João 8

Punjabi Bible (GL_PUNJABI) vs VC

Sair da comparação
VC Versão Católica
1 ਯਿਸੂ ਜੈਤੂਨ ਦੇ ਪਹਾੜ ਵੱਲ ਨੂੰ ਤੁਰ ਪਿਆ।"
1 Dirigiu-se Jesus para o monte das Oliveiras.
2 ਸਵੇਰ-ਸਾਰ ਯਿਸੂ ਮੰਦਰ ਨੂੰ ਮੁੜਿਆ ਅਤੇ ਸਾਰੇ ਲੋਕ ਯਿਸੂ ਕੋਲ ਆਏ। ਯਿਸੂ ਉੱਥੇ ਬੈਠਿਆ ਅਤੇ ਉਨ੍ਹਾਂ ਨੂੰ ਉਪਦੇਸ਼ ਦਿੱਤਾ।"
2 Ao romper da manhã, voltou ao templo e todo o povo veio a ele. Assentou-se e começou a ensinar.
3 ਨੇਮ ਦੇ ਪ੍ਰਚਾਰਕ ਅਤੇ ਫ਼ਰੀਸੀ ਉੱਥੇ ਇੱਕ ਔਰਤ ਨੂੰ ਯਿਸੂ ਕੋਲ ਲੈ ਆਏ ਜੋ ਕਿ ਬਦਕਾਰੀ ਕਰਦਿਆਂ ਫ਼ੜੀ ਗਈ ਸੀ। ਉਨ੍ਹਾਂ ਯਹੂਦੀਆਂ ਨੇ ਉਸ ਔਰਤ ਨੂੰ ਲੋਕਾਂ ਸਾਹਮਣੇ ਖੜ੍ਹੇ ਹੋਣ ਲਈ ਮਜਬੂਰ ਕੀਤਾ।"
3 Os escribas e os fariseus trouxeram-lhe uma mulher que fora apanhada em adultério.
4 ਉਨ੍ਹਾਂ ਨੇ ਯਿਸੂ ਨੂੰ ਆਖਿਆ, “ਗੁਰੂ! ਇਹ ਔਰਤ ਉਦੋਂ ਫ਼ੜੀ ਗਈ ਜਦੋਂ ਇਹ ਬਦਕਾਰੀ ਕਰ ਰਹੀ ਸੀ?"
4 Puseram-na no meio da multidão e disseram a Jesus: Mestre, agora mesmo esta mulher foi apanhada em adultério.
5 ਸ਼ਰ੍ਹਾ ਵਿੱਚ, ਮੂਸਾ ਨੇ ਹੁਕਮ ਦਿੱਤਾ ਹੈ ਕਿ ਅਜਿਹੀਆਂ ਔਰਤਾਂ ਨੂੰ ਪੱਥਰਾਂ ਨਾਲ ਮਾਰ ਦੇਣਾ ਚਾਹੀਦਾ ਹੈ। ਸਾਨੂੰ ਦੱਸੋ ਸਾਨੂੰ ਕੀ ਕਰਨਾ ਚਾਹੀਦਾ?”"
5 Moisés mandou-nos na lei que apedrejássemos tais mulheres. Que dizes tu a isso?
6 ਯਹੂਦੀ ਉਸ ਨੂੰ ਚਲਾਕੀ ਨਾਲ ਫ਼ਸਾਉਣ ਲਈ ਇਹ ਸਵਾਲ ਪੁੱਛ ਰਹੇ ਸਨ ਤਾਂ ਕਿ ਉਹ ਕੁਝ ਗਲਤ ਆਖੇ। ਉਹ ਉਸ ਦੇ ਖਿਲਾਫ ਕੋਈ ਦੋਸ਼ ਮੜ੍ਹਨਾ ਚਾਹੁੰਦੇ ਸਨ। ਪਰ ਯਿਸੂ ਥੱਲੇ ਝੁਕਿਆ ਅਤੇ ਜ਼ਮੀਨ ਤੇ ਆਪਣੀ ਉਂਗਲ ਨਾਲ ਕੁਝ ਲਿਖਣ ਲੱਗ ਪਿਆ।"
6 Perguntavam-lhe isso, a fim de pô-lo à prova e poderem acusá-lo. Jesus, porém, se inclinou para a frente e escrevia com o dedo na terra.
7 ਯਹੂਦੀਆਂ ਨੇ ਲਗਾਤਾਰ ਉਸ ਨੂੰ ਇਹ ਸਵਾਲ ਪੁੱਛਿਆ ਤਾਂ ਯਿਸੂ ਸਿੱਧਾ ਹੋਇਆ ਅਤੇ ਆਖਿਆ, “ਕੀ ਇੱਥੇ ਕੋਈ ਅਜਿਹਾ ਮਨੁੱਖ ਹੈ ਜਿਸਨੇ ਕਦੇ ਕੋਈ ਪਾਪ ਨਹੀਂ ਕੀਤਾ ਉਹ ਮਨੁੱਖ ਇਸ ਉੱਪਰ ਪਹਿਲਾ ਪੱਥਰ ਮਾਰ ਸੱਕਦਾ ਹੈ।”"
7 Como eles insistissem, ergueu-se e disse-lhes: Quem de vós estiver sem pecado, seja o primeiro a lhe atirar uma pedra.
8 ਤਾਂ ਉਹ ਫ਼ੇਰ ਥੱਲੇ ਝੁਕਿਆ ਅਤੇ ਧਰਾਤਲ ਤੇ ਕੁਝ ਲਿਖਣ ਲੱਗ ਪਿਆ।"
8 Inclinando-se novamente, escrevia na terra.
9 ਜੋ ਯਿਸੂ ਨੇ ਆਖਿਆ ਲੋਕਾਂ ਨੇ ਸੁਣਿਆ ਅਤੇ ਉਹ ਇੱਕ-ਇੱਕ ਕਰਕੇ ਵਿਦਾ ਹੋਣ ਲੱਗੇ। ਸਭ ਤੋਂ ਪਹਿਲਾਂ ਬਜ਼ੁਰਗ ਲੋਕ ਗਏ ਫ਼ਿਰ ਹੋਰ ਸਾਰੇ ਲੋਕ ਵੀ ਵਿਦਾ ਹੋ ਗਏ। ਯਿਸੂ ਇੱਕਲਾ ਉਸ ਔਰਤ ਨਾਲ ਬੱਚਿਆ ਜੋ ਕਿ ਉਸ ਦੇ ਸਾਹਮਣੇ ਖੜ੍ਹੀ ਸੀ।"
9 A essas palavras, sentindo-se acusados pela sua própria consciência, eles se foram retirando um por um, até o último, a começar pelos mais idosos, de sorte que Jesus ficou sozinho, com a mulher diante dele.
10 ਯਿਸੂ ਨੇ ਉਸ ਔਰਤ ਨੂੰ ਵੇਖਿਆ ਅਤੇ ਆਖਣ ਲੱਗਾ, “ਹੇ ਔਰਤ, ਉਹ ਕਿੱਥੇ ਹਨ? ਕੀ ਕਿਸੇ ਨੇ ਵੀ ਤੈਨੂੰ ਦੋਸ਼ੀ ਕਰਾਰ ਨਹੀਂ ਦਿੱਤਾ?”"
10 Então ele se ergueu e vendo ali apenas a mulher, perguntou-lhe: Mulher, onde estão os que te acusavam? Ninguém te condenou?
11 ਉਸ ਔਰਤ ਨੇ ਉੱਤਰ ਦਿੱਤਾ, “ਨਹੀਂ, ਸ਼੍ਰੀਮਾਨ ਜੀ! ਮੈਨੂੰ ਕਿਸੇ ਨੇ ਵੀ ਦੋਸ਼ੀ ਕਰਾਰ ਨਹੀਂ ਦਿੱਤਾ।” ਫਿਰ ਯਿਸੂ ਨੇ ਆਖਿਆ, “ਤਾਂ ਮੈਂ ਵੀ ਤੇਰਾ ਦੋਸ਼ੀ ਹੋਣ ਦਾ ਨਿਰਨਾ ਨਹੀਂ ਕਰਦਾ। ਹੁਣ ਤੂੰ ਜਾ ਸੱਕਦੀ ਹੈਂ ਪਰ ਭਵਿੱਖ ਵਿੱਚ ਹੋਰ ਪਾਪ ਨਾ ਕਰੀਂ।”"
11 Respondeu ela: Ninguém, Senhor. Disse-lhe então Jesus: Nem eu te condeno. Vai e não tornes a pecar.
12 ਯਿਸੂ ਦੁਨੀਆਂ ਦਾ ਚਾਨਣ ਹੈ ਬਾਦ ਵਿੱਚ ਯਿਸੂ ਨੇ ਮੁੜ ਲੋਕਾਂ ਨਾਲ ਗੱਲ ਕੀਤੀ ਅਤੇ ਕਿਹਾ, “ਮੈਂ ਦੁਨੀਆਂ ਦਾ ਚਾਨਣ ਹਾਂ। ਉਹ ਮਨੁੱਖ ਜੋ ਮੇਰਾ ਅਨੁਸਰਣ ਕਰਦਾ, ਉਹ ਕਦੇ ਵੀ ਹਨੇਰਿਆਂ ਵਿੱਚ ਨਹੀਂ ਜੀਵੇਗਾ ਸਗੋਂ ਉਸ ਕੋਲ ਜੀਵਨ ਦੀ ਰੋਸ਼ਨੀ ਹੋਵੇਗੀ।”"
12 Falou-lhes outra vez Jesus: Eu sou a luz do mundo; aquele que me segue não andará em trevas, mas terá a luz da vida.
13 ਪਰ ਫਰੀਸੀਆਂ ਨੇ ਯਿਸੂ ਨੂੰ ਕਿਹਾ, “ਜਦੋਂ ਤੂੰ ਆਪਣੇ-ਆਪ ਬਾਰੇ ਇਹ ਗੱਲਾਂ ਆਖਦਾ ਹੈਂ ਤਾ ਸਿਰਫ ਤੂੰ ਹੀ ਹੈਂ, ਜੋ ਇਹ ਆਖਦਾ ਕਿ ਇਹ ਸੱਚ ਹੈ, ਇਸ ਲਈ ਅਸੀਂ ਉਹ ਨਹੀਂ ਕਬੂਲ ਸੱਕਦੇ ਜੋ ਤੂੰ ਆਖ ਰਿਹਾ ਹੈਂ।”"
13 A isso, os fariseus lhe disseram: Tu dás testemunho de ti mesmo; teu testemunho não é digno de fé.
14 ਯਿਸੂ ਨੇ ਜਵਾਬ ਦਿੱਤਾ, “ਹਾਂ ਮੈਂ ਆਪਣੇ ਆਪ ਬਾਰੇ ਅਜਿਹੀਆਂ ਗੱਲਾਂ ਆਖ ਰਿਹਾ ਹਾਂ ਅਤੇ ਇਹ ਸੱਚ ਨੇ ਕਿਉਂਕਿ ਮੈਂ ਜਾਣਦਾ ਹਾਂ ਕਿ ਮੈਂ ਕਿੱਥੋਂ ਆਇਆ ਹਾਂ ਅਤੇ ਕਿੱਥੇ ਜਾਵਾਂਗਾ। ਪਰ ਤੁਸੀਂ ਨਹੀਂ ਜਾਣਦੇ ਕਿ ਮੈਂ ਕਿੱਥੋਂ ਆਇਆ ਅਤੇ ਕਿੱਥੇ ਜਾਵਾਂਗਾ।"
14 Respondeu-lhes Jesus: Embora eu dê testemunho de mim mesmo, o meu testemunho é digno de fé, porque sei de onde vim e para onde vou; mas vós não sabeis de onde venho nem para onde vou.
15 ਤੁਸੀਂ ਲੋਕ ਮਾਨਵੀ ਦਰਜੇ ਦੇ ਆਧਾਰ ਤੇ ਮੇਰਾ ਨਿਆਂ ਕਰਦੇ ਹੋ, ਪਰ ਮੈਂ ਕਿਸੇ ਦਾ ਨਿਆਂ ਨਹੀਂ ਕਰਦਾ।"
15 Vós julgais segundo a aparência; eu não julgo ninguém.
16 ਪਰ ਜੇ ਮੈਂ ਨਿਆਂ ਕਰਾਂ ਤਾਂ ਮੇਰਾ ਨਿਆਂ ਸੱਚਾ ਹੋਵੇਗਾ, ਕਿਉਂ ਕਿ ਮੈਂ ਇੱਕਲਾ ਨਹੀਂ ਹਾਂ, ਪਿਤਾ ਜਿਸ ਨੇ ਮੈਨੂੰ ਭੇਜਿਆ ਮੇਰੇ ਨਾਲ ਹੈ।"
16 E, se julgo, o meu julgamento é conforme a verdade, porque não estou sozinho, mas comigo está o Pai que me enviou.
17 ਤੁਹਾਡੀ ਸ਼ਰ੍ਹਾ ਵਿੱਚ ਵੀ ਇਹ ਲਿਖਿਆ ਹੋਇਆ ਹੈ ਕਿ ਦੋ ਮਨੁੱਖਾਂ ਦੀ ਗਵਾਹੀ ਜਾਇਜ਼ ਹੈ।"
17 Ora, na vossa lei está escrito: O testemunho de duas pessoas é digno de fé {Dt 19,15}.
18 ਮੈਂ ਆਪਣੇ ਪੱਖ ਉੱਤੇ ਗਵਾਹੀ ਦਿੰਦਾ ਹਾਂ ਅਤੇ ਮੇਰਾ ਪਿਤਾ, ਜਿਸਨੇ ਮੈਨੂੰ ਭੇਜਿਆ ਹੈ, ਵੀ ਮੇਰੇ ਪੱਖ ਉੱਤੇ ਗਵਾਹੀ ਦਿੰਦਾ ਹੈ।”"
18 Eu dou testemunho de mim mesmo; e meu Pai, que me enviou, o dá também.
19 ਲੋਕਾਂ ਨੇ ਪੁੱਛਿਆ, “ਤੇਰਾ ਪਿਤਾ ਕਿੱਥੇ ਹੈ?” ਯਿਸੂ ਨੇ ਆਖਿਆ, “ਤੁਸੀਂ ਮੈਨੂੰ ਜਾਂ ਮੇਰੇ ਪਿਤਾ ਨੂੰ ਨਹੀਂ ਜਾਣਦੇ। ਪਰ ਜੇ ਤੁਸੀਂ ਮੈਨੂੰ ਜਾਣਦੇ ਹੁੰਦੇ ਤਾਂ ਤੁਸੀਂ ਮੇਰੇ ਪਿਤਾ ਨੂੰ ਵੀ ਜਾਣ ਜਾਂਦੇ।”"
19 Perguntaram-lhe: Onde está teu Pai? Respondeu Jesus: Não conheceis nem a mim nem a meu Pai; se me conhecêsseis, certamente conheceríeis também a meu Pai.
20 ਯਿਸੂ ਨੇ ਇਹ ਗੱਲਾਂ ਉਦੋਂ ਆਖੀਆਂ ਜਦੋਂ ਉਹ ਮੰਦਰ ਦੇ ਇਲਾਕੇ ਵਿੱਚ ਉਪਦੇਸ਼ ਦੇ ਰਿਹਾ ਸੀ। ਜਦੋਂ ਉਹ ਚੜ੍ਹਾਵੇ ਦੀ ਪੇਟੀ ਕੋਲ ਪ੍ਰਚਾਰ ਕਰ ਰਿਹਾ ਸੀ ਪਰ ਕਿਸੇ ਵੀ ਮਨੁੱਖ ਨੇ ਉਸ ਨੂੰ ਗਿਰਫਤਾਰ ਨਹੀਂ ਕੀਤਾ ਕਿਉਂ ਕਿ ਅਜੇ ਯਿਸੂ ਦਾ ਸਹੀ ਵੇਲਾ ਨਹੀਂ ਸੀ ਆਇਆ।"
20 Estas palavras proferiu Jesus ensinando no templo, junto aos cofres de esmola. Mas ninguém o prendeu, porque ainda não era chegada a sua hora.
21 ਯਹੂਦੀ ਯਿਸੂ ਨੂੰ ਨਹੀਂ ਸਮਝੇ ਯਿਸੂ ਨੇ ਫੇਰ ਲੋਕਾਂ ਨੂੰ ਆਖਿਆ, “ਮੈਂ ਤੁਹਾਨੂੰ ਛੱਡ ਦੇਵਾਂਗਾ ਅਤੇ ਤੁਸੀਂ ਮੈਨੂੰ ਲੱਭੋਂਗੇ, ਪਰ ਤੁਸੀਂ ਆਪਣੇ ਪਾਪਾਂ ਵਿੱਚ ਮਰ ਜਾਵੋਂਗੇ। ਤੁਸੀਂ ਉਸ ਜਗ੍ਹਾ ਨਹੀਂ ਆ ਸੱਕਦੇ, ਜਿੱਥੇ ਮੈਂ ਜਾ ਰਿਹਾ ਹਾਂ।”"
21 Jesus disse-lhes: Eu me vou, e procurar-me-eis e morrereis no vosso pecado. Para onde eu vou, vós não podeis ir.
22 ਫੇਰ ਯਹੂਦੀ ਆਗੂ ਆਪਸ ਵਿੱਚ ਬੋਲੇ, “ਕੀ ਯਿਸੂ ਆਪਣੇ-ਆਪ ਨੂੰ ਮਾਰ ਲਵੇਗਾ? ਕਿਉਂ ਜੋ ਉਸ ਨੇ ਆਖਿਆ ਹੈ, ‘ਤੁਸੀਂ ਉਸ ਜਗ੍ਹਾ ਨਹੀਂ ਆ ਸੱਕਦੇ ਜਿੱਥੇ ਮੈਂ ਜਾ ਰਿਹਾ ਹਾਂ। ਉੱਥੇ ਤੁਸੀਂ ਨਹੀਂ ਪਹੁੰਚ ਸੱਕਦੇ।’”"
22 Perguntavam os judeus: Será que ele se vai matar, pois diz: Para onde eu vou, vós não podeis ir?
23 ਪਰ ਯਿਸੂ ਨੇ ਉਨ੍ਹਾਂ ਲੋਕਾਂ ਨੂੰ ਆਖਿਆ, “ਤੁਸੀਂ ਥੱਲਿਉਂ ਹੋ ਪਰ ਮੈਂ ਉੱਪਰੋਂ ਹਾਂ। ਤੁਸੀਂ ਇਸ ਦੁਨੀਆਂ ਨਾਲ ਸੰਬੰਧਿਤ ਹੋ ਪਰ ਮੈਂ ਇਸ ਦੁਨੀਆਂ ਨਾਲ ਸੰਬੰਧਿਤ ਨਹੀਂ ਹਾਂ।"
23 Ele lhes disse: Vós sois cá de baixo, eu sou lá de cima. Vós sois deste mundo, eu não sou deste mundo.
24 ਇਸ ਲਈ ਮੈਂ ਤੁਹਾਨੂੰ ਆਖਿਆ ਸੀ ਕਿ ਤੁਸੀਂ ਆਪਣੇ ਪਾਪਾਂ ਸੰਗ ਮਰੋਂਗੇ। ਹਾਂ, ਜੇਕਰ ਤੁਸੀਂ ਵਿਸ਼ਵਾਸ ਨਹੀਂ ਕਰੋਂਗ਼ੇ ਕਿ ਮੈਂ ਉਹ ਹਾਂ, ਤਾਂ ਤੁਸੀਂ ਆਪਣੇ ਪਾਪਾਂ ਵਿੱਚ ਮਰ ਜਾਵੋਂਗੇ।”"
24 Por isso vos disse: morrereis no vosso pecado; porque, se não crerdes o que eu sou, morrereis no vosso pecado.
25 ਤਾਂ ਉਨ੍ਹਾਂ ਨੇ ਆਖਿਆ, “ਤੂੰ ਕੌਣ ਹੈਂ?” ਯਿਸੂ ਨੇ ਜਵਾਬ ਦਿੱਤਾ, “ਮੈਂ ਉਹੀ ਹਾਂ ਜੋ ਮੈਂ ਤੁਹਾਨੂੰ ਮੁਢੋਂ ਕਹਿੰਦਾ ਆ ਰਿਹਾ ਹਾਂ।"
25 Quem és tu?, perguntaram-lhe eles então. Jesus respondeu: Exatamente o que eu vos declaro.
26 ਮੇਰੇ ਕੋਲ ਤੁਹਾਡੇ ਨਿਆਂ ਕਰਨ ਅਤੇ ਬੋਲਣ ਲਈ ਬਹੁਤ ਸਾਰੀਆਂ ਗੱਲਾਂ ਹਨ। ਉਹ ਇੱਕ ਜਿਸ ਨੇ ਮੈਨੂੰ ਭੇਜਿਆ, ਸੱਚ ਬੋਲਦਾ ਹੈ ਅਤੇ ਮੈਂ ਲੋਕਾਂ ਨੂੰ ਉਹ ਗੱਲਾਂ ਦੱਸਦਾ ਹਾਂ ਜੋ ਮੈਂ ਉਸ ਤੋਂ ਸੁਣੀਆਂ ਹਨ।”"
26 Tenho muitas coisas a dizer e a julgar a vosso respeito, mas o que me enviou é verdadeiro e o que dele ouvi eu o digo ao mundo.
27 ਲੋਕ ਉਹ ਨਾ ਸਮਝ ਸੱਕੇ ਕਿ ਯਿਸੂ ਉਨ੍ਹਾਂ ਨਾਲ ਪਿਤਾ ਬਾਰੇ ਗੱਲ ਕਰ ਰਿਹਾ ਸੀ।"
27 Eles, porém, não compreenderam que ele lhes falava do Pai.
28 ਤਾਂ ਯਿਸੂ ਨੇ ਲੋਕਾਂ ਆਖਿਆ, “ਜਦੋਂ ਤੁਸੀਂ ਮਨੁੱਖ ਦੇ ਪੁੱਤਰ ਨੂੰ ਉੱਚਾ ਚੁੱਕੋਂਗੇ ਤਾਂ ਤੁਸੀਂ ਜਾਣ ਜਾਵੋਂਗ਼ੇ ਕਿ ਮੈਂ ਉਹ ਹਾਂ। ਅਤੇ ਤੁਸੀਂ ਜਾਣ ਜਾਵੋਂਗੇ ਕਿ ਮੈਂ ਕੁਝ ਵੀ ਆਪਣੇ ਅਧਿਕਾਰ ਨਾਲ ਨਹੀਂ ਕਰਦਾ। ਅਤੇ ਤੁਸੀਂ ਜਾਣ ਜਾਵੋਂਗੇ ਕਿ ਮੈਂ ਉਹੀ ਬੋਲਦਾ ਹਾਂ ਜੋ ਕੁਝ ਮੇਰੇ ਪਿਤਾ ਨੇ ਮੈਨੂੰ ਸਿੱਖਾਇਆ ਹੈ।"
28 Jesus então lhes disse: Quando tiverdes levantado o Filho do Homem, então conhecereis quem sou e que nada faço de mim mesmo, mas falo do modo como o Pai me ensinou.
29 ਉਹ ਜਿਸ ਨੇ ਮੈਨੂੰ ਭੇਜਿਆ ਮੇਰੇ ਨਾਲ ਹੈ। ਮੈਂ ਹਮੇਸ਼ਾ ਉਹੀ ਕਰਦਾ ਹਾਂ ਜੋ ਉਹ ਪਸੰਦ ਕਰਦਾ ਹੈ, ਇਸ ਲਈ ਉਸ ਨੇ ਮੈਨੂੰ ਇੱਕਲਾ ਨਹੀਂ ਛੱਡਿਆ।”"
29 Aquele que me enviou está comigo; ele não me deixou sozinho, porque faço sempre o que é do seu agrado.
30 ਜਦੋਂ ਯਿਸੂ ਅਜਿਹੀਆਂ ਗੱਲਾਂ ਆਖ ਰਿਹਾ ਸੀ, ਤਾਂ ਬਹੁਤ ਲੋਕਾਂ ਨੇ ਉਸ ਵਿੱਚ ਵਿਸ਼ਵਾਸ ਕੀਤਾ।"
30 Tendo proferido essas palavras, muitos creram nele.
31 ਯਿਸੂ ਦਾ ਪਾਪ ਤੋਂ ਮੁਕਤੀ ਬਾਰੇ ਉਪਦੇਸ਼ ਤਾਂ ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਆਖਿਆ ਜੋ ਉਸ ਵਿੱਚ ਨਿਹਚਾ ਰੱਖਦੇ ਸਨ, “ਜੇਕਰ ਤੁਸੀਂ ਮੇਰੇ ਉਪਦੇਸ਼ ਨੂੰ ਮੰਨੋਂਗੇ ਤਾਂ ਤੁਸੀਂ ਮੇਰੇ ਅਸਲੀ ਚੇਲੇ ਹੋ।"
31 E Jesus dizia aos judeus que nele creram: Se permanecerdes na minha palavra, sereis meus verdadeiros discípulos;
32 ਤਦ ਤੁਸੀਂ ਸੱਚ ਨੂੰ ਜਾਣ ਜਾਵੋਂਗੇ ਅਤੇ ਉਹੀ ਸੱਚ ਤੁਹਾਨੂੰ ਮੁਕਤ ਕਰ ਦੇਵੇਗਾ।”"
32 conhecereis a verdade e a verdade vos livrará.
33 ਯਹੂਦੀਆਂ ਨੇ ਜਵਾਬ ਦਿੱਤਾ, “ਅਸੀਂ ਅਬਰਾਹਾਮ ਦੀ ਅੰਸ਼ ਹਾਂ। ਅਸੀਂ ਕਦੇ ਵੀ ਕਿਸੇ ਦੇ ਸੇਵਕ ਨਹੀਂ ਰਹੇ ਫਿਰ ਤੂੰ ਕਿਉਂ ਕਹਿੰਨਾ ਕਿ ਅਸੀਂ ਮੁਕਤ ਹੋ ਜਾਵਾਂਗੇ?”"
33 Replicaram-lhe: Somos descendentes de Abraão e jamais fomos escravos de alguém. Como dizes tu: Sereis livres?
34 ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਹਰੇਕ ਉਹ, ਜਿਹੜਾ ਪਾਪ ਕਰਦਾ ਰਹਿੰਦਾ, ਉਹ ਪਾਪ ਦਾ ਗੁਲਾਮ ਹੈ।"
34 Respondeu Jesus: Em verdade, em verdade vos digo: todo homem que se entrega ao pecado é seu escravo.
35 ਇੱਕ ਗੁਲਾਮ ਹਮੇਸ਼ਾ ਵਾਸਤੇ ਪਰਿਵਾਰ ਨਾਲ ਨਹੀਂ ਰਹਿੰਦਾ ਪਰ ਇੱਕ ਪੁੱਤਰ ਹਮੇਸ਼ਾ ਪਰਿਵਾਰ ਨਾਲ ਰਹਿੰਦਾ ਹੈ।"
35 Ora, o escravo não fica na casa para sempre, mas o filho sim, fica para sempre.
36 ਇਸ ਲਈ ਜੇਕਰ ਤੁਹਾਨੂੰ ਪੁੱਤਰ ਆਜ਼ਾਦ ਕਰ ਦਿੰਦਾ ਹੈ ਤਾਂ ਤੁਸੀਂ ਸੱਚ-ਮੁੱਚ ਆਜ਼ਾਦ ਹੋ ਜਾਵੋਂਗੇ।"
36 Se, portanto, o Filho vos libertar, sereis verdadeiramente livres.
37 ਮੈਂ ਜਾਣਦਾ ਹਾਂ ਕਿ ਤੁਸੀਂ ਅਬਰਾਹਾਮ ਦੀ ਅੰਸ਼ ਹੋ। ਪਰ ਤੁਸੀਂ ਮੈਨੂੰ ਮਾਰਨਾ ਚਾਹੁੰਦੇ ਹੋ ਕਿਉਂਕਿ ਤੁਸੀਂ ਮੇਰੇ ਉਪਦੇਸ਼ ਨੂੰ ਕਬੂਲਣ ਲਈ ਰਾਜੀ ਨਹੀਂ ਹੋ।"
37 Bem sei que sois a raça de Abraão; mas quereis matar-me, porque a minha palavra não penetra em vós.
38 ਮੈਂ ਤੁਹਾਨੂੰ ਉਹੀ ਕੁਝ ਆਖ ਰਿਹਾ ਹਾਂ ਜੋ ਮੇਰੇ ਪਿਤਾ ਨੇ ਮੈਨੂੰ ਦਰਸਾਇਆ ਹੈ। ਪਰ ਤੁਸੀਂ ਉਹ ਕੁਝ ਕਰਦੇ ਹੋ ਜੋ ਤੁਹਾਡੇ ਪਿਤਾ ਨੇ ਤੁਹਾਨੂੰ ਕਰਨ ਵਾਸਤੇ ਕਿਹਾ ਹੈ।”"
38 Eu falo o que vi junto de meu Pai; e vós fazeis o que aprendestes de vosso pai.
39 ਯਹੂਦੀਆਂ ਨੇ ਕਿਹਾ, “ਸਾਡਾ ਪਿਤਾ ਅਬਰਾਹਾਮ ਹੈ।” ਯਿਸੂ ਨੇ ਆਖਿਆ, “ਜੇਕਰ ਸੱਚ ਮੁੱਚ ਤੁਸੀਂ ਅਬਰਾਹਾਮ ਦੀ ਅੰਸ਼ ਹੁੰਦੇ, ਤਾਂ ਤੁਸੀਂ ਉਹੀ ਕਰਨੀਆਂ ਕਰਦੇ ਜੋ ਅਬਰਾਹਾਮ ਨੇ ਕੀਤੀਆਂ।"
39 Nosso pai, replicaram eles, é Abraão. Disse-lhes Jesus: Se fôsseis filhos de Abraão, faríeis as obras de Abraão.
40 ਮੈਂ ਉਹ ਹਾਂ ਜਿਸ ਨੇ ਤੁਹਾਨੂੰ ਸੱਚ ਦੱਸਿਆ, ਜਿਹੜਾ ਮੈਂ ਪਰਮੇਸ਼ੁਰ ਤੋਂ ਸੁਣਿਆ, ਪਰ ਤੁਸੀਂ ਮੈਨੂੰ ਮਾਰ ਦੇਣਾ ਚਾਹੁੰਦੇ ਹੋ। ਅਬਰਾਹਾਮ ਨੇ ਤਾਂ ਅਜਿਹਾ ਕੁਝ ਨਹੀਂ ਸੀ ਕੀਤਾ"
40 Mas, agora, procurais tirar-me a vida, a mim que vos falei a verdade que ouvi de Deus! Isso Abraão não o fez.
41 ਤੁਸੀਂ ਉਵੇਂ ਦੀਆਂ ਗੱਲਾਂ ਕਰੋ ਜਿਵੇਂ ਦੀਆਂ ਤੁਹਾਡਾ ਪਿਤਾ ਕਰਦਾ ਹੈ।” ਪਰ ਯਹੂਦੀਆਂ ਨੇ ਕਿਹਾ, “ਅਸੀਂ ਉਨ੍ਹਾਂ ਬੱਚਿਆਂ ਵਾਂਗ ਨਹੀਂ ਹਾਂ ਜਿਨ੍ਹਾਂ ਨੂੰ ਇਹ ਨਹੀਂ ਪਤਾ ਕਿ ਉਨ੍ਹਾਂ ਦਾ ਪਿਤਾ ਕੌਣ ਸੀ? ਸਾਡਾ ਇੱਕ ਪਿਤਾ ਹੈ ਅਤੇ ਉਹ ਪਰਮੇਸ਼ੁਰ ਹੈ।”"
41 Vós fazeis as obras de vosso pai. Retrucaram-lhe eles: Nós não somos filhos da fornicação; temos um só pai: Deus.
42 ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਕਿਹਾ, “ਜੇਕਰ ਪਰਮੇਸ਼ੁਰ ਤੁਹਾਡਾ ਪਿਤਾ ਹੁੰਦਾ ਤੁਸੀਂ ਮੈਨੂੰ ਪਿਆਰ ਕਰਦੇ ਕਿਉਂ ਕਿ ਮੈਂ ਪਰਮੇਸ਼ੁਰ ਵੱਲੋਂ ਆਇਆ ਹਾਂ ਅਤੇ ਹੁਣ ਮੈਂ ਇੱਥੇ ਹਾਂ। ਮੈਂ ਆਪਣੀ ਖੁਦ ਦੀ ਇੱਛਾ ਨਾਲ ਨਹੀਂ ਆਇਆ, ਮੈਨੂੰ ਪਰਮੇਸ਼ੁਰ ਨੇ ਹੀ ਭੇਜਿਆ ਹੈ।"
42 Jesus replicou: Se Deus fosse vosso pai, vós me amaríeis, porque eu saí de Deus. É dele que eu provenho, porque não vim de mim mesmo, mas foi ele quem me enviou.
43 ਤੁਹਾਨੂੰ ਜੋ ਮੈਂ ਕਹਿ ਰਿਹਾ ਹਾਂ ਕਿਉਂ ਸਮਝ ਨਹੀਂ ਆ ਰਿਹਾ? ਕਿਉਂ ਕਿ ਤੁਸੀਂ ਮੇਰੇ ਉਪਦੇਸ਼ਾਂ ਨੂੰ ਸੁਨਣ ਲਈ ਤਿਆਰ ਨਹੀਂ ਹੋ।"
43 Por que não compreendeis a minha linguagem? É porque não podeis ouvir a minha palavra.
44 ਤੁਹਾਡਾ ਪਿਤਾ ਸ਼ੈਤਾਨ ਹੈ ਅਤੇ ਤੁਸੀਂ ਉਸਦੀ ਅੰਸ਼ ਹੋ ਤੇ ਸਿਰਫ ਉਹੀ ਕਰਨਾ ਚਾਹੁੰਦੇ ਹੋ ਜੋ ਉਸ ਨੂੰ ਪਸੰਦ ਹੈ। ਸ਼ੈਤਾਨ ਸ਼ੁਰੂ ਤੋਂ ਹੀ ਹਤਿਆਰਾ ਹੈ ਉਹ ਸੱਚ ਦੇ ਵਿਰੁੱਧ ਹੈ। ਉਸ ਵਿੱਚ ਕੋਈ ਸੱਚ ਨਹੀਂ। ਜਦ ਉਹ ਝੂਠ ਬੋਲਦਾ ਹੈ, ਉਹ ਆਪਣਾ ਅਸਲੀ ਸਵਰੂਪ ਪ੍ਰਗਟਾਉਂਦਾ ਹੈ। ਹਾਂ! ਸ਼ੈਤਾਨ ਝੂਠਾ ਹੈ ਅਤੇ ਉਹ ਝੂਠ ਦਾ ਪਿਤਾ ਹੈ।"
44 Vós tendes como pai o demônio e quereis fazer os desejos de vosso pai. Ele era homicida desde o princípio e não permaneceu na verdade, porque a verdade não está nele. Quando diz a mentira, fala do que lhe é próprio, porque é mentiroso e pai da mentira.
45 “ਮੈਂ ਤੁਹਾਨੂੰ ਸੱਚ ਦੱਸ ਰਿਹਾ ਹਾਂ, ਇਸੇ ਲਈ ਤੁਸੀਂ ਮੇਰਾ ਵਿਸ਼ਵਾਸ ਨਹੀਂ ਕਰਦੇ।"
45 Mas eu, porque vos digo a verdade, não me credes.
46 ਕੀ ਤੁਹਾਡੇ ਵਿੱਚੋਂ ਕੋਈ ਹੈ ਜੋ ਇਹ ਸਾਬਤ ਕਰ ਸੱਕੇ ਕਿ ਮੈਂ ਪਾਪ ਦਾ ਦੋਸ਼ੀ ਹਾਂ? ਜੇਕਰ ਮੈਂ ਸੱਚ ਦੱਸ ਰਿਹਾ ਹਾਂ ਤੁਸੀਂ ਮੇਰਾ ਵਿਸ਼ਵਾਸ ਕਿਉਂ ਨਹੀਂ ਕਰਦੇ?"
46 Quem de vós me acusará de pecado? Se vos falo a verdade, por que me não credes?
47 ਇੱਕ ਵਿਅਕਤੀ ਜਿਹੜਾ ਪਰਮੇਸ਼ੁਰ ਤੋਂ ਹੈ ਪਰਮੇਸ਼ੁਰ ਦੇ ਸ਼ਬਦਾਂ ਨੂੰ ਕਬੂਲਦਾ ਹੈ ਪਰ ਤੁਸੀਂ ਸੁਨਣ ਤੋਂ ਇਨਕਾਰ ਕਰਦੇ ਹੋ ਕਿਉਂ ਕਿ ਤੁਸੀਂ ਪਰਮੇਸ਼ੁਰ ਤੋਂ ਨਹੀਂ ਹੋ।”"
47 Quem é de Deus ouve as palavras de Deus, e se vós não as ouvis é porque não sois de Deus.
48 ਯਿਸੂ ਆਪਣੇ ਅਤੇ ਅਬਰਾਹਾਮ ਬਾਰੇ ਦੱਸਦਾ ਹੈ ਯਹੂਦੀਆਂ ਨੇ ਆਖਿਆ, “ਕੀ ਅਸੀਂ ਠੀਕ ਨਹੀਂ ਆਖਿਆ ਕਿ ਤੂੰ ਇੱਕ ਸਾਮਰੀ ਹੈ ਅਤੇ ਤੇਰੇ ਅੰਦਰ ਇੱਕ ਭੂਤ ਪ੍ਰਵੇਸ਼ ਕਰ ਗਿਆ ਹੈ।”"
48 Responderam então os judeus: Não dizemos com razão que és samaritano, e que estás possesso de um demônio?
49 ਯਿਸੂ ਨੇ ਆਖਿਆ, “ਮੇਰੇ ਅੰਦਰ ਕੋਈ ਭੂਤ ਨਹੀਂ ਹੈ। ਮੈਂ ਆਪਣੇ ਪਿਤਾ ਦਾ ਸਨਮਾਨ ਕਰਦਾ ਹਾਂ, ਪਰ ਤੁਸੀਂ ਮੇਰਾ ਨਿਰਾਦਰ ਕਰਦੇ ਹੋ।"
49 Respondeu-lhes Jesus: Eu não estou possesso de demônio, mas honro a meu Pai. Vós, porém, me ultrajais!
50 ਮੈਂ ਆਪਣੇ-ਆਪ ਵਾਸਤੇ ਮਾਨ ਨਹੀਂ ਚਹੁੰਦਾ। ਇੱਕ ਅਜਿਹਾ ਹੈ ਜੋ ਮੈਨੂੰ ਮਾਣ ਦੇਣਾ ਚਾਹੁੰਦਾ ਹੈ। ਉਹ ਮੁਨਸਫ ਹੈ।"
50 Não busco a minha glória. Há quem a busque e ele fará justiça.
51 ਮੈਂ ਤੁਹਾਨੂੰ ਸੱਚ ਦੱਸਦਾ ਹਾਂ ਜੇਕਰ ਕੋਈ ਵੀ ਮਨੁੱਖ ਮੇਰੇ ਉਪਦੇਸ਼ ਤੇ ਚੱਲੇਗਾ ਉਹ ਕਦੇ ਵੀ ਨਹੀਂ ਮਰੇਗਾ।”"
51 Em verdade, em verdade vos digo: se alguém guardar a minha palavra, não verá jamais a morte.
52 ਯਹੂਦੀਆਂ ਨੇ ਯਿਸੂ ਨੂੰ ਆਖਿਆ, “ਹੁਣ ਅਸੀਂ ਜਾਣਦੇ ਹਾਂ ਕਿ ਤੇਰੇ ਅੰਦਰ ਇੱਕ ਭੂਤ ਹੈ। ਇੱਥੋਂ ਤੱਕ ਕਿ ਅਬਰਾਹਾਮ ਅਤੇ ਦੂਸਰੇ ਨਬੀ ਵੀ ਮਰ ਗਏ ਪਰ ਤੂੰ ਕਹਿੰਨਾ ਕਿ ਜੇਕਰ ਕੋਈ ਮੇਰੇ ਉਪਦੇਸ਼ ਦਾ ਅਨੁਸਰਣ ਕਰਦਾ ਉਹ ਸਦੀਪਕ ਜੀਵਨ ਪਾਵੇਗਾ। ‘ਉਹ ਕਦੇ ਵੀ ਨਹੀਂ ਮਰੇਗਾ।’"
52 Disseram-lhe os judeus: Agora vemos que és possuído de um demônio. Abraão morreu, e também os profetas. E tu dizes que, se alguém guardar a tua palavra, jamais provará a morte...
53 ਕੀ ਤੂੰ ਸਾਡੇ ਪਿਤਾ ਅਬਰਾਹਾਮ ਤੋਂ ਵੱਡਾ ਹੈਂ? ਅਬਰਾਹਾਮ ਅਤੇ ਨਬੀ ਮਰ ਗਏ ਤਾਂ ਤੂੰ ਭਲਾ ਆਪਣੇ-ਆਪ ਨੂੰ ਕੀ ਸਮਝਦਾ ਹੈਂ?”"
53 És acaso maior do que nosso pai Abraão? E, entretanto, ele morreu... e os profetas também. Quem pretendes ser?
54 ਯਿਸੂ ਨੇ ਜਵਾਬ ਦਿੱਤਾ, “ਜੇਕਰ ਮੈਂ ਆਪਣੇ-ਆਪ ਦਾ ਸਤਿਕਾਰ ਚਾਹੁੰਦਾ ਹਾਂ, ਤਾਂ ਉਸ ਸਤਿਕਾਰ ਦੀ ਕੋਈ ਕੀਮਤ ਨਹੀਂ। ਪਰ ਜਿਹੜਾ ਮੈਨੂੰ ਸਤਿਕਾਰਦਾ ਹੈ, ਮੇਰਾ ਪਿਤਾ ਹੈ। ਅਤੇ ਤੁਸੀਂ ਕਹਿੰਦੇ ਹੋ ਕਿ ਉਹ ਸਾਡਾ ਪਰਮੇਸ਼ੁਰ ਹੈ।"
54 Respondeu Jesus: Se me glorifico a mim mesmo, a minha glória não é nada; meu Pai é quem me glorifica, aquele que vós dizeis ser o vosso Deus
55 ਪਰ ਵਾਸਤਵ ਵਿੱਚ ਤੁਸੀਂ ਉਸ ਨੂੰ ਨਹੀਂ ਜਾਣਦੇ ਪਰ ਮੈਂ ਉਸ ਨੂੰ ਜਾਣਦਾ ਹਾਂ। ਜੇਕਰ ਮੈਂ ਇਹ ਕਹਾਂ ਕਿ ਮੈਂ ਉਸ ਨੂੰ ਨਹੀਂ ਜਾਣਦਾ ਤਾਂ ਮੈਂ ਤੁਹਾਡੀ ਤਰ੍ਹਾਂ ਝੂਠਾ ਹੋਵਾਂਗਾ। ਪਰ ਮੈਂ ਉਸ ਨੂੰ ਜਾਣਦਾ ਹਾਂ ਅਤੇ ਉਸ ਦੇ ਬਚਨਾਂ ਦੀ ਪਾਲਨਾ ਕਰਦਾ ਹਾਂ।"
55 e, contudo, não o conheceis. Eu, porém, o conheço e, se dissesse que não o conheço, seria mentiroso como vós. Mas conheço-o e guardo a sua palavra.
56 ਤੁਹਾਡਾ ਪਿਤਾ ਅਬਰਾਹਾਮ ਬੜਾ ਖੁਸ਼ ਸੀ ਕਿ ਉਹ ਮੇਰੇ ਆਉਣ ਦਾ ਦਿਨ ਵੇਖੇਗਾ। ਉਸ ਨੇ ਇਸ ਨੂੰ ਵੇਖਿਆ ਅਤੇ ਬੜਾ ਖੁਸ਼ ਹੋਇਆ।”"
56 Abraão, vosso pai, exultou com o pensamento de ver o meu dia. Viu-o e ficou cheio de alegria.
57 ਫਿਰ ਯਹੂਦੀਆਂ ਨੇ ਯਿਸੂ ਨੂੰ ਆਖਿਆ, “ਕੀ ਤੂੰ ਅਬਰਾਹਾਮ ਨੂੰ ਵੇਖਿਆ ਹੈ? ਤੂੰ ਕਿਵੇਂ ਵੇਖਿਆ ਹੋ ਸੱਕਦਾ ਹੈ ਜਦ ਕਿ ਤੂੰ ਪੰਜਾਹਾਂ ਵਰ੍ਹਿਆਂ ਦਾ ਵੀ ਨਹੀਂ।”"
57 Os judeus lhe disseram: Não tens ainda cinqüenta anos e viste Abraão!...
58 ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਅਬਰਾਹਾਮ ਦੇ ਜਨਮ ਤੋਂ ਪਹਿਲਾਂ, ਮੈਂ ਹਾਂ।”"
58 Respondeu-lhes Jesus: Em verdade, em verdade vos digo: antes que Abraão fosse, eu sou.
59 ਜਦੋਂ ਯਿਸੂ ਨੇ ਇਸ ਤਰ੍ਹਾਂ ਆਖਿਆ, ਲੋਕਾਂ ਨੇ ਉਸ ਤੇ ਸੁੱਟਣ ਵਾਸਤੇ ਪੱਥਰ ਚੁੱਕੇ। ਪਰ ਯਿਸੂ ਲੁਕ ਗਿਆ ਅਤੇ ਮੰਦਰ ਛੱਡ ਕੇ ਚੱਲਾ ਗਿਆ।"
59 A essas palavras, pegaram então em pedras para lhas atirar. Jesus, porém, se ocultou e saiu do templo.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar João 8, comparar traduções ou montar um estudo — tudo direto pelo WhatsApp.