Jó 21

Punjabi Bible (GL_PUNJABI) vs BKJ

Sair da comparação
1 ਅੱਯੂਬ ਦਾ ਜਵਾਬ ਫੇਰ ਅੱਯੂਬ ਨੇ ਜਵਾਬ ਦਿੱਤਾ:"
1 Mas Jó respondeu e disse:
2 “ਜੋ ਮੈਂ ਆਖਦਾ ਹਾਂ, ਸੁਣੋ। ਮੈਨੂੰ ਰਾਹਤ ਦੇਣ ਲਈ ਤੁਹਾਡਾ ਇਹ ਰਾਹ ਰਹਿਣ ਦਿਓ।"
2 Ouvi diligentemente o meu discurso, e que isto seja a vossa consolação.
3 ਮੇਰੇ ਗੱਲ ਕਰਦਿਆਂ ਤਾਂ ਧੀਰਜ ਰੱਖੋ। ਫੇਰ ਜਦੋਂ ਮੈਂ ਬੋਲ ਚੁੱਕਿਆ ਭ੍ਭਾਵੇਂ ਮੇਰਾ ਮਜ਼ਾਕ ਉਡਾ ਲੈਣਾ।"
3 Sofrei-me para que eu possa falar; e depois que eu tiver falado, zombai.
4 “ਮੈਂ ਲੋਕਾਂ ਦੇ ਵਰਿੁੱਸ਼ ਸ਼ਿਕਾਇਤ ਨਹੀਂ ਕਰ ਰਿਹਾ ਹਾਂ, ਕੀ ਮੈਂ ਕਰ ਰਿਹਾ ਹਾਂ? ਤਾਂ ਮੈਂ ਬੇਸਬਰਾ ਕਿਉਂ ਨਾ ਹੋਵਾਂ?"
4 Quanto a mim, é a minha reclamação para algum homem? E se o fosse, por que não deveria o meu espírito estar atribulado?
5 ਮੇਰੇ ਵੱਲ ਤੱਕੋ ਤੇ ਹੈਰਾਨ ਹੋਵੋ। ਆਪਣੇ ਮੂੰਹ ਤੇ ਹੱਥ ਰੱਖੋ ਤੇ ਮੇਰੇ ਵੱਲ ਹੈਰਾਨੀ ਨਾਲ ਝਾਕੋ।"
5 Marcai-me, e ficai atônitos, e ponde vossa mão sobre vossa boca.
6 ਜਦੋਂ ਮੈਂ ਸੋਚਦਾ ਹਾਂ ਕਿ ਮੇਰੇ ਨਾਲ ਕੀ ਵਾਪਰਿਆ ਹੈ ਮੈਂ ਡਰ ਮਹਿਸੂਸ ਕਰਦਾ ਹਾਂ ਤੇ ਮੇਰਾ ਸ਼ਰੀਰ ਕੰਬਦਾ ਹੈ।"
6 Até quando eu me lembro disso, fico com medo, e o tremor toma conta da minha carne.
7 ਬੁਰੇ ਆਦਮੀ ਲੰਮਾ ਜੀਵਨ ਕਿਉਂ ਜਿਉਂਦੇ ਨੇ? ਉਹ ਕਿਉਂ ਬਿਰਧ ਤੇ ਕਾਮਯਾਬ ਹੁੰਦੇ ਨੇ?"
7 Por que vivem os perversos, envelhecem, sim, e são poderosos em poder?
8 ਬੁਰੇ ਆਦਮੀ ਆਪਣੇ ਬੱਚਿਆਂ ਨੂੰ ਆਪਣੇ ਨਾਲ ਵੱਧਦਿਆਂ ਫ਼ੁਲਦਿਆਂ ਦੇਖਦੇ ਨੇ। ਬੁਰੇ ਆਦਮੀ ਆਪਣੇ ਪੋਤਰਿਆਂ ਨੂੰ ਵੇਖਣ ਲਈ ਜਿਉਂਦੇ ਰਹਿੰਦੇ ਨੇ।"
8 Sua semente se estabelece à sua vista com eles; e sua descendência diante de seus olhos.
9 ਉਨ੍ਹਾਂ ਦੇ ਘਰ ਸੁਰੱਖਿਅਤ ਨੇ ਤੇ ਉਹ ਭੈਭੀਤ ਨਹੀਂ ਹਨ। ਬੁਰੇ ਆਦਮੀਆਂ ਨੂੰ ਦੰਡ ਦੇਣ ਲਈ ਪਰਮੇਸ਼ੁਰ ਕੋਈ ਲਾਠੀ ਨਹੀਂ ਵਰਤਦਾ।"
9 Suas casas estão a salvo do medo, e nem a vara de Deus está sobre eles.
10 ਉਨ੍ਹਾਂ ਦੇ ਬਲਦ ਕਦੇ ਮੇਲ ਕਰਨ ਤੋਂ ਨਹੀਂ ਖੁਂਝਦੇ। ਉਨ੍ਹਾਂ ਦੀਆਂ ਗਾਵਾਂ ਦੇ ਵੱਛੇ ਹੁੰਦੇ ਹਨ, ਤੇ ਵੱਛੇ ਜਨਮ ਸਮੇਂ ਨਹੀਂ ਮਰਦੇ।"
10 Seus touros dão cria, e não falham; suas vacas dão à luz, e não lançam fora seus novilhos.
11 ਬਦ ਆਦਮੀ ਆਪਣੇ ਬੱਚਿਆਂ ਨੂੰ ਲੇਲਿਆਂ ਵਾਂਗ ਖੇਡਣ ਲਈ ਬਾਹਰ ਭੇਜਦੇ ਨੇ। ਉਨ੍ਹਾਂ ਦੇ ਬੱਚੇ ਇੱਧਰ-ਓਧਰ ਨੱਚਦੇ ਫ਼ਿਰਦੇ ਨੇ।"
11 Eles enviam os seus pequeninos como um rebanho, e seus filhos dançam.
12 ਉਹ ਤੰਬੂਰੀਆਂ, ਰਬਾਬਾਂ ਅਤੇ ਸਿਤਾਰਾਂ ਦੀ ਧੁਨ ਉੱਤੇ ਨੱਚਦੇ ਗਾਉਂਦੇ ਨੇ।"
12 Eles tomam o tamboril e a harpa, e regozijam-se ao som do órgão.
13 ਬੁਰੇ ਆਦਮੀ ਆਪਣੀਆਂ ਜ਼ਿੰਦਗੀਆਂ ਦੌਰਾਨ ਕਾਮਯਾਬੀ ਮਾਣਦੇ ਨੇ। ਫ਼ੇਰ ਉਹ ਮਰ ਜਾਂਦੇ ਨੇ ਤੇ ਬਿਨਾ ਦੁੱਖ ਤੋਂ ਆਪਣੀ ਕਬਰ ਵਿੱਚ ਪੈ ਜਾਂਦੇ ਨੇ।"
13 Eles passam os seus dias em riqueza, e em um momento descem à sepultura.
14 ਪਰ ਬੁਰੇ ਆਦਮੀ ਪਰਮੇਸ਼ੁਰ ਨੂੰ ਆਖਦੇ ਨੇ, ‘ਸਾਨੂੰ ਇੱਕਲਿਆਂ ਛੱਡ ਦਿਉ! ਸਾਨੂੰ ਇਸਦੀ ਪ੍ਰਵਾਹ ਨਹੀਂ ਕਿ ਤੁਸੀਂ ਕੀ ਚਾਹੁੰਦੇ ਹੋ ਕਿ ਅਸੀਂ ਕਰੀਏ!’"
14 Portanto, eles dizem a Deus: Retira-te de nós; porque não desejamos o conhecimento dos teus caminhos.
15 ਤੇ ਬੁਰੇ ਆਦਮੀ ਆਖਦੇ ਨੇ ਸਰਬ-ਸ਼ਕਤੀਮਾਨ ਪਰਮੇਸ਼ੁਰ ਕੌਣ ਹੈ? ਸਾਨੂੰ ਉਸ ਦੀ ਸੇਵਾ ਕਰਨ ਦੀ ਲੋੜ ਨਹੀਂ। ਉਸ ਦੇ ਅੱਗੇ ਪ੍ਰਾਰਥਨਾ ਕਰਨ ਦਾ ਲਾਭ ਨਹੀਂ ਹੋਵੇਗਾ!"
15 O que é o Todo-Poderoso, para que o sirvamos? E que proveito teremos se orarmos a ele?
16 “ਕੀ ਬਦ ਲੋਕ ਖੁਦ ਹੀ ਕਾਮਯਾਬੀ ਹਾਸਿਲ ਨਹੀਂ ਕਰਦੇ? ਪਰ ਮੈਂ ਉਨ੍ਹਾਂ ਦੇ ਮਸ਼ਵਰੇ ਤੋਂ ਦੂਰ ਰਹਿੰਦਾ ਹਾਂ।"
16 Eis que seus bens não estão em suas mãos; o conselho dos perversos está longe de mim.
17 ਪਰ, ਕਿੰਨੀ ਵਾਰੀ ਬਦ ਲੋਕਾਂ ਦੀ ਰੌਸ਼ਨੀ ਬੁਝਾਈ ਗਈ ਹੈ? ਕਿੰਨੀ ਕੁ ਵਾਰੀ ਬਦ ਲੋਕਾਂ ਉੱਤੇ ਮੁਸੀਬਤ ਆਉਂਦੀ ਹੈ। ਕਦੋਂ ਪਰਮੇਸ਼ੁਰ ਉਨ੍ਹਾਂ ਉੱਤੇ ਕ੍ਰੋਧਵਾਨ ਹੁੰਦਾ ਹੈ ਤੇ ਉਨ੍ਹਾਂ ਨੂੰ ਦੰਡ ਦਿੰਦਾ ਹੈ?"
17 Quão frequentemente a lâmpada do perverso é apagada! E quão frequentemente vem a destruição sobre eles! Deus distribui dores em sua ira.
18 ਕੀ ਪਰਮੇਸ਼ੁਰ ਬੁਰੇ ਬੰਦਿਆਂ ਨੂੰ ਦੂਰ ਉਡਾ ਦਿੰਦਾ ਹੈ, ਜਿਵੇਂ ਹਵਾ ਤਿਨਕੇ ਨੂੰ ਉਡਾਉਂਦੀ ਹੈ, ਜਿਵੇਂ ਤੇਜ਼ ਹਵਾ ਅਨਾਜ ਦੀ ਤੂੜੀ ਨੂੰ ਉਡਾਉਂਦੀ ਹੈ।"
18 Eles são como o restolho diante do vento, e como a palha que a tempestade carrega.
19 ਪਰ ਤੁਸੀਂ ਆਖਦੇ ਹੋ ‘ਪਰਮੇਸ਼ੁਰ ਇੱਕ ਬੱਚੇ ਨੂੰ ਉਸ ਦੇ ਪਿਤਾ ਦੇ ਪਾਪਾਂ ਦੇ ਬਦਲੇ ਦੰਡ ਦਿੰਦਾ ਹੈ!’ ਪਰਮੇਸ਼ੁਰ ਨੂੰ ਖੁਦ ਬੁਰੇ ਆਦਮੀ ਨੂੰ ਦੰਡ ਦੇਣ ਦਿਓ ਫ਼ੇਰ ਉਹ ਬੁਰਾ ਆਦਮੀ ਜਾਣ ਲਵੇਗਾ ਕਿ ਉਸ ਨੂੰ ਉਸ ਦੇ ਪਾਪਾਂ ਦਾ ਦੰਡ ਮਿਲ ਰਿਹਾ ਹੈ।"
19 Deus reserva a sua iniquidade para seus filhos; ele o recompensa, e ele saberá disso.
20 ਗੁਨਾਹਗਾਰ ਨੂੰ ਖੁਦ ਆਪਣੀ ਸਜ਼ਾ ਦੇਖਣ ਦਿਉ। ਉਸ ਨੂੰ ਸਰਬ-ਸ਼ਕਤੀਮਾਨ ਪਰਮੇਸ਼ੁਰ ਦਾ ਕ੍ਰੋਧ ਮਹਿਸੂਸ ਕਰਨ ਦਿਉ।"
20 Seus olhos verão a sua destruição, e ele beberá da ira do Todo-Poderoso.
21 ਜਦੋਂ ਬੁਰੇ ਬੰਦੇ ਦੀ ਜ਼ਿੰਦਗੀ ਖਤਮ ਹੋ ਜਾਂਦੀ ਹੈ ਤੇ ਉਹ ਮਰ ਜਾਂਦਾ ਹੈ ਉਹ ਉਸ ਪਰਿਵਾਰ ਦੀ ਪਰਵਾਹ ਨਹੀਂ ਕਰਦਾ ਜਿਸ ਨੂੰ ਉਹ ਪਿੱਛੇ ਛੱਡ ਜਾਂਦਾ ਹੈ।"
21 Porquanto, que prazer terá ele em sua casa depois que ele se for, quando o número de seus meses for cortado ao meio?
22 “ਕੋਈ ਵੀ ਬੰਦਾ ਪਰਮੇਸ਼ੁਰ ਨੂੰ ਗਿਆਨ ਨਹੀਂ ਸਿੱਖਾ ਸੱਕਦਾ। ਪਰਮੇਸ਼ੁਰ ਉੱਚੇ ਅਹੁਦਿਆਂ ਤੇ ਬੈਠੇ ਲੋਕਾਂ ਨੂੰ ਵੀ ਪਰੱਖਦਾ ਹੈ।"
22 Ensinará alguém conhecimento a Deus; vendo que ele julga aqueles que estão no alto?
23 ਇੱਕ ਆਦਮੀ ਪੂਰੀ ਅਤੇ ਕਾਮਯਾਬ ਜ਼ਿੰਦਗੀ ਮਗਰੋਂ ਮਰਦਾ ਹੈ। ਉਸ ਨੇ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਆਰਾਮਦਾਇੱਕ ਜ਼ਿੰਦਗੀ ਜੀਵੀ।"
23 Um morre em sua plena força, estando inteiramente tranquilo e quieto.
24 ਉਸ ਦੇ ਸ਼ਰੀਰ ਨੂੰ ਬਹੁਤ ਭੋਜਨ ਮਿਲਿਆ ਤੇ ਉਸ ਦੀਆਂ ਹੱਡੀਆਂ ਹਾਲੇ ਵੀ ਮਜ਼ਬੂਤ ਸਨ।"
24 Seus peitos estão cheios de leite, e seus ossos umedecidos de medula.
25 ਪਰ ਇੱਕ ਹੋਰ ਬੰਦਾ ਸਖਤ ਜ਼ਿੰਦਗੀ ਮਗਰੋਂ ਕੁੜਤ੍ਤਨ ਭਰੀ ਰੂਹ ਨਾਲ ਮਰਦਾ ਹੈ। ਉਸ ਨੇ ਕਦੇ ਵੀ ਕੋਈ ਚੰਗੀ ਸ਼ੈਅ ਨਹੀਂ ਮਾਣੀ।"
25 E outro morre na amargura de sua alma, e nunca come com prazer.
26 ਅੰਤ ਵਿੱਚ ਉਹ ਦੋਵੇਂ ਬੰਦੇ ਇਕੱਠੇ ਹੀ ਖਾਕ ਅੰਦਰ ਲੇਟ ਜਾਣਗੇ। ਕੀੜੇ ਉਨ੍ਹਾਂ ਦੋਹਾਂ ਨੂੰ ਢੱਕ ਲੈਣਗੇ।"
26 Eles se deitarão semelhantemente no pó, e os vermes os cobrirão.
27 “ਪਰ ਮੈਂ ਜਾਣਦਾ ਹਾਂ ਕਿ ਤੁਸੀਂ ਕੀ ਸੋਚ ਰਹੇ ਹੋ, ਮੈਂ ਜਾਣਦਾ ਹਾਂ ਕਿ ਤੁਸੀਂ ਮੈਨੂੰ ਦੁੱਖ ਪੁਹਂਚਾਉਣਾ ਚਾਹੁੰਦੇ ਹੋ।"
27 Eis que eu conheço os vossos pensamentos; e os artifícios que injustamente imaginam contra mim.
28 ਭਾਵੇਂ ਤੁਸੀਂ ਆਖੋ: ‘ਮੈਨੂੰ ਕਿਸੇ ਨੇਕ ਆਦਮੀ ਦਾ ਘਰ ਦਿਖਾ। ਹੁਣ, ਮੈਨੂੰ ਦਿਖਾ ਜਿੱਥੇ ਬੁਰੇ ਆਦਮੀ ਰਹਿੰਦੇ ਨੇ।’"
28 Porque dizeis: Onde está a casa do príncipe, e onde estão os lugares da habitação dos perversos?
29 “ਅਵੱਸ਼ ਹੀ ਤੂੰ ਰਾਹੀਆਂ ਨਾਲ ਗੱਲਾਂ ਕੀਤੀਆਂ ਹੋਣੀਆਂ। ਅਵੱਸ਼ ਹੀ, ਤੂੰ ਉਨ੍ਹਾਂ ਦੀ ਕਹਾਣੀਆਂ ਕਬੂਲ ਕਰੇਂਗਾ।"
29 Não perguntastes aos que passam pelo caminho, e não conheceis os seus sinais;
30 ਬੁਰੇ ਆਦਮੀ ਬਚ ਜਾਂਦੇ ਨੇ ਜਦੋਂ ਬਿਪਤਾ ਆਉਂਦੀ ਹੈ। ਉਹ ਬਚ ਜਾਂਦੇ ਨੇ ਜਦੋਂ ਪਰਮੇਸ਼ੁਰ ਆਪਣਾ ਕਹਿਰ ਦਰਸਾਉਂਦਾ ਹੈ।"
30 que o perverso está reservado para o dia da destruição? Eles serão expostos ao dia da ira.
31 ਕੋਈ ਵੀ ਬੁਰੇ ਆਦਮੀ ਦੀ, ਉਸ ਦੇ ਮੰਦੇ ਕਾਰਿਆਂ ਲਈ, ਉਸ ਦੇ ਮੂੰਹ ਉੱਤੇ ਉਸਦੀ ਅਲੋਚਨਾ ਨਹੀਂ ਕਰਦਾ। ਕੋਈ ਵੀ ਬੰਦਾ ਉਸ ਨੂੰ ਉਸ ਦੀ ਬਦੀ ਲਈ ਦੰਡ ਨਹੀਂ ਦਿੰਦਾ।"
31 Quem declarará seu caminho diante da sua face? E quem lhe retribuirá o que ele fez?
32 ਜਦੋਂ ਉਸ ਆਦਮੀ ਨੂੰ ਉਸਦੀ ਕਬਰ ਵੱਲ ਲਿਜਾਇਆ ਜਾਵੇਗਾ, ਪਹਿਰੇਦਾਰ ਉਸਦੀ ਕਬਰ ਦੇ ਨੇੜੇ ਖੜ੍ਹਾ ਹੋਵੇਗਾ।"
32 Ainda assim, ele será levado à sepultura, e permanecerá no túmulo.
33 ਇਸ ਲਈ ਉਸ ਬੁਰੇ ਬੰਦੇ ਲਈ ਵਾਦੀ ਦੀ ਮਿੱਟੀ ਵੀ ਖੁਸ਼ਗਵਾਰ ਹੋਵੇਗੀ। ਤੇ ਉਸ ਦੇ ਜਨਾਜ਼ੇ ਵਿੱਚ ਹਜ਼ਾਰਾਂ ਲੋਕੀ ਸ਼ਾਮਿਲ ਹੋਣਗੇ।"
33 Os torrões do vale lhe serão doces, e todo homem virá após ele, assim como há inúmeros antes dele.
34 “ਇਸ ਲਈ ਆਪਣੇ ਖਾਲੀ ਸ਼ਬਦਾਂ ਨਾਲ ਤੁਸੀਂ ਮੈਨੂੰ ਰਾਹਤ ਨਹੀਂ ਪਹੁੰਚਾ ਸੱਕਦੇ। ਤੁਹਾਡੇ ਸ਼ਬਦ ਬਿਨਾ ਸਾਜ਼ਿਸ਼ ਦੇ ਕੁਝ ਨਹੀਂ ਹਨ।”"
34 Como, então, me consolais em vão; vendo que em vossas respostas resta a falsidade?

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Jó 21, comparar traduções ou montar um estudo — tudo direto pelo WhatsApp.