Jeremias 17

Punjabi Bible (GL_PUNJABI) vs BKJ

Sair da comparação
1 ਦਿਲ ਤੇ ਉਕਰਿਆ ਦੋਸ਼ “ਯਹੂਦਾਹ ਦੇ ਲੋਕਾਂ ਦੇ ਪਾਪ ਲੋਹੇ ਦੀਆਂ ਕਲਮਾਂ ਨਾਲ ਪੱਥਰ ਉੱਤੇ ਲਿਖੇ ਗਏ ਸਨ। ਉਨ੍ਹਾਂ ਦੇ ਪਾਪ ਨੂੰ ਲਿਖਿਆ ਗਿਆ ਸੀ ਪੱਥਰ ਉੱਤੇ ਹੀਰੇ ਦੀ ਨੋਕ ਵਾਲੀ ਕਲਮ ਨਾਲ। ਅਤੇ ਉਹ ਪੱਥਰ ਉਨ੍ਹਾਂ ਦਾ ਦਿਲ ਹੈ। ਉਹ ਪਾਪ ਉਨ੍ਹਾਂ ਦੀਆਂ ਜਗਵੇਦੀਆਂ ਦੇ ਸਿੰਗਾਂ ਉੱਤੇ ਉਕਰੇ ਗਏ ਸਨ।"
1 O pecado de Judá está escrito com uma pena de ferro, e com a ponta de um diamante, e se encontra entalhado na tábua do seu coração, e sobre os chifres de vossos altares.
2 ਉਨ੍ਹਾਂ ਦੇ ਬੱਚੇ ਜਾਣਦੇ ਨੇ ਉਨ੍ਹਾਂ ਜਗਵੇਦੀਆਂ ਬਾਰੇ ਜਿਹੜੀਆਂ ਸਮਰਪਿਤ ਕੀਤੀਆਂ ਗਈਆਂ ਸਨ ਝੂਠੇ ਦੇਵਤਿਆਂ ਨੂੰ। ਉਹ ਉਨ੍ਹਾਂ ਥੰਮਾਂ ਨੂੰ ਯਾਦ ਕਰਦੇ ਹਨ ਜਿਹੜੇ ਦੇਵੀ ਅਸ਼ੇਰਾਹ ਲਈ ਰੁੱਖਾਂ ਦਰਮਿਆਨ ਅਤੇ ਪਹਾੜੀਆਂ ਦੇ ਉੱਪਰ ਉਸਾਰੇ ਗਏ ਸਨ।"
2 Ao passo que seus filhos se lembram dos seus altares e de seus bosques pelas árvores verdes sobre as altas colinas.
3 ਉਹ ਇਹ ਗੱਲਾਂ ਖੁਲ੍ਹੇ ਦੇਸ਼ ਅੰਦਰ ਪਹਾੜਾਂ ਉੱਤੇ ਯਾਦ ਕਰਦੇ ਨੇ। ਯਹੂਦਾਹ ਦੇ ਲੋਕਾਂ ਕੋਲ ਬਹੁਤ ਖਜ਼ਾਨੇ ਨੇ। ਇਹ ਚੀਜ਼ਾਂ ਮੈਂ ਹੋਰਨਾਂ ਲੋਕਾਂ ਨੂੰ ਦੇ ਦੇਵਾਂਗਾ। ਲੋਕ ਤੁਹਾਡੇ ਦੇਸ਼ ਦੀਆਂ ਸਾਰੀਆਂ ਉੱਚੀਆਂ ਥਾਵਾਂ ਨੂੰ ਤਬਾਹ ਕਰ ਦੇਣਗੇ। ਤੁਸੀਂ ਉਨ੍ਹਾਂ ਥਾਵਾਂ ਉੱਤੇ ਉਪਾਸਨਾ ਕੀਤੀ ਸੀ ਅਤੇ ਇਹ ਪਾਪ ਸੀ।"
3 Ó meu monte no campo, eu darei teus bens materiais e todos os teus tesouros por despojo, e teus lugares elevados por causa do pecado, em todos os teus limites.
4 ਤੁਸੀਂ ਉਹ ਧਰਤੀਗਵਾ ਲਵੋਂਗੇ ਜਿਹੜੀ ਮੈਂ ਤੁਹਾਨੂੰ ਤੁਹਾਡੇ ਆਪਣੇ ਹੀ ਅਮਲਾਂ ਕਾਰਣ ਦਿੱਤੀ ਸੀ। ਮੈਂ ਤੁਹਾਨੂੰ ਉਸ ਜ਼ਮੀਨ ਉੱਤੇ ਦੁਸ਼ਮਣਾਂ ਦਾ ਗੁਲਾਮ ਬਣਾ ਦਿਆਂਗਾ ਜਿਸ ਨੂੰ ਤੁਸੀਂ ਜਾਣਦੇ ਵੀ ਨਹੀਂ। ਕਿਉਂ ਕਿ ਤੁਹਾਡੇ ਅਮਲਾਂ ਨੇ ਮੈਨੂੰ ਗੁੱਸੇ ਕਰ ਦਿੱਤਾ ਹੈ। ਮੇਰਾ ਕਹਿਰ ਮਘਦੀ ਅੱਗ ਵਾਂਗ ਹੈ ਅਤੇ ਤੁਸੀਂ ਹਮੇਸ਼ਾ ਲਈ ਸੜ ਜਾਵੋਂਗੇ।”"
4 Assim, tu mesmo, irás abandonar a tua herança, que eu te dei, e far-te-ei servir os teus inimigos em uma terra que tu não conheces, pois vós ateastes fogo em minha ira, que queimará para sempre.
5 ਲੋਕਾਂ ਤੇ ਭਰੋਸਾ, ਅਤੇ ਪਰਮੇਸ਼ੁਰ ਤੇ ਭਰੋਸਾ ਯਹੋਵਾਹ ਇਹ ਗੱਲਾਂ ਆਖਦਾ ਹੈ, “ਉਨ੍ਹਾਂ ਲੋਕਾਂ ਨਾਲ ਬੁਰੀਆਂ ਗੱਲਾਂ ਵਾਪਰਨਗੀਆਂ ਜਿਹੜੇ ਸਿਰਫ਼ ਹੋਰਨਾਂ ਲੋਕਾਂ ਉੱਤੇ ਭਰੋਸਾ ਕਰਦੇ ਨੇ, ਉਨ੍ਹਾਂ ਲੋਕਾਂ ਨਾਲ ਬੁਰੀਆਂ ਗੱਲਾਂ ਵਾਪਰਨਗੀਆਂ ਜਿਹੜੇ ਸ਼ਕਤੀ ਲਈ, ਹੋਰਨਾਂ ਲੋਕਾਂ ਉੱਤੇ ਨਿਰਭਰ ਕਰਦੇ ਨੇ। ਕਿਉਂ? ਕਿਉਂ ਕਿ ਉਨ੍ਹਾਂ ਲੋਕਾਂ ਨੇ ਯਹੋਵਾਹ ਉੱਤੇ ਭਰੋਸਾ ਕਰਨਾ ਛੱਡ ਦਿੱਤਾ ਹੈ।"
5 Assim diz o SENHOR: Amaldiçoado seja o homem que confia no homem, e torna carne o seu braço, e cujo coração afasta-se do SENHOR.
6 ਉਹ ਮੰਦੇ ਲੋਕ ਮਾਰੂਬਲ ਦੀ ਉਸ ਝਾੜੀ ਵਰਗੇ ਹਨ, ਜਿੱਥੇ ਕੋਈ ਬੰਦਾ ਨਹੀਂ ਰਹਿੰਦਾ, ਗਰਮ ਅਤੇ ਖੁਸ਼ਕ ਧਰਤੀ ਉੱਤੇ ਜਿਸਦੀ ਜ਼ਮੀਨ ਮੰਦੀ ਹੈ। ਉਹ ਝਾੜੀ ਉਨ੍ਹਾਂ ਸ਼ੁਭ ਗੱਲਾਂ ਬਾਰੇ ਨਹੀਂ ਜਾਣਦੀ ਜਿਹੜੀਆਂ ਪਰਮੇਸ਼ੁਰ ਦੇ ਸੱਕਦਾ ਹੈ।"
6 Pois ele será como o arbusto no deserto, e não verá quando o bem chegar. Porém habitará os lugares secos no deserto, em uma terra salgada e não habitada.
7 “ਪਰ ਜਿਹੜਾ ਖੁਦਦਾਰ ਬੰਦਾ ਯਹੋਵਾਹ ਵਿੱਚ ਭਰੋਸਾ ਰੱਖਦਾ ਧੰਨ ਹੈ। ਕਿਉਂ ਕਿ ਯਹੋਵਾਹ ਉਸ ਨੂੰ ਦਰਸਾ ਦੇਵੇਗਾ ਕਿ ਯਹੋਵਾਹ ਉੱਤੇ ਭਰੋਸਾ ਕੀਤਾ ਜਾ ਸੱਕਦਾ ਹੈ।"
7 Abençoado é o homem que confia no SENHOR, e cuja esperança é o SENHOR.
8 ਉਹ ਬੰਦਾ ਉਸ ਰੁੱਖ ਵਰਗਾ ਤਾਕਤਵਰ ਹੋਵੇਗਾ, ਜਿਹੜਾ ਪਾਣੀ ਦੇ ਨੇੜੇ ਉਗਾਇਆ ਹੁੰਦਾ ਹੈ। ਉਸ ਰੁੱਖ ਦੀਆਂ ਜਢ਼ਾਂ ਵੱਡੀਆਂ ਹੁੰਦੀਆਂ ਹਨ ਜਿਹੜੀਆਂ ਪਾਣੀ ਲੱਭ ਲੈਂਦੀਆਂ ਹਨ। ਉਹ ਰੁੱਖ ਭੈਭੀਤ ਨਹੀਂ ਹੁੰਦਾ ਉਦੋਂ ਜਦੋਂ ਦਿਨ ਗਰਮ ਹੁੰਦੇ ਹਨ। ਇਸ ਦੀਆਂ ਪੱਤੀਆਂ ਸਦਾ ਹਰੀਆਂ ਹੁੰਦੀਆਂ ਨੇ। ਉਸ ਨੂੰ ਉਸ ਵਰ੍ਹੇ ਦਾ ਫ਼ਿਕਰ ਨਹੀਂ ਹੁੰਦਾ ਜਦੋਂ ਵਰੱਖਾ ਨਹੀਂ ਹੁੰਦੀ। ਉਹ ਰੁੱਖ ਸਦਾ ਹੀ ਫ਼ਲ ਪੈਦਾ ਕਰਦਾ ਹੈ।"
8 Pois ele será como uma árvore plantada próximo às águas, e que estende as suas raízes até o rio, e não verá quando o calor chegar, porém a sua folha estará verde, e não terá preocupação no ano de seca, e nem cessará de produzir fruto.
9 “ਬੰਦੇ ਦਾ ਮਨ ਬਹੁਤ ਚਲਾਕ ਹੁੰਦਾ ਹੈ! ਹੋ ਸੱਕਦਾ ਹੈ ਕਿ ਮਨ ਰੋਗੀ ਹੋਵੇ ਅਤੇ ਕੋਈ ਸੱਚਮੁੱਚ ਇਸ ਨੂੰ ਨਾ ਸਮਝੇ।"
9 O coração é enganoso acima de todas as coisas, e desesperadamente perverso; quem pode conhecê-lo?
10 ਪਰ ਮੈਂ, ਯਹੋਵਾਹ ਹਾਂ, ਤੇ ਮੈਂ ਬੰਦੇ ਦੇ ਦਿਲ ਅੰਦਰ ਦੇਖ ਸੱਕਦਾ ਹਾਂ। ਮੈਂ ਬੰਦੇ ਦੇ ਮਨ ਨੂੰ ਪਰੱਖ ਸੱਕਦਾ ਹਾਂ। ਮੈਂ ਨਿਆਂ ਕਰ ਸੱਕਦਾ ਹਾਂ ਕਿ ਹਰ ਬੰਦੇ ਨੂੰ ਕੀ ਚਾਹੀਦਾ ਹੈ। ਮੈਂ ਹਰ ਬੰਦੇ ਨੂੰ, ਉਸ ਦੇ ਕੰਮਾਂ ਬਦਲੇ ਢੁਕਵੀਂ ਅਦਾਇਗੀ ਕਰ ਸੱਕਦਾ ਹਾਂ।"
10 Eu, o SENHOR, esquadrinho o coração, eu sondo os rins, para dar a cada homem conforme os seus caminhos, e conforme o fruto dos seus feitos.
11 ਕਦੇ-ਕਦੇ ਕੋਈ ਪੰਛੀ ਉਸ ਅੰਡੇ ਨੂੰ ਸੇਁਹਦਾ ਹੈ ਜੋ ਉਸ ਨੇ ਨਹੀਂ ਦਿੱਤਾ ਹੁੰਦਾ। ਉਹ ਬੰਦਾ ਜਿਹੜਾ ਧੋਖੇ ਨਾਲ ਧਨ ਹਾਸਿਲ ਕਰਦਾ ਹੈ ਉਹ ਉਸੇ ਪੰਛੀ ਵਰਗਾ ਹੈ। ਉਹ ਆਦਮੀ ਅਧਖੜ ਉਮਰ ਵਿੱਚ ਹੀ ਆਪਣੀ ਦੌਲਤ ਗਵਾ ਲਵੇਗਾ। ਅਤੇ ਜੀਵਨ ਦੇ ਅੰਤ ਉੱਤੇ ਇਹ ਸਪੱਸ਼ਟ ਹੋ ਜਾਵੇਗਾ ਕਿ ਉਹ ਬੰਦਾ ਮੂਰਖ ਸੀ।”"
11 Como a perdiz assenta-se sobre ovos, e não os choca, assim é aquele que adquire riquezas, porém não da maneira correta; ele as deixará no meio dos dias, e no seu fim será um tolo.
12 ਆਦਿ ਤੋਂ ਹੀ, ਸਾਡਾ ਮੰਦਰ ਪਰਮੇਸ਼ੁਰ ਦਾ ਸ਼ਾਨਦਾਰ ਸਿੰਘਾਸਣ ਰਿਹਾ ਹੈ। ਇਹ ਬਹੁਤ ਉੱਘੀ ਥਾਂ ਹੈ।"
12 Um trono alto e glorioso desde o início é o lugar do nosso santuário.
13 ਹੇ ਯਹੋਵਾਹ, ਤੂੰ ਇਸਰਾਏਲ ਦੀ ਉਮੀਦ ਹੈਂ। ਜੋ ਬੰਦਾ ਤੈਨੂੰ ਛੱਡ ਦਿੰਦਾ ਹੈ, ਬਹੁਤ ਸ਼ਰਮਸਾਰ ਹੋ ਜਾਂਦਾ ਹੈ। ਹੇ ਯਹੋਵਾਹ, ਤੂੰ ਪਾਣੀ ਦੇ ਚਸ਼ਮੇ ਵਰਗਾ ਜੀਵਂਤ ਹੈਂ। ਜੇ ਕੋਈ ਬੰਦਾ ਯਹੋਵਾਹ ਦੇ ਰਾਹ ਨੂੰ ਛੱਡ ਦਿੰਦਾ ਹੈ, ਤਾਂ ਉਸ ਦਾ ਜੀਵਨ ਬਹੁਤ ਥੋੜਾ ਹੋਵੇਗਾ।"
13 Ó SENHOR, a esperança de Israel, todos que abandonam a ti serão envergonhados, e aqueles que se afastam de mim serão escritos na terra, porque eles abandonaram o SENHOR, a fonte de águas vivas.
14 ਯਿਰਮਿਯਾਹ ਦੀ ਤੀਜੀ ਸ਼ਿਕਾਇਤ ਯਹੋਵਾਹ ਜੀ, ਜੇ ਤੁਸੀਂ ਮੈਨੂੰ ਅਰੋਗ ਕਰਦੇ ਹੋ ਤਾਂ ਮੈਂ ਸੱਚਮੁੱਚ ਅਰੋਗ ਹੋਵਾਂਗਾ। ਜੇ ਤੁਸੀਂ ਮੈਨੂੰ ਬਚਾਵੋਂਗੇ, ਤਾਂ ਮੈਂ ਸੱਚਮੁੱਚ ਬਚ ਜਾਵਾਂਗਾ। ਯਹੋਵਾਹ ਜੀ, ਮੈਂ ਤੁਹਾਡੀ ਉਸਤਤ ਕਰਦਾ ਹਾਂ!"
14 Cura-me, ó SENHOR, e eu serei curado; salva-me, e eu serei salvo, porque tu és meu louvor.
15 ਯਹੂਦਾਹ ਦੇ ਲੋਕ ਮੇਰੇ ਕੋਲੋਂ ਸਵਾਲ ਪੁੱਛੀ ਜਾਂਦੇ ਨੇ। ਉਹ ਆਖਦੇ ਨੇ, “ਯਿਰਮਿਯਾਹ, ਯਹੋਵਾਹ ਦੇ ਸੰਦੇਸ਼ ਦਾ ਕੀ ਬਣਿਆ? ਉਹ ਸੰਦੇਸ਼ ਕਦੋਂ ਪੂਰਾ ਹੋਵੇਗਾ? ਇਸ ਨੂੰ ਛੇਤੀ ਹੀ ਆਉਣ ਦਿਓ?”"
15 Eis que eles me dizem: Onde está a palavra do SENHOR? Deixe-a vir agora.
16 ਯਹੋਵਾਹ ਜੀ, ਮੈਂ ਤੁਹਾਡੇ ਕੋਲੋਂ ਨਹੀਂ ਭਜਿਆ ਸਾਂ। ਮੈਂ ਤੁਹਾਡੇ ਰਾਹ ਉੱਤੇ ਚੱਲਿਆ ਸਾਂ। ਮੈਂ ਓਸੇ ਤਰ੍ਹਾਂ ਦਾ ਅਯਾਲੀ ਬਣ ਗਿਆ, ਜਿਹੜਾ ਤੁਸੀਂ ਚਾਹੁੰਦੇ ਸੀ। ਮੈਂ ਨਹੀਂ ਚਾਹੁੰਦਾ ਸਾਂ ਕਿ ਭਿਆਨਕ ਦਿਨ ਆਵੇ। ਯਹੋਵਾਹ ਜੀ, ਤੁਸੀਂ ਉਨ੍ਹਾਂ ਗੱਲਾਂ ਬਾਰੇ ਜਾਣਦੇ ਹੋ, ਜੋ ਮੈਂ ਆਖੀਆਂ। ਤੁਸੀਂ ਸਭ ਕੁਝ ਦੇਖਦੇ ਹੋ, ਜੋ ਵਾਪਰ ਰਿਹਾ ਹੈ।"
16 Quanto a mim, não me apressei em ser um pastor para seguir a ti, nem desejei o dia da aflição. Tu sabes; o que saiu dos meus lábios estava correto perante a ti.
17 ਯਹੋਵਾਹ ਜੀ, ਮੈਨੂੰ ਬਰਬਾਦ ਨਾ ਕਰੋ। ਮੁਸੀਬਤ ਦੇ ਦਿਨਾਂ ਵਿੱਚ ਮੈਂ ਤੁਹਾਡੇ ਉੱਤੇ ਨਿਰਭਰ ਕਰਦਾ ਹਾਂ।"
17 Não sejas um terror para mim, tu és minha esperança no dia do mal.
18 ਲੋਕ ਮੈਨੂੰ ਦੁੱਖ ਦੇ ਰਹੇ ਹਨ। ਉਨ੍ਹਾਂ ਲੋਕਾਂ ਨੂੰ ਸ਼ਰਮਸਾਰ ਕਰ ਦਿਓ। ਪਰ ਮੈਨੂੰ ਨਿਰਾਸ਼ ਨਾ ਕਰੋ। ਉਨ੍ਹਾਂ ਲੋਕਾਂ ਨੂੰ ਭੈਭੀਤ ਕਰ ਦਿਓ। ਪਰ ਮੈਨੂੰ ਭੈਭੀਤ ਨਾ ਕਰੋ। ਮੇਰੇ ਦੁਸ਼ਮਣਾਂ ਲਈ ਕਿਆਮਤ ਦਾ ਦਿਨ ਲਿਆਵੋ। ਉਨ੍ਹਾਂ ਦੇ ਟੋਟੇ ਕਰ ਦਿਓ, ਉਨ੍ਹਾਂ ਦੇ ਬਾਰ-ਬਾਰ ਟੋਟੇ ਕਰੋ।"
18 Estejam confundidos, aqueles que me perseguem, porém não me deixe confundido. Que eles estejam consternados, porém não me deixe ficar consternado. Sobre eles traz o dia do mal e destrua-os com dupla destruição.
19 ਸਬਤ ਦੇ ਦਿਨ ਨੂੰ ਪਵਿੱਤਰ ਰੱਖਣਾ ਯਹੋਵਾਹ ਨੇ ਮੈਨੂੰ ਇਹ ਗੱਲਾਂ ਆਖੀਆਂ: “ਯਿਰਮਿਯਾਹ, ਜਾਹ ਅਤੇ “ਲੋਕਾਂ ਦੇ ਦਰਵਾਜ਼ੇ ਉੱਤੇ ਖਲੋ ਜਾ, ਜਿੱਥੇ ਯਹੂਦਾਹ ਦੇ ਰਾਜੇ ਆਉਂਦੇ ਜਾਂਦੇ ਹਨ। ਲੋਕਾਂ ਨੂੰ ਮੇਰਾ ਸੰਦੇਸ਼ ਸੁਣਾ, ਅਤੇ ਫ਼ੇਰ ਯਰੂਸ਼ਲਮ ਦੇ ਹੋਰ ਸਾਰੇ ਦਰਵਾਜ਼ਿਆਂ ਤੇ ਜਾਹ ਅਤੇ ਉਹੋ ਗੱਲਾਂ ਕਰ।”"
19 Assim me disse o SENHOR: Vai e permanece no portão dos filhos do povo, pelo qual os reis de Judá entram, e pelo qual saem, e em todos os portões de Jerusalém.
20 ਉਨ੍ਹਾਂ ਲੋਕਾਂ ਨੂੰ ਆਖ, “ਯਹੋਵਾਹ ਦੇ ਸੰਦੇਸ਼ ਨੂੰ ਸੁਣੋ। ਸੁਣੋ, ਸੁਣੋ ਯਹੂਦਾਹ ਦੇ ਰਾਜਿਓ। ਸੁਣੋ, ਸੁਣੋ ਯਹੂਦਾਹ ਦੇ ਤੁਸੀਂ ਸਾਰੇ ਲੋਕੋ। ਤੁਸੀਂ ਸਾਰੇ ਲੋਕੋ, ਜਿਹੜੇ ਇਨ੍ਹਾਂ ਦਰਵਾਜ਼ਿਆਂ ਬਾਣੀਂ ਯਰੂਸ਼ਲਮ ਵਿੱਚ ਆਉਂਦੇ ਹੋ, ਸੁਣੋ ਮੇਰੀ ਗੱਲ!"
20 E dize-lhes: Ouvi vós a palavra do SENHOR, vós reis de Judá, e todo Judá, e todos os habitantes de Jerusalém, que adentram por estes portões.
21 ਯਹੋਵਹ ਇਹ ਗੱਲਾਂ ਆਖਦਾ ਹੈ: ‘ਧਿਆਨ ਰੱਖੋ ਕਿ ਸਬਤ ਦੇ ਦਿਨ ਤੁਸੀਂ ਕੋਈ ਭਾਰ ਨਾ ਚੁੱਕੋਁ। ਅਤੇ ਸਬਤ ਦਿਨ ਯਰੂਸ਼ਲਮ ਦੇ ਦਰਵਾਜ਼ਿਆਂ ਬਾਣੀਂ ਕੋਈ ਭਾਰ ਲੈ ਕੇ ਨਾ ਆਓ।"
21 Assim diz o SENHOR: Atentai para vós mesmos, e não transporteis carga no dia do shabat, nem a introduzais pelos portões de Jerusalém.
22 ਸਬਤ ਦੇ ਦਿਨ ਆਪਣੇ ਘਰਾਂ ਤੋਂ ਕੋਈ ਬੋਝ ਲੈ ਕੇ ਬਾਹਰ ਨਾ ਆਓ। ਉਸ ਦਿਨ ਕੋਈ ਕੰਮ ਨਾ ਕਰੋ। ਤੁਹਾਨੂੰ ਸਬਤ ਦੇ ਦਿਨ ਨੂੰ ਪੂਰੀ ਤਰ੍ਹਾਂ ਛੁੱਟੀ ਦਾ ਦਿਨ ਬਨਾਉਣਾ ਚਾਹੀਦਾ ਹੈ। ਇਹੀ ਆਦੇਸ਼ ਹੈ ਮੈਂ ਤੁਹਾਡੇ ਪੁਰਖਿਆਂ ਨੂੰ ਦਿੱਤਾ ਸੀ।"
22 Nem transporteis carga para fora de vossas casas no dia do shabat, nem façais vós qualquer trabalho, porém santificai o dia do shabat, como eu ordenei a vossos pais.
23 ਪਰ ਤੁਹਾਡੇ ਪੁਰਖਿਆਂ ਨੇ ਮੇਰੀ ਗੱਲ ਨਹੀਂ ਮੰਨੀ। ਉਨ੍ਹਾਂ ਨੇ ਮੇਰੇ ਵੱਲ ਧਿਆਨ ਨਹੀਂ ਦਿੱਤਾ। ਤੁਹਾਡੇ ਪੁਰਖੇ ਬਹੁਤ ਜ਼ਿੱਦੀ ਸਨ। ਮੈਂ ਉਨ੍ਹਾਂ ਨੂੰ ਸਜ਼ਾ ਦਿੱਤੀ ਪਰ ਇਸ ਨਾਲ ਉਨ੍ਹਾਂ ਕੋਈ ਫ਼ਰਕ ਨਹੀਂ ਪਿਆ। ਉਨ੍ਹਾਂ ਨੇ ਮੇਰੀ ਗੱਲ ਨਹੀਂ ਸੁਣੀ।"
23 Porém eles não obedeceram, nem inclinaram os seus ouvidos, mas endureceram a sua cerviz, para que não ouvissem, nem se instruíssem.
24 ਪਰ ਤੁਹਾਨੂੰ ਬਹੁਤ ਹੁਸ਼ਿਆਰ ਰਹਿਣਾ ਚਾਹੀਦਾ ਹੈ ਮੇਰਾ ਹੁਕਮ ਮੰਨਣ ਬਾਰੇ।’” ਇਹ ਸੰਦੇਸ਼ ਯਹੋਵਾਹ ਵੱਲੋਂ ਹੈ “‘ਤੁਹਾਨੂੰ ਸਬਤ ਦੇ ਦਿਨ ਯਰੂਸ਼ਲਮ ਦੇ ਦਰਵਾਜ਼ਿਆਂ ਰਾਹੀਂ ਕੋਈ ਬੋਝ ਲੈ ਕੇ ਨਹੀਂ ਆਉਣਾ ਚਾਹੀਦਾ। ਤੁਹਾਨੂੰ ਸਬਤ ਦੇ ਦਿਨ ਨੂੰ ਪਵਿੱਤਰ ਦਿਨ ਬਨਾਉਣਾ ਚਾਹੀਦਾ ਹੈ। ਅਜਿਹਾ ਤੁਸੀਂ ਉਸ ਦਿਨ ਕੋਈ ਕੰਮ ਨਾ ਕਰਕੇ ਬਣਾਓਗੇ।"
24 E isto acontecerá, se vós diligentemente escutardes a mim, diz o SENHOR, e não introduzirdes cargas através dos portões desta cidade no dia do shabat, porém santificardes o dia do shabat, para nele não trabalhardes.
25 “‘ਜੇ ਤੁਸੀਂ ਇਹ ਆਦੇਸ਼ ਮੰਨੋਗੇ, ਤਾਂ ਉਹ ਰਾਜੇ ਜਿਹੜੇ ਦਾਊਦ ਦੇ ਤਖਤ ਉੱਤੇ ਬੈਠਦੇ ਨੇ ਉਹ ਯਰੂਸ਼ਲਮ ਦੇ ਦਰਵਾਜਿਆਂ ਰਾਹੀਂ ਆਉਣਗੇ। ਉਹ ਰਾਜੇ ਰਬਾਂ ਅਤੇ ਘੋੜਿਆਂ ਉੱਤੇ ਸਵਾਰ ਹੋਕੇ ਆਉਣਗੇ। ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਦੇ ਆਗੂ ਉਨ੍ਹਾਂ ਰਾਜਿਆਂ ਦੇ ਨਾਲ ਹੋਣਗੇ। ਅਤੇ ਯਰੂਸ਼ਲਮ ਹਮੇਸ਼ਾ ਵਸਦਾ ਰਸਦਾ ਰਹੇਗਾ!"
25 Então entrarão pelos portões desta cidade, reis e príncipes assentando-se sobre o trono de Davi, sendo levados em carruagens, e sobre cavalos, eles, e os seus príncipes, os homens de Judá, e os habitantes de Jerusalém. E esta cidade permanecerá para sempre.
26 ਲੋਕ ਯਹੂਦਾਹ ਦੇ ਕਸਬਿਆਂ ਵਿੱਚੋਂ ਯਰੂਸ਼ਲਮ ਵਿੱਚ ਆਉਣਗੇ। ਲੋਕ ਆਲੇ-ਦੁਆਲੇ ਦੇ ਛੋਟੇ-ਛੋਟੇ ਪਿੰਡਾਂ ਵਿੱਚੋਂ ਯਰੂਸ਼ਲਮ ਵਿੱਚ ਆਉਣਗੇ। ਲੋਕ ਉਸ ਧਰਤੀ ਤੋਂ ਆਉਣਗੇ ਜਿੱਥੇ ਬਿਨਯਾਮੀਨ ਦਾ ਪਰਿਵਾਰ-ਸਮੂਹ ਰਹਿੰਦਾ ਹੈ ਅਤੇ ਪੱਛਮੀ ਪਹਾੜੀਆਂ ਦੀਆਂ ਵਾਦੀਆਂ ਤੋਂ ਅਤੇ ਪਹਾੜੀ ਪ੍ਰਦੇਸ਼ ਤੋਂ ਆਉਣਗੇ। ਅਤੇ ਲੋਕ ਨਿਜੀਵ ਤੋਂ ਆਉਣਗੇ। ਉਪਾਸਨਾ ਲਈ, ਉਹ ਸਾਰੇ ਲੋਕ ਹੋਮ ਦੀਆਂ ਭੇਟਾਂ, ਬਲੀਆਂ, ਅਨਾਜ ਦੀਆਂ ਭੇਟਾਂ, ਧੂਪ ਅਤੇ ਧੰਨਵਾਦ ਦੇ ਚੜ੍ਹਾਵੇ ਲਿਆਉਣਗੇ।"
26 E eles virão das cidades de Judá, e dos lugares próximos a Jerusalém, e da terra de Benjamim, e da planície, e dos montes, e do sul, trazendo ofertas queimadas, e sacrifícios, e ofertas de alimentos, e incenso, e trazendo sacrifícios de louvor, à casa do SENHOR.
27 “‘ਪਰ ਜੇ ਤੁਸੀਂ ਮੇਰੀ ਗੱਲ ਨਹੀਂ ਸੁਣੋਗੇ ਅਤੇ ਮੇਰਾ ਹੁਕਮ ਨਹੀਂ ਮੰਨੋਗੇ, ਤਾਂ ਮਾੜੀਆਂ ਘਟਨਾਵਾਂ ਵਾਪਰਨਗੀਆਂ। ਜੇ ਤੁਸੀਂ ਸਬਾਤ ਦੇ ਦਿਨ ਯਰੂਸ਼ਲਮ ਵਿੱਚ ਬੋਝਾ ਲੈ ਕੇ ਜਾਓਗੇ, ਤਾਂ ਤੁਸੀਂ ਉਸ ਨੂੰ ਪਵਿੱਤਰ ਦਿਨ ਵਜੋਂ ਨਹੀਂ ਮੰਨ ਰਹੇ। ਇਸ ਲਈ ਮੈਂ ਅਜਿਹੀ ਅੱਗ ਲਗਾਵਾਂਗਾ ਜਿਹੜੀ ਬੁਝਾਈ ਨਹੀਂ ਜਾ ਸੱਕੇਗੀ। ਉਹ ਅੱਗ ਯਰੂਸ਼ਲਮ ਦੇ ਦਰਵਾਜ਼ਿਆਂ ਤੋਂ ਸ਼ੁਰੂ ਹੋਵੇਗੀ ਅਤੇ ਉਦੋਂ ਤੀਕ ਬਲਦੀ ਰਹੇਗੀ ਜਦੋਂ ਤੀਕ ਕਿ ਸਾਰੇ ਮਹਿਲ ਸੜ ਨਹੀਂ ਜਾਂਦੇ।’”"
27 Porém se vós não me escutardes, para santificar o dia do shabat, e para não carregardes carga, e adentrardes os portões de Jerusalém no dia do shabat, então eu atearei fogo aos seus portões, e este devorará os palácios de Jerusalém, e não será apagado.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Jeremias 17, comparar traduções ou montar um estudo — tudo direto pelo WhatsApp.