João 6

Punjabi Bible (GL_PUNJABI) vs NTLH

Sair da comparação
NTLH Nova Tradução na Linguagem de Hoje 2000
1 ਯਿਸੂ ਪੰਜ ਹਜ਼ਾਰ ਤੋਂ ਵੱਧ ਲੋਕਾਂ ਨੂੰ ਭੋਜਨ ਦਿੰਦਾ ਇਸ ਤੋਂ ਬਾਦ ਯਿਸੂ ਗਲੀਲ ਝੀਲ ਅਰਥਾਤ ਤਿਬਿਰਿਯਾਸ ਝੀਲ ਦੇ ਦੂਜੇ ਪਾਸੇ ਚੱਲਿਆ ਗਿਆ।"
1 Depois disso, Jesus atravessou o lago da Galileia, que também é chamado de Tiberíades.
2 ਬਹੁਤ ਸਾਰੇ ਲੋਕ ਉਸ ਦੇ ਨਾਲ ਗਏ। ਉਹ ਇਸ ਲਈ ਗਏ ਕਿਉਂਕਿ ਉਨ੍ਹਾਂ ਨੇ ਯਿਸੂ ਦੇ ਚੰਗਾ ਕਰਨ ਦੇ ਕਰਿਸ਼ਮੇ ਵੇਖੇ ਸਨ।"
2 Uma grande multidão o seguia porque eles tinham visto os milagres que Jesus tinha feito, curando os doentes.
3 ਯਿਸੂ ਪਹਾੜੀ ਉੱਤੇ ਗਿਆ ਅਤੇ ਉੱਥੇ ਆਪਣੇ ਚੇਲਿਆਂ ਨਾਲ ਬੈਠ ਗਿਆ।"
3 Ele subiu um monte e sentou-se ali com os seus discípulos.
4 ਯਹੂਦੀਆਂ ਦੇ ਪਸਾਹ ਦੇ ਤਿਉਹਾਰ ਦਾ ਸਮਾਂ ਨੇੜੇ ਆ ਰਿਹਾ ਸੀ।"
4 A Páscoa , a festa principal dos judeus, estava perto.
5 ਯਿਸੂ ਨੇ ਉੱਪਰ ਵੇਖਿਆ, ਅਤੇ ਬਹੁਤ ਸਾਰੇ ਲੋਕਾਂ ਨੂੰ ਉਨ੍ਹਾਂ ਵੱਲ ਆਉਂਦਿਆਂ ਵੇਖਿਆ। ਯਿਸੂ ਨੇ ਫਿਲਿਪੁੱਸ ਨੂੰ ਆਖਿਆ, “ਅਸੀਂ ਕਿੱਥੋਂ ਉਚਿਤ ਰੋਟੀ ਖਰੀਦ ਸੱਕਦੇ ਹਾਂ ਤਾਂ ਜੋ ਉਹ ਸਾਰੇ ਖਾ ਸੱਕਦੇ ਹਨ।”"
5 Jesus olhou em volta de si e viu que uma grande multidão estava chegando perto dele. Então disse a Filipe:
6 ਯਿਸੂ ਨੇ ਇਹ ਪ੍ਰਸ਼ਨ ਫਿਲਿਪੁੱਸ ਨੂੰ ਪਰੱਖਣ ਵਾਸਤੇ ਹੀ ਪੁੱਛਿਆ ਸੀ। ਜੋ ਉਹ ਕਰਨ ਵਾਲਾ ਸੀ ਯਿਸੂ ਪਹਿਲਾਂ ਹੀ ਜਾਣਦਾ ਸੀ।"
6 Ele sabia muito bem o que ia fazer, mas disse isso para ver qual seria a resposta de Filipe.
7 ਫਿਲਿਪੁੱਸ ਨੇ ਉੱਤਰ ਦਿੱਤਾ, “ਭਾਵੇਂ ਅਸੀਂ ਸਾਰੇ ਇੱਕ ਮਹੀਨੇ ਲਈ ਕੰਮ ਕਰੀਏ ਤਾਂ ਵੀ ਅਸੀਂ ਇੰਨ੍ਹਾਂ ਸਾਰਿਆਂ ਨੂੰ ਰੋਟੀ ਦਾ ਇੱਕ ਛੋਟਾ ਜਿਹਾ ਟੁਕੜਾ ਹੀ ਦੇਣ ਯੋਗ ਹੋਵਾਂਗੇ।”"
7 Filipe respondeu assim: — Para cada pessoa poder receber um pouco de pão, nós precisaríamos gastar mais de duzentas moedas de prata .
8 ਉੱਥੇ ਇੱਕ ਹੋਰ ਚੇਲਾ ਸੀ ਅੰਦ੍ਰਿਯਾਸ, ਜੋ ਕਿ ਸਮਊਨ ਪਤਰਸ ਦਾ ਭਰਾ ਸੀ, ਉਸ ਨੇ ਆਖਿਆ,"
8 Então um dos discípulos, André, irmão de Simão Pedro, disse:
9 “ਏਥੇ ਇੱਕ ਬੱਚਾ ਹੈ ਜਿਸ ਕੋਲ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ, ਪਰ ਇਹ ਇੰਨੇ ਸਾਰੇ ਲੋਕਾਂ ਲਈ ਕਿਵੇਂ ਕਾਫੀ ਹੋਣਗੀਆਂ?”"
9 — Está aqui um menino que tem cinco pães de cevada e dois peixinhos. Mas o que é isso para tanta gente?
10 ਯਿਸੂ ਨੇ ਆਖਿਆ, “ਲੋਕਾਂ ਨੂੰ ਆਖੋ ਕਿ ਉਹ ਬੈਠ ਜਾਣ।” ਉਸ ਥਾਂ ਤੇ ਬਹੁਤ ਸਾਰਾ ਘਾਹ ਸੀ। ਤਾਂ ਪੰਜ ਹਜ਼ਾਰ ਆਦਮੀ ਉੱਥੇ ਬੈਠ ਗਏ।"
10 Jesus disse: Então todos se sentaram. (Havia muita grama naquele lugar.) Estavam ali quase cinco mil homens.
11 ਤਦ ਯਿਸੂ ਨੇ ਰੋਟੀਆਂ ਆਪਣੇ ਹੱਥਾਂ ਵਿੱਚ ਲਈਆਂ। ਅਤੇ ਉਨ੍ਹਾਂ ਲਈ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਬੈਠੇ ਹੋਏ ਲੋਕਾਂ ਨੂੰ ਦਿੱਤੀਆਂ। ਉਨ੍ਹਾਂ ਮੱਛੀਆਂ ਨਾਲ ਵੀ ਇਹੀ ਕੀਤਾ। ਯਿਸੂ ਨੇ ਲੋਕਾਂ ਨੂੰ ਓਨਾਂ ਦਿੱਤਾ ਜਿੰਨੇ ਦੀ ਉਨ੍ਹਾਂ ਨੂੰ ਜ਼ਰੂਰਤ ਸੀ।"
11 Em seguida Jesus pegou os pães, deu graças a Deus e os repartiu com todos; e fez o mesmo com os peixes. E todos comeram à vontade.
12 ਸਾਰੇ ਲੋਕਾਂ ਨੇ ਉਦੋਂ ਤੱਕ ਖਾਧਾ ਜਦੋਂ ਤੱਕ ਉਹ ਰੱਜ ਨਾ ਗਏ। ਫਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਬਚੇ ਹੋਏ ਰੋਟੀ ਅਤੇ ਮੱਛੀਆਂ ਦੇ ਟੁਕੜੇ ਇਕੱਠੇ ਕਰ ਲਓ, ਕੁਝ ਵੀ ਜਾਇਆ ਨਾ ਕਰੋ।”"
12 Quando já estavam satisfeitos, ele disse aos discípulos:
13 ਤਾਂ ਚੇਲਿਆਂ ਨੇ ਬਚੇ ਹੋਏ ਟੁਕੜਿਆਂ ਨੂੰ ਇਕੱਠਾ ਕੀਤਾ। ਚੇਲਿਆਂ ਨੇ ਲੋਕਾਂ ਦੁਆਰਾ ਛੱਡੀਆਂ ਗਈਆਂ ਪੰਜ ਜੌਂ ਦੀਆਂ ਰੋਟੀਆਂ ਦੇ ਟੁਕੜਿਆਂ ਨਾਲ 12 ਟੋਕਰੀਆਂ ਭਰੀਆਂ।"
13 Eles ajuntaram os pedaços e encheram doze cestos com o que sobrou dos cinco pães.
14 ਯਿਸੂ ਦੀ ਕਰਾਮਾਤ ਨੂੰ ਲੋਕਾਂ ਨੇ ਵੇਖਿਆ ਅਤੇ ਆਖਿਆ, “ਸੱਚ-ਮੁੱਚ ਇਹ ਓਹੀ ਨਬੀ ਹੈ ਜਿਸਦਾ ਦੁਨੀਆਂ ਵਿੱਚ ਆਉਣ ਦਾ ਅਨੁਮਾਨ ਸੀ।”"
14 Os que viram esse milagre de Jesus disseram: — De fato, este é o
15 ਜਦੋਂ ਯਿਸੂ ਨੂੰ ਪਤਾ ਲੱਗਾ ਕਿ ਲੋਕ ਬਦੋ-ਬਦੀ ਉਸ ਨੂੰ ਆਪਣਾ ਬਾਦਸ਼ਾਹ ਬਨਾਉਣਾ ਚਾਹੁੰਦੇ ਹਨ। ਤਾਂ ਯਿਸੂ ਉੱਥੋਂ ਵਿਦਾ ਹੋਕੇ ਇੱਕਲਾ ਹੀ ਪਹਾੜਾਂ ਵੱਲ ਚੱਲਿਆ ਗਿਆ।"
15 Jesus ficou sabendo que queriam levá-lo à força para o fazerem rei; então voltou sozinho para o monte.
16 ਯਿਸੂ ਦਾ ਪਾਣੀ ਉੱਤੇ ਚੱਲਣਾ ਸ਼ਾਮ ਨੂੰ, ਯਿਸੂ ਦੇ ਚੇਲੇ ਝੀਲ ਨੂੰ ਚੱਲੇ ਗਏ।"
16 De tardinha, os discípulos de Jesus desceram até o lago.
17 ਪਹਿਲਾਂ ਤੋਂ ਹੀ ਹਨੇਰਾ ਸੀ ਤੇ ਅਜੇ ਤੱਕ ਯਿਸੂ ਉਨ੍ਹਾਂ ਕੋਲ ਨਹੀਂ ਪਰਤਿਆ ਸੀ। ਚੇਲੇ ਕਿਸ਼ਤੀ ਵਿੱਚ ਬੈਠੇ ਅਤੇ ਕਫਰਨਾਹੂਮ ਵੱਲ ਨੂੰ ਚੱਲ ਪਏ ਜੋ ਕਿ ਝੀਲ ਦੇ ਦੂਜੇ ਪਾਰ ਸੀ।"
17 Subiram num barco e começaram a atravessar o lago na direção da cidade de Cafarnaum. Quando já estava escuro, Jesus ainda não tinha vindo se encontrar com eles.
18 ਤੇਜ਼ ਹਵਾ ਚੱਲ ਰਹੀ ਸੀ। ਦਰਿਆ ਦੀਆਂ ਲਹਿਰਾਂ ਵੱਡੀਆਂ ਤੋਂ ਵਡੇਰੀਆਂ ਹੋ ਗਈਆਂ।"
18 De repente, um vento forte começou a soprar e a levantar as ondas.
19 ਚੇਲੇ ਲਗਭਗ ਤਿੰਨ ਜਾਂ ਚਾਰ ਮੀਲ ਝੀਲ ਦੇ ਅਗ੍ਹਾਂ ਜਾ ਚੁੱਕੇ ਸਨ। ਤਦ ਉਨ੍ਹਾਂ ਨੇ ਯਿਸੂ ਨੂੰ ਵੇਖਿਆ। ਉਹ ਪਾਣੀ ਉੱਤੇ ਚੱਲ ਰਿਹਾ ਸੀ। ਚੇਲੇ ਯਿਸੂ ਨੂੰ ਕਿਸ਼ਤੀ ਦੇ ਨੇੜੇ ਆਉਂਦਾ ਵੇਖ ਡਰ ਗਏ।"
19 Os discípulos já tinham remado uns cinco ou seis quilômetros, quando viram Jesus andando em cima da água e chegando perto do barco. E ficaram com muito medo.
20 ਪਰ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮੈਂ ਹਾਂ ਡਰੋ ਨਾ।”"
20 Mas Jesus disse:
21 ਜਦੋਂ ਯਿਸੂ ਨੇ ਇਹ ਆਖਿਆ, ਤਾਂ ਉਹ ਯਿਸੂ ਨੂੰ ਬੇੜੀ ਅੰਦਰ ਚੜ੍ਹਾ ਕੇ ਖੁਸ਼ ਹੋ ਗਏ। ਉਸਤੋਂ ਬਾਦ ਜਿੱਥੇ ਉਨ੍ਹਾਂ ਨੇ ਪੁੱਜਣਾ ਸੀ, ਬੇੜੀ ਉੱਥੇ ਪਹੁੰਚੀ।"
21 Então eles o receberam com prazer no barco e logo chegaram ao lugar para onde estavam indo.
22 ਲੋਕ ਯਿਸੂ ਨੂੰ ਭਾਲਦੇ ਹਨ ਅਗਲੀ ਸਵੇਰ ਜੋ ਲੋਕ ਝੀਲ ਦੇ ਦੂਜੇ ਕੰਢੇ ਤੇ ਠਹਿਰੇ ਹੋਏ ਸਨ, ਉਹ ਜਾਣਦੇ ਸਨ ਕਿ ਯਿਸੂ ਆਪਣੇ ਚੇਲਿਆਂ ਨਾਲ ਬੇੜੀ ਵਿੱਚ ਨਹੀਂ ਗਿਆ ਅਤੇ ਉਹ ਜਾਣਦੇ ਸਨ ਕਿ ਯਿਸੂ ਦੇ ਚੇਲੇ ਇੱਕਲੇ ਹੀ ਬੇੜੀ ਵਿੱਚ ਗਏ ਸਨ। ਅਤੇ ਉਹ ਇਹ ਵੀ ਜਾਣਦੇ ਸਨ ਕਿ ਉੱਥੇ ਕੇਵਲ ਇਹੀ ਇੱਕ ਬੇੜੀ ਸੀ।"
22 No dia seguinte a multidão que estava no lado leste do lago viu que ali só havia um barco pequeno. Sabiam que Jesus não tinha embarcado com os discípulos, pois estes haviam saído sozinhos.
23 ਪਰ ਤਦ ਤਿਬਿਰਿਯਾਸ ਵੱਲੋਂ ਕੁਝ ਬੇੜੀਆਂ ਉਸ ਥਾਂ ਤੇ ਆਈਆਂ ਜਿੱਥੇ ਉਨ੍ਹਾਂ ਨੇ ਪ੍ਰਭੂ ਦੇ ਸ਼ੁਕਰ ਕਰਨ ਤੋਂ ਬਾਦ ਰੋਟੀ ਖਾਧੀ ਸੀ।"
23 Enquanto isso, outros barcos chegaram da cidade de Tiberíades e encostaram perto do lugar onde a multidão tinha comido pão depois de o Senhor Jesus ter dado graças.
24 ਫਿਰ ਭੀੜ ਨੇ ਉੱਥੇ ਨਾ ਤਾਂ ਯਿਸੂ ਨੂੰ ਵੇਖਿਆ ਅਤੇ ਨਾ ਹੀ ਉਸ ਦੇ ਚੇਲਿਆਂ ਨੂੰ। ਇਸ ਲਈ ਉਹ ਉਨ੍ਹਾਂ ਕਿਸ਼ਤੀਆਂ ਵਿੱਚ ਚੜ੍ਹ੍ਹੇ ਅਤੇ ਯਿਸੂ ਨੂੰ ਲੱਭਣ ਲਈ ਕਫਰਨਾਹੂਮ ਨੂੰ ਆ ਗਏ।"
24 Quando viram que Jesus e os seus discípulos não estavam ali, subiram nos barcos e saíram para Cafarnaum a fim de procurá-lo.
25 ਯਿਸੂ ਜੀਵਨ ਦੀ ਰੋਟੀ ਜਦੋਂ ਲੋਕਾਂ ਨੇ ਯਿਸੂ ਨੂੰ ਝੀਲ ਦੇ ਪਰਲੇ ਪਾਰ ਲੱਭਿਆ, ਉਨ੍ਹਾਂ ਨੇ ਉਸ ਨੂੰ ਪੁੱਛਿਆ, “ਗੁਰੂ ਜੀ, ਤੁਸੀਂ ਇੱਥੇ ਕਦੋਂ ਆਏ?”"
25 A multidão encontrou Jesus no lado oeste do lago, e perguntaram a ele: — Mestre, quando foi que o senhor chegou aqui?
26 ਯਿਸੂ ਨੇ ਆਖਿਆ, “ਤੁਸੀਂ ਮੇਰੀ ਭਾਲ ਕਿਉਂ ਕਰ ਰਹੇ ਹੋ? ਕੀ ਇਸ ਲਈ ਕਿ ਤੁਸੀਂ ਮੈਨੂੰ ਕਰਿਸ਼ਮੇ ਕਰਦਿਆਂ ਵੇਖਿਆ ਹੈ ਜਿਹੜੇ ਕਿ ਮੇਰੀ ਸ਼ਕਤੀ ਨੂੰ ਸਾਬਤ ਕਰਦੇ ਹਨ? ਨਹੀਂ! ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਤੁਸੀਂ ਮੇਰੀ ਭਾਲ ਇਸ ਲਈ ਕਰ ਰਹੇ ਸੀ, ਕਿਉਂ ਕਿ ਤੁਸੀਂ ਰੋਟੀ ਖਾਧੀ ਤੇ ਤੁਸੀਂ ਸੰਤੁਸ਼ਟ ਹੋ ਗਏ ਸੀ।"
26 Jesus respondeu:
27 ਨਾਸ਼ ਹੋਣ ਵਾਲਾ ਭੋਜਨ ਪ੍ਰਾਪਤ ਕਰਨ ਲਈ ਕੰਮ ਨਾ ਕਰੋ। ਪਰ ਉਸ ਭੋਜਨ ਲਈ ਕੰਮ ਕਰੋ ਜੋ ਹਮੇਸ਼ਾ ਲਈ ਰਹਿੰਦਾ ਅਤੇ ਜੋ ਤੁਹਾਨੂੰ ਸਦੀਪਕ ਜੀਵਨ ਦਿੰਦਾ ਹੈ। ਮਨੁੱਖ ਦਾ ਪੁੱਤਰ ਉਹ ਭੋਜਨ ਦੇਵੇਗਾ। ਪਿਤਾ ਪਰਮੇਸ਼ੁਰ ਨੇ ਆਪਣੀ ਪਰਵਾਨਗੀ ਦੀ ਮੋਹਰ ਆਦਮੀ ਦੇ ਪੁੱਤਰ ਉੱਤੇ ਲਾ ਦਿੱਤੀ ਹੈ।”"
27 Não trabalhem a fim de conseguir a comida que se estraga, mas a fim de conseguir a comida que dura para a vida eterna. O
28 ਭੀੜ ਨੇ ਪੁੱਛਿਆ, “ਉਹ ਕਿਹੜੀਆਂ ਕਰਨੀਆਂ ਹਨ ਜਿਹੜੀਆਂ ਪਰਮੇਸ਼ੁਰ ਸਾਥੋਂ ਕਰਨ ਦੀ ਆਸ ਰੱਖਦਾ ਹੈ?”"
28 — O que é que Deus quer que a gente faça? — perguntaram eles.
29 ਯਿਸੂ ਨੇ ਉੱਤਰ ਦਿੱਤਾ, “ਪਰਮੇਸ਼ੁਰ ਤੁਹਾਥੋਂ ਇਸ ਗੱਲ ਦੀ ਆਸ ਰੱਖਦਾ ਹੈ ਕਿ, ਜਿਸ ਨੂੰ ਉਸ ਨੇ ਭੇਜਿਆ ਤੁਸੀਂ ਉਸ ਵਿੱਚ ਵਿਸ਼ਵਾਸ ਕਰੋ।”"
29 — Ele quer que vocês creiam naquele que ele enviou! — respondeu Jesus.
30 ਭੀੜ ਨੇ ਪੁੱਛਿਆ, “ਤੂੰ ਕਿਹੜਾ ਕਰਿਸ਼ਮਾ ਕਰੇਂਗਾ ਕਿ ਅਸੀਂ ਵੇਖ ਸੱਕੀਏ ਅਤੇ ਵਿਸ਼ਵਾਸ ਕਰ ਸੱਕੀਏ? ਤੂੰ ਕੀ ਕਰਨ ਵਾਲਾ ਹੈ?"
30 Eles disseram: — Que milagre o senhor vai fazer para a gente ver e crer no senhor? O que é que o senhor pode fazer?
31 ਸਾਡੇ ਪੂਰਵਜਾਂ ਨੇ ਉਜਾੜ ਵਿੱਚ ਮੰਨ ਖਾਧਾ ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਹੋਇਆ ਹੈ, ‘ਉਸਨੇ ਸਵਰਗ ਤੋਂ ਉਨ੍ਹਾਂ ਨੂੰ ਰੋਟੀ ਖਾਣ ਨੂੰ ਦਿੱਤੀ।’”"
31 Os nossos antepassados comeram o maná no deserto, como dizem as Escrituras Sagradas : “Do céu ele deu pão para eles comerem.”
32 ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਇਹ ਮੂਸਾ ਨਹੀਂ ਸੀ ਜਿਸਨੇ ਤੁਹਾਨੂੰ ਸਵਰਗ ਵੱਲੋਂ ਰੋਟੀ ਖਾਣ ਨੂੰ ਦਿੱਤੀ। ਇਹ ਮੇਰਾ ਪਿਤਾ ਹੈ ਜੋ ਤੁਹਾਨੂੰ ਸਵਰਗ ਤੋਂ ਸੱਚੀ ਰੋਟੀ ਦਿੰਦਾ ਹੈ।"
32 Jesus disse:
33 ਪਰਮੇਸ਼ੁਰ ਦੀ ਰੋਟੀ ਉਹ ਹੈ ਜੋ ਸੁਰਗਾਂ ਤੋਂ ਉੱਤਰਦੀ ਹੈ ਅਤੇ ਸੰਸਾਰ ਨੂੰ ਜੀਵਨ ਦਿੰਦੀ ਹੈ।”"
33 Porque o pão que Deus dá é aquele que desce do céu e dá vida ao mundo.
34 ਲੋਕਾਂ ਨੇ ਆਖਿਆ, “ਪ੍ਰਭੂ, ਉਹ ਰੋਟੀ ਸਾਨੂੰ ਹਮੇਸ਼ਾ ਦੇਵੀਂ।”"
34 — Queremos que o senhor nos dê sempre desse pão! — pediram eles.
35 ਯਿਸੂ ਨੇ ਉਨ੍ਹਾਂ ਨੂੰ ਕਿਹਾ “ਮੈਂ ਹੀ ਜੀਵਨ ਦੀ ਰੋਟੀ ਹਾਂ। ਜਿਹੜਾ ਕੋਈ ਮੇਰੇ ਕੋਲ ਆਉਂਦਾ ਹੈ ਕਦੇ ਭੁੱਖਾ ਨਹੀਂ ਰਹੇਗਾ ਅਤੇ ਜਿਹੜਾ ਮੇਰੇ ਵਿੱਚ ਵਿਸ਼ਵਾਸ ਕਰਦਾ ਹੈ, ਕਦੇ ਪਿਆਸਾ ਨਹੀਂ ਰਹੇਗਾ।"
35 Jesus respondeu:
36 ਮੈਂ ਤੁਹਾਨੂੰ ਪਹਿਲਾਂ ਵੀ ਆਖਿਆ ਸੀ ਕਿ ਤੁਸੀਂ ਮੈਨੂੰ ਵੇਖਿਆ ਹੈ, ਪਰ ਤਾਂ ਵੀ ਤੁਸੀਂ ਨਿਹਚਾ ਨਹੀਂ ਕਰਦੇ।"
36 Mas eu já disse que vocês não creem em mim, embora estejam me vendo.
37 ਜਿਨ੍ਹਾਂ ਲੋਕਾਂ ਨੂੰ ਪਰਮੇਸ਼ੁਰ ਦਿੰਦਾ ਹੈ ਉਹ ਮੇਰੇ ਕੋਲ ਆਉਣਗੇ ਅਤੇ ਮੈ ਉਸ ਹਰ ਮਨੁੱਖ ਨੂੰ ਸਵੀਕਾਰ ਕਰਾਂਗਾ, ਬਲਕਿ ਉਸ ਨੂੰ ਕੱਢਾਂਗਾ ਨਹੀਂ।"
37 Todos aqueles que o Pai me dá virão a mim; e de modo nenhum jogarei fora aqueles que vierem a mim.
38 ਕਿਉਂਕਿ ਮੈਂ ਸਵਰਗ ਤੋਂ ਆਪਣੀ ਖੁਦ ਦੀ ਇੱਛਾ ਅਨੁਸਾਰ ਕਰਨ ਨਹੀਂ ਆਇਆ ਸਗੋਂ ਪਰਮੇਸ਼ੁਰ ਦੀ ਇੱਛਾ ਅਨੁਸਾਰ ਕਰਨ ਆਇਆ ਹਾਂ।"
38 Pois eu desci do céu para fazer a vontade daquele que me enviou e não para fazer a minha própria vontade.
39 ਮੈਨੂੰ ਉਨ੍ਹਾਂ ਵਿੱਚੋਂ ਇੱਕ ਵੀ ਵਿਅਕਤੀ ਨਹੀਂ ਗੁਆਉਣਾ ਚਾਹੀਦਾ, ਜੋ ਪਰਮੇਸ਼ੁਰ ਨੇ ਮੈਨੂੰ ਦਿੱਤੇ ਹਨ। ਪਰ ਮੈਂ ਉਨ੍ਹਾਂ ਨੂੰ ਅੰਤਲੇ ਦਿਨ ਜਿਉਂਦਾ ਉੱਠਾਵਾਂਗਾ। ਉਹ, ਜਿਸਨੇ ਮੈਨੂੰ ਭੇਜਿਆ ਹੈ, ਇਹੀ ਆਸ ਰੱਖਦਾ ਹੈ।"
39 E a vontade de quem me enviou é esta: que nenhum daqueles que o Pai me deu se perca, mas que eu ressuscite todos no último dia.
40 ਮੇਰੇ ਪਿਤਾ ਦੀ ਇੱਛਾ ਹੈ: ਹਰ ਕੋਈ ਜੋ ਪੁੱਤਰ ਨੂੰ ਵੇਖਦਾ ਅਤੇ ਉਸ ਵਿੱਚ ਨਿਹਚਾ ਰੱਖਦਾ ਹੈ ਸੋ ਸਦੀਪਕ ਜੀਵਨ ਪਾਵੇਗਾ। ਮੈਂ ਉਸ ਨੂੰ ਅੰਤ ਦੇ ਦਿਨ ਜਿਉਂਦਾ ਉੱਠਾਵਾਂਗਾ।”"
40 Pois a vontade do meu Pai é que todos os que veem o Filho e creem nele tenham a vida eterna; e no último dia eu os ressuscitarei.
41 ਫੇਰ ਯਹੂਦੀ ਉਸ ਬਾਰੇ ਬੁੜ-ਬੁੜਾਉਣ ਲੱਗ ਪਏ ਕਿਉਂਕਿ ਉਸ ਨੇ ਆਖਿਆ, “ਮੈਂ ਹੀ ਰੋਟੀ ਹਾਂ ਜੋ ਸਵਰਗ ਤੋਂ ਹੇਠਾਂ ਉੱਤਰੀ ਹੈ।”"
41 Eles começaram a criticar Jesus porque ele tinha dito: “Eu sou o pão que desceu do céu.”
42 ਯਹੂਦੀਆਂ ਨੇ ਆਖਿਆ, “ਉਹ ਯਿਸੂ ਹੈ। ਉਹ ਯੂਸੁਫ਼ ਦ ਪੁੱਤਰ ਹੈ। ਅਸੀਂ ਉਸ ਦੇ ਮਾਤਾ ਪਿਤਾ ਨੂੰ ਜਾਣਦੇ ਹਾਂ। ਤਾਂ ਭਲਾ ਉਹ ਕਿਵੇ ਕਹਿ ਸੱਕਦਾ ਹੈ, ‘ਮੈਂ ਸਵਰਗੋਂ ਉੱਤਰਿਆ ਹਾਂ।’”"
42 E diziam: — Este não é Jesus, filho de José? Por acaso nós não conhecemos o pai e a mãe dele? Como é que agora ele diz que desceu do céu?
43 ਪਰ ਯਿਸੂ ਨੇ ਆਖਿਆ, “ਆਪਣੇ-ਆਪ ਵਿੱਚ ਬੁੜ-ਬੁੜਾਉਨਾ ਬੰਦ ਕਰੋ।"
43 Jesus respondeu:
44 ਕੋਈ ਵੀ ਵਿਅਕਤੀ ਮੇਰੇ ਤੱਕ ਨਹੀਂ ਆ ਸੱਕਦਾ ਜਦੋਂ ਤੱਕ ਕਿ ਪਿਤਾ ਜਿਸਨੇ ਮੈਨੂੰ ਭੇਜਿਆ ਹੈ ਉਸ ਨੂੰ ਮੇਰੇ ਤੱਕ ਨਹੀਂ ਲਿਆਉਂਦਾ। ਮੈਂ ਉਸ ਮਨੁੱਖ ਨੂੰ ਅੰਤਲੇ ਦਿਨ ਜਿਉਂਦਾ ਉੱਠਾਵਾਂਗਾ।"
44 Só poderão vir a mim aqueles que forem trazidos pelo Pai, que me enviou, e eu os ressuscitarei no último dia.
45 ਇਹ ਨਬੀਆਂ ਦੀਆਂ ਕਿਤਾਬਾਂ ਵਿੱਚ ਲਿਖਿਆ ਹੋਇਆ ਹੈ: ‘ਉਹ ਪਰਮੇਸ਼ੁਰ ਦੁਆਰਾ ਸਮਝਾਏ ਜਾਣਗੇ।’ ਹਰ ਕੋਈ ਜਿਹੜਾ ਆਪਣੇ ਪਿਤਾ ਨੂੰ ਸੁਣਦਾ ਅਤੇ ਉਸ ਕੋਲੋਂ ਸਿਖਦਾ ਹੈ ਮੇਰੇ ਤੱਕ ਆਉਂਦਾ।"
45 Nos
46 ਕਿਸੇ ਨੇ ਵੀ ਪਿਤਾ ਨੂੰ ਨਹੀਂ ਵੇਖਿਆ। ਉਹ ਇੱਕ, ਜਿਹੜਾ ਪਰਮੇਸ਼ੁਰ ਤੋਂ ਆਇਆ ਹੈ, ਉਹੀ ਹੈ ਜਿਸਨੇ ਪਿਤਾ ਨੂੰ ਵੇਖਿਆ।"
46 Isso não quer dizer que alguém já tenha visto o Pai, a não ser aquele que vem de Deus; ele já viu o Pai.
47 “ਮੈਂ ਤੁਹਾਨੂੰ ਸੱਚ ਆਖਦਾ ਹਾਂ, ਜੋ ਮਨੁੱਖ ਨਿਹਚਾ ਰੱਖਦਾ ਹੈ ਸਦੀਪਕ ਜੀਵਨ ਪਾਉਂਦਾ ਹੈ।"
47 — Eu afirmo a vocês que isto é verdade: quem crê tem a vida eterna.
48 ਮੈਂ ਹੀ ਜੀਵਨ ਦੀ ਰੋਟੀ ਹਾਂ।"
48 Eu sou o pão da vida.
49 ਤੁਹਾਡੇ ਪੂਰਵਜਾਂ ਨੇ ਉਜਾੜ ਵਿੱਚ ਮੰਨ ਖਾਧਾ ਅਤੇ ਮਰ ਗਏ।"
49 Os antepassados de vocês comeram o maná no deserto, mas morreram.
50 ਮੈਂ ਉਹ ਰੋਟੀ ਹਾਂ ਜੋ ਸੁਰਗ ਤੋਂ ਹੇਠਾਂ ਆਉਂਦੀ ਹੈ। ਜੇਕਰ ਕੋਈ ਵੀ ਇਹ ਰੋਟੀ ਖਾਂਦਾ ਹੈ ਉਹ ਕਦੇ ਨਹੀਂ ਮਰੇਗਾ।"
50 Aqui está o pão que desce do céu; e quem comer desse pão nunca morrerá.
51 ਮੈਂ ਜਿਉਂਦੀ ਰੋਟੀ ਹਾਂ, ਜੋ ਸਵਰਗ ਤੋਂ ਹੇਠਾਂ ਆਈ ਹੈ। ਉਹ ਜਿਹੜਾ ਇਹ ਰੋਟੀ ਖਾਂਦਾ ਹੈ, ਸਦਾ ਜੀਵੇਗਾ। ਇਹ ਰੋਟੀ ਮੇਰਾ ਸਰੀਰ ਹੈ। ਮੈਂ ਆਪਣਾ ਸਰੀਰ ਦਿੰਦਾ ਹਾਂ ਤਾਂ ਜੋ ਇਸ ਦੁਨੀਆਂ ਦੇ ਲੋਕਾਂ ਨੂੰ ਜੀਵਨ ਮਿਲ ਸੱਕੇ।”"
51 Eu sou o pão vivo que desceu do céu. Se alguém comer desse pão, viverá para sempre. E o pão que eu darei para que o mundo tenha vida é a minha carne.
52 ਫੇਰ ਯਹੂਦੀਆਂ ਨੇ ਆਪਸ ਵਿੱਚ ਬਹਿਸ ਕਰਨੀ ਸ਼ੁਰੂ ਕਰ ਦਿੱਤੀ, “ਭਲਾ ਇਹ ਆਦਮੀ ਸਾਨੂੰ ਆਪਣਾ ਸਰੀਰ ਖਾਣ ਲਈ ਕਿਵੇਂ ਦੇ ਸੱਕਦਾ ਹੈ?”"
52 Aí eles começaram a discutir entre si. E perguntavam: — Como é que este homem pode dar a sua própria carne para a gente comer?
53 ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦੋਂ ਤੱਕ ਤੁਸੀਂ ਮਨੁੱਖ ਦੇ ਪੁੱਤਰ ਦਾ ਸਰੀਰ ਨਹੀਂ ਖਾਂਦੇ ਅਤੇ ਲਹੂ ਨਹੀਂ ਪੀਂਦੇ, ਤੁਹਾਡੇ ਕੋਲ ਤੁਹਾਡੇ ਵਿੱਚ ਸੱਚਾ ਜੀਵਨ ਨਹੀਂ ਹੋਵੇਗਾ।"
53 Então Jesus disse:
54 ਉਹ ਮਨੁੱਖ ਜਿਹੜਾ ਮੇਰਾ ਮਾਸ ਖਾਂਦਾ ਹੈ ਅਤੇ ਲਹੂ ਪੀਂਦਾ ਹੈ ਸਦੀਪਕ ਜੀਵਨ ਉਸੇ ਦਾ ਹੈ ਅਤੇ ਮੈਂ ਉਸ ਨੂੰ ਅਖੀਰਲੇ ਦਿਨ ਜਿਉਂਦਾ ਉੱਠਾਵਾਂਗਾ।"
54 Quem come a minha carne e bebe o meu sangue tem a vida eterna, e eu o ressuscitarei no último dia.
55 ਮੇਰਾ ਸਰੀਰ ਸੱਚਾ ਭੋਜਨ ਹੈ ਅਤੇ ਮੇਰਾ ਲਹੂ ਅਸਲੀ ਪੀਣ ਦੀ ਵਸਤੂ ਹੈ।"
55 Pois a minha carne é a comida verdadeira, e o meu sangue é a bebida verdadeira.
56 ਉਹ ਜਿਹੜਾ ਮੇਰਾ ਮਾਸ ਖਾਂਦਾ ਅਤੇ ਮੇਰਾ ਲਹੂ ਪੀਂਦਾ ਮੇਰੇ ਵਿੱਚ ਨਿਵਾਸ ਕਰਦਾ ਅਤੇ ਮੈਂ ਉਸ ਵਿੱਚ ਨਿਵਾਸ ਕਰਦਾ ਹਾਂ।"
56 Quem come a minha carne e bebe o meu sangue vive em mim, e eu vivo nele.
57 “ਜਿਉਂਦੇ ਪਿਤਾ ਨੇ ਮੈਨੂੰ ਭੇਜਿਆ ਅਤੇ ਮੈਂ ਪਿਤਾ ਰਾਹੀਂ ਜਿਉਂਵਾਂਗਾ। ਇਸ ਲਈ ਜੋ ਮੈਨੂੰ ਖਾਂਦਾ ਹੈ ਮੇਰੇ ਰਾਹੀਂ ਜਿਉਂਵੇਗਾ।"
57 O Pai, que tem a vida, foi quem me enviou, e por causa dele eu tenho a vida. Assim, também, quem se alimenta de mim terá vida por minha causa.
58 ਮੈਂ ਉਸ ਰੋਟੀ ਵਰਗਾ ਨਹੀਂ ਹਾਂ ਜਿਹੜੀ ਸਾਡੇ ਪੁਰਖਿਆਂ ਨੇ ਉਜਾੜ ਵਿੱਚ ਖਾਧੀ ਸੀ। ਉਨ੍ਹਾਂ ਨੇ ਉਹ ਰੋਟੀ ਖਾਧੀ ਪਰ ਬਾਕੀ ਲੋਕਾਂ ਵਾਂਗ, ਉਹ ਵੀ ਮਰ ਗਏ ਮੈਂ ਸਵਰਗ ਤੋਂ ਉੱਤਰੀ ਰੋਟੀ ਹਾਂ ਅਤੇ ਜੋ ਇਹ ਰੋਟੀ ਖਾਵੇਗਾ ਉਹ ਸਦੀਵੀ ਜੀਵੇਗਾ।”"
58 Este é o pão que desceu do céu. Não é como o pão que os antepassados de vocês comeram e mesmo assim morreram. Quem come deste pão viverá para sempre.
59 ਜਦੋਂ ਯਿਸੂ ਕਫਰਨਾਹੂਮ ਦੇ ਪ੍ਰਾਰਥਨਾ ਸਥਾਨ ਵਿੱਚ ਉਪਦੇਸ਼ ਦੇ ਰਿਹਾ ਸੀ ਉਸ ਨੇ ਇਹ ਸਭ ਗੱਲਾਂ ਆਖੀਆਂ।"
59 Jesus disse isso quando estava ensinando na sinagoga de Cafarnaum.
60 ਬਹੁਤ ਸਾਰੇ ਚੇਲਿਆਂ ਦਾ ਯਿਸੂ ਨੂੰ ਛੱਡ ਜਾਣਾ ਉਸ ਦੇ ਬਹੁਤ ਸਾਰੇ ਚੇਲਿਆਂ ਨੇ ਇਹ ਸੁਣੀਆ ਅਤੇ ਆਖਿਆ, “ਇਹ ਉਪਦੇਸ਼ ਇੰਨਾ ਮੁਸ਼ਕਿਲ ਹੈ। ਕੌਣ ਇਸ ਉਪਦੇਸ਼ ਨੂੰ ਕਬੂਲ ਕਰ ਸੱਕਦਾ ਹੈ?”"
60 Muitos seguidores de Jesus ouviram isso e reclamaram: — O que ele ensina é muito difícil! Quem pode aceitar esses ensinamentos?
61 ਯਿਸੂ ਜਾਣਦਾ ਸੀ ਕਿ ਉਸ ਦੇ ਚੇਲੇ ਇਸ ਬਾਰੇ ਬੁੜ-ਬੁੜਾ ਰਹੇ ਸਨ ਇਸ ਲਈ ਉਸ ਨੇ ਆਖਿਆ, “ਕੀ ਇਹ ਉਪਦੇਸ਼ ਤੁਹਾਨੂੰ ਪਰੇਸ਼ਾਨ ਕਰਦਾ ਹੈ?"
61 Não disseram nada a Jesus, mas ele sabia que eles estavam resmungando contra ele. Por isso perguntou:
62 ਤਾਂ ਕੀ ਤੁਸੀਂ ਉਦੋਂ ਹੋਰ ਵੀ ਵੱਧੇਰੇ ਪਰੇਸ਼ਾਨ ਨਹੀਂ ਹੋਵੋਂਗੇ ਜਦੋਂ ਤੁਸੀਂ ਮਨੁੱਖ ਦੇ ਪੁੱਤਰ ਨੂੰ ਉੱਥੇ ਵਾਪਸ ਜਾਂਦਿਆਂ ਵੇਖੋਂਗੇ, ਜਿੱਥੇੋਂ ਉਹ ਆਇਆ ਸੀ?"
62 E o que aconteceria se vocês vissem o
63 ਇਹ ਸਰੀਰ ਨਹੀਂ ਹੈ ਜੋ ਜੀਵਨ ਦਿੰਦਾ ਹੈ ਸਗੋਂ ਇਹ ਆਤਮਾ ਹੈ ਜੋ ਜੀਵਨ ਦਿੰਦਾ ਹੈ। ਜੋ ਗੱਲਾਂ ਮੈਂ ਤੁਹਾਨੂੰ ਦੱਸੀਆਂ ਹਨ ਉਹ ਆਤਮਾ ਹਨ, ਇਸ ਲਈ ਇਹ ਗੱਲਾਂ ਜੀਵਨ ਦਿੰਦੀਆਂ ਹਨ।"
63 O Espírito de Deus é quem dá a vida, mas o ser humano não pode fazer isso. As palavras que eu lhes disse são espírito e vida,
64 ਪਰ ਤੁਹਾਡੇ ਵਿੱਚੋਂ ਕੁਝ ਯਕੀਨ ਨਹੀਂ ਕਰਦੇ।” ਯਿਸੂ ਉਨ੍ਹਾਂ ਲੋਕਾਂ ਨੂੰ ਸ਼ੁਰੂ ਤੋਂ ਹੀ ਜਾਣਦਾ ਸੀ ਜਿਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ। ਅਤੇ ਉਹ ਇਹ ਵੀ ਜਾਣਦਾ ਸੀ ਕਿ ਉਹ ਕੌਣ ਹੈ ਜੋ ਉਸ ਦੇ ਵਿਰੁੱਧ ਮੁੜ ਪਵੇਗਾ।"
64 mas mesmo assim alguns de vocês não creem. Jesus disse isso porque já sabia desde o começo quem eram os que não iam crer nele e sabia também quem ia traí-lo.
65 ਯਿਸੂ ਨੇ ਕਿਹਾ, “ਇਸੇ ਲਈ ਮੈਂ ਤੁਹਾਨੂੰ ਕਿਹਾ ਸੀ, ‘ਕਿ ਜਦੋਂ ਤੱਕ ਪਿਤਾ ਇੱਕ ਵਿਅਕਤੀ ਨੂੰ ਮੇਰੇ ਕੋਲ ਆਉਣ ਨਹੀਂ ਦਿੰਦਾ ਉਹ ਮੇਰੇ ਕੋਲ ਨਹੀਂ ਆ ਸੱਕਦਾ।’”"
65 Jesus continuou:
66 ਇਸੇ ਕਾਰਣ, ਯਿਸੂ ਦੇ ਬਹੁਤੇ ਚੇਲਿਆਂ ਨੇ ਉਸ ਨੂੰ ਛੱਡ ਦਿੱਤਾ ਅਤੇ ਭਵਿੱਖ ਵਿੱਚ ਉਸਦਾ ਅਨੁਸਰਣ ਨਾ ਕੀਤਾ।"
66 Por causa disso muitos seguidores de Jesus o abandonaram e não o acompanhavam mais.
67 ਯਿਸੂ ਨੇ ਬਾਰ੍ਹਾਂ ਰਸੂਲਾਂ ਨੂੰ ਆਖਿਆ, “ਕੀ ਤੁਸੀਂ ਵੀ ਜਾਣਾ ਚਾਹੁੰਦੇ ਹੋ?”"
67 Então ele perguntou aos doze discípulos:
68 ਸ਼ਮਊਨ ਪਤਰਸ ਨੇ ਉਸ ਨੂੰ ਆਖਿਆ, “ਪ੍ਰਭੂ! ਅਸੀਂ ਕਿਸ ਕੋਲ ਜਾਈਏ? ਤੇਰੇ ਕੋਲ ਸ਼ਬਦ ਹਨ ਜੋ ਸਦੀਪਕ ਜੀਵਨ ਦਿੰਦੇ ਹਨ।"
68 Simão Pedro respondeu: — Quem é que nós vamos seguir? O senhor tem as palavras que dão vida eterna!
69 ਸਾਨੂੰ ਤੇਰੇ ਤੇ ਵਿਸ਼ਵਾਸ ਹੈ, ਅਸੀਂ ਜਾਣਦੇ ਹਾਂ ਕਿ ਤੂੰ ਪਰਮੇਸ਼ੁਰ ਵੱਲੋਂ ਪਵਿੱਤਰ ਪੁਰੱਖ ਹੈਂ।”"
69 E nós cremos e sabemos que o senhor é o Santo que Deus enviou.
70 ਤਾਂ ਯਿਸੂ ਨੇ ਜਵਾਬ ਦਿੱਤਾ, “ਮੈਂ ਤੁਹਾਡੇ ਵਿੱਚੋਂ ਬਾਰ੍ਹਾਂ ਨੂੰ ਚੁਣਿਆ ਹੈ ਪਰ ਤੁਹਾਡੇ ਵਿੱਚੋਂ ਇੱਕ ਜਣਾ ਸ਼ੈਤਾਨ ਹੈ।”"
70 Jesus disse:
71 ਯਿਸੂ ਸ਼ਮਊਨ ਇਸੱਕਰਿਯੋਤੀ ਦੇ ਪੁੱਤਰ ਯਹੂਦਾ ਬਾਰੇ ਆਖ ਰਿਹਾ ਸੀ। ਉਹ ਬਾਰ੍ਹਾਂ ਵਿੱਚੋਂ ਇੱਕ ਸੀ ਪਰ ਉਸ ਨੇ ਯਿਸੂ ਦੇ ਵਿਰੁੱਧ ਹੋ ਜਾਣਾ ਸੀ।"
71 Ele estava falando de Judas, filho de Simão Iscariotes. Pois Judas, embora fosse um dos doze discípulos, ia trair Jesus.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar João 6, comparar traduções ou montar um estudo — tudo direto pelo WhatsApp.