Jó 38

Punjabi Bible (GL_PUNJABI) vs ARIB

Sair da comparação
ARIB Almeida Revisada Imprensa Bíblica
1 ਪਰਮੇਸ਼ੁਰ ਅੱਯੂਬ ਨਾਲ ਗੱਲ ਕਰਦਾ ਹੈ ਫ਼ੇਰ ਯਹੋਵਾਹ ਅੱਯੂਬ ਨਾਲ ਇੱਕ ਵਾਵਰੋਲੇ ਵਿੱਚੋਂ ਬੋਲਿਆ। ਪਰਮੇਸ਼ੁਰ ਨੇ ਆਖਿਆ:"
1 Depois disso o Senhor respondeu a Jó dum redemoinho, dizendo:
2 “ਇਹ ਮੂਰਖ ਗੱਲਾਂ ਕਹਿੰਦਾ ਹੋਇਆ ਉਹ ਅਗਿਆਨੀ ਵਿਅਕਤੀ ਕੌਣ ਹੈ?”"
2 Quem é este que escurece o conselho com palavras sem conhecimento?
3 ਅੱਯੂਬ ਸਾਵੱਧਾਨ ਹੋ ਤੇ ਉਨ੍ਹਾਂ ਸਵਾਲਾਂ ਦੇ ਜਵਾਬ ਦੇਣ ਲਈ ਤਿਆਰ ਹੋ ਜਾ ਜਿਹੜੇ ਮੈਂ ਤੇਰੇ ਪਾਸੋਂ ਪੁੱਛਾਂਗਾ।"
3 Agora cinge os teus lombos, como homem; porque te perguntarei, e tu me responderás.
4 “ਅੱਯੂਬ, ਤੂੰ ਕਿੱਥੋ ਸੀ ਜਦੋਂ ਮੈਂ ਧਰਤੀ ਨੂੰ ਸਾਜਿਆ ਸੀ? ਜੇ ਤੂੰ ਇੰਨਾ ਹੀ ਚਤੁਰ ਹੈਂ ਤਾਂ ਮੈਨੂੰ ਜਵਾਬ ਦੇ।"
4 Onde estavas tu, quando eu lançava os fundamentos da terra? Faze-mo saber, se tens entendimento.
5 ਜੇ ਤੂੰ ਇੰਨਾ ਚਤੁਰ ਹੈਂ ਕਿਸਨੇ ਨਿਆਂ ਕੀਤਾ ਸੀ ਕਿ ਇਹ ਦੁਨੀਆ ਕਿੰਨੀ ਵੱਡੀ ਹੋਵੇਗੀ? ਕਿਸਨੇ, ਮਾਪਕ ਫ਼ੀਤੇ ਨਾਲ ਦੁਨੀਆਂ ਨੂੰ ਨਾਪਿਆ ਸੀ?"
5 Quem lhe fixou as medidas, se é que o sabes? ou quem a mediu com o cordel?
6 ਕਿਸ ਉੱਤੇ ਟਿਕੀ ਹੋਈ ਸੀ ਧਰਤੀ? ਕਿਸਨੇ ਇਸਦੇ ਕੋਨੇ ਦੇ ਪੱਥਰ ਪਾਏ?"
6 Sobre que foram firmadas as suas bases, ou quem lhe assentou a pedra de esquina,
7 ਸਵੇਰ ਦੇ ਤਾਰਿਆਂ ਨੇ ਮਿਲ ਕੇ ਗੀਤ ਗਾਇਆ ਤੇ ਦੂਤ ਆਨੰਦ ਨਾਲ ਚੀਕੇ ਜਦੋਂ ਅਜਿਹਾ ਕੀਤਾ ਗਿਆ ਸੀ।"
7 quando juntas cantavam as estrelas da manhã, e todos os filhos de Deus bradavam de júbilo?
8 “ਅੱਯੂਬ, ਕਿਸਨੇ ਸਾਗਰ ਨੂੰ ਰੋਕਣ ਲਈ ਦਰਵਾਜ਼ੇ ਬੰਦ ਕੀਤੇ ਜਦੋਂ ਇਹ ਧਰਤੀ ਦੀ ਡੂੰਘ ਵਿੱਚੋਂ ਵਗਦਾ ਸੀ।"
8 Ou quem encerrou com portas o mar, quando este rompeu e saiu da madre;
9 ਉਸ ਵੇਲੇ, ਮੈਂ ਇਸ ਨੂੰ ਬੱਦਲਾਂ ਨਾਲ ਢੱਕ ਲਿਆ ਤੇ ਇਸ ਨੂੰ ਅੰਧਕਾਰ ਵਿੱਚ ਲਵ੍ਹੇਟ ਲਿਆ।"
9 quando eu lhe pus nuvens por vestidura, e escuridão por faixas,
10 ਮੈਂ ਸਮੁੰਦਰ ਦੀਆਂ ਹੱਦਾਂ ਨਿਸ਼ਚਿੰਤ ਕੀਤੀਆਂ ਤੇ ਇਸ ਨੂੰ ਬੰਦ ਦਰਵਾਜ਼ਿਆਂ ਪਿੱਛੇ ਧੱਕ ਦਿੱਤਾ।"
10 e lhe tracei limites, pondo-lhe portas e ferrolhos,
11 ਮੈਂ ਸਮੁੰਦਰ ਨੂੰ ਆਖਿਆ, ‘ਤੂੰ ਇੱਥੋਂ ਤੀਕ ਹੀ ਆ ਸੱਕਦਾ ਹੈਂ, ਹੋਰ ਅਗੇਰੇ ਨਹੀਂ। ਤੇਰੀਆਂ ਗੁਮਾਨੀ ਲਹਿਰਾਂ, ਇੱਥੇ ਹੀ ਰੁਕ ਜਾਣਗੀਆਂ।’"
11 e lhe disse: Até aqui virás, porém não mais adiante; e aqui se quebrarão as tuas ondas orgulhosas?
12 “ਅੱਯੂਬ, ਕੀ ਤੂੰ ਜੀਵਨ ਵਿੱਚ ਕਦੇ ਵੀ ਸਵੇਰੇ ਦੇ ਤਾਰੇ ਨੂੰ ਚਢ਼ਣ ਦਾ ਜਾਂ ਦਿਨ ਨੂੰ ਸ਼ੁਰੂ ਹੋਣ ਦਾ ਆਦੇਸ਼ ਦਿੱਤਾ ਹੈ?"
12 Desde que começaram os teus dias, deste tu ordem à madrugada, ou mostraste à alva o seu lugar,
13 ਅੱਯੂਬ, ਕੀ ਤੂੰ ਕਦੇ ਵੀ ਸਵੇਰ ਦੀ ਲੋਅ ਨੂੰ ਧਰਤੀ ਨੂੰ ਫ਼ੜਨ ਲਈ ਅਤੇ ਬਦ ਲੋਕਾਂ ਨੂੰ ਉਨ੍ਹਾਂ ਦੀਆਂ ਛੁਪਣਗਾਹਾਂ ਵਿੱਚੋਂ ਕੱਢਣ ਲਈ ਇਸ ਨੂੰ ਹਿਲਾਉਣ ਲਈ ਕਿਹਾ।"
13 para que agarrasse nas extremidades da terra, e os ímpios fossem sacudidos dela?
14 ਸਵੇਰ ਦੀ ਲੋਅ ਪਹਾੜੀਆਂ ਤੇ ਵਾਦੀਆਂ ਨੂੰ ਦੇਖਣਾ ਆਸਾਨ ਬਣਾ ਦਿੰਦੀ ਹੈ। ਜਦੋਂ ਦਿਨ ਦੀ ਰੋਸ਼ਨੀ ਧਰਤੀ ਉੱਤੇ ਆਉਂਦੀ ਹੈ, ਉਨ੍ਹਾਂ ਥਾਵਾਂ ਦੀਆਂ ਸ਼ਕਲਾਂ ਕਿਸੇ ਕੋਟ ਦੀਆਂ ਸਿਲਵਟਾਂ ਵਾਂਗ ਉੱਘੜ ਆਉਂਦੀਆਂ ਨੇ। ਉਹ ਥਾਵਾਂ ਨਰਮ ਮਿੱਟੀ ਵਾਂਗ ਰੂਪ ਧਾਰ ਲੈਂਦੀਆਂ ਨੇ ਜਿਸ ਨੂੰ ਛਾਪੇ ਨਾਲ ਦਬਾਇਆ ਜਾਂਦਾ ਹੈ।"
14 A terra se transforma como o barro sob o selo; e todas as coisas se assinalam como as cores dum vestido.
15 ਬਦ ਲੋਕ ਦਿਨ ਦੀ ਰੌਸ਼ਨੀ ਨੂੰ ਪਸੰਦ ਨਹੀਂ ਕਰਦੇ। ਜਦੋਂ ਇਹ ਤੇਜ਼ ਚਮਕਦੀ ਹੈ ਤਾਂ ਇਹ ਉਨ੍ਹਾਂ ਨੂੰ ਮੰਦੇ ਅਮਲਾਂ ਤੋਂ ਰੋਕਦੀ ਹੈ।"
15 E dos ímpios é retirada a sua luz, e o braço altivo se quebranta.
16 “ਅੱਯੂਬ, ਕੀ ਤੂੰ ਕਦੇ ਸਮੁੰਦਰ ਦੀ ਸਭ ਤੋਂ ਡੂੰਘੀ ਬਾਵੇਂ ਗਿਆ ਹੈਂ, ਜਿੱਥੇ ਸਮੁੰਦਰ ਸ਼ੁਰੂ ਹੁੰਦਾ ਹੈ। ਕੀ ਤੂੰ ਕਦੇ ਸਮੁੰਦਰ ਦੀ ਤੈਹ ਉੱਤੇ ਤੁਰਿਆ ਹੈਂ?"
16 Acaso tu entraste até os mananciais do mar, ou passeaste pelos recessos do abismo?
17 ਅੱਯੂਬ, ਕੀ ਤੂੰ ਕਦੇ ਉਹ ਫ਼ਾਟਕ ਦੇਖੇ ਨੇ ਜਿਹੜੇ ਮੁਰਦਿਆਂ ਦੀ ਦੁਨੀਆਂ ਵੱਲ ਖੁਲ੍ਹਦੇ ਨੇ? ਕੀ ਤੂੰ ਕਦੇ ਉਹ ਫ਼ਾਟਕ ਦੇਖੇ ਨੇ ਜਿਹੜੇ ਮੌਤ ਦੀਆਂ ਹਨੇਰੀਆਂ ਥਾਵਾਂ ਵੱਲ ਲੈ ਜਾਂਦੇ ਨੇ?"
17 Ou foram-te descobertas as portas da morte, ou viste as portas da sombra da morte?
18 ਅੱਯੂਬ, ਕੀ ਸੱਚਮੁੱਚ ਤੂੰ ਸਮਝਦਾ ਹੈਂ ਕਿ ਧਰਤੀ ਕਿੰਨੀ ਵੱਡੀ ਹੈ? ਮੈਨੂੰ ਦੱਸ ਜੇ ਤੂੰ ਇਹ ਸਭ ਜਾਣਦਾ ਹੈਂ?"
18 Compreendeste a largura da terra? Faze-mo saber, se sabes tudo isso.
19 “ਅੱਯੂਬ, ਰੌਸ਼ਨੀ ਕਿੱਥੋਂ ਆਉਂਦੀ ਹੈ? ਹਨੇਰਾ ਕਿੱਥੋਂ ਆਉਂਦਾ ਹੈ?"
19 Onde está o caminho para a morada da luz? E, quanto às trevas, onde está o seu lugar,
20 ਅੱਯੂਬ, ਕੀ ਤੂੰ ਰੌਸ਼ਨੀ ਅਤੇ ਹਨੇਰੇ ਨੂੰ ਮੁੜ ਕੇ ਉਸੇ ਥਾਂ ਲਿਜਾ ਸੱਕਦਾ ਹੈਂ ਜਿੱਥੇ ਇਹ ਆਉਂਦੇ ਹਨ? ਕੀ ਤੂੰ ਜਾਣਦਾ ਉਸ ਬਾਵੇਂ ਕਿਵੇਂ ਜਾਣਾ ਹੈ?"
20 para que às tragas aos seus limites, e para que saibas as veredas para a sua casa?
21 ਅੱਯੂਬ, ਅਵੱਸ਼ ਹੀ ਤੂੰ ਇਹ ਗੱਲਾਂ ਜਾਣਦਾ ਹੋਵੇਂਗਾ। ਤੂੰ ਬਹੁਤ ਬਜ਼ੁਰਗ ਤੇ ਸਿਆਣਾ ਹੈਂ। ਜਦੋਂ ਮੈਂ ਇਹ ਚੀਜ਼ਾਂ ਬਣਾਈਆਂ, ਤੂੰ ਜੀਵਿਤ ਸੀ। ਕੀ ਨਹੀਂ?"
21 De certo tu o sabes, porque já então eras nascido, e porque é grande o número dos teus dias!
22 “ਅੱਯੂਬ, ਕੀ ਤੂੰ ਕਦੇ ਉਨ੍ਹਾਂ ਗੋਦਾਮਾਂ ਵਿੱਚ ਗਿਆ ਹੈਂ, ਜਿੱਥੇ ਮੈਂ ਬਰਫ਼ ਅਤੇ ਗੜਿਆਂ ਨੂੰ ਰੱਖਦਾ ਹਾਂ।"
22 Acaso entraste nos tesouros da neve, e viste os tesouros da saraiva,
23 ਮੈਂ ਬਰਫ਼ ਅਤੇ ਗੜਿਆਂ ਨੂੰ ਮੁਸੀਬਤ ਦੇ ਸਮਿਆਂ ਲਈ, ਯੁੱਧ ਅਤੇ ਲੜਾਈ ਦੇ ਸਮਿਆਂ ਲਈ ਬਚਾ ਕੇ ਰੱਖਦਾ ਹਾਂ।"
23 que eu tenho reservado para o tempo da angústia, para o dia da peleja e da guerra?
24 ਕੀ ਤੂੰ ਉਸ ਬਾਵੇਂ ਗਿਆ ਜਿੱਥੇ ਸੂਰਜ ਨਿਕਲਦਾ, ਜਿੱਥੇ ਇਹ ਉੱਤਰੀ ਹਵਾ ਨੂੰ ਸਾਰੀ ਧਰਤੀ ਉੱਤੇ ਵਗਾਉਂਦਾ ਹੈ?"
24 Onde está o caminho para o lugar em que se reparte a luz, e se espalha o vento oriental sobre a terra?
25 ਭਾਰੀ ਬਰੱਖਾ ਲਈ ਅਕਾਸ਼ ਵਿੱਚ ਖਾਈਆਂ ਕਿਸਨੇ ਖੋਦੀਆਂ ਨੇ? ਕਿਸ ਨੇ ਤੂਫ਼ਾਨ ਲਈ ਰਸਤਾ ਬਣਾਇਆ ਹੈ।"
25 Quem abriu canais para o aguaceiro, e um caminho para o relâmpago do trovão;
26 ਮੀਁਹ ਕੌਣ ਵਰ੍ਹਾਉਂਦਾ ਹੈ ਉਨ੍ਹਾਂ ਥਾਵਾਂ ਉੱਤੇ ਵੀ ਜਿੱਥੇ ਲੋਕ ਨਹੀਂ ਰਹਿੰਦੇ?"
26 para fazer cair chuva numa terra, onde não há ninguém, e no deserto, em que não há gente;
27 ਉਹ ਬਰੱਖਾ ਬਂਜ਼ਰ ਜ਼ਮੀਨ ਨੂੰ ਚੋਖਾ ਪਾਣੀ ਦਿੰਦੀ ਹੈ ਅਤੇ ਘਾਹ ਉੱਗਣਾ ਸ਼ੁਰੂ ਕਰਦਾ ਹੈ।"
27 para fartar a terra deserta e assolada, e para fazer crescer a tenra relva?
28 ਕੀ ਬਰੱਖਾ ਦਾ ਕੋਈ ਪਿਤਾ ਹੁੰਦਾ ਹੈ? ਤ੍ਰੇਲ ਦੇ ਤੁਪੱਕਿਆਂ ਨੂੰ ਕੌਣ ਪੈਦਾ ਕਰਦਾ ਹੈ?"
28 A chuva porventura tem pai? Ou quem gerou as gotas do orvalho?
29 ਕੀ ਬਰਫ ਦੀ ਕੋਈ ਮਾਂ ਹੁੰਦੀ ਹੈ? ਕੌਣ ਗੜਿਆਂ ਨੂੰ ਜਨਮ ਦਿੰਦਾ ਹੈ?"
29 Do ventre de quem saiu o gelo? E quem gerou a geada do céu?
30 ਪਾਣੀ ਸਖਤ ਪੱਥਰ ਵਾਂਗ ਜੰਮ ਜਾਂਦਾ ਹੈ ਅਤੇ ਸਾਗਰ ਵੀ ਉੱਪਰੋਂ ਜੰਮ ਜਾਂਦਾ ਹੈ।"
30 Como pedra as águas se endurecem, e a superfície do abismo se congela.
31 “ਅੱਯੂਬ ਕੀ ਤੂੰ ਕਚਪਚਿਆਂ ਨੂੰ ਬੰਨ੍ਹ ਸੱਕਦਾ ਹੈਂ? ਕੀ ਤੂੰ ਸਪਤ੍ਰਿਖ ਦੇ ਰੱਸਿਆਂ ਨੂੰ ਖੋਲ੍ਹ ਸੱਕਦਾ ਹੈ?"
31 Podes atar as cadeias das Plêiades, ou soltar os atilhos do Oriom?
32 ਕੀ ਤੂੰ ਸਮੇਂ ਸਿਰ ਤਾਰਿਆਂ ਨੂੰ ਬਾਹਰ ਲਿਆ ਸੱਕਦਾ ਹੈਂ? ਕੀ ਤੂੰ ਰਿੱਛ ਦੀ ਉਸ ਦੇ ਬੱਚਿਆਂ ਸਮੇਤ ਅਗਵਾਈ ਕਰ ਸੱਕਦਾ ਹੈਂ?"
32 Ou fazer sair as constelações a seu tempo, e guiar a ursa com seus filhos?
33 ਕੀ ਤੂੰ ਉਨ੍ਹਾਂ ਨੇਮਾਂ ਨੂੰ ਜਾਣਦਾ ਹੈ ਜਿਹੜੇ ਆਕਾਸ਼ ਨੂੰ ਚਲਾਉਂਦੇ ਨੇ? ਕੀ ਤੂੰ ਉਨ੍ਹਾਂ ਨੂੰ ਧਰਤੀ ਉੱਤੇ ਹਕੂਮਤ ਕਰਨ ਲਈ ਲਿਆ ਸੱਕਦਾ ਹੈ?"
33 Sabes tu as ordenanças dos céus, ou podes estabelecer o seu domínio sobre a terra?
34 “ਅੱਯੂਬ ਕੀ ਤੂੰ ਬੱਦਲਾਂ ਨੂੰ ਉੱਚੀ ਪੁਕਾਰ ਸੱਕਦਾ ਹੈਂ? ਤੇ ਉਨ੍ਹਾਂ ਨੂੰ ਆਦੇਸ਼ ਦੇ ਸੱਕਦਾ ਹੈ ਕਿ ਤੈਨੂੰ ਬਾਰਿਸ਼ ਨਾਲ ਭਿਉਂ ਦੇਣ?"
34 Ou podes levantar a tua voz até as nuvens, para que a abundância das águas te cubra?
35 ਕੀ ਤੂੰ ਬਿਜਲੀ ਨੂੰ ਆਦੇਸ਼ ਦੇ ਸੱਕਦਾ ਹੈਂ? ਕੀ ਇਹ ਤੇਰੇ ਕੋਲ ਆ ਜਾਵੇਗੀ ਤੇ ਆਖੇਗੀ ਮੈਂ ਇੱਥੇ ਹਾਂ। ਸ੍ਰੀਮਾਨ ਜੀ, ਤੁਸੀਂ ਮੇਰੇ ਪਾਸੋਂ ਕੀ ਚਾਹੁੰਦੇ ਹੋ? ਕੀ ਇਹ ਉਬੇ ਜਾਵੇਗੀ ਜਿੱਥੇ ਤੂੰ ਇਸ ਨੂੰ ਭੇਜਣਾ ਚਾਹੁੰਦਾ ਹੈਂ?"
35 Ou ordenarás aos raios de modo que saiam? Eles te dirão: Eis-nos aqui?
36 “ਅੱਯੂਬ, ਕੌਣ ਲੋਕਾਂ ਨੂੰ ਸਿਆਣਾ ਬਣਾਉਂਦਾ ਹੈ? ਕੌਣ ਉਨ੍ਹਾਂ ਅੰਦਰ ਸਿਆਣਪ ਪਾਉਂਦਾ ਹੈ?"
36 Quem pôs sabedoria nas densas nuvens, ou quem deu entendimento ao meteoro?
37 ਕੌਣ ਇੰਨਾ ਸਿਆਣਾ ਹੈ ਕਿ ਬੱਦਲਾਂ ਨੂੰ ਗਿਣ ਸੱਕੇ ਤੇ ਬੱਦਲਾਂ ਨੂੰ ਆਪਣਾ ਮੀਂਹ ਵਰ੍ਹਾਉਣ ਲਈ ਉਲਟਾ ਸੱਕੇ?"
37 Quem numerará as nuvens pela sabedoria? Ou os odres do céu, quem os esvaziará,
38 ਤਾਂ ਜੋ ਧੂੜ, ਮਿੱਟੀ ਵਿੱਚ ਬਦਲ ਜਾਵੇ ਅਤੇ ਗੰਦਗੀ ਦੇ ਡਲੇ ਇੱਕਸਾਬ ਜੁੜ ਜਾਣ।"
38 quando se funde o pó em massa, e se pegam os torrões uns aos outros?
39 “ਅੱਯੂਬ, ਕੀ ਸ਼ੇਰਾਂ ਲਈ ਭੋਜਨ ਤੂੰ ਲੱਭਦਾ ਹੈਂ? ਕੀ ਉਨ੍ਹਾਂ ਦੇ ਭੁੱਖਿਆਂ ਬੱਚਿਆਂ ਨੂੰ ਤੂੰ ਭੋਜਨ ਖੁਵਾਉਂਦਾ ਹੈਂ?"
39 Podes caçar presa para a leoa, ou satisfazer a fome dos filhos dos leões,
40 ਉਹ ਸ਼ੇਰ ਆਪਣੀਆਂ ਗੁਫ਼ਾਵਾਂ ਵਿੱਚ ਲਿਟੇ ਹੁੰਦੇ ਨੇ, ਉਹ ਆਪਣੇ ਸ਼ਿਕਾਰ ਉੱਤੇ ਹਮਲਾ ਕਰਨ ਲਈ ਘਾਹ ਵਿੱਚ ਨੀਵਾਂ ਝੁਕਦੇ ਨੇ।"
40 quando se agacham nos covis, e estão à espreita nas covas?
41 ਕੌਣ ਪਹਾੜੀ ਕਾਵਾਂ ਨੂੰ ਚੋਗਾ ਦਿੰਦਾ ਹੈ, ਜਦੋਂ ਉਨ੍ਹਾਂ ਦੇ ਬੱਚੇ ਪਰਮੇਸ਼ੁਰ ਅੱਗੇ ਪੁਕਾਰ ਕਰਦੇ ਨੇ ਤੇ ਭੋਜਨ ਤੋਂ ਬਿਨਾ ਇੱਧਰ-ਓਧਰ ਭਟਕਦੇ ਨੇ?"
41 Quem prepara ao corvo o seu alimento, quando os seus pintainhos clamam a Deus e andam vagueando, por não terem o que comer?

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Jó 38, comparar traduções ou montar um estudo — tudo direto pelo WhatsApp.