Jó 36

Punjabi Bible (GL_PUNJABI) vs ACF

Sair da comparação
ACF Almeida Corrigida Fiel
1 ਅਲੀਹੂ ਨੇ ਗੱਲ ਜਾਰੀ ਰੱਖੀ। ਉਸ ਨੇ ਆਖਿਆ:"
1 Prosseguiu ainda Eliú, e disse:
2 “ਮੇਰੇ ਬਾਰੇ ਥੋੜਾ ਸਮਾਂ ਹੋਰ ਧੀਰਜ ਰੱਖੋ। ਪਰਮੇਸ਼ੁਰ ਕੋਲ ਅਜੇ ਕੁਝ ਹੋਰ ਸ਼ਬਦ ਹਨ ਜੋ ਉਹ ਮੇਰੇ ਕੋਲੋਂ ਅਖਵਾਉਣਾ ਚਾਹੁੰਦਾ ਹੈ।"
2 Espera-me um pouco, e mostrar-te-ei que ainda há razões a favor de Deus.
3 ਮੈਂ ਦੂਰ-ਦੁਰਾਡਿਓ ਆਪਣੇ ਗਿਆਨ ਨੂੰ ਲਿਆਵਾਂਗਾ। ਪਰਮੇਸ਼ੁਰ ਨੇ ਮੈਨੂੰ ਸਾਜਿਆ ਤੇ ਮੈਂ ਸਾਬਤ ਕਰਾਂਗਾ ਕਿ ਪਰਮੇਸ਼ੁਰ ਨਿਆਂਈ ਹੈ।"
3 De longe trarei o meu conhecimento; e ao meu Criador atribuirei a justiça.
4 ਅੱਯੂਬ ਮੈਂ ਸੱਚ ਆਖ ਰਿਹਾ ਹਾਂ। ਮੈਂ ਜਾਣਦਾ ਹਾਂ ਕਿ ਮੈਂ ਕਿਸ ਬਾਰੇ ਗੱਲ ਕਰ ਰਿਹਾ ਹਾਂ।"
4 Porque na verdade, as minhas palavras não serão falsas; contigo está um que tem perfeito conhecimento.
5 “ਪਰਮੇਸ਼ੁਰ ਬਹੁਤ ਸ਼ਕਤੀਸ਼ਾਲੀ ਹੈ ਪਰ ਉਹ ਲੋਕਾਂ ਨੂੰ ਨਫ਼ਰਤ ਨਹੀਂ ਕਰਦਾ। ਪਰਮੇਸ਼ੁਰ ਬਹੁਤ ਸ਼ਕਤੀਸ਼ਾਲੀ ਹੈ, ਪਰ ਉਹ ਬਹੁਤ ਸਿਆਣਾ ਵੀ ਹੈ।"
5 Eis que Deus é mui grande, contudo a ninguém despreza; grande é em força e sabedoria.
6 ਪਰਮੇਸ਼ੁਰ ਬਦ ਲੋਕਾਂ ਨੂੰ ਜਿਉਣ ਨਹੀਂ ਦਿੰਦਾ। ਪਰਮੇਸ਼ੁਰ ਗਰੀਬ ਲੋਕਾਂ ਲਈ ਨਿਆਂਈ ਰਹਿੰਦਾ ਹੈ।"
6 Ele não preserva a vida do ímpio, e faz justiça aos aflitos.
7 ਪਰਮੇਸ਼ੁਰ ਉਨ੍ਹਾਂ ਲੋਕਾਂ ਦੀ ਨਿਗਰਾਨੀ ਕਰਦਾ ਹੈ ਜੋ ਸਹੀ ਢੰਗ ਨਾਲ ਜਿਉਂਦੇ ਨੇ। ਉਹ ਨੇਕ ਬੰਦਿਆਂ ਨੂੰ ਹਾਕਮ ਬਣਨ ਦਿੰਦਾ ਹੈ ਅਤੇ ਉਨ੍ਹਾਂ ਲਈ ਹਮੇਸ਼ਾ ਆਦਰ ਦਿੰਦਾ ਹੈ।"
7 Do justo não tira os seus olhos; antes estão com os reis no trono; ali os assenta para sempre, e assim são exaltados.
8 ਇਸ ਲਈ ਜੇ ਲੋਕਾਂ ਨੂੰ ਦੰਡ ਮਿਲਦਾ ਹੈ, ਜੇ ਉਨ੍ਹਾਂ ਨੂੰ ਸੰਗਲੀਆਂ ਅਤੇ ਰੱਸਿਆਂ ਨਾਲ ਬੰਨ੍ਹਿਆ ਜਾਂਦਾ ਹੈ ਤਾਂ ਉਨ੍ਹਾਂ ਨੇ ਕੁਝ ਗ਼ਲਤ ਕੀਤਾ ਹੋਵੇਗਾ।"
8 E se estão presos em grilhões, amarrados com cordas de aflição,
9 ਅਤੇ ਪਰਮੇਸ਼ੁਰ ਉਨ੍ਹਾਂ ਨੂੰ ਦੱਸੇਗਾ ਕਿ ਉਨ੍ਹਾਂ ਨੇ ਕੀ ਕੀਤਾ ਸੀ। ਪਰਮੇਸ਼ੁਰ ਉਨ੍ਹਾਂ ਨੂੰ ਦੱਸੇਗਾ ਕਿ ਉਨ੍ਹਾਂ ਨੇ ਪਾਪ ਕੀਤਾ ਸੀ। ਪਰਮੇਸ਼ੁਰ ਉਨ੍ਹਾਂ ਨੂੰ ਦੱਸੇਗਾ ਕਿ ਉਹ ਗੁਮਾਨੀ ਸਨ।"
9 Então lhes faz saber a obra deles, e as suas transgressões, porquanto prevaleceram nelas.
10 ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਉਸ ਦੀ ਚਿਤਾਵਨੀ ਸੁਣਨ ਲਈ ਮਜ਼ਬੂਰ ਕਰੇਗਾ। ਉਹ ਉਨ੍ਹਾਂ ਨੂੰ ਪਾਪ ਤੋਂ ਦੂਰ ਰਹਿਣ ਦਾ ਹੁਕਮ ਦੇਵੇਗਾ।"
10 Abre-lhes também os seus ouvidos, para sua disciplina, e ordena-lhes que se convertam da maldade.
11 ਜੇਕਰ ਲੋਕ ਪਰਮੇਸ਼ੁਰ ਨੂੰ ਸੁਣਨ ਤੇ ਉਸ ਦੀ ਸੇਵਾ ਕਰਨ, ਪਰਮੇਸ਼ੁਰ ਉਨ੍ਹਾਂ ਨੂੰ ਫ਼ਿਰ ਤੋਂ ਸਫਲ ਕਰੇਗਾ ਅਤੇ ਉਹ ਇੱਕ ਖੁਸ਼ਹਾਲ ਜੀਵਨ ਬਿਤਾਉਣਗੇ।"
11 Se o ouvirem, e o servirem, acabarão seus dias em bem, e os seus anos em delícias.
12 ਪਰ ਜੇ ਉਨ੍ਹਾਂ ਲੋਕਾਂ ਪਰਮੇਸ਼ੁਰ ਨੂੰ ਮੰਨਣ ਤੋਂ ਇਨਕਾਰ ਕੀਤਾ, ਤਾਂ ਉਨ੍ਹਾਂ ਦਾ ਨਾਸ਼ ਹੋਵੇਗਾ। ਉਹ ਮੂਰੱਖਾਂ ਵਾਂਗ ਮਰ ਜਾਣਗੇ।"
12 Porém se não o ouvirem, à espada serão passados, e expirarão sem conhecimento.
13 “ਉਹ ਲੋਕ ਜਿਹੜੇ ਪਰਮੇਸ਼ੁਰ ਬਾਰੇ ਪਰਵਾਹ ਨਹੀਂ ਕਰਦੇ, ਸਦਾ ਕੌੜੇ ਹੁੰਦੇ ਨੇ। ਜਦੋਂ ਪਰਮੇਸ਼ੁਰ ਉਨ੍ਹਾਂ ਨੂੰ ਦੰਡ ਦਿੰਦਾ ਹੈ, ਉਹ ਪਰਮੇਸ਼ੁਰ ਅੱਗੇ ਸਹਾਇਤਾ ਲਈ ਪ੍ਰਾਰਥਨਾ ਕਰਨ ਤੋਂ ਵੀ ਇਨਕਾਰ ਕਰਦੇ ਨੇ।"
13 E os hipócritas de coração amontoam para si a ira; e amarrando-os ele, não clamam por socorro.
14 ਉਹ ਲੋਕ ਮਰ ਜਾਣਗੇ ਜਦੋਂ ਹਾਲੇ ਉਹ ਮਰਦ ਵੇਸਵਾਵਾਂ ਵਾਂਗ ਜਵਾਨ ਹੀ ਹੋਣਗੇ।"
14 A sua alma morre na mocidade, e a sua vida perece entre os impuros.
15 ਪਰ ਪਰਮੇਸ਼ੁਰ ਇੱਕ ਨਿਮਾਣੇ ਬੰਦੇ ਨੂੰ ਬਚਾ ਸੱਕਦਾ ਹੈ ਜੋ ਆਪਣੇ ਕਸ਼ਟਾਂ ਤੋਂ ਸਿੱਖਦਾ ਹੈ। ਪਰਮੇਸ਼ੁਰ ਉਨ੍ਹਾਂ ਕਸ਼ਟਾਂ ਨੂੰ, ਉਸ ਬੰਦੇ ਨੂੰ ਪਰਮੇਸ਼ੁਰ ਦੀ ਇੱਛਾ ਨੂੰ ਸਮਝਣ ਲਈ ਇਸਤੇਮਾਲ ਕਰੇਗਾ।"
15 Ao aflito livra da sua aflição, e na opressão se revela aos seus ouvidos.
16 “ਅੱਯੂਬ ਪਰਮੇਸ਼ੁਰ ਤੇਰੀ ਸਹਾਇਤਾ ਕਰਨਾ ਚਾਹੁੰਦਾ ਹੈ। ਪਰਮੇਸ਼ੁਰ ਤੈਨੂੰ ਮੁਸੀਬਤ ਵਿੱਚੋਂ ਕੱਢਣਾ ਚਾਹੁੰਦਾ ਹੈ। ਪਰਮੇਸ਼ੁਰ ਤੇਰੇ ਲਈ ਜੀਵਨ ਅਸਾਨ ਬਨਾਉਣਾ ਚਾਹੁੰਦਾ ਹੈ। ਪਰਮੇਸ਼ੁਰ ਤੇਰੇ ਦਸਤਰ ਖਾਨ ਉੱਤੇ ਚੋਖਾ ਭੋਜਨ ਰੱਖਣਾ ਚਾਹੁੰਦਾ ਹੈ।"
16 Assim também te desviará da boca da angústia para um lugar espaçoso, em que não há aperto, e as iguarias da tua mesa serão cheias de gordura.
17 ਪਰ ਹੁਣ, ਅੱਯੂਬ ਤੂੰ ਆਪਣੇ ਆਪ ਨੂੰ ਦੁਸ਼ਟ ਆਦਮੀ ਦੇ ਮੁਕੱਦਮੇ ਨਾਲ ਭਰਪੂਰ ਕਰ ਲਿਆ ਹੈ। ਤੇਰਾ ਨਿਆਂ ਦਾ ਅਨੁਸਰਣ ਕਰਨਾ ਅਤੇ ਮੁਕੱਦਮੇ ਹੀ ਹਨ ਜੋ ਤੈਨੂੰ ਚਲਾਉਣਾ ਜਾਰੀ ਰੱਖਦੇ ਹਨ।"
17 Mas tu estás cheio do juízo do ímpio; o juízo e a justiça te sustentam.
18 ਅੱਯੂਬ ਆਪਣੀ ਅਮੀਰੀ ਕਾਰਣ ਮੂਰਖ ਨਾ ਬਣ। ਦੌਲਤ ਨੂੰ ਆਪਣਾ ਮਨ ਨਾ ਬਦਲਣ ਦੇ।"
18 Porquanto há furor, guarda-te de que não sejas atingido pelo castigo violento, pois nem com resgate algum te livrarias dele.
19 ਤੇਰੀ ਦੌਲਤ ਹੁਣ ਤੇਰੀ ਕੋਈ ਸਹਾਇਤਾ ਨਹੀਂ ਕਰ ਸੱਕਦੀ। ਅਤੇ ਸ਼ਕਤੀਸ਼ਾਲੀ ਬੰਦੇ ਵੀ ਤੇਰੀ ਕੋਈ ਮਦਦ ਨਹੀਂ ਕਰ ਸੱਕਦੇ।"
19 Estimaria ele tanto tuas riquezas? Não, nem ouro, nem todas as forças do poder.
20 ਰਾਤ ਪੈਣ ਦੀ ਤਮੰਨਾ ਨਾ ਕਰ। ਲੋਕੀ ਰਾਤ ਦੇ ਹਨੇਰੇ ਵਿੱਚ ਗੁੰਮ ਹੋਣ ਦੀ ਕੋਸ਼ਿਸ਼ ਕਰਦੇ ਨੇ ਉਹ ਸੋਚਦੇ ਨੇ ਕਿ ਉਹ ਪਰਮੇਸ਼ੁਰ ਤੋਂ ਲੁਕ ਸੱਕਦੇ ਨੇ।"
20 Não suspires pela noite, em que os povos sejam tomados do seu lugar.
21 ਅੱਯੂਬ, ਤੂੰ ਬਹੁਤ ਦੁੱਖ ਝਲਿਆ ਹੈ, ਪਰ ਬਦੀ ਨੂੰ ਨਾ ਚੁਣ। ਹੁਸ਼ਿਆਰ ਰਹਿ, ਕੁਝ ਗ਼ਲਤ ਨਾ ਕਰੀਂ।"
21 Guarda-te, e não declines para a iniqüidade; porquanto isso escolheste antes que a aflição.
22 “ਦੇਖ, ਪਰਮੇਸ਼ੁਰ ਦੀ ਸ਼ਕਤੀ ਉਸ ਨੂੰ ਮਹਾਨ ਬਣਾਉਂਦੀ ਹੈ। ਪਰਮੇਸ਼ੁਰ ਸਾਰਿਆਂ ਵਿੱਚੋਂ ਸਭ ਤੋਂ ਵੱਡਾ ਗੁਰੂ ਹੈ।"
22 Eis que Deus é excelso em seu poder; quem ensina como ele?
23 ਕੋਈ ਵੀ ਬੰਦਾ ਪਰਮੇਸ਼ੁਰ ਨੂੰ ਨਹੀਂ ਆਖ ਸੱਕਦਾ ਕਿ ਉਹ ਕੀ ਕਰੇ। ਕੋਈ ਵੀ ਬੰਦਾ ਪਰਮੇਸ਼ੁਰ ਨੂੰ ਨਹੀਂ ਆਖ ਸੱਕਦਾ, ‘ਹੇ ਪਰਮੇਸ਼ੁਰ, ਜੋ ਤੂੰ ਕੀਤਾ ਗ਼ਲਤ ਹੈ।’"
23 Quem lhe prescreveu o seu caminho? Ou, quem lhe dirá: Tu cometeste maldade?
24 ਉਨ੍ਹਾਂ ਗੱਲਾਂ ਲਈ ਪਰਮੇਸ਼ੁਰ ਦੀ ਉਸਤਤ ਕਰਨੀ ਚੇਤੇ ਰੱਖੋ ਜੋ ਉਸ ਨੇ ਕੀਤੀਆਂ ਹਨ। ਲੋਕਾਂ ਨੇ ਪਰਮੇਸ਼ੁਰ ਦੀ ਉਸਤਤ ਵਿੱਚ ਬਹੁਤ ਗੀਤ ਲਿਖੇ ਨੇ।"
24 Lembra-te de engrandecer a sua obra, que os homens contemplam.
25 ਹਰ ਬੰਦਾ ਦੇਖ ਸੱਕਦਾ ਹੈ ਕਿ ਪਰਮੇਸ਼ੁਰ ਨੇ ਕੀ ਕੀਤਾ। ਦੂਰ-ਦੁਰਾਡੇ ਦੇ ਲੋਕ ਉਨ੍ਹਾਂ ਚੀਜ਼ਾਂ ਨੂੰ ਦੇਖ ਸੱਕਦੇ ਨੇ।"
25 Todos os homens a vêem, e o homem a enxerga de longe.
26 ਹਾਂ, ਪਰਮੇਸ਼ੁਰ ਮਹਾਨ ਹੈ। ਪਰ ਅਸੀਂ ਉਸ ਦੀ ਮਹਾਨਤਾ ਨੂੰ ਨਹੀਂ ਸਮਝ ਸੱਕਦੇ। ਅਸੀਂ ਨਹੀਂ ਜਾਣਦੇ ਹਾਂ ਕਿ ਪਰਮੇਸ਼ੁਰ ਕਿੰਨਾ ਲੰਮਾ ਚਿਰ ਜੀਵਿਆ ਹੈ।"
26 Eis que Deus é grande, e nós não o compreendemos, e o número dos seus anos não se pode esquadrinhar.
27 “ਪਰਮੇਸ਼ੁਰ ਧਰਤੀ ਤੋਂ ਪਾਣੀ ਲੈਂਦਾ ਹੈ ਤੇ ਇਸ ਨੂੰ ਬਾਰਿਸ਼ ਅਤੇ ਧੁੰਦ ਵਿੱਚ ਬਦਲ ਦਿੰਦਾ ਹੈ।"
27 Porque faz miúdas as gotas das águas que, do seu vapor, derramam a chuva,
28 ਇਸ ਲਈ ਬੱਦਲ ਪਾਣੀ ਨੂੰ ਵਰ੍ਹਾਉਂਦੇ ਨੇ ਤੇ ਬਹੁਤ ਸਾਰੇ ਲੋਕਾਂ ਉੱਤੇ ਬਾਰਿਸ਼ ਡਿੱਗਦੀ ਹੈ।"
28 A qual as nuvens destilam e gotejam sobre o homem abundantemente.
29 ਕੋਈ ਵੀ ਬੰਦਾ ਨਹੀਂ ਸਮਝ ਸੱਕਦਾ ਕਿਵੇਂ ਪਰਮੇਸ਼ੁਰ ਬੱਦਲਾਂ ਨੂੰ ਬਾਹਰ ਫੈਲਾਉਂਦਾ ਹੈ ਜਾਂ ਕਿਵੇਂ ਬਿਜਲੀ ਅਕਾਸ਼ ਵਿੱਚ ਗਰਜਦੀ ਹੈ।"
29 Porventura pode alguém entender as extensões das nuvens, e os estalos da sua tenda?
30 ਦੇਖੋ, ਪਰਮੇਸ਼ੁਰ ਨੇ ਧਰਤੀ ਉੱਤੇ ਰੌਸ਼ਨੀ ਫ਼ੈਲਾਈ, ਅਤੇ ਸਮੁੰਦਰ ਦਾ ਸਭ ਤੋਂ ਡੂੰਘਾ ਭਾਗ ਢੱਕ ਦਿੱਤਾ।"
30 Eis que estende sobre elas a sua luz, e encobre as profundezas do mar.
31 ਪਰਮੇਸ਼ੁਰ ਕੌਮਾਂ ਉੱਤੇ ਕਾਬੂ ਕਰਨ ਲਈ ਅਤੇ ਉਨ੍ਹਾਂ ਨੂੰ ਚੋਖਾ ਭੋਜਨ ਦੇਣ ਲਈ ਉਨ੍ਹਾਂ ਦੀ ਵਰਤੋਂ ਕਰਦਾ ਹੈ।"
31 Porque por estas coisas julga os povos e lhes dá mantimento em abundância.
32 ਪਰਮੇਸ਼ੁਰ ਬਿਜਲੀ ਨੂੰ ਆਪਣੇ ਹੱਥਾਂ ਵਿੱਚ ਫ਼ੜ ਲੈਂਦਾ ਹੈ ਤੇ ਉਸ ਨੂੰ ਆਪਣੀ ਮਨਚਾਹੀ ਥਾਂ ਤੇ ਡਿੱਗਣ ਦਾ ਆਦੇਸ਼ ਦਿੰਦਾ ਹੈ।"
32 Com as nuvens encobre a luz, e ordena não brilhar, interpondo a nuvem.
33 ਬਿਜਲੀ ਚਿਤਾਵਨੀ ਦਿੰਦੀ ਹੈ ਕਿ ਤੂਫਾਨ ਆ ਰਿਹਾ ਹੈ। ਇਸ ਤਰ੍ਹਾਂ, ਪਸ਼ੂ ਵੀ ਜਾਣ ਜਾਂਦੇ ਨੇ ਕਿ ਇਹ ਆ ਰਿਹਾ ਹੈ।"
33 O que nos dá a entender o seu pensamento, como também ao gado, acerca do temporal que sobe.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Jó 36, comparar traduções ou montar um estudo — tudo direto pelo WhatsApp.