Jó 29

Punjabi Bible (GL_PUNJABI) vs NTLH

Sair da comparação
NTLH Nova Tradução na Linguagem de Hoje 2000
1 ਅੱਯੂਬ ਆਪਣੀ ਗੱਲ ਜਾਰੀ ਰੱਖਦਾ ਅੱਯੂਬ ਨੇ ਆਪਣੀ ਕਹਾਣੀ ਜਾਰੀ ਰੱਖੀ ਅਤੇ ਆਖਿਆ,"
1 E Jó continuou a sua fala e disse:
2 “ਕਾਸ਼ ਮੇਰਾ ਜੀਵਨ ਹੁੰਦਾ ਜਿਵੇਂ ਇਹ ਕੁਝ ਮਹੀਨੇ ਪਹਿਲਾਂ ਸੀ। ਉਸ ਵੇਲੇ, ਪਰਮੇਸ਼ੁਰ ਨੇ ਮੇਰਾ ਖਿਆਲ ਰੱਖਿਆ ਅਤੇ ਮੇਰੀ ਦੇਖ-ਭਾਲ ਕੀਤੀ।"
2 “Ah! Se eu pudesse voltar meses atrás, para os dias em que Deus me protegia!
3 ਉਸ ਵੇਲੇ ਪਰਮੇਸ਼ੁਰ ਦੀ ਰੌਸ਼ਨੀ ਮੇਰੇ ਉੱਤੇ ਚਮਕਦੀ ਸੀ, ਤਾਂ ਜੋ ਮੈਂ ਹਨੇਰੇ ਵਿੱਚ ਤੁਰ ਸੱਕਾਂ। ਪਰਮੇਸ਼ੁਰ ਨੇ ਮੈਨੂੰ ਸਹੀ ਜੀਵਨ ਢੰਗ ਦਰਸਾਇਆ ਸੀ।"
3 Naquele tempo, Deus iluminava o meu caminho, e com a sua luz eu podia andar na escuridão.
4 ਮੈਂ ਉਨ੍ਹਾਂ ਦਿਨਾਂ ਨੂੰ ਲੋਚਦਾ ਹਾਂ ਜਦੋਂ ਮੈਂ ਵੱਧੀਆ ਹਲਾਤਾਂ ਵਿੱਚ ਸਾਂ ਅਤੇ ਪਰਮੇਸ਼ੁਰ ਮੇਰਾ ਨਜ਼ਦੀਕੀ ਮਿੱਤਰ ਸੀ। ਉਨ੍ਹਾਂ ਦਿਨਾਂ ਵਿੱਚ ਪਰਮੇਸ਼ੁਰ ਦੀ ਅਸੀਸ ਮੇਰੇ ਘਰ ਉੱਤੇ ਸੀ।"
4 Naqueles dias, eu estava bem de vida, e a amizade de Deus era a proteção do meu lar.
5 ਮੈਂ ਉਸ ਸਮੇਂ ਨੂੰ ਲੋਚਦਾ ਹਾਂ ਜਦੋਂ ਹਾਲੇ ਸਰਬ-ਸ਼ਕਤੀਮਾਨ ਪਰਮੇਸ਼ੁਰ ਮੇਰੇ ਨਾਲ ਸੀ ਅਤੇ ਮੇਰੇ ਬੱਚੇ ਮੇਰੇ ਆਲੇ-ਦੁਆਲੇ ਸਨ।"
5 O Todo-Poderoso estava comigo, e os meus filhos viviam ao meu redor.
6 ਜ਼ਿੰਦਗੀ ਉਸ ਵੇਲੇ ਬਹੁਤ ਵੱਧੀਆ ਸੀ। ਮੈਂ ਆਪਣੇ ਪੈਰ ਮਲਾਈ ਨਾਲ ਧੋਁਦਾ ਸੀ ਅਤੇ ਮੇਰੇ ਕੋਲ ਵੱਧੀਆ ਤੇਲਾਂ ਦਾ ਭੰਡਾਰ ਸੀ।"
6 Em casa sempre havia leite à vontade e também azeite, tirado das oliveiras plantadas entre as pedras.
7 “ਉਹ ਦਿਨ ਸਨ ਜਦੋਂ ਮੈਂ ਸ਼ਹਿਰ ਦੇ ਫ਼ਾਟਕ ਵੱਲ ਜਾਂਦਾ ਸਾਂ ਤੇ ਆਮ ਸਭਾ ਦੇ ਸਥਾਨ ਵਿੱਚ ਸ਼ਹਿਰ ਦੇ ਵੱਡੇਰਿਆਂ ਦੇ ਨਾਲ ਬੈਠਦਾ ਸਾਂ।"
7 Quando eu saía para a reunião do tribunal e me assentava entre os juízes,
8 ਉੱਥੇ ਸਾਰੇ ਲੋਕ ਮੇਰੀ ਇੱਜ਼ਤ ਕਰਦੇ ਸਨ। ਜਵਾਨ ਆਦਮੀ ਮੇਰੇ ਲਈ ਰਾਹ ਛੱਡ ਦਿੰਦੇ ਸਨ ਜਦੋਂ ਉਹ ਮੈਨੂੰ ਆਉਂਦਿਆਂ ਦੇਖਦੇ ਸਨ। ਤੇ ਬਜ਼ੁਰਗ ਆਦਮੀ ਉੱਠ ਖਲੋਂਦੇ ਸਨ। ਉਹ ਮੇਰੇ ਲਈ ਆਪਣੀ ਇੱਜ਼ਤ ਦਰਸਾਉਣ ਲਈ ਖਲੋ ਜਾਂਦੇ ਸਨ।"
8 os moços me viam e abriam passagem, e os idosos se punham de pé.
9 ਲੋਕਾਂ ਦੇ ਆਗੂ ਗੱਲਾਂ ਕਰਨੋ ਹਟ ਜਾਂਦੇ ਸਨ ਤੇ ਹੋਰਾਂ ਲੋਕਾਂ ਨੂੰ ਚੁੱਪ ਕਰਾਉਣ ਲਈ ਆਪਣੇ ਮੂੰਹਾਂ ਉੱਤੇ ਆਪਣੇ ਹੱਥ ਰੱਖ ਲੈਂਦੇ ਸਨ।"
9 As pessoas mais importantes paravam de falar e ficavam em silêncio.
10 ਬਹੁਤ ਮਹੱਤਵਪੂਰਣ ਆਗੂ ਵੀ ਆਪਣੀ ਆਵਾਜ਼ ਧੀਮੀ ਰੱਖਦੇ ਜਦੋਂ ਉਹ ਗੱਲ ਕਰਦੇ ਸਨ। ਹਾਂ, ਇਉਂ ਲੱਗਦਾ ਸੀ ਜਿਵੇਂ ਉਨ੍ਹਾਂ ਦੀਆਂ ਜੀਭਾਂ ਉਨ੍ਹਾਂ ਦੇ ਤਾਲੂਆਂ ਨਾਲ ਜੁੜ ਗਈਆਂ ਹੋਣ।"
10 As autoridades se calavam; não diziam mais nada.
11 ਲੋਕੀ ਸੁਣਦੇ ਸਨ ਜੋ ਵੀ ਮੈਂ ਆਖਦਾ ਸਾਂ ਤੇ ਮੇਰੇ ਬਾਰੇ ਚੰਗੀਆਂ ਗੱਲਾਂ ਕਰਦੇ ਸਨ। ਜੋ ਵੀ ਮੈਂ ਕਰਦਾ ਸਾਂ ਲੋਕੀਂ ਤੱਕਦੇ ਸਨ ਤੇ ਮੇਰੀ ਪ੍ਰਸ਼ਂਸਾ ਕਰਦੇ ਸਨ।"
11 “Quem me ouvia falar me dava parabéns; os que me viam falavam bem de mim,
12 ਕਿਉਂਕਿ ਜਦੋਂ ਕੋਈ ਗਰੀਬ ਆਦਮੀ ਸਹਾਇਤਾ ਲਈ ਪੁਕਾਰ ਕਰਦਾ ਸੀ ਮੈਂ ਉਸ ਦੀ ਸਹਾਇਤਾ ਕੀਤੀ। ਮੈਂ ਉਸ ਬੱਚੇ ਨੂੰ ਸਹਾਇਤਾ ਦਿੱਤੀ ਜਿਹੜਾ ਯਤੀਮ ਸੀ ਤੇ ਜਿਸਦੀ ਦੇਖ ਭਾਲ ਕਰਨ ਵਾਲਾ ਕੋਈ ਵੀ ਨਹੀਂ ਸੀ।"
12 pois eu ajudava os pobres que pediam ajuda e cuidava dos órfãos que não tinham quem os protegesse.
13 ਮਰਨ ਵਾਲਾ ਆਦਮੀ ਮੈਨੂੰ ਅਸੀਸ ਦਿੰਦਾ ਸੀ। ਮੈਂ ਉਨ੍ਹਾਂ ਵਿਧਵਾਵਾਂ ਦੀ ਸਹਾਇਤਾ ਕੀਤੀ ਜਿਹੜੀਆਂ ਲੋੜਵਂਦ ਸਨ।"
13 Pessoas que estavam na miséria me abençoavam, e as viúvas se alegravam com o meu auxílio.
14 ਜੀਵਨ ਦਾ ਸਹੀ ਢੰਗ ਮੇਰੇ ਕੱਪੜਿਆਂ ਵਾਂਗ ਸੀ ਅਤੇ ਨਿਰਪੱਖਤਾ ਮੇਰੇ ਚੋਲੇ ਤੇ ਪਗੜੀ ਵਾਂਗ ਸੀ।"
14 A minha justiça e a minha honestidade faziam parte de mim; eram como a roupa que eu uso todos os dias.
15 ਮੈਂ ਅੰਨ੍ਹੇ ਲਈ ਅੱਖਾਂ ਸਾਂ। ਮੈਂ ਜਿੱਥੇ ਵੀ ਉਹ ਚਾਹੁੰਦੇ ਸਨ, ਉਨ੍ਹਾਂ ਦੀ ਅਗਵਾਈ ਕੀਤੀ। ਮੈਂ ਲਂਗੜਿਆਂ ਅਤੇ ਅਪਾਹਿਜਾਂ ਲਈ ਪੈਰ ਸਾਂ। ਮੈਂ ਜਿੱਥੇ ਵੀ ਉਹ ਚਾਹੁੰਦੇ ਸਨ, ਉਨ੍ਹਾਂ ਨੂੰ ਚੁੱਕ ਕੇ ਲੈ ਜਾਂਦਾ ਸਾਂ।"
15 Eu era olhos para os cegos e pés para os aleijados.
16 ਮੈਂ ਗਰੀਬ ਲੋਕਾਂ ਲਈ ਇੱਕ ਪਿਉ ਵਰਗਾ ਸੀ। ਮੈਂ ਉਨ੍ਹਾਂ ਲੋਕਾਂ ਦੀ ਮੁਕੱਦਮੇ ਜਿੱਤਣ ਵਿੱਚ ਸਹਾਇਤਾ ਕਰਦਾ ਸਾਂ ਜਿਨ੍ਹਾਂ ਨੂੰ ਮੈਂ ਜਾਣਦਾ ਵੀ ਨਹੀਂ ਸਾਂ।"
16 Era pai dos pobres e defensor dos direitos dos estrangeiros.
17 ਮੈਂ ਬੁਰੇ ਲੋਕਾਂ ਨੂੰ ਉਨ੍ਹਾਂ ਦੀ ਸ਼ਕਤੀ ਦੀ ਦੁਰ ਵਰਤੋਂ ਕਰਨੋ ਰੋਕਦਾ ਸਾਂ ਤੇ ਮੈਂ ਬੇਗੁਨਾਹ ਲੋਕਾਂ ਨੂੰ ਉਨ੍ਹਾਂ ਕੋਲੋਂ ਬਚਾਉਂਦਾ ਸਾਂ।"
17 Eu acabava com o poder dos exploradores e livrava das suas garras as vítimas.
18 “ਮੈਂ ਹਮੇਸ਼ਾ ਸੋਚਦਾ ਸਾਂ ਕਿ ਮੈਂ ਆਪਣੇ ਦੁਆਲੇ ਆਪਣਾ ਪਰਿਵਾਰ ਦੇਖਦਿਆਂ, ਬੁੱਢਾਪੇ ਵੱਲ ਵੱਧਦਿਆਂ ਲੰਮਾ ਜੀਵਨ ਜੀਵਾਂਗਾ।"
18 “Eu pensava assim: ‘Vou viver uma vida longa e morrer em casa, com todo o conforto.
19 ਮੈਂ ਸੋਚਦਾ ਸਾਂ ਕਿ ਮੈਂ ਸਿਹਤਮੰਦ ਅਤੇ ਨਰੋਆ ਹੋਵਾਂਗਾ ਜਿਵੇਂ ਕੋਈ ਅਜਿਹਾ ਪੌਦਾ ਹੁੰਦਾ ਹੈ ਜਿਸ ਦੀਆਂ ਜਢ਼ਾਂ ਨੂੰ ਚੋਖਾ ਪਾਣੀ ਮਿਲਦਾ ਹੈ ਤੇ ਜਿਸ ਦੀਆਂ ਟਾਹਣੀਆਂ ਤ੍ਰੇਲ ਨਾਲ ਭਿੱਜੀਆਂ ਹੁੰਦੀਆਂ ਨੇ।"
19 Serei como uma árvore de raízes que chegam até a água, uma árvore que todas as noites é molhada pelo orvalho.
20 ਮੈਂ ਸੋਚਦਾ ਸਾਂ ਕਿ ਹਰ ਦਿਨ ਨਵੀਆਂ ਅਤੇ ਉਤੇਜਕ ਸੰਭਾਵਾਨਾਵਾਂ ਨਾਲ ਭਰਿਆ ਹੋਇਆ ਹੋਵੇਗਾ।"
20 Todos só falarão bem de mim, e eu serei sempre vigoroso e forte.’
21 “ਪਿੱਛਲੇ ਸਮੇਂ ਵਿੱਚ ਲੋਕ ਮੈਨੂੰ ਸੁਣਦੇ ਸਨ। ਉਹ ਚੁੱਪ ਹੁੰਦੇ ਸਨ ਜਦੋਂ ਉਹ ਮੇਰੇ ਮਸ਼ਵਰੇ ਨੂੰ ਉਡੀਕਦੇ ਸਨ।"
21 Todas as pessoas me davam atenção e em silêncio escutavam os meus conselhos.
22 ਜਦੋਂ ਮੈਂ ਬੋਲਣਾ ਬੰਦ ਕਰਦਾ ਸਾਂ ਮੈਨੂੰ ਸੁਣਨ ਵਾਲੇ ਲੋਕਾਂ ਕੋਲ ਆਖਣ ਲਈ ਹੋਰ ਕੁਝ ਵੀ ਨਹੀਂ ਹੁੰਦਾ ਸੀ। ਮੇਰੇ ਸ਼ਬਦ ਉਨ੍ਹਾਂ ਦੇ ਕੰਨਾਂ ਵਿੱਚ ਕੋਮਲਤਾ ਨਾਲ ਪੈਂਦੇ ਸਨ।"
22 Quando acabava de falar, ninguém discordava. As minhas palavras entravam na cabeça deles como se fossem gotas de água na areia.
23 ਲੋਕੀ ਮੇਰੇ ਬੋਲਣ ਦਾ ਇੰਤਜ਼ਾਰ ਕਰਦੇ ਸਨ ਜਿਵੇਂ ਉਹ ਬਾਰਿਸ਼ ਦਾ ਇੰਤਜ਼ਾਰ ਕਰਦੇ ਨੇ। ਲੋਕੀਂ ਮੇਰੇ ਸ਼ਬਦਾਂ ਨੂੰ ਪੀਂਦੇ ਸਨ ਜਿਵੇਂ ਕਿ ਉਹ ਬਸੰਤ ਰੁੱਤ ਦੀ ਬਾਰਿਸ਼ ਹੋਵੇ।"
23 Todos as esperavam ansiosos, como se espera a chuva no tempo de calor.
24 ਮੈਂ ਉਨ੍ਹਾਂ ਲੋਕਾਂ ਨਾਲ ਹੱਸਦਾ ਸਾਂ, ਅਤੇ ਉਹ ਇਸ ਤੇ ਵਿਸ਼ਵਾਸ ਨਾ ਕਰ ਸੱਕੇ। ਉਹ ਮੇਰੇ ਆਤਮੇ ਨੂੰ ਹੇਠਾਂ ਨਾ ਲਿਆਏ।"
24 Eu sorria para aqueles que tinham perdido a esperança; o meu rosto alegre lhes dava coragem.
25 ਮੇਰੀ ਚੋਣ ਉਨ੍ਹਾਂ ਲੋਕਾਂ ਦੇ ਨਾਲ ਹੋਣਾ ਹੁੰਦੀ ਸੀ, ਭਾਵੇਂ ਕਿ ਮੈਂ ਉਨ੍ਹਾਂ ਦਾ ਆਗੂ ਸਾਂ। ਮੈਂ ਉਸ ਰਾਜੇ ਵਰਗਾ ਸਾਂ ਜਿਹੜਾ ਆਪਣੀਆਂ ਫ਼ੌਜਾਂ ਦੀ ਛਾਉਣੀ ਵਿੱਚ ਉਦਾਸ ਲੋਕਾਂ ਨੂੰ ਸੱਕੂਨ ਦਿੰਦਾ ਹੋਇਆ ਹੁੰਦਾ ਹੈ।"
25 Eu era como um chefe, decidindo o que eles deviam fazer; eu os dirigia como um rei à frente do seu exército e os consolava nas horas de aflição.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Jó 29, comparar traduções ou montar um estudo — tudo direto pelo WhatsApp.