Jó 41
Punjabi Bible (GL_PUNJABI) vs NAA
NAA Nova Almeida Atualizada 2017
1 “ਅੱਯੂਬ, ਕੀ ਤੂੰ ਲਿਵਯਾਬਾਨ ਨੂੰ ਮੱਛੀ ਵਾਲੇ ਕੰਡੇ ਨਾਲ ਫ਼ੜ ਸੱਕਦਾ ਹੈਂ? ਕੀ ਤੂੰ ਰੱਸੇ ਨਾਲ ਉਸ ਦੀ ਜ਼ਬਾਨ ਬੰਨ੍ਹ ਸੱਕਦਾ ਹੈਂ?"
1 “Você é capaz de pescar o monstro Leviatã com um anzol e prender a sua língua com uma corda?
2 ਕੀ ਤੂੰ ਉਸ ਦੇ ਨਕੇਲ ਜਾਂ ਉਸ ਦੇ ਜਬਾੜੇ ਅੰਦਰ ਹੁੱਕ ਪਾ ਸੱਕਦਾ ਹੈਂ।"
2 Você consegue passar uma vara de junco pelo nariz dele? Ou furar o queixo dele com um gancho?
3 ਕੀ ਲਿਵਯਾਬਾਨ ਤੇਰੇ ਅੱਗੇ ਬੇਨਤੀ ਕਰੇਗਾ ਕਿ ਤੂੰ ਉਸ ਨੂੰ ਆਜ਼ਾਦ ਕਰ ਦੇਵੇਂ? ਕੀ ਉਹ ਤੇਰੇ ਨਾਲ ਕੋਮਲ ਸ਼ਬਦਾਂ ਵਿੱਚ ਗੱਲ ਕਰੇਗਾ?"
3 Por acaso ele lhe fará muitas súplicas? Ou lhe falará palavras brandas?
4 ਕੀ ਲਿਵਯਾਬਾਨ ਤੇਰੇ ਨਾਲ ਇੱਕਰਾਨਾਮਾ ਰੱਖੇਗਾ ਤੇ ਸਦਾ ਲਈ ਤੇਰੀ ਸੇਵਾ ਕਰੇਗਾ?"
4 Será que ele fará um acordo com você, para que seja seu escravo para sempre?
5 ਕੀ ਤੂੰ ਲਿਵਯਾਬਾਨ ਨਾਲ ਖੇਡੇਂਗਾ ਜਿਵੇਂ ਤੂੰ ਕਿਸੇ ਪੰਛੀ ਨਾਲ ਖੇਡਦਾ ਹੈਂ? ਕੀ ਤੂੰ ਉਸ ਦੇ ਉੱਤੇ ਰੱਸਾ ਪਾ ਲਵੇਂਗਾ ਤਾਂ ਜੋ ਤੇਰੀਆਂ ਦਾਸੀਆਂ ਉਸ ਦੇ ਨਾਲ ਖੇਡ ਸੱਕਣ।"
5 Será que você vai brincar com ele, como se fosse um passarinho? Irá prendê-lo com uma corda, para dá-lo às suas meninas?
6 ਕੀ ਮਛੇਰੇ ਲਿਵਯਾਬਾਨ ਨੂੰ ਤੈਥੋਂ ਖਰੀਦਣ ਦੀ ਕੋਸ਼ਿਸ਼ ਕਰਨਗੇ? ਕੀ ਉਹ ਉਸ ਦੇ ਟੁਕੜੇ ਕਰ ਦੇਣਗੇ ਤੇ ਉਨ੍ਹਾਂ ਨੂੰ ਵਪਾਰੀਆਂ ਨੂੰ ਵੇਚ ਦੇਣਗੇ।"
6 Será que os seus sócios o colocarão à venda? Ou irão reparti-lo entre os negociantes?
7 ਕੀ ਤੂੰ ਲਿਵਯਾਬਾਨ ਦੀ ਚਮੜੀ ਅੰਦਰ ਜਾਂ ਉਸ ਦੇ ਸਿਰ ਅੰਦਰ ਨੇਜੇ ਮਾਰ ਸੱਕਦਾ ਹੈਂ।"
7 Você consegue encher de arpões a pele dele? Ou cravar fisgas de pesca na sua cabeça?
8 “ਅੱਯੂਬ, ਜੇ ਤੂੰ ਕਦੇ ਆਪਣਾ ਹੱਥ ਲਿਵਯਾਬਾਨ ਉੱਤੇ ਧਰਿਆ, ਤੂੰ ਫੇਰ ਕਦੇ ਅਜਿਹਾ ਕਰਨ ਦੇ ਯੋਗ ਨਹੀਂ ਹੋਵੇਂਗਾ। ਜ਼ਰਾ ਉਸ ਜੰਗ ਬਾਰੇ ਸੋਚ, ਜਿਹੜੀ ਹੋਵੇਗੀ।"
8 Ponha a mão sobre ele; você se lembrará da luta e nunca mais repetirá o gesto.”
9 ਤੇਰਾ ਕੀ ਖਿਆਲ ਹੈ ਕਿ ਤੂੰ ਲਿਵਯਾਬਾਨ ਨੂੰ ਹਰਾ ਸੱਕਦਾ ਹੈਂ। ਛੱਡ, ਇਸ ਨੂੰ ਭੁੱਲ ਜਾ। ਕੋਈ ਉਮੀਦ ਨਹੀਂ। ਸਿਰਫ਼ ਦੇਖ ਕੇ ਹੀ ਤੂੰ ਉਸ ਤੋਂ ਡਰ ਜਾਵੇਂਗਾ।"
9 “Eis que a gente se engana na esperança que tem; não é fato que alguém cairá por terra só em vê-lo?
10 ਕੋਈ ਵੀ ਬੰਦਾ ਇੰਨਾ ਬਹਾਦਰ ਨਹੀਂ ਕਿ ਉਸ ਨੂੰ ਜਗਾ ਸੱਕੇ ਤੇ ਗੁੱਸੇ ਵਿੱਚ ਲਿਆ ਸੱਕੇ। ਅੱਛਾ, ਕੀ ਕੋਈ ਵਿਅਕਤੀ ਮੇਰੇ ਖਿਲਾਫ਼ ਖੜ੍ਹਾ ਹੋ ਸੱਕਦਾ ਹੈ!"
10 Ninguém é tão ousado, que se atreva a despertá-lo.” “Quem então será capaz de se erguer diante de mim?
11 ਮੈਂ, ਪਰਮੇਸ਼ੁਰ ਕਿਸੇ ਦਾ ਵੀ ਕੁਝ ਦੇਣਦਾਰ ਨਹੀਂ। ਅਕਾਸ਼ ਹੇਠਲੀ ਹਰ ਸ਼ੈਅ ਮੇਰੀ ਹੈ।"
11 Quem primeiro deu algo a mim, para que eu tenha de retribuir-lhe? Pois o que está debaixo de todos os céus é meu.”
12 “ਅੱਯੂਬ, ਮੈਂ ਤੈਨੂੰ ਲਿਵਯਾਬਾਨ ਦੀਆਂ ਲੱਤਾਂ ਬਾਰੇ, ਅਤੇ ਉਸਦੀ ਤਾਕਤ ਅਤੇ ਸੁਹੱਪਣ ਬਾਰੇ ਦੱਸਾਂਗਾ।"
12 “Não me calarei a respeito das pernas do Leviatã, nem da sua grande força, nem da graça da sua compostura.
13 ਕੋਈ ਵੀ ਬੰਦਾ ਉਸਦੀ ਚਮੜੀ ਨੂੰ ਨਹੀਂ ਚੀਰ ਸੱਕਦਾ। ਉਸਦੀ ਚਮੜੀ ਕਵਚ ਵਰਗੀ ਹੈ।"
13 Quem poderá tirar a capa do seu dorso? Ou lhe penetrará a dupla couraça?
14 ਕੋਈ ਬੰਦਾ ਜ਼ੋਰੀ ਉਸ ਦੇ ਜਬਾੜੇ ਨਹੀਂ ਖੁਲ੍ਹਵਾ ਸੱਕਦਾ। ਉਸ ਦੇ ਮੂੰਹ ਵਿੱਚਲੇ ਦੰਦ ਲੋਕਾਂ ਨੂੰ ਭੈਭੀਤ ਕਰਦੇ ਨੇ।"
14 Quem abriria as portas de sua boca? Pois em roda dos seus dentes está o terror.
15 ਲਿਵਯਾਬਾਨ ਦੀ ਪਿੱਠ ਉੱਤੇ, ਪੱਕੀ ਤਰ੍ਹਾਂ ਇੱਕ ਦੂਜੇ ਨਾਲ ਜੁੜੀਆਂ ਹੋਈਆਂ, ਢਾਲਾਂ ਦੀਆਂ ਕਤਾਰਾਂ ਹਨ।"
15 As fileiras de suas escamas são o seu orgulho, cada uma bem-encostada como por um selo que as ajusta.
16 ਇਹ ਢਾਲਾਂ ਇੱਕ ਦੂਸਰੇ ਦੇ ਇੰਨੀਆਂ ਨੇੜੇ-ਨੇੜੇ ਹਨ ਕਿ ਇਨ੍ਹਾਂ ਦੇ ਵਿੱਚਾਲਿਉਂ ਹਵਾ ਵੀ ਨਹੀਂ ਲੰਘ ਸੱਕਦੀ।"
16 A tal ponto uma se junta à outra, que entre elas não passa nem o ar.
17 ਢਾਲਾਂ ਇੱਕ ਦੂਜੀ ਨਾਲ ਜੁੜੀਆਂ ਹੋਇਆਂ ਹਨ। ਉਹ ਇੱਕ ਦੂਜੀ ਨਾਲ ਇਸ ਤਰ੍ਹਾਂ ਜੁੜੀਆਂ ਹਨ ਕਿ ਖਿੱਚਕੇ ਵੱਖ ਨਹੀਂ ਕੀਤੀਆਂ ਜਾ ਸੱਕਦੀਆਂ।"
17 Elas se ligam umas às outras, aderem entre si e não podem ser separadas.
18 ਜਦੋਂ ਲਿਵਯਾਬਾਨ ਛਿੱਕਾਂ ਮਾਰਦਾ ਹੈ, ਜਿਵੇਂ ਬਿਜਲੀ ਜਿਹੀ ਚਮਕਦੀ ਹੈ। ਉਸ ਦੀਆਂ ਅੱਖਾਂ ਸਵੇਰ ਦੀ ਲੋਅ ਵਾਂਗ ਚਮਕਦੀਆਂ ਨੇ।"
18 Cada um dos seus espirros faz resplandecer a luz, e os seus olhos são como os raios do amanhecer.
19 ਉਸ ਦੇ ਮੂੰਹ ਵਿੱਚੋਂ ਬਲਦੀਆਂ ਹੋਈਆਂ ਮਸ਼ਾਲਾਂ ਨਿਕਲਦੀਆਂ ਨੇ, ਅੱਗ ਦੇ ਚੰਗਿਆੜੇ ਬਾਹਰ ਨਿਕਲਦੇ ਨੇ।"
19 Da sua boca saem tochas; faíscas de fogo saltam dela.
20 ਲਿਵਯਾਬਾਨ ਦੇ ਨੱਕ ਵਿੱਚੋਂ ਧੂੰਆਂ ਨਿਕਲਦਾ ਹੈ, ਜਿਵੇਂ ਉਬਲਦੇ ਪਤੀਲੇ ਹੇਠਾਂ ਕਾਹੀ ਬਲ ਰਹੀ ਹੋਵੇ।"
20 Das suas narinas procede fumaça, como de uma panela fervente sobre juncos em chama.
21 ਲਿਵਯਾਬਾਨ ਦਾ ਸਾਹ ਕੋਲਿਆਂ ਨੂੰ ਵੀ ਸਾੜ ਦਿੰਦਾ ਹੈ ਅਤੇ ਉਸ ਦੇ ਮੂੰਹ ਵਿੱਚੋਂ ਲਾਟਾਂ ਨਿਕਲਦੀਆਂ ਨੇ।"
21 O sopro dele acende o carvão; da sua boca saem chamas.
22 ਲਿਵਯਾਬਾਨ ਦੀ ਗਰਦਨ ਬਹੁਤ ਤਾਕਤਵਰ ਹੁੰਦੀ ਹੈ, ਲੋਕ ਡਰਦੇ ਨੇ ਤੇ ਉਸ ਕੋਲੋਂ ਦੂਰ ਭੱਜਦੇ ਨੇ।"
22 No seu pescoço reside a força; e diante dele salta o desespero.
23 ਉਸਦੀ ਚਮੜੀ ਤੇ ਕੋਈ ਵੀ ਨਰਮ ਥਾਂ ਨਹੀਂ। ਇਹ ਲੋਹੇ ਵਾਂਗ ਸਖਤ ਹੁੰਦੀ ਹੈ।"
23 Suas partes carnudas são bem-pegadas entre si; todas fundidas nele e imóveis.
24 ਲਿਵਯਾਬਾਨ ਦਾ ਦਿਲ ਪੱਥਰ ਵਰਗਾ ਹੈ, ਉਸ ਨੂੰ ਕੋਈ ਭੈ ਨਹੀਂ ਇਹ ਚੱਕੀ ਦੇ ਹੇਠਲੇ ਪੁੜ ਵਰਗਾ ਸਖਤ ਹੁੰਦਾ ਹੈ।"
24 O coração dele é duro como uma pedra, firme como a pedra inferior de um moinho.
25 ਜਦੋਂ ਲਿਵਯਾਬਾਨ ਉੱਠਦਾ ਹੈ ਤਾਕਤਵਰ ਲੋਕ ਵੀ ਭੈਭੀਤ ਹੋ ਜਾਂਦੇ ਨੇ। ਉਹ ਦੂਰ ਭੱਜ ਜਾਂਦੇ ਨੇ ਜਦੋਂ ਲਿਵਯਾਬਾਨ ਆਪਣੀ ਪੂਛ ਹਿਲਾਉਂਦਾ ਹੈ।"
25 Quando ele se levanta, os valentes tremem; quando ele irrompe, ficam como que fora de si.
26 ਤਲਵਾਰਾਂ, ਨੇਜ਼ੇ ਅਤੇ ਤੀਰ ਲਿਵਯਾਬਾਨ ਨੂੰ ਲਗਦੇ ਨੇ, ਪਰ ਉਹ ਬੁੜਕ ਜਾਂਦੇ ਹਨ। ਇਹ ਹਬਿਆਰ ਉਸ ਨੂੰ ਜ਼ਰਾ ਵੀ ਜ਼ਖਮੀ ਨਹੀਂ ਕਰਦੇ।"
26 Se o golpe de espada o alcança, isso não tem efeito algum, e o mesmo vale para a lança, o dardo ou a flecha.
27 ਲਿਵਯਾਬਾਨ ਲੋਹੇ ਨੂੰ ਤਿਨਕੇ ਜਿੰਨੀ ਅਸਾਨੀ ਨਾਲ ਤੋੜ ਦਿੰਦਾ ਹੈ। ਉਹ ਕਾਂਸੀ ਨੂੰ ਗਲੀ ਹੋਈ ਲੱਕੜ ਵਾਂਗ ਤੋੜ ਦਿੰਦਾ ਹੈ।"
27 Para ele, o ferro é como palha, e o cobre, como pau podre.
28 ਤੀਰ ਲਿਵਯਾਬਾਨ ਨੂੰ ਨਹੀਂ ਭਜਾਉਂਦਾ। ਪੱਥਰ ਉਸ ਉੱਤੋਂ ਬੁੜਕ ਜਾਂਦੇ ਨੇ, ਜਿਵੇਂ ਤਿਨਕੇ ਹੋਣ।"
28 As flechas não o fazem fugir; para ele, as pedras das fundas se transformam em palha.
29 ਜਦੋਂ ਲਿਵਯਾਬਾਨ ਉੱਤੇ ਲੱਕੜ ਦਾ ਗਦਾ ਵੱਜਦਾ ਹੈ, ਇਹ ਉਸ ਨੂੰ ਤਿਣਕੇ ਵਾਂਗ ਲੱਗਦਾ ਹੈ। ਉਹ ਹੱਸਦਾ ਹੈ ਜਦੋਂ ਲੋਕ ਉਸ ਉੱਤੇ ਨੇਜ਼ੇ ਸੁੱਟਦੇ ਨੇ।"
29 Os porretes são para ele como talos de capim; quando agitam a lança, ele dá risada.
30 ਲਿਵਯਾਬਾਨ ਦੇ ਢਿੱਡ ਉਤਲੀ ਚਮੜੀ ਮਿੱਟੀ ਦੇ ਟੁੱਟਿਆਂ ਭਾਂਡਿਆਂ ਵਾਂਗ ਹੈ। ਉਹ ਗਾਰੇ ਉੱਤੇ ਛੜਨ ਵਾਲੇ ਫ਼ੱਟੇ ਵਾਂਗ ਨਿਸ਼ਾਨ ਛੱਡਦਾ ਹੈ।"
30 Debaixo do ventre ele tem escamas pontiagudas; arrasta-se sobre a lama, como um instrumento de debulhar.
31 ਲਿਵਯਾਬਾਨ ਪਾਣੀ ਨੂੰ ਉਬਲਦੇ ਭਾਂਡੇ ਵਾਂਗ ਹਿਲਾ ਦਿੰਦਾ ਹੈ। ਉਹ ਇਸ ਨੂੰ ਬੁਲਬੁਲੇ ਛੱਡਦੇ, ਉਬਲਦੇ ਤੇਲ ਤੇ ਭਾਂਡੇ ਵਾਂਗ ਬਟਾ ਦਿੰਦਾ ਹੈ।"
31 Leva as profundezas a ferver como panela; torna o mar como caldeira de unguento.
32 ਲਿਵਯਾਬਾਨ ਜਦੋਂ ਤੈਰਦਾ ਹੈ, ਉਹ ਆਪਣੇ ਪਿੱਛੇ ਰਾਹ ਛੱਡਦਾ ਜਾਂਦਾ ਹੈ। ਉਹ ਪਾਣੀ ਵਿੱਚ ਹਲਚਲ ਮਚਾਉਂਦਾ ਹੈ, ਤੇ ਪਿੱਛੇ ਸਫ਼ੇਦ ਝੱਗ ਛੱਡ ਜਾਂਦਾ ਹੈ।"
32 Deixa atrás de si um sulco luminoso, como se o abismo tivesse uma cabeleira branca.
33 ਧਰਤੀ ਦਾ ਕੋਈ ਜਾਨਵਰ ਲਿਵਯਾਬਾਨ ਵਰਗਾ ਨਹੀਂ। ਉਹ ਅਜਿਹਾ ਜਾਨਵਰ ਹੈ ਜਿਸ ਨੂੰ ਨਿਡਰ ਬਣਾਇਆ ਗਿਆ।"
33 Na terra, não há ninguém como ele, pois foi feito para nunca ter medo.
34 ਲਿਵਯਾਬਾਨ ਹੇਠਾਂ ਸਾਰੇ ਹਂਕਾਰੀ ਜਾਨਵਰਾਂ ਉੱਤੇ ਵੇਖਦਾ ਹੈ। ਉਹ ਸਾਰੇ ਜੰਗਲੀ ਜਾਨਵਰਾਂ ਦਾ ਰਾਜਾ ਹੈ।”"
34 O Leviatã olha com desprezo tudo o que é alto; é rei sobre todos os orgulhosos.”
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Jó 41, comparar traduções ou montar um estudo — tudo direto pelo WhatsApp.