Jó 3
Punjabi Bible (GL_PUNJABI) vs NVT
NVT Nova Versão Transformadora
1 ਅੱਯੂਬ ਆਪਣੇ ਜਨਮ ਦਿਹਾੜੇ ਨੂੰ ਸਰਾਪਦਾ ਫੇਰ ਅੱਯੂਬ ਨੇ ਆਪਣਾ ਮੂੰਹ ਖੋਲ੍ਹਿਆ ਤੇ ਉਸ ਦਿਨ ਨੂੰ ਸਰਾਪ ਦਿੱਤਾ ਜਿਸ ਦਿਨ ਉਹ ਜੰਮਿਆ ਸੀ।"
1 Por fim, Jó falou e amaldiçoou o dia de seu nascimento.
2 ਉਸ ਨੇ ਆਖਿਆ:"
2 Disse ele:
3 “ਕਾਸ਼ ਕਿ ਉਹ ਦਿਨ, ਜਿਸ ਦਿਨ ਮੈਂ ਜੰਮਿਆ ਸਾਂ ਸਦਾ ਵਾਸਤੇ ਗੁੰਮ ਜਾਵੇ। ਕਾਸ਼ ਕਿ ਉਹ ਰਾਤ ਜਦੋਂ ਉਨ੍ਹਾਂ ਆਖਿਆ ਮੁੰਡਾ ਹੋਇਆ ਹੈ, ਕਦੇ ਵੀ ਨਾ ਹੁੰਦੀ।"
3 “Apagado seja o dia em que nasci e a noite em que fui concebido.
4 ਕਾਸ਼ ਕਿ ਇਹ ਹਨੇਰੇ ਵਿੱਚ ਲੁਕਿਆ ਰਹਿੰਦਾ। ਕਾਸ਼ ਕਿ ਪਰਮੇਸ਼ੁਰ ਉਸ ਦਿਨ ਨੂੰ ਭੁਲਾ ਦੇਵੇ। ਕਾਸ਼ ਕਿ ਉਸ ਦਿਨ ਤੇ ਰੋਸ਼ਨੀ ਨਾ ਹੋਈ ਹੁੰਦੀ।"
4 Transforme-se esse dia em escuridão; Deus, lá do alto, o ignore, e luz nenhuma brilhe sobre ele.
5 ਕਾਸ਼ ਕਿ ਉਹ ਦਿਨ ਹਨੇਰਾ ਰਹਿੰਦਾ, ਮੌਤ ਵਰਗਾ ਹਨੇਰਾ। ਕਾਸ਼ ਕਿ ਬੱਦਲ ਉਸ ਦਿਨ ਨੂੰ ਢੱਕ ਲੈਂਦੇ। ਕਾਸ਼ ਕਿ ਕਾਲੇ ਬੱਦਲ ਰੋਸ਼ਨੀ ਨੂੰ ਉਸ ਦਿਨ ਕੋਲੋਂ ਭਜਾ ਦਿੰਦੇ, ਜਦੋਂ ਮੈਂ ਜੰਮਿਆ ਸਾਂ।"
5 Domine esse dia a escuridão absoluta; uma nuvem negra o cubra, e densa escuridão o encha de terror.
6 ਉਹ ਰਾਤ ਹਨੇਰੇ ਵਿੱਚ ਛੁਪੀ ਰਹੇ। ਉਸ ਰਾਤ ਨੂੰ ਯਂਤਰੀ ਤੋਂ ਮਿਟਾ ਦੇਵੋ। ਉਸ ਰਾਤ ਨੂੰ ਕਿਸੇ ਵੀ ਮਹੀਨੇ ਅੰਦਰ ਨਾ ਰੱਖੋ।"
6 Apodere-se dessa noite a escuridão; nunca mais seja contada entre os dias do ano, nunca mais seja incluída entre os meses.
7 ਉਸ ਰਾਤ ਨੂੰ ਕੁਝ ਵੀ ਪੈਦਾ ਨਾ ਕਰਨ ਦਿਉ ਉਸ ਰਾਤ ਨੂੰ ਕੋਈ ਵੀ ਖੁਸ਼ੀ ਦੀ ਕਿਲਕਾਰੀ ਨਾ ਸੁਣੇ।"
7 Sim, estéril seja essa noite, desprovida de toda a alegria.
8 ਕਈ ਜਾਦੂਗਰ ਹਮੇਸ਼ਾ ਲਿਵਯਾਬਾਨ ਨੂੰ ਜਾਗਉਣਾ ਲੋਚਦੇ ਨੇ। ਇਸ ਲਈ ਉਨ੍ਹਾਂ ਨੂੰ ਆਪਣੇ ਸਰਾਪ ਦੇਣ ਦੇਵੋ ਅਤੇ ਉਸ ਦਿਨ ਨੂੰ ਸਰਾਪ ਦੇਣ ਦਿਉ ਜਦੋਂ ਮੈਂ ਜੰਮਿਆ ਸਾਂ।"
8 Amaldiçoem esse dia os que vivem a amaldiçoar, aqueles que podem despertar o Leviatã.
9 ਉਸ ਦਿਨ ਦੇ ਪ੍ਰਭਾਤ ਦੇ ਤਾਰੇ ਨੂੰ ਹਨੇਰਾ ਹੋਣ ਦਿਉ, ਉਸ ਰਾਤ ਨੂੰ ਸਵੇਰ ਦਾ ਇੰਤਜ਼ਾਰ ਕਰਨ ਦਿਉ, ਪਰ ਉਹ ਰੋਸ਼ਨੀ ਕਦੇ ਨਾ ਆਵੇ। ਇਸ ਨੂੰ ਸੂਰਜ ਦੀਆਂ ਪਹਿਲੀਆਂ ਕਿਰਣਾਂ ਨਾ ਦੇਖਣ ਦੇਵੋ।"
9 Escureçam-se suas estrelas matutinas; espere o dia pela luz, mas em vão, e jamais veja a luz do amanhecer.
10 ਕਿਉਂਕਿ ਉਸ ਰਾਤ ਨੇ ਮੈਨੂੰ ਜਨਮ ਲੈਣ ਤੋਂ ਨਹੀਂ ਰੋਕਿਆ। ਉਸ ਰਾਤ ਨੇ ਮੈਨੂੰ ਇਨ੍ਹਾਂ ਮੁਸੀਬਤਾਂ ਨੂੰ ਦੇਖਣ ਤੋਂ ਨਹੀਂ ਰੋਕਿਆ।"
10 Amaldiçoado seja esse dia por não fechar o ventre de minha mãe, por permitir que eu nascesse, para presenciar todo este sofrimento.
11 ਮੈਂ ਉਦੋਂ ਹੀ ਕਿਉਂ ਨਾ ਮਰ ਗਿਆ, ਜਦੋਂ ਮੈਂ ਜੰਮਿਆ ਸਾਂ? ਮੈਂ ਜਨਮ ਸਮੇਂ ਹੀ ਕਿਉਂ ਨਾ ਮਰਿਆ?"
11 “Por que eu não nasci morto? Por que não morri ao sair do ventre?
12 ਮੈਨੂੰ ਮੇਰੀ ਮਾਂ ਨੇ ਆਪਣੀ ਗੋਦੀ ਵਿੱਚ ਕਿਉਂ ਚੁੱਕਿਆ? ਮ੍ਮੈਨੂੰ ਮੇਰੀ ਮਾਂ ਦੀਆਂ ਦੁੱਧੀਆਂ ਨੇ ਦੁੱਧ ਕਿਉਂ ਚਂੁਘਾਇਆ?"
12 Por que me deitaram no colo de minha mãe? Por que ela me amamentou no seio?
13 ਜੇ ਮੈਂ ਮਰ ਗਿਆ ਹੁੰਦਾ, ਜਦੋਂ ਮੈਂ ਜੰਮਿਆ ਸਾਂ, ਮੈਂ ਹੁਣ ਸ਼ਾਂਤ ਹੁੰਦਾ। ਕਾਸ਼ ਕਿ ਮੈਂ ਆਰਾਮ ਨਾਲ ਸੁੱਤਾ ਪਿਆ ਹੁੰਦਾ।"
13 Se eu tivesse morrido ao nascer, agora estaria em paz; sim, dormiria e repousaria.
14 ਉਨ੍ਹਾਂ ਰਾਜਿਆਂ ਤੇ ਸਿਆਣੇ ਲੋਕਾਂ ਨਾਲ ਜਿਹੜੇ ਬੀਤੇ ਸਮੇਂ ਵਿੱਚ ਧਰਤੀ ਉੱਤੇ ਰਹਿੰਦੇ ਸਨ। ਉਨ੍ਹਾਂ ਲੋਕਾਂ ਨੇ ਆਪਣੇ ਲਈ ਮਹਿਲ ਬਣਾਏ ਜੋ ਹੁਣ ਖੰਡਰ ਬਣ ਗਏ ਹਨ।"
14 Descansaria com os reis da terra e seus conselheiros, cujos edifícios agora estão em ruínas.
15 ਕਾਸ਼ ਕਿ ਮੈਂ ਉਨ੍ਹਾਂ ਨਾਲ ਦਫਨ ਹੁੰਦਾ ਜਿਨ੍ਹਾਂ ਹਾਕਮਾਂ ਨੇ ਸੋਨੇ ਚਾਂਦੀ ਨਾਲ ਆਪਣੀਆਂ ਕਬਰਾਂ ਭਰੀਆਂ ਹੋਈਆਂ।"
15 Descansaria com os príncipes, ricos em ouro, cujos palácios eram cheios de prata.
16 ਮੈਂ ਉਹ ਬੱਚਾ ਕਿਉਂ ਨਹੀਂ ਸਾਂ ਜਿਹੜਾ ਜਨਮ ਵੇਲੇ ਮਰ ਗਿਆ ਤੇ ਜਿਸ ਨੂੰ ਧਰਤੀ ਅੰਦਰ ਦਫਨਾਇਆ ਗਿਆ ਸੀ? ਕਾਸ਼ ਕਿ ਮੈਂ ਉਸ ਬੱਚੇ ਵਰਗਾ ਹੁੰਦਾ ਜਿਸਨੇ ਕਦੇ ਵੀ ਦਿਨ ਦਾ ਚਾਨਣ ਨਹੀਂ ਦੇਖਿਆ।"
16 Por que não me sepultaram como uma criança que nasceu morta, como um bebê que nunca viu a luz?
17 ਬੁਰੇ ਆਦਮੀ ਮੁਸੀਬਤਾਂ ਖੜੀਆਂ ਕਰਨ ਤੋਂ ਹਟ ਜਾਂਦੇ ਨੇ ਜਦੋਂ ਉਹ ਕਬਰ ਵਿੱਚ ਹੁੰਦੇ ਨੇ। ਤੇ ਉਨ੍ਹਾਂ ਲੋਕਾਂ ਨੂੰ, ਜਿਹੜੇ ਬਕੱ ਜਾਂਦੇ ਨੇ ਕਬਰ ਵਿੱਚ ਆਰਾਮ ਮਿਲਦਾ ਹੈ।"
17 Pois na morte os perversos já não causam problemas, e os cansados repousam.
18 ਕੈਦੀਆਂ ਨੂੰ ਕਬਰ ਵਿੱਚ ਆਰਾਮ ਮਿਲ ਜਾਂਦਾ ਹੈ; ਉਹ ਆਪਣੇ ਗਾਰਦਾਂ ਨੂੰ ਆਪਣੇ ਉੱਤੇ ਚੀਕਦਿਆਂ ਨਹੀਂ ਸੁਣਦੇ।"
18 Até mesmo os cativos encontram sossego nela, onde não há capatazes para ameaçá-los.
19 ਸਭ ਤਰ੍ਹਾਂ ਦੇ ਲੋਕ ਕਬਰ ਵਿੱਚ ਹਨ, ਮਹੱਤਵਪੂਰਣ ਲੋਕ ਵੀ ਅਤੇ ਉਹ ਲੋਕ ਵੀ ਜਿਹੜੇ ਇੰਨੇ ਮਹੱਤਵਪੂਰਣ ਨਹੀਂ ਹੁੰਦੇ। ਗੁਲਾਮ ਵੀ ਆਪਣੇ ਮਾਲਕ ਤੋਂ ਮੁਕਤ ਹੋ ਜਾਂਦਾ ਹੈ।"
19 Os ricos e os pobres estão ali, e o escravo se vê livre de seu senhor.
20 “ਕਿਉਂ ਜ਼ਰੂਰ ਹੀ ਇੱਕ ਦੁੱਖੀ ਬੰਦਾ ਜਿਉਂਦਾ ਜਾਵੇ? ਉਸ ਬੰਦੇ ਨੂੰ ਜੀਵਨ ਕਿਉਂ ਦੇਵੋਁ ਜਿਸਦਾ ਆਤਮਾ ਦੁੱਖ੍ਖੀ ਹੈ?"
20 “Por que conceder luz aos miseráveis e vida aos amargurados?
21 ਉਹ ਆਦਮੀ ਮਰਨਾ ਚਾਹੁੰਦਾ ਹੈ ਪਰ ਮੌਤ ਨਹੀਂ ਆਉਂਦੀ। ਉਹ ਉਦਾਸ ਬੰਦਾ ਮੌਤ ਦੀ ਤਲਾਸ਼ ਛੁੱਪੇ ਹੋਏ ਖਜ਼ਾਨੇ ਨਾਲੋਂ ਵੀ ਵੱਧੇਰੇ ਕਰਦਾ ਹੈ।"
21 Anseiam pela morte, e ela não vem; cavam à procura dela mais que de tesouros ocultos.
22 ਉਹ ਲੋਕ ਆਪਣੀ ਕਬਰ ਲੱਭ ਕੇ ਖੁਸ਼ ਹੋਵਣਗੇ। ਉਹ ਆਪਣੇ ਮਕਬਰੇ ਨੂੰ ਲੱਭ ਕੇ ਖੁਸ਼ੀ ਮਨਾਉਣਗੇ।"
22 Enchem-se de alegria quando enfim morrem e exultam quando chegam ao túmulo.
23 ਪਰ ਪਰਮੇਸ਼ੁਰ ਉਨ੍ਹਾਂ ਦੇ ਭਵਿੱਖ ਨੂੰ ਗੁਪਤ ਰੱਖਦਾ ਹੈ ਤੇ ਉਨ੍ਹਾਂ ਦੀ ਰਾਖੀ ਲਈ ਉਨ੍ਹਾਂ ਦੁਆਲੇ ਕੰਧ ਉਸਾਰ ਦਿੰਦਾ ਹੈ।"
23 Por que conceder luz aos que não têm futuro, aos que Deus cercou de todos os lados?
24 ਜਦੋਂ ਭੋਜਨ ਦਾ ਸਮਾਂ ਹੁੰਦਾ ਹੈ, ਮੈਂ ਸਿਰਫ ਗਮ ਦੇ ਹੌਁਕੇ ਭਰਦਾ ਹਾਂ, ਖੁਸ਼ੀ ਦੇ ਨਹੀਂ। ਮੇਰੇ ਸ਼ਿਕਵੇ ਪਾਣੀ ਵਾਂਗਰਾਂ ਫੁੱਟ ਨਿਕਲਦੇ ਨੇ।"
24 De tanto gemer, não consigo comer; meus gritos de dor se derramam como água.
25 ਮੈਂ ਡਰਦਾ ਸਾਂ ਕਿ ਮੇਰੇ ਨਾਲ ਕੁਝ ਬਹੁਤ ਹੀ ਭਿਆਨਕ ਨਾ ਵਾਪਰ ਜਾਵੇ ਤੇ ਉਹ ਵਾਪਰ ਗਿਆ ਹੈ। ਮੈਂ ਜਿਨ੍ਹਾਂ ਗੱਲਾਂ ਤੋਂ ਬਹੁਤ ਹੀ ਡਰਦਾ ਸਾਂ ਮੇਰੇ ਨਾਲ ਵਾਪਰ ਗਈਆਂ ਨੇ।"
25 O que sempre temi veio sobre mim, o que tanto receava me aconteceu.
26 ਮੈਂ ਸ਼ਾਂਤ ਨਹੀਂ ਹੋ ਸੱਕਦਾ। ਮੈਂ ਸਹਿਜ ਨਹੀਂ ਹੋ ਸੱਕਦਾ। ਮੈਂ ਆਰਾਮ ਨਹੀਂ ਕਰ ਸੱਕਦਾ, ਮੈਂ ਬਹੁਤ ਹੀ ਉਪਰਾਮ ਹਾਂ।”"
26 Não tenho paz, nem sossego; não tenho descanso, só aflição”.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Jó 3, comparar traduções ou montar um estudo — tudo direto pelo WhatsApp.