João 20
Punjabi Bible (GL_PUNJABI) vs NAA
NAA Nova Almeida Atualizada 2017
1 ਕੁਝ ਚੇਲਿਆਂ ਨੇ ਯਿਸੂ ਦੀ ਕਬਰ ਨੂੰ ਖਾਲੀ ਪਾਇਆ ਹਫ਼ਤੇ ਦੇ ਪਹਿਲੇ ਦਿਨ, ਅਮ੍ਰਿਤ ਵੇਲੇ, ਮਰਿਯਮ ਮਗਦਲੀਨੀ ਕਬਰ ਕੋਲ ਗਈ, ਜਿੱਥੇ ਯਿਸੂ ਦਾ ਸਰੀਰ ਪਿਆ ਹੋਇਆ ਸੀ। ਅਜੇ ਹਨੇਰਾ ਹੀ ਸੀ। ਉਸ ਨੇ ਵੇਖਿਆ ਜਿਸ ਪੱਥਰ ਨੇ ਕਬਰ ਢੱਕੀ ਹੋਈ ਸੀ ਉਹ ਹਟਿਆ ਹੋਇਆ ਸੀ।"
1 No primeiro dia da semana, de madrugada, quando ainda estava escuro, Maria Madalena foi ao túmulo e viu que a pedra da entrada tinha sido removida.
2 ਤਾਂ ਮਰਿਯਮ ਨੱਸਦੀ ਹੋਈ ਸ਼ਮਊਨ ਪਤਰਸ ਅਤੇ ਯਿਸੂ ਦੇ ਹੋਰ ਚੇਲਿਆਂ ਜਿਨ੍ਹਾਂ ਨੂੰ ਯਿਸੂ ਨੇ ਪਿਆਰ ਕੀਤਾ ਸੀ, ਕੋਲ ਗਈ। ਉਸ ਨੇ ਉਨ੍ਹਾਂ ਨੂੰ ਆਖਿਆ, “ਉਨ੍ਹਾਂ ਨੇ ਪ੍ਰਭੂ ਨੂੰ ਕਬਰ ਵਿੱਚੋਂ ਕੱਢ ਲਿਆ ਹੈ ਅਤੇ ਅਸੀਂ ਨਹੀਂ ਜਾਣਦੇ ਕਿ ਉਨ੍ਹਾਂ ਨੇ ਉਸ ਨੂੰ ਕਿੱਥੇ ਰੱਖਿਆ ਹੈ?”"
2 Então correu e foi até onde estavam Simão Pedro e o outro discípulo, a quem Jesus amava, e disse-lhes: — Tiraram o Senhor do túmulo, e não sabemos onde o colocaram.
3 ਤਾਂ ਪਤਰਸ ਅਤੇ ਦੂਜੇ ਚੇਲੇ ਨੇ ਕਬਰ ਵੱਲ ਜਾਣਾ ਸ਼ੁਰੂ ਕੀਤਾ।"
3 Com isso, Pedro e o outro discípulo saíram e foram até o túmulo.
4 ਉਹ ਦੋਵੇਂ ਭੱਜ ਰਹੇ ਸਨ ਪਰ ਦੂਜਾ ਚੇਲਾ ਪਤਰਸ ਨਾਲੋਂ ਤੇਜ ਭੱਜ ਰਿਹਾ ਸੀ ਅਤੇ ਕਬਰ ਕੋਲ ਪਹਿਲਾਂ ਪਹੁੰਚ ਹਿਆ।"
4 Ambos corriam juntos, mas o outro discípulo correu mais depressa do que Pedro e chegou primeiro ao túmulo.
5 ਇਸਨੇ ਥੱਲੇ ਝੁਕ ਕੇ ਅੰਦਰ ਵੇਖਿਆ ਤਾਂ ਉਸ ਨੇ ਉਹ ਮਲਮਲ ਦੇ ਕੱਪੜੇ ਉੱਥੇ ਪਏ ਹੋਏ ਵੇਖੇ, ਪਰ ਉਹ ਅੰਦਰ ਨਾ ਗਿਆ।"
5 E, abaixando-se, viu os lençóis de linho, mas não entrou.
6 ਤਦ ਸ਼ਮਊਨ ਪਤਰਸ ਵੀ ਉਸ ਦੇ ਮਗਰ ਆ ਪਹੁੰਚਾ ਅਤੇ ਉਹ ਕਬਰ ਦੇ ਅੰਦਰ ਵੜ ਗਿਆ ਉਸ ਨੇ ਵੀ ਉੱਥੇ ਮਲਮਲ ਦੇ ਕੱਪੜੇ ਪਏ ਵੇਖੇ।"
6 Simão Pedro, seguindo-o, chegou e entrou no túmulo. Ele também viu os lençóis
7 ਉਸ ਨੇ ਉਹ ਕੱਪੜਾ ਵੀ ਵੇਖਿਆ ਜਿਹੜਾ ਯਿਸੂ ਦੇ ਸਿਰ ਤੇ ਲਪੇਟਿਆ ਹੋਇਆ ਸੀ। ਅਤੇ ਉਹ ਕੱਪੜਾ ਤਹਿ ਕਰਕੇ ਉਨ੍ਹਾਂ ਮਲਮਲ ਦੇ ਕੱਪੜਿਆ ਤੋਂ ਹਟ ਕੇ ਇੱਕ ਪਾਸੇ ਪਿਆ ਹੋਇਆ ਸੀ।"
7 e o lenço que tinha estado sobre a cabeça de Jesus, e que não estava com os lençóis, mas enrolado num lugar à parte.
8 ਫਿਰ ਦੂਜਾ ਚੇਲਾ ਵੀ ਅੰਦਰ ਗਿਆ ਇਹ ਉਹ ਚੇਲਾ ਸੀ ਜਿਹੜਾ ਕਿ ਕਬਰ ਉੱਤੇ ਪਤਰਸ ਤੋਂ ਪਹਿਲਾਂ ਪੁੰਹਚਿਆ ਸੀ। ਜਦ ਉਸ ਨੇ ਇਹ ਸਭ ਵਾਪਰਿਆ ਵੇਖਿਆ ਤਾਂ ਉਸ ਨੂੰ ਨਿਹਚਾ ਹੋਈ।"
8 Então o outro discípulo, que havia chegado primeiro ao túmulo, também entrou. Ele viu e creu.
9 (ਉਹ ਚੇਲੇ ਉਦੋਂ ਤੱਕ ਇਹ ਨਾ ਸਮਝ ਸੱਕੇ ਸਨ ਕਿ ਪੋਥੀਆਂ ਵਿੱਚ ਕੀ ਲਿਖਿਆ ਹੋਇਆ ਸੀ, ਕਿ ਯਿਸੂ ਨੂੰ ਮੁਰਦਿਆਂ ਵਿੱਚੋਂ ਜੀ ਉੱਠਣਾ ਹੈ।)"
9 Pois ainda não tinham compreendido a Escritura, que era necessário que ele ressuscitasse dentre os mortos.
10 ਯਿਸੂ ਦਾ ਮਰਿਯਮ ਮਗਦਲੀਨੀ ਅੱਗੇ ਪ੍ਰਗਟ ਹੋਣਾ ਫ਼ੇਰ ਚੇਲੇ ਘਰ ਨੂੰ ਵਾਪਸ ਮੁੜੇ। ਮਰਿਯਮ ਅਜੇ ਵੀ ਕਬਰ ਦੇ ਬਾਹਰ ਖੜ੍ਹੀ ਰੋ ਰਹੀ ਸੀ।"
10 E os discípulos voltaram outra vez para casa.
11 ਜਦੋਂ ਉਹ ਰੋ ਰਹੀ ਸੀ ਤਾਂ ਰੋਂਦੀ-ਰੋਂਦੀ ਨੇ ਝੁਕ ਕੇ ਕਬਰ ਅੰਦਰ ਵੇਖਿਆ।"
11 Maria, no entanto, permanecia junto à entrada do túmulo, chorando. Enquanto chorava, abaixou-se e olhou para dentro do túmulo.
12 ਮਰਿਯਮ ਨੇ ਦੂਤ ਸਫ਼ੇਦ ਪੋਸ਼ਾਕ ਪਾਏ ਹੋਏ ਵੇਖੇ, ਉਹ ਉੱਥੇ ਬੈਠੇ ਹੋਏ ਸਨ ਜਿੱਥੇ ਯਿਸੂ ਦਾ ਸਰੀਰ ਪਾਇਆ ਹੋਇਆ ਸੀ। ਇੱਕ ਦੂਤ ਯਿਸੂ ਦੇ ਸਿਰ ਵਾਲੇ ਪਾਸੇ ਬੈਠਾ ਸੀ ਤੇ ਦੂਜਾ ਦੂਤ ਉਸ ਦੇ ਪੈਰਾਂ ਵਾਲੇ ਪਾਸੇ ਬੈਠਾ ਹੋਇਆ ਸੀ।"
12 Ela viu dois anjos vestidos de branco, sentados onde o corpo de Jesus tinha sido colocado, um à cabeceira e outro aos pés.
13 ਦੂਤਾਂ ਨੇ ਮਰਿਯਮ ਨੂੰ ਪੁੱਛਿਆ, “ਹੇ ਔਰਤ, ਤੂੰ ਰੋ ਕਿਉਂ ਰਹੀ ਹੈਂ?” ਮਰਿਯਮ ਨੇ ਉੱਤਰ ਦਿੱਤਾ, “ਕੁਝ ਲੋਕਾਂ ਨੇ ਮੇਰੇ ਪ੍ਰਭੂ ਦਾ ਸਰੀਰ ਲੈ ਲਿਆ ਹੈ, ਤੇ ਮੈਂ ਨਹੀਂ ਜਾਣਦੀ ਕਿ ਉਨ੍ਹਾਂ ਨੇ ਉਸ ਨੂੰ ਕਿੱਥੇ ਰੱਖਿਆ ਹੈ।”"
13 Então eles perguntaram: — Mulher, por que você está chorando? Ela respondeu: — Porque levaram o meu Senhor, e não sei onde o puseram.
14 ਜਦੋਂ ਉਸ ਨੇ ਇਹ ਆਖਿਆ ਅਤੇ ਆਸੇ-ਪਾਸੇ ਮੁੜੀ, ਤਾਂ ਉੱਥੇ ਉਸ ਨੇ ਯਿਸੂ ਨੂੰ ਖੜ੍ਹਿਆਂ ਵੇਖਿਆ ਪਰ ਉਹ ਇਹ ਨਹੀਂ ਸੀ ਜਾਣਦੀ ਕਿ ਇਹ ਯਿਸੂ ਹੀ ਹੈ।"
14 Depois de dizer isso, ela se virou para trás e viu Jesus em pé, mas não reconheceu que era Jesus.
15 ਯਿਸੂ ਨੇ ਉਸ ਨੂੰ ਕਿਹਾ, “ਹੇ ਔਰਤ, ਤੂੰ ਕਿਉਂ ਰੋ ਰਹੀ ਹੈ? ਅਤੇ ਤੂੰ ਕਿਸ ਨੂੰ ਲੱਭ ਰਹੀ ਹੈਂ?” ਮਰਿਯਮ ਨੇ ਸੋਚਿਆ ਕਿ ਸ਼ਾਇਦ ਇਹ ਆਦਮੀ ਇਸ ਬਾਗ ਦਾ ਮਾਲੀ ਹੈ, ਅਤੇ ਉਸ ਨੂੰ ਆਖਿਆ, “ਜਨਾਬ, ਜੇ ਤੁਸੀਂ ਉਸ ਨੂੰ ਲੈ ਗਏ ਹੋ, ਤਾਂ ਮੈਨੂੰ ਦੱਸੋ ਕਿ ਤੁਸੀਂ ਉਸ ਨੂੰ ਕਿੱਥੇ ਰੱਖਿਆ ਹੈ। ਤਾਂ ਜੋ ਮੈਂ ਜਾ ਸੱਕਾਂ ਅਤੇ ਉਸ ਨੂੰ ਲੈ ਲਵਾਂ।”"
15 Jesus lhe perguntou: Ela, supondo que ele fosse o jardineiro, respondeu: — Se o senhor o tirou daqui, diga-me onde o colocou, e eu o levarei.
16 ਯਿਸੂ ਨੇ ਉਸ ਨੂੰ ਆਖਿਆ, “ਮਰਿਯਮ।” ਮਰਿਯਮ ਮੁੜੀ ਅਤੇ ਯਿਸੂ ਵੱਲ ਤੱਕਿਆ ਅਤੇ ਇਬਰਾਨੀ ਭਾਸ਼ਾ ਵਿੱਚ ਬੋਲੀ, “ਰੱਬੋਨੀ” ਭਾਵ “ਗੁਰੂ।”"
16 Jesus disse: Ela, voltando-se, lhe disse, em hebraico: — Raboni! (“Raboni” quer dizer “Mestre”.)
17 ਯਿਸੂ ਨੇ ਉਸ ਨੂੰ ਆਖਿਆ, “ਮੈਨੂੰ ਨਾ ਛੂਹ! ਅਜੇ ਮੈਂ ਆਪਣੇ ਪਿਤਾ ਕੋਲ ਨਹੀਂ ਗਿਆ। ਪਰ ਤੂੰ ਮੇਰੇ ਭਰਾਵਾਂ ਕੋਲ ਜਾ ਅਤੇ ਉਨ੍ਹਾਂ ਨੂੰ ਇਹ ਦੱਸ: ‘ਮੈਂ ਵਾਪਸ ਆਪਣੇ ਅਤੇ ਤੁਹਾਡੇ ਪਿਤਾ ਕੋਲ ਜਾ ਰਿਹਾ ਹਾਂ। ਮੇਰੇ ਪਰਮੇਸ਼ੁਰ ਅਤੇ ਤੁਹਾਡੇ ਪਰਮੇਸ਼ੁਰ ਕੋਲ।’”"
17 Jesus continuou:
18 ਮਰਿਯਮ ਮਗਦਲੀਨੀ ਚੇਲਿਆਂ ਕੋਲ ਗਈ ਅਤੇ ਉਨ੍ਹਾਂ ਨੂੰ ਜਾਕੇ ਦੱਸਿਆ, “ਮੈਂ ਪ੍ਰਭੂ ਨੂੰ ਵੇਖਿਆ ਹੈ।” ਅਤੇ ਉਸ ਨੇ ਉਨ੍ਹਾਂ ਨੂੰ ਉਹ ਗੱਲਾਂ ਵੀ ਦੱਸੀਆਂ ਜੋ ਯਿਸੂ ਨੇ ਉਸ ਨੂੰ ਆਖੀਆਂ ਸਨ।"
18 Então Maria Madalena foi e anunciou aos discípulos: — Eu vi o Senhor! E contava que Jesus lhe tinha dito essas coisas.
19 ਯਿਸੂ ਦਾ ਆਪਣੇ ਚੇਲਿਆਂ ਅੱਗੇ ਪ੍ਰਗਟ ਹੋਣਾ ਉਸੇ ਦਿਨ ਦੀ ਸ਼ਾਮ, ਹਫ਼ਤੇ ਦੇ ਪਹਿਲੇ ਦਿਨ, ਸਾਰੇ ਚੇਲੇ ਇੱਕਸਾਥ ਇੱਕਤਰ ਹੋਏ। ਉਨ੍ਹਾਂ ਨੇ ਸਾਰੇ ਦਰਵਾਜੇ ਬੰਦ ਕਰ ਲਏ ਕਿਉਂ ਕਿ ਉਹ ਯਹੂਦੀਆਂ ਤੋਂ ਡਰਦੇ ਸਨ। ਤਦ ਯਿਸੂ ਉਨ੍ਹਾਂ ਕੋਲ ਆਕੇ ਉਨ੍ਹਾਂ ਸਾਹਮਣੇ ਖੜ੍ਹਾ ਹੋ ਗਿਆ ਅਤੇ ਆਖਣ ਲੱਗਾ, “ਤੁਹਾਨੂੰ ਸ਼ਾਂਤੀ ਮਿਲੇ।”"
19 Ao cair da tarde daquele dia, o primeiro da semana, estando trancadas as portas da casa onde estavam os discípulos, com medo dos judeus, Jesus veio e se pôs no meio deles, dizendo:
20 ਜਦੋਂ ਯਿਸੂ ਨੇ ਇਹ ਆਖਿਆ ਤਾਂ ਉਸ ਦੇ ਚੇਲਿਆਂ ਨੂੰ ਆਪਣੇ ਹੱਥ ਅਤੇ ਆਪਣੀ ਵਖੀ ਵਿਖਾਈ। ਚੇਲੇ ਪ੍ਰਭੂ ਨੂੰ ਵੇਖ ਕੇ ਬੜੇ ਪ੍ਰਸੰਨ ਹੋਏ।"
20 E, dizendo isso, lhes mostrou as mãos e o lado. Então os discípulos se alegraram ao ver o Senhor.
21 ਤਦ ਯਿਸੂ ਨੇ ਮੁੜ ਕਿਹਾ, “ਤੁਹਾਨੂੰ ਸ਼ਾਂਤੀ ਮਿਲੇ! ਮੈਂ ਤੁਹਾਨੂੰ ਭੇਜ ਰਿਹਾ ਹਾਂ ਜਿਵੇਂ ਪਿਤਾ ਨੇ ਮੈਨੂੰ ਘੱਲਿਆ ਹੈ।”"
21 E Jesus lhes disse outra vez:
22 ਮਗਰੋਂ ਯਿਸੂ ਨੇ ਇਹ ਆਖਿਆ ਉਸ ਨੇ ਆਪਣੇ ਚੇਲਿਆਂ ਉੱਪਰ ਫ਼ੂਕ ਮਾਰੀ। ਯਿਸੂ ਨੇ ਆਖਿਆ, “ਪਵਿੱਤਰ ਆਤਮਾ ਪ੍ਰਾਪਤ ਕਰੋ।"
22 E, havendo dito isso, soprou sobre eles e disse-lhes:
23 ਜਦੋਂ ਤੁਸੀਂ ਲੋਕਾਂ ਦੇ ਪਾਪ ਮਾਫ਼ ਕਰੋ ਤਾਂ ਉਨ੍ਹਾਂ ਦੇ ਪਾਪ ਮਾਫ਼ ਕੀਤੇ ਜਾਣਗੇ, ਤੇ ਜੇ ਤੁਸੀਂ ਉਨ੍ਹਾਂ ਦੇ ਪਾਪਾਂ ਨੂੰ ਨਾ ਬਖਸ਼ੋਂਗੇ ਤਾਂ ਉਨ੍ਹਾਂ ਦੇ ਪਾਪ ਬਖਸ਼ੇ ਨਹੀਂ ਜਾਣਗੇ।”"
23 Se de alguns vocês perdoarem os pecados, são-lhes perdoados; mas, se os retiverem, são retidos.
24 ਯਿਸੂ ਦਾ ਥੋਮਾ ਅੱਗੇ ਪ੍ਰਗਟ ਹੋਣਾ ਜਦ ਯਿਸੂ ਉਨ੍ਹਾਂ ਕੋਲ ਆਇਆ ਤਾਂ ਥੋਮਾਂ, ਜਿਸ ਨੂੰ ਦੀਦੁਮਸ ਵੀ ਆਖਦੇ ਸਨ, ਉੱਥੇ ਚੇਲਿਆਂ ਵਿੱਚ ਨਹੀਂ ਸੀ। ਥੋਮਾਂ ਉਨ੍ਹਾਂ ਬਾਰ੍ਹਾਂ ਵਿੱਚੋਂ ਇੱਕ ਸੀ।"
24 Tomé, um dos doze, chamado Dídimo, não estava com eles quando Jesus veio.
25 ਦੂਜੇ ਚੇਲਿਆਂ ਨੇ ਥੋਮਾਂ ਨੂੰ ਦੱਸਿਆ, “ਅਸੀਂ ਪ੍ਰਭੂ ਦੇ ਦਰਸ਼ਨ ਕੀਤੇ ਹਨ।” ਥੋਮਾ ਨੇ ਕਿਹਾ, “ਮੈਂ ਉਦੋਂ ਤੱਕ ਯਕੀਨ ਨਹੀਂ ਕਰਾਂਗਾ ਜਦ ਤੱਕ ਮੈਂ ਉਸ ਦੇ ਹੱਥਾਂ ਵਿੱਚ ਮੇਖਾਂ ਦੇ ਚਿੰਨ੍ਹ ਤੇ ਛੇਦ ਨਾ ਵੇਖਾਂ ਅਤੇ ਆਪਣੀ ਉਂਗਲ ਉਨ੍ਹਾਂ ਥਾਵਾਂ ਵਿੱਚ ਪਾਕੇ ਨਾ ਵੇਖ ਲਵਾਂ ਜਿੱਥੇ ਮੇਖਾਂ ਗੱਡੀਆਂ ਗਈਆਂ ਸਨ ਅਤੇ ਆਪਣਾ ਹੱਥ ਉਸਦੀ ਵੱਖੀ ਤੇ ਨਾ ਰੱਖ ਲਵਾਂ।”"
25 Então os outros discípulos disseram a Tomé: — Vimos o Senhor. Mas ele respondeu: — Se eu não vir o sinal dos pregos nas mãos dele, ali não puser o dedo e não puser a minha mão no lado dele, de modo nenhum acreditarei.
26 ਇੱਕ ਹਫ਼ਤੇ ਬਾਦ ਚੇਲੇ ਉਸੇ ਘਰ ਵਿੱਚ ਫਿਰ ਇੱਕਤਰ ਹੋਏ। ਥੋਮਾਂ ਉਨ੍ਹਾਂ ਦੇ ਨਾਲ ਸੀ। ਦਰਵਾਜ਼ੇ ਬੰਦ ਸਨ ਪਰ ਯਿਸੂ ਉਨ੍ਹਾਂ ਵਿੱਚ ਫ਼ਿਰ ਆਣ ਕੇ ਖੜ੍ਹਾ ਹੋ ਗਿਆ ਅਤੇ ਆਖਿਆ, “ਸ਼ਾਂਤੀ ਤੁਹਾਡੇ ਨਾਲ ਹੋਵੇ।”"
26 Passados oito dias, os discípulos de Jesus estavam outra vez reunidos, e Tomé estava com eles. Estando as portas trancadas, Jesus veio, pôs-se no meio deles e disse:
27 ਤਦ ਯਿਸੂ ਨੇ ਥੋਮਾ ਨੂੰ ਕਿਹਾ, “ਆਪਣੀ ਉਂਗਲ ਇੱਥੇ ਰੱਖ, ਅਤੇ ਮੇਰੇ ਹੱਥਾਂ ਵੱਲ ਵੇਖ। ਆਪਣਾ ਹੱਥ ਮੇਰੀ ਵੱਖੀ ਤੇ ਰੱਖ। ਸ਼ੱਕ ਨਾ ਕਰ ਸਗੋਂ ਵਿਸ਼ਵਾਸ ਕਰ।”"
27 E logo disse a Tomé:
28 ਥੋਮਾ ਨੇ ਯਿਸੂ ਨੂੰ ਆਖਿਆ, “ਮੇਰੇ ਪ੍ਰਭੂ ਅਤੇ ਮੇਰੇ ਪਰਮੇਸ਼ੁਰ।”"
28 Ao que Tomé lhe respondeu: — Senhor meu e Deus meu!
29 ਯਿਸੂ ਨੇ ਥੋਮਾ ਨੂੰ ਕਿਹਾ, “ਤੂੰ ਜੋ ਮੈਨੂੰ ਵੇਖਿਆ ਇਸ ਕਰਕੇ ਪਰਤੀਤ ਕੀਤੀ ਹੈ। ਧੰਨ ਉਹ ਜਿਨ੍ਹਾਂ ਨੇ ਨਹੀਂ ਵੀ ਵੇਖਿਆ ਫ਼ਿਰ ਵੀ ਪਰਤੀਤ ਕੀਤੀ।”"
29 Jesus lhe disse:
30 ਯੂਹੰਨਾ ਨੇ ਇਹ ਪੁਸਤਕ ਕਿਉਂ ਲਿਖੀ ਯਿਸੂ ਨੇ ਹੋਰ ਵੀ ਕਈ ਕਰਿਸ਼ਮੇ ਕੀਤੇ ਜਿਹੜੇ ਉਸ ਦੇ ਚੇਲਿਆਂ ਨੇ ਵੇਖੇ। ਉਹ ਕਰਿਸ਼ਮੇ ਇਸ ਪੁਸਤਕ ਵਿੱਚ ਨਹੀ ਲਿਖੇ ਗਏ ਹਨ।"
30 Na verdade, Jesus fez diante dos seus discípulos muitos outros sinais que não estão escritos neste livro.
31 ਇਹ ਗੱਲਾਂ ਲਿਖੀਆਂ ਗਈਆਂ ਹਨ ਤਾਂ ਜੋ ਤੁਸੀਂ ਵਿਸ਼ਵਾਸ ਕਰ ਸੱਕੋ ਕਿ ਯਿਸੂ ਹੀ ਮਸੀਹ ਅਤੇ ਪਰਮੇਸ਼ੁਰ ਦਾ ਪੁੱਤਰ ਹੈ। ਅਤੇ ਪਰਤੀਤ ਕਰਕੇ, ਉਸ ਦੇ ਨਾਂ ਰਾਹੀਂ ਤੁਸੀਂ ਜੀਵਨ ਖੱਟ ਸੱਕੋ।"
31 Estes, porém, foram registrados para que vocês creiam que Jesus é o Cristo, o Filho de Deus, e para que, crendo, tenham vida em seu nome.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar João 20, comparar traduções ou montar um estudo — tudo direto pelo WhatsApp.