Jó 28

Punjabi Bible (GL_PUNJABI) vs ARA

Sair da comparação
ARA Almeida Revista e Atualizada 1993
1 ਸਿਆਣਪ ਕੀ ਕਰਦੀ ਹੈ “ਅਜਿਹੀਆਂ ਖਾਨਾਂ ਹਨ ਜਿੱਥੇ ਲੋਕ ਚਾਂਦੀ ਪ੍ਰਾਪਤ ਕਰਦੇ ਹਨ ਅਤੇ ਅਜਿਹੀਆਂ ਥਾਵਾਂ ਹਨ ਜਿੱਥੇ ਲੋਕ ਸੋਨੇ ਨੂੰ ਸ਼ੁੱਧ ਕਰਨ ਲਈ ਪਿਘਲਾਉਂਦੇ ਹਨ।"
1 Na verdade, a prata tem suas minas, e o ouro, que se refina, o seu lugar.
2 ਲੋਕੀਂ ਧਰਤੀ ਵਿੱਚੋਂ ਲੋਹਾ ਕੱਢਦੇ ਨੇ। ਪੱਥਰ ਤੋਂ ਤਾਂਬਾ ਪਿਘਲਾਇਆ ਜਾਂਦਾ ਹੈ।"
2 O ferro tira-se da terra, e da pedra se funde o cobre.
3 ਕਾਮੇ ਰੋਸ਼ਨੀਆਂ ਗੁਫ਼ਾਵਾਂ ਅੰਦਰ ਲੈ ਜਾਂਦੇ ਨੇ। ਉਹ ਡੂੰਘੀਆਂ ਗੁਫਾਵਾਂ ਅੰਦਰ ਖੋਜਦੇ ਨੇ। ਡੂੰਘੇ ਹਨੇਰੇ ਵਿੱਚ, ਉਹ ਚੱਟਾਨਾਂ ਨੂੰ ਖੋਜਦੇ ਨੇ।"
3 Os homens põem termo à escuridão e até aos últimos confins procuram as pedras ocultas nas trevas e na densa escuridade.
4 ਮਜ਼ਦੂਰ ਕੱਚੀ ਧਾਤ ਦੀਆਂ ਨੜਾਂ ਦੇ ਪਿੱਛੇ ਚੱਲ ਕੇ ਧਰਤੀ ਦੀ ਡੂੰਘਾਈ ਤੀਕ ਖੁਦਾਈ ਕਰਦੇ ਹਨ। ਉਹ ਧਰਤੀ ਵਿੱਚ ਡੂੰਘੇ ਜਾਂਦੇ ਨੇ, ਉਨ੍ਹਾਂ ਥਾਵਾਂ ਤੋਂ ਬਹੁਤ ਦੂਰ ਜਿੱਥੇ ਲੋਕ ਰਹਿੰਦੇ ਨੇ, ਹੇਠਾਂ ਤੱਕ ਜਿੱਥੇ ਕੋਈ ਵੀ ਪਹਿਲਾਂ ਨਹੀਂ ਗਿਆ ਉਹ ਰੱਸਿਆਂ ਨਾਲ ਬਹੁਤ ਹੇਠਾਂ ਧਰਤੀ ਦੇ ਹੋਰਾਂ ਲੋਕਾਂ ਤੋਂ ਬਹੁਤ ਦੂਰ ਲਟਕਦੇ ਨੇ।"
4 Abrem entrada para minas longe da habitação dos homens, esquecidos dos transeuntes; e, assim, longe deles, dependurados, oscilam de um lado para outro.
5 ਭੋਜਨ ਧਰਤੀ ਦੇ ਉੱਪਰ ਉਤਾਂਹ ਵੱਲ ਉੱਗਦਾ ਹੈ। ਪਰ ਧਰਤੀ ਦੇ ਹੇਠਾਂ ਵੱਖਰੀ ਗੱਲ ਹੁੰਦੀ ਹੈ। ਜਿਵੇਂ ਅੱਗ ਨਾਲ ਹਰ ਸ਼ੈਅ ਪਿਘਲੀ ਹੋਵੇ।"
5 Da terra procede o pão, mas embaixo é revolvida como por fogo.
6 ਨੀਲਮ ਧਰਤੀ ਦੇ ਹੇਠਾਂ ਲੱਭਦੇ ਹਨ ਅਤੇ ਸੋਨੇ ਕਣ ਵੀ ਧੂੜ ਵਿੱਚ ਹਨ।"
6 Nas suas pedras se encontra safira, e há pó que contém ouro.
7 ਜੰਗਲੀ ਪੰਛੀਆਂ ਨੂੰ ਵੀ ਧਰਤੀ ਦੇ ਹੇਠਲੇ ਰਾਹਾਂ ਦਾ ਨਹੀਂ ਪਤਾ ਹੁੰਦਾ। ਕਿਸੇ ਵੀ ਬਾਜ਼ ਨੇ ਉਨ੍ਹਾਂ ਹਨੇਰੇ ਰਾਹਾਂ ਨੂੰ ਨਹੀਂ ਦੇਖਿਆ।"
7 Essa vereda, a ave de rapina a ignora, e jamais a viram os olhos do falcão.
8 ਜੰਗਲੀ ਜਾਨਵਰ ਕਦੇ ਉਨ੍ਹਾਂ ਰਾਹਾਂ ਉੱਤੇ ਨਹੀਂ ਤੁਰੇ, ਕਦੇ ਸ਼ੇਰ ਵੀ ਉਨ੍ਹਾਂ ਰਾਹਾਂ ਉੱਤੇ ਨਹੀਂ ਘੁੰਮੇ।"
8 Nunca a pisaram feras majestosas, nem o leãozinho passou por ela.
9 ਮਜ਼ਦੂਰ ਸਭ ਤੋਂ ਸਖਤ ਚੱਟਾਨ ਨੂੰ ਖੋਦਦੇ ਨੇ। ਉਹ ਪਰਬਤਾਂ ਦੇ ਬੱਲੇ ਖੁਦਾਈ ਕਰਦੇ ਨੇ।"
9 Estende o homem a mão contra o rochedo e revolve os montes desde as suas raízes.
10 ਮਜ਼ਦੂਰ ਚੱਟਾਨਾਂ ਦੇ ਵਿੱਚੋਂ ਦੀ ਸੁਰਂਗਾਂ ਖੋਦਦੇ ਨੇ। ਉਹ ਚੱਟਾਨ ਦੇ ਸਾਰੇ ਖਜ਼ਾਨਿਆਂ ਨੂੰ ਤੱਕਦੇ ਨੇ।"
10 Abre canais nas pedras, e os seus olhos veem tudo o que há de mais precioso.
11 ਕਾਮੇ ਪਾਣੀ ਨੂੰ ਰੋਕਣ ਲਈ ਬੰਨ੍ਹ ਉਸਾਰਦੇ ਨੇ। ਉਹ ਛੁਪੀਆਂ ਚੀਜ਼ਾਂ ਨੂੰ ਰੋਸ਼ਨੀ ਵਿੱਚ ਲਿਆਉਂਦੇ ਨੇ।"
11 Tapa os veios de água, e nem uma gota sai deles, e traz à luz o que estava escondido.
12 “ਪਰ ਬੰਦਾ ਸਿਆਣਪ ਕਿੱਥੋ ਲੱਭ ਸੱਕਦਾ ਹੈ? ਅਸੀਂ ਕਿੱਥੋ ਜਾਕੇ ਸਮਝ ਨੂੰ ਲੱਭ ਸੱਕਦੇ ਹਾਂ।"
12 Mas onde se achará a sabedoria? E onde está o lugar do entendimento?
13 ਆਦਮੀ ਨਹੀਂ ਜਾਣਦਾ ਸਿਆਣਪ ਕਿੱਥੋ ਹੈ? ਇਹ ਓੱਥੇ ਨਹੀਂ ਲੱਭਦੀ ਜਿੱਥੇ ਲੋਕ ਰਹਿੰਦੇ ਹਨ।"
13 O homem não conhece o valor dela, nem se acha ela na terra dos viventes.
14 ਗਹਿਰਾ ਸਮੁੰਦਰ ਆਖਦਾ ਹੈ, ‘ਮੇਰੇ ਕੋਲ ਇੱਥੇ ਸਿਆਣਪ ਨਹੀਂ ਹੈ।’ ਸਾਗਰ ਆਖਦਾ ਹੈ, ‘ਮੇਰੇ ਕੋਲ ਇੱਥੇ ਸਿਆਣਪ ਨਹੀਂ ਹੈ।’"
14 O abismo diz: Ela não está em mim; e o mar diz: Não está comigo.
15 ਤੁਸੀਂ ਸਿਆਣਪ ਨੂੰ ਸਭ ਤੋਂ ਚੰਗੇ ਸੋਨੇ ਨਾਲ ਵੀ ਨਹੀਂ ਖਰੀਦ ਸੱਕਦੇ। ਸਿਆਣਪ ਖਰੀਦਣ ਵਾਸਤੇ ਦੁਨੀਆਂ ਅੰਦਰ ਕਾਫ਼ੀ ਚਾਂਦੀ ਨਹੀਂ ਹੈ।"
15 Não se dá por ela ouro fino, nem se pesa prata em câmbio dela.
16 ਤੁਸੀਂ ਸਿਆਣਪ ਨੂੰ ਉਫੀਰ ਦੇ ਸੋਨੇ ਨਾਲ ਜਾਂ ਕੀਮਤੀ ਸੁਲੇਮਾਨੀ ਜਾਂ ਨੀਲਮ ਨਾਲ ਨਹੀਂ ਖਰੀਦ ਸੱਕਦੇ ।"
16 O seu valor não se pode avaliar pelo ouro de Ofir, nem pelo precioso ônix, nem pela safira.
17 ਸਿਆਣਪ ਸੋਨੇ ਜਾਂ ਬਿਲੌਰ ਤੋਂ ਵੱਧੇਰੇ ਮੁੱਲਵਾਨ ਹੈ। ਸੋਨੇ ਵਿੱਚ ਜੜੇ ਕੀਮਤੀ ਹੀਰੇ ਸਿਆਣਪ ਨੂੰ ਨਹੀਂ ਖਰੀਦ ਸੱਕਦੇ।"
17 O ouro não se iguala a ela, nem o cristal; ela não se trocará por joia de ouro fino;
18 ਸਿਆਣਪ ਮੂਂਗੇ ਜਾਂ ਜੈਸਪਰ ਤੋਂ ਵੱਧੇਰੇ ਕੀਮਤੀ ਹੈ। ਸਿਆਣਪ ਮਨਕਿਆਂ ਨਾਲੋਂ ਵੱਧੇਰੇ ਕੀਮਤੀ ਹੈ।"
18 ela faz esquecer o coral e o cristal; a aquisição da sabedoria é melhor que a das pérolas.
19 ਇਬੋਪੀਆ ਦੇਸ ਦਾ ਪੁਖਰਾਜ ਵੀ ਇੰਨਾ ਕੀਮਤੀ ਨਹੀਂ ਜਿੰਨੀ ਸਿਆਣਪ ਹੈ। ਤੁਸੀਂ ਸਿਆਣਪ ਸ਼ੁੱਧ ਸੋਨੇ ਨਾਲ ਵੀ ਨਹੀਂ ਖਰੀਦ ਸੱਕਦੇ।"
19 Não se lhe igualará o topázio da Etiópia, nem se pode avaliar por ouro puro.
20 “ਇਸ ਲਈ ਸਿਆਣਪ ਕਿਬੋਁ ਆਉਂਦੀ ਹੈ? ਅਸੀਂ ਸਮਝ ਨੂੰ ਕਿੱਥੋ ਲੱਭ ਸੱਕਦੇ ਹਾਂ?"
20 Donde, pois, vem a sabedoria, e onde está o lugar do entendimento?
21 ਸਿਆਣਪ ਧਰਤੀ ਦੀ ਹਰ ਜਿਉਂਦੀ ਸ਼ੈਅ ਪਾਸੋਂ ਛੁਪੀ ਹੋਈ ਹੈ। ਅਕਾਸ਼ ਦੇ ਪੰਛੀ ਵੀ ਸਿਆਣਪ ਨੂੰ ਨਹੀਂ ਦੇਖ ਸੱਕਦੇ।"
21 Está encoberta aos olhos de todo vivente e oculta às aves do céu.
22 ਮੌਤ ਅਤੇ ਤਬਾਹੀ ਆਖਦੀ ਹੈ। ‘ਅਸੀਂ ਸਿਆਣਪ ਨਹੀਂ ਲੱਭੀ, ਅਜੇ ਅਸੀਂ ਇਸ ਬਾਰੇ ਸਿਰਫ਼ ਅਫ਼ਵਾਹਾਂ ਹੀ ਸੁਣੀਆਂ ਨੇ।’"
22 O abismo e a morte dizem: Ouvimos com os nossos ouvidos a sua fama.
23 “ਸਿਰਫ਼ ਪਰਮੇਸ਼ੁਰ ਸਿਆਣਪ ਦਾ ਰਾਹ ਜਾਣਦਾ ਹੈ। ਸਿਰਫ਼ ਪਰਮੇਸ਼ੁਰ ਜਾਣਦਾ ਹੈ ਕਿ ਸਿਆਣਪ ਕਿੱਥੋ ਹੈ।"
23 Deus lhe entende o caminho, e ele é quem sabe o seu lugar.
24 ਪਰਮੇਸ਼ੁਰ ਧਰਤੀ ਦੇ ਅੰਤਾਂ ਨੂੰ ਦੇਖ ਸੱਕਦਾ ਹੈ। ਪਰਮੇਸ਼ੁਰ ਅਕਾਸ਼ ਹੇਠਲੀ ਹਰ ਸ਼ੈਅ ਨੂੰ ਦੇਖਦਾ ਹੈ।"
24 Porque ele perscruta até as extremidades da terra, vê tudo o que há debaixo dos céus.
25 ਪਰਮੇਸ਼ੁਰ ਨੇ ਹਵਾ ਨੂੰ ਇਸ ਦੀ ਸ਼ਕਤੀ ਦਿੱਤੀ। ਪਰਮੇਸ਼ੁਰ ਨੇ ਨਿਆਂ ਕੀਤਾ ਕਿ ਸਮੁੰਦਰ ਕਿੰਨੇ ਵੱਡੇ ਬਣਾਏ ਜਾਣ।"
25 Quando regulou o peso do vento e fixou a medida das águas;
26 ਪਰਮੇਸ਼ੁਰ ਨੇ ਨਿਆਂ ਕੀਤਾ ਕਿ ਬਾਰਿਸ਼ ਕਿੱਥੋ ਭੇਜੀ ਜਾਵੇ, ਤੇ ਕੜਕਦੇ ਤੂਫ਼ਾਨਾਂ ਨੂੰ ਕਿੱਥੋ ਜਾਣਾ ਚਾਹੀਦਾ ਹੈ।"
26 quando determinou leis para a chuva e caminho para o relâmpago dos trovões,
27 ਉਸ ਵੇਲੇ ਪਰਮੇਸ਼ੁਰ ਨੇ ਸਿਆਣਪ ਦੇਖੀ ਤੇ ਇਸ ਬਾਰੇ ਸੋਚਿਆ। ਪਰਮੇਸ਼ੁਰ ਨੇ ਵੇਖਿਆ ਕਿ ਸਿਆਣਪ ਕਿੰਨੀ ਮੁੱਲਵਾਨ ਸੀ ਅਤੇ ਸਿਆਣਪ ਨੂੰ ਮਨਜ਼ੂਰੀ ਦਿੱਤੀ।”"
27 então, viu ele a sabedoria e a manifestou; estabeleceu-a e também a esquadrinhou.
28 ਤੇ ਪਰਮੇਸ਼ੁਰ ਨੇ ਲੋਕਾਂ ਨੂੰ ਆਖਿਆ, “ਡਰੋ ਤੇ ਯਹੋਵਾਹ ਦਾ ਆਦਰ ਕਰੋ ਇਹੀ ਸਿਆਣਪ ਹੈ। ਬੁਰੀਆਂ ਗੱਲਾਂ ਨਾ ਕਰੋ ਇਹੀ ਸਮਝ ਹੈ।”"
28 E disse ao homem: Eis que o temor do Senhor é a sabedoria, e o apartar-se do mal é o entendimento.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Jó 28, comparar traduções ou montar um estudo — tudo direto pelo WhatsApp.