João 3

Punjabi Bible (GL_PUNJABI) vs NAA

Sair da comparação
NAA Nova Almeida Atualizada 2017
1 ਯਿਸੂ ਅਤੇ ਨਿਕੋਦੇਮੁਸ ਉੱਥੇ ਨਿਕੋਦੇਮੁਸ ਨਾਂ ਦਾ ਇੱਕ ਆਦਮੀ ਸੀ। ਉਹ ਫ਼ਰੀਸੀਆਂ ਵਿੱਚੋਂ ਇੱਕ ਸੀ ਅਤੇ ਯਹੂਦੀਆਂ ਦਾ ਮੁੱਖ ਆਗੂ ਸੀ।"
1 Havia entre os fariseus um homem chamado Nicodemos, um dos principais dos judeus.
2 ਇੱਕ ਰਾਤ ਨਿਕੋਦੇਮੁਸ ਯਿਸੂ ਕੋਲ ਆਇਆ। ਅਤੇ ਆਖਿਆ, “ਗੁਰੂ ਜੀ ਅਸੀਂ ਜਾਣਦੇ ਹਾਂ ਕਿ ਤੁਸੀਂ ਪਰਮੇਸ਼ੁਰ ਦੇ ਭੇਜੇ ਹੋਏ ਇੱਕ ਗੁਰੂ ਹੋ। ਤੁਸੀਂ ਜੋ ਕਰਾਮਾਤਾਂ ਕਰਦੇ ਹੋ ਪਰਮੇਸ਼ੁਰ ਦੀ ਸਹਾਇਤਾ ਤੋਂ ਬਿਨਾ ਕੋਈ ਨਹੀਂ ਕਰ ਸੱਕਦਾ।”"
2 Este, de noite, foi até Jesus e lhe disse: — Rabi, sabemos que o senhor é Mestre vindo da parte de Deus, porque ninguém pode fazer estes sinais que o senhor faz, se Deus não estiver com ele.
3 ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਇੱਕ ਆਦਮੀ ਉਦੋਂ ਤੱਕ ਪਰਮੇਸ਼ੁਰ ਦੇ ਰਾਜ ਨੂੰ ਨਹੀਂ ਵੇਖ ਸੱਕਦਾ ਜਿੰਨਾ ਚਿਰ ਉਹ ਨਵੇਂ ਸਿਰਿਉਂ ਨਹੀਂ ਜਨਮਦਾ।”"
3 Jesus respondeu:
4 ਨਿਕੋਦੇਮੁਸ ਨੇ ਆਖਿਆ, “ਜੇਕਰ ਕੋਈ ਵਿਅਕਤੀ ਪਹਿਲਾਂ ਹੀ ਬੁੱਢਾ ਹੈ ਤਾਂ ਉਹ ਕਿਵੇਂ ਜੰਮ ਸੱਕਦਾ ਹੈ? ਨਿਸ਼ਚਿਤ ਹੀ ਉਹ ਜਨਮ ਲੈਣ ਲਈ ਆਪਣੀ ਮਾਂ ਦੀ ਕੁੱਖ ਵਿੱਚ ਦੂਸਰੀ ਵਾਰ ਨਹੀਂ ਵੜ ਸੱਕਦਾ!”"
4 Nicodemos perguntou: — Como pode um homem nascer, sendo velho? Será que pode voltar ao ventre materno e nascer uma segunda vez?
5 ਪਰ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਜੇਕਰ ਕੋਈ ਵਿਅਕਤੀ ਪਾਣੀ ਅਤੇ ਆਤਮਾ ਤੋਂ ਨਹੀਂ ਜਨਮਿਆਂ ਤਾਂ ਉਹ ਪਰਮੇਸ਼ੁਰ ਦੇ ਰਾਜ ਵਿੱਚ ਪ੍ਰਵੇਸ਼ ਨਹੀਂ ਕਰ ਸੱਕਦਾ।"
5 Jesus respondeu:
6 ਸਰੀਰ ਤੋਂ ਸਰੀਰ ਜਨਮਦਾ ਹੈ ਅਤੇ ਆਤਮਕ ਜੀਵਨ ਆਤਮਾ ਤੋਂ ਜਨਮਦਾ ਹੈ।"
6 O que é nascido da carne é carne, e o que é nascido do Espírito é espírito.
7 ਇਸ ਲਈ ਹੈਰਾਨ ਨਾ ਹੋਵੋ ਕਿ ਮੈਂ ਤੁਹਾਨੂੰ ਆਖਿਆ ਹੈ ‘ਤੁਹਾਨੂੰ ਨਵੇਂ ਸਿਰਿਉਂ ਜੰਮੇ ਹੋਣਾ ਚਾਹੀਦਾ ਹੈ।’"
7 Não fique admirado por eu dizer: “Vocês precisam nascer de novo.”
8 ਹਵਾ ਉਸ ਪਾਸੇ ਹੀ ਚਲਦੀ ਹੈ ਜਿੱਧਰ ਇਹ ਪਸੰਦ ਕਰਦੀ ਹੈ। ਤੁਸੀਂ ਹਵਾ ਦੇ ਚੱਲਣ ਦੀ ਅਵਾਜ਼ ਸੁਣ ਸੱਕਦੇ ਹੋ। ਪਰ ਤੁਹਾਨੂੰ ਇਹ ਨਹੀਂ ਪਤਾ ਕਿ ਹਵਾ ਕਿਧਰੋਂ ਆਉਂਦੀ ਹੈ ਤੇ ਕਿੱਧਰ ਜਾਂਦੀ ਹੈ। ਆਤਮਾ ਤੋਂ ਜਨਮੇ ਵਿਅਕਤੀ ਨਾਲ ਵੀ ਇਵੇਂ ਹੀ ਹੈ।”"
8 O vento sopra onde quer, você ouve o barulho que ele faz, mas não sabe de onde ele vem, nem para onde vai; assim é todo o que é nascido do Espírito.
9 ਨਿਕੋਦੇਮੁਸ ਨੇ ਪੁੱਛਿਆ, “ਇਹ ਕਿਵੇਂ ਸੰਭਵ ਹੋ ਸੱਕਦਾ?”"
9 Então Nicodemos perguntou: — Como pode ser isso? Jesus respondeu:
10 ਯਿਸੂ ਨੇ ਆਖਿਆ, “ਤੂੰ ਇਸਰਾਏਲ ਦਾ ਇੱਕ ਮਹੱਤਵਪੂਰਣ ਗੁਰੂ ਹੈ। ਅਤੇ ਅਜੇ ਵੀ ਤੂੰ ਇਹ ਗੱਲਾਂ ਨਹੀਂ ਸਮਝਦਾ?"
10 — Você é mestre em Israel e não compreende estas coisas?
11 ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਅਸੀਂ ਜੋ ਜਾਣਦੇ ਹਾਂ ਉਸ ਬਾਰੇ ਗੱਲ ਕਰਦੇ ਹਾਂ। ਅਸੀ ਉਸ ਬਾਰੇ ਦੱਸਦੇ ਹਾਂ ਜੋ ਅਸੀਂ ਵੇਖਿਆ ਹੈ। ਪਰ ਤੁਸੀਂ ਲੋਕ ਉਹ ਕਬੂਲ ਨਹੀਂ ਕਰਦੇ ਜੋ ਅਸੀਂ ਤੁਹਾਨੂੰ ਦੱਸਦੇ ਹਾਂ।"
11 Em verdade, em verdade lhe digo que nós falamos do que sabemos e damos testemunho do que vimos, mas vocês não aceitam o nosso testemunho.
12 ਮੈਂ ਤੁਹਾਨੂੰ ਇਸ ਦੁਨੀਆਂ ਦੀਆਂ ਗੱਲਾਂ ਬਾਰੇ ਦੱਸਿਆ ਹੈ। ਪਰ ਤੁਸੀਂ ਵਿਸ਼ਵਾਸ ਨਹੀਂ ਕੀਤਾ। ਇਸ ਲਈ ਜੇ ਮੈਂ ਤੁਹਾਨੂੰ ਸਵਰਗੀ ਗੱਲਾਂ ਬਾਰੇ ਦੱਸਾਂਗਾ ਤਾਂ ਫ਼ਿਰ ਤੁਸੀਂ ਕਿਵੇਂ ਵਿਸ਼ਵਾਸ ਕਰੋਂਗੇ?"
12 Se vocês não creem quando falo sobre coisas terrenas, como crerão se eu lhes falar sobre as celestiais?
13 ਮਨੁੱਖ ਦੇ ਪੁੱਤਰ ਤੋਂ ਬਿਨਾ, ਜੋ ਕਿ ਸਵਰਗ ਤੋਂ ਹੇਠਾਂ ਉਤਰਿਆ ਸੀ, ਕੋਈ ਵੀ ਉੱਪਰ ਸਵਰਗ ਨੂੰ ਨਹੀਂ ਗਿਆ।"
13 Ora, ninguém subiu ao céu, a não ser aquele que de lá desceu, o Filho do Homem.
14 “ਜਿਸ ਤਰ੍ਹਾ ਮੂਸਾ ਨੇ ਉਜਾੜ ਵਿੱਚ ਸੱਪ ਨੂੰ ਉੱਚਾ ਕੀਤਾ ਸੀ ਇਸੇ ਤਰ੍ਹਾਂ ਮਨੁੱਖ ਦੇ ਪੁੱਤਰ ਨੂੰ ਵੀ ਉੱਚਾ ਕੀਤਾ ਜਾਣਾ ਜ਼ਰੂਰੀ ਹੈ।"
14 — E assim como Moisés levantou a serpente no deserto, assim também é necessário que o Filho do Homem seja levantado,
15 ਇਉਂ ਹਰੇਕ ਵਿਅਕਤੀ, ਜੋ ਮਨੁੱਖ ਦੇ ਪੁੱਤਰ ਵਿੱਚ ਵਿਸ਼ਵਾਸ ਰੱਖਦਾ ਹੈ ਸਦੀਪਕ ਜੀਵਨ ਪਾ ਸੱਕਦਾ ਹੈ।”"
15 para que todo o que nele crê tenha a vida eterna.
16 ਪਰਮੇਸ਼ੁਰ ਨੇ ਜੱਗਤ ਨੂੰ ਇੰਨਾ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਵੀ ਦੇ ਦਿੱਤਾ। ਤਾਂ ਜੋ ਕੋਈ ਵੀ ਜੋ ਉਸ ਵਿੱਚ ਵਿਸ਼ਵਾਸ ਰੱਖਦਾ ਹੈ ਨਾਸ਼ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰ ਲਵੇਗਾ।"
16 Porque Deus amou o mundo de tal maneira que deu o seu Filho unigênito, para que todo o que nele crê não pereça, mas tenha a vida eterna.
17 ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਦੁਨੀਆਂ ਵਿੱਚ ਭੇਜ ਦਿੱਤਾ। ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਇਸ ਦੁਨੀਆਂ ਅੰਦਰ ਲੋਕਾਂ ਨੂੰ ਦੋਸ਼ੀ ਠਹਿਰਾਣ ਲਈ ਨਹੀਂ ਭੇਜਿਆ ਸਗੋਂ ਉਸ ਨੇ ਆਪਣੇ ਪੁੱਤਰ ਨੂੰ ਦੁਨੀਆਂ ਨੂੰ ਉਸ ਰਾਹੀਂ ਬਚਾਉਣ ਲਈ ਭੇਜਿਆ।"
17 Porque Deus enviou o seu Filho ao mundo, não para que condenasse o mundo, mas para que o mundo fosse salvo por ele.
18 ਜਿਹੜਾ ਵਿਅਕਤੀ ਪਰਮੇਸ਼ੁਰ ਦੇ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ, ਦੋਸ਼ੀ ਨਹੀਂ ਮੰਨਿਆ ਜਾਵੇਗਾ। ਪਰ ਜੋ ਵਿਅਕਤੀ ਵਿਸ਼ਵਾਸ ਨਹੀਂ ਕਰਦਾ ਉਹ ਪਹਿਲਾਂ ਤੋਂ ਹੀ ਦੋਸ਼ੀ ਮੰਨਿਆ ਗਿਆ ਹੈ। ਕਿਉਂਕਿ ਉਸ ਨੂੰ ਪਰਮੇਸ਼ੁਰ ਦੇ ਇੱਕਲੇ ਪੁੱਤਰ ਉੱਤੇ ਵਿਸ਼ਵਾਸ ਨਹੀਂ।"
18 Quem nele crê não é condenado; mas o que não crê já está condenado, porque não crê no nome do unigênito Filho de Deus.
19 ਲੋਕਾਂ ਦਾ ਇਸ ਤੱਥ ਉੱਤੇ ਨਿਰਨਾ ਕੀਤਾ ਜਾਵੇਗਾ, ਚਾਨਣ ਸੰਸਾਰ ਵਿੱਚ ਆ ਚੁੱਕਿਆ ਹੈ, ਪਰ ਲੋਕਾਂ ਨੇ ਚਾਨਣ ਨੂੰ ਪਸੰਦ ਨਹੀਂ ਕੀਤਾ। ਉਹ ਸਿਰਫ਼ ਹਨੇਰਾ ਹੀ ਚਾਹੁੰਦੇ ਸਨ। ਕਿਉਂਕਿ ਜਿਹੜੀਆਂ ਗੱਲਾਂ ਉਨ੍ਹਾਂ ਨੇ ਕੀਤੀਆਂ ਉਹ ਭਰਿਸ਼ਟ ਸਨ।"
19 A condenação é esta: a luz veio ao mundo, mas os homens amaram mais as trevas do que a luz, porque as suas obras eram más.
20 ਜਿਹੜਾ ਬੰਦਾ ਪਾਪ ਕਰਦਾ ਹੈ ਉਹ ਚਾਨਣ ਨੂੰ ਨਫ਼ਰਤ ਕਰਦਾ ਹੈ। ਉਹ ਚਾਨਣ ਵੱਲ ਨਹੀਂ ਆਉਂਦਾ, ਕਿਉਂ ਕਿ ਚਾਨਣ ਉਸ ਦੀਆਂ ਬਦ ਕਰਨੀਆਂ ਨੂੰ ਵਿਖਾ ਦੇਵੇਗਾ।"
20 Pois todo aquele que pratica o mal detesta a luz e não se aproxima da luz, para que as suas obras não sejam reprovadas.
21 ਪਰ ਜੋ ਵਿਅਕਤੀ ਸੱਚ ਤੇ ਚੱਲਦਾ ਹੈ ਉਹ ਚਾਨਣ ਕੋਲ ਆਉਂਦਾ ਹੈ। ਚਾਨਣ ਇਹ ਸਪੱਸ਼ਟ ਤੌਰ ਤੇ ਵਿਖਾਉਂਦਾ ਹੈ ਕਿ ਜਿਹੜੇ ਕੰਮ ਵਿਅਕਤੀ ਨੇ ਕੀਤੇ ਹਨ ਉਹ ਪਰਮੇਸ਼ੁਰ ਰਾਹੀਂ ਕੀਤੇ ਗਏ ਸਨ।"
21 Quem pratica a verdade se aproxima da luz, para que as suas obras sejam manifestas, porque são feitas em Deus.
22 ਯਿਸੂ ਅਤੇ ਯੂਹੰਨਾ ਬਪਤਿਸਮਾ ਦੇਣ ਵਾਲਾ ਇਸ ਪਿੱਛੋਂ ਯਿਸੂ ਅਤੇ ਉਸ ਦੇ ਚੇਲੇ ਯਹੂਦਿਯਾ ਦੇ ਇਲਾਕੇ ਵਿੱਚ ਗਏ। ਉੱਥੇ ਯਿਸੂ ਆਪਣੇ ਚੇਲਿਆਂ ਨਾਲ ਰਿਹਾ ਅਤੇ ਲੋਕਾਂ ਨੂੰ ਬਪਤਿਸਮਾ ਦਿੱਤਾ।"
22 Depois disso, Jesus foi com os seus discípulos para a terra da Judeia; ali permaneceu com eles e batizava.
23 ਯੂਹੰਨਾ ਵੀ ਏਨੋਨ ਵਿੱਚ ਲੋਕਾਂ ਨੂੰ ਬਪਤਿਸਮਾ ਦੇ ਰਿਹਾ ਸੀ। ਏਨੋਨ ਸਾਲਿਮ ਦੇ ਨੇੜੇ ਹੈ। ਯੂਹੰਨਾ ਉੱਥੇ ਇਸ ਲਈ ਬਪਤਿਸਮਾ ਦੇ ਰਿਹਾ ਸੀ ਕਿਉਂਕਿ ਉੱਥੇ ਅਥਾਹ ਪਾਣੀ ਸੀ। ਲੋਕ ਉੱਥੇ ਬਪਤਿਸਮਾ ਲੈਣ ਲਈ ਜਾ ਰਹੇ ਸਨ।"
23 Ora, João também estava batizando em Enom, perto de Salim, porque ali havia muitas águas, e o povo se dirigia para lá e era batizado.
24 ਇਹ ਗੱਲ ਯੂਹੰਨਾ ਨੂੰ ਕੈਦ ਭੇਜਣ ਤੋਂ ਪਹਿਲਾਂ ਵਾਪਰੀ।"
24 Pois João ainda não havia sido preso.
25 ਯੂਹੰਨਾ ਦੇ ਚੇਲਿਆਂ ਨੇ ਇੱਕ ਹੋਰ ਯਹੂਦੀ ਨਾਲ ਧਾਰਮਿਕ ਸ਼ੁੱਧਤਾ ਬਾਰੇ ਬਹਿਸ ਕੀਤੀ।"
25 Então surgiu uma discussão entre os discípulos de João e um judeu a respeito da purificação.
26 ਇਸ ਲਈ ਚੇਲੇ ਯੂਹੰਨਾ ਕੋਲ ਆਏ ਅਤੇ ਆਖਿਆ, “ਗੁਰੂ ਜੀ, ਕੀ ਤੁਹਾਨੂੰ ਉਹ ਆਦਮੀ ਯਾਦ ਹੈ ਜਿਹੜਾ ਯਰਦਨ ਦਰਿਆ ਦੇ ਪਾਰ ਤੁਹਾਡੇ ਨਾਲ ਸੀ? ਤੁਸੀਂ ਲੋਕਾਂ ਨਾਲ ਉਸ ਬਾਰੇ ਹੀ ਗੱਲਾਂ ਕਰ ਰਹੇ ਸੀ। ਉਹੀ ਆਦਮੀ ਲੋਕਾਂ ਨੂੰ ਬਪਤਿਸਮਾ ਦੇ ਰਿਹਾ ਸੀ ਅਤੇ ਬਹੁਤ ਸਾਰੇ ਲੋਕ ਉਸ ਕੋਲ ਜਾ ਰਹੇ ਸਨ।”"
26 E foram até João e lhe disseram: — Mestre, aquele que estava com o senhor no outro lado do Jordão, do qual o senhor deu testemunho, está batizando, e todos vão até ele.
27 ਯੂਹੰਨਾ ਨੇ ਉੱਤਰ ਦਿੱਤਾ, “ਬੰਦਾ ਉਹੀ ਪ੍ਰਾਪਤ ਕਰ ਸੱਕਦਾ ਹੈ ਜੋ ਉਸ ਨੂੰ ਪਰਮੇਸ਼ੁਰ ਦਿੰਦਾ।"
27 João respondeu: — Ninguém pode receber coisa alguma se não lhe for dada do céu.
28 ਤੁਸੀਂ ਮੈਨੂੰ ਇਹ ਕਹਿੰਦਿਆਂ ਸੁਣਿਆ ਕਿ ‘ਮੈਂ ਮਸੀਹ ਨਹੀਂ ਹਾਂ ਪਰ ਮੈਂ ਪਰਮੇਸ਼ੁਰ ਦੁਆਰਾ ਉਸ ਵਾਸਤੇ ਰਾਹ ਬਨਾਉਣ ਲਈ ਭੇਜਿਆ ਗਿਆ ਸੀ।’"
28 Vocês mesmos são testemunhas de que eu disse: “Eu não sou o Cristo, mas fui enviado como o seu precursor.”
29 ਲਾੜੀ ਕੇਵਲ ਲਾੜੇ ਵਾਸਤੇ ਹੀ ਹੈ। ਲਾੜੇ ਦਾ ਜੋ ਮਿੱਤਰ ਲਾੜੇ ਦਾ ਇੰਤਜ਼ਾਰ ਕਰਦਾ ਹੈ ਅਤੇ ਲਾੜੇ ਦੀਆਂ ਗੱਲਾਂ ਸੁਣਦਾ ਹੈ ਉਹ ਉਦੋਂ ਬਹੁਤ ਖੁਸ਼ ਹੁੰਦਾ ਹੈ ਜਦੋਂ ਉਹ ਲਾੜੇ ਦੀ ਅਵਾਜ਼ ਸੁਣਦਾ ਹੈ। ਇਹ ਖੁਸ਼ੀ ਮੈਨੂੰ ਮਿਲੀ ਹੈ। ਮੈਂ ਹੁਣ ਬਹੁਤ ਹੀ ਪ੍ਰਸੰਨ ਹਾਂ।"
29 O que tem a noiva é o noivo; o amigo do noivo que está presente e o escuta se alegra muito por causa da voz do noivo. Pois essa alegria já se cumpriu em mim.
30 ਉਸ ਨੂੰ ਵੱਧਣਾ ਚਾਹੀਦਾ ਹੈ ਅਤੇ ਮੈਨੂੰ ਘਟਣਾ ਚਾਹੀਦਾ ਹੈ।"
30 Convém que ele cresça e que eu diminua.
31 ਉਹ ਸਵਰਗ ਤੋਂ ਆਉਂਦਾ ਹੈ “ਉਹ ਇੱਕ ਜੋ ਉੱਪਰੋਂ ਆ ਰਿਹਾ ਹੈ ਬਾਕੀ ਸਾਰਿਆਂ ਤੋਂ ਮਹਾਨ ਹੈ। ਉਹ ਜੋ ਇਸ ਧਰਤੀ ਦਾ ਹੈ ਉਹ ਧਰਤੀ ਦਾ ਹੀ ਹੈ। ਉਹ ਵਿਅਕਤੀ ਸਿਰਫ਼ ਉਹੀ ਗੱਲਾਂ ਕਰਦਾ ਹੈ ਜੋ ਧਰਤੀ ਨਾਲ ਸੰਬੰਧਿਤ ਹਨ। ਉਹ ਜਿਹੜਾ ਸਵਰਗ ਤੋਂ ਆਵੇਗਾ ਬਾਕੀ ਸਾਰਿਆਂ ਤੋਂ ਮਹਾਨ ਹੈ।"
31 Quem vem das alturas certamente está acima de todos; quem vem da terra é terreno e fala da terra. Quem veio do céu está acima de todos
32 ਉਹ ਉਨ੍ਹਾਂ ਗੱਲਾਂ ਬਾਰੇ ਦੱਸਦਾ ਹੈ ਜੋ ਉਸ ਨੇ ਦੇਖੀਆਂ ਤੇ ਸੁਣੀਆਂ ਹਨ, ਪਰ ਲੋਕ ਉਸ ਦੇ ਸ਼ਬਦਾਂ ਤੇ ਵਿਸ਼ਵਾਸ ਨਹੀਂ ਕਰਦੇ।"
32 e dá testemunho daquilo que viu e ouviu, mas ninguém aceita o seu testemunho.
33 ਜੋ ਵਿਅਕਤੀ ਉਸ ਦੇ ਸ਼ਬਦਾਂ ਤੇ ਵਿਸ਼ਵਾਸ ਕਰਦਾ, ਸਬੂਤ ਦਿੰਦਾ ਹੈ ਕਿ ਪਰਮੇਸ਼ੁਰ ਸੱਚ ਕਹਿੰਦਾ ਹੈ।"
33 Quem, porém, aceita o testemunho que ele dá certifica que Deus é verdadeiro.
34 ਕਿਉਂਕਿ ਜਿਹੜਾ ਪਰਮੇਸ਼ੁਰ ਦੁਆਰਾ ਘੱਲਿਆ ਗਿਆ ਹੈ ਉਹ ਪਰਮੇਸ਼ੁਰ ਦੇ ਸ਼ਬਦ ਬੋਲਦਾ ਹੈ ਅਤੇ ਪਰਮੇਸ਼ੁਰ ਉਸ ਨੂੰ ਅਸੀਮਿਤ ਆਤਮਾ ਦਿੰਦਾ ਹੈ।"
34 Pois aquele que Deus enviou fala as palavras de Deus, porque Deus não dá o Espírito por medida.
35 ਪਿਤਾ ਪੁੱਤਰ ਨੂੰ ਪਿਆਰ ਕਰਦਾ ਹੈ। ਪਿਤਾ ਨੇ ਪੁੱਤਰ ਨੂੰ ਸਭ ਕਾਸੇ ਉੱਤੇ ਅਧਿਕਾਰ ਦਿੱਤਾ ਹੋਇਆ ਹੈ।"
35 O Pai ama o Filho e entregou todas as coisas nas mãos dele.
36 ਉਹ ਵਿਅਕਤੀ ਜਿਹੜਾ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ ਉਸ ਕੋਲ ਸਦੀਪਕ ਜੀਵਨ ਹੈ। ਪਰ ਉਹ ਜੋ ਪੁੱਤਰ ਨੂੰ ਨਹੀਂ ਮੰਨਦਾ ਉਸ ਕੋਲ ਜੀਵਨ ਨਹੀਂ ਹੋਵੇਗਾ। ਪਰਮੇਸ਼ੁਰ ਦਾ ਕ੍ਰੋਧ ਉਸ ਵਿਅਕਤੀ ਉੱਤੇ ਹੋਵੇਗਾ।”"
36 Por isso, quem crê no Filho tem a vida eterna; quem se mantém rebelde contra o Filho não verá a vida, mas sobre ele permanece a ira de Deus.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar João 3, comparar traduções ou montar um estudo — tudo direto pelo WhatsApp.