Jeremias 13

Punjabi Bible (GL_PUNJABI) vs NAA

Sair da comparação
NAA Nova Almeida Atualizada 2017
1 ਲੰਗੋਟੀ ਦਾ ਨਿਸ਼ਾਨ ਇਹੀ ਸੀ ਜੋ ਯਹੋਵਾਹ ਨੇ ਮੈਨੂੰ ਆਖਿਆ ਸੀ, “ਯਿਰਮਿਯਾਹ ਜਾਹ ਜਾਕੇ ਕੱਪੜੇ ਦੀ ਲੰਗੋਟੀ ਖਰੀਦ। ਫ਼ੇਰ ਇਸ ਨੂੰ ਆਪਣੇ ਲੱਕ ਦੁਆਲੇ ਲਪੇਟ। ਲੰਗੋਟੀ ਨੂੰ ਭਿੱਜਣ ਨਾ ਦੇਵੀਂ।”"
1 Assim me disse o Senhor : — Vá, compre um cinto de linho e coloque-o em volta da cintura. Não o molhe antes disso.
2 ਇਸ ਲਈ ਮੈਂ ਕਪੜੇ ਦੀ ਲੰਗੋਟੀ ਖਰੀਦੀ ਜਿਹਾ ਕਿ ਯਹੋਵਾਹ ਨੇ ਮੈਨੂੰ ਖਰੀਦਣ ਲਈ ਆਖਿਆ ਸੀ। ਅਤੇ ਮੈਂ ਇਸ ਨੂੰ ਆਪਣੇ ਲੱਕ ਦੁਆਲੇ ਲਪੇਟ ਲਿਆ।"
2 Comprei o cinto, segundo a palavra do Senhor , e o pus em volta da cintura.
3 ਫ਼ੇਰ ਮੈਨੂੰ ਯਹੋਵਾਹ ਦਾ ਸੰਦੇਸ਼ ਦੋਬਾਰਾ ਮਿਲਿਆ।"
3 Então, pela segunda vez a palavra do Senhor veio a mim, dizendo:
4 ਸੰਦੇਸ਼ ਇਹ ਸੀ: “ਯਿਰਮਿਯਾਹ ਉਹ ਲੰਗੋਟੀ ਲੈ ਜਾ ਜੋ ਤੂੰ ਖਰੀਦੀ ਅਤੇ ਪਹਿਨੀ ਹੋਈ ਹੈ, ਅਤੇ ਫਰਾਤ ਵੱਲ ਜਾਹ। ਓੱਥੇ ਚੱਟਾਨਾਂ ਦੀਆਂ ਤ੍ਰੇੜਾਂ ਵਿੱਚ ਲੰਗੋਟੀ ਨੂੰ ਛੁਪਾ ਦੇਵੀਂ।”"
4 — Pegue o cinto que você comprou e que está em volta de sua cintura, vá até o rio Eufrates e esconda-o ali na fenda de uma rocha.
5 ਇਸ ਲਈ ਮੈਂ ਫਰਾਤ ਗਿਆ ਅਤੇ ਜਿਵੇਂ ਯਹੋਵਾਹ ਨੇ ਮੈਨੂੰ ਆਖਿਆ ਸੀ ਮੈਂ ਲੰਗੋਟੀ ਛੁਪਾ ਦਿੱਤੀ।"
5 Fui e escondi o cinto junto ao rio Eufrates, como o Senhor me havia ordenado.
6 ਕਈ ਦਿਨਾਂ ਮਗਰੋਂ, ਯਹੋਵਾਹ ਨੇ ਮੈਨੂੰ ਆਖਿਆ, “ਹੁਣ ਯਿਰਮਿਯਾਹ, ਫਰਾਤ ਨੂੰ ਜਾਹ। ਉਸ ਲੰਗੋਟੀ ਨੂੰ ਲੈ ਕੇ ਆ ਜਿਹੜੀ ਮੈਂ ਤੈਨੂੰ ਓੱਥੇ ਛੁਪਾਉਣ ਲਈ ਆਖਿਆ ਸੀ।”"
6 Passados muitos dias, o Senhor me disse: — Levante-se, vá até o rio Eufrates e pegue o cinto que eu lhe ordenei que escondesse ali.
7 ਇਸ ਲਈ ਮੈਂ ਫਰਾਤ ਗਿਆ ਅਤੇ ਪੁੱਟ ਕੇ ਲੰਗੋਟੀ ਕੱਢ ਲਈ। ਮੈਂ ਇਸ ਨੂੰ ਚੱਟਾਨਾਂ ਦੀਆਂ ਜਿਨ੍ਹਾਂ ਤ੍ਰੇੜਾਂ ਵਿੱਚ ਛੁਪਾਇਆ ਸੀ ਉੱਥੋਂ ਕੱਢ ਲਿਆ। ਪਰ ਹੁਣ ਮੈਂ ਲੰਗੋਟੀ ਨੂੰ ਪਹਿਨ ਨਹੀਂ ਸੱਕਦਾ ਸਾਂ ਕਿਉਂ ਕਿ ਇਹ ਬਰਬਾਦ ਹੋ ਚੁੱਕੀ ਸੀ। ਇਹ ਕਿਸੇ ਕੰਮ ਦੀ ਨਹੀਂ ਸੀ।"
7 Fui até o rio Eufrates, cavei e tirei o cinto do lugar onde o havia escondido. E eis que o cinto tinha apodrecido e não prestava para nada.
8 ਫ਼ੇਰ ਮੈਨੂੰ ਯਹੋਵਾਹ ਦਾ ਸੰਦੇਸ਼ ਮਿਲਿਆ।"
8 Então a palavra do Senhor veio a mim, dizendo:
9 ਯਹੋਵਾਹ ਨੇ ਇਹ ਆਖਿਆ, “ਜਿਵੇਂ ਕਿ ਲੰਗੋਟੀ ਖਰਾਬ ਹੋ ਜਾਂਦੀ ਹੈ ਅਤੇ ਕਿਸੇ ਕੰਮ ਦੀ ਨਹੀਂ ਰਹਿੰਦੀ, ਮੈਂ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਦਾ ਝੂਠਾ ਘੁਮੰਡ ਬਰਬਾਦ ਕਰ ਦਿਆਂਗਾ।"
9 — Assim diz o Senhor : Deste modo farei também apodrecer o orgulho de Judá e o grande orgulho de Jerusalém.
10 ਮੈਂ ਯਹੂਦਾਹ ਦੇ ਉਨ੍ਹਾਂ ਗੁਮਾਨੀ ਅਤੇ ਮੰਦੇ ਲੋਕਾਂ ਨੂੰ ਤਬਾਹ ਕਰ ਦਿਆਂਗਾ। ਉਹ ਮੇਰੇ ਸੰਦੇਸ਼ਾਂ ਨੂੰ ਸੁਣਨ ਤੋਂ ਇਨਕਾਰ ਕਰਦੇ ਹਨ। ਉਹ ਜ਼ਿੱਦੀ ਹਨ ਅਤੇ ਸਿਰਫ਼ ਮਨ ਆਈਆਂ ਗੱਲਾਂ ਕਰਦੇ ਹਨ। ਉਹ ਹੋਰਨਾਂ ਦੇਵਤਿਆਂ ਦੇ ਅਨੁਯਾਈ ਹਨ ਅਤੇ ਉਨ੍ਹਾਂ ਦੀ ਉਪਾਸਨਾ ਕਰਦੇ ਹਨ। ਯਹੂਦਾਹ ਦੇ ਉਹ ਲੋਕ ਇਸ ਕਪੜੇ ਦੀ ਲੰਗੋਟੀ ਵਰਗੇ ਹੋ ਜਾਣਗੇ। ਉਹ ਤਬਾਹ ਹੋ ਜਾਣਗੇ ਅਤੇ ਕਿਸੇ ਵੀ ਕੰਮ ਦੇ ਨਹੀਂ ਰਹਿਣਗੇ।"
10 Este povo mau, que se recusa a ouvir as minhas palavras, que anda segundo a dureza do seu coração e segue outros deuses para os servir e adorar, será tal como este cinto, que não presta para nada.
11 ਬੰਦਾ ਲੰਗੋਟੀ ਨੂੰ ਆਪਣੇ ਲੱਕ ਨਾਲ ਕਸੱਕੇ ਬਂਨ੍ਹਦਾ ਹੈ। ਓਸੇ ਤਰ੍ਹਾਂ ਮੈਂ ਇਸਰਾਏਲ ਦੇ ਸਾਰੇ ਪਰਿਵਾਰ ਅਤੇ ਯਹੂਦਾਹ ਦੇ ਸਾਰੇ ਪਰਿਵਾਰ ਨੂੰ ਆਪਣੇ ਦੁਆਲੇ ਕਸ ਕੇ ਬੰਨ੍ਹਿਆ ਸੀ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “ਅਜਿਹਾ ਮੈਂ ਇਸ ਲਈ ਕੀਤਾ ਸੀ ਤਾਂ ਜੋ ਉਹ ਲੋਕ ਮੇਰੇ ਬੰਦੇ ਬਣਨ। ਫ਼ੇਰ ਮੇਰੇ ਬੰਦੇ ਮੇਰੇ ਲਈ ਪ੍ਰਸਿੱਧੀ, ਉਸਤਤ ਅਤੇ ਇੱਜ਼ਤ ਦਾ ਕਾਰਣ ਬਨਣਗੇ। ਪਰ ਮੇਰੇ ਬੰਦਿਆਂ ਨੇ ਮੇਰੀ ਗੱਲ ਨਹੀਂ ਸੁਣੀ।”"
11 Porque, assim como o cinto se apega à cintura de um homem, assim eu fiz apegar-se a mim toda a casa de Israel e toda a casa de Judá, diz o Senhor , para que me fossem por povo, nome, louvor e glória; mas eles não quiseram ouvir.
12 ਯਹੂਦਾਹ ਨੂੰ ਚੇਤਾਵਨੀਆਂ “ਯਿਰਮਿਯਾਹ, ਯਹੂਦਾਹ ਦੇ ਲੋਕਾਂ ਨੂੰ ਆਖ: ‘ਇਹੀ ਹੈ ਜੋ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ, ਆਖਦਾ ਹੈ, ਸ਼ਰਾਬ ਦੀ ਹਰ ਮਸ਼ਕ ਸ਼ਰਾਬ ਨਾਲ ਭਰੀ ਹੋਣੀ ਚਾਹੀਦੀ ਹੈ।’ ਉਹ ਬੰਦੇ ਹੱਸਣਗੇ ਅਤੇ ਤੈਨੂੰ ਆਖਣਗੇ, ‘ਬੇਸ਼ਕ, ਅਸੀਂ ਜਾਣਦੇ ਹਾਂ ਕਿ ਹਰ ਸ਼ਰਾਬ ਦੀ ਮਸ਼ਕ ਸ਼ਰਾਬ ਨਾਲ ਭਰੀ ਹੋਣੀ ਚਾਹੀਦੀ’"
12 Diga-lhes também esta palavra: — Assim diz o
13 ਫ਼ੇਰ ਤੂੰ ਉਨ੍ਹਾਂ ਨੂੰ ਆਖੇਂਗਾ, ‘ਇਹੀ ਹੈ ਜੋ ਯਹੋਵਾਹ ਆਖਦਾ ਹੈ: ਮੈਂ ਇਸ ਧਰਤੀ ਤੇ ਰਹਿਣ ਵਾਲੇ ਹਰ ਬੰਦੇ ਨੂੰ ਸ਼ਰਾਬੀ ਬੰਦੇ ਵਾਂਗ ਬਣਾ ਦੇਵਾਂਗਾ। ਮੈਂ ਉਨ੍ਹਾਂ ਰਾਜਿਆਂ ਬਾਰੇ ਗੱਲ ਕਰ ਰਿਹਾ ਹਾਂ ਜਿਹੜੇ ਦਾਊਦ ਦੇ ਤਖਤ ਉੱਤੇ ਬੈਠੇ ਹਨ। ਮੈਂ ਉਨ੍ਹਾਂ ਜਾਜਕਾਂ, ਜਾਜਕਾਂ ਅਤੇ ਯਰੂਸ਼ਲਮ ਵਿੱਚ ਰਹਿਣ ਵਾਲੇ ਸਾਰੇ ਲੋਕਾਂ ਬਾਰੇ ਵੀ ਆਖ ਰਿਹਾ ਹਾਂ।"
13 Mas você responderá: “Assim diz o Senhor : Eis que eu vou encher de embriaguez todos os moradores desta terra: os reis que se assentam no trono de Davi, os sacerdotes, os profetas e todos os moradores de Jerusalém.
14 ਮੈਂ ਯਹੂਦਾਹ ਦੇ ਲੋਕਾਂ ਨੂੰ ਇੱਕ ਦੂਜੇ ਵਿੱਚ ਵਜ੍ਜ ਕੇ ਡਿੱਗਣ ਲਾ ਦਿਆਂਗਾ। ਪਿਤਾ ਅਤੇ ਪੁੱਤਰ ਇੱਕ ਦੂਜੇ ਨਾਲ ਟਕਰਾ ਕੇ ਡਿਗ ਪੈਣਗੇ।’ ਇਹ ਸੰਦੇਸ਼ ਯਹੋਵਾਹ ਵੱਲੋਂ ਹੈ ‘ਮੈਨੂੰ ਉਨ੍ਹਾਂ ਉੱਤੇ ਕੋਈ ਤਰਸ ਜਾਂ ਅਫ਼ਸੋਸ ਨਹੀਂ ਹੋਵੇਗਾ। ਮੈਂ ਆਪਣੇ ਰਹਿਮ ਕਾਰਣ ਯਹੂਦਾਹ ਦੇ ਲੋਕਾਂ ਨੂੰ ਤਬਾਹ ਕਰਨ ਤੋਂ ਨਹੀਂ ਹਟਾਂਗਾ।’”"
14 Eu os farei em pedaços, atirando uns contra os outros, tanto os pais como os filhos, diz o Senhor . Não pouparei, não terei pena, nem terei compaixão deles; nada me impedirá de destruí-los.”
15 ਸੁਣੋ ਅਤੇ ਧਿਆਨ ਕਰੋ। ਯਹੋਵਾਹ ਨੇ ਤੁਹਾਨੂੰ ਆਖਿਆ ਹੈ, ਗੁਮਾਨੀ ਨਾ ਬਣੋ।"
15 Ouçam e prestem atenção: não sejam orgulhosos! Porque o
16 ਯਹੋਵਾਹ ਆਪਣੇ ਪਰਮੇਸ਼ੁਰ ਦੀ ਇੱਜ਼ਤ ਕਰੋ। ਉਸਦੀ ਉਸਤਤ ਕਰੋ ਨਹੀਂ ਤਾਂ ਉਹ ਹਨੇਰਾ ਪਾ ਦੇਵੇਗਾ। ਇਸਤੋਂ ਪਹਿਲਾਂ ਕਿ ਤੁਸੀਂ ਉਨ੍ਹਾਂ ਪਹਾੜੀਆਂ ਉੱਤੋਂ ਡਿੱਗ ਪਵੋਁ ਜਿੱਥੇ ਤੁਸੀਂ ਖਲੋਤੇ ਹੋਏ ਰੌਸ਼ਨੀ ਦਾ ਇੰਤਜ਼ਾਰ ਕਰ ਰਹੇ ਹੋ, ਉਸਦੀ ਉਸਤਤ ਕਰੋ। ਪਰ ਯਹੋਵਾਹ ਭਿਆਨਕ ਅੰਧਕਾਰ ਲਿਆਵੇਗਾ। ਉਹ ਰੌਸ਼ਨੀ ਨੂੰ ਬਹੁਤ ਗੂੜੇ ਹਨੇਰੇ ਅੰਦਰ ਬਦਲ ਦੇਵੇਗਾ।"
16 Deem glória ao Senhor , seu Deus, antes que ele faça vir as trevas, antes que os pés de vocês tropecem nos montes tenebrosos e antes que, esperando vocês a luz, ele a mude em sombra de morte e a reduza à escuridão.
17 ਜੇ ਤੁਸਾਂ ਲੋਕਾਂ ਯਹੋਵਾਹ ਦੀ ਗੱਲ ਨਾ ਸੁਣੀਁ, ਤੁਹਾਡਾ ਗੁਮਾਨ ਮੈਨੂੰ ਬਹੁਤ ਉਦਾਸ ਕਰ ਦੇਵੇਗਾ। ਮੈਂ ਆਪਣਾ ਮੁਖ ਛੁਪਾ ਲਵਾਂਗਾ ਅਤੇ ਜ਼ਾਰੋ-ਜ਼ਾਰ ਰੋਵਾਂਗਾ। ਮੇਰੀਆਂ ਅੱਖਾਂ ਵਿੱਚੋਂ ਹੰਝੂ ਵਗ ਤੁਰਨਗੇ। ਕਿਉਂ? ਕਿਉਂ ਕਿ ਯਹੋਵਾਹ ਦਾ ਇੱਜੜ ਫ਼ਾਹ ਲਿਆ ਜਾਵੇਗਾ ਅਤੇ ਚੁੱਕ ਕੇ ਦੂਰ ਲਿਜਾਇਆ ਜਾਵੇਗਾ।"
17 Mas, se vocês não quiserem ouvir, eu chorarei em segredo por causa do orgulho de vocês. Chorarei amargamente e os meus olhos se desfarão em lágrimas, porque o rebanho do foi levado cativo.
18 ਇਹ ਗੱਲਾਂ ਰਾਜੇ ਅਤੇ ਉਸਦੀ ਰਾਣੀ ਨੂੰ ਦੱਸੋ, “ਆਪਣੇ ਤਖਤਾਂ ਉੱਪਰੋਂ ਉਤਰ ਆਵੋ। ਤੁਹਾਡੇ ਖੂਬਸੂਰਤ ਤਾਜ਼, ਤੁਹਾਡੇ ਸਿਰਾਂ ਉੱਤੋਂ ਡਿੱਗ ਪਏ ਨੇ।”"
18 Diga ao rei e à rainha-mãe: “Humilhem-se e sentem no chão, porque as gloriosas coroas caíram da cabeça de vocês.”
19 ਨਜ਼ੀਬ ਮਾਰੂਬਲ ਦੇ ਸ਼ਹਿਰਾਂ ਦੇ ਦਰਵਾਜ਼ੇ ਬੰਦ ਹਨ, ਅਤੇ ਉਨ੍ਹਾਂ ਨੂੰ ਕੋਈ ਵੀ ਨਹੀਂ ਖੋਲ੍ਹ ਸੱਕਦਾ। ਯਹੂਦਾਹ ਦੇ ਸਾਰੇ ਹੀ ਲੋਕਾਂ ਨੂੰ ਦੇਸ਼-ਨਿਕਾਲਾ ਦਿੱਤਾ ਗਿਆ, ਉਨ੍ਹਾਂ ਨੂੰ ਕੈਦੀਆਂ ਵਾਂਗ ਲਿਜਾਇਆ ਗਿਆ ਸੀ।"
19 As cidades do Sul estão fechadas, e não há ninguém que as abra. Todo o Judá foi levado para o exílio, todos cativos.
20 ਦੇਖ, ਯਰੂਸ਼ਲਮ! ਦੁਸ਼ਮਣ ਉੱਤਰ ਵੱਲੋਂ ਆ ਰਿਹਾ ਹੈ! ਤੇਰਾ ਇੱਜੜ ਕਿੱਥੋ ਹੈ, ਉਹ ਸੁੰਦਰ ਇੱਜੜ ਜਿਹੜਾ ਪਰਮੇਸ਼ੁਰ ਨੇ ਤੈਨੂੰ ਸੌਂਪਿਆ ਸੀ।"
20 “Levantem os olhos e vejam os que vêm do Norte. Onde está o rebanho que lhe foi confiado, o seu lindo rebanho?
21 ਤੂੰ ਕੀ ਆਖੇਂਗਾ ਜਦੋਂ ਯਹੋਵਾਹ ਉਨ੍ਹਾਂ ਲੋਕਾਂ ਨੂੰ ਹੀ ਤੇਰੇ ਉੱਪਰ ਆਗੂਆਂ ਵਜੋਂ ਨਿਯੁਕਤ ਕਰੇਗਾ ਜਿਨ੍ਹਾਂ ਨੂੰ ਤੂੰ ਸਿੱਖਿਆ ਦਿੱਤੀ ਹੈ। ਇਸ ਲਈ ਬੱਚੇ ਨੂੰ ਜਣਨ ਵਾਲੀ ਔਰਤ ਵਾਂਗ ਤੇਰੇ ਉੱਪਰ ਬਹੁਤ ਸਾਰਾ ਦਰਦ ਆਵੇਗਾ।"
21 O que você dirá, quando ele puser por cabeça sobre você aqueles a quem você ensinou a ser amigos? Será que você não sentirá dores, como as da mulher que está dando à luz?
22 ਭਾਵੇਂ ਤੂੰ ਆਪਣੇ ਆਪ ਤੋਂ ਪੁੱਛੇਂ, “ਮੇਰੇ ਨਾਲ ਇਹ ਮੰਦੀ ਘਟਨਾ ਕਿਉਂ ਵਾਪਰੀ ਹੈ?” ਇਹ ਗੱਲਾਂ ਤੇਰੇ ਅਣਗਿਣਤ ਪਾਪਾਂ ਕਾਰਣ ਵਾਪਰੀਆਂ ਸਨ। ਤੇਰੇ ਪਾਪਾਂ ਕਾਰਣ ਹੀ ਤੇਰੀ ਘੱਗਰੀ ਪਾਟ ਗਈ ਸੀ ਅਤੇ ਤੇਰੀਆਂ ਜੁੱਤੀਆਂ ਖੋਹ ਲਈਆਂ ਗਈਆਂ ਸਨ। ਉਨ੍ਹਾਂ ਅਜਿਹਾ ਤੈਨੂੰ ਸ਼ਰਮਿੰਦਾ ਕਰਨ ਲਈ ਕੀਤਾ ਸੀ।"
22 Talvez você se pergunte: ‘Por que me sobrevieram estas coisas?’ Então saiba que foi por causa da multidão de suas maldades que as abas de sua saia foram levantadas e os seus calcanhares sofrem violência.”
23 ਕਾਲਾ ਆਦਮੀ ਆਪਣੀ ਚਮੜੀ ਦਾ ਰੰਗ ਨਹੀਂ ਬਦਲ ਸੱਕਦਾ। ਅਤੇ ਚੀਤਾ, ਆਪਣੇ ਦਾਗ ਨਹੀਂ ਬਦਲ ਸੱਕਦਾ। ਇਸੇ ਤਰ੍ਹਾਂ ਹੀ, ਯਰੂਸ਼ਲਮ, ਤੂੰ ਬਦਲ ਨਹੀਂ ਸੱਕਦਾ ਅਤੇ ਨੇਕੀ ਨਹੀਂ ਕਰ ਸੱਕਦਾ। ਤੁਹਾਨੂੰ ਸਿਰਫ਼ ਮੰਦੀਆਂ ਗੱਲਾਂ ਕਰਨੀਆਂ ਹੀ ਸਿੱਖਾਈਆਂ ਗਈਆਂ ਹਨ।"
23 “Será que o etíope pode mudar a sua pele ou o leopardo, as suas manchas? Se fosse possível, também vocês poderiam fazer o bem, estando acostumados a fazer o mal.
24 “ਮੈਂ ਤੈਨੂੰ ਆਪਣੇ ਘਰੋ ਬਾਹਰ ਜਾਣ ਲਈ ਮਜ਼ਬੂਰ ਕਰ ਦਿਆਂਗਾ। ਤੂੰ ਚਾਰ-ਚੁਫ਼ੇਰੇ ਭੱਜੇਂਗਾ। ਤੂੰ ਮਾਰੂਬਲ ਦੀ ਹਵਾ ਦੇ ਉਡਾਏ ਤਿਨਕਿਆਂ ਵਾਂਗ ਹੋਵੇਂਗਾ।"
24 Por isso eu os espalharei como a palha que é levada pelo vento do deserto.
25 ਇਹੀ ਹੈ ਜਿਹੜਾ ਤੇਰੇ ਨਾਲ ਵਾਪਰੇਗਾ। ਮੇਰੀਆਂ ਯੋਜਨਾਵਾਂ ਅੰਦਰ ਇਹੀ ਤੇਰਾ ਹਿੱਸਾ ਹੈ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ। “ਇਹ ਕਿਉਂ ਵਾਪਰੇਗਾ? ਕਿਉਂ ਕਿ ਤੂੰ ਮੈਨੂੰ ਭੁੱਲ ਗਿਆ ਸੈਂ। ਤੂੰ ਝੂਠੇ ਦੇਵਤਿਆਂ ਉੱਤੇ ਭਰੋਸਾ ਕੀਤਾ।"
25 Esta será a parte que lhe cabe, a porção que reservei para você”, diz o “porque você se esqueceu de mim e confiou em mentiras.
26 ਯਰੂਸ਼ਲਮ, ਮੈਂ ਤੇਰੀ ਘੱਗਰੀ ਨੂੰ ਤੇਰੇ ਚਿਹਰੇ ਤੀਕ ਉੱਚੀ ਚੁੱਕ ਦਿਆਂਗਾ। ਹਰ ਕੋਈ ਤੈਨੂੰ ਦੇਖੇਗਾ ਅਤੇ ਤੂੰ ਸ਼ਰਮਸਾਰ ਹੋਵੇਂਗੀ।"
26 Assim, eu mesmo levantarei as abas de sua saia até a altura do seu rosto, e aparecerão as suas vergonhas.
27 ਮੈਂ ਤੇਰੇ ਭਿਆਨਕ ਕਾਰੇ ਦੇਖੇ ਸਨ। ਮੈਂ ਤੈਨੂੰ ਹੱਸੱਦਿਆਂ ਹੋਇਆਂ ਅਤੇ ਆਪਣੇ ਪ੍ਰੇਮੀਆਂ ਨਾਲ ਸੰਭੋਗ ਕਰਦਿਆਂ ਹੋਇਆਂ ਦੇਖਿਆ ਸੀ। ਮੈਂ ਤੇਰੀਆਂ ਵੇਸਵਾ ਬਣਨ ਦੀਆਂ ਵਿਉਂਤਾਂ ਬਾਰੇ ਜਾਣਦਾ ਹਾਂ। ਮੈਂ ਤੈਨੂੰ ਪਹਾੜੀਆਂ ਉੱਤੇ ਅਤੇ ਖੇਤਾਂ ਅੰਦਰ ਦੇਖਿਆ ਹੈ। ਯਰੂਸ਼ਲਮ, ਇਹ ਤੇਰੇ ਲਈ ਬਹੁਤ ਬੁਰਾ ਹੈ। ਮੈਂ ਹੈਰਾਨ ਹਾਂ ਕਿ ਕਿੰਨਾ ਕੁ ਚਿਰ ਤੂੰ ਆਪਣੇ ਨਾਪਾਕ ਪਾਪ ਕਰੀ ਜਾਵੇਂਗੀ।”"
27 Tenho visto as suas abominações sobre as colinas e no campo, a saber, os seus adultérios, os seus relinchos e a vergonha da sua prostituição. Ai de você, Jerusalém! Você não vai se purificar? Quanto tempo isso vai durar?”

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Jeremias 13, comparar traduções ou montar um estudo — tudo direto pelo WhatsApp.