਾਰੇ ਗਵਾਹੀ ਦੇਣ ਆਇਆ। ਤਾਂ ਜੋ ਯੂਹੰਨਾ ਰਾਹੀਂ ਸਾਰੇ ਲੋਕ ਚਾਨਣ ਤੇ ਵਿਸ਼ਵਾਸ ਕਰ ਸੱਕਣ।"
7 Ele veio como testemunha, para testificar acerca da luz, a fim de que por meio dele todos os homens cressem.
8 ਯੂਹੰਨਾ ਖੁਦ ਉਹ ਚਾਨਣ ਨਹੀਂ ਸੀ। ਪਰ ਯੂਹੰਨਾ ਲੋਕਾਂ ਨੂੰ ਚਾਨਣ ਬਾਰੇ ਸਾਖੀ ਦੇਣ ਲਈ ਆਇਆ ਸੀ।"
8 Ele próprio não era a luz, mas veio como testemunha da luz.
9 ਅਸਲ ਚਾਨਣ ਦੁਨੀਆਂ ਵਿੱਚ ਆਉਣ ਵਾਲਾ ਸੀ। ਇਹ ਅਸਲ ਚਾਨਣ ਸੀ ਜੋ ਸਾਰੇ ਮਨੁੱਖਾਂ ਨੂੰ ਉਜਾਲਾ ਦਿੰਦਾ ਹੈ।"
9 Estava chegando ao mundo a verdadeira luz, que ilumina todos os homens.
10 ਸ਼ਬਦ ਪਹਿਲਾਂ ਤੋਂ ਹੀ ਸੰਸਾਰ ਵਿੱਚ ਸੀ। ਉਸ ਰਾਹੀਂ ਸੰਸਾਰ ਰਚਿਆ ਗਿਆ ਸੀ। ਪਰ ਸੰਸਾਰ ਨੇ ਉਸ ਨੂੰ ਨਹੀਂ ਪਛਾਣਿਆ।"
10 Aquele que é a Palavra estava no mundo, e o mundo foi feito por intermédio dele, mas o mundo não o reconheceu.
11 ਉਹ ਆਪਣੇ ਘਰ ਵਿੱਚ ਆਇਆ ਸੀ, ਪਰ ਉਸ ਦੇ ਆਪਣੇ ਹੀ ਲੋਕਾਂ ਨੇ ਉਸ ਨੂੰ ਕਬੂਲ ਨਾ ਕੀਤਾ।"
11 Veio para o que era seu, mas os seus não o receberam.
12 ਕੁਝ ਲੋਕਾਂ ਨੇ ਉਸ ਨੂੰ ਕਬੂਲ ਕੀਤਾ ਅਤੇ ਉਸ ਵਿੱਚ ਵਿਸ਼ਵਾਸ ਕੀਤਾ, ਉਸ ਨੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਬੱਚੇ ਹੋਣ ਦਾ ਹੱਕ ਦਿੱਤਾ।"
12 Contudo, aos que o receberam, aos que creram em seu nome, deu-lhes o direito de se tornarem filhos de Deus,
13 ਨਾ ਹੀ ਉਹ ਮਨੁੱਖਾਂ ਦੇ ਕੁਦਰਤੀ ਤਰੀਕੇ ਵਾਂਗ, ਨਾ ਹੀ ਸ਼ਰੀਰਕ ਇੱਛਾ ਨਾਲ, ਅਤੇ ਨਾ ਹੀ ਉਨ੍ਹਾਂ ਦੇ ਮਾਪਿਆਂ ਦੀ ਵਿਉਂਤ ਨਾਲ, ਜਨਮੇ ਸਨ। ਉਹ ਪਰਮੇਸ਼ੁਰ ਤੋਂ ਜਨਮੇ ਸਨ।"
13 os quais não nasceram por descendência natural, nem pela vontade da carne nem pela vontade de algum homem, mas nasceram de Deus.
14 ਸ਼ਬਦ ਮਨੁੱਖ ਬਣ ਗਿਆ ਅਤੇ ਸਾਡੇ ਵਿੱਚ ਰਿਹਾ। ਅਸੀਂ ਉਸਦੀ ਮਹਿਮਾ ਦੇਖੀ। ਉਹ ਮਹਿਮਾ ਜੋ ਪਿਤਾ ਦੇ ਇੱਕਲੌਤੇ ਪੁੱਤਰ ਨਾਲ ਸੰਬੰਧਿਤ ਹੈ। ਇਹ ਸ਼ਬਦ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਸੀ।"
14 Aquele que é a Palavra tornou-se carne e viveu entre nós. Vimos a sua glória, glória como do Unigênito vindo do Pai, cheio de graça e de verdade.
15 ਯੂਹੰਨਾ ਨੇ ਲੋਕਾਂ ਨੂੰ ਉਸ ਦੇ ਬਾਰੇ ਦੱਸਿਆ ਅਤੇ ਆਖਿਆ, “ਇਹੀ ਉਹ ਹੈ ਜਿਸ ਬਾਰੇ ਮੈਂ ਦੱਸ ਰਿਹਾ ਸੀ। ਮੈਂ ਤੁਹਾਨੂੰ ਦੱਸਿਆ ਸੀ ਕਿ ਉਹ ਇੱਕ, ‘ਜਿਹੜਾ ਮੇਰੇ ਬਾਦ ਆਵੇਗਾ, ਉਹ ਮੈਥੋਂ ਵੀ ਮਹਾਨ ਹੈ। ਉਹ ਮੈਥੋਂ ਵੀ ਪਹਿਲਾਂ ਰਹਿ ਰਿਹਾ ਸੀ।’”"
15 João dá testemunho dele. Ele exclama: "Este é aquele de quem eu falei: Aquele que vem depois de mim é superior a mim, porque já existia antes de mim".
16 ਉਹ ਸ਼ਬਦ ਕਿਰਪਾ ਅਤੇ ਸੱਚਾਈ ਨਾਲ ਭਰਪੂਰ ਸੀ। ਅਸੀਂ ਉਸਤੋਂ ਵੱਧ ਤੋਂ ਵੱਧ ਅਸੀਸਾਂ ਪ੍ਰਾਪਤ ਕੀਤੀਆਂ।"
16 Todos recebemos da sua plenitude, graça sobre graça.
17 ਸ਼ਰ੍ਹਾ ਮੂਸਾ ਰਾਹੀਂ ਦਿੱਤੀ ਗਈ ਸੀ ਪਰ ਕਿਰਪਾ ਅਤੇ ਸੱਚਾਈ ਯਿਸੂ ਮਸੀਹ ਰਾਹੀਂ ਆਈ।"
17 Pois a Lei foi dada por intermédio de Moisés; a graça e a verdade vieram por intermédio de Jesus Cristo.
18 ਕਿਸੇ ਨੇ ਪਰਮੇਸ਼ੁਰ ਨੂੰ ਕਦੇ ਨਹੀਂ ਵੇਖਿਆ, ਪਰ ਉਹ ਇੱਕਲੌਤਾ ਪੁੱਤਰ, ਜੋ ਪਿਤਾ ਦੇ ਸੱਜੇ ਪਾਸੇ ਹੈ ਪਰਮੇਸ਼ੁਰ ਹੈ ਅਤੇ ਉਸ ਨੇ ਸਾਨੂੰ ਵਿਖਾਇਆ ਹੈ ਕਿ ਕੌਣ ਪਰਮੇਸ਼ੁਰ ਹੈ।"
18 Ninguém jamais viu a Deus, mas o Deus Unigênito, que está junto do Pai, o tornou conhecido.
19 ਯੂਹੰਨਾ ਲੋਕਾਂ ਨੂੰ ਯਿਸੂ ਬਾਰੇ ਦੱਸਦਾ ਹੈ ਯਰੂਸ਼ਲਮ ਦੇ ਯਹੂਦੀਆਂ ਨੇ ਕੁਝ ਜਾਜਕਾਂ ਤੇ ਲੇਵੀਆਂ ਨੂੰ ਯੂਹੰਨਾ ਕੋਲ ਭੇਜਿਆ। ਯਹੂਦੀਆਂ ਨੇ ਉਨ੍ਹਾਂ ਨੂੰ ਇਹ ਪੁੱਛਣ ਲਈ ਭੇਜਿਆ, “ਤੂੰ ਕੌਣ ਹੈਂ।”"
19 Esse foi o testemunho de João, quando os judeus de Jerusalém enviaram sacerdotes e levitas para lhe perguntarem quem ele era.
20 ਯੂਹੰਨਾ ਖੁਲ੍ਹ ਕੇ ਬੋਲਿਆ ਉਸ ਨੇ ਉੱਤਰ ਦੇਣ ਤੋਂ ਇਨਕਾਰ ਨਾ ਕੀਤਾ। ਉਸ ਨੇ ਸਾਫ਼-ਸਾਫ਼ ਆਖਿਆ, “ਮੈਂ ਮਸੀਹ ਨਹੀਂ ਹਾਂ।”"
20 Ele confessou e não negou; declarou abertamente: "Não sou o Cristo".
21 ਯਹੂਦੀਆਂ ਨੇ ਯੂਹੰਨਾ ਨੂੰ ਪੁੱਛਿਆ, “ਫਿਰ ਤੂੰ ਕੌਣ ਹੈ? ਕੀ ਤੂੰ ਏਲੀਯਾਹ ਹੈ?” ਯੂਹੰਨਾ ਨੇ ਜਵਾਬ ਦਿੱਤਾ, “ਨਹੀਂ ਮੈਂ ਏਲੀਯਾਹ ਨਹੀਂ ਹਾਂ।” ਯਹੂਦੀਆਂ ਨੇ ਪੁੱਛਿਆ, “ਕੀ ਤੂੰ ਨਬੀ ਹੈ?” ਯੂਹੰਨਾ ਨੇ ਜਵਾਬ ਦਿੱਤਾ, “ਨਹੀਂ, ਮੈਂ ਇੱਕ ਨਬੀ ਨਹੀਂ ਹਾਂ।”"
21 Perguntaram-lhe: "E então, quem é você? É Elias? " Ele disse: "Não sou". "É o Profeta? " Ele respondeu: "Não".
22 ਤਾਂ ਯਹੂਦੀਆਂ ਨੇ ਪੁੱਛਿਆ, “ਫਿਰ ਤੂੰ ਕੌਣ ਹੈਂ? ਸਾਨੂੰ ਆਪਣੇ ਬਾਰੇ ਦੱਸ। ਸਾਨੂੰ ਜਵਾਬ ਦੇ ਤਾਂ ਕਿ ਅਸੀਂ ਉਨ੍ਹਾਂ ਨੂੰ ਦੱਸ ਸੱਕੀਏ ਜਿਨ੍ਹਾਂ ਨੇ ਸਾਨੂੰ ਭੇਜਿਆ ਹੈ। ਤੂੰ ਆਪਣੇ ਬਾਰੇ ਕੀ ਆਖਦਾ ਹੈਂ?”"
22 Finalmente perguntaram: "Quem é você? Dê-nos uma resposta, para que a levemos àqueles que nos enviaram. Que diz você acerca de si próprio? "
23 ਯੂਹੰਨਾ ਨੇ ਉਨ੍ਹਾਂ ਨੂੰ ਨਬੀ ਯਸਾਯਾਹ ਦੇ ਸ਼ਬਦ ਆਖੇ: “ਮੈਂ ਉਜਾੜ ਵਿੱਚ ਹੋਕਾ ਦੇਣ ਵਾਲੇ ਬੰਦੇ ਦੀ ਅਵਾਜ਼ ਹਾਂ: ‘ਪ੍ਰਭੂ ਲਈ ਸਿੱਧਾ ਰਾਹ ਤਿਆਰ ਕਰੋ।’”"
23 João respondeu com as palavras do profeta Isaías: "Eu sou a voz do que clama no deserto: ‘Façam um caminho reto para o Senhor’ ".
24 ਇਹ ਯਹੂਦੀ ਫ਼ਰੀਸੀਆਂ ਵੱਲੋਂ ਭੇਜੇ ਹੋਏ ਸਨ।"
24 Alguns fariseus que tinham sido enviados
25 ਉਨ੍ਹਾਂ ਨੇ ਉਸ ਨੂੰ ਪੁੱਛਿਆ, “ਤੂੰ ਆਖਦਾ ਹੈਂ ਕਿ ਤੂੰ ਮਸੀਹ ਨਹੀਂ ਹੈ। ਤੂੰ ਆਖਦਾ ਹੈਂ ਕਿ ਤੂੰ ਏਲੀਯਾਹ ਨਹੀਂ ਹੈ ਅਤੇ ਨਾ ਹੀ ਨਬੀ। ਫਿਰ ਤੂੰ ਲੋਕਾਂ ਨੂੰ ਬਪਤਿਸਮਾ ਕਿਉਂ ਦਿੰਦਾ ਹੈ?”"
25 interrogaram-no: "Então, por que você batiza, se não é o Cristo, nem Elias, nem o Profeta? "
26 ਯੂਹੰਨਾ ਨੇ ਉੱਤਰ ਦਿੱਤਾ, “ਮੈਂ ਲੋਕਾਂ ਨੂੰ ਜਲ ਨਾਲ ਬਪਤਿਸਮਾ ਦਿੰਦਾ ਹਾਂ ਪਰ ਕੋਈ ਇੱਕ ਹੈ ਜੋ ਤੁਹਾਡੇ ਵਿੱਚ ਖੜ੍ਹਾ ਹੁੰਦਾ ਹੈ ਜਿਸ ਨੂੰ ਤੁਸੀਂ ਨਹੀ ਪਛਾਣਦੇ।"
26 Respondeu João: "Eu batizo com água, mas entre vocês está alguém que vocês não conhecem.
27 ਉਹ ਉਹੀ ਹੈ ਜੋ ਮੇਰੇ ਮਗਰੋਂ ਆਵੇਗਾ। ਮੈਂ ਉਸਦੀ ਜੁੱਤੀ ਦੇ ਤਸਮੇ ਖੋਲ੍ਹਣ ਦੇ ਵੀ ਯੋਗ ਨਹੀਂ ਹਾਂ।”"
27 Ele é aquele que vem depois de mim, cujas correias das sandálias não sou digno de desamarrar".
28 ਇਹ ਸਭ ਗੱਲਾਂ ਬੈਤਅਨੀਆਂ ਵਿੱਚ ਯਰਦਨ ਦਰਿਆ ਦੇ ਪਾਰ ਹੋਈਆਂ। ਉੱਥੇ ਯੂਹੰਨਾ ਲੋਕਾਂ ਨੂੰ ਬਪਤਿਸਮਾ ਦਿੰਦਾ ਸੀ।"
28 Tudo isso aconteceu em Betânia, do outro lado do Jordão, onde João estava batizando.
29 ਯਿਸੂ ਪਰਮੇਸ਼ੁਰ ਦਾ ਲੇਲਾ ਅਗਲੇ ਦਿਨ ਯੂਹੰਨਾ ਨੇ ਯਿਸੂ ਨੂੰ ਆਪਣੇ ਵੱਲ ਆਉਂਦਿਆਂ ਦੇਖਿਆ। ਯੂਹੰਨਾ ਨੇ ਆਖਿਆ, “ਦੇਖੋ, ਪਰਮੇਸ਼ੁਰ ਦਾ ਲੇਲਾ, ਉਹ ਸੰਸਾਰ ਦੇ ਪਾਪ ਚੁੱਕ ਕੇ ਲੈ ਜਾਂਦਾ ਹੈ।"
29 No dia seguinte João viu Jesus aproximando-se e disse: "Vejam! É o Cordeiro de Deus, que tira o pecado do mundo!
30 ਮੈਂ ਉਸ ਬਾਰੇ ਹੀ ਗੱਲ ਕਰ ਰਿਹਾ ਸਾਂ ਜਦੋਂ ਮੈਂ ਆਖਿਆ ਸੀ ‘ਇੱਕ ਮਨੁੱਖ ਮੇਰੇ ਬਾਦ ਆਵੇਗਾ ਤੇ ਉਹ ਮੈਥੋਂ ਵੀ ਮਹਾਨ ਹੈ, ਕਿਉਂਕਿ ਉਹ ਮੈਥੋਂ ਵੀ ਪਹਿਲਾਂ ਮੌਜੂਦ ਸੀ।’"
30 Este é aquele a quem eu me referi, quando disse: Vem depois de mim um homem que é superior a mim, porque já existia antes de mim.
31 ਮੈਂ ਵੀ ਨਹੀਂ ਜਾਣਦਾ ਸਾਂ ਉਹ ਕੌਣ ਸੀ। ਪਰ ਮੈਂ ਲੋਕਾਂ ਨੂੰ ਜਲ ਨਾਲ ਬਪਤਿਸਮਾ ਦੇਣ ਲਈ ਆਇਆ ਹਾਂ ਤਾਂ ਜੋ ਇਸਰਾਏਲ ਉਸ ਬਾਰੇ ਜਾਣ ਸੱਕੇ।”"
31 Eu mesmo não o conhecia, mas por isso é que vim batizando com água: para que ele viesse a ser revelado a Israel".
32 ਫਿਰ ਯੂਹੰਨਾ ਨੇ ਆਖਿਆ, “ਮੈਂ ਵੀ ਨਹੀਂ ਜਾਣਦਾ ਸਾਂ ਕਿ ਮਸੀਹ ਕੌਣ ਸੀ, ਪਰ ਮੈਨੂੰ ਪਰਮੇਸ਼ੁਰ ਨੇ ਭੇਜਿਆ ਕਿ ਮੈਂ ਲੋਕਾਂ ਨੂੰ ਜਲ ਨਾਲ ਬਪਤਿਸਮਾ ਦੇਵਾਂ ਤੇ ਪਰਮੇਸ਼ੁਰ ਨੇ ਮੈਨੂੰ ਦੱਸਿਆ, ‘ਤੂੰ ਆਤਮਾ ਨੂੰ ਸਵਰਗ ਤੋਂ ਉੱਤਰਦਿਆਂ ਅਤੇ ਇੱਕ ਮਨੁੱਖ ਉੱਤੇ ਸਥਿਰ ਵੇਖੇਂਗਾ ਤੇ ਉਹ ਵੀ ਪਵਿੱਤਰ ਆਤਮਾ ਨਾਲ ਲੋਕਾਂ ਨੂੰ ਬਪਤਿਸਮਾ ਦੇਵੇਗਾ।’ ਮੈਂ ਇਹ ਵਾਪਰਦਿਆਂ ਵੇਖਿਆ ਹੈ। ਮੈਂ ਆਤਮਾ ਨੂੰ ਸਵਰਗ ਤੋਂ ਘੁੱਗੀ ਦੀ ਤਰ੍ਹਾਂ ਉੱਤਰਦਿਆਂ ਅਤੇ ਉਸ ਉੱਪਰ ਵਿਸ਼ਰਾਮ ਕਰਦਿਆਂ ਵੇਖਿਆ ਹੈ। ਮੈਂ ਗਵਾਹੀ ਦਿੰਦਾ ਹਾਂ ਕਿ ‘ਉਹੀ ਪਰਮੇਸ਼ੁਰ ਦਾ ਪੁੱਤਰ ਹੈ।’”"
32 Então João deu o seguinte testemunho: "Eu vi o Espírito descer do céu como pomba e permanecer sobre ele.
33 ਯਿਸੂ ਦੇ ਪਹਿਲੇ ਚੇਲੇ ਅਗਲੇ ਦਿਨ ਯੂਹੰਨਾ ਫ਼ੇਰ ਉੱਥੇ ਹੀ ਖੜ੍ਹਾ ਸੀ। ਯੂਹੰਨਾ ਦੇ ਨਾਲ ਉਸ ਦੇ ਦੋ ਚੇਲੇ ਸਨ।"
33 Eu não o teria reconhecido, se aquele que me enviou para batizar com água não me tivesse dito: ‘Aquele sobre quem você vir o Espírito descer e permanecer, esse é o que batiza com o Espírito Santo’.
34 ਯੂਹੰਨਾ ਨੇ ਯਿਸੂ ਨੂੰ ਤੁਰਦਿਆਂ ਵੇਖਿਆ। ਯੂਹੰਨਾ ਨੇ ਆਖਿਆ, “ਦੇਖੋ! ਪਰਮੇਸ਼ੁਰ ਦਾ ਲੇਲਾ।”"
34 Eu vi e testifico que este é o Filho de Deus".
35 ਉਨ੍ਹਾਂ ਦੋਹਾਂ ਚੇਲਿਆਂ ਨੇ, ਜੋ ਯੂਹੰਨਾ ਆਖ ਰਿਹਾ ਸੀ, ਸੁਣਿਆ, ਅਤੇ ਉਨ੍ਹਾਂ ਨੇ ਯਿਸੂ ਦਾ ਪਿੱਛਾ ਕੀਤਾ।"
35 No dia seguinte João estava ali novamente com dois dos seus discípulos.
36 ਯਿਸੂ ਨੇ ਉਨ੍ਹਾਂ ਨੂੰ ਮਗਰ ਆਉਂਦਿਆ ਵੇਖਿਆ ਅਤੇ ਮੁੜਕੇ ਆਖਿਆ, “ਤੁਸੀਂ ਕੀ ਚਾਹੁੰਦੇ ਹੋ?” ਉਨ੍ਹਾਂ ਦੋਹਾਂ ਨੇ ਆਖਿਆ, “ਹੇ ਰੱਬੀ, ਤੁਸੀਂ ਕਿੱਥੇ ਠਹਿਰੇ ਹੋ?” (“ਰੱਬੀ” ਦਾ ਅਰਥ ਹੈ “ਗੁਰੂ”)"
36 Quando viu Jesus passando, disse: "Vejam! É o Cordeiro de Deus! "
37 ਯਿਸੂ ਨੇ ਉੱਤਰ ਦਿੱਤਾ, “ਆਓ ਅਤੇ ਦੇਖੋ।” ਸੋ ਉਹ ਦੋਵੇਂ ਯਿਸੂ ਦੇ ਨਾਲ ਗਏ। ਉਨ੍ਹਾਂ ਨੇ ਥਾਂ ਦੇਖੀ ਜਿੱਥੇ ਯਿਸੂ ਰਹਿ ਰਿਹਾ ਸੀ। ਉਸ ਦਿਨ ਉਹ ਉੱਥੇ ਯਿਸੂ ਦੇ ਨਾਲ ਹੀ ਰਹੇ। ਇਹ ਚਾਰ ਕੁ ਵਜੇ ਦਾ ਸਮਾਂ ਸੀ।"
37 Ouvindo-o dizer isso, os dois discípulos seguiram a Jesus.
38 ਇਨ੍ਹਾਂ ਦੋਹਾਂ ਬੰਦਿਆਂ ਨੇ ਯਿਸੂ ਬਾਰੇ ਯੂਹੰਨਾ ਤੋਂ ਸੁਨਣ ਤੋਂ ਬਾਦ ਯਿਸੂ ਦਾ ਪਿੱਛਾ ਕੀਤਾ। ਇਨ੍ਹਾਂ ਦੋਹਾਂ ਆਦਮੀਆਂ ਵਿੱਚੋਂ ਇੱਕ ਦਾ ਨਾਂ ਅੰਦ੍ਰਿਯਾਸ ਸੀ। ਅੰਦ੍ਰਿਯਾਸ ਸ਼ਮਊਨ ਪਤਰਸ ਦਾ ਭਰਾ ਸੀ।"
38 Voltando-se e vendo Jesus que os dois o seguiam, perguntou-lhes: "O que vocês querem? " Eles disseram: "Rabi", ( que significa Mestre ), "onde estás hospedado? "
39 ਪਹਿਲਾਂ ਅੰਦ੍ਰਿਯਾਸ ਨੇ ਆਪਣੇ ਭਰਾ ਸ਼ਮਊਨ ਨੂੰ ਲੱਭਿਆ ਤੇ ਫ਼ਿਰ ਉਸ ਨੇ ਆਖਿਆ, “ਅਸੀਂ ਮਸੀਹਾ ਨੂੰ ਲੱਭ ਲਿਆ ਹੈ।” (“ਮਸੀਹਾ” ਮਤਲਬ “ਮਸੀਹ”)"
39 Respondeu ele: "Venham e verão". Então foram, por volta das quatro horas da tarde, viram onde ele estava hospedado e passaram com ele aquele dia.
40 ਅੰਦ੍ਰਿਯਾਸ ਸ਼ਮਊਨ ਨੂੰ ਯਿਸੂ ਕੋਲ ਲੈ ਆਇਆ। ਯਿਸੂ ਨੇ ਸ਼ਮਊਨ ਨੂੰ ਵੇਖਿਆ ਤੇ ਆਖਿਆ “ਤੂੰ ਯੂਹੰਨਾ ਦਾ ਪੁੱਤਰ ਸ਼ਮਊਨ ਹੈਂ, ਤੂੰ ਕੇਫ਼ਾਸ ਸਦਵਾਵੇਂਗਾ” (“ਕੇਫ਼ਾਸ” ਦਾ ਭਾਵ ਹੈ “ਪਤਰਸ”)"
40 André, irmão de Simão Pedro, era um dos dois que tinham ouvido o que João dissera e que haviam seguido a Jesus.
41 ਅਗਲੇ ਦਿਨ ਯਿਸੂ ਨੇ ਚਾਹਿਆ ਉਹ ਗਲੀਲ ਜਾਵੇ। ਉਸ ਨੇ ਫ਼ਿਲਿਪੁੱਸ ਨੂੰ ਲੱਭਿਆ ਤੇ ਉਸ ਨੂੰ ਆਖਿਆ, “ਮੇਰਾ ਪਿੱਛਾ ਕਰ।”"
41 O primeiro que ele encontrou foi Simão, seu irmão, e lhe disse: "Achamos o Messias" ( isto é, o Cristo ).
42 ਫ਼ਿਲਿਪੁੱਸ ਬੈਤਸੈਦੇ ਦਾ ਸੀ। ਉੱਥੋਂ ਦੇ ਹੀ ਅੰਦ੍ਰਿਯਾਸ ਤੇ ਪਤਰਸ ਸਨ।"
42 E o levou a Jesus. Jesus olhou para ele e disse: "Você é Simão, filho de João. Será chamado Cefas" ( que significa Pedro ).
43 ਫ਼ਿਲਿਪੁੱਸ ਨੇ ਨਥਾਨਿਏਲ ਨੂੰ ਲੱਭਿਆ ਤੇ ਉਸ ਨੂੰ ਆਖਿਆ, “ਯਾਦ ਕਰ ਮੂਸਾ ਨੇ ਸ਼ਰ੍ਹਾ ਵਿੱਚ ਜੋ ਲਿਖਿਆ ਹੈ। ਮੂਸਾ ਨੇ ਇੱਕ ਮਨੁੱਖ ਦੀ ਆਮਦ ਬਾਰੇ ਲਿਖਿਆ ਹੈ। ਨਬੀਆਂ ਨੇ ਵੀ ਉਸ ਬਾਰੇ ਲਿਖਿਆ ਹੈ। ਅਸੀਂ ਉਸ ਨੂੰ ਲੱਭ ਲਿਆ ਹੈ। ਉਸਦਾ ਨਾਮ ਯਿਸੂ ਹੈ। ਉਹ ਯੂਸੁਫ਼ ਦਾ ਪੁੱਤਰ ਹੈ। ਉਹ ਨਾਸਰਤ ਦਾ ਹੈ।”"
43 No dia seguinte Jesus decidiu partir para a Galiléia. Quando encontrou Filipe, disse-lhe: "Siga-me".
44 ਪਰ ਨਥਾਨਿਏਲ ਨੇ ਫ਼ਿਲਿਪੁੱਸ ਨੂੰ ਆਖਿਆ, “ਨਾਸਰਤ! ਭਲਾ ਨਾਸਰਤ ਵਿੱਚ ਕੋਈ ਉੱਤਮ ਚੀਜ਼ ਨਿੱਕਲ ਸੱਕਦੀ ਹੈ?” ਫ਼ਿਲਿਪੁੱਸ ਨੇ ਉੱਤਰ ਦਿੱਤਾ, “ਆ ਅਤੇ ਵੇਖ”"
44 Filipe, como André e Pedro, era da cidade de Betsaida.
45 ਯਿਸੂ ਨੇ ਨਥਾਨਿਏਲ ਨੂੰ ਆਪਣੇ ਵੱਲ ਆਉਂਦਿਆਂ ਵੇਖਿਆ ਅਤੇ ਉਸ ਬਾਰੇ ਇਹ ਆਖਿਆ, “ਉਹ ਇੱਕ ਸੱਚਾ ਇਸਰਾਏਲੀ ਹੈ ਉਸ ਵਿੱਚ ਕੋਈ ਛੱਲ ਨਹੀਂ ਹੈ।”"
45 Filipe encontrou Natanael e lhe disse: "Achamos aquele sobre quem Moisés escreveu na Lei, e a respeito de quem os profetas também escreveram: Jesus de Nazaré, filho de José".
46 ਨਥਾਨਿਏਲ ਨੇ ਪੁੱਛਿਆ, “ਤੁਸੀਂ ਮੈਨੂੰ ਕਿਵੇਂ ਜਾਣਦੇ ਹੋ?” ਯਿਸੂ ਨੇ ਉੱਤਰ ਦਿੱਤਾ, “ਮੈਂ ਤੈਨੂੰ ਓਦੋਂ ਵੇਖਿਆ ਸੀ ਜਦੋਂ ਤੂੰ ਅੰਜੀਰ ਦੇ ਰੁੱਖ ਥੱਲੇ ਸੀ। ਜਦੋਂ ਤੈਨੂੰ ਫ਼ਿਲਿਪੁੱਸ ਨੇ ਮੇਰੇ ਬਾਰੇ ਦਸਿਆ।”"
46 Perguntou Natanael: "Nazaré? Pode vir alguma coisa boa de lá? " Disse Filipe: "Venha e veja".
47 ਫ਼ਿਰ ਨਥਾਨਿਏਲ ਨੇ ਯਿਸੂ ਨੂੰ ਕਿਹਾ, “ਰੱਬੀ, ਤੁਸੀਂ ਪਰਮੇਸ਼ੁਰ ਦੇ ਪੁੱਤਰ ਹੋ। ਤੁਸੀਂ ਇਸਰਾਏਲ ਦੇ ਪਾਤਸ਼ਾਹ ਹੋ।”"
47 Ao ver Natanael se aproximando, disse Jesus: "Aí está um verdadeiro israelita, em quem não há falsidade".
48 ਯਿਸੂ ਨੇ ਨਥਾਨਿਏਲ ਨੂੰ ਆਖਿਆ, “ਤੂੰ ਇਸ ਲਈ ਵਿਸ਼ਵਾਸ ਕਰਦਾ ਹੈ ਕਿ ਪਹਿਲਾਂ ਹੀ ਮੈਂ ਤੈਨੂੰ ਦੱਸਿਆ ਸੀ ਕਿ ਮੈਂ ਤੈਨੂੰ ਅੰਜੀਰ ਦੇ ਰੁੱਖ ਥੱਲੇ ਵੇਖਿਆ ਸੀ। ਪਰ ਤੂੰ ਇਸਤੋਂ ਵੀ ਵੱਡੀਆਂ ਗੱਲਾਂ ਦੇਖੇਂਗਾ!”"
48 Perguntou Natanael: "De onde me conheces? " Jesus respondeu: "Eu o vi quando você ainda estava debaixo da figueira, antes de Filipe o chamar".
49 ਯਿਸੂ ਨੇ ਉਸ ਨੂੰ ਆਖਿਆ, “ਮੈਂ ਤੁਹਾਨੂੰ ਸੱਚ-ਮੁੱਚ ਆਖਦਾ ਹਾਂ ਤੁਸੀਂ ਸਵਰਗ ਨੂੰ ਖੁਲ੍ਹਾ ਵੇਖੋਂਗੇ ਅਤੇ ਪਰਮੇਸ਼ੁਰ ਦੇ ਦੂਤਾਂ ਨੂੰ ਮਨੁੱਖ ਦੇ ਪੁੱਤਰ ਉੱਤੇ ਚੜ੍ਹਦੇ ਅਤੇ ਉੱਤਰਦੇ ਵੇਖੋਂਗੇ।”"
49 Então Natanael declarou: "Mestre, tu és o Filho de Deus, tu és o Rei de Israel! "
50 — ausente —
50 Jesus disse: "Você crê porque eu disse que o vi debaixo da figueira. Você verá coisas maiores do que essa! "
51 — ausente —
51 E então acrescentou: "Digo-lhes a verdade: Vocês verão o céu aberto e os anjos de Deus subindo e descendo sobre o Filho do homem".
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar João 1, comparar traduções ou montar um estudo — tudo direto pelo WhatsApp.