Jó 34
Punjabi Bible (GL_PUNJABI) vs BKJ
BKJ BKJ
1 ਫੇਰ ਅਲੀਹੂ ਨੇ ਗੱਲ ਜਾਰੀ ਰੱਖੀ। ਉਸ ਨੇ ਆਖਿਆ:"
1 Ademais, Eliú respondeu e disse:
2 “ਤੁਸੀਂ ਸਿਆਣੇ ਲੋਕੋ, ਜੋ ਗੱਲਾਂ ਮੈਂ ਆਖਦਾ ਹਾਂ ਧਿਆਨ ਨਾਲ ਸੁਣੋ। ਤੁਸੀਂ ਚਤੁਰ ਲੋਕੋ, ਮੇਰੇ ਵੱਲ ਧਿਆਨ ਦੇਵੋ।"
2 Ouvi minhas palavras, ó vós, homens sábios, e dai ouvidos a mim, vós que tendes conhecimento.
3 ਤੁਹਾਡੀ ਜ਼ੁਬਾਨ ਉਸ ਭੋਜਨ ਦਾ ਸੁਆਦ ਚਖਦੀ ਹੈ, ਜਿਸ ਨੂੰ ਇਹ ਛੂਂਹਦੀ ਹੈ। ਤੇ ਤੁਹਾਡਾ ਕੰਨ ਉਨ੍ਹਾਂ ਸ਼ਬਦਾਂ ਨੂੰ ਪਰੱਖਦਾ ਹੈ, ਜੋ ਉਹ ਸੁਣਦਾ ਹੈ।"
3 Porque o ouvido prova as palavras, como a boca prova o alimento.
4 ਇਸ ਲਈ ਆਓ ਆਪਾਂ ਇਨ੍ਹਾਂ ਦਲੀਲਾਂ ਨੂੰ ਪਰੱਖੀੇ, ਤੇ ਖੁਦ ਨਿਆਂ ਕਰੀਏ ਕਿ ਕੀ ਠੀਕ ਹੈ। ਅਸੀਂ ਰਲ ਕੇ ਸਿਖ ਲਵਾਂਗੇ ਕਿ ਚੰਗਾ ਕੀ ਹੈ।"
4 Escolhamos para nós o julgamento; saibamos entre nós o que é bom.
5 ਅੱਯੂਬ ਆਖਦਾ ਹੈ, ‘ਮੈਂ ਅੱਯੂਬ ਬੇਗੁਨਾਹ ਹਾਂ ਤੇ ਪਰਮੇਸ਼ੁਰ ਮੇਰੇ ਪ੍ਰਤੀ ਅਨਿਆਂਈ ਹੈ।"
5 Porque Jó disse: Eu sou justo, e Deus levou embora o meu julgamento.
6 ਮੈਂ ਬੇਗੁਨਾਹ ਹਾਂ, ਪਰ ਨਿਆਂ ਮੇਰੇ ਖਿਲਾਫ ਬੋਲਦਾ ਅਤੇ ਆਖਦਾ ਹੈ ਕਿ ਮੈਂ ਝੂਠਾ ਹਾਂ। ਮੈਂ ਬੇਗੁਨਾਹ ਹਾਂ, ਪਰ ਮੈਂ ਬਹੁਤ ਬੁਰੀ ਤਰ੍ਹਾਂ ਜ਼ਖਮੀ ਹੋਇਆ ਹਾਂ।’"
6 Deveria eu mentir contra o meu direito? Minha ferida é incurável sem transgressão.
7 “ਕੀ ਇੱਥੇ ਅੱਯੂਬ ਵਰਗਾ ਹੋਰ ਕੋਈ ਬੰਦਾ ਵੀ ਹੈ? ਅੱਯੂਬ ਪਰਵਾਹ ਨਹੀਂ ਕਰਦਾ ਜੇ ਤੁਸੀਂ ਉਸ ਨੂੰ ਬੇਇੱਜ਼ਤ ਵੀ ਕਰਦੇ ਹੋ।"
7 Que homem é como Jó, que bebe o escárnio como água?
8 ਅੱਯੂਬ ਦੀ ਦੋਸਤੀ ਬਦ ਲੋਕਾਂ ਨਾਲ ਹੈ। ਉਹ ਬਦ ਲੋਕਾਂ ਦੀ ਸੰਗਤ ਪਸੰਦ ਕਰਦਾ ਹੈ।"
8 Que anda em companhia dos trabalhadores da iniquidade, e caminha com os homens perversos.
9 ਕਿਉਂ ਕਿ ਉਹ ਆਖਦਾ, ‘ਕਿਸੇ ਵਿਅਕਤੀ ਨੂੰ ਪਰਮੇਸ਼ੁਰ ਨੂੰ ਪ੍ਰਸੰਨ ਕਰਨ ਦੀ ਕੋਸ਼ਿਸ਼ ਨਾਲ ਕੁਝ ਨਹੀਂ ਮਿਲਦਾ।’"
9 Porque ele disse: Nada lucra o homem ao deleitar-se em Deus.
10 “ਤੁਸੀਂ ਆਦਮੀ ਮੈਨੂੰ ਸਮਝ ਸੱਕਦੇ ਹੋ, ਇਸ ਲਈ ਮੈਨੂੰ ਸੁਣੋ। ਪਰਮੇਸ਼ੁਰ ਕਦੇ ਵੀ ਉਹ ਨਹੀਂ ਕਰਦਾ ਜੋ ਬਦ ਹੈ। ਪਰਮੇਸ਼ੁਰ ਸਰਬ-ਸ਼ਕਤੀਮਾਨ ਕਦੇ ਵੀ ਗ਼ਲਤ ਨਹੀਂ ਕਰਦਾ।"
10 Portanto, ouvi-me, vós homens de entendimento: Longe esteja de Deus o fazer a maldade; e do Todo-Poderoso, a prática da iniquidade.
11 ਪਰਮੇਸ਼ੁਰ ਕਿਸੇ ਬੰਦੇ ਨੂੰ ਉਨ੍ਹਾਂ ਗੱਲਾਂ ਦਾ ਮੋੜਾ ਦੇਵੇਗਾ ਜੋ ਉਸ ਨੇ ਕੀਤਾ ਹੈ। ਪਰਮੇਸ਼ੁਰ ਲੋਕਾਂ ਨਾਲ ਗੱਲਾਂ ਨੂੰ, ਉਨ੍ਹਾਂ ਦੇ ਜਿਉਣ ਦੇ ਢੰਗ ਅਨੁਸਾਰ ਹੀ ਵਾਪਰਨ ਦਿੰਦਾ ਹੈ।"
11 Porque o trabalho de um homem ele lhe retribuirá, e fará com que cada homem receba de acordo com os seus caminhos.
12 ਇਹ ਸੱਚ ਹੈ, ਪਰਮੇਸ਼ੁਰ ਕਦੇ ਵੀ ਗ਼ਲਤ ਨਹੀਂ ਕਰਦਾ। ਪਰਮੇਸ਼ੁਰ ਸਰਬ ਸ਼ਕਤੀਮਾਨ ਅਨਿਆਂਈ ਨਹੀਂ ਹੋਵੇਗਾ।"
12 Sim, certamente Deus não agirá perversamente, nem perverterá o Todo-Poderoso o julgamento.
13 ਕੋਈ ਬੰਦਾ ਪਰਮੇਸ਼ੁਰ ਲਈ ਇਹ ਚੋਣ ਨਹੀਂ ਕਰਦਾ ਕਿ ਉਹ ਧਰਤੀ ਦਾ ਸੰਚਾਲਕ ਹੋਵੇ। ਕਿਸੇ ਬੰਦੇ ਨੇ ਵੀ ਪਰਮੇਸ਼ੁਰ ਨੂੰ ਸਾਰੀ ਦੁਨੀਆਂ ਦੀ ਜ਼ਿੰਮੇਵਾਰੀ ਨਹੀਂ ਦਿੱਤੀ। ਪਰਮੇਸ਼ੁਰ ਨੇ ਹਰ ਸ਼ੈਅ ਨੂੰ ਸਾਜਿਆ ਤੇ ਉਹ ਹਮੇਸ਼ਾ ਹੀ ਸੰਚਾਲਕ ਰਿਹਾ ਹੈ।"
13 Quem fez a terra sob os céus, ou quem organizou o mundo todo?
14 ਜੇ ਪਰਮੇਸ਼ੁਰ ਨੇ ਲੋਕਾਂ ਤੋਂ ਆਪਣੇ ਆਤਮੇ ਨੂੰ, ਅਤੇ ਜੀਵਨ-ਪ੍ਰਾਣ ਨੂੰ ਲੈ ਲੈਣ ਦਾ ਨਿਆਂ ਕੀਤਾ ਹੁੰਦਾ,"
14 Se ele puser seu coração sobre o homem, se ele juntar para si o seu espírito e o seu fôlego,
15 ਤਾਂ ਧਰਤੀ ਦੇ ਸਾਰੇ ਲੋਕ ਮਰ ਗਏ ਹੁੰਦੇ। ਸਾਰੇ ਲੋਕ ਫ਼ੇਰ ਤੋਂ ਧੂੜ ਬਣ ਗਏ ਹੁੰਦੇ।"
15 toda a carne perecerá juntamente, e o homem voltará novamente ao pó.
16 “ਜੇ ਤੁਸੀਂ ਲੋਕ ਸਿਆਣੇ ਹੋ, ਤਾਂ ਜੋ ਕੁਝ ਵੀ ਮੈਂ ਆਖਦਾ ਹਾਂ ਤੁਸੀਂ ਸੁਣੋਗੇ।"
16 Se agora tens entendimento, ouve isto: escuta a voz das minhas palavras.
17 ਉਹ ਬੰਦਾ ਜਿਹੜਾ ਨਿਆਂਈ ਹੋਣ ਨੂੰ ਨਫਰਤ ਕਰਦਾ ਹੈ ਸ਼ਾਸਕ ਨਹੀਂ ਬਣ ਸੱਕਦਾ। ਅੱਯੂਬ, ਪਰਮੇਸ਼ੁਰ ਸ਼ਕਤੀਸ਼ਾਲੀ ਤੇ ਨੇਕ ਹੈ। ਤੇਰਾ ਕੀ ਖਿਆਲ ਹੈ ਕਿ ਤੂੰ ਉਸ ਨੂੰ ਗੁਨਾਗਾਰ ਠਹਿਰਾ ਸੱਕਦਾ?"
17 Deve aquele que odeia o direito governar? E tu condenarias aquele que é o mais justo?
18 ਇਹ ਪਰਮੇਸ਼ੁਰ ਹੀ ਹੈ ਜੋ ਰਾਜਿਆਂ ਨੂੰ ਆਖਦਾ ਹੈ, ‘ਤੁਸੀਂ ਲੋਕ ਬੇਕਾਰ ਹੋਂ।’ ਪਰਮੇਸ਼ੁਰ ਆਗੂਆਂ ਨੂੰ ਆਖਦਾ ਹੈ ‘ਤੁਸੀਂ ਬਦ ਹੋ।’"
18 É certo dizer a um rei: Tu és perverso? E aos príncipes: Sois ímpios?
19 ਪਰਮੇਸ਼ੁਰ ਆਗੂਆਂ ਨੂੰ ਹੋਰਨਾਂ ਲੋਕਾਂ ਨਾਲੋਂ ਵੱਧੇਰੇ ਪਿਆਰ ਨਹੀਂ ਕਰਦਾ। ਅਤੇ ਪਰਮੇਸ਼ੁਰ ਅਮੀਰ ਲੋਕਾਂ ਨੂੰ ਗਰੀਬ ਲੋਕਾਂ ਨਾਲੋਂ ਵੱਧੇਰੇ ਪਿਆਰ ਨਹੀਂ ਕਰਦਾ ਕਿਉਂ ਕਿ ਪਰਮੇਸ਼ੁਰ ਨੇ ਉਨ੍ਹਾਂ ਸਭ ਨੂੰ ਸਾਜਿਆ।"
19 Quanto menos àquele, que não aceita as pessoas dos príncipes, nem considera os ricos mais do que os pobres? Porque todos eles são obra de suas mãos.
20 ਲੋਕ ਅਚਾਨਕ ਅੱਧੀ ਰਾਤ ਵੇਲੇ ਮਰ ਸੱਕਦੇ ਨੇ। ਲੋਕ ਬਿਮਾਰ ਹੋ ਜਾਂਦੇ ਨੇ ਤੇ ਗੁਜ਼ਰ ਜਾਂਦੇ ਨੇ। ਸ਼ਕਤੀਸ਼ਾਲੀ ਲੋਕ ਵੀ ਕਿਸੇ ਪ੍ਰਤੱਖ ਕਾਰਣ ਦੇ ਬਿਨਾ ਮਰ ਜਾਂਦੇ ਨੇ।"
20 Em um momento eles morrerão; e as pessoas serão perturbadas até a meia-noite, e morrerão; e os poderosos serão tomados sem que haja mão.
21 “ਪਰਮੇਸ਼ੁਰ ਨਿਗਰਾਨੀ ਕਰਦਾ ਹੈ ਜੋ ਵੀ ਲੋਕ ਕਰਦੇ ਨੇ। ਪਰਮੇਸ਼ੁਰ ਹਰ ਕਦਮ ਨੂੰ ਜਾਣਦਾ ਹੈ ਜੋ ਵੀ ਬੰਦਾ ਪੁੱਟਦਾ ਹੈ।"
21 Porque os seus olhos estão sobre os caminhos do homem; e ele vê todos os seus passos.
22 ਇੱਥੇ ਕੋਈ ਥਾਂ ਇੰਨੀ ਹਨੇਰੀ ਨਹੀਂ ਕਿ ਬੁਰੇ ਬੰਦੇ ਪਰਮੇਸ਼ੁਰ ਕੋਲੋਂ ਛੁਪ ਜਾਣ।"
22 Não há trevas, nem sombra de morte, onde os trabalhadores da iniquidade possam se esconder.
23 ਕਿਉਂ ਕਿ ਆਦਮੀ ਲਈ ਪਰਮੇਸ਼ੁਰ ਕੋਲ ਉਸ ਦੇ ਵਿਰੁੱਧ ਮੁਕੱਦਮਾ ਲੈ ਕੇ ਜਾਣ ਦਾ ਫ਼ੈਸਲਾ ਕਰਨਾ ਸਹੀ ਨਹੀਂ।"
23 Porque ele não colocará sobre o homem mais do que o justo; para que ele entre em julgamento com Deus.
24 ਜੇ ਸ਼ਕਤੀਸਾਲੀ ਲੋਕ ਵੀ ਮੰਦੀਆਂ ਗੱਲਾਂ ਕਰਦੇ ਨੇ, ਪਰਮੇਸ਼ੁਰ ਨੂੰ ਸਵਾਲ ਪੁੱਛਣ ਦੀ ਲੋੜ ਨਹੀਂ ਪੈਂਦੀ। ਪਰਮੇਸ਼ੁਰ ਤਾਂ ਬਸ ਉਨ੍ਹਾਂ ਨੂੰ ਤਬਾਹ ਕਰ ਦੇਵੇਗਾ ਤੇ ਹੋਰਨਾਂ ਲੋਕਾਂ ਨੂੰ ਆਗੂਆਂ ਵਜੋਂ ਚੁਣ ਲਵੇਗਾ।"
24 Ele partirá em pedaços homens poderosos sem número, e colocará outros em seu lugar.
25 ਇਸ ਲਈ ਪਰਮੇਸ਼ੁਰ ਜਾਣਦਾ ਹੈ ਲੋਕ ਕੀ ਕਰਦੇ ਨੇ। ਇਸੇ ਲਈ ਪਰਮੇਸ਼ੁਰ ਬਦ ਲੋਕਾਂ ਨੂੰ ਰਾਤ ਵੇਲੇ ਹਰਾਵੇਗਾ, ਉਹ ਉਨ੍ਹਾਂ ਨੂੰ ਤਬਾਹ ਕਰ ਦੇਵੇਗਾ।"
25 Portanto, ele conhece suas obras, e ele os derruba à noite para que eles sejam destruídos.
26 ਪਰਮੇਸ਼ੁਰ ਬੁਰੇ ਲੋਕਾਂ ਨੂੰ ਉਨ੍ਹਾਂ ਦੀਆਂ ਕੀਤੀਆਂ ਬਦ ਕਰਨੀਆਂ ਲਈ ਦੰਡ ਦੇਵੇਗਾ। ਤੇ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਉਬੇ ਦੰਡ ਦੇਵੇਗਾ ਜਿੱਥੇ ਹੋਰ ਲੋਕੀ ਇਸ ਨੂੰ ਵਾਪਰਦਿਆਂ ਦੇਖ ਸੱਕਣ।"
26 Ele os ataca como homens perversos, à vista aberta de outros.
27 ਕਿਉਂ ਕਿ ਬੁਰੇ ਆਦਮੀਆਂ ਨੇ ਪਰਮੇਸ਼ੁਰ ਨੂੰ ਮੰਨਣਾ ਛੱਡ ਦਿੱਤਾ ਹੈ। ਅਤੇ ਉਨ੍ਹਾਂ ਲੋਕਾਂ ਨੇ ਉਹ ਕਰਨ ਦੀ ਪ੍ਰਵਾਹ ਨਹੀਂ ਕੀਤੀ ਜੋ ਪਰਮੇਸ਼ੁਰ ਚਾਹੁੰਦਾ।"
27 Porque eles viraram as costas para ele, e não consideraram nenhum de seus caminhos,
28 ਉਹ ਬੁਰੇ ਬੰਦੇ ਗਰੀਬਾਂ ਨੂੰ ਦੁੱਖੀ ਕਰਦੇ ਨੇ ਤੇ ਉਨ੍ਹਾਂ ਨੂੰ ਪਰਮੇਸ਼ੁਰ ਅੱਗੇ ਸਹਾਇਤਾ ਲਈ ਰੁਆਉਂਦੇ ਨੇ, ਤੇ ਪਰਮੇਸ਼ੁਰ ਸਹਾਇਤਾ ਲਈ ਕੀਤੀ ਉਸ ਪੁਕਾਰ ਨੂੰ ਸੁਣਦਾ ਹੈ।"
28 para que eles fizessem com que o clamor do pobre viesse até ele, e que ele ouvisse o clamor dos aflitos.
29 ਪਰ ਜੇ ਪਰਮੇਸ਼ੁਰ ਉਨ੍ਹਾਂ ਦੀ ਸਹਾਇਤਾ ਨਾ ਕਰਨ ਦਾ ਨਿਆਂ ਕਰੇ ਤਾਂ ਕੋਈ ਵੀ ਬੰਦਾ ਪਰਮੇਸ਼ੁਰ ਨੂੰ ਕਸੂਰਵਾਰ ਨਹੀਂ ਠਹਿਰਾ ਸੱਕਦਾ। ਜੇ ਪਰਮੇਸ਼ੁਰ ਆਪਣੇ-ਆਪ ਨੂੰ ਲੋਕਾਂ ਪਾਸੋਂ ਛੁਪਾਉਂਦਾ ਹੈ ਤਾਂ ਕੋਈ ਵੀ ਬੰਦਾ ਉਸ ਨੂੰ ਨਹੀਂ ਲੱਭ ਸੱਕਦਾ। ਪਰਮੇਸ਼ੁਰ ਲੋਕਾਂ ਅਤੇ ਕੌਮਾਂ ਦਾ ਹਾਕਮ ਹੈ।"
29 Quando ele dá tranquilidade, quem então pode causar problemas? E quando ele esconder a sua face, quem então poderá vê-lo? Seja contra uma nação, seja contra um homem somente;
30 ਅਤੇ ਜੇ ਕੋਈ ਹਾਕਮ ਲੋਕਾਂ ਲਈ ਪਾਪ ਦਾ ਕਾਰਣ ਬਣਦਾ ਹੈ ਤਾਂ ਪਰਮੇਸ਼ੁਰ ਉਸ ਨੂੰ ਧਰਤੀ ਦੀ ਸੱਤਾ ਤੋਂ ਹਟਾ ਦੇਵੇਗਾ।"
30 para que o hipócrita não reine, para que as pessoas não sejam iludidas.
31 “ਇਵੇਂ ਹੀ ਵਾਪਰੇਗਾ ਜਿੰਨਾ ਚਿਰ ਉਹ ਪਰਮੇਸ਼ੁਰ ਨੂੰ ਨਹੀਂ ਆਖਦਾ, ‘ਮੈਂ ਦੋਸ਼ੀ ਹਾਂ, ਮੈਂ ਹੋਰ ਪਾਪ ਨਹੀਂ ਕਰਾਂਗਾ।"
31 Certamente é digno de ser dito a Deus: Eu tenho suportado o castigo, não ofenderei mais.
32 ਹੇ ਪਰਮੇਸ਼ੁਰ, ਜੇਕਰ ਮੈਂ ਤੈਨੂੰ ਨਹੀਂ ਵੀ ਦੇਖ ਸੱਕਦਾ, ਮੈਨੂੰ ਜੀਵਨ ਦਾ ਸਹੀ ਢੰਗ ਸਿੱਖਾ। ਜੇ ਮੈਂ ਕੁਝ ਗ਼ਲਤ ਕੀਤਾ ਹੈ, ਮੈਂ ਇਸ ਨੂੰ ਫੇਰ ਤੋਂ ਨਹੀਂ ਕਰਾਂਗਾ।’"
32 Aquilo que eu não vejo, ensina-me tu; se tenho feito iniquidade, não o farei mais.
33 ਅੱਯੂਬ, ਤੂੰ ਚਾਹੁੰਦਾ ਹੈਂ ਕਿ ਪਰਮੇਸ਼ੁਰ ਤੈਨੂੰ ਇਨਾਮ ਦੇਵੇ। ਪਰ ਤੂੰ ਬਦਲਣ ਤੋਂ ਇਨਕਾਰ ਕਰਦਾ ਹੈਂ। ਅੱਯੂਬ, ਇਹ ਤੇਰਾ ਨਿਆਂ ਹੈ ਮੇਰਾ ਨਹੀਂ, ਮੈਨੂੰ ਦੱਸ ਤੂੰ ਕੀ ਸੋਚਦਾ ਹੈਂ।"
33 Deveria ser de acordo com tua mente? Ele o recompensará, se tu recusares; ou se tu escolhes, e não eu. Portanto, fala o que tu sabes.
34 ਸਿਆਣਾ ਆਦਮੀ ਮੈਨੂੰ ਸੁਣੇਗਾ। ਸਿਆਣਾ ਆਦਮੀ ਆਖੇਗਾ,"
34 Que os homens de entendimento me digam, e que um homem sábio me ouça.
35 ‘ਅੱਯੂਬ ਮੂਰਖ ਆਦਮੀ ਵਾਂਗ ਗੱਲਾਂ ਕਰਦਾ ਹੈ। ਜੋ ਕੁਝ ਵੀ ਉਹ ਕਹਿੰਦਾ, ਉਸ ਦਾ ਕੋਈ ਅਰਬ ਨਹੀਂ ਹੁੰਦਾ।’"
35 Jó falou sem conhecimento; e suas palavras eram sem sabedoria.
36 ਮੇਰਾ ਖਿਆਲ ਹੈ, ਜਿੰਨਾ ਹੋ ਸੱਕੇ ਅੱਯੂਬ ਦੀ ਪਰੀਖਿਆ ਲਿੱਤੀ ਜਾਣੀ ਚਾਹੀਦੀ ਹੈ। ਕਿਉਂਕਿ ਅੱਯੂਬ ਸਾਨੂੰ ਉਸੇ ਢੰਗ ਨਾਲ ਜਵਾਬ ਦਿੰਦਾ ਹੈ ਜਿਸ ਤਰ੍ਹਾਂ ਬੁਰਾ ਆਦਮੀ ਜਵਾਬ ਦਿੰਦਾ ਹੈ।"
36 Meu desejo é que Jó possa ser provado até o fim por causa de suas respostas aos homens perversos.
37 ਅੱਯੂਬ ਆਪਣੇ ਹੋਰਨਾਂ ਪਾਪਾਂ ਵਿੱਚ ਵਿਦਰੋਹ ਨੂੰ ਵੀ ਸ਼ਾਮਿਲ ਕਰ ਰਿਹਾ ਹੈ। ਉਹ ਸਾਡੇ ਸਾਹਮਣੇ ਬੈਠਾ ਹੋਇਆ ਹੈ ਅਤੇ ਸਾਡੀ ਬੇਇੱਜ਼ਤੀ ਕਰ ਰਿਹਾ ਅਤੇ ਪਰਮੇਸ਼ੁਰ ਦੇ ਖਿਲਾਫ਼ ਅਨੇਕਾਂ ਇਲਜਾਮ ਲਗਾ ਰਿਹਾ ਹੈ।”"
37 Porque ele acrescenta rebelião ao seu pecado, ele bate as mãos no meio de nós, e multiplica suas palavras contra Deus.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Jó 34, comparar traduções ou montar um estudo — tudo direto pelo WhatsApp.