Jó 37

Punjabi Bible (GL_PUNJABI) vs BKJ

Sair da comparação
1 “ਗਰਜ ਤੇ ਚਮਕ ਮੈਨੂੰ ਭੈਭੀਤ ਕਰਦੇ ਨੇ। ਮੇਰਾ ਦਿਲ ਤੇਜੀ ਨਾਲ ਮੇਰੀ ਛਾਤੀ ਅੰਦਰ ਧੜਕਦਾ ਹੈ।"
1 Sobre isto também treme o meu coração, e se move de seu lugar.
2 ਹਰ ਕੋਈ ਸੁਣੋ। ਪਰਮੇਸ਼ੁਰ ਦੀ ਅਵਾਜ਼ ਗਰਜ ਵਰਗੀ ਲੱਗਦੀ ਹੈ। ਗਰਜਦੀ ਹੋਈ ਆਵਾਜ਼ ਨੂੰ ਸੁਣੋ ਜਿਹੜੀ ਪਰਮੇਸ਼ੁਰ ਦੇ ਮੁਖ ਤੋਂ ਨਿਕਲ ਰਹੀ ਹੈ।"
2 Ouvi atentamente o barulho da sua voz, e o som que sai da sua boca.
3 ਪਰਮੇਸ਼ੁਰ ਆਪਣੀ ਬਿਜਲੀ ਨੂੰ ਸਾਰੇ ਅਕਾਸ਼ ਉੱਤੇ ਚਮਕਣ ਲਈ ਭੇਜਦਾ ਹੈ। ਇਹ ਸਾਰੀ ਧਰਤੀ ਉੱਤੇ ਚਮਕਦੀ ਹੈ।"
3 Ele o direciona debaixo de todo o céu, e a sua luz até aos confins da terra.
4 ਬਿਜਲੀ ਦੀ ਚਮਕ ਤੋਂ ਮਗਰੋਂ, ਪਰਮੇਸ਼ੁਰ ਦੀ ਗਰਜਦੀ ਹੋਈ ਆਵਾਜ਼ ਸੁਣੀ ਜਾ ਸੱਕਦੀ ਹੈ। ਪਰਮੇਸ਼ੁਰ ਆਪਣੀ ਅਦਭੁਤ ਅਵਾਜ਼ ਨਾਲ ਗਰਜਦਾ ਹੈ। ਜਦੋਂ ਬਿਜਲੀ ਲਿਸ਼ਕਦੀ ਹੈ, ਪਰਮੇਸ਼ੁਰ ਦੀ ਆਵਾਜ਼ ਗਰਜਦੀ ਹੈ।"
4 Depois disto ruge uma voz; ele troveja com a voz de sua excelência; e ele não os deterá quando a sua voz for ouvida.
5 ਪਰਮੇਸ਼ੁਰ ਦੀ ਗਰਜਦੀ ਹੋਈ ਆਵਾਜ਼ ਅਦਭੁਤ ਹੁੰਦੀ ਹੈ! ਉਹ ਮਹਾਨ ਗੱਲਾਂ ਕਰਦਾ ਹੈ ਜਿਨ੍ਹਾਂ ਨੂੰ ਅਸੀਂ ਨਹੀਂ ਸਮਝ ਸੱਕਦੇ।"
5 Deus troveja maravilhosamente com a sua voz; grandes coisas ele faz, as quais não podemos compreender.
6 ਪਰਮੇਸ਼ੁਰ ਬਰਫ ਨੂੰ ਆਖਦਾ ਹੈ, ‘ਧਰਤੀ ਉੱਤੇ ਡਿੱਗ’ ਤੇ ਉਹ ਮੀਂਹ ਨੂੰ ਆਖਦਾ ਹੈ, ‘ਧਰਤੀ ਉੱਤੇ ਵਰ੍ਹ।’"
6 Porque à neve diz: Sê sobre a terra; como também à garoa e à forte chuva de sua força.
7 ਪਰਮੇਸ਼ੁਰ ਇਹ ਸਾਰੀਆਂ ਗੱਲਾਂ ਕਰਦਾ ਹੈ ਤਾਂ ਜੋ ਸਾਰੇ ਲੋਕ, ਜਿਨ੍ਹਾਂ ਨੂੰ ਪਰਮੇਸ਼ੁਰ ਨੇ ਸਾਜਿਆ, ਜਾਣ ਲੈਣ ਕਿ ਉਹ ਕੀ ਕਰ ਸੱਕਦਾ ਹੈ। ਇਹੀ ਉਸਦਾ ਪ੍ਰਮਾਣ ਹੈ।"
7 Ele sela as mãos de todo o homem, para que todos os homens possam conhecer a sua obra.
8 ਜਾਨਵਰ ਆਪਣੇ ਭੋਰਿਆਂ ਅੰਦਰ ਵੜ ਜਾਂਦੇ ਨੇ ਤੇ ਉੱਥੇ ਹੀ ਰਹਿੰਦੇ ਨੇ।"
8 Então os animais entram nos seus covis, e permanecem em seus lugares.
9 ਦੱਖਣ ਵੱਲੋਂ ਵਾਵਰੋਲੇ ਉੱਠਦੇ ਨੇ। ਉੱਤਰ ਵੱਲੋਂ ਠੰਡੀਆਂ ਹਵਾਵਾਂ ਆਉਂਦੀਆਂ ਨੇ।"
9 Do sul vem o redemoinho de vento; e do norte o frio.
10 ਪਰਮੇਸ਼ੁਰ ਦਾ ਸਾਹ ਬਰਫ਼ ਨੂੰ ਬਣਾਉਂਦਾ ਹੈ, ਤੇ ਸਾਗਰ ਨੂੰ ਜਮਾ ਦਿੰਦਾ ਹੈ।"
10 Pelo sopro de Deus se dá a geada, e a largura das águas é estreitada.
11 ਪਰਮੇਸ਼ੁਰ ਬੱਦਲਾਂ ਨੂੰ ਪਾਣੀ ਨਾਲ ਭਰ ਦਿੰਦਾ ਹੈ ਤੇ ਉਨ੍ਹਾਂ ਤੂਫਾਨੀ ਬੱਦਲਾਂ ਨੂੰ ਖਿੰਡਾ ਦਿੰਦਾ ਹੈ।"
11 Carrega de umidade a densa nuvem, ele dispersa sua nuvem brilhante;
12 ਪਰਮੇਸ਼ੁਰ ਬੱਦਲਾਂ ਨੂੰ, ਸਾਰੀ ਧਰਤੀ ਉੱਤੇ ਵਗਣ ਲਈ ਹੁਕਮ ਦਿੰਦਾ ਹੈ। ਬੱਦਲ ਉਹ ਸਭ ਕੁਝ ਕਰਦੇ ਹਨ ਜੋ ਪਰਮੇਸ਼ੁਰ ਉਨ੍ਹਾਂ ਨੂੰ ਕਰਨ ਦਾ ਹੁਂਕਮ ਦਿੰਦਾ ਹੈ।"
12 que giram e dão voltas pelos seus conselhos, para que façam o que quer que ele as comande sobre a face do mundo na terra.
13 ਪਰਮੇਸ਼ੁਰ ਲੋਕਾਂ ਨੂੰ ਦੰਡ ਦੇਣ ਲਈ ਹੜ੍ਹ ਲਿਆਉਣ ਲਈ ਜਾਂ ਆਪਣੇ ਪਿਆਰ ਨੂੰ ਦਰਸਾਉਣ ਲਈ, ਪਾਣੀ ਲਿਆਉਣ ਲਈ, ਬੱਦਲਾਂ ਨੂੰ ਲਿਆਉਂਦਾ ਹੈ।"
13 Ele a faz vir, seja por correção, ou por sua terra, ou por misericórdia.
14 “ਅੱਯੂਬ, ਇੱਕ ਮਿਨਟ ਲਈ ਠਹਿਰ ਤੇ ਸੁਣ। ਉਨ੍ਹਾਂ ਅਦਭੁਤ ਗੱਲਾਂ ਬਾਰੇ ਸੋਚ ਜਿਹੜੀਆਂ ਪਰਮੇਸ਼ੁਰ ਕਰਦਾ ਹੈ।"
14 Ouve isto, ó Jó; para, e considera as obras maravilhosas de Deus.
15 ਅੱਯੂਬ ਜਾਣਦਾ ਹੈਂ ਤੂੰ ਪਰਮੇਸ਼ੁਰ ਕਿਵੇਂ ਬੱਦਲਾਂ ਨੂੰ ਚਲਾਉਂਦਾ ਹੈ? ਕੀ ਤੂੰ ਜਾਣਦਾ ਹੈ ਕਿ ਕਿਵੇਂ ਪਰਮੇਸ਼ੁਰ ਆਪਣੀ ਬਿਜਲੀ ਲਿਸ਼ਕਾਉਂਦਾ ਹੈ?"
15 Acaso tu sabes quando Deus as dispôs, e fez brilhar a luz da sua nuvem?
16 ਕੀ ਤੂੰ ਜਾਣਦਾ ਹੈਂ ਕਿ ਬੱਦਲ ਅਕਾਸ਼ ਵਿੱਚ ਕਿਵੇਂ ਲਟਕਦੇ ਨੇ? ਬੱਦਲ ਤਾਂ ਉਨ੍ਹਾਂ ਅਦਭੁੱਤ ਗੱਲਾਂ ਦੀ ਸਿਰਫ ਇੱਕ ਮਿਸਾਲ ਨੇ, ਜਿਨ੍ਹਾਂ ਨੂੰ ਪਰਮੇਸ਼ੁਰ ਨੇ ਸਾਜਿਆ। ਤੇ ਪਰਮੇਸ਼ੁਰ ਉਨ੍ਹਾਂ ਬਾਰੇ ਸਭ ਕੁਝ ਜਾਣਦਾ ਹੈ।"
16 Conheces tu o equilíbrio das nuvens, e as obras maravilhosas daquele que é perfeito em conhecimento?
17 ਪਰ ਅੱਯੂਬ, ਤੂੰ ਇਨ੍ਹਾਂ ਗੱਲਾਂ ਬਾਰੇ ਨਹੀਂ ਜਾਣਦਾ। ਤੂੰ ਤਾਂ ਇਹੀ ਜਾਣਦਾ ਹੈ ਕਿ ਤੈਨੂੰ ਪਸੀਨਾ ਆਉਂਦਾ ਹੈ, ਤੇ ਤੇਰੇ ਕੱਪੜੇ ਤੇਰੇ ਸਰੀਰ ਨਾਲ ਚਿਪਕ ਜਾਂਦੇ ਨੇ ਤੇ ਸਭ ਕੁਝ ਰੁਕ ਜਾਂਦਾ ਅਤੇ ਸ਼ਾਂਤ ਹੁੰਦਾ ਹੈ ਜਦੋਂ ਦੱਖਣ ਵੱਲੋਂ ਗਰਮੀ ਦੀ ਲਹਿਰ ਆਉਂਦੀ ਹੈ।"
17 Como as tuas roupas são aquecidas, quando ele aquieta a terra com o vento do sul?
18 ਅੱਯੂਬ, ਕੀ ਤੂੰ ਅਕਾਸ਼ ਨੂੰ ਫ਼ੈਲਾਉਣ ਵਿੱਚ ਪਰਮੇਸ਼ੁਰ ਦੀ ਸਹਾਇਤਾ ਕਰ ਸੱਕਦਾ ਹੈਂ, ਤੇ ਇਸ ਨੂੰ ਪਾਲਿਸ਼ ਕੀਤੇ ਤਾਂਬੇ ਵਾਂਗ ਚਮਕਦਾਰ ਬਣਾ ਸੱਕਦਾ ਹੈਂ?"
18 Estendeste com ele o céu, que é forte e como um espelho fundido?
19 “ਅੱਯੂਬ, ਸਾਨੂੰ ਦੱਸ ਅਸੀਂ ਪਰਮੇਸ਼ੁਰ ਨੂੰ ਕੀ ਆਖੀਏ? ਅਸੀਂ ਆਪਣੀ ਅਗਿਆਨਤਾ ਕਾਰਣ, ਸੋਚ ਨਹੀਂ ਸੱਕਦੇ ਕਿ ਉਸ ਨੂੰ ਕੀ ਆਖੀਏ।"
19 Ensina-nos o que lhe diremos; porque não podemos ordenar nosso discurso, por causa das trevas.
20 ਮੈਂ ਪਰਮੇਸ਼ੁਰ ਨੂੰ ਨਾ ਦੱਸਾਂਗਾ ਕਿ ਮੈਂ ਉਸ ਨਾਲ ਗੱਲਾਂ ਕਰਨਾ ਚਾਹੁੰਦਾ ਹਾਂ। ਇਹ ਤਾਂ ਤਬਾਹ ਕਰਨ ਦੀ ਮੰਗ ਕਰਨ ਵਾਂਗ ਹੋਣੀ ਸੀ।"
20 Ser-lhe-á contado que eu falo? Se um homem falar, certamente ele será engolido.
21 ਕੋਈ ਬੰਦਾ ਸੂਰਜ ਵੱਲ ਨਹੀਂ ਤੱਕ ਸੱਕਦਾ। ਇਹ ਅਕਾਸ਼ ਵਿੱਚ ਬਹੁਤ ਤੇਜ਼ ਤੇ ਚਮਕੀਲਾ ਹੁੰਦਾ ਹੈ ਜਦੋਂ ਹਵਾ ਬੱਦਲਾਂ ਨੂੰ ਉਡਾ ਕੇ ਲੈ ਜਾਂਦੀ ਹੈ।"
21 E agora os homens não veem a luz brilhante que está nas nuvens; mas o vento passa e as limpa.
22 ਤੇ ਪਰਮੇਸ਼ੁਰ ਵੀ ਇਸੇ ਤਰ੍ਹਾਂ ਹੈ। ਪਰਮੇਸ਼ੁਰ ਦਾ ਸੁਨਿਹਰੀ ਪਰਤਾਪ ਪਵਿੱਤਰ ਪਰਬਤ ਉੱਤੋਂ ਚਮਕਦਾ ਹੈ। ਪਰਮੇਸ਼ੁਰ ਦੁਆਲੇ ਚਮਕਦਾਰ ਰੋਸ਼ਨੀ ਹੁੰਦੀ ਹੈ।"
22 Bom tempo vem do norte; em Deus há uma tremenda majestade.
23 ਸਰਬ ਸ਼ਕਤੀਮਾਨ ਪਰਮੇਸ਼ੁਰ ਮਹਾਨ ਹੈ। ਅਸੀਂ ਪਰਮੇਸ਼ੁਰ ਨੂੰ ਨਹੀਂ ਸਮਝ ਸੱਕਦੇ। ਪਰਮੇਸ਼ੁਰ ਬਹੁਤ ਸ਼ਕਤੀਸ਼ਾਲੀ ਹੈ, ਪਰ ਉਹ ਸਾਡੇ ਲਈ ਚੰਗਾ ਅਤੇ ਨਿਆਂਈ ਵੀ ਹੈ। ਪਰਮੇਸ਼ੁਰ ਸਾਨੂੰ ਦੁੱਖ ਨਹੀਂ ਦੇਣਾ ਚਾਹੁੰਦਾ।"
23 Ao Todo-Poderoso, não conseguimos alcançá-lo; ele é excelente em poder, e em juízo, e em plenitude de justiça; ele não afligirá.
24 ਇਹੀ ਕਾਰਣ ਹੈ ਕਿ ਲੋਕ ਉਸਦਾ ਆਦਰ ਕਰਦੇ ਨੇ। ਪਰ ਪਰਮੇਸ਼ੁਰ ਗੁਮਾਨੀ ਲੋਕਾਂ ਦਾ ਆਦਰ ਨਹੀਂ ਕਰਦਾ ਜਿਹੜੇ ਆਪਣੇ-ਆਪ ਨੂੰ ਸਿਆਣੇ ਸਮਝਦੇ ਨੇ।”"
24 Os homens, portanto, o temem; ele não respeita ninguém que seja sábio de coração.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Jó 37, comparar traduções ou montar um estudo — tudo direto pelo WhatsApp.