João 21

Punjabi Bible (GL_PUNJABI) vs NAA

Sair da comparação
NAA Nova Almeida Atualizada 2017
1 ਯਿਸੂ ਦਾ ਸੱਤ ਚੇਲਿਆਂ ਨੂੰ ਪ੍ਰਗਟ ਹੋਣਾ ਬਾਅਦ ਵਿੱਚ ਯਿਸੂ ਨੇ ਆਪਣੇ-ਆਪ ਨੂੰ ਚੇਲਿਆਂ ਅੱਗੇ ਦਰਸ਼ਾਇਆ। ਇਹ ਤਿਬਿਰਿਯਾਸ ਦੀ ਝੀਲ ਤੇ ਵਾਪਰਿਆ।"
1 Depois disso, Jesus se manifestou outra vez aos discípulos junto ao mar de Tiberíades. Foi assim que ele se manifestou:
2 ਕੁਝ ਚੇਲੇ ਉੱਥੇ ਇੱਕਤਰ ਹੋਏ ਸਨ। ਉਹ ਸ਼ਮਊਨ ਪਤਰਸ, ਥੋਮਾ, ਜਿਹੜਾ ਕਿ ਦਦਿਮੁਸ ਕਹਾਉਂਦਾ ਹੈ, ਨੱਥਾਨਿਏਲ ਜੋ ਗਲੀਲ ਦੇ ਕਾਨਾ ਤੋਂ ਸੀ, ਜ਼ਬਦੀ ਦੇ ਪੁੱਤਰ ਅਤੇ ਉਸ ਦੇ ਚੇਲਿਆਂ ਵਿੱਚੋਂ ਦੋ ਹੋਰ ਸਨ।"
2 Estavam juntos Simão Pedro, Tomé, chamado Dídimo, Natanael, que era de Caná da Galileia, os filhos de Zebedeu e mais dois discípulos de Jesus.
3 ਸ਼ਮਊਨ ਪਤਰਸ ਨੇ ਕਿਹਾ, “ਮੈਂ ਮੱਛੀਆਂ ਫ਼ੜਨ ਜਾਂਦਾ ਹਾਂ।” ਦੂਜੇ ਬਾਕੀ ਚੇਲਿਆਂ ਨੇ ਕਿਹਾ, “ਅਸੀਂ ਵੀ ਤੇਰੇ ਨਾਲ ਚੱਲਦੇ ਹਾਂ।” ਤਾਂ ਸਾਰੇ ਚੇਲੇ ਗਏ ਅਤੇ ਬੇੜੀ ਵਿੱਚ ਚੜ੍ਹ੍ਹ ਗਏ। ਉਨ੍ਹਾਂ ਉਸ ਰਾਤ ਮੱਛੀਆਂ ਫ਼ੜਨ ਦੀ ਬਹੁਤ ਕੋਸ਼ਿਸ਼ ਕੀਤੀ ਪਰ ਉਹ ਕੋਈ ਮੱਛੀ ਨਾ ਫ਼ੜ ਸੱਕੇ।"
3 Simão Pedro disse aos outros: — Vou pescar. Os outros responderam: — Nós também vamos com você. Foram e entraram no barco, mas, naquela noite, não pegaram nada.
4 ਅਗਲੀ ਸਵੇਰ ਯਿਸੂ ਕਿਨਾਰੇ ਤੇ ਖਲੋਤਾ ਸੀ ਪਰ ਚੇਲਿਆਂ ਨੂੰ ਨਹੀਂ ਪਤਾ ਸੀ ਕਿ ਉਹ ਯਿਸੂ ਸੀ।"
4 Ao romper o dia, Jesus estava na praia, mas os discípulos não reconheceram que era ele.
5 ਤਦ ਯਿਸੂ ਨੇ ਚੇਲਿਆਂ ਨੂੰ ਕਿਹਾ, “ਮਿੱਤਰੋ ਕੀ ਤੁਸੀਂ ਮੱਛੀਆਂ ਫ਼ੜੀਆਂ?” ਚੇਲਿਆਂ ਨੇ ਆਖਿਆ, “ਨਹੀਂ।”"
5 Jesus lhes perguntou: Eles responderam: — Não.
6 ਯਿਸੂ ਨੇ ਉਨ੍ਹਾਂ ਨੂੰ ਕਿਹਾ ਕਿ ਆਪਣਾ ਜਾਲ ਬੇੜੀ ਦੇ ਸੱਜੇ ਪਾਸੇ ਪਾਣੀ ਵਿੱਚ ਸੁੱਟੋ ਉੱਥੇ ਤੁਹਾਨੂੰ ਕੁਝ ਮੱਛੀਆਂ ਮਿਲਣਗੀਆਂ ਤਾਂ ਚੇਲਿਆਂ ਨੇ ਇੰਝ ਹੀ ਕੀਤਾ। ਉਨ੍ਹਾਂ ਨੂੰ ਉੱਥੇ ਮੱਛੀਆਂ ਮਿਲੀਆਂ। ਜਿਵੇਂ ਕਿ ਜਾਲ ਬਹੁਤ ਭਾਰਾ ਹੋ ਗਿਆ ਹੋਵੇ ਤੇ ਉਹ ਇਸ ਨੂੰ ਬੇੜੀ ਵੱਲ ਖਿੱਚਣ ਦੇ ਅਯੋਗ ਸਨ।"
6 Então Jesus disse: Assim fizeram e já não podiam puxar a rede, tão grande era a quantidade de peixes.
7 ਉਹ ਚੇਲਾ ਜਿਸ ਨੂੰ ਯਿਸੂ ਨੇ ਪਿਆਰ ਕੀਤਾ ਉਸ ਨੇ ਪਤਰਸ ਨੂੰ ਕਿਹਾ, “ਉਹ ਪ੍ਰਭੂ ਹੈ।” ਜਦ ਪਤਰਸ ਨੇ ਉਸ ਨੂੰ ਇਹ ਕਹਿੰਦਿਆਂ ਸੁਣਿਆ, “ਉਹ ਪ੍ਰਭੂ ਹੈ।” ਉਸ ਨੇ ਆਪਣਾ ਕੱਪੜਾ ਆਪਣੇ ਆਲੇ-ਦੁਆਲੇ ਲਪੇਟ ਲਿਆ ਅਤੇ ਪਾਣੀ ਵਿੱਚ ਛਾਲ ਮਾਰ ਗਿਆ (ਇਸਤੋਂ ਪਹਿਲਾਂ ਮੱਛੀਆਂ ਫ਼ੜਦੇ ਹੋਏ ਉਸ ਨੇ ਆਪਣੇ ਕੱਪੜੇ ਲਾਹੇ ਹੋਏ ਸਨ।)"
7 E o discípulo a quem Jesus amava disse a Pedro: — É o Senhor! Simão Pedro, ouvindo que era o Senhor, cingiu-se com a sua túnica, porque tinha tirado a roupa, e lançou-se ao mar.
8 ਦੂਜੇ ਚੇਲੇ ਬੇੜੀ ਵਿੱਚ ਨਦੀ ਦੇ ਕੰਢੇ ਵੱਲ ਨੂੰ ਚੱਲੇ ਗਏ ਅਤੇ ਮੱਛੀਆਂ ਦਾ ਭਰਿਆ ਹੋਇਆ ਜਾਲ ਖਿੱਚਣ ਲੱਗੇ। ਉਹ ਕਿਨਾਰੇ ਤੋਂ ਕੋਈ ਸੌ ਕੁ ਗਜ ਦੀ ਦੂਰੀ ਤੇ ਹੀ ਸਨ।"
8 Os outros discípulos vieram no barquinho puxando a rede com os peixes, porque estavam somente a uns noventa metros da margem.
9 ਜਦੋਂ ਚੇਲੇ ਪਾਣੀ ਵਿੱਚੋਂ ਬਾਹਰ ਆਏ ਅਤੇ ਜ਼ਮੀਨ ਤੇ ਪਹੁੰਚੇ, ਉੱਥੇ ਉਨ੍ਹਾਂ ਨੇ ਅੱਗ ਵੇਖੀ। ਇਸ ਉੱਤੇ ਇੱਕ ਮੱਛੀ ਅਤੇ ਰੋਟੀ ਪਈ ਸੀ।"
9 Ao saltarem em terra, viram ali umas brasas com peixe por cima; e também havia pão.
10 ਯਿਸੂ ਨੇ ਆਖਿਆ ਉਹ “ਮੱਛੀ ਲਿਆਓ ਜਿਹੜੀ ਤੁਸੀਂ ਹੁਣੇ ਫ਼ੜੀ ਹੈ।”"
10 Jesus lhes disse:
11 ਸ਼ਮਊਨ ਪਤਰਸ ਬੇੜੀ ਵਿੱਚ ਗਿਆ ਅਤੇ ਜਾਲ ਨੂੰ ਕਿਨਾਰੇ ਤੇ ਖਿੱਚ ਲਿਆਇਆ। ਇਹ, ਇੱਕ ਸੌ ਤਰਵਿੰਜਾ ਵੱਡੀਆਂ ਮੱਛੀਆਂ ਨਾਲ ਭਰਿਆ ਹੋਇਆ ਸੀ ਭਾਵੇਂ ਮੱਛੀਆਂ ਬੜੀਆਂ ਭਾਰੀਆਂ ਸਨ ਪਰ ਜਾਲ ਤਾਂ ਵੀ ਨਾ ਟੁੱਟਿਆ।"
11 Simão Pedro entrou no barco e arrastou a rede para a terra. A rede estava cheia, com cento e cinquenta e três grandes peixes. E, mesmo sendo tantos peixes, a rede não se rompeu.
12 ਯਿਸੂ ਨੇ ਉਨ੍ਹਾਂ ਨੂੰ ਆਖਿਆ, “ਆਓ ਤੇ ਆਕੇ ਖਾਵੋ।” ਕਿਸੇ ਚੇਲੇ ਵਿੱਚ ਉਸ ਨੂੰ ਇਹ ਪੁੱਛਣ ਦਾ ਹੌਂਸਲਾ ਨਹੀਂ ਸੀ, “ਤੂੰ ਕੌਣ ਹੈਂ?” ਉਹ ਜਾਣਦੇ ਸਨ ਕਿ ਇਹ ਪ੍ਰਭੂ ਹੀ ਸੀ।"
12 Jesus disse a eles: Nenhum dos discípulos ousava perguntar: “Quem é você?” Porque sabiam que era o Senhor.
13 ਯਿਸੂ ਆਇਆ, ਰੋਟੀ ਲਈ ਅਤੇ ਉਨ੍ਹਾਂ ਨੂੰ ਦੇ ਦਿੱਤੀ। ਇੰਝ ਹੀ ਮੱਛੀ ਵੀ ਲਈ ਅਤੇ ਉਨ੍ਹਾਂ ਨੂੰ ਦਿੱਤੀ।"
13 Jesus veio, pegou o pão e deu a eles. Depois fez a mesma coisa com o peixe.
14 ਮੁਰਦਿਆਂ ਵਿੱਚੋਂ ਜੀ ਉੱਠਣ ਤੋਂ ਬਾਅਦ ਇਹ ਤੀਜੀ ਵਾਰ ਸੀ ਕਿ ਯਿਸੂ ਚੇਲਿਆਂ ਨੂੰ ਪ੍ਰਗਟ ਹੋਇਆ ਸੀ।"
14 E esta já era a terceira vez que Jesus se manifestava aos seus discípulos depois de ressuscitado dentre os mortos.
15 ਯਿਸੂ ਦਾ ਪਤਰਸ ਨਾਲ ਗੱਲ ਕਰਨਾ ਉਨ੍ਹਾਂ ਦੇ ਖਾ ਹਟਣ ਤੋਂ ਬਾਅਦ, ਯਿਸੂ ਨੇ ਸ਼ਮਊਨ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਜਿੰਨਾ ਪਿਆਰ ਇਹ ਲੋਕ ਮੈਨੂੰ ਕਰਦੇ ਹਨ ਤੂੰ ਮੈਨੂੰ ਇਨ੍ਹਾਂ ਲੋਕਾਂ ਨਾਲੋਂ ਵੱਧ ਪਿਆਰ ਕਰਦਾ ਹੈਂ?” ਪਤਰਸ ਨੇ ਕਿਹਾ, “ਹਾਂ ਪ੍ਰਭੂ ਜੀ, ਤੂੰ ਜਾਣਦਾ ਹੈਂ ਕਿ ਮੈਂ ਤੈਨੂੰ ਪਿਆਰ ਕਰਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਕਿਹਾ, “ਮੇਰੇ ਲੇਲੇ ਚਾਰ।”"
15 Depois de terem comido, Jesus perguntou a Simão Pedro: Ele respondeu: — Sim, o Senhor sabe que eu o amo. Jesus lhe disse:
16 ਯਿਸੂ ਨੇ ਫ਼ੇਰ ਪਤਰਸ ਨੂੰ ਆਖਿਆ, “ਹੇ ਸ਼ਮਊਨ ਯੂਹੰਨਾ ਦੇ ਪੁੱਤਰ ਕੀ ਤੂੰ ਮੈਨੂੰ ਪਿਆਰ ਕਰਦਾ ਹੈਂ?” ਪਤਰਸ ਨੇ ਕਿਹਾ, “ਹਾਂ ਪ੍ਰਭੂ ਤੂੰ ਜਾਣਦਾ ਹੈਂ ਕਿ ਮੈਂ ਤੈਨੂੰ ਪਿਆਰ ਕਰਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਆਖਿਆ, “ਮੇਰਿਆਂ ਭੇਡਾਂ ਦੀ ਰੱਖਿਆ ਕਰ।”"
16 Jesus perguntou pela segunda vez: Ele respondeu: — Sim, o Senhor sabe que eu o amo. Jesus lhe disse:
17 ਤੀਜੀ ਵਾਰ ਯਿਸੂ ਨੇ ਫ਼ਿਰ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਤੂੰ ਮੈਨੂੰ ਪਿਆਰ ਕਰਦਾ ਹੈਂ?” ਪਤਰਸ ਉਦਾਸ ਹੋ ਗਿਆ ਇਸ ਲਈ ਕਿ ਯਿਸੂ ਨੇ ਤੀਜੀ ਵਾਰ ਉਸ ਨੂੰ ਪੁੱਛਿਆ ਕਿ, “ਕੀ ਤੂੰ ਮੇਰੇ ਨਾਲ ਪਿਆਰ ਕਰਦਾ ਹੈਂ।” ਪਤਰਸ ਨੇ ਕਿਹਾ, “ਪ੍ਰਭੂ ਤੂੰ ਸਭ ਕੁਝ ਜਾਣਦਾ ਹੈ ਕਿ ਮੈਂ ਤੇਰੇ ਨਾਲ ਪਿਆਰ ਕਰਦਾ ਹਾਂ।” ਯਿਸੂ ਨੇ ਪਤਰਸ ਨੂੰ ਕਿਹਾ, “ਮੇਰੀਆਂ ਭੇਡਾਂ ਚਾਰ।"
17 Pela terceira vez Jesus lhe perguntou: Pedro ficou triste por Jesus ter perguntado pela terceira vez: “Você me ama?” E respondeu: — O Senhor sabe todas as coisas; sabe que eu o amo. Jesus lhe disse:
18 ਮੈਂ ਤੈਨੂੰ ਸੱਚ ਆਖਦਾ ਜਦੋਂ ਤੂੰ ਜਵਾਨ ਸੀ ਤੂੰ ਲੱਕ ਦੁਆਲੇ ਪੇਟੀ ਬੰਨ੍ਹ ਕੇ ਜਿੱਥੇ ਤੇਰਾ ਜੀਅ ਕਰਦਾ ਤੂੰ ਤੁਰ ਜਾਂਦਾ ਸੀ, ਪਰ ਜਦ ਤੂੰ ਬੁੱਢਾ ਹੋਵੇਂਗਾ ਤੂੰ ਆਪਣੇ ਹੱਥ ਬਾਹਰ ਫ਼ੈਲਾਵੇਂਗਾ ਅਤੇ ਕੋਈ ਹੋਰ ਵਿਅਕਤੀ ਤੇਰੇ ਲੱਕ ਦੁਆਲੇ ਕਮਰਕਸ ਬੰਨ੍ਹੇਗਾ ਅਤੇ ਜਿੱਥੇ ਤੇਰਾ ਜੀਅ ਨਹੀਂ ਕਰੇਗਾ ਜਾਣ ਨੂੰ ਉਹ ਤੈਨੂੰ ਉੱਥੇ ਲੈ ਜਾਵੇਗਾ।”"
18 Em verdade, em verdade lhe digo que, quando era mais moço, você se cingia e andava por onde queria. Mas, quando você for velho, estenderá as mãos, e outro o cingirá e o levará para onde você não quer ir.
19 (ਯਿਸੂ ਨੇ ਉਸ ਨੂੰ ਇਹ ਸੂਚਿਤ ਕਰਨ ਲਈ ਕਿਹਾ ਕਿ ਪਰਮੇਸ਼ੁਰ ਨੂੰ ਮਹਿਮਾਮਈ ਕਰਨ ਲਈ ਕਿਸ ਤਰ੍ਹਾਂ ਦੀ ਮੌਤ ਮਰੇਗਾ।) ਅਤੇ ਇਹ ਕਹਿ ਕੇ ਉਸ ਨੇ ਆਖਿਆ, “ਮੇਰਾ ਅਨੁਸਰਣ ਕਰ।”"
19 Jesus disse isso para significar com que tipo de morte Pedro havia de glorificar a Deus. Depois de falar assim, Jesus acrescentou:
20 ਪਤਰਸ ਆਸੇ-ਪਾਸੇ ਮੁੜਿਆ ਅਤੇ ਵੇਖਿਆ ਕਿ ਜਿਸ ਨੂੰ ਯਿਸੂ ਨੇ ਬਹੁਤ ਪਿਆਰ ਕੀਤਾ ਸੀ ਉਹ ਚੇਲਾ ਪਿੱਛੇ ਆ ਰਿਹਾ ਸੀ। (ਇਹ ਉਹ ਚੇਲਾ ਸੀ ਜਿਹੜਾ ਉਸ ਰਾਤ ਦੇ ਖਾਨੇ ਵੇਲੇ ਯਿਸੂ ਵੱਲ ਝੁਕਿਆ ਸੀ ਤੇ ਆਖਿਆ ਸੀ “ਪ੍ਰਭੂ, ਤੈਨੂੰ ਦੁਸ਼ਮਨਾਂ ਹੱਥੀਂ ਕੌਣ ਫ਼ੜਵਾਏਗਾ?”)"
20 Então Pedro, voltando-se, viu que o discípulo a quem Jesus amava vinha seguindo; era o mesmo que na ceia havia se reclinado sobre o peito de Jesus para perguntar: “Senhor, quem é o traidor?”
21 ਜਦੋਂ ਪਤਰਸ ਨੇ ਉਸ ਚੇਲੇ ਨੂੰ ਆਪਣੇ ਪਿੱਛੋਂ ਆਉਂਦਿਆਂ ਪਾਇਆ ਤਾਂ ਉਸ ਨੇ ਯਿਸੂ ਨੂੰ ਪੁੱਛਿਆ, “ਪ੍ਰਭੂ ਜੀ ਇਸਦੇ ਬਾਰੇ ਤੁਹਾਡਾ ਕੀ ਖਿਆਲ ਹੈ? ਇਸ ਨਾਲ ਕੀ ਬੀਤੇਗੀ?”"
21 Ao vê-lo, Pedro perguntou a Jesus: — Senhor, e quanto a este?
22 ਯਿਸੂ ਨੇ ਉੱਤਰ ਦਿੱਤਾ, “ਜੇ ਮੈਂ ਚਾਵ੍ਹਾਂ ਕਿ ਮੇਰੇ ਆਉਣ ਤੱਕ ਉਹ ਜੀਵੇ, ਤਾਂ ਤੈਨੂੰ ਕੀ? ਤੂੰ ਮੇਰੇ ਪਿੱਛੇ ਹੋ ਤੁਰ।”"
22 Jesus respondeu:
23 ਤਾਂ ਇਹ ਕਹਾਣੀ ਚੇਲਿਆਂ ਵਿੱਚ ਫ਼ੈਲ ਗਈ। ਉਹ ਆਖ ਰਹੇ ਸਨ ਕਿ ਇਹ ਚੇਲਾ ਜਿਸ ਨੂੰ ਯਿਸੂ ਨੇ ਬਹੁਤ ਪਿਆਰ ਕੀਤਾ, ਨਹੀਂ ਮਰੇਗਾ। ਪਰ ਯਿਸੂ ਨੇ ਇਹ ਨਹੀਂ ਆਖਿਆ ਸੀ ਕਿ ਉਹ ਨਹੀਂ ਮਰੇਗਾ। ਸਗੋਂ ਅਸਲ ਵਿੱਚ ਆਖਿਆ ਸੀ, “ਜੇ ਮੈਂ ਚਾਵ੍ਹਾਂ ਮੇਰੇ ਆਉਣ ਤੱਕ ਜ਼ਰੂਰ ਜੀਵੇ ਤਾਂ ਤੁਹਾਨੂੰ ਕੀ?”"
23 Então se espalhou entre os irmãos a notícia de que aquele discípulo não morreria. Ora, Jesus não tinha dito que tal discípulo não morreria, mas: “Se eu quero que ele permaneça até que eu venha, o que você tem com isso?”
24 ਇਹ ਉਹ ਚੇਲਾ ਹੈ ਜਿਸਨੇ ਇਨ੍ਹਾਂ ਗੱਲਾਂ ਦੀ ਗਵਾਹੀ ਦਿੱਤੀ ਹੈ। ਅਤੇ ਜਿਸਨੇ ਇਹ ਗੱਲਾਂ ਲਿੱਖੀਆਂ ਅਤੇ ਅਸੀਂ ਜਾਣਦੇ ਹਾਂ ਕਿ ਉਸਦੀ ਪ੍ਰਮਾਣਕਤਾ ਸੱਚੀ ਹੈ।"
24 Este é o discípulo que dá testemunho a respeito destas coisas e que as escreveu; e sabemos que o seu testemunho é verdadeiro.
25 ਯਿਸੂ ਨੇ ਹੋਰ ਵੀ ਬਹੁਤ ਗੱਲਾਂ ਕੀਤੀਆਂ। ਜੇ ਉਹ ਸਾਰੀਆਂ ਇੱਕ-ਇੱਕ ਕਰਕੇ ਲਿਖੀਆਂ ਜਾਂਦੀਆਂ ਤਾਂ ਮੈਂ ਸਮਝਦਾ ਹਾਂ ਕਿ ਸਾਰੀਆਂ ਪੁਸਤਕਾਂ ਲਿਖੇ ਜਾਣ ਲਈ ਸ਼ਾਇਦ ਸਾਰੀ ਦੁਨੀਆਂ ਵੀ ਕਾਫ਼ੀ ਨਾ ਹੁੰਦੀ।"
25 Há, porém, ainda muitas outras coisas que Jesus fez. Se todas elas fossem relatadas uma por uma, penso que nem no mundo inteiro caberiam os livros que seriam escritos.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar João 21, comparar traduções ou montar um estudo — tudo direto pelo WhatsApp.