João 4
Punjabi Bible (GL_PUNJABI) vs NAA
NAA Nova Almeida Atualizada 2017
1 ਸਾਮਰਿਯਾ ਵਿੱਚ ਇੱਕ ਔਰਤ ਨਾਲ ਯਿਸੂ ਦੀਆਂ ਗੱਲਾਂ ਫ਼ਰੀਸੀਆਂ ਨੂੰ ਇਹ ਪਤਾ ਲੱਗਾ ਕਿ ਯੂਹੰਨਾ ਨਾਲੋਂ ਯਿਸੂ ਦੇ ਵੱਧ ਚੇਲੇ ਬਣ ਰਹੇ ਹਨ ਤੇ ਉਹ ਬਪਤਿਸਮਾ ਵੀ ਲੈ ਰਹੇ ਹਨ।"
1 Quando Jesus soube que os fariseus tinham ouvido dizer que ele fazia e batizava mais discípulos do que João
2 (ਭਾਵੇਂ ਯਿਸੂ ਖੁਦ ਬਪਤਿਸਮਾ ਨਹੀਂ ਦੇ ਰਿਹਾ ਸੀ ਸਗੋਂ ਉਸ ਦੇ ਚੇਲੇ ਲੋਕਾਂ ਨੂੰ ਬਪਤਿਸਮਾ ਦੇ ਰਹੇ ਸਨ। ਯਿਸੂ ਇਹ ਜਾਣਦਾ ਸੀ ਕਿ ਫ਼ਰੀਸੀਆਂ ਨੇ ਉਸ ਬਾਰੇ ਸੁਣ ਲਿਆ ਸੀ।)"
2 — se bem que Jesus mesmo não batizava, e sim os seus discípulos —,
3 ਇਸ ਲਈ ਯਿਸੂ ਨੇ ਯਹੂਦਿਯਾ ਛੱਡ ਦਿੱਤਾ ਅਤੇ ਮੁੜ ਗਲੀਲ ਨੂੰ ਚੱਲਿਆ ਗਿਆ।"
3 deixou a Judeia, retirando-se outra vez para a Galileia.
4 ਗਲੀਲ ਨੂੰ ਜਾਣ ਲੱਗਿਆਂ ਯਿਸੂ ਨੂੰ ਸਾਮਰਿਯਾ ਦੇ ਇਲਾਕੇ ਵਿੱਚੋਂ ਲੰਘਣਾ ਪੈਂਦਾ ਸੀ।"
4 E era-lhe necessário passar pela região da Samaria.
5 ਸਾਮਰਿਯਾ ਵਿੱਚ ਯਿਸੂ ਸੁਖਾਰ ਨਗਰ ਵਿੱਚ ਆਇਆ। ਇਹ ਨਗਰ ਉਸ ਜ਼ਮੀਨ ਦੇ ਨੇੜੇ ਸੀ ਜੋ ਯਾਕੂਬ ਨੇ ਆਪਣੇ ਪੁੱਤਰ ਯੂਸੁਫ਼ ਨੂੰ ਦਿੱਤੀ ਸੀ।"
5 Assim, Jesus chegou a uma cidade samaritana, chamada Sicar, perto das terras que Jacó tinha dado a seu filho José.
6 ਯਾਕੂਬ ਦਾ ਖੂਹ ਉੱਥੇ ਸੀ। ਯਿਸੂ ਆਪਣੀ ਲੰਮੀ ਯਾਤਰਾ ਤੋਂ ਥੱਕ ਚੁੱਕਾ ਸੀ। ਇਸ ਲਈ ਉਹ ਖੂਹ ਕੋਲ ਬੈਠ ਗਿਆ। ਲਗਭਗ ਦੁਪਿਹਰ ਦਾ ਸਮਾਂ ਸੀ।"
6 Ali ficava o poço de Jacó. Cansado da viagem, Jesus sentou-se junto ao poço. Era por volta do meio-dia.
7 ਇੱਕ ਸਾਮਰੀ ਔਰਤ ਖੂਹ ਤੇ ਪਾਣੀ ਭਰਨ ਲਈ ਆਈ। ਯਿਸੂ ਨੇ ਉਸ ਔਰਤ ਨੂੰ ਆਖਿਆ, “ਮੈਨੂੰ ਥੋੜਾ ਪਾਣੀ ਪੀਣ ਲਈ ਦੇ।”"
7 Nisso veio uma mulher samaritana tirar água. Jesus lhe disse:
8 ਇਹ ਗੱਲ ਉਦੋਂ ਵਾਪਰੀ ਜਦੋਂ ਯਿਸੂ ਦੇ ਚੇਲੇ ਨਗਰ ਅੰਦਰ ਕੁਝ ਭੋਜਨ ਖਰੀਦਣ ਗਏ ਹੋਏ ਸਨ।"
8 Pois os seus discípulos tinham ido à cidade comprar alimentos.
9 ਉਸ ਸਾਮਰੀ ਔਰਤ ਨੇ ਆਖਿਆ, “ਮੈਂ ਵਿਸਮਤ ਹਾਂ ਕਿ ਤੁਸੀਂ ਮੈਥੋਂ ਪੀਣ ਲਈ ਪਾਣੀ ਮੰਗ ਰਹੇ ਹੋ। ਤੁਸੀਂ ਇੱਕ ਯਹੂਦੀ ਹੋ ਅਤੇ ਮੈਂ ਇੱਕ ਸਾਮਰੀ।” ਯਹੂਦੀਆਂ ਦੀ ਸਾਮਰਿਯਾ ਨਾਲ ਕੋਈ ਮਿੱਤਰਤਾ ਨਹੀਂ ਹੈ।"
9 Então a mulher samaritana perguntou a Jesus: — Como, sendo o senhor um judeu, pede água a mim, que sou mulher samaritana? Ela disse isso porque os judeus não se dão com os samaritanos.
10 ਯਿਸੂ ਨੇ ਆਖਿਆ, “ਤੂੰ ਨਹੀਂ ਜਾਣਦੀ ਪਰਮੇਸ਼ੁਰ ਕੀ ਦਿੰਦਾ ਹੈ। ਤੇ ਇਹ ਵੀ ਨਹੀਂ ਜਾਣਦੀ ਕਿ ਮੈਂ ਜਿਸਨੇ ਪਾਣੀ ਮੰਗਿਆ ਹੈ, ਕੌਣ ਹਾਂ। ਜੇ ਤੂੰ ਜਾਣਦੀ ਹੁੰਦੀ ਤੂੰ ਮੈਨੂੰ ਪੁੱਛਿਆ ਹੁੰਦਾ ਅਤੇ ਮੈਂ ਤੈਨੂੰ ਅਮ੍ਰਿਤ ਜਲ ਦਿੱਤਾ ਹੁੰਦਾ।”"
10 Jesus respondeu:
11 ਉਸ ਔਰਤ ਨੇ ਆਖਿਆ, “ਸ਼੍ਰੀ ਮਾਨ ਜੀ, ਤੁਸੀਂ ਇਹ ਅਮ੍ਰਿਤ ਜਲ ਕਿਵੇਂ ਪ੍ਰਾਪਤ ਕਰੋਂਗੇ? ਖੂਹ ਬਹੁਤ ਡੂੰਘਾ ਹੈ ਅਤੇ ਤੁਹਾਡੇ ਕੋਲ ਪਾਣੀ ਲਈ ਕੋਈ ਭਾਂਡਾ ਵੀ ਨਹੀਂ ਹੈ।"
11 Ao que a mulher respondeu: — O senhor não tem balde e o poço é fundo. De onde vai conseguir essa água viva?
12 ਕੀ ਤੁਸੀਂ ਸਾਡੇ ਪੂਰਵਜ ਯਾਕੂਬ ਨਾਲੋਂ ਵੀ ਵੱਧ ਮਹਾਨ ਹੋ। ਯਾਕੂਬ ਨੇ ਸਾਨੂੰ ਇਹ ਖੂਹ ਦਿੱਤਾ ਹੈ। ਉਸ ਨੇ ਇਸਦਾ ਪਾਣੀ ਪੀਤਾ ਸੀ ਅਤੇ ਉਸ ਦੇ ਪੁੱਤਰਾਂ ਤੇ ਜਾਨਵਰਾਂ ਨੇ ਵੀ ਇਸੇ ਖੂਹ ਤੋਂ ਪਾਣੀ ਪੀਤਾ।”"
12 Por acaso o senhor é maior do que Jacó, o nosso pai, que nos deu o poço, do qual ele mesmo bebeu, assim como os seus filhos e o seu gado?
13 ਯਿਸੂ ਨੇ ਜਵਾਬ ਦਿੱਤਾ, “ਕੋਈ ਵੀ ਵਿਅਕਤੀ ਜੋ ਇਸ ਖੂਹ ਤੋਂ ਪਾਣੀ ਪੀਂਦਾ ਫ਼ੇਰ ਪਿਆਸਾ ਹੋ ਜਾਵੇਗਾ।"
13 Jesus respondeu:
14 ਪਰ ਜੋ ਕੋਈ ਵੀ ਉਹ ਪਾਣੀ ਪੀਵੇਗਾ ਜੋ ਮੈਂ ਉਸ ਨੂੰ ਦੇਣ ਵਾਲਾ ਹਾਂ, ਉਹ ਫ਼ੇਰ ਕਦੀ ਵੀ ਪਿਆਸਾ ਨਹੀਂ ਹੋਵੇਗਾ। ਇਸਦੀ ਜਗ੍ਹਾ ਉਹ ਪਾਣੀ ਜੋ ਮੈਂ ਉਸ ਨੂੰ ਦਿੰਦਾ ਹਾਂ ਉਸ ਦੇ ਅੰਦਰ ਪਾਣੀ ਦਾ ਚਸ਼ਮਾ ਬਣ ਜਾਵੇਗਾ ਅਤੇ ਉਸ ਨੂੰ ਸਦੀਪਕ ਜੀਵਨ ਦੇਵੇਗਾ।”"
14 mas aquele que beber da água que eu lhe der nunca mais terá sede. Pelo contrário, a água que eu lhe der será nele uma fonte a jorrar para a vida eterna.
15 ਉਸ ਔਰਤ ਨੇ ਯਿਸੂ ਨੂੰ ਆਖਿਆ, “ਸ਼੍ਰੀ ਮਾਨ ਜੀ, ਮੈਨੂੰ ਉਹ ਪਾਣੀ ਦਿਓ। ਫ਼ਿਰ ਮੈਂ ਵੀ ਪਿਆਸੀ ਨਹੀਂ ਰਹਾਂਗੀ ਅਤੇ ਮੈਨੂੰ ਇਸ ਖੂਹ ਤੇ ਪਾਣੀ ਭਰਨ ਲਈ ਫ਼ੇਰ ਆਉਣ ਦੀ ਕੋਈ ਜ਼ਰੂਰਤ ਨਹੀਂ ਹੋਵੇਗੀ।”"
15 A mulher lhe disse: — Senhor, quero que me dê essa água para que eu não mais tenha sede, nem precise vir aqui buscá-la.
16 ਯਿਸੂ ਨੇ ਉਸ ਨੂੰ ਆਖਿਆ, “ਜਾਹ ਆਪਣੇ ਪਤੀ ਨੂੰ ਇੱਥੇ ਸੱਦ ਲਿਆ।”"
16 Jesus disse:
17 ਉਸ ਔਰਤ ਨੇ ਉੱਤਰ ਦਿੱਤਾ, “ਮੇਰਾ ਪਤੀ ਨਹੀਂ ਹੈ।” ਯਿਸੂ ਨੇ ਉਸ ਨੂੰ ਆਖਿਆ, “ਤੂੰ ਸੱਚ ਆਖਿਆ ਜਦੋਂ ਤੂੰ ਕਿਹਾ ਤੇਰਾ ਪਤੀ ਨਹੀਂ ਹੈ।"
17 Ao que a mulher respondeu: — Não tenho marido. Então Jesus disse:
18 ਅਸਲ ਵਿੱਚ ਤੇਰੇ ਪੰਜ ਪਤੀ ਸਨ ਅਤੇ ਤੂੰ ਜਿਸ ਆਦਮੀ ਨਾਲ ਹੁਣ ਰਹਿੰਦੀ ਏਂ ਉਹ ਤੇਰਾ ਪਤੀ ਨਹੀਂ ਹੈ। ਤੂੰ ਮੈਨੂੰ ਸੱਚ ਆਖਿਆ ਹੈ।”"
18 Porque já teve cinco, e esse que agora tem não é seu marido. O que você disse é verdade.
19 ਉਸ ਔਰਤ ਨੇ ਕਿਹਾ, “ਸ਼੍ਰੀ ਮਾਨ ਜੀ, ਮੈਨੂੰ ਲੱਗਦਾ ਹੈ ਕਿ ਤੁਸੀਂ ਇੱਕ ਨਬੀ ਹੋ।"
19 A mulher então lhe disse: — Agora eu sei que o senhor é um profeta!
20 ਸਾਡੇ ਪਿਉ-ਦਾਦੇ ਇਸ ਪਰਬਤ ਤੇ ਉਪਾਸਨਾ ਕਰਦੇ ਸਨ, ਪਰ ਤੁਸੀਂ ਯਹੂਦੀ ਇਹ ਆਖਦੇ ਹੋ ਕਿ ਯਰੂਸ਼ਲਮ ਹੀ ਉਹ ਥਾਂ ਹੈ ਜਿੱਥੇ ਲੋਕਾਂ ਨੂੰ ਉਪਾਸਨਾ ਕਰਨੀ ਚਾਹੀਦੀ ਹੈ।”"
20 Nossos pais adoravam neste monte, mas vocês dizem que em Jerusalém é o lugar onde se deve adorar.
21 ਯਿਸੂ ਨੇ ਆਖਿਆ, “ਔਰਤ, ਮੇਰੇ ਤੇ ਵਿਸ਼ਵਾਸ ਕਰ! ਵਕਤ ਆ ਰਿਹਾ ਹੈ ਜਦੋਂ ਯਰੂਸ਼ਲਮ ਆਉਣ ਦੀ ਜਾਂ ਪਿਤਾ ਦੀ ਉਪਾਸਨਾ ਕਰਨ ਲਈ ਇਸ ਪਰਬਤ ਤੇ ਜਾਣ ਦੀ ਜ਼ਰੂਰਤ ਨਹੀਂ ਹੋਵੇਗੀ।"
21 Jesus respondeu:
22 ਤੁਸੀਂ ਸਾਮਰੀ ਲੋਕ ਉਸਦੀ ਉਪਾਸਨਾ ਕਰਦੇ ਹੋ ਜੋ ਤੁਸੀਂ ਖੁਦ ਨਹੀਂ ਜਾਣਦੇ। ਅਸੀਂ ਯਹੂਦੀ ਜਾਣਦੇ ਹਾਂ ਅਸੀਂ ਕੀ ਉਪਾਸਨਾ ਕਰਦੇ ਹਾਂ ਕਿਉਂ ਕਿ ਮੁਕਤੀ ਯਹੂਦੀਆਂ ਤੋਂ ਆਉਂਦੀ ਹੈ।"
22 Vocês adoram o que não conhecem; nós adoramos o que conhecemos, porque a salvação vem dos judeus.
23 ਉਹ ਸਮਾਂ ਆ ਰਿਹਾ ਹੈ ਜਦੋਂ ਸੱਚੇ ਉਪਾਸੱਕ ਆਤਮਾ ਅਤੇ ਸੱਚਾਈ ਨਾਲ ਪਿਤਾ ਦੀ ਉਪਾਸਨਾ ਕਰਨਗੇ। ਉਹ ਸਮਾਂ ਆਣ ਪੁੱਜਾ ਹੈ। ਪਰਮੇਸ਼ੁਰ ਅਜਿਹੇ ਉਪਾਸੱਕਾਂ ਨੂੰ ਲੱਭ ਰਿਹਾ ਹੈ।"
23 Mas vem a hora — e já chegou — em que os verdadeiros adoradores adorarão o Pai em espírito e em verdade. Porque são esses que o Pai procura para seus adoradores.
24 ਪਰਮੇਸ਼ੁਰ ਆਤਮਾ ਹੈ। ਇਸ ਲਈ ਜੋ ਲੋਕ ਪਰਮੇਸ਼ੁਰ ਦੀ ਉਪਾਸਨਾ ਕਰਦੇ ਹਨ ਉਨ੍ਹਾਂ ਨੂੰ ਉਸਦੀ ਆਤਮਾ ਅਤੇ ਸਚਿਆਈ ਨਾਲ ਉਪਾਸਨਾ ਕਰਨੀ ਚਾਹੀਦੀ ਹੈ।”"
24 Deus é Espírito, e é necessário que os seus adoradores o adorem em espírito e em verdade.
25 ਉਸ ਔਰਤ ਨੇ ਆਖਿਆ, “ਮੈਂ ਜਾਣਦੀ ਹਾਂ ਕਿ ਮਸੀਹਾ ਅਖਵਾਉਣ ਵਾਲਾ ਮਸੀਹ ਆ ਰਿਹਾ ਹੈ। ਜਦੋਂ ਉਹ ਆਵੇਗਾ, ਉਹ ਸਾਨੂੰ ਸਭ ਕਾਸੇ ਦੀ ਵਿਆਖਿਆ ਕਰੇਗਾ।”"
25 A mulher respondeu: — Eu sei que virá o Messias, chamado Cristo. Quando ele vier, nos anunciará todas as coisas.
26 ਤਾਂ ਯਿਸੂ ਨੇ ਆਖਿਆ, “ਮੈਂ, ਜੋ ਤੇਰੇ ਨਾਲ ਗੱਲ ਕਰ ਰਿਹਾ ਹਾਂ, ਮਸੀਹਾ ਹੀ ਹਾਂ।”"
26 Então Jesus disse:
27 ਐਨ ਉਸ ਸਮੇਂ ਯਿਸੂ ਦੇ ਚੇਲੇ ਨਗਰ ਤੋਂ ਪਰਤ ਆਏ ਉਹ ਹੈਰਾਨ ਹੋ ਗਏ ਕਿ ਯਿਸੂ ਇੱਕ ਔਰਤ ਨਾਲ ਗੱਲ ਕਰ ਰਿਹਾ ਸੀ। ਪਰ ਕਿਸੇ ਨੇ ਵੀ ਇਹ ਨਾ ਪੁੱਛਿਆ, “ਤੂੰ ਕੀ ਚਾਹੁੰਦਾ ਹੈ?” “ਤੂੰ ਉਸ ਔਰਤ ਨਾਲ ਕਿਉਂ ਗੱਲ ਕਰ ਰਿਹਾ ਹੈਂ?”"
27 Naquele momento, chegaram os discípulos de Jesus e se admiraram ao vê-lo falando com uma mulher. Mas nenhum deles perguntou: “O que você está querendo?” Ou: “Por que o senhor está falando com ela?”
28 ਉਹ ਔਰਤ ਆਪਣਾ ਘੜਾ ਉੱਥੇ ਛੱਡ ਕੇ ਨਗਰ ਨੂੰ ਪਰਤ ਗਈ ਅਤੇ ਲੋਕਾਂ ਨੂੰ ਆਖਿਆ।"
28 Quanto à mulher, deixou o seu cântaro, foi à cidade e disse ao povo:
29 “ਇੱਕ ਆਦਮੀ ਨੇ ਮੈਨੂੰ ਉਹ ਕੁਝ ਦੱਸਿਆ, ਜੋ ਕੁਝ ਹੁਣ ਤੱਕ ਮੈਂ ਕੀਤਾ ਹੈ। ਆਓ, ਉਸ ਦੇ ਦਰਸ਼ਨ ਕਰੋ। ਕੀ ਉਹ ਸੰਭਾਵਿਤ ਹੀ ਮਸੀਹਾ ਹੋ ਸੱਕਦਾ?”"
29 — Venham comigo e vejam um homem que me disse tudo o que eu já fiz. Não seria ele, por acaso, o Cristo?
30 ਲੋਕਾਂ ਨੇ ਪਿੰਡ ਛੱਡ ਦਿੱਤਾ ਅਤੇ ਯਿਸੂ ਨੂੰ ਵੇਖਣ ਗਏ।"
30 Então saíram da cidade e foram até onde Jesus estava.
31 ਇੰਨੇ ਸਮੇਂ ਵਿੱਚ ਯਿਸੂ ਦੇ ਚੇਲੇ ਉਨ੍ਹਾਂ ਨੂੰ ਬੇਨਤੀ ਕਰ ਰਹੇ ਸਨ, “ਗੁਰੂ, ਭੋਜਨ ਖਾ ਲਓ।”"
31 Enquanto isso, os discípulos pediam a Jesus, dizendo: — Mestre, coma!
32 ਪਰ ਯਿਸੂ ਨੇ ਆਖਿਆ, “ਮੇਰੇ ਕੋਲ ਖਾਣ ਲਈ ਉਹ ਭੋਜਨ ਹੈ ਅਤੇ ਤੁਹਾਨੂੰ ਇਸ ਬਾਰੇ ਕੁਝ ਨਹੀਂ ਪਤਾ।”"
32 Mas ele lhes disse:
33 ਤਾਂ ਚੇਲਿਆਂ ਨੇ ਆਪਸ ਵਿੱਚ ਪੁੱਛਿਆ, “ਸ਼ਾਇਦ ਉਸ ਲਈ ਕਿਸੇ ਨੇ ਭੋਜਨ ਲਿਆਂਦਾ ਹੋਵੇਗਾ?”"
33 Então os discípulos começaram a dizer entre si: — Será que alguém lhe trouxe algo para comer?
34 ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੇਰਾ ਭੋਜਨ ਪਰਮੇਸ਼ੁਰ ਦੀ ਇੱਛਾ ਅਨੁਸਾਰ ਕਰਨਾ ਹੈ ਜਿਸਨੇ ਮੈਨੂੰ ਭੇਜਿਆ ਹੈ। ਜੋ ਕਾਰਜ ਉਸ ਨੇ ਮੈਨੂੰ ਕਰਨ ਲਈ ਦਿੱਤਾ, ਉਸ ਨੂੰ ਸੰਪੂਰਨ ਕਰਨਾ ਹੀ ਮੇਰਾ ਭੋਜਨ ਹੈ।"
34 Jesus lhes declarou:
35 ਜਦੋਂ ਤੁਸੀਂ ਕੁਝ ਬੀਜਦੇ ਹੋ, ਤੁਸੀਂ ਹਮੇਸ਼ਾ ਇਹ ਕਹਿੰਦੇ ਹੋ, ‘ਸਾਨੂੰ ਫ਼ਸਲ ਵੱਢਣ ਲਈ ਅਜੇ ਹੋਰ ਚਾਰ ਮਹੀਨੇ ਉਡੀਕਣਾ ਪਵੇਗਾ।’ ਪਰ ਮੈਂ ਤੁਹਾਨੂੰ ਦੱਸਦਾ ਹਾਂ ਆਪਣੀਆਂ ਅੱਖਾਂ ਖੋਲੋ ਅਤੇ ਲੋਕਾਂ ਨੂੰ ਵੇਖੋ, ਉਹ ਪੈਲੀਆਂ ਵਾਂਗ ਹਨ ਜੋ ਵਾਢੀ ਲਈ ਤਿਆਰ ਹਨ।"
35 Vocês não dizem que ainda faltam quatro meses até a colheita? Eu, porém, lhes digo: Levantem os olhos e vejam os campos, pois estão maduros para a colheita.
36 ਜੋ ਵਿਅਕਤੀ ਫ਼ਸਲ ਵੱਢਦਾ ਉਹ ਆਪਣੀ ਮਜਦੂਰੀ ਪਾਉਂਦਾ ਅਤੇ ਸਦੀਪਕ ਜੀਵਨ ਲਈ ਫ਼ਸਲ ਇਕੱਠੀ ਕਰਦਾ ਹੈ। ਇਸ ਲਈ ਉਹ ਵੀ ਪ੍ਰਸੰਨ ਹੈ ਜੋ ਫ਼ਸਲ ਬੀਜਦਾ ਹੈ ਤੇ ਉਹ ਵੀ ਜੋ ਫ਼ਸਲ ਦੀ ਵਾਢੀ ਕਰਦਾ ਹੈ।"
36 Quem colhe recebe desde já a recompensa e ajunta o seu fruto para a vida eterna, para que se alegrem ao mesmo tempo o que semeia e o que colhe.
37 ਇਹ ਕਹਾਵਤ ਨਿਸ਼ਚਿਤ ਸੱਚੀ ਹੈ, ਇੱਕ ਬੀਜਦਾ ਹੈ, ‘ਪਰ ਦੂਜਾ ਆਦਮੀ ਫਸਲ ਦੀ ਵਾਢੀ ਕਰਦਾ ਹੈ।’"
37 Pois, no caso, é verdadeiro o ditado: “Um é o que semeia, outro é o que colhe.”
38 ਮੈਂ ਤੁਹਾਨੂੰ ਇਸ ਫ਼ਸਲ ਦਾ ਫ਼ਲ ਪ੍ਰਾਪਤ ਕਰਨ ਲਈ ਭੇਜਿਆ, ਜਿਸ ਲਈ ਤੁਸੀਂ ਕੰਮ ਨਹੀਂ ਕੀਤਾ, ਹੋਰਾਂ ਲੋਕਾਂ ਨੇ ਇਸ ਲਈ ਕੰਮ ਕੀਤਾ ਅਤੇ ਤੁਸੀਂ ਉਨ੍ਹਾਂ ਦੀ ਮਿਹਨਤ ਦਾ ਹੀ ਲਾਭ ਕਰ ਰਹੇ ਹੋ।”"
38 Eu os enviei a colher o que vocês não semearam; outros trabalharam, e vocês aproveitaram o trabalho deles.
39 ਉਸ ਸ਼ਹਿਰ ਦੇ ਕਈ ਲੋਕਾਂ ਨੇ ਯਿਸੂ ਵਿੱਚ ਵਿਸ਼ਵਾਸ ਕੀਤਾ। ਕਿਉਂਕਿ ਔਰਤ ਨੇ ਇਹ ਗਵਾਹੀ ਦਿੱਤੀ, “ਉਸਨੇ ਮੈਨੂੰ ਉਹ ਸਭ ਕੁਝ ਦੱਸਿਆ ਜੋ ਮੈਂ ਕੀਤਾ ਹੈ।”"
39 Muitos samaritanos daquela cidade creram em Jesus, por causa do testemunho da mulher, que tinha dito: “Ele me disse tudo o que eu já fiz.”
40 ਇਸ ਲਈ ਇਹ ਲੋਕ ਯਿਸੂ ਕੋਲ ਆਏ ਉਨ੍ਹਾਂ ਨੇ ਉਸ ਨੂੰ ਉਨ੍ਹਾਂ ਦੇ ਨਾਲ ਠਹਿਰਣ ਲਈ ਬੇਨਤੀ ਕੀਤੀ। ਇਸ ਲਈ ਯਿਸੂ ਉੱਥੇ ਦੋ ਦਿਨ ਠਹਿਰਿਆ।"
40 Quando, pois, os samaritanos foram até Jesus, pediram-lhe que permanecesse com eles; e Jesus ficou ali dois dias.
41 ਉਸ ਦੇ ਸ਼ਬਦਾਂ ਕਾਰਣ ਹੋਰ ਵੱਧੇਰੇ ਲੋਕਾਂ ਨੇ ਵਿਸ਼ਵਾਸ ਕੀਤਾ।"
41 Muitos outros creram nele, por causa da palavra de Jesus.
42 ਉਨ੍ਹਾਂ ਲੋਕਾਂ ਨੇ ਉਸ ਔਰਤ ਨੂੰ ਆਖਿਆ, “ਅਸੀਂ ਯਿਸੂ ਵਿੱਚ ਤੇਰੇ ਸ਼ਬਦਾਂ ਕਾਰਣ ਵਿਸ਼ਵਾਸ ਨਹੀਂ ਕਰਦੇ, ਸਗੋਂ ਇਸ ਲਈ ਕਿਉਂ ਜੋ ਅਸੀਂ ਖੁਦ ਉਸ ਦੇ ਸ਼ਬਦ ਸੁਣੇ ਹਨ। ਹੁਣ ਅਸੀਂ ਜਾਣ ਗਏ ਹਾਂ ਕਿ ਉਹ ਸੱਚ ਮੁੱਚ ਦੁਨੀਆਂ ਦਾ ਮੁਕਤੀਦਾਤਾ ਹੈ।”"
42 E diziam à mulher: — Agora não é mais por causa do que você falou que nós cremos, mas porque nós mesmos ouvimos, e sabemos que este é verdadeiramente o Salvador do mundo.
43 ਯਿਸੂ ਨੇ ਇੱਕ ਅਧਿਕਾਰੀ ਦੇ ਪੁੱਤਰ ਨੂੰ ਰਾਜੀ ਕੀਤਾ ਉਨ੍ਹਾਂ ਦੋ ਦਿਨਾਂ ਬਾਦ, ਯਿਸੂ ਉੱਥੋਂ ਵਿਦਾ ਹੋਕੇ ਗਲੀਲ ਨੂੰ ਚੱਲਿਆ ਗਿਆ।"
43 Passados dois dias, Jesus saiu dali e foi para a Galileia.
44 (ਪਹਿਲਾਂ ਯਿਸੂ ਇਹ ਕਹਿ ਚੁੱਕਿਆ ਸੀ ਕਿ ਨਬੀ ਦਾ ਉਸ ਦੇ ਆਪਣੇ ਦੇਸ਼ ਵਿੱਚ ਸਤਿਕਾਰ ਨਹੀਂ ਹੁੰਦਾ।)"
44 Porque o próprio Jesus testemunhou que um profeta não tem honra na sua própria terra.
45 ਜਦੋਂ ਯਿਸੂ ਗਲੀਲ ਪਹੁੰਚਿਆ ਤਾਂ ਲੋਕਾਂ ਨੇ ਉਸਦਾ ਸਵਾਗਤ ਕੀਤਾ। ਕਿਉਂਕਿ ਇਹ ਲੋਕ ਉਹ ਸਾਰੀਆਂ ਗੱਲਾਂ ਦੇਖ ਚੁੱਕੇ ਸਨ ਜੋ ਯਿਸੂ ਨੇ ਯਰੂਸ਼ਲਮ ਵਿੱਚ ਪਸਾਹ ਦੇ ਤਿਉਹਾਰ ਤੇ ਕੀਤੀਆਂ ਸਨ। ਕਿਉਂਕਿ ਇਹ ਲੋਕ ਵੀ ਉਸ ਤਿਉਹਾਰ ਤੇ ਗਏ ਹੋਏ ਸਨ।"
45 Assim, quando chegou à Galileia, os galileus o receberam, porque viram todas as coisas que Jesus tinha feito em Jerusalém, por ocasião da festa, à qual eles também tinham comparecido.
46 ਇੱਕ ਵਾਰ ਫ਼ੇਰ ਯਿਸੂ ਗਲੀਲ ਵਿੱਚ ਕਾਨਾ ਨੂੰ ਗਿਆ। ਕਾਨਾ ਉਹ ਥਾਂ ਹੈ ਜਿੱਥੇ ਯਿਸੂ ਨੇ ਪਾਣੀ ਨੂੰ ਮੈਅ ਵਿੱਚ ਤਬਦੀਲ ਕੀਤਾ ਸੀ। ਬਾਦਸ਼ਾਹ ਦਾ ਇੱਕ ਮਹੱਤਵਪੂਰਣ ਅਧਿਕਾਰੀ ਕਫ਼ਰਨਾਹੂਮ ਵਿੱਚ ਰਹਿੰਦਾ ਸੀ। ਉਸਦਾ ਪੁੱਤਰ ਬਿਮਾਰ ਸੀ।"
46 Jesus foi outra vez a Caná da Galileia, onde tinha transformado água em vinho. E havia ali um oficial do rei, cujo filho estava doente em Cafarnaum.
47 ਉਸ ਨੇ ਸੁਣਿਆ ਕਿ ਯਿਸੂ ਯਹੂਦਿਯਾ ਤੋਂ ਆਇਆ ਹੈ ਅਤੇ ਹੁਣ ਗਲੀਲ ਵਿੱਚ ਸੀ। ਤਾਂ ਉਹ ਆਦਮੀ ਕਾਨਾ ਵਿੱਚ ਯਿਸੂ ਕੋਲ ਗਿਆ ਅਤੇ ਉਸ ਨੇ ਯਿਸੂ ਨੂੰ ਕਫ਼ਰਨਾਹੂਮ ਵਿੱਚ ਦਰਸ਼ਨ ਦੇਣ ਅਤੇ ਉਸ ਦੇ ਪੁੱਤਰ ਨੂੰ ਤੰਦਰੁਸਤ ਕਰਨ ਦੀ ਬੇਨਤੀ ਕੀਤੀ। ਉਸਦਾ ਪੁੱਤਰ ਮਰਨ ਲਾਗੇ ਸੀ।"
47 Quando ouviu dizer que Jesus tinha vindo da Judeia para a Galileia, foi até ele e pediu-lhe que fosse curar o seu filho, que estava morrendo.
48 ਯਿਸੂ ਨੇ ਉਸ ਨੂੰ ਆਖਿਆ, “ਜਦੋਂ ਤੱਕ ਤੁਸੀਂ ਕਰਿਸ਼ਮੇ ਅਤੇ ਅਚੰਭੇ ਨਹੀਂ ਵੇਖੋਂਗੇ ਤੁਸੀਂ ਮੇਰੇ ਵਿੱਚ ਵਿਸ਼ਵਾਸ ਨਹੀਂ ਕਰੋਂਗੇ।”"
48 Então Jesus lhe disse:
49 ਬਾਦਸ਼ਾਹ ਦੇ ਅਧਿਕਾਰੀ ਨੇ ਆਖਿਆ, “ਸ਼੍ਰੀਮਾਨ ਜੀ, ਮੇਰੇ ਪੁੱਤਰ ਦੇ ਮਰਨ ਤੋਂ ਪਹਿਲਾਂ ਮੇਰੇ ਘਰ ਚਰਨ ਪਾਓ।”"
49 O oficial pediu mais uma vez: — Senhor, venha, antes que o meu filho morra!
50 ਯਿਸੂ ਨੇ ਉੱਤਰ ਦਿੱਤਾ, “ਜਾ, ਤੇਰਾ ਪੁੱਤਰ ਜੀਵੇਗਾ।” ਉਸ ਆਦਮੀ ਨੇ ਯਿਸੂ ਦੇ ਸ਼ਬਦਾਂ ਵਿੱਚ ਵਿਸ਼ਵਾਸ ਕੀਤਾ ਅਤੇ ਘਰ ਚੱਲਾ ਗਿਆ।"
50 Jesus respondeu: O homem creu na palavra de Jesus e partiu.
51 ਜਦੋਂ ਉਹ ਘਰ ਜਾ ਰਿਹਾ ਸੀ ਤਾਂ ਰਾਹ ਵਿੱਚ ਉਸ ਦੇ ਨੌਕਰ ਉਸ ਨੂੰ ਮਿਲੇ। ਅਤੇ ਉਨ੍ਹਾਂ ਨੇ ਉਸ ਨੂੰ ਆਖਿਆ, “ਤੇਰਾ ਪੁੱਤਰ ਚੰਗਾ ਹੋ ਗਿਆ ਹੈ।”"
51 Quando já estava a caminho, os seus servos vieram ao encontro dele, anunciando-lhe que o seu filho estava vivo.
52 ਉਸ ਆਦਮੀ ਨੇ ਪੁੱਛਿਆ, “ਮੇਰਾ ਪੁੱਤਰ ਕਿਸ ਵਕਤ ਠੀਕ ਹੋਣਾ ਸ਼ੁਰੂ ਹੋਇਆ ਸੀ?” ਨੌਕਰ ਨੇ ਜਵਾਬ ਦਿੱਤਾ, “ਇਹ ਕੱਲ ਇੱਕ ਵਜੇ ਦੇ ਆਸ-ਪਾਸ ਦਾ ਸਮਾਂ ਸੀ, ਜਦੋਂ ਉਸਦਾ ਬੁਖਾਰ ਲੱਥ ਗਿਆ।”"
52 Então perguntou a que horas o seu filho havia se sentido melhor. Informaram: — Ontem, à uma hora da tarde a febre o deixou.
53 ਉਸ ਆਦਮੀ ਨੂੰ ਪਤਾ ਸੀ ਕਿ ਐਨ ਇੱਕ ਵਜੇ ਦਾ ਹੀ ਸਮਾਂ ਸੀ ਜਦੋਂ ਯਿਸੂ ਨੇ ਆਖਿਆ ਸੀ, “ਤੇਰਾ ਪੁੱਤਰ ਜੀਵੇਗਾ।” ਇਉਂ ਉਹ ਅਤੇ ਉਸ ਦੇ ਘਰ ਵਿੱਚ ਰਹਿੰਦੇ ਸਭ ਲੋਕਾਂ ਨੇ ਯਿਸੂ ਵਿੱਚ ਵਿਸ਼ਵਾਸ ਕੀਤਾ।"
53 Com isso, o pai reconheceu que aquela era precisamente a hora em que Jesus tinha dito a ele: “O seu filho vai viver.” E ele e toda a sua casa creram.
54 ਇਹ ਦੂਜਾ ਕਰਿਸ਼ਮਾ ਸੀ ਜੋ ਯਿਸੂ ਨੇ ਯਹੂਦਿਯਾ ਤੋਂ ਗਲੀਲ ਆਉਣ ਤੋਂ ਬਾਦ ਕੀਤਾ ਸੀ।"
54 Este foi o segundo sinal que Jesus fez, depois de ir da Judeia para a Galileia.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar João 4, comparar traduções ou montar um estudo — tudo direto pelo WhatsApp.