João 9
Punjabi Bible (GL_PUNJABI) vs ARA
ARA Almeida Revista e Atualizada 1993
1 ਯਿਸੂ ਨੇ ਜਨਮ ਤੋਂ ਅੰਨ੍ਹੇ ਨੂੰ ਰਾਜ਼ੀ ਕੀਤਾ ਜਦੋਂ ਯਿਸੂ ਜਾ ਰਿਹਾ ਸੀ ਤਾਂ ਉਸ ਨੇ ਰਾਹ ਵਿੱਚ ਇੱਕ ਅੰਨ੍ਹਾ ਆਦਮੀ ਵੇਖਿਆ। ਇਹ ਆਦਮੀ ਜਨਮ ਤੋਂ ਹੀ ਅੰਨ੍ਹਾ ਸੀ।"
1 Caminhando Jesus, viu um homem cego de nascença.
2 ਯਿਸੂ ਦੇ ਚੇਲਿਆਂ ਨੇ ਉਸ ਨੂੰ ਆਖਿਆ, “ਗੁਰੂ, ਇਹ ਆਦਮੀ ਜਨਮ ਤੋਂ ਅੰਨ੍ਹਾ ਹੈ, ਪਰ ਕਿਸ ਦੇ ਪਾਪਾਂ ਦੁਆਰਾ ਉਹ ਅੰਨ੍ਹਾ ਪੈਦਾ ਹੋਇਆ ਹੈ? ਉਸ ਦੇ ਆਪਣੇ ਪਾਪਾਂ ਕਾਰਣ ਜਾਂ ਉਸ ਦੇ ਮਾਂ-ਬਾਪ ਦੇ ਪਾਪਾਂ ਕਾਰਣ?”"
2 E os seus discípulos perguntaram: Mestre, quem pecou, este ou seus pais, para que nascesse cego?
3 ਯਿਸੂ ਨੇ ਆਖਿਆ, “ਇਹ ਉਸ ਦੇ ਪਾਪਾਂ ਦਾ ਜਾਂ ਉਸ ਦੇ ਮਾਂ-ਬਾਪ ਦੇ ਪਾਪਾਂ ਦਾ ਨਤੀਜਾ ਨਹੀਂ ਹੈ। ਪਰ ਇਹ ਚੰਗਾ ਹੋਕੇ ਲੋਕਾਂ ਨੂੰ ਪਰਮੇਸ਼ੁਰ ਦੀ ਸ਼ਕਤੀ ਵਿਖਾਉਣ ਵਾਸਤੇ ਅੰਨ੍ਹਾ ਪੈਦਾ ਹੋਇਆ ਸੀ।"
3 Respondeu Jesus: Nem ele pecou, nem seus pais; mas foi para que se manifestem nele as obras de Deus.
4 ਸਾਨੂੰ ਉਸ ਪਰਮੇਸ਼ੁਰ ਦਾ ਕਾਰਜ, ਦਿਨ ਰਹਿੰਦਿਆਂ ਕਰਨਾ ਚਾਹੀਦਾ ਹੈ, ਜਿਸਨੇ ਮੈਨੂੰ ਭੇਜਿਆ ਹੈ। ਕਿਉਂ ਕਿ ਫਿਰ ਰਾਤ ਹੋ ਜਾਵੇਗੀ, ਅਤੇ ਕੋਈ ਵੀ ਰਾਤ ਵੇਲੇ ਕੰਮ ਨਹੀਂ ਕਰ ਸੱਕਦਾ।"
4 É necessário que façamos as obras daquele que me enviou, enquanto é dia; a noite vem, quando ninguém pode trabalhar.
5 ਜਦ ਤੀਕ ਮੈਂ ਦੁਨੀਆਂ ਵਿੱਚ ਹਾਂ ਮੈਂ ਦੁਨੀਆਂ ਲਈ ਚਾਨਣ ਹਾਂ।”"
5 Enquanto estou no mundo, sou a luz do mundo.
6 ਇਹ ਕਹਿਣ ਤੋਂ ਬਾਦ, ਯਿਸੂ ਨੇ ਜ਼ਮੀਨ ਤੇ ਥੁੱਕਿਆ ਅਤੇ ਇਸ ਨਾਲ ਥੋੜ੍ਹੀ ਮਿੱਟੀ ਗਿਲੀ ਕੀਤੀ ਤੇ ਉਸ ਨਾਲ ਉਸ ਅੰਨ੍ਹੇ ਮਨੁੱਖ ਦੀ ਅੱਖ ਤੇ ਲੇਪਿਆ।"
6 Dito isso, cuspiu na terra e, tendo feito lodo com a saliva, aplicou-o aos olhos do cego,
7 ਯਿਸੂ ਨੇ ਉਸ ਮਨੁੱਖ ਨੂੰ ਆਖਿਆ, “ਜਾ ਅਤੇ ਸਿਲੋਆਮ ਦੇ ਕੁੰਡ ਵਿੱਚ ਆਪਣੀਆਂ ਅੱਖਾਂ ਧੋ,”(ਸਿਲੋਆਮ ਦਾ ਅਰਥ ਹੈ “ਭੇਜਿਆ ਹੋਇਆ।”) ਇਸ ਲਈ ਉਹ ਕੁੰਡ ਤੇ ਗਿਆ ਅਤੇ ਆਪਣੀਆਂ ਅੱਖਾਂ ਧੋਣ ਤੋਂ ਬਾਦ ਵਾਪਸ ਪਰਤਿਆ। ਹੁਣ ਉਸ ਨੂੰ ਸਭ ਵਿਖਦਾ ਸੀ।"
7 dizendo-lhe: Vai, lava-te no tanque de Siloé (que quer dizer Enviado). Ele foi, lavou-se e voltou vendo.
8 ਜਿਨ੍ਹਾਂ ਲੋਕਾਂ ਨੇ ਇਸ ਨੂੰ ਭੀਖ ਮੰਗਦਿਆਂ ਵੇਖਿਆ ਸੀ। ਅਤੇ ਉਸ ਦੇ ਗੁਆਂਢੀਆਂ ਨੇ ਕਿਹਾ, “ਵੇਖੋ ਕੀ ਇਹ ਉਹੀ ਇੱਕ ਨਹੀਂ ਜਿਹੜਾ ਬੈਠਕੇ ਭੀਖ ਮੰਗਦਾ ਹੁੰਦਾ ਸੀ।”"
8 Então, os vizinhos e os que dantes o conheciam de vista, como mendigo, perguntavam: Não é este o que estava assentado pedindo esmolas?
9 ਕੁਝ ਲੋਕਾਂ ਨੇ ਕਿਹਾ, “ਹਾਂ ਉਹੀ ਹੈ।” ਪਰ ਦੂਜੇ ਲੋਕਾਂ ਨੇ ਆਖਿਆ, “ਨਹੀਂ ਇਹ ਉਹ ਆਦਮੀ ਨਹੀਂ ਹੈ, ਇਹ ਉਸ ਦੇ ਵਰਗਾ ਲੱਗਦਾ ਹੈ।” ਪਰ ਉਸ ਆਦਮੀ ਨੇ ਆਖਿਆ, “ਮੈਂ ਉਹੀ ਆਦਮੀ ਹਾਂ।”"
9 Uns diziam: É ele. Outros: Não, mas se parece com ele. Ele mesmo, porém, dizia: Sou eu.
10 ਲੋਕਾਂ ਨੇ ਪੁੱਛਿਆ, “ਇਹ ਕਿਵੇਂ ਹੋਇਆ? ਤੈਨੂੰ ਤੇਰੀ ਦ੍ਰਿਸ਼ਟੀ ਕਿਵੇਂ ਪ੍ਰਾਪਤ ਹੋਈ?”"
10 Perguntaram-lhe, pois: Como te foram abertos os olhos?
11 ਆਦਮੀ ਨੇ ਉੱਤਰ ਦਿੱਤਾ, “ਯਿਸੂ ਨਾਮੀਂ ਆਦਮੀ ਨੇ ਕੁਝ ਮਿੱਟੀ ਮੇਰੀਆਂ ਅੱਖਾਂ ਉੱਤੇ ਲਾਈ। ਉਸ ਨੇ ਮੈਨੂੰ ਸਿਲੋਮਾਨ ਕੁੰਡ ਤੇ ਧੋਣ ਵਾਸਤੇ ਜਾਣ ਲਈ ਕਿਹਾ। ਜਦ ਮੈਂ ਸਿਲੋਮਾਨ ਕੁੰਡ ਤੇ ਗਿਆ ਅਤੇ ਅੱਖਾਂ ਧੋਤੀਆਂ ਤਾਂ ਮੈਂ ਵੇਖਣ ਯੋਗ ਸੀ।”"
11 Respondeu ele: O homem chamado Jesus fez lodo, untou-me os olhos e disse-me: Vai ao tanque de Siloé e lava-te. Então, fui, lavei-me e estou vendo.
12 ਲੋਕਾਂ ਨੇ ਉਸ ਨੂੰ ਆਖਿਆ, “ਉਹ ਕਿੱਥੇ ਹੈ?” ਮਨੁੱਖ ਨੇ ਜਵਾਬ ਦਿੱਤਾ, “ਮੈਂ ਨਹੀਂ ਜਾਣਦਾ।”"
12 Disseram-lhe, pois: Onde está ele? Respondeu: Não sei.
13 ਯਹੂਦੀਆਂ ਨੇ ਯਿਸੂ ਦੇ ਰਾਜ਼ੀ ਕੀਤੇ ਮਨੁੱਖ ਨੂੰ ਸਵਾਲ ਪੁੱਛੇ ਜਦੋਂ ਲੋਕ ਉਸ ਆਦਮੀ ਨੂੰ, “ਫ਼ਰੀਸੀਆਂ ਕੋਲ ਲਿਆਏ, ਜੋ ਪਹਿਲਾਂ ਅੰਨ੍ਹਾ ਸੀ।"
13 Levaram, pois, aos fariseus o que dantes fora cego.
14 ਯਿਸੂ ਨੇ ਗਾਰਾ ਬਣਾਕੇ ਉਸ ਆਦਮੀ ਦੀਆਂ ਅੱਖਾਂ ਨੂੰ ਸਬਤ ਦੇ ਦਿਨ ਚੰਗਾ ਕੀਤਾ ਸੀ।”"
14 E era sábado o dia em que Jesus fez o lodo e lhe abriu os olhos.
15 ਤਾਂ ਇਸ ਵਾਰੀ ਫ਼ਰੀਸੀਆਂ ਨੇ ਉਸ ਮਨੁੱਖ ਨੂੰ ਪੁੱਛਿਆ, “ਤੈਨੂੰ ਆਪਣੀ ਦ੍ਰਿਸ਼ਟੀ ਕਿਵੇਂ ਮਿਲੀ?” ਮਨੁੱਖ ਨੇ ਉੱਤਰ ਦਿੱਤਾ, “ਉਸ ਨੇ ਮੇਰੀਆਂ ਅੱਖਾਂ ਤੇ ਚਿੱਕੜ ਲਾਇਆ, ਮੈਂ ਅੱਖਾਂ ਧੋਤੀਆਂ ਅਤੇ ਹੁਣ ਮੈਂ ਵੇਖ ਸੱਕਦਾ ਹਾਂ।”"
15 Então, os fariseus, por sua vez, lhe perguntaram como chegara a ver; ao que lhes respondeu: Aplicou lodo aos meus olhos, lavei-me e estou vendo.
16 ਕੁਝ ਫ਼ਰੀਸੀਆਂ ਨੇ ਆਖਿਆ, “ਇਹ ਮਨੁੱਖ ਪਰਮੇਸ਼ੁਰ ਵੱਲੋਂ ਨਹੀਂ ਹੈ ਕਿਉਂਕਿ ਇਹ ਸਬਤ ਦੇ ਦਿਨ ਦੇ ਨੇਮ ਨੂੰ ਵੀ ਨਹੀਂ ਰੱਖ ਰਿਹਾ। ਇਸ ਲਈ ਉਹ ਪਰਮੇਸ਼ੁਰ ਵੱਲੋਂ ਨਹੀਂ ਹੈ।” ਕੁਝ ਇੱਕ ਹੋਰ ਲੋਕਾਂ ਨੇ ਆਖਿਆ, “ਕੀ ਇੱਕ ਪਾਪੀ ਆਦਮੀ ਅਜਿਹੇ ਕਰਿਸ਼ਮੇ ਕਰ ਸੱਕਦਾ ਹੈ।” ਯਹੂਦੀ ਇਸ ਗੱਲ ਉੱਪਰ ਆਪਸ ਵਿੱਚ ਸਹਿਮਤ ਨਾ ਹੋਏ।"
16 Por isso, alguns dos fariseus diziam: Esse homem não é de Deus, porque não guarda o sábado. Diziam outros: Como pode um homem pecador fazer tamanhos sinais? E houve dissensão entre eles.
17 ਯਹੂਦੀਆਂ ਦੇ ਆਗੂਆਂ ਨੇ ਉਸ ਆਦਮੀ ਨੂੰ ਦੁਬਾਰਾ ਪੁੱਛਿਆ, “ਉਹ ਮਨੁੱਖ ਜਿਸਨੇ ਤੈਨੂੰ ਰਾਜ਼ੀ ਕੀਤਾ, ਜਿਸ ਕਰਕੇ ਹੁਣ ਤੂੰ ਵੇਖ ਸੱਕਦਾ ਹੈ। ਤੂੰ ਉਸ ਆਦਮੀ ਬਾਰੇ ਕੀ ਆਖਦਾ ਹੈ?” ਉਸ ਆਦਮੀ ਨੇ ਕਿਹਾ, “ਉਹ ਇੱਕ ਨਬੀ ਹੈ।”"
17 De novo, perguntaram ao cego: Que dizes tu a respeito dele, visto que te abriu os olhos? Que é profeta, respondeu ele.
18 ਜਦੋਂ ਤੱਕ ਉਸ ਦੇ ਮਾਪਿਆਂ ਨੂੰ ਨਹੀਂ ਸੱਦਿਆ ਯਹੂਦੀਆਂ ਨੇ ਇਹ ਵਿਸ਼ਵਾਸ ਨਹੀਂ ਕੀਤਾ ਕਿ ਉਹ ਆਦਮੀ ਅੰਨ੍ਹਾ ਸੀ ਅਤੇ ਰਾਜ਼ੀ ਕੀਤਾ ਗਿਆ ਸੀ।"
18 Não acreditaram os judeus que ele fora cego e que agora via, enquanto não lhe chamaram os pais
19 ਯਹੂਦੀਆਂ ਨੇ ਉਸ ਦੇ ਮਾਂ-ਬਾਪ ਨੂੰ ਪੁੱਛਿਆ, “ਕੀ ਇਹ ਮਨੁੱਖ ਤੁਹਾਡਾ ਪੁੱਤਰ ਹੈ? ਤੁਸੀਂ ਆਖਦੇ ਹੋ ਕਿ ਇਹ ਅੰਨ੍ਹਾ ਜਨਮਿਆਂ ਸੀ ਤਾਂ ਇਹ ਹੁਣ ਕਿਵੇਂ ਵੇਖ ਸੱਕਦਾ ਹੈ?”"
19 e os interrogaram: É este o vosso filho, de quem dizeis que nasceu cego? Como, pois, vê agora?
20 ਉਸ ਦੇ ਮਾਪਿਆਂ ਨੇ ਆਖਿਆ, “ਅਸੀਂ ਜਾਣਦੇ ਹਾਂ ਕਿ ਇਹ ਸਾਡਾ ਪੁੱਤਰ ਹੈ ਅਤੇ ਜਦੋਂ ਇਹ ਜਨਮਿਆਂ ਸੀ ਤਾਂ ਅੰਨ੍ਹਾ ਸੀ।"
20 Então, os pais responderam: Sabemos que este é nosso filho e que nasceu cego;
21 ਪਰ ਸਾਨੂੰ ਇਹ ਨਹੀਂ ਪਤਾ ਕਿ ਹੁਣ ਇਸ ਨੂੰ ਕਿਵੇਂ ਦਿਸਦਾ ਹੈ। ਅਸੀਂ ਨਹੀਂ ਜਾਣਦੇ ਕਿ ਉਸਦੀਆਂ ਅੱਖਾਂ ਕਿਸਨੇ ਚੰਗੀਆਂ ਕੀਤੀਆਂ ਹਨ। ਤੁਸੀਂ ਉਸ ਨੂੰ ਪੁੱਛੋ। ਉਹ ਬੱਚਾ ਨਹੀਂ ਹੈ ਵੱਡਾ ਹੈ ਅਤੇ ਉਹ ਆਪਣੇ ਬਾਰੇ ਤੁਹਾਡੇ ਸਵਾਲਾਂ ਦੇ ਜਵਾਬ ਦੇ ਸੱਕਦਾ ਹੈ।”"
21 mas não sabemos como vê agora; ou quem lhe abriu os olhos também não sabemos. Perguntai a ele, idade tem; falará de si mesmo.
22 ਉਸ ਦੇ ਮਾਪਿਆਂ ਨੇ ਇਹ ਇਸ ਲਈ ਆਖਿਆ, ਕਿਉ ਕਿ ਉਹ ਯਹੂਦੀ ਆਗੂਆਂ ਤੋਂ ਡਰਦੇ ਸਨ। ਯਹੂਦੀ ਆਗੂਆਂ ਨੇ ਪਹਿਲਾਂ ਹੀ ਫ਼ੈਸਲਾ ਕਰ ਲਿਆ ਸੀ ਕਿ ਉਹ ਉਸ ਮਨੁੱਖ ਨੂੰ ਪ੍ਰਾਰਥਨਾ ਸਥਾਨ ਵਿੱਚੋਂ ਕੱਢ ਦੇਣਗੇ ਜੋ ਇਹ ਆਖੇਗਾ ਕਿ ਯਿਸੂ ਮਸੀਹ ਹੈ।"
22 Isto disseram seus pais porque estavam com medo dos judeus; pois estes já haviam assentado que, se alguém confessasse ser Jesus o Cristo, fosse expulso da sinagoga.
23 ਇਸੇ ਲਈ ਉਸ ਦੇ ਮਾਪਿਆਂ ਨੇ ਆਖਿਆ, “ਉਹ ਕਾਫ਼ੀ ਸਿਆਣਾ ਹੈ, ਉਸ ਨੂੰ ਹੀ ਪੁੱਛ ਲਵੋ।”"
23 Por isso, é que disseram os pais: Ele idade tem, interrogai-o.
24 ਯਹੂਦੀ ਆਗੂਆਂ ਨੇ ਉਸ ਆਦਮੀ ਨੂੰ, ਜੋ ਪਹਿਲਾਂ ਅੰਨ੍ਹਾ ਸੀ, ਦੂਜੀ ਵਾਰੀ ਬੁਲਾਇਆ ਅਤੇ ਆਖਿਆ, “ਤੂੰ ਪਰਮੇਸ਼ੁਰ ਦੇ ਸਾਹਮਣੇ ਸੱਚ ਬੋਲ ਅਸੀਂ ਜਾਣਦੇ ਹਾਂ ਕਿ ਉਹ ਮਨੁੱਖ (ਯਿਸੂ) ਪਾਪੀ ਹੈ।”"
24 Então, chamaram, pela segunda vez, o homem que fora cego e lhe disseram: Dá glória a Deus; nós sabemos que esse homem é pecador.
25 ਉਸ ਮਨੁੱਖ ਨੇ ਆਖਿਆ, “ਮੈਂ ਨਹੀਂ ਜਾਣਦਾ ਕਿ ਉਹ ਪਾਪੀ ਹੈ ਜਾਂ ਨਹੀਂ। ਮੈਂ ਸਿਰਫ਼ ਇੱਕ ਹੀ ਗਲ ਜਾਣਦਾ ਹਾਂ ਕਿ ਮੈਂ ਅੰਨ੍ਹਾ ਸੀ ਅਤੇ ਹੁਣ ਮੈਂ ਵੇਖ ਸੱਕਦਾ ਹਾਂ।”"
25 Ele retrucou: Se é pecador, não sei; uma coisa sei: eu era cego e agora vejo.
26 ਯਹੂਦੀਆਂ ਦੇ ਆਗੂਆਂ ਨੇ ਆਖਿਆ, “ਉਸ ਨੇ ਤੈਨੂੰ ਕੀ ਕੀਤਾ? ਉਸ ਨੇ ਕਿਵੇਂ ਤੇਰੀਆਂ ਅੱਖਾਂ ਚੰਗੀਆਂ ਕੀਤੀਆਂ?”"
26 Perguntaram-lhe, pois: Que te fez ele? como te abriu os olhos?
27 ਮਨੁੱਖ ਨੇ ਆਖਿਆ, “ਮੈਂ ਤੁਹਾਨੂੰ ਪਹਿਲਾਂ ਵੀ ਆਖਿਆ ਪਰ ਤੁਸੀਂ ਨਹੀਂ ਸੁਣਿਆ। ਤੁਸੀਂ ਉਹੀ ਗੱਲ ਫ਼ੇਰ ਤੋਂ ਸੁਣਨੀ ਕਿਉਂ ਪਸੰਦ ਕਰਦੇ ਹੋ? ਕੀ ਤੁਸੀਂ ਵੀ ਉਸ ਦੇ ਚੇਲੇ ਬਣਨਾ ਚਾਹੁੰਦੇ ਹੋ?”"
27 Ele lhes respondeu: Já vo-lo disse, e não atendestes; por que quereis ouvir outra vez? Porventura, quereis vós também tornar-vos seus discípulos?
28 ਯਹੂਦੀਆਂ ਦੇ ਆਗੂ ਬੜੇ ਕਰੋਧ ਵਿੱਚ ਆਏ ਅਤੇ ਫਿਰ ਉਸ ਆਦਮੀ ਨੂੰ ਬੜਾ ਬੁਰਾ ਭਲਾ ਕਿਹਾ ਅਤੇ ਆਖਿਆ, “ਤੂੰ ਉਸ ਆਦਮੀ ਦਾ ਚੇਲਾ ਹੈ। ਤੇ ਅਸੀਂ ਮੂਸਾ ਦੇ ਚੇਲੇ ਹਾਂ।"
28 Então, o injuriaram e lhe disseram: Discípulo dele és tu; mas nós somos discípulos de Moisés.
29 ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਨੇ ਮੂਸਾ ਨਾਲ ਗੱਲ ਕੀਤੀ ਸੀ, ਪਰ ਇਸ ਆਦਮੀ ਬਾਰੇ, ਅਸੀਂ ਨਹੀਂ ਜਾਣਦੇ ਕਿ ਉਹ ਕਿੱਥੋਂ ਆਇਆ ਹੈ।”"
29 Sabemos que Deus falou a Moisés; mas este nem sabemos donde é.
30 ਉਸ ਮਨੁੱਖ ਨੇ ਕਿਹਾ, “ਇਹ ਬੜੀ ਅਜੀਬ ਗੱਲ ਹੈ। ਤੁਸੀਂ ਨਹੀਂ ਜਾਣਦੇ ਕਿ ਯਿਸੂ ਕਿੱਥੋਂ ਆਇਆ ਹੈ। ਪਰ ਇਸਨੇ ਮੇਰੀਆਂ ਅੱਖਾਂ ਰਾਜੀ ਕੀਤੀਆਂ ਹਨ।"
30 Respondeu-lhes o homem: Nisto é de estranhar que vós não saibais donde ele é, e, contudo, me abriu os olhos.
31 ਅਸੀਂ ਸਭ ਜਾਣਦੇ ਹਾਂ ਕਿ ਪਰਮੇਸ਼ੁਰ ਪਾਪੀਆਂ ਦੀ ਨਹੀਂ ਸੁਣਦਾ। ਪਰ ਪਰਮੇਸ਼ੁਰ ਉਸ ਵਿਅਕਤੀ ਨੂੰ ਸੁਣਦਾ ਹੈ ਜੋ ਸ਼ਰਧਾਲੂ ਹੈ ਅਤੇ ਉਸ ਦੇ ਹੁਕਮਾਂ ਦਾ ਆਗਿਆਕਾਰੀ ਹੈ।"
31 Sabemos que Deus não atende a pecadores; mas, pelo contrário, se alguém teme a Deus e pratica a sua vontade, a este atende.
32 ਇਹ ਪਹਿਲੀ ਵਾਰ ਹੈ ਕਿ ਕਿਸੇ ਨੇ ਅੰਨ੍ਹੇ ਜਨਮੇ ਆਦਮੀ ਦੀਆਂ ਅੱਖਾਂ ਚੰਗੀਆਂ ਕੀਤੀਂ ਹੋਣ।"
32 Desde que há mundo, jamais se ouviu que alguém tenha aberto os olhos a um cego de nascença.
33 ਇਹ ਮਨੁੱਖ ਜ਼ਰੂਰ ਪਰਮੇਸ਼ੁਰ ਵੱਲੋਂ ਹੋਵੇਗਾ। ਜੇਕਰ ਉਹ ਪਰਮੇਸ਼ੁਰ ਵੱਲੋਂ ਨਹੀਂ ਆਇਆ, ਤਾਂ ਉਹ ਅਜਿਹੀ ਗੱਲ ਕਰਨ ਯੋਗ ਨਾ ਹੁੰਦਾ।”"
33 Se este homem não fosse de Deus, nada poderia ter feito.
34 ਯਹੂਦੀਆਂ ਦੇ ਆਗੂਆਂ ਨੇ ਜਵਾਬ ਦਿੱਤਾ, “ਤੂੰ ਪਾਪਾਂ ਵਿੱਚ ਜੰਮਿਆ ਸੀ। ਕੀ ਤੂੰ ਸਾਨੂੰ ਸਿੱਖਾਉਣ ਦੀ ਕੋਸ਼ਿਸ਼ ਕਰ ਰਿਹਾ ਹੈਂ?” ਫਿਰ ਉਨ੍ਹਾਂ ਨੇ ਉਸ ਨੂੰ ਚੱਲੇ ਜਾਣ ਲਈ ਕਿਹਾ।"
34 Mas eles retrucaram: Tu és nascido todo em pecado e nos ensinas a nós? E o expulsaram.
35 ਆਤਮਕ ਅੰਨ੍ਹਾਪਨ ਜਦੋਂ ਯਿਸੂ ਨੂੰ ਪਤਾ ਲੱਗਾ ਕਿ ਉਨ੍ਹਾਂ ਨੇ ਉਸ ਆਦਮੀ ਨੂੰ ਇੱਥੋਂ ਜਾਣ ਨੂੰ ਕਿਹਾ ਹੈ ਤਾਂ ਯਿਸੂ ਨੇ ਉਸ ਆਦਮੀ ਨੂੰ ਲੱਭ ਕੇ ਪੁੱਛਿਆ, “ਕੀ ਤੂੰ ਮਨੁੱਖ ਦੇ ਪੁੱਤਰ ਦਾ ਵਿਸ਼ਵਾਸ ਕਰਦਾ ਹੈ?”"
35 Ouvindo Jesus que o tinham expulsado, encontrando-o, lhe perguntou: Crês tu no Filho do Homem?
36 ਮਨੁੱਖ ਨੇ ਕਿਹਾ, “ਹੇ ਪ੍ਰਭੂ, ਮਨੁੱਖ ਦਾ ਪੁੱਤਰ ਕੌਣ ਹੈ। ਮੈਨੂੰ ਦੱਸੋ ਤਾਂ ਜੋ ਮੈਂ ਉਸ ਵਿੱਚ ਵਿਸ਼ਵਾਸ ਕਰ ਸੱਕਾਂ।”"
36 Ele respondeu e disse: Quem é, Senhor, para que eu nele creia?
37 ਮਨੁਖ ਨੇ ਆਖਿਆ, “ਤੂੰ ਉਸ ਨੂੰ ਪਹਿਲਾਂ ਹੀ ਵੇਖਿਆ ਹੈ, ਉਹ ਮਨੁੱਖ ਦਾ ਪੁੱਤਰ ਹੈ ਜੋ ਹੁਣ ਤੇਰੇ ਨਾਲ ਗੱਲਾਂ ਕਰ ਰਿਹਾ ਹੈ।”"
37 E Jesus lhe disse: Já o tens visto, e é o que fala contigo.
38 ਮਨੁਖ ਨੇ ਆਖਿਆ, “ਪ੍ਰਭੂ! ਮੈਂ ਨਿਹਚਾ ਕਰਦਾ ਹਾਂ। ਤੇ ਫਿਰ ਉਸ ਆਦਮੀ ਨੇ ਝੁਕ ਕੇ ਯਿਸੂ ਨੂੰ ਮੱਥਾ ਟੇਕਿਆ।”"
38 Então, afirmou ele: Creio, Senhor; e o adorou.
39 ਯਿਸੂ ਨੇ ਆਖਿਆ, “ਮੈਂ ਇਸ ਦੁਨੀਆਂ ਤੇ ਨਿਆਂ ਕਰਨ ਲਈ ਆਇਆ ਹਾਂ। ਮੈਂ ਇਸ ਜਗਤ ਤੇ ਇਸ ਲਈ ਆਇਆ ਤਾਂ ਜੋ ਅੰਨ੍ਹੇ ਵੇਖ ਸੱਕਣ ਅਤੇ ਉਹ ਜਿਹੜੇ ਸੋਚਦੇ ਹਨ ਕਿ ਉਹ ਵੇਖ ਸੱਕਦੇ ਹਨ ਅੰਨ੍ਹੇ ਹੋ ਜਾਣ।”"
39 Prosseguiu Jesus: Eu vim a este mundo para juízo, a fim de que os que não veem vejam, e os que veem se tornem cegos.
40 ਕੁਝ ਫ਼ਰੀਸੀਆਂ ਨੇ ਜੋ ਯਿਸੂ ਨੇੜੇ ਖੜ੍ਹੇ ਸਨ, ਇਹ ਸੁਣਿਆਂ ਅਤੇ ਆਖਿਆ, “ਕੀ! ਤੇਰਾ ਮਤਲਬ ਇਹ ਹੈ ਕਿ ਅਸੀਂ ਵੀ ਅੰਨ੍ਹੇ ਹਾਂ?”"
40 Alguns dentre os fariseus que estavam perto dele perguntaram-lhe: Acaso, também nós somos cegos?
41 ਯਿਸੂ ਨੇ ਆਖਿਆ, “ਜੇਕਰ ਤੁਸੀਂ ਸੱਚ-ਮੁੱਚ ਅੰਨ੍ਹੇ ਹੁੰਦੇ, ਤਾਂ ਤੁਸੀਂ ਪਾਪ ਦੇ ਦੋਸ਼ੀ ਨਾ ਹੁੰਦੇ। ਪਰ ਹੁਣ ਤੁਸੀਂ ਆਖਦੇ ਹੋ, ਅਸੀਂ ਵੇਖ ਸੱਕਦੇ ਹਾਂ, ਇਸ ਲਈ ਤੁਸੀਂ ਦੋਸ਼ੀ ਹੋਣਾ ਜਾਰੀ ਰੱਖਦੇ ਹੋ।”"
41 Respondeu-lhes Jesus: Se fôsseis cegos, não teríeis pecado algum; mas, porque agora dizeis: Nós vemos, subsiste o vosso pecado.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar João 9, comparar traduções ou montar um estudo — tudo direto pelo WhatsApp.