Jó 12

Punjabi Bible (GL_PUNJABI) vs ACF

Sair da comparação
ACF Almeida Corrigida Fiel
1 ਅੱਯੂਬ ਦਾ ਸੋਫਰ ਨੂੰ ਜਵਾਬ ਦੇਣਾ ਫੇਰ ਅੱਯੂਬ ਨੇ ਉਨ੍ਹਾਂ ਨੂੰ ਜਵਾਬ ਦਿੱਤਾ:"
1 Então Jó respondeu, dizendo:
2 “ਮੈਨੂੰ ਯਕੀਨ ਹੈ ਕਿ ਤੁਸੀਂ ਸੋਚਦੇ ਹੋ ਕਿ ਸਿਰਫ ਤੁਸੀਂ ਹੀ ਸਿਆਣੇ ਆਦਮੀ ਹੋ। ਤੁਸੀਂ ਸੋਚਦੇ ਹੋ ਕਿ ਜਦੋਂ ਤੁਸੀਂ ਮਰੋਗੇ ਸਿਆਣਪ ਵੀ ਤੁਹਾਡੇ ਨਾਲ ਹੀ ਚਲੀ ਜਾਵੇਗੀ।"
2 Na verdade, vós sois o povo, e convosco morrerá a sabedoria.
3 ਪਰ ਮੇਰਾ ਦਿਮਾਗ ਵੀ ਤੇਰੇ ਜਿੰਨਾ ਹੀ ਚੰਗਾ ਹੈ। ਮੈਂ ਵੀ ਤੇਰੇ ਵਾਂਗ ਚਤੁਰ ਹਾਂ। ਕੋਈ ਵੀ ਦੇਖ ਸੱਕਦਾ ਕਿ ਇਹ ਸੱਚ ਹੈ।"
3 Também eu tenho entendimento como vós, e não vos sou inferior; e quem não sabe tais coisas como essas?
4 “ਹੁਣ ਮੇਰੇ ਦੋਸਤ ਮੇਰੇ ਉੱਤੇ ਹੱਸਦੇ ਨੇ। ਉਹ ਆਖਦੇ ਨੇ ਉਸ ਨੇ ਪਰਮੇਸ਼ੁਰ ਦੇ ਅੱਗੇ ਪ੍ਰਾਰਥਨਾ ਕੀਤੀ ਅਤੇ ਉਸ ਨੂੰ ਉਸ ਦਾ ਜਵਾਬ ਮਿਲਿਆ। ਇਹੀ ਕਾਰਣ ਹੈ ਕਿ ਉਸ ਨਾਲ ਇਹ ਸਾਰੀਆਂ ਬੁਰੀਆਂ ਗੱਲਾਂ ਵਾਪਰੀਆਂ ਨੇ। ਮੈਂ ਇੱਕ ਨੇਕ ਬੰਦਾ ਹਾਂ। ਮੈਂ ਬੇਗੁਨਾਹ ਹਾਂ। ਪਰ ਉਹ ਫ਼ੇਰ ਵੀ ਮੇਰੇ ਉੱਤੇ ਹੱਸਦੇ ਨੇ।"
4 Eu sou motivo de riso para os meus amigos; eu, que invoco a Deus, e ele me responde; o justo e perfeito serve de zombaria.
5 ਜਿਹੜੇ ਲੋਕ ਮੁਸੀਬਤਾਂ ਵਿੱਚ ਨਹੀਂ ਘਿਰੇ ਹੁੰਦੇ ਉਹ ਉਨ੍ਹਾਂ ਦਾ ਮਜ਼ਾਕ ਉਡਾਉਂਦੇ ਨੇ ਜਿਹੜੇ ਮੁਸੀਬਤਾਂ ਵਿੱਚ ਘਿਰੇ ਹੁੰਦੇ ਨੇ। ਉਹ ਲੋਕ ਇੱਕ ਡਿੱਗੇ ਹੋਏ ਬੰਦੇ ਉੱਤੇ ਵਾਰ ਕਰਦੇ ਨੇ।"
5 Tocha desprezível é, na opinião do que está descansado, aquele que está pronto a vacilar com os pés.
6 ਪਰ ਡਾਕੂਆਂ ਦੇ ਤੰਬੂਆਂ ਨੂੰ ਗੋਲਿਆ ਜਾਂਦਾ। ਜਿਹੜੇ ਲੋਕ ਪਰਮੇਸ਼ੁਰ ਨੂੰ ਕ੍ਰੋਧਵਾਨ ਕਰਦੇ ਨੇ ਸ਼ਾਂਤੀ ਨਾਲ ਰਹਿੰਦੇ ਨੇ, ਤੇ ਉਨ੍ਹਾਂ ਦੀ ਆਪਣੀ ਹੀ ਸ਼ਕਤੀ ਉਨ੍ਹਾਂ ਦਾ ਇੱਕੋ-ਇੱਕ ਦੇਵਤਾ ਹੁੰਦੀ ਹੈ।"
6 As tendas dos assoladores têm descanso, e os que provocam a Deus estão seguros; nas suas mãos Deus lhes põe tudo.
7 “ਪਰ ਜਾਨਵਰਾਂ ਨੂੰ ਪੁੱਛੋ ਉਨ੍ਹਾਂ ਤੁਹਾਨੂੰ ਸਿੱਖਿਆ ਦ੍ਦੇਣਗੇ। ਜਾਂ ਪੁੱਛੋ ਹਵਾ ਦੇ ਪੱਛੀਆਂ ਨੂੰ ਉਹ ਤੁਹਾਨੂੰ ਦੱਸਣਗੇ।"
7 Mas, pergunta agora às alimárias, e cada uma delas te ensinará; e às aves dos céus, e elas te farão saber;
8 ਜਾਂ ਧਰਤੀ ਨਾਲ ਗੱਲ ਕਰੋ, ਇਹ ਤੁਹਾਨੂੰ ਸਿੱਖਾਵੇਗੀ। ਜਾਂ ਸਮੁੰਦਰ ਦੀਆਂ ਮੱਛੀਆਂ ਨੂੰ ਆਪਣੀ ਸਿਆਣਪ ਬਾਰੇ ਤੁਹਾਨੂੰ ਦੱਸਣ ਦਿਓ।"
8 Ou fala com a terra, e ela te ensinará; até os peixes do mar te contarão.
9 ਹਰ ਕੋਈ ਜਾਣਦਾ ਹੈ ਕਿ ਯਹੋਵਾਹ ਨੇ ਉਹ ਚੀਜ਼ਾਂ ਬਣਾਈਆਂ ਨੇ।"
9 Quem não entende, por todas estas coisas, que a mão do Senhor fez isto?
10 ਹਰ ਜਾਨਵਰ ਜਿਹੜਾ ਜਿਉਂਦਾ ਹੈ ਤੇ ਹਰ ਬੰਦਾ ਜਿਹੜਾ ਸਾਹ ਲੈਂਦਾ ਹੈ ਪਰਮੇਸ਼ੁਰ ਦੀ ਸ਼ਕਤੀ ਦੇ ਅਧੀਨ ਹੈ।"
10 Na sua mão está a alma de tudo quanto vive, e o espírito de toda a carne humana.
11 ਪਰ ਜਿਵੇਂ ਜੀਭ ਭੋਜਨ ਨੂੰ ਚਖਦੀ ਹੈ ਤੇ ਕੰਨ ਉਨ੍ਹਾਂ ਸ਼ਬਦਾਂ ਨੂੰ ਪਰੱਖਦੇ ਨੇ ਜਿਹੜੇ ਉਹ ਸੁਣਦੇ ਨੇ।"
11 Porventura o ouvido não provará as palavras, como o paladar prova as comidas?
12 ਅਸੀਂ ਆਖਦੇ ਹਾਂ ‘ਸਿਆਣਪ ਬਜ਼ੁਰਗ ਲੋਕਾਂ ਅੰਦਰ ਜਾਂਦੀ ਹੈ। ਲੰਮਾ ਜੀਵਨ ਸਮਝ ਨੂੰ ਪੈਦਾ ਕਰਦਾ ਹੈ।’"
12 Com os idosos está a sabedoria, e na longevidade o entendimento.
13 ਪਰ ਸਿਆਣਪ ਅਤੇ ਸ਼ਕਤੀ ਪਰਮੇਸ਼ੁਰ ਦੀ ਹੈ। ਨੇਕ ਸਲਾਹ ਅਤ ਸਮਝਦਾਰੀ ਉਸੇ ਦੀ ਹੈ।"
13 Com ele está a sabedoria e a força; conselho e entendimento tem.
14 ਜੇ ਪਰਮੇਸ਼ੁਰ ਕਿਸੇ ਚੀਜ਼ ਨੂੰ ਚੀਰ ਦਿੰਦਾ ਹੈ, ਲੋਕ ਉਸ ਨੂੰ ਫਿਰ ਨਹੀਂ ਉਸਾਰ ਸੱਕਦੇ। ਜੇ ਪਰਮੇਸ਼ੁਰ ਕਿਸੇ ਬੰਦੇ ਨੂੰ ਕੈਦ ਅੰਦਰ ਸੁੱਟ ਦਿੰਦਾ ਹੈ, ਲੋਕ ਉਸ ਬੰਦੇ ਨੂੰ ਅਜ਼ਾਦ ਨਹੀਂ ਕਰ ਸੱਕਦੇ।"
14 Eis que ele derruba, e ninguém há que edifique; prende um homem, e ninguém há que o solte.
15 ਜੇ ਪਰਮੇਸ਼ੁਰ ਬਾਰਿਸ਼ ਨੂੰ ਰੋਕ ਲੈਂਦਾ ਹੈ ਧਰਤੀ ਸੁੱਕ ਜਾਵੇਗੀ। ਜੇਕਰ ਉਹ ਬਾਰਿਸ਼ ਨੂੰ ਢਿਲਿਆਂ ਛੱਡ ਦਿੰਦਾ ਹੈ ਇਹ ਧਰਤੀ ਨੂੰ ਭਰ ਦੇਵੇਗੀ।"
15 Eis que ele retém as águas, e elas secam; e solta-as, e elas transtornam a terra.
16 ਪਰਮੇਸ਼ੁਰ ਤਾਕਤਵਰ ਹੈ ਤੇ ਸਦਾ ਜਿਤ੍ਤਦਾ ਹੈ ਜਿੱਤਣ ਵਾਲੇ ਅਤੇ ਹਾਰਨ ਵਾਲੇ ਸਾਰੇ ਹੀ ਪਰਮੇਸ਼ੁਰ ਦੇ ਹਨ।"
16 Com ele está a força e a sabedoria; seu é o que erra e o que o faz errar.
17 ਪਰਮੇਸ਼ੁਰ ਸਮਝਦਾਰਾਂ ਤੋਂ ਉਨ੍ਹਾਂ ਦੀ ਸਿਆਣਪ ਖੋਹ ਲੈਂਦਾ ਹੈ ਅਤੇ ਆਗੂਆਂ ਨੂੰ ਮੂਰੱਖਾਂ ਵਾਂਗ ਵਿਹਾਰ ਕਰਨ ਲਾ ਦਿੰਦਾ ਹੈ।"
17 Aos conselheiros leva despojados, e aos juízes faz desvairar.
18 ਭਾਵੇਂ ਰਾਜਾ ਲੋਕਾਂ ਨੂੰ ਕੈਦ ਅੰਦਰ ਸੁੱਟ ਦੇਵੇ ਪਰ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਅਜ਼ਾਦ ਕਰ ਦਿੰਦਾ ਹੈ ਤੇ ਉਨ੍ਹਾਂ ਨੂੰ ਸ਼ਕਤੀਸ਼ਾਲੀ ਬਣਾਉਂਦਾ ਹੈ।"
18 Solta a autoridade dos reis, e ata o cinto aos seus lombos.
19 ਪਰਮੇਸ਼ੁਰ ਜਾਜਕਾਂ ਕੋਲੋਂ ਉਨ੍ਹਾਂ ਦੀ ਸ਼ਕਤੀ ਖੋਹ ਲੈਂਦਾ ਹੈ ਅਤੇ ਉਨ੍ਹਾਂ ਸਰਕਾਰੀ ਅਧਿਕਾਰੀਆਂ ਨੂੰ ਬਰੱਖਾਸਤ ਕਰ ਦਿੰਦਾ ਹੈ ਜਿਹੜੇ ਆਪਣੀਆਂ ਨੌਕਰੀਆਂ ਅੰਦਰ ਖੁਦ ਨੂੰ ਸੁਰੱਖਿਅਤ ਸਮਝਦੇ ਨੇ।"
19 Aos sacerdotes leva despojados, aos poderosos transtorna.
20 ਪਰਮੇਸ਼ੁਰ ਭਰੋਸੇ ਯੋਗ ਸਲਾਹਕਾਰਾਂ ਨੂੰ ਖਾਮੋਸ਼ ਕਰ ਦਿੰਦਾ ਹੈ, ਉਹ ਬਜ਼ੁਰਗ ਲੋਕਾਂ ਦੀ ਸਿਆਣਪ ਖੋਹ ਲੈਂਦਾ ਹੈ।"
20 Aos acreditados tira a fala, e tira o entendimento aos anciãos.
21 ਪਰਮੇਸ਼ੁਰ ਆਗੂਆਂ ਤੇ ਬਦਨਾਮੀ ਲਿਆਉਂਦਾ ਅਤੇ ਉਹ ਸ਼ਾਸਕਾਂ ਕੋਲੋ ਸ਼ਕਤੀ ਖੋਹ ਲੈਂਦਾ।"
21 Derrama desprezo sobre os príncipes, e afrouxa o cinto dos fortes.
22 ਪਰਮੇਸ਼ੁਰ ਸਭ ਦੇ ਗੁਪਤ ਭੇਤਾਂ ਨੂੰ ਜਾਣਦਾ ਹੈ। ਉਹ ਉਨ੍ਹਾਂ ਥਾਵਾਂ ਤੇ ਰੋਸ਼ਨੀ ਭੇਜਦਾ ਹੈ ਜਿਹੜੀਆਂ ਮੌਤ ਵਾਂਗਰਾਂ ਹਨੇਰੀਆਂ ਨੇ।"
22 Das trevas descobre coisas profundas, e traz à luz a sombra da morte.
23 ਪਰਮੇਸ਼ੁਰ ਕੌਮਾਂ ਨੂੰ ਮਹਾਨ ਅਤੇ ਸ਼ਕਤੀਸ਼ਾਲੀ ਬਣਾਉਂਦਾ ਅਤੇ ਫ਼ਿਰ ਉਨ੍ਹਾਂ ਨੂੰ ਤਬਾਹ ਕਰ ਦਿੰਦਾ ਹੈ। ਉਹ ਕੌਮਾਂ ਦਾ ਵਿਸਤਾਰ ਕਰਦਾ ਹੈ ਤੇ ਫ਼ਿਰ ਉਨ੍ਹਾਂ ਦੇ ਲੋਕਾਂ ਨੂੰ ਖਿੰਡਾ ਦਿੰਦਾ ਹੈ।"
23 Multiplica as nações e as faz perecer; dispersa as nações, e de novo as reconduz.
24 ਪਰਮੇਸ਼ੁਰ ਆਗੂਆਂ ਨੂੰ ਮੂਰਖ ਬਣਾ ਦਿੰਦਾ ਹੈ ਉਹ ਉਨ੍ਹਾਂ ਨੂੰ ਮਾਰੂਬਲ ਅੰਦਰ ਭਟਕਣ ਲਾਉਂਦਾ ਹੈ।"
24 Tira o entendimento aos chefes dos povos da terra, e os faz vaguear pelos desertos, sem caminho.
25 ਉਹ ਆਗੂ ਉਸ ਬੰਦੇ ਵਰਗੇ ਹੁੰਦੇ ਨੇ ਜੋ ਹਨੇਰੇ ਵਿੱਚ ਆਪਣਾ ਰਾਹ ਟੋਁਹਦਾ ਹੈ ਉਹ ਉਸ ਸ਼ਰਾਬੀ ਬੰਦੇ ਵਰਗੇ ਹੁੰਦੇ ਨੇ ਜਿਹੜਾ ਇਹ ਵੀ ਨਹੀਂ ਜਾਣਦਾ ਕਿ ਉਹ ਕਿੱਥੋ ਜਾ ਰਿਹਾ ਹੈ।”"
25 Nas trevas andam às apalpadelas, sem terem luz, e os faz desatinar como ébrios.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Jó 12, comparar traduções ou montar um estudo — tudo direto pelo WhatsApp.