Jeremias 20

Punjabi Bible (GL_PUNJABI) vs NVT

Sair da comparação
NVT Nova Versão Transformadora
1 ਯਿਰਮਿਯਾਹ ਅਤੇ ਪਸ਼ਹੂਰ ਪਸ਼ਹੂਰ ਨਾਂ ਦਾ ਇੱਕ ਜਾਜਕ ਸੀ। ਉਹ ਯਹੋਵਾਹ ਦੇ ਮੰਦਰ ਦਾ ਸਰਬ ਉੱਚ ਅਧਿਕਾਰੀ ਸੀ। ਪਸ਼ਹੂਰ ਇੰਮੇਰ ਨਾਂ ਦੇ ਬੰਦੇ ਦਾ ਪੁੱਤਰ ਸੀ। ਪਸ਼ਹੂਰ ਨੇ ਯਿਰਮਿਯਾਹ ਨੂੰ ਮੰਦਰ ਦੇ ਵਰਾਂਡੇ ਵਿੱਚ ਉਨ੍ਹਾਂ ਗੱਲਾਂ ਦਾ ਪ੍ਰਚਾਰ ਕਰਦਿਆਂ ਸੁਣਿਆ।"
1 Pasur, filho de Imer, sacerdote encarregado do templo do S enhor , ouviu o que Jeremias profetizava.
2 ਇਸ ਲਈ ਉਸ ਨੇ ਨਬੀ ਯਿਰਮਿਯਾਹ ਨੂੰ ਕੁਟਵਾ ਦਿੱਤਾ। ਅਤੇ ਉਸ ਨੇ ਯਿਰਮਿਯਾਹ ਦੇ ਹੱਥਾਂ ਪੈਰਾਂ ਨੂੰ ਲੱਕੜੀ ਦੇ ਵੱਡੇ ਫ਼ਟਿਆਂ ਵਿੱਚਕਾਰ ਬੰਨ੍ਹਵਾ ਦਿੱਤਾ। ਇਹ ਘਟਨਾ ਬਿਨਯਾਮੀਨ ਮੰਦਰ ਦੇ ਉੱਪਰ ਵੱਲ ਦੇ ਦਰਵਾਜ਼ੇ ਤੇ ਵਾਪਰੀ।"
2 Mandou prender o profeta Jeremias e ordenou que o açoitassem e o pusessem no tronco junto à porta de Benjamim, no templo do S enhor .
3 ਅਗਲੇ ਦਿਨ ਪਸ਼ਹੂਰ ਨੇ ਯਿਰਮਿਯਾਹ ਨੂੰ ਲੱਕੜ ਦੇ ਫ਼ਟਿਆਂ ਵਿੱਚੋਂ ਬਾਹਰ ਕੱਢਿਆ। ਤਾਂ ਯਿਰਮਿਯਾਹ ਨੇ ਪਸ਼ਹੂਰ ਨੂੰ ਆਖਿਆ, “ਤੇਰੇ ਲਈ ਯਹੋਵਾਹ ਦਾ ਨਾਮ ਪਸ਼ਹੂਰ ਨਹੀਂ। ਹੁਣ ਯਹੋਵਾਹ ਦਾ ਤੇਰੇ ਲਈ ਨਾਮ ਹੈ ‘ਚੁਫ਼ੇਰੇ ਦਾ ਆਤੰਕ।’"
3 No dia seguinte, Pasur o soltou, e Jeremias disse: “Pasur, o S enhor mudou seu nome. De agora em diante, você será chamado de ‘Homem que Vive em Terror’.
4 ਇਹੀ ਤੇਰਾ ਨਾਮ ਹੈ, ਕਿਉਂ ਕਿ ਯਹੋਵਾਹ ਆਖਦਾ ਹੈ, ‘ਮੈਂ ਛੇਤੀ ਤੈਨੂੰ ਤੇਰੇ ਆਪਣੇ ਲਈ ਆਤੰਕ ਬਣਾ ਦਿਆਂਗਾ। ਛੇਤੀ ਹੀ ਮੈਂ ਤੈਨੂੰ ਤੇਰੇ ਸਾਰੇ ਦੋਸਤਾਂ ਲਈ ਆਤੰਕ ਬਣਾ ਦਿਆਂਗਾ। ਤੂੰ ਦੁਸ਼ਮਣਾਂ ਨੂੰ ਆਪਣੇ ਦੋਸਤਾਂ ਨੂੰ ਤਲਵਾਰ ਨਾਲ ਮਾਰਦਿਆਂ ਦੇਖੇਂਗਾ। ਮੈਂ ਯਹੂਦਾਹ ਦੇ ਸਾਰੇ ਲੋਕਾਂ ਨੂੰ ਬਾਬਲ ਦੇ ਰਾਜੇ ਨੂੰ ਸੌਂਪ ਦਿਆਂਗਾ। ਉਹ ਯਹੂਦਾਹ ਦੇ ਲੋਕਾਂ ਨੂੰ ਦੂਰ ਬਾਬਲ ਦੇਸ਼ ਵਿੱਚ ਲੈ ਜਾਵੇਗਾ। ਅਤੇ ਉਸਦੀ ਫ਼ੌਜ ਯਹੂਦਾਹ ਦੇ ਲੋਕਾਂ ਨੂੰ ਆਪਣੀਆਂ ਤਲਵਾਰਾਂ ਨਾਲ ਮਾਰ ਦੇਵੇਗੀ।"
4 Pois assim diz o S enhor : ‘Enviarei terror sobre você e sobre todos os seus amigos, e você verá quando forem mortos pelas espadas do inimigo. Entregarei o povo de Judá ao rei da Babilônia, e ele os levará presos para a Babilônia ou os atravessará com a espada.
5 ਯਰੂਸ਼ਲਮ ਦੇ ਲੋਕਾਂ ਨੇ ਸਖਤ ਮਿਹਨਤ ਕਰਕੇ ਚੀਜ਼ਾਂ ਬਣਾਈਆਂ ਸਨ ਅਤੇ ਅਮੀਰ ਹੋ ਗਏ ਸਨ। ਪਰ ਮੈਂ ਉਹ ਸਾਰੀਆਂ ਚੀਜ਼ਾਂ ਉਨ੍ਹਾਂ ਦੇ ਦੁਸ਼ਮਣਾਂ ਦੇ ਹਵਾਲੇ ਕਰ ਦਿਆਂਗਾ। ਯਰੂਸ਼ਲਮ ਦੇ ਰਾਜੇ ਕੋਲ ਬਹੁਤ ਖਜ਼ਾਨੇ ਹਨ। ਪਰ ਮੈਂ ਉਹ ਸਾਰੇ ਖਜ਼ਾਨੇ ਦੁਸ਼ਮਣ ਨੂੰ ਦੇ ਦਿਆਂਗਾ। ਦੁਸ਼ਮਣ ਉਨ੍ਹਾਂ ਚੀਜ਼ਾਂ ਨੂੰ ਖੋਹ ਲਵੇਗਾ ਅਤੇ ਉਨ੍ਹਾਂ ਨੂੰ ਦੂਰ ਬਾਬਲ ਦੇ ਦੇਸ਼ ਵਿੱਚ ਲੈ ਜਾਵੇਗਾ।"
5 Entregarei Jerusalém nas mãos de seus inimigos, e eles saquearão todos os tesouros da cidade — as pedras preciosas, o ouro e a prata de seus reis — e levarão para a Babilônia.
6 ਅਤੇ ਪਸ਼ਹੂਰ, ਤੂੰ ਅਤੇ ਤੇਰੇ ਘਰ ਵਿੱਚ ਰਹਿਣ ਵਾਲੇ ਸਾਰੇ ਬੰਦੇ ਫ਼ੜ ਲੇ ਜਾਣਗੇ। ਤੁਹਾਨੂੰ ਬਾਬਲ ਦੇਸ਼ ਵਿੱਚ ਜਾਕੇ ਰਹਿਣ ਲਈ ਮਜ਼ਬੂਰ ਕੀਤਾ ਜਾਵੇਗਾ। ਤੁਸੀਂ ਬਾਬਲ ਵਿੱਚ ਮਰੋਗੇ। ਅਤੇ ਤੁਹਾਨੂੰ ਉਸੇ ਬਾਹਰਲੇ ਦੇਸ਼ ਵਿੱਚ ਦਫ਼ਨਾਇਆ ਜਾਵੇਗਾ। ਤੂੰ ਆਪਣੇ ਦੋਸਤਾਂ ਨੂੰ ਝੂਠ ਦਾ ਪ੍ਰਚਾਰ ਕੀਤਾ। ਤੂੰ ਆਖਿਆ ਸੀ ਕਿ ਇਹ ਗੱਲਾਂ ਨਹੀਂ ਵਾਪਰਨਗੀਆਂ। ਪਰ ਤੇਰੇ ਸਾਰੇ ਦੋਸਤ ਵੀ ਛੇਤੀ ਹੀ ਮਰ ਜਾਣਗੇ ਅਤੇ ਬਾਬਲ ਵਿੱਚ ਦਫ਼ਨਾਏ ਜਾਣਗੇ।’”"
6 Você, Pasur, e todos em sua casa serão levados para o exílio na Babilônia. Ali morrerão e serão sepultados, você e todos os seus amigos a quem você profetizou mentiras’”.
7 ਯਿਰਮਿਯਾਹ ਦੀ ਪੰਜਵੀਂ ਸ਼ਿਕਾਇਤ ਯਹੋਵਾਹ ਜੀ, ਤੁਸੀਂ ਮੇਰੇ ਨਾਲ ਚਲਾਕੀ ਕੀਤੀ, ਅਤੇ ਯਕੀਨਨ ਮੈਂ ਮੂਰਖ ਬਣਿਆ। ਤੁਸੀਂ ਮੇਰੇ ਨਾਲੋਂ ਤਾਕਤਵਰ ਹੋ ਇਸ ਲਈ ਤੁਸੀਂ ਜਿੱਤ ਗਏ। ਮੈਂ ਇੱਕ ਮਜ਼ਾਕ ਬਣ ਗਿਆ ਹਾਂ। ਲੋਕ ਮੇਰੇ ਉੱਤੇ ਹੱਸਦੇ ਨੇ ਅਤੇ ਦਿਨ ਭਰ ਮੇਰਾ ਮਜ਼ਾਕ ਉਡਾਉਂਦੇ ਨੇ।"
7 Ó S enhor , tu me constrangeste, e eu me deixei constranger. És mais forte que eu e prevaleceste. Agora, sou motivo de zombaria todos os dias; todos riem de mim.
8 ਹਰ ਵਾਰੀ ਜਦੋਂ ਮੈਂ ਬੋਲਦਾ ਹਾਂ, ਮੈਂ ਕੂਕਦਾ ਹਾਂ। ਮੈਂ ਹਮੇਸ਼ਾ, ਹਿੰਸਾ ਅਤੇ ਤਬਾਹੀ ਬਾਰੇ ਕੂਕਦਾ ਰਹਿੰਦਾ ਹਾਂ। ਮੈਂ ਲੋਕਾਂ ਨੂੰ ਉਸ ਸੰਦੇਸ਼ ਬਾਰੇ ਦੱਸਦਾ ਹਾਂ, ਜਿਹੜਾ ਮੈਨੂੰ ਯਹੋਵਾਹ ਕੋਲੋਂ ਮਿਲਿਆ ਸੀ। ਪਰ ਲੋਕ ਸਿਰਫ਼ ਮੈਨੂੰ ਬੇਇੱਜ਼ਤ ਕਰਦੇ ਨੇ ਅਤੇ ਮੇਰਾ ਮਜ਼ਾਕ ਉਡਾਉਂਦੇ ਨੇ।"
8 Pois, sempre que abro a boca, é para gritar: “Violência e destruição!”. Essas mensagens do S me transformaram em alvo constante de piadas.
9 ਕਦੇ-ਕਦੇ ਮੈਂ ਆਪਣੇ-ਆਪ ਨੂੰ ਆਖਦਾ ਹਾਂ, “ਮੈਂ ਯਹੋਵਾਹ ਬਾਰੇ ਭੁੱਲ ਜਾਵਾਂਗਾ। ਮੈਂ ਫ਼ੇਰ ਕਦੇ ਯਹੋਵਾਹ ਦੇ ਨਾਮ ਉੱਤੇ ਨਹੀਂ ਬੋਲਾਂਗਾ।” ਪਰ ਜਦੋਂ ਮੈਂ ਇਹ ਆਖਦਾ ਹਾਂ, ਯਹੋਵਾਹ ਦਾ ਸੰਦੇਸ਼, ਮੇਰੇ ਅੰਦਰ ਅੱਗ ਵਰਗਾ ਬਲਦਾ ਹੋਇਆ ਹੁੰਦਾ ਹੈ! ਇਹ ਇਵੇਂ ਮਹਿਸੂਸ ਹੁੰਦਾ ਹੈ ਜਿਵੇਂ ਇਹ ਮੇਰੀਆਂ ਹੱਡੀਆਂ ਅੰਦਰ ਡੂੰਘਾ ਬਲ ਰਿਹਾ ਹੋਵੇ! ਮੈਂ ਯਹੋਵਾਹ ਦੇ ਸੰਦੇਸ਼ ਨੂੰ ਆਪਣੇ ਅੰਦਰ ਰੋਕ ਕੇ ਰੱਖਦਿਆਂ ਬਕੱ ਜਾਂਦਾ ਹਾਂ। ਅਤੇ ਆਖਰਕਾਰ ਮੈਂ ਇਸ ਨੂੰ ਅੰਦਰ ਨਹੀਂ ਰੋਕ ਸੱਕਦਾ।"
9 Mas, se digo que nunca mais mencionarei o S enhor , nem falarei em seu nome, sua palavra arde como fogo em meu coração; é como fogo em meus ossos. Estou cansado de tentar contê-la; é impossível!
10 ਮੈਂ ਲੋਕਾਂ ਨੂੰ ਮੇਰੇ ਵਿਰੁੱਧ ਕਾਨਾਫ਼ੂਸੀ ਕਰਦਿਆਂ ਸੁਣਦਾ ਹਾਂ। ਮੈਂ ਹਰ ਥਾਂ ਉਹ ਗੱਲਾਂ ਸੁਣਦਾ ਹਾਂ, ਜੋ ਮੈਨੂੰ ਭੈਭੀਤ ਕਰਦੀਆਂ ਨੇ। ਮੇਰੇ ਦੋਸਤ ਵੀ ਮੇਰੇ ਖਿਲਾਫ਼ ਗੱਲਾਂ ਕਰ ਰਹੇ ਨੇ। ਲੋਕ ਬਸ ਮੇਰੇ ਕੋਲੋਂ ਕਿਸੇ ਗੱਲ ਦੀ ਭੁੱਲ ਕਰਨ ਦੀ ਉਡੀਕ ਕਰ ਰਹੇ ਨੇ। ਉਹ ਆਖ ਰਹੇ ਨੇ, “ਆਓ ਝੂਠ ਬੋਲੀਏ ਅਤੇ ਆਖੀਏ ਕਿ ਉਸ ਨੇ ਕੁਝ ਮੰਦਾ ਕੀਤਾ ਸੀ, ਸ਼ਾਇਦ ਅਸੀਂ ਯਿਰਮਿਯਾਹ ਨਾਲ ਚਲਾਕੀ ਕਰ ਲਈਏ। ਫ਼ੇਰ ਅਸੀਂ ਉਸ ਨੂੰ ਕਾਬੂ ਕਰ ਲਵਾਂਗੇ। ਆਖਰਕਾਰ ਅਸੀਂ ਉਸ ਕੋਲੋਂ ਛੁਟਕਾਰਾ ਪਾ ਲਵਾਂਗੇ। ਫ਼ੇਰ ਅਸੀਂ ਉਸ ਨੂੰ ਫ਼ੜ ਲਵਾਂਗੇ ਅਤੇ ਉਸ ਕੋਲੋਂ ਬਦਲਾ ਲਵਾਂਗੇ।”"
10 Ouvi muitos boatos a meu respeito; me chamam de “Homem que Vive em Terror” e me ameaçam: “Se disser alguma coisa, o denunciaremos”. Até os que se dizem amigos íntimos me vigiam e esperam que eu cometa algum erro fatal. Dizem: “Ele cairá em sua própria armadilha; então nos vingaremos dele”.
11 ਪਰ ਯਹੋਵਾਹ ਮੇਰੇ ਅੰਗ-ਸੰਗ ਹੈ। ਯਹੋਵਾਹ ਮਜ਼ਬੂਤ ਸਿਪਾਹੀ ਵਰਗਾ ਹੈ। ਇਸ ਲਈ ਉਹ ਲੋਕ ਡਿੱਗ ਪੈਣਗੇ ਜਿਹੜੇ ਮੇਰਾ ਪਿੱਛਾ ਕਰ ਰਹੇ ਨੇ। ਉਹ ਲੋਕ ਮੈਨੂੰ ਹਰਾਉਣਗੇ ਨਹੀਂ। ਉਹ ਲੋਕ ਅਸਫ਼ਲ ਹੋ ਜਾਣਗੇ। ਉਹ ਲੋਕ ਨਿਰਾਸ਼ ਹੋਣਗੇ। ਉਹ ਲੋਕ ਸ਼ਰਮਸਾਰ ਹੋ ਜਾਣਗੇ। ਅਤੇ ਲੋਕ ਉਸ ਸ਼ਰਮਿੰਦਗੀ ਨੂੰ ਕਦੇ ਵੀ ਨਹੀਂ ਭੁੱਲਣਗੇ।"
11 O S enhor , porém, está ao meu lado como poderoso guerreiro. Diante dele meus perseguidores tropeçarão; não conseguirão me derrotar. Fracassarão e serão totalmente humilhados; sua desonra jamais será esquecida.
12 ਸਰਬ-ਸ਼ਕਤੀਮਾਨ ਯਹੋਵਾਹ ਤੁਸੀਂ ਨੇਕ ਬੰਦਿਆਂ ਦਾ ਇਮਤਿਹਾਨ ਲੈਂਦੇ ਹੋ। ਤੁਸੀਂ ਬੰਦੇ ਦੇ ਮਨ ਅੰਦਰ ਧੁਰ ਵੇਖਦੇ ਹੋ। ਮੈਂ ਤੁਹਾਨੂੰ ਉਨ੍ਹਾਂ ਲੋਕਾਂ ਵਿਰੁੱਦ ਆਪਣੀਆਂ ਦਲੀਲਾਂ ਦੱਸ ਦਿੱਤੀਆਂ। ਇਸ ਲਈ ਮੈਨੂੰ ਦੇਖਣ ਦਿਓ ਕਿ ਤੁਸੀਂ ਉਨ੍ਹਾਂ ਨੂੰ ਸਜ਼ਾ ਦਿੰਦੇ ਹੋ, ਜਿਸਦੇ ਉਹ ਅਧਿਕਾਰੀ ਹਨ।"
12 Ó S enhor dos Exércitos, tu provas o justo e examinas pensamentos e emoções. Permite que eu veja tua vingança contra eles, pois coloquei minha causa em tuas mãos.
13 ਯਹੋਵਾਹ ਲਈ ਗੀਤ ਗਾਓ! ਯਹੋਵਾਹ ਦੀ ਉਸਤਤ ਕਰੋ! ਯਹੋਵਾਹ ਗਰੀਬ ਲੋਕਾਂ ਦੀਆਂ ਜਾਨਾਂ ਬਚਾਉਂਦਾ ਹੈ। ਉਹ ਉਨ੍ਹਾਂ ਨੂੰ ਮੰਦੇ ਲੋਕਾਂ ਕੋਲੋਂ ਬਚਾਉਂਦਾ ਹੈ!"
13 Cantem ao S enhor ! Louvem o S Pois ele salva o pobre e necessitado da mão de seus opressores.
14 ਯਿਰਮਿਯਾਹ ਦੀ ਛੇਵੀਁ ਸ਼ਿਕਾਇਤ ਉਸ ਦਿਨ ਨੂੰ ਸਰਾਪ ਦਿਓ ਜਿਸ ਦਿਨ ਮੈਂ ਜੰਮਿਆ ਸਾਂ! ਉਸ ਦਿਨ ਨੂੰ ਅਸੀਸ ਨਾ ਦਿਓ, ਜਦੋਂ ਮੇਰੀ ਮਾਂ ਨੇ ਮੈਨੂੰ ਜੰਮਿਆ।"
14 E, no entanto, amaldiçoo o dia em que nasci; ninguém celebre o dia em que minha mãe me deu à luz.
15 ਉਸ ਬੰਦੇ ਨੂੰ ਸਰਾਪ ਦਿਓ ਜਿਸਨੇ ਮੇਰੇ ਪਿਤਾ ਨੂੰ ਖਬਰ ਦਿੱਤੀ ਕਿ ਮੈਂ ਜੰਮਿਆ ਹਾਂ। “ਤੁਹਾਡੇ ਘਰ ਪੁੱਤਰ ਜੰਮਿਆ ਹੈ”, ਉਸ ਨੇ ਆਖਿਆ ਸੀ। “ਇਹ ਮੁੰਡਾ ਹੈ!” ਉਸ ਨੇ ਮੇਰੇ ਪਿਤਾ ਨੂੰ ਬਹੁਤ ਖੁਸ਼ ਕੀਤਾ, ਜਦੋਂ ਉਸ ਨੂੰ ਇਹ ਖਬਰ ਦਿੱਤੀ।"
15 Maldito o mensageiro que disse a meu pai: “Tenho boas notícias! Alegre-se, seu filho nasceu!”.
16 ਉਸ ਬੰਦੇ ਨੂੰ ਵੀ ਉਨ੍ਹਾਂ ਸ਼ਹਿਰਾਂ ਵਰਗਾ ਹੋਣ ਦਿਓ, ਜਿਨ੍ਹਾਂ ਨੂੰ ਯਹੋਵਾਹ ਨੇ ਤਬਾਹ ਕੀਤਾ ਸੀ। ਯਹੋਵਾਹ ਨੇ ਉਨ੍ਹਾਂ ਸ਼ਹਿਰਾਂ ਉੱਤੇ ਕੋਈ ਰਹਿਮ ਨਹੀਂ ਕੀਤਾ। ਉਸ ਬੰਦੇ ਨੂੰ ਸੁਬਹ-ਸਵੇਰੇ ਜੰਗ ਦਾ ਸ਼ੋਰ ਸੁਣਨ ਦਿਓ। ਅਤੇ ਉਸ ਨੂੰ ਦੁਪਿਹਰ ਨੂੰ ਜੰਗ ਦੇ ਲਲਕਾਰੇ ਸੁਣਨ ਦਿਓ।"
16 Que ele seja destruído como as cidades antigas que o S Que seja aterrorizado todo o dia com gritos de guerra,
17 ਕਿਉਂ? ਕਿਉਂ ਕਿ ਉਸ ਬੰਦੇ ਨੇ ਮੈਨੂੰ ਨਹੀਂ ਮਾਰਿਆ ਜਦੋਂ ਮੈਂ ਆਪਣੀ ਮਾਤਾ ਦੇ ਗਰਭ ਵਿੱਚ ਸਾਂ। ਜੇ ਉਹ ਮੈਨੂੰ ਉਸ ਵੇਲੇ ਮਾਰ ਦਿੰਦਾ, ਮੇਰੀ ਮਾਤਾ ਹੀ ਮੇਰੀ ਕਬਰ ਹੁੰਦੀ ਅਤੇ ਮੈਂ ਕਦੇ ਵੀ ਨਾ ਜੰਮਦਾ।"
17 pois não me matou quando nasci. Quem dera eu tivesse morrido no ventre de minha mãe e seu corpo tivesse sido minha sepultura!
18 ਮੈਨੂੰ ਗਰਭ ਵਿੱਚੋਂ ਬਾਹਰ ਆਉਣ ਦੀ ਕੀ ਲੋੜ ਪਈ? ਮੈਂ ਤਾਂ ਸਿਰਫ਼ ਦੁੱਖ-ਤਕਲੀਫ਼ਾਂ ਹੀ ਦੇਖੀਆਂ ਨੇ। ਅਤੇ ਮੇਰੀ ਜ਼ਿੰਦਗੀ ਸ਼ਰਮਿੰਦਗੀ ਨਾਲ ਮੁੱਕ ਜਾਵੇਗੀ।"
18 Por que eu nasci? Toda a minha vida é apenas sofrimento, tristeza e vergonha.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Jeremias 20, comparar traduções ou montar um estudo — tudo direto pelo WhatsApp.