Jó 13
Punjabi Bible (GL_PUNJABI) vs ACF
ACF Almeida Corrigida Fiel
1 ਅੱਯੂਬ ਨੇ ਆਖਿਆ, “ਮੈਂ ਇਹ ਸਭ ਕੁਝ ਪਹਿਲਾਂ ਵੇਖਿਆ ਹੋਇਆ। ਮੈਂ ਪਹਿਲਾਂ ਵੀ ਰਹ ਗੱਲ ਸੁਣ ਚੁੱਕਿਆ ਹ੍ਹਾਂ ਜੋ ਤੁਸੀਂ ਆਖਦੇ ਹੋ। ਮੈਂ ਉਨ੍ਹਾਂ ਸਾਰੀਆਂ ਗੱਲਾਂ ਨੂੰ ਸਮਝਦਾ ਹਾਂ।"
1 Eis que tudo isto viram os meus olhos, e os meus ouvidos o ouviram e entenderam.
2 ਮੈਂ ਤੁਹਾਡੇ ਜਿੰਨਾ ਹੀ ਜਾਣਦਾ ਹਾਂ। ਮੈਂ ਤੁਹਾਡੇ ਜਿੰਨਾ ਹੀ ਚਤੁਰ ਹਾਂ।"
2 Como vós o sabeis, também eu o sei; não vos sou inferior.
3 ਪਰ ਮੈਂ ਤੁਹਾਡੇ ਨਾਲ ਬਹਿਸ ਨਹੀਂ ਕਰਨਾ ਚਾਹੁੰਦਾ। ਮੈਂ ਸਰਬ-ਸ਼ਕਤੀਮਾਨ ਪਰਮੇਸ਼ੁਰ ਨਾਲ ਗੱਲ ਕਰਨੀ ਚਾਹੁੰਦਾ ਹਾਂ। ਮੈਂ ਆਪਣੀਆਂ ਮੁਸੀਬਤਾਂ ਬਾਰੇ ਪਰਮੇਸ਼ੁਰ ਨਾਲ ਬਹਿਰ ਕਰਨੀ ਚਾਹੁੰਦਾ ਹਾਂ।"
3 Mas eu falarei ao Todo-Poderoso, e quero defender-me perante Deus.
4 ਪਰ ਤੁਸੀਂ ਤਿੰਨੇ ਜਾਣੇ ਆਪਣੀ ਅਗਿਆਨਤਾ ਨੂੰ ਝੂਠ ਨਾਲ ਢੱਕਣਾ ਚਾਹੁੰਦੇ ਹੋ। ਤੁਸੀਂ ਉਨ੍ਹਾਂ ਨਿਕੰਮੇ ਹਕੀਮਾਂ ਵਰਗੇ ਹੋ ਜਿਹੜੇ ਕਿਸੇ ਦਾ ਵੀ ਇਲਾਜ ਨਹੀਂ ਕਰ ਸੱਕਦੇ।"
4 Vós, porém, sois inventores de mentiras, e vós todos médicos que não valem nada.
5 ਕਾਸ਼ ਕਿ ਤੁਸੀਂ ਸਿਰਫ਼ ਖਾਮੋਸ਼ ਹੋ ਜਾਁਦੇ। ਇਹੀ ਸਭ ਤੋਂ ਸਿਆਣਪ ਭਰੀ ਗੱਲ ਹੁੰਦੀ ਜਿਹੜੀ ਤੁਸੀਂ ਕਰ ਸੱਕਦੇ ਸੀ।"
5 Quem dera que vos calásseis de todo, pois isso seria a vossa sabedoria.
6 “ਹੁਣ ਮੇਰੀ ਦਲੀਲ ਨੂੰ ਸੁਣੋ। ਜੋ ਵੀ ਮੈਂ ਤੁਹਾਨੂੰ ਆਖਦਾ ਹਾਂ ਸੁਣੋ।"
6 Ouvi agora a minha defesa, e escutai os argumentos dos meus lábios.
7 ਕੀ ਤੁਸੀਂ ਪਰਮੇਸ਼ੁਰ ਲਈ ਝੂਠ ਬੋਲੋਁਗੇ? ਕੀ ਤੁਸੀਂ ਸੱਚਮੁੱਚ ਵਿਸ਼ਵਾਸ ਕਰਦੇ ਹੋ ਕਿ ਤੁਹਾਡਾ ਝੂਠ ਹੀ ਹੈ ਜੋ ਪਰਮੇਸ਼ੁਰ ਤੁਹਾਨੂੰ ਆਖਣਾ ਚਾਹੁੰਦਾ ਹੈ।"
7 Porventura por Deus falareis perversidade e por ele falareis mentiras?
8 ਕੀ ਤੁਸੀਂ ਪਰਮੇਸ਼ੁਰ ਦਾ ਪੱਖ ਲੈ ਰਹੇ ਹੋ? ਕੀ ਤੁਸੀਂ ਉਸ ਖਾਤਰ ਉਸ ਦੇ ਮੁਕੱਦਮੇ ਲਈ ਦਲੀਲਬਾਜ਼ੀ ਕਰੋਂਗੇ।"
8 Fareis acepção da sua pessoa? Contendereis por Deus?
9 ਜੇ ਪਰਮੇਸ਼ੁਰ ਨੇ ਬਹੁਤ ਬਾਰੀਕੀ ਨਾਲ ਤੁਹਾਡਾ ਨਿਰੀਖਣ ਕੀਤਾ ਕੀ ਉਹ ਤੁਹਾਨੂੰ ਦਰਸਾਵੇਗਾ ਕਿ ਤੁਸੀਂ ਠੀਕ ਹੋ? ਕੀ ਤੁਸੀਂ ਸੱਚਮੁੱਚ ਸੋਚਦੇ ਹੋ ਕਿ ਤੁਸੀਂ ਪਰਮੇਸ਼ੁਰ ਨੂੰ ਮੂਰਖ ਬਣਾ ਸੱਕਦੇ ਹੋ। ਉਵੇਂ ਹੀ ਜਿਵੇਂ ਤੁਸੀਂ ਲੋਕਾਂ ਨੂੰ ਮੂਰਖ ਬਣਾਉਂਦੇ ਹਨ।"
9 Ser-vos-ia bom, se ele vos esquadrinhasse? Ou zombareis dele, como se zomba de algum homem?
10 ਤੁਸੀਂ ਜਾਣਦੇ ਹੋ ਕਿ ਪਰਮੇਸ਼ੁਰ ਤੁਹਾਡੀ ਅਲੋਚਨਾ ਕਰੇਗਾ ਜੇ ਤੁਸੀਂ ਕਚਿਹਰੀ ਅੰਦਰ ਕਿਸੇ ਬੰਦੇ ਦੇ ਪੱਖ ਦੀ ਚੋਣ, ਇਸੇ ਲਈ ਕਰਦੇ ਹੋਂ ਕਿਉਂ ਕਿ ਉਹ ਮਹੱਤਵਪੂਰਣ ਹੈ।"
10 Certamente vos repreenderá, se em oculto fizerdes acepção de pessoas.
11 ਪਰਮੇਸ਼ੁਰ ਦੀ ਮਹਾਨਤਾ ਤੁਹਾਨੂੰ ਭੈਭੀਤ ਕਰਦੀ ਹੈ, ਤੁਸੀਂ ਉਸ ਤੋਂ ਡਰਦੇ ਹੋ।"
11 Porventura não vos espantará a sua alteza, e não cairá sobre vós o seu terror?
12 ਤੁਹਾਡੇ ਰਟੇ ਹੋਏ ਪਾਠ ਸਿਰਫ਼ ਅਰਬਹੀਣ ਕਹਾਉਤਾਂ ਹਨ। ਤੁਹਾਡੀਆਂ ਦਲੀਲਾਂ ਮਿੱਟੀ ਜਿੰਨੀਆਂ ਬੇਕਾਰ ਦਲੀਲਾਂ ਹੀ ਹਨ।"
12 As vossas memórias são como provérbios de cinza; as vossas defesas como defesas de lodo.
13 “ਖਾਮੋਸ਼ ਰਹੋ ਤੇ ਮੈਨੂੰ ਗੱਲ ਕਰਨ ਦਿਉ। ਮੈਂ ਉਸ ਨੂੰ ਪ੍ਰਵਾਨ ਕਰਦਾ ਹਾਂ ਜੋ ਵੀ ਮੇਰੇ ਨਾਲ ਵਾਪਰਦਾ ਹੈ।"
13 Calai-vos perante mim, e falarei eu, e venha sobre mim o que vier.
14 ਮੈਂ ਆਪਣੇ-ਆਪ ਨੂੰ ਖਤਰੇ ਵਿੱਚ ਪਾਵਾਂਗਾ ਤੇ ਮੈਂ ਆਪਣੇ ਜੀਵਨ ਨੂੰ ਆਪਣੇ ਹੱਥਾਂ ਵਿੱਚ ਲੈ ਲਵਾਂਗਾ।"
14 Por que razão tomarei eu a minha carne com os meus dentes, e porei a minha vida na minha mão?
15 ਮੈਂ ਪਰਮੇਸ਼ੁਰ ਵਿੱਚ ਭਰੋਸਾ ਕਰਦਾ ਰਹਾਂਗਾ ਭਾਵੇਂ ਪਰਮੇਸ਼ੁਰ ਮੈਨੂੰ ਮਾਰ ਹੀ ਮੁਕਾਵੇ। ਪਰ ਮੈਂ ਉਸ ਦੇ ਮੁਖ ਲਈ ਆਪਣੇ-ਆਪ ਦਾ ਬਚਾਉ ਕਰਾਂਗਾ।"
15 Ainda que ele me mate, nele esperarei; contudo os meus caminhos defenderei diante dele.
16 ਅਤੇ ਜੇ ਪਰਮੇਸ਼ੁਰ ਮੈਨੂੰ ਜਿਉਣ ਦਿੰਦਾ ਹੈ ਇਹ ਤਾਂ ਹੀ ਹੋਵੇਗਾ ਕਿਉਂਕਿ ਮੈਂ ਬੋਲਣ ਦੀ ਦਲੇਰੀ ਕੀਤੀ ਸੀ। ਕਈ ਵੀ ਬਦ ਆਦਮੀ ਕਦੇ ਪਰਮੇਸ਼ੁਰ ਨੂੰ ਆਮੋ੍ਹ ਸਾਹਮਣੇ ਮਿਲਣ ਦਾ ਹੌਸਲਾ ਨਹੀਂ ਕਰਦਾ।"
16 Também ele será a minha salvação; porém o hipócrita não virá perante ele.
17 ਧਿਆਨ ਨਾਲ ਸੁਣ ਜੋ ਵੀ ਮੈਂ ਆਖਦਾ ਹਾਂ। ਮੈਨੂੰ ਸਮਝਾਉਣ ਦੇ।"
17 Ouvi com atenção as minhas palavras, e com os vossos ouvidos a minha declaração.
18 ਮੈਂ ਹੁਣ ਆਪਣਾ ਬਚਾਉ ਕਰਨ ਲਈ ਤਿਆਰ ਹਾਂ। ਮੈਂ ਆਪਣੀਆਂ ਦਲੀਲਾਂ ਹੋਸ਼ਿਆਰੀ ਨਾਲ ਪੇਸ਼ ਕਰਾਂਗਾ। ਮੈਂ ਜਾਣਦਾ ਹਾਂ ਕਿ ਮੈਂ ਧਰਮੀ ਸਾਬਿਤ ਕੀਤਾ ਜਾਵਾਂਗਾ।"
18 Eis que já tenho ordenado a minha causa, e sei que serei achado justo.
19 ਜੇ ਕੋਈ ਵੀ ਬੰਦਾ ਸਾਬਤ ਕਰ ਸੱਕਦਾ ਹੈ ਕਿ ਮੈਂ ਗਲਤ ਹਾਂ ਤਾਂ ਮੈਂ ਫੌਰਨ ਚੁੱਪ ਹੋ ਜਾਵਾਂਗਾ।"
19 Quem é o que contenderá comigo? Se eu agora me calasse, renderia o espírito.
20 “ਹੇ ਪਰਮੇਸ਼ੁਰ ਬਸ ਦੋ ਚੀਜ਼ਾਂ ਮੈਨੂੰ ਦੇ ਫੇਰ ਮੈਂ ਤੈਥੋਂ ਨਹੀਂ ਛੁਪਾਂਗਾ:"
20 Duas coisas somente não faças para comigo; então não me esconderei do teu rosto:
21 ਮੈਨੂੰ ਦੰਡ ਦੇਣਾ ਬੰਦ ਕਰ ਦੇ, ਤੇ ਮੈਨੂੰ ਤੇਰੇ ਖੌਫ਼ਾਂ ਰਾਹੀਂ ਭੈਭੀਤ ਕਰਨੋ ਰੁਕ ਜਾ।"
21 Desvia a tua mão para longe, de mim, e não me espante o teu terror.
22 ਫ਼ੇਰ ਮੈਨੂੰ ਬੁਲਾ ਤੇ ਮੈਂ ਤੈਨੂੰ ਜਵਾਬ ਦੇਵਾਂਗਾ ਜਾਂ ਮੈਨੂੰ ਬੋਲਣ ਦੇ ਤੇ ਤੂੰ ਮੈਨੂੰ ਜਵਾਬ ਦੇ।"
22 Chama, pois, e eu responderei; ou eu falarei, e tu me responderás.
23 ਮੈਂ ਕਿੰਨੇ ਕੁ ਪਾਪ ਕੀਤੇ ਨੇ, ਮੈਂ ਕੀ ਗ਼ਲਤ ਕੀਤਾ ਹੈ, ਮੈਨੂੰ ਮੇਰੇ ਪਾਪ ਤੇ ਮੇਰੀਆਂ ਗਲਤੀਆਂ ਦਿਖਾ।"
23 Quantas culpas e pecados tenho eu? Notifica-me a minha transgressão e o meu pecado.
24 ਹੇ ਪਰਮੇਸ਼ੁਰ ਤੂੰ ਮੇਰੇ ਕੋਲੋਂ ਕਿਉਂ ਲਕੋ ਰੱਖਦਾ ਹੈਂ ਤੇ ਮੇਰੇ ਨਾਲ ਦੁਸ਼ਮਣਾਂ ਵਰਗਾ ਵਿਹਾਰ ਕਰਦਾ ਹੈ?"
24 Por que escondes o teu rosto, e me tens por teu inimigo?
25 ਕੀ ਤੂੰ ਮੈਨੂੰ ਡਰਾਉਣ ਦੀ ਕੋਸ਼ਿਸ਼ ਕਰ ਰਿਹਾ ਹੈਂ? ਮੈਂ ਤਾਂ ਹਵਾ ਵਿੱਚ ਉਡਦਾ ਹੋਇਆ ਇੱਕ ਪੱਤਾ ਹਾਂ। ਤੂੰ ਇੱਕ ਨਿੱਕੇ ਤਿਨਕੇ ਉੱਤੇ ਹਮਲਾ ਕਰ ਰਿਹਾ ਹੈਂ।"
25 Porventura acossarás uma folha arrebatada pelo vento? E perseguirás o restolho seco?
26 ਹੇ ਪਰਮੇਸ਼ੁਰ ਤੂੰ ਮੇਰੇ ਖਿਲਾਫ਼ ਕੌੜੀਆਂ ਗੱਲਾਂ ਆਖਦਾ ਹੈਂ। ਕੀ ਤੂੰ ਮੈਨੂੰ ਉਨ੍ਹਾਂ ਪਾਪਾਂ ਲਈ ਦੁੱਖ ਦੇ ਰਿਹਾ ਹੈਂ ਜਿਹੜੇ ਮੈਂ ਜਵਾਨੀ ਵੇਲੇ ਕੀਤੇ ਸਨ।"
26 Por que escreves contra mim coisas amargas e me fazes herdar as culpas da minha mocidade?
27 ਤੂੰ ਮੇਰੇ ਪੈਰਾਂ ਵਿੱਚ ਸੰਗਲੀਆਂ ਪਾ ਦਿੱਤੀਆਂ ਨੇ, ਤੂੰ ਹਰ ਕਦਮ ਨੂੰ ਵੇਖਦਾ ਹੈਂ ਜੋ ਮੈਂ ਚੁੱਕਦਾ ਹਾਂ, ਤੂੰ ਮੇਰੇ ਵੱਧਾੇ ਹਰ ਕਦਮ ਨੂੰ ਵੇਖਦਾ ਹੈਂ।"
27 Também pões os meus pés no tronco, e observas todos os meus caminhos, e marcas os sinais dos meus pés.
28 ਇਸ ਲਈ ਮੈਂ ਲੱਕੜ ਦੇ ਉਸ ਟੁਕੜੇ ਵਾਂਗ ਕਮਜ਼ੋਰ ਤੋਂ ਕਮਜ਼ੋਰ ਹੋ ਰਿਹਾ ਹਾਂ ਜੋ ਕੱਪੜੇ ਦੇ ਉਸ ਟੁਕੜੇ ਵਾਂਗ ਗਲ ਰਿਹਾ ਹੈ ਜਿਸ ਨੂੰ ਕੀੜੇ ਖਾ ਰਹੇ ਹੋਣ।”"
28 E ele me consome como a podridão, e como a roupa, à qual rói a traça.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Jó 13, comparar traduções ou montar um estudo — tudo direto pelo WhatsApp.