João 7

Punjabi Bible (GL_PUNJABI) vs NTLH

Sair da comparação
NTLH Nova Tradução na Linguagem de Hoje 2000
1 ਯਿਸੂ ਅਤੇ ਉਸ ਦੇ ਭਰਾ ਇਸ ਤੋਂ ਬਾਦ ਯਿਸੂ ਨੇ ਗਲੀਲ ਦੇ ਪ੍ਰਾਂਤ ਵਿੱਚ ਯਾਤਰਾ ਕੀਤੀ। ਉਹ ਯਹੂਦਿਯਾ ਵਿੱਚ ਯਾਤਰਾ ਨਹੀਂ ਸੀ ਕਰਨਾ ਚਾਹੁੰਦਾ ਕਿਉਂਕਿ ਉਸ ਇਲਾਕੇ ਦੇ ਯਹੂਦੀਂ ਉਸ ਨੂੰ ਮਾਰਨਾ ਚਾਹੁੰਦੇ ਸਨ।"
1 Depois disso, Jesus começou a andar pela Galileia; ele não queria andar pela Judeia, pois os líderes judeus dali estavam querendo matá-lo.
2 ਯਹੂਦੀਆਂ ਲਈ ਡੇਰਿਆਂ ਦੇ ਪੁਰਬ ਦਾ ਸਮਾਂ ਨੇੜੇ ਆ ਰਿਹਾ ਸੀ।"
2 Aconteceu que a festa dos judeus chamada Festa das Barracas estava perto.
3 ਇਸ ਲਈ ਯਿਸੂ ਦੇ ਭਰਾਵਾਂ ਨੇ ਉਸ ਨੂੰ ਆਖਿਆ, “ਹੁਣ ਤੂੰ ਵਿਦਾ ਹੋ ਅਤੇ ਯਹੂਦਿਯਾ ਨੂੰ ਜਾ ਤਾਂ ਜੋ ਜਿਹੜੇ ਕਰਿਸ਼ਮੇ ਤੂੰ ਕਰਦਾ ਹੈਂ ਉੱਥੇ ਤੇਰੇ ਚੇਲੇ ਵੇਖ ਸੱਕਣ,"
3 Então os irmãos de Jesus disseram a ele: — Saia daqui e vá para a Judeia a fim de que os seus seguidores vejam o que você está fazendo.
4 ਜੇਕਰ ਕੋਈ ਚਾਹੁੰਦਾ ਹੈ ਕਿ ਲੋਕ ਉਸ ਨੂੰ ਜਾਨਣ ਤਾਂ ਉਸ ਮਨੁੱਖ ਨੂੰ ਲੋਕਾਂ ਕੋਲੋਂ ਕੁਝ ਛੁਪਾਉਣਾ ਨਹੀਂ ਚਾਹੀਦਾ। ਉਸ ਨੂੰ ਆਪਣੇ ਆਪ ਨੂੰ ਦੁਨੀਆਂ ਨੂੰ ਵਿਖਾਉਣਾ ਚਾਹੀਦਾ ਹੈ। ਉਨ੍ਹਾਂ ਨੂੰ ਵੀ ਵੇਖਣ ਦੇ ਜਿਹੜੇ ਅਨੋਖੇ ਕੰਮ ਤੂੰ ਕਰਦਾ ਹੈਂ।”"
4 Pois quem quer ser bem-conhecido não deve esconder o que está fazendo. Já que você faz essas coisas, deixe que todos o conheçam.
5 ਯਿਸੂ ਦੇ ਭਰਾਵਾਂ ਨੇ ਵੀ ਉਸ ਵਿੱਚ ਵਿਸ਼ਵਾਸ ਨਹੀਂ ਕੀਤਾ।"
5 Até os irmãos de Jesus não criam nele.
6 ਯਿਸੂ ਨੇ ਆਪਣੇ ਭਰਾਵਾਂ ਨੂੰ ਕਿਹਾ, “ਹਾਲੇ ਮੇਰੇ ਲਈ ਸਹੀ ਸਮਾਂ ਨਹੀਂ ਆਇਆ ਹੈ ਪਰ ਤੁਹਾਡੇ ਲਈ ਕੋਈ ਵੀ ਸਮਾਂ ਠੀਕ ਹੈ।"
6 Ele respondeu:
7 ਦੁਨੀਆਂ ਤੁਹਾਡੇ ਨਾਲ ਨਫ਼ਰਤ ਨਹੀਂ ਕਰ ਸੱਕਦੀ। ਪਰ ਇਹ ਮੇਰੇ ਨਾਲ ਨਫ਼ਰਤ ਕਰਦੀ ਹੈ। ਕਿਉਂਕਿ ਮੈਂ ਦੁਨੀਆਂ ਦੇ ਲੋਕਾਂ ਨੂੰ ਦੱਸਦਾ ਹਾਂ ਕਿ ਉਹ ਭੈੜੇ ਕੰਮ ਕਰਦੇ ਹਨ।"
7 O mundo não pode ter ódio de vocês, mas tem ódio de mim porque eu afirmo que o que o mundo faz é mau.
8 ਇਸ ਲਈ ਤਿਉਹਾਰ ਤੇ ਤੁਸੀਂ ਜਾਵੋ। ਇਸ ਵਾਰ ਮੈਂ ਤਿਉਹਾਰ ਤੇ ਨਹੀਂ ਜਾਵਾਂਗਾ। ਮੇਰੇ ਲਈ ਅਜੇ ਸਹੀ ਵਕਤ ਨਹੀਂ ਆਇਆ।”"
8 Vão vocês à festa, mas eu não vou porque a minha hora ainda não chegou.
9 ਇਹ ਆਖਣ ਤੋਂ ਬਾਦ ਯਿਸੂ ਗਲੀਲ ਵਿੱਚ ਹੀ ਠਹਿਰਿਆ।"
9 Jesus disse isso e ficou na Galileia.
10 ਇਸ ਲਈ ਯਿਸੂ ਦੇ ਭਰਾ ਤਿਉਹਾਰ ਤੇ ਚੱਲੇ ਗਏ। ਉਨ੍ਹਾਂ ਦੇ ਜਾਣ ਤੋਂ ਬਾਦ, ਯਿਸੂ ਵੀ ਚੱਲਿਆ ਗਿਆ। ਪਰ ਉਹ ਲੋਕਾਂ ਸਾਹਮਣੇ ਨਹੀਂ ਸਗੋਂ ਗੁਪਤ ਤੌਰ ਤੇ ਗਿਆ।"
10 Depois que os seus irmãos foram à festa, Jesus também foi, mas fez isso em segredo e não publicamente.
11 ਉੱਥੇ ਯਹੂਦੀ ਤਿਉਹਾਰ ਦੇ ਇਕੱਠ ਵਿੱਚ ਯਿਸੂ ਨੂੰ ਲੱਭਣ ਲੱਗੇ ਅਤੇ ਆਖਿਆ, “ਉਹ ਕਿੱਥੇ ਹੈ?”"
11 Os líderes judeus o procuravam na festa e perguntavam: — Onde é que está aquele homem?
12 ਉੱਥੇ ਬੜੀ ਭੀੜ ਇੱਕਤਰ ਸੀ, ਕੁਝ ਲੋਕ ਆਪਸ ਵਿੱਚ ਗੁਪਤ ਤੌਰ ਤੇ ਯਿਸੂ ਦੇ ਬਾਰੇ ਗੱਲਾਂ ਕਰ ਰਹੇ ਸਨ ਅਤੇ ਕੁਝ ਆਖ ਰਹੇ ਸਨ, “ਉਹ ਇੱਕ ਚੰਗਾ ਮਨੁੱਖ ਹੈ।” ਕੁਝ ਨੇ ਕਿਹਾ, “ਨਹੀਂ, ਉਹ ਲੋਕਾਂ ਨੂੰ ਗੁਮਰਾਹ ਕਰ ਰਿਹਾ ਹੈ।”"
12 Na multidão havia muita gente comentando sobre ele. Alguns diziam: — Ele é bom. — Não é não; ele engana o povo! — afirmavam outros.
13 ਪਰ ਇੰਨਾ ਬਹਾਦੁਰ ਉਨ੍ਹਾਂ ਵਿੱਚ ਕੋਈ ਵੀ ਨਹੀਂ ਸੀ ਜੋ ਖੁਲ੍ਹੇ ਆਮ ਉਸ ਬਾਰੇ ਗੱਲ ਕਰਦਾ ਕਿਉਂਕਿ ਲੋਕ ਯਹੂਦੀ ਆਗੂਆਂ ਤੋਂ ਸਹਿਮੇ ਹੋਏ ਸਨ।"
13 Mas ninguém falava abertamente sobre ele porque todos tinham medo dos líderes judeus.
14 ਯਿਸੂ ਦਾ ਯਰੂਸ਼ਲਮ ਵਿੱਚ ਉਪਦੇਸ਼ ਤਕਰੀਬਨ ਅੱਧਾ ਕੁ ਤਿਉਹਾਰ ਸਮਾਪਤ ਹੋ ਚੁੱਕਾ ਸੀ। ਯਿਸੂ ਮੰਦਰ ਅੰਦਰ ਗਿਆ ਅਤੇ ਉਸ ਥਾਂ ਤੇ ਉਪਦੇਸ਼ ਦੇਣਾ ਸ਼ੁਰੂ ਕਰ ਦਿੱਤਾ।"
14 Quando a festa já estava no meio, Jesus foi ao Templo e começou a ensinar.
15 ਯਹੂਦੀ ਹੈਰਾਨ ਸਨ ਅਤੇ ਆਖਿਆ, “ਇਹ ਮਨੁੱਖ ਕਦੇ ਵੀ ਪਾਠਸ਼ਾਲਾ ਨਹੀਂ ਗਿਆ। ਉਹ ਇਹ ਸਭ ਕਿਵੇਂ ਸਿੱਖਿਆ?”"
15 Os líderes judeus ficaram muito admirados e diziam: — Como é que ele sabe tanto sem ter estudado?
16 ਯਿਸੂ ਨੇ ਜਵਾਬ ਦਿੱਤਾ “ਜੋ ਉਪਦੇਸ਼ ਮੈਂ ਦਿੰਦਾ ਹਾਂ, ਮੇਰੇ ਆਪਣੇ ਉਪਦੇਸ਼ ਨਹੀਂ ਹਨ, ਸਗੋਂ ਉਸਤੋਂ ਆਉਂਦੇ ਹਨ ਜਿਸਨੇ ਮੈਨੂੰ ਭੇਜਿਆ ਹੈ।"
16 Jesus disse:
17 ਜੇਕਰ ਕੋਈ ਪਰਮੇਸ਼ੁਰ ਦੀ ਮਰਜੀ ਨੂੰ ਪੂਰਾ ਕਰਨਾ ਚਾਹੁੰਦਾ ਹੈ ਤਾਂ ਉਹ ਇਨ੍ਹਾਂ ਉਪਦੇਸ਼ਾਂ ਬਾਰੇ ਸਮਝੇਗਾ ਕਿ ਕੀ ਮੇਰੀਆਂ ਸਿੱਖਿਆਵਾਂ ਪਰਮੇਸ਼ੁਰ ਵੱਲੋਂ ਹਨ ਜਾਂ ਮੇਰੀਆਂ ਆਪਣੀਆਂ।"
17 Quem quiser fazer a vontade de Deus saberá se o meu ensino vem de Deus ou se falo em meu próprio nome.
18 ਕੋਈ ਵੀ ਜੋ ਆਪਣੇ ਵਿੱਚਾਰਾਂ ਦਾ ਪ੍ਰਚਾਰ ਕਰਦਾ ਹੈ, ਆਪਣੇ-ਆਪ ਨੂੰ ਮਸ਼ਹੂਰ ਕਰਨ ਲਈ ਕਰਦਾ ਹੈ। ਪਰ ਉਹ ਇੱਕ ਜਿਹੜਾ, ਉਸ ਨੂੰ ਮਸ਼ਹੂਰ ਕਰਨ ਦੀ ਕੋਸ਼ਿਸ਼ ਕਰਦਾ ਹੈ ਜਿਸਨੇ ਉਸ ਨੂੰ ਭੇਜਿਆ ਸੱਚਾ ਹੈ ਅਤੇ ਉਸ ਵਿੱਚ ਕੋਈ ਗਲਤੀ ਨਹੀਂ ਹੈ।"
18 Quem fala em seu próprio nome está procurando ser elogiado. Mas quem quer conseguir louvores para aquele que o enviou, esse é honesto, e não há falsidade nele.
19 ਕੀ ਮੂਸਾ ਨੇ ਤੁਹਾਨੂੰ ਸ਼ਰ੍ਹਾ ਨਹੀਂ ਦਿੱਤੀ ਪਰ ਤੁਹਾਡੇ ਵਿੱਚੋਂ ਕੋਈ ਵੀ ਨੇਮ ਨੂੰ ਨਹੀਂ ਮੰਨਦਾ! ਤੁਸੀਂ ਮੈਨੂੰ ਮਾਰ ਸੁੱਟਣ ਦੇ ਮਗਰ ਕਿਉਂ ਪਏ ਹੋਏ ਹੋ?”"
19 Foi Moisés quem deu a
20 ਲੋਕਾਂ ਨੇ ਜਵਾਬ ਦਿੱਤਾ, “ਤੇਰੇ ਅੰਦਰ ਭੂਤ ਹੈ ਜੋ ਤੈਨੂੰ ਮਾਰਨ ਦੀ ਕੋਸ਼ਿਸ਼ ਕਰ ਰਿਹਾ ਹੈ?”"
20 A multidão respondeu: — Você está dominado por um demônio! Quem é que está querendo matá-lo?
21 ਯਿਸੂ ਨੇ ਜਵਾਬ ਦਿੱਤਾ, “ਮੈਂ ਇੱਕ ਕਰਿਸ਼ਮਾ ਕੀਤਾ ਤੇ ਤੁਸੀਂ ਸਾਰੇ ਹੈਰਾਨ ਹੋ।"
21 Então Jesus disse:
22 ਮੂਸਾ ਨੇ ਤੁਹਾਨੂੰ ਸੁੰਨਤ ਬਾਰੇ ਸ਼ਰ੍ਹਾ ਦਿੱਤੀ। ਭਾਵੇਂ ਸੁੰਨਤ ਮੂਸਾ ਤੋਂ ਨਹੀਂ ਆਈ, ਇਹ ਸਾਡੇ ਪਿਉ-ਦਾਦਿਆਂ ਤੋਂ ਆਈ ਹੈ ਜੋ ਮੂਸਾ ਤੋਂ ਪਹਿਲਾਂ ਸਨ। ਇਸ ਲਈ ਕਈ ਵਾਰ ਤੁਸੀਂ ਸਬਤ ਦੇ ਦਿਨ ਵੀ ਸੁੰਨਤ ਕਰਦੇ ਹੋ।"
22 Vocês
23 ਇਸ ਲਈ ਸ਼ਰ੍ਹਾ ਦੀ ਪਾਲਣਾ ਲਈ ਕਿਸੇ ਵੀ ਵਿਅਕਤੀ ਦੀ ਸੁੰਨਤ, ਸਬਤ ਦੇ ਦਿਨ ਵੀ, ਹੋ ਸੱਕਦੀ ਹੈ। ਤਾਂ ਫ਼ੇਰ ਤੁਸੀਂ ਗੁੱਸੇ ਕਿਉਂ ਹੁੰਦੇ ਹੋ ਕਿ ਮੈਂ ਵਿਅਕਤੀ ਦੇ ਪੂਰੇ ਸਰੀਰ ਨੂੰ ਸਬਤ ਦੇ ਦਿਨ ਚੰਗਾ ਕੀਤਾ ਹੈ?"
23 Para não deixarem de cumprir a Lei de Moisés, vocês circuncidam um menino, mesmo no sábado. Então por que ficam com raiva de mim quando eu curo completamente uma pessoa no sábado?
24 ਕਿਸੇ ਚੀਜ਼ ਦੇ ਬਾਹਰੀ ਸੂਰਤ ਦੇ ਆਧਾਰ ਤੇ ਨਿਆਂ ਨਾਂ ਕਰੋ ਬਲਕਿ ਜੋ ਠੀਕ ਹੈ ਉਸ ਦੇ ਅਧਾਰ ਤੇ ਨਿਆਂ ਕਰੋ।”"
24 Parem de julgar pelas aparências e julguem com justiça.
25 ਲੋਕ ਹੈਰਾਨ ਸਨ ਕਿ ਕੀ ਯਿਸੂ ਹੀ ਮਸੀਹ ਸੀ ਕੁਝ ਲੋਕ ਜੋ ਯਰੂਸ਼ਲਮ ਦੇ ਰਹਿਣ ਵਾਲੇ ਸਨ ਉਨ੍ਹਾਂ ਨੇ ਕਿਹਾ, “ਇਹ ਉਹੀ ਮਨੁੱਖ ਹੋ ਸੱਕਦਾ ਹੈ ਜਿਸ ਨੂੰ ਆਗੂ ਮਾਰਨ ਦੀ ਕੋਸ਼ਿਸ਼ ਕਰ ਰਹੇ ਹਨ।"
25 Algumas pessoas que moravam em Jerusalém perguntavam: — Não é este o homem que estão querendo matar?
26 ਪਰ ਉਹ ਖੁਲ੍ਹੇ-ਆਮ ਉਪਦੇਸ਼ ਦੇ ਰਿਹਾ ਹੈ ਅਤੇ ਉਸ ਨੂੰ ਕੋਈ ਉਪਦੇਸ਼ ਦੇਣ ਤੋਂ ਨਹੀਂ ਰੋਕ ਰਿਹਾ। ਸੰਭਵ ਹੈ, ਕਿ ਆਗੂਆਂ ਨੇ ਉਸ ਨੂੰ ਮਸੀਹ ਮੰਨ ਲਿਆ ਹੋਵੇ।"
26 Vejam! Ele está falando em público, e ninguém diz nada contra ele! Será que as autoridades sabem mesmo que ele é o Messias ?
27 ਪਰ ਅਸੀਂ ਜਾਣਦੇ ਹਾਂ ਕਿ ਇਹ ਆਦਮੀ ਕਿੱਥੋਂ ਆਇਆ ਹੈ ਪਰ ਜਦੋਂ ਅਸਲੀ ਮਸੀਹ ਆਵੇਗਾ ਤਾਂ ਕੋਈ ਨਹੀਂ ਜਾਣੇਗਾ ਕਿ ਉਹ ਕਿੱਥੋਂ ਦਾ ਹੈ?”"
27 No entanto, quando o Messias vier, ninguém saberá de onde ele é; e nós sabemos de onde este homem vem.
28 ਜਦੋਂ ਯਿਸੂ ਮੰਦਰ ਵਿੱਚ ਉਪਦੇਸ਼ ਦੇ ਰਿਹਾ ਸੀ, ਉਸ ਨੇ ਆਖਿਆ, “ਤੁਸੀਂ ਮੈਨੂੰ ਜਾਣਦੇ ਹੋ ਅਤੇ ਤੁਸੀਂ ਇਹ ਵੀ ਜਾਣਦੇ ਹੋ ਕਿ ਮੈਂ ਕਿੱਥੋਂ ਆਇਆ ਹਾਂ। ਪਰ ਮੈਂ ਇੱਥੇ ਆਪਣੇ ਅਧਿਕਾਰ ਨਾਲ ਨਹੀਂ ਆਇਆ। ਮੈਂ ਉਸ ਵੱਲੋਂ ਭੇਜਿਆ ਗਿਆ ਹਾਂ ਜਿਹੜਾ ਸੱਚਾ ਹੈ। ਪਰ ਤੁਸੀਂ ਉਸ ਨੂੰ ਨਹੀਂ ਜਾਣਦੇ।"
28 Quando estava ensinando no pátio do Templo, Jesus disse bem alto:
29 ਪਰ ਮੈਂ ਉਸ ਨੂੰ ਜਾਣਦਾ ਹਾਂ, ਅਤੇ ਮੈਂ ਉਸ ਵੱਲੋਂ ਆਇਆ ਹਾਂ। ਉਹੀ ਹੈ ਜਿਸਨੇ ਮੈਨੂੰ ਭੇਜਿਆ ਹੈ।”"
29 Mas eu o conheço porque venho dele e fui mandado por ele.
30 ਜਦੋਂ ਯਿਸੂ ਨੇ ਇਹ ਆਖਿਆ ਤਾਂ ਉਨ੍ਹਾਂ ਨੇ ਉਸ ਨੂੰ ਫ਼ੜਨ ਦੀ ਕੋਸ਼ਿਸ਼ ਕੀਤੀ ਪਰ ਕੋਈ ਵੀ ਉਸ ਨੂੰ ਛੂਹ ਨਾ ਸੱਕਿਆ। ਕਿਉਂ ਕਿ ਯਿਸੂ ਦੇ ਜਾਨੋਂ ਮਾਰੇ ਜਾਣ ਦਾ ਇਹ ਸਹੀ ਸਮਾਂ ਨਹੀਂ ਸੀ।"
30 Então quiseram prender Jesus, mas ninguém fez isso porque a sua hora ainda não tinha chegado.
31 ਪਰ ਕਈਆਂ ਲੋਕਾਂ ਨੇ ਉਸ ਉੱਤੇ ਵਿਸ਼ਵਾਸ ਕੀਤਾ ਅਤੇ ਆਖਿਆ, “ਅਸੀਂ ਮਸੀਹ ਦੇ ਆਉਣ ਦਾ ਇੰਤਜ਼ਾਰ ਕਰ ਰਹੇ ਹਾਂ। ਕੀ ਜਦੋਂ ਉਹ ਆਵੇਗਾ ਤਾਂ ਇਸ ਆਦਮੀ ਤੋਂ ਵੀ ਵੱਧ ਕਰਾਮਾਤਾਂ ਕਰੇਗਾ? ਇਸ ਲਈ ਇਹੀ ਮਸੀਹ ਹੋਣਾ ਚਾਹੀਦਾ ਹੈ।”"
31 Porém muitas pessoas que estavam na multidão creram nele e perguntavam: — Quando o Messias vier, será que vai fazer milagres maiores do que este homem tem feito?
32 ਯਹੂਦੀਆਂ ਵੱਲੋਂ ਯਿਸੂ ਨੂੰ ਕੈਦ ਵਿੱਚ ਪਾਉਣ ਦੀ ਕੋਸ਼ਿਸ਼ ਜਦੋਂ ਫ਼ਰੀਸੀਆਂ ਨੇ ਯਿਸੂ ਬਾਰੇ ਇਹ ਚਰਚਾਵਾਂ ਸੁਣੀਆਂ, ਪ੍ਰਧਾਨ ਜਾਜਕਾਂ ਅਤੇ ਫ਼ਰੀਸੀਆਂ ਨੇ ਕੁਝ ਮੰਦਰ ਦੇ ਪਹਿਰੇਦਾਰਾਂ ਨੂੰ ਉਸ ਨੂੰ ਗਿਰਫ਼ਤਾਰ ਕਰਨ ਲਈ ਭੇਜਿਆ।"
32 Os fariseus ouviram a multidão comentando essas coisas sobre Jesus, e por isso eles e os chefes dos sacerdotes mandaram guardas para o prenderem.
33 ਤਾਂ ਯਿਸੂ ਨੇ ਕਿਹਾ, “ਹਾਂ, ਅਜੇ ਥੋੜਾ ਚਿਰ ਹੋਰ ਮੈਂ ਤੁਹਾਡੇ ਨਾਲ ਰਹਾਂਗਾ, ਫਿਰ ਮੈਂ ਉਸ ਕੋਲ ਵਾਪਸ ਚੱਲਾ ਜਾਵਾਂਗਾ, ਜਿਸ ਨੇ ਮੈਨੂੰ ਇੱਥੇ ਭੇਜਿਆ ਹੈ।"
33 Jesus disse:
34 ਤੁਸੀਂ ਮੈਨੂੰ ਲੱਭੋਂਗੇ ਪਰ ਲੱਭ ਨਾ ਸੱਕੋਂਗੇ ਕਿਉਂ ਕਿ ਤੁਸੀਂ ਉੱਥੇ ਨਹੀਂ ਪਹੁੰਚ ਪਾਵੋਂਗੇ ਜਿੱਥੇ ਮੈਂ ਹਾਂ।”"
34 Vocês vão me procurar e não vão me achar, pois não podem ir para onde eu vou.
35 ਯਹੂਦੀਆਂ ਨੇ ਇੱਕ ਦੂਸਰੇ ਨੂੰ ਆਖਿਆ, “ਇਹ ਭਲਾ ਕਿੱਥੇ ਚੱਲਾ ਜਾਵੇਗਾ ਜਿੱਥੇ ਕਿ ਅਸੀਂ ਇਸ ਨੂੰ ਲੱਭ ਨਹੀਂ ਸੱਕਦੇ? ਕੀ ਇਹ ਉਨ੍ਹਾਂ ਯੂਨਾਨੀ ਸ਼ਹਿਰਾਂ ਵਿੱਚ ਜਾਵੇਗਾ ਜਿੱਥੇ ਸਾਡੇ ਲੋਕ ਰਹਿੰਦੇ ਹਨ? ਕੀ ਉਹ ਉੱਥੇ ਯੂਨਾਨੀਆਂ ਨੂੰ ਉਪਦੇਸ਼ ਦੇਣ ਜਾ ਰਿਹਾ ਹੈ?"
35 Então os líderes judeus começaram a comentar: — Para onde será que ele vai que não o poderemos achar? Será que ele vai morar com os judeus que moram no estrangeiro? Será que vai ensinar os não judeus?
36 ਇਹ ਆਦਮੀ ਕਹਿੰਦਾ ਹੈ, ਤੁਸੀਂ ਮੈਨੂੰ ਲੱਭੋਂਗੇ ਪਰ ਮੈਨੂੰ ਭਾਲ ਨਹੀਂ ਸੱਕੋਂਗ਼ੇ। ਅਤੇ ਤੁਸੀਂ ਉੱਥੇ ਪਹੁੰਚਣ ਦੇ ਕਾਬਿਲ ਨਹੀਂ ਹੋਵੋਂਗੇ ਜਿੱਥੇ ਮੈਂ ਹਾਂ। ਇਸ ਦਾ ਕੀ ਮਤਲਬ ਹੋਇਆ?”"
36 O que será que ele quis dizer quando afirmou: “Vocês vão me procurar e não vão me achar, pois não podem ir para onde eu vou”?
37 ਯਿਸੂ ਦੇ ਪਵਿੱਤਰ ਆਤਮਾ ਬਾਰੇ ਉਪਦੇਸ਼ ਤਿਉਹਾਰ ਦਾ ਅੰਤਿਮ ਦਿਨ ਆਇਆ ਇਹ ਤਿਉਹਾਰ ਦਾ ਸਭ ਤੋਂ ਖਾਸ ਦਿਨ ਸੀ। ਉਸ ਦਿਨ ਯਿਸੂ ਨੇ ਉੱਚੀ ਅਵਾਜ਼ ਵਿੱਚ ਖਲੋ ਕੇ ਆਖਿਆ, “ਜੇਕਰ ਕੋਈ ਪਿਆਸਾ ਹੈ ਤਾਂ ਉਸ ਨੂੰ ਮੇਰੇ ਕੋਲ ਆਕੇ ਪੀਣ ਦਿਉ।"
37 O último dia da festa era o mais importante. Naquele dia Jesus se pôs de pé e disse bem alto:
38 ਇਹ ਪੋਥੀਆਂ ਵਿੱਚ ਲਿਖਿਆ ਹੈ ਕੋ ਜੋ ਮੇਰੇ ਵਿੱਚ ਵਿਸ਼ਵਾਸ ਕਰੇਗਾ ਅਮ੍ਰਿਤ ਜਲ ਦੇ ਦਰਿਆ ਉਸ ਦੇ ਦਿਲ ਵੱਲੋਂ ਵਹਿਣਗੇ।”"
38 Como dizem as
39 ਯਿਸੂ ਪਵਿੱਤਰ ਆਤਮਾ ਬਾਰੇ ਬੋਲ ਰਿਹਾ ਸੀ ਕਿ ਜੋ ਉਸ ਵਿੱਚ ਵਿਸ਼ਵਾਸ ਕਰਦੇ ਹਨ ਉਹ ਉਸ ਨੂੰ ਪ੍ਰਾਪਤ ਕਰ ਸੱਕਣਗੇ। ਕਿਉਂ ਕਿ ਆਤਮਾ ਹਾਲੇ ਨਹੀਂ ਦਿੱਤਾ ਗਿਆ ਸੀ, ਕਿਉਂ ਕਿ ਹਾਲੇ ਯਿਸੂ ਮਹਿਮਾ ਲਈ ਉੱਠਾਇਆ ਨਹੀਂ ਸੀ ਗਿਆ।"
39 Jesus estava falando a respeito do Espírito Santo, que aqueles que criam nele iriam receber. Essas pessoas não tinham recebido o Espírito porque Jesus ainda não havia voltado para a presença gloriosa de Deus.
40 ਲੋਕਾਂ ਦਾ ਯਿਸੂ ਬਾਰੇ ਵਿਵਾਦ ਜੋ ਯਿਸੂ ਆਖ ਰਿਹਾ ਸੀ ਲੋਕਾਂ ਨੇ ਸੁਣਿਆ। ਕੁਝ ਇੱਕ ਨੇ ਕਿਹਾ, “ਸੱਚ-ਮੁੱਚ ਹੀ ਇਹ ਮਨੁੱਖ ਨਬੀ ਹੈ।”"
40 Muitas pessoas que ouviram essas palavras afirmavam: — De fato, este homem é o
41 ਕੁਝ ਹੋਰਾਂ ਨੇ ਆਖਿਆ, “ਉਹ ਮਸੀਹਾ ਹੈ।” ਕੁਝ ਹੋਰਨਾਂ ਨੇ ਆਖਿਆ, “ਮਸੀਹਾ ਗਲੀਲ ਵਿੱਚ ਨਹੀਂ ਆਵੇਗਾ।"
41 Outros diziam: — Ele é o E ainda outras pessoas perguntavam: — Mas será que o Messias virá da Galileia?
42 ਇਹ ਪੋਥੀ ਵਿੱਚ ਲਿਖਿਆ ਹੋਇਆ ਹੈ ਕਿ ਮਸੀਹਾ ਦਾਊਦ ਦੇ ਪਰਿਵਾਰ ਵਿੱਚੋਂ ਆਵੇਗਾ। ਅਤੇ ਬੈਤਲਹਮ ਦੀ ਨਗਰੀ ਵਿੱਚੋਂ ਆਵੇਗਾ ਜਿੱਥੇ ਦਾਊਦ ਰਹਿੰਦਾ ਸੀ।”"
42 As Escrituras Sagradas dizem que o Messias será descendente de Davi e vai nascer em Belém, onde Davi morou.
43 ਇਸ ਲਈ ਲੋਕਾਂ ਦਾ ਯਿਸੂ ਬਾਰੇ ਆਪਸ ਵਿੱਚ ਮਤਭੇਦ ਸੀ।"
43 Então o povo se dividiu por causa dele.
44 ਕੁਝ ਲੋਕ ਯਿਸੂ ਨੂੰ ਗਿਰਫ਼ਤਾਰ ਕਰਨਾ ਚਾਹੁੰਦੇ ਸਨ, ਪਰ ਕਿਸੇ ਨੇ ਵੀ ਉਸ ਨੂੰ ਹੱਥ ਨਾ ਪਾਇਆ।"
44 Alguns queriam prender Jesus, mas ninguém fez isso.
45 ਯਹੂਦੀ ਆਗੂਆਂ ਨੇ ਯਿਸੂ ਨੂੰ ਮੰਨਣ ਤੋਂ ਇਨਕਾਰ ਕੀਤਾ ਇਸ ਲਈ ਮੰਦਰ ਦੇ ਪਹਿਰੇਦਾਰ, ਫ਼ਰੀਸੀਆਂ ਅਤੇ ਪਰਧਾਨ ਜਾਜਕਾਂ ਕੋਲ ਗਏ ਤਾਂ ਉਨ੍ਹਾਂ ਫ਼ਰੀਸੀਆਂ ਅਤੇ ਜਾਜਕਾਂ ਨੇ ਪੁੱਛਿਆ, “ਤੁਸੀਂ ਯਿਸੂ ਨੂੰ ਗਿਰਫ਼ਤਾਰ ਕਰਕੇ ਆਪਣੇ ਨਾਲ ਕਿਉਂ ਨਹੀਂ ਲਿਆਂਦਾ?”"
45 Os guardas voltaram para o lugar onde estavam os chefes dos sacerdotes e os fariseus , e eles perguntaram: — Por que vocês não trouxeram aquele homem?
46 ਮੰਦਰ ਦੇ ਪਹਿਰੇਦਾਰਾਂ ਨੇ ਅੱਗੋਂ ਆਖਿਆ, “ਇਸਦੇ ਬਰਾਬਰ ਦੇ ਕਦੇ ਕਿਸੇ ਹੋਰ ਮਨੁੱਖ ਨੇ ਬਚਨ ਨਹੀਂ ਕੀਤੇ ਹਨ।”"
46 Eles responderam: — Nunca ninguém falou como ele!
47 ਫ਼ੇਰ ਫ਼ਰੀਸੀਆਂ ਨੇ ਆਖਿਆ, “ਕੀ ਇਸ ਦਾ ਭਾਵ ਇਹ ਹੈ ਕਿ ਉਸ ਨੇ ਤੁਹਾਨੂੰ ਵੀ ਮੂਰਖ ਬਣਾਇਆ ਹੈ।"
47 Então os fariseus disseram aos guardas: — Será que vocês também foram enganados?
48 ਕੀ ਕਿਸੇ ਵੀ ਆਗੂ ਜਾਂ ਫ਼ਰੀਸੀ ਨੇ ਉਸ ਵਿੱਚ ਵਿਸ਼ਵਾਸ ਕੀਤਾ ਹੈ? ਨਹੀਂ!"
48 Por acaso alguma autoridade ou algum fariseu creu nele?
49 ਪਰ ਇਹ ਲੋਕ, ਜਿਨ੍ਹਾਂ ਨੂੰ ਸ਼ਰ੍ਹਾ ਦਾ ਨਹੀਂ ਪਤਾ, ਪਰਮੇਸ਼ੁਰ ਦੇ ਸ਼ਰਾਪ ਹੇਠਾਂ ਹਨ।”"
49 Essa gente que não conhece a Lei está amaldiçoada por Deus.
50 ਉਸ ਨੇ ਉਨ੍ਹਾਂ ਨੂੰ ਆਖਿਆ, ਪਰ ਨਿਕੋਦਿਮੁਸ, ਜਿਸ ਨੇ ਪਹਿਲਾਂ ਹੀ ਯਿਸੂ ਨਾਲ ਮੁਲਾਕਾਤ ਕੀਤੀ ਸੀ, ਉਨ੍ਹਾਂ ਵਿੱਚੋਂ ਇੱਕ ਸੀ।"
50 Mas Nicodemos, que era um deles e que certa ocasião havia falado com Jesus, disse:
51 ਕੀ ਸਾਡੀ ਸ਼ਰ੍ਹਾ ਕਿਸੇ ਨੂੰ ਉਸ ਨੂੰ ਸੁਣੇ ਅਤੇ ਜਾਣੇ ਬਿਨਾ ਦੋਸ਼ੀ ਠਹਿਰਾਉਂਦੀ ਹੈ ਕਿ ਉਸ ਨੇ ਕੀ ਕੀਤਾ ਹੈ?"
51 — De acordo com a nossa Lei não podemos condenar um homem sem ouvi-lo primeiro e descobrir o que ele fez.
52 ਯਹੂਦੀ ਆਗੂਆਂ ਨੇ ਆਖਿਆ, “ਕੀ ਤੂੰ ਵੀ ਗਲੀਲ ਵਿੱਚੋਂ ਹੈ? ਪੋਥੀਆਂ ਪੜ੍ਹੋ ਫ਼ਿਰ ਤੁਸੀਂ ਵੇਖੋਂਗੇ ਕਿ ਕੋਈ ਨਬੀ ਗਲੀਲ ਤੋਂ ਨਹੀਂ ਆਉਂਦਾ।”"
52 — Por acaso você também é da Galileia? — perguntaram eles. — Estude as Escrituras Sagradas e verá que da Galileia nunca surgiu nenhum profeta .
53 (ਯੂਹੰਨਾ ਦੀਆਂ ਕੁਝ ਪੁਰਾਣੀਆਂ ਪਤ੍ਰ੍ਰੀਆਂ ਵਿੱਚ ਤੁਕ 7:53-8:11 ਨਹੀਂ ਹਨ।) ਇੱਕ ਔਰਤ ਬਦਕਾਰੀ ਕਰਦਿਆਂ ਫ਼ੜੀ ਗਈ ਸਾਰੇ ਯਹੂਦੀ ਆਗੂ ਉੱਥੋਂ ਆਪੋ-ਆਪਣੇ ਘਰ ਚੱਲੇ ਗਏ।"
53 — ausente —

Ler em outra tradução

Comparar com outra

Estude este capítulo no WhatsApp

Peça à IA da Bíblia Fala para explicar João 7, comparar traduções ou montar um estudo — tudo direto pelo WhatsApp.