Jó 42

Punjabi Bible (GL_PUNJABI) vs NVI

Sair da comparação
NVI Nova Versão Internacional
1 ਅੱਯੂਬ ਦਾ ਯਹੋਵਾਹ ਨੂੰ ਜਵਾਬ ਫਿਰ ਅੱਯੂਬ ਨੇ ਯਹੋਵਾਹ ਨੂੰ ਜਵਾਬ ਦਿੱਤਾ। ਅੱਯੂਬ ਨੇ ਅਖਿਆ:"
1 Então Jó respondeu ao Senhor:
2 “ਯਹੋਵਾਹ ਜੀ, ਮੈਂ ਜਾਣਦਾ ਹਾਂ ਕਿ ਤੁਸੀਂ ਸਭ ਕੁਝ ਕਰ ਸੱਕਦੇ ਹੋ। ਤੁਸੀਂ ਯੋਜਨਾਵਾਂ ਬਣਾਉਂਦੇ ਹੋ ਤੇ ਕੋਈ ਵੀ ਤੁਹਾਡੀਆਂ ਯੋਜਨਾਵਾਂ ਰੋਕ ਜਾਂ ਬਦਲ ਨਹੀਂ ਸੱਕਦਾ।"
2 "Sei que podes fazer todas as coisas; nenhum dos teus planos pode ser frustrado.
3 ਯਹੋਵਾਹ, ਤੂੰ ਇਹ ਸਵਾਲ ਪੁੱਛਿਆ: ‘ਇਹ ਮੂਰਖ ਗੱਲਾਂ ਆਖਦਾ ਹੋਇਆ ਇਹ ਅਗਿਆਨੀ ਆਦਮੀ ਕੌਣ ਹੈ?’ ਯਹੋਵਾਹ, ਮੈਂ ਉਨ੍ਹਾਂ ਗੱਲਾਂ ਬਾਰੇ ਸੋਚਿਆ ਜੋ ਮੈਂ ਸਮਝਿਆ ਨਹੀਂ ਸਾਂ। ਮੈਂ ਉਨ੍ਹਾਂ ਗੱਲਾਂ ਬਾਰੇ ਬੋਲਿਆ ਜੋ ਮੇਰੇ ਲਈ ਹੈਰਾਨਕੁਨ ਸਨ ਅਤੇ ਜੋ ਮੇਰੀ ਸਮਝ ਤੋਂ ਬਾਹਰ ਸਨ।"
3 Tu perguntaste: ‘Quem é esse que obscurece o meu conselho sem conhecimento? ’ Certo é que falei de coisas que eu não entendia, coisas tão maravilhosas que eu não poderia saber.
4 “ਯਹੋਵਾਹ ਜੀ ਤੁਸੀਂ ਮੈਨੂੰ ਆਖਿਆ, ‘ਅੱਯੂਬ ਸੁਣ, ਤੇ ਮੈਂ ਬੋਲਾਂਗਾ। ਮੈਂ ਤੈਨੂੰ ਸਵਾਲ ਪੁੱਛਾਂਗਾ, ਤੇ ਤੂੰ ਮੈਨੂੰ ਜਵਾਬ ਦੇਵੇਂਗਾ।’"
4 "Tu disseste: ‘Agora escute, e eu falarei; vou fazer-lhe perguntas, e você me responderá’.
5 ਯਹੋਵਾਹ ਜੀ ਅਤੀਤ ਵਿੱਚ ਮੈਂ ਤੁਹਾਡੇ ਬਾਰੇ ਸੁਣਿਆ ਸੀ, ਪਰ ਹੁਣ ਮੈਂ ਆਪਣੀਆਂ ਅੱਖਾਂ ਨਾਲ ਤੁਹਾਡਾ ਦੀਦਾਰ ਕੀਤਾ ਹੈ।"
5 Meus ouvidos já tinham ouvido a teu respeito, mas agora os meus olhos te viram.
6 ਅਤੇ ਯਹੋਵਾਹ ਜੀ ਮੈਂ ਆਪਣੇ ਬਾਰੇ ਸ਼ਰਮਿੰਦਾ ਹਾਂ, ਯਹੋਵਾਹ ਜੀ ਮੈਨੂੰ ਬਹੁਤ ਅਫ਼ਸੋਸ ਹੈ। ਜਿਵੇਂ ਮੈਂ ਘੱਟੇ ਅਤੇ ਸੁਆਹ ਵਿੱਚ ਬੈਠਦਾ ਹਾਂ, ਮੈਂ ਆਪਣੇ ਦਿਲ ਅਤੇ ਜੀਵਨ ਨੂੰ ਬਦਲਣ ਦਾ ਇਕਰਾਰ ਕਰਦਾ ਹਾਂ।”"
6 Por isso menosprezo a mim mesmo e me arrependo no pó e na cinza".
7 ਯਹੋਵਾਹ ਦਾ ਅੱਯੂਬ ਨੂੰ ਉਸਦੀ ਦੌਲਤ ਵਾਪਸ ਦੇਣਾ ਜਦੋਂ ਯਹੋਵਾਹ ਨੇ ਅੱਯੂਬ ਨਾਲ ਗੱਲਾਂ ਖਤਮ ਕਰ ਲਈਆਂ ਉਸ ਨੇ ਤੇਮਾਨ ਦੇ ਅਲੀਫਜ਼ ਨਾਲ ਗੱਲ ਕੀਤੀ। ਯਹੋਵਾਹ ਨੇ ਅਲੀਫਜ਼ ਨੂੰ ਆਖਿਆ, “ਮੈਂ ਤੇਰੇ ਉੱਤੇ ਕ੍ਰੋਧਵਾਨ ਹਾਂ ਯਹੋਵਾਹ ਨੇ ਅਲੀਫਜ਼ ਨੂੰ ਆਖਿਆ, ਮੈਂ ਤੇਰੇ ਉੱਤੇ ਅਤੇ ਤੇਰੇ ਦੋਹਾਂ ਦੋਸਤਾਂ ਉੱਤੇ ਕ੍ਰੋਧਵਾਨ ਹਾਂ। ਕਿਉਂਕਿ ਤੁਸੀਂ ਮੇਰੇ ਬਾਰੇ ਸਹੀ ਗੱਲਾਂ ਨਹੀਂ ਆਖੀਆਂ। ਪਰ ਅੱਯੂਬ ਮੇਰਾ ਸੇਵਕ ਹੈ, ਅੱਯੂਬ ਨੇ ਮੇਰੇ ਬਾਰੇ ਸਹੀ-ਸਹੀ ਗੱਲਾਂ ਆਖੀਆਂ।"
7 Depois que o Senhor disse essas palavras a Jó, disse também ao Elifaz, de Temã: "Estou indignado com você e com os seus dois amigos, pois vocês não falaram o que é certo a meu respeito, como fez meu servo Jó.
8 ਇਸ ਲਈ ਅਲੀਫਜ਼, ਸੱਤ ਬਲਦ ਅਤੇ ਸੱਤ ਭੇਡੂ ਲੈ ਕੇ ਆ। ਉਨ੍ਹਾਂ ਨੂੰ ਮੇਰੇ ਸੇਵਕ ਅੱਯੂਬ ਲਈ ਲੈ ਕੇ ਆ। ਉਨ੍ਹਾਂ ਨੂੰ ਜ਼ਿਬਾਹ ਕਰ ਅਤੇ ਉਨ੍ਹਾਂ ਦੀ ਆਪਣੇ ਲਈ ਹੋਮ ਦੀ ਭੇਟ ਚੜ੍ਹਾ। ਮੇਰਾ ਸੇਵਕ ਅੱਯੂਬ ਤੁਹਾਡੇ ਲਈ ਪ੍ਰਾਰਥਨਾ ਕਰੇਗਾ ਤੇ ਮੈਂ ਉਸਦੀ ਪ੍ਰਾਰਥਨਾ ਸੁਣਾਂਗਾ। ਫ਼ੇਰ ਮੈਂ ਤੁਹਾਨੂੰ ਸਜ਼ਾ ਨਹੀਂ ਦੇਵਾਂਗਾ, ਜਿਸਦੇ ਕਿ ਤੁਸੀਂ ਅਧਿਕਾਰੀ ਹੋ ਕਿਉਂਕਿ ਤੁਸੀਂ ਬਹੁਤ ਮੂਰਖ ਸੀ। ਤੁਸੀਂ ਮੇਰੇ ਬਾਰੇ ਸਹੀ ਗੱਲਾਂ ਨਹੀਂ ਆਖੀਆਂ। ਪਰ ਮੇਰੇ ਸੇਵਕ ਅੱਯੂਬ ਨੇ ਮੇਰੇ ਬਾਰੇ ਸਹੀ ਗੱਲਾਂ ਆਖੀਆਂ।”"
8 Vão agora até meu servo Jó, levem sete novilhos e sete carneiros, e com eles apresentem holocaustos em favor de vocês mesmos. Meu servo Jó orará por vocês; eu aceitarei a oração dele e não farei com vocês o que vocês merecem pela loucura que cometeram. Vocês não falaram o que é certo a meu respeito, como fez meu servo Jó".
9 ਇਸ ਤਰ੍ਹਾਂ ਤੇਮਾਨੀ ਦੇ ਅਲੀਫਜ਼ ਸ਼ੂਹੀ ਦੇ ਬਿਲਦਦ ਅਤੇ ਨਅਮਾਤੀ ਦੇ ਸੋਫਰ ਨੇ ਯਹੋਵਾਹ ਦੀ ਆਗਿਆ ਮੰਨੀ। ਫਿਰ ਯਹੋਵਾਹ ਨੇ ਅੱਯੂਬ ਦੀ ਪ੍ਰਾਰਥਨਾ ਸੁਣੀ।"
9 Então Elifaz, de Temã, Bildade, de Suá, e Zofar, de Naamate, fizeram o que o Senhor lhes ordenara; e o Senhor aceitou a oração de Jó.
10 ਅੱਯੂਬ ਨੇ ਆਪਣੇ ਦੋਸਤਾਂ ਲਈ ਪ੍ਰਾਰਥਨਾ ਕੀਤੀ ਅਤੇ ਯਹੋਵਾਹ ਨੇ ਫਿਰ ਇੱਕ ਵਾਰ ਅੱਯੂਬ ਨੂੰ ਸਫਲ ਬਣਾਇਆ। ਪਰਮੇਸ਼ੁਰ ਨੇ ਅੱਯੂਬ ਨੂੰ ਪਹਿਲਾਂ ਨਾਲੋਂ ਦੁੱਗਣਾ ਦਤ੍ਤਾ।"
10 Depois que Jó orou por seus amigos, o Senhor o tornou novamente próspero e lhe deu em dobro tudo o que tinha antes.
11 ਫਿਰ ਅੱਯੂਬ ਦੇ ਸਾਰੇ ਭਰਾ ਤੇ ਭੈਣਾਂ ਅਤੇ ਉਹ ਸਾਰੇ ਲੋਕ ਜਿਹੜੇ ਅੱਯੂਬ ਨੂੰ ਪਹਿਲਾਂ ਹੀ ਜਾਣਦੇ ਸਨ, ਉਸ ਦੇ ਘਰ ਆਏ। ਉਨ੍ਹਾਂ ਸਾਰਿਆਂ ਨੇ ਅੱਯੂਬ ਨਾਲ ਦਾਅਵਤ ਖਾਧੀ। ਉਨ੍ਹਾਂ ਨੇ ਅੱਯੂਬ ਨੂੰ ਹੌਂਸਲਾ ਦਿੱਤਾ ਉਨ੍ਹਾਂ ਨੂੰ ਅਫ਼ਸੋਸ ਸੀ ਕਿ ਯਹੋਵਾਹ ਨੇ ਅੱਯੂਬ ਨੂੰ ਇੰਨੀ ਵੱਡੀ ਮੁਸੀਬਤ ਵਿੱਚ ਪਾਇਆ। ਹਰ ਬੰਦੇ ਨੇ ਅੱਯੂਬ ਨੂੰ ਚਾਂਦੀ ਦਾ ਇੱਕ ਸਿੱਕਾ ਅਤੇ ਸੋਨੇ ਦਾ ਛੱਲਾ ਦਿੱਤਾ।"
11 Todos os seus irmãos e irmãs, e todos os que o haviam conhecido anteriormente vieram comer com ele em sua casa. Eles o consolaram e o confortaram por todas as tribulações que o Senhor tinha trazido sobre ele, e cada um lhe deu uma peça de prata e um anel de ouro.
12 ਯਹੋਵਾਹ ਨੇ ਅੱਯੂਬ ਨੂੰ ਪਹਿਲਾਂ ਨਾਲੋਂ ਵੀ ਵੱਧੇਰੇ ਚੀਜ਼ਾਂ ਦੀ ਅਸੀਸ ਦਿੱਤੀ। ਅੱਯੂਬ ਨੂੰ 14,000 ਭੇਡਾਂ 6,000 ਊਠ 2,000 ਗਾਵਾਂ ਅਤੇ 1,000 ਗਧੀਆਂ ਮਿਲੀਆਂ।"
12 O Senhor abençoou o final da vida de Jó mais do que o início. Ele teve catorze mil ovelhas, seis mil camelos, mil juntas de boi e mil jumentos.
13 ਅੱਯੂਬ ਦੇ ਸੱਤ ਪੁੱਤਰ ਤੇ ਤਿੰਨ ਧੀਆਂ ਵੀ ਹੋਈਆਂ।"
13 Também teve ainda sete filhos e três filhas.
14 ਅੱਯੂਬ ਨੇ ਪਹਿਲੀ ਧੀ ਦਾ ਨਾਮ ਯਮੀਮਾਹ ਰੱਖਿਆ। ਅੱਯੂਬ ਨੇ ਦੂਜੀ ਧੀ ਦਾ ਨਾਮ ਕਸੀਆਹ ਰੱਖਿਆ। ਅਤੇ ਅੱਯੂਬ ਨੇ ਤੀਜੀ ਧੀ ਦਾ ਨਾਮ ਕਰਨ-ਹੱਪੂਕ ਰੱਖਿਆ।"
14 À primeira filha deu o nome de Jemima, à segunda o de Quézia e à terceira o de Quéren-Hapuque.
15 ਅੱਯੂਬ ਦੀਆਂ ਧੀਆਂ ਸਾਰੇ ਦੇਸ਼ ਦੀਆਂ ਸਭ ਤੋਂ ਸੁੰਦਰ ਇਸਤ੍ਰੀਆਂ ਵਿੱਚੋਂ ਸਨ। ਅਤੇ ਅੱਯੂਬ ਨੇ ਆਪਣੀ ਜਾਇਦਾਦ ਦਾ ਇੱਕ ਹਿੱਸਾ ਆਪਣੀਆਂ ਧੀਆਂ ਨੂੰ ਵੀ ਦਿੱਤਾ, ਉਨ੍ਹਾਂ ਵਿੱਚੋਂ ਹਰ ਇੱਕ ਨੇ ਆਪਣੇ ਭਰਾਵਾਂ ਵਾਂਗ ਹੀ ਜਾਇਦਾਦ ਦਾ ਹਿੱਸਾ ਪ੍ਰਾਪਤ ਕੀਤਾ।"
15 Em parte alguma daquela terra havia mulheres tão bonitas como as filhas de Jó, e seu pai lhes deu herança junto com os seus irmãos.
16 ਇਸ ਤਰ੍ਹਾਂ ਅੱਯੂਬ 140 ਵਰ੍ਹੇ ਹੋਰ ਜੀਵਿਆ। ਉਸ ਨੇ ਆਪਣੇ ਬੱਚਿਆਂ ਆੱਪਣੇ ਪੋਤਿਆਂ ਆਪਣੇ ਪੜ-ਪੋਤਿਆਂ ਅਤੇ ਆਪਣੀ ਚੌਥੀ ਪੀੜੀ ਨੂੰ ਵੀ ਦੇਖਿਆ।"
16 Depois disso Jó viveu cento e quarenta anos; viu seus filhos e os descendentes deles até a quarta geração.
17 ਅੱਯੂਬ ਬਹੁਤ ਬਜ਼ੁਰਗ ਅਵਸਥਾ ਤੱਕ, ਇੱਕ ਅਜਿਹੇ ਆਦਮੀ ਵਾਂਗ ਜੀਵਿਆ ਜਿਸਨੇ ਇੱਕ ਚੰਗੀ ਅਤੇ ਲੰਮੀ ਉਮਰ ਭੋਗੀ ਹੋਵੇ।"
17 E então morreu, em idade muito avançada.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Jó 42, comparar traduções ou montar um estudo — tudo direto pelo WhatsApp.