Jeremias 21

Punjabi Bible (GL_PUNJABI) vs VC

Sair da comparação
VC Versão Católica
1 ਪਰਮੇਸ਼ੁਰ ਦਾ ਪਾਤਸ਼ਾਹ ਸਿਦਕੀਯਾਹ ਦੀ ਬੇਨਤੀ ਨੂੰ ਰੱਦ ਕਰਨਾ ਇਹੀ ਉਹ ਸੰਦੇਸ਼ ਹੈ ਜਿਹੜਾ ਯਿਰਮਿਯਾਹ ਨੂੰ ਯਹੋਵਾਹ ਵੱਲੋਂ ਮਿਲਿਆ। ਇਹ ਸੰਦੇਸ਼ ਉਦੋਂ ਆਇਆ ਜਦੋਂ ਯਹੂਦਾਹ ਦੇ ਰਾਜੇ ਸਿਦਕੀਯਾਹ ਨੇ ਪਸ਼ਹੂਰ ਨਾਂ ਦੇ ਬੰਦੇ ਅਤੇ ਜਾਜਕ ਸਫ਼ਨਯਾਹ ਨੂੰ ਯਿਰਮਿਯਾਹ ਕੋਲ ਭੇਜਿਆ। ਪਸ਼ਹੂਰ ਮਲਕੀਯਾਹ ਨਾਂ ਦੇ ਬੰਦੇ ਦਾ ਪੁੱਤਰ ਸੀ ਅਤੇ ਸਫ਼ਨਯਾਹ ਮਅਸੇਯਾਹ ਦਾ ਪੁੱਤਰ ਸੀ। ਪਸ਼ਹੂਰ ਅਤੇ ਸਫ਼ਨਯਾਹ ਯਿਰਮਿਯਾਹ ਕੋਲ ਸੰਦੇਸ਼ ਲੈ ਕੇ ਆਏ।"
1 Eis o que disse o Senhor a Jeremias, quando o rei Sedecias lhe enviou Fassur, filho de Melquias, e o sacerdote Sofonias, filho de Maasias, para dizerem a ele:
2 ਪਸ਼ਹੂਰ ਅਤੇ ਸਫ਼ਨਯਾਹ ਨੇ ਯਿਰਮਿਯਾਹ ਨੂੰ ਆਖਿਆ, “ਸਾਡੇ ਲਈ ਯਹੋਵਾਹ ਅੱਗੇ ਪ੍ਰਾਰਥਨਾ ਕਰੋ। ਯਹੋਵਾਹ ਨੂੰ ਪੁੱਛੋ ਕਿ ਕੀ ਵਾਪਰੇਗਾ। ਅਸੀਂ ਜਾਣਨਾ ਚਾਹੁੰਦੇ ਹਾਂ ਕਿਉਂ ਕਿ ਬਾਬਲ ਦਾ ਰਾਜਾ ਨਬੂਕਦਨੱਸਰ ਸਾਡੇ ਉੱਪਰ ਹਮਲਾ ਕਰ ਰਿਹਾ ਹੈ। ਸ਼ਾਇਦ ਯਹੋਵਾਹ ਸਾਡੇ ਲਈ ਮਹਾਨ ਗੱਲਾਂ ਕਰੇ, ਜਿਵੇਂ ਉਸ ਨੇ ਅਤੀਤ ਵਿੱਚ ਕੀਤੀਆਂ ਸਨ। ਸ਼ਾਇਦ ਯਹੋਵਾਹ ਨਬੂਕਦਨੱਸਰ ਨੂੰ ਸਾਡੇ ਉੱਪਰ ਹਮਲਾ ਕਰਨ ਤੋਂ ਰੋਕ ਦੇਵੇ ਅਤੇ ਵਾਪਸ ਭੇਜ ਦੇਵੇ।”"
2 Consulta o Senhor em nosso nome porque Nabucodonosor, rei de Babilônia, nos ataca. Talvez o Senhor queira renovar seus milagres a nosso favor, fazendo com que ele se afaste de nós.
3 ਤਾਂ ਯਿਰਮਿਯਾਹ ਨੇ ਪਸ਼ਹੂਰ ਅਤੇ ਸਫ਼ਨਯਾਹ ਨੂੰ ਜਵਾਬ ਦਿੱਤਾ। ਉਸ ਨੇ ਆਖਿਆ, “ਰਾਜੇ ਸਿਦਕੀਯਾਹ ਨੂੰ ਆਖੋ:"
3 Eis, respondeu-lhes Jeremias, o que transmitireis a Sedecias:
4 ‘ਇਹੀ ਹੈ ਜੋ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ: ਤੁਹਾਡੇ ਹੱਥਾਂ ਵਿੱਚ ਲੜਾਈ ਦੇ ਹਬਿਆਰ ਨੇ। ਤੁਸੀਂ ਉਨ੍ਹਾਂ ਹਬਿਆਰਾਂ ਦਾ ਇਸਤੇਮਾਲ ਆਪਣੇ ਆਪ ਨੂੰ ਬਾਬਲ ਦੇ ਰਾਜੇ ਅਤੇ ਬਾਬਲ ਦੇ ਲੋਕਾਂ ਤੋਂ ਰੱਖਿਆ ਕਰਨ ਲਈ ਕਰ ਰਹੇ ਹੋ। ਪਰ ਮੈਂ ਉਨ੍ਹਾਂ ਹਬਿਆਰਾਂ ਨੂੰ ਨਕਾਰਾ ਕਰ ਦਿਆਂਗਾ। “‘ਬਾਬਲ ਦੀ ਫ਼ੌਜ ਸ਼ਹਿਰ ਦੀ ਫ਼ਸੀਲ ਦੇ ਬਾਹਰ ਹੈ। ਉਹ ਫ਼ੌਜ ਸ਼ਹਿਰ ਦੇ ਆਲੇ-ਦੁਆਲੇ ਹੈ। ਛੇਤੀ ਹੀ ਮੈਂ ਉਸ ਫ਼ੌਜ ਨੂੰ ਯਰੂਸ਼ਲਮ ਦੇ ਅੰਦਰ ਲਿਆਵਾਂਗਾ।"
4 Oráculo do Senhor, Deus de Israel: as armas que empunhais para o combate, fora dos muros, contra o rei de Babilônia e os caldeus que vos sitiam, vou reuni-las no interior desta cidade.
5 ਮੈਂ ਖੁਦ ਤੁਹਾਡੇ ਯਹੂਦਾਹ ਦੇ ਲੋਕਾਂ, ਦੇ ਖਿਲਾਫ਼ ਲੜਾਂਗਾ। ਮੈਂ ਤੁਹਾਡੇ ਖਿਲਾਫ਼ ਆਪਣੇ ਤਾਕਤਵਰ ਹੱਥ ਨਾਲ ਲੜਾਂਗਾ। ਮੈਂ ਬਹੁਤ ਕਹਿਰਵਾਨ ਹਾਂ ਤੁਹਾਡੇ ਉੱਤੇ, ਇਸ ਲਈ ਮੈਂ ਆਪਣੇ ਤਾਕਤਵਰ ਹੱਥ ਨਾਲ ਤੁਹਾਡੇ ਖਿਲਾਫ਼ ਲੜਾਂਗਾ। ਮੈਂ ਤੁਹਾਡੇ ਖਿਲਾਫ਼ ਸਖਤੀ ਨਾਲ ਲੜਾਂਗਾ ਅਤੇ ਦਿਖਾ ਦੇਵਾਂਗਾ ਕਿ ਮੈਂ ਕਿਤਨਾ ਕਹਿਰਵਾਨ ਹਾਂ।"
5 Então, com toda a força de meu braço vigoroso, com furor, indignação e cólera, combaterei contra vós.
6 ਮੈਂ ਯਰੂਸ਼ਲਮ ਵਿੱਚ ਰਹਿਣ ਵਾਲੇ ਲੋਕਾਂ ਨੂੰ ਮਾਰ ਦਿਆਂਗਾ। ਮੈਂ ਬੰਦਿਆਂ ਅਤੇ ਜਾਨਵਰਾਂ ਨੂੰ ਮਾਰ ਦਿਆਂਗਾ। ਉਹ ਭਿਆਨਕ ਪਲੇਗ ਨਾਲ ਮਰਨਗੇ ਜਿਹੜੀ ਸਾਰੇ ਸ਼ਹਿਰ ਵਿੱਚ ਫ਼ੈਲ ਜਾਵੇਗੀ।"
6 Ferirei os habitantes desta cidade, homens e animais, que serão vítimas de grande peste.
7 ਅਜਿਹਾ ਵਾਪਰਨ ਤੋਂ ਮਗਰੋਂ,’” ਇਹ ਸੰਦੇਸ਼ ਯਹੋਵਾਹ ਵੱਲੋਂ ਹੈ, “‘ਮੈਂ ਯਹੂਦਾਹ ਦੇ ਰਾਜੇ ਸਿਦਕੀਯਾਹ ਨੂੰ ਬਾਬਲ ਦੇ ਰਾਜੇ ਨਬੂਕਦਨੱਸਰ ਦੇ ਹਵਾਲੇ ਕਰ ਦਿਆਂਗਾ। ਮੈਂ ਸਿਦਕੀਯਾਹ ਦੇ ਅਧਿਕਾਰੀਆਂ ਨੂੰ ਵੀ ਨਬੂਕਦਨੱਸਰ ਦੇ ਹਵਾਲੇ ਕਰ ਦਿਆਂਗਾ। ਇਸ ਭਿਆਨਕ ਪਲੇਗ ਵਿੱਚ ਯਰੂਸ਼ਲਮ ਦੇ ਕੁਝ ਬੰਦੇ ਨਹੀਂ ਮਰਨਗੇ। ਕੁਝ ਲੋਕ ਤਲਵਾਰਾਂ ਨਾਲ ਨਹੀਂ ਮਾਰੇ ਜਾਣਗੇ। ਉਨ੍ਹਾਂ ਵਿੱਚੋਂ ਕੁਝ ਲੋਕ ਭੁੱਖ ਨਾਲ ਨਹੀਂ ਮਰਨਗੇ। ਪਰ ਮੈਂ ਉਨ੍ਹਾਂ ਲੋਕਾਂ ਨੂੰ ਨਬੂਕਦਨੱਸਰ ਦੇ ਹਵਾਲੇ ਕਰ ਦਿਆਂਗਾ। ਮੈਂ ਯਹੂਦਾਹ ਦੇ ਦੁਸ਼ਮਣ ਦੀ ਜਿੱਤ ਕਰਾਵਾਂਗਾ। ਨਬੂਕਦਨੱਸਰ ਦੀ ਫ਼ੌਜ ਯਹੂਦਾਹ ਦੇ ਲੋਕਾਂ ਨੂੰ ਮਾਰਨਾ ਚਾਹੁੰਦੀ ਹੈ। ਇਸ ਲਈ ਯਹੂਦਾਹ ਅਤੇ ਯਰੂਸ਼ਲਮ ਦੇ ਲੋਕ ਤਲਵਾਰਾਂ ਨਾਲ ਮਾਰੇ ਜਾਣਗੇ। ਨਬੂਕਦਨੱਸਰ ਕੋਈ ਰਹਿਮ ਨਹੀਂ ਦਿਖਾਏਗਾ। ਉਹ ਉਨ੍ਹਾਂ ਲੋਕਾਂ ਉੱਪਰ ਅਫ਼ਸੋਸ ਨਹੀਂ ਕਰੇਗਾ।’"
7 Em seguida - oráculo do Senhor -, Sedecias, rei de Judá, seus servos e o povo, e tudo quanto escapar da peste, da espada e da fome, entregá-los-ei a Nabucodonosor, rei de Babilônia, a esses inimigos que lhes odeiam a vida. E eles os passarão ao fio da espada, sem perdão, nem piedade ou misericórdia.
8 “ਯਰੂਸ਼ਲਮ ਦੇ ਲੋਕਾਂ ਨੂੰ ਇਹ ਗੱਲਾਂ ਵੀ ਦੱਸੋ। ਯਹੋਵਾਹ ਇਹ ਗੱਲਾਂ ਆਖਦਾ ਹੈ: ‘ਸਮਝ ਲਵੋ ਕਿ ਮੈਂ ਤੁਹਾਨੂੰ ਜੀਣ ਅਤੇ ਮਰਨ ਵਿੱਚਕਾਰ ਚੋਣ ਕਰਨ ਦਿਆਂਗਾ।"
8 Dirás então ao povo - oráculo do Senhor: eis que vos coloco na encruzilhada dos caminhos da vida e da morte.
9 ਕੋਈ ਵੀ ਬੰਦਾ ਜਿਹੜਾ ਯਰੂਸ਼ਲਮ ਵਿੱਚ ਰਹੇਗਾ, ਮਾਰਿਆ ਜਾਵੇਗਾ। ਉਹ ਬੰਦਾ ਤਲਵਾਰ ਨਾਲ, ਭੁੱਖ ਨਾਲ ਜਾਂ ਕਿਸੇ ਭਿਆਨਕ ਬਿਮਾਰੀ ਨਾਲ ਮਾਰਿਆ ਜਾਵੇਗਾ। ਪਰ ਜਿਹੜਾ ਵੀ ਬੰਦਾ ਯਰੂਸ਼ਲਮ ਤੋਂ ਬਾਹਰ ਨਿਕਲ ਕੇ ਬਾਬਲ ਦੀ ਫ਼ੌਜ ਸਾਹਮਣੇ ਆਤਮ ਸਮਰਪਨ ਕਰੇਗਾ, ਜਿਉਂਦਾ ਰਹੇਗਾ! ਉਸ ਫ਼ੌਜ ਨੇ ਸ਼ਹਿਰ ਨੂੰ ਘੇਰਾ ਪਾ ਲਿਆ ਹੈ। ਇਸ ਲਈ ਕੋਈ ਵੀ ਬੰਦਾ ਸ਼ਹਿਰ ਵਿੱਚ ਭੋਜਨ ਲੈ ਕੇ ਨਹੀਂ ਆ ਸੱਕਦਾ। ਪਰ ਜਿਹੜਾ ਕੋਈ ਬੰਦਾ ਸ਼ਹਿਰ ਨੂੰ ਛੱਡ ਜਾਂਦਾ ਹੈ, ਆਪਣੀ ਜਾਨ ਬਚਾ ਲਵੇਗਾ।"
9 Aquele que ficar na cidade perecerá pela espada, pela fome ou pela peste; aquele que sair para entregar-se aos caldeus, que vos sitiam, viverá, e a vida a salvo será seu espólio.
10 ਮੈਂ ਯਰੂਸ਼ਲਮ ਦੇ ਸ਼ਹਿਰ ਲਈ ਮੁਸੀਬਤ ਪੈਦਾ ਕਰਨ ਦਾ ਨਿਆਂ ਕਰ ਲਿਆ ਹੈ। ਮੈਂ ਸ਼ਹਿਰ ਦੀ ਸਹਾਇਤਾ ਨਹੀਂ ਕਰਾਂਗਾ।’” ਇਹ ਸੰਦੇਸ਼ ਯਹੋਵਾਹ ਵੱਲੋਂ ਹੈ “‘ਮੈਂ ਯਰੂਸ਼ਲਮ ਦੇ ਸ਼ਹਿਰ ਨੂੰ ਬਾਬਲ ਦੇ ਰਾਜੇ ਦੇ ਹਵਾਲੇ ਕਰ ਦਿਆਂਗਾ। ਉਹ ਇਸ ਨੂੰ ਅੱਗ ਨਾਲ ਸਾੜ ਦੇਵੇਗਾ।’"
10 Fixei meus olhares sobre esta cidade, para sua desgraça e não para o bem - oráculo do Senhor. Cairá ela nas mãos do rei de Babilônia, e este a entregará às chamas.
11 “ਇਹ ਗੱਲਾਂ ਯਹੂਦਾਹ ਦੇ ਸ਼ਾਹੀ ਪਰਿਵਾਰ ਨੂੰ ਦੱਸੋ: ‘ਯਹੋਵਾਹ ਦੇ ਸੰਦੇਸ਼ ਨੂੰ ਸੁਣੋ।"
11 Eis o que dirás acerca da casa de Judá: Escutai a palavra do Senhor!
12 ਦਾਊਦ ਦੇ ਪਰਿਵਾਰ, ਯਹੋਵਾਹ ਇਹ ਗੱਲਾਂ ਆਖਦਾ ਹੈ: “‘ਤੁਹਾਨੂੰ ਚਾਹੀਦਾ ਹੈ ਕਿ ਹਰ ਰੋਜ਼ ਨਿਰਪੱਖਤਾ ਨਾਲ ਲੋਕਾਂ ਬਾਰੇ ਨਿਆਂ ਕਰੋ। ਮੁਜਰਿਮਾਂ ਕੋਲੋਂ ਉਨ੍ਹਾਂ ਦੇ ਸ਼ਿਕਾਰ ਬੰਦਿਆਂ ਨੂੰ ਬਚਾਓ। ਜੇ ਤੁਸੀਂ ਅਜਿਹਾ ਨਹੀਂ ਕਰੋਗੇ, ਤਾਂ ਮੈਂ ਬਹੁਤ ਹੀ ਕਹਿਰਵਾਨ ਹੋ ਜਾਵਾਂਗਾ। ਮੇਰਾ ਕਹਿਰ ਉਸ ਅੱਗ ਵਰਗਾ ਹੋਵੇਗਾ, ਜਿਸ ਨੂੰ ਕੋਈ ਵੀ ਬੰਦਾ ਨਹੀਂ ਬੁਝਾ ਸੱਕਦਾ। ਅਜਿਹਾ ਇਸ ਲਈ ਵਾਪਰੇਗਾ ਕਿਉਂ ਕਿ ਤੁਸੀਂ ਮੰਦੀਆਂ ਗੱਲਾਂ ਕੀਤੀਆਂ ਨੇ!’"
12 Casa de Davi, eis o que diz o Senhor: Praticai a justiça desde o nascer do dia, livrai o oprimido das mãos do opressor, para que meu furor não se inflame como o fogo, braseiro que não se pode extinguir, por causa da maldade de vosso procedimento.
13 “ਯਰੂਸ਼ਲਮ, ਮੈਂ ਤੇਰੇ ਵਿਰੁੱਧ ਹਾਂ। ਤੂੰ ਪਰਬਤ ਦੇ ਸਿਖਰ ਉੱਤੇ ਬੈਠਾ ਹੋਇਆ ਹੈਂ ਜਿਵੇਂ ਕੋਈ ਚੱਟਾਨ ਵਾਦੀ ਨੂੰ ਦੇਖਦੀ ਹੋਵੇ। ਤੁਸੀਂ, ਯਰੂਸ਼ਲਮ ਦੇ ਲੋਕ ਆਖਦੇ ਹੋ, ‘ਕੋਈ ਵੀ ਬੰਦਾ ਸਾਡੇ ਉੱਤੇ ਹਮਲਾ ਨਹੀਂ ਕਰ ਸੱਕਦਾ। ਕੋਈ ਵੀ ਬੰਦਾ ਸਾਡੇ ਮਜ਼ਬੂਤ ਸ਼ਹਿਰ ਨੂੰ ਹਰਾ ਨਹੀਂ ਸੱਕਦਾ।’” ਪਰ ਯਹੋਵਾਹ ਦੇ ਇਸ ਸੰਦੇਸ਼ ਨੂੰ ਸੁਣੋ।"
13 Eis-me aqui contra ti, habitante do vale, rochedo que dominas a planície. A vós que dizeis: Quem nos virá atacar? Quem penetrará em nossos refúgios?
14 “ਤੁਸੀਂ ਉਹੀ ਸਜ਼ਾ ਪਾਵੋਂਗੇ, ਜਿਸਦੇ ਤੁਸੀਂ ਅਧਿਕਾਰੀ ਹੋ। ਮੈਂ ਤੁਹਾਡੇ ਜੰਗਲਾਂ ਅੰਦਰ ਅੱਗ ਲਾ ਦਿਆਂਗਾ। ਉਹ ਅੱਗ ਤੁਹਾਡੇ ਚਾਰ-ਚੁਫ਼ੇਰੇ ਦੀ ਹਰ ਸ਼ੈਅ ਨੂੰ ਸਾੜ ਦੇਵੇਗੀ।”"
14 Castigar-vos-ei - oráculo do Senhor -, deitarei fogo à sua floresta e seus arredores serão devorados.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Jeremias 21, comparar traduções ou montar um estudo — tudo direto pelo WhatsApp.