Jeremias 24
Punjabi Bible (GL_PUNJABI) vs ARIB
ARIB Almeida Revisada Imprensa Bíblica
1 ਚੰਗੇ ਅੰਜੀਰ ਅਤੇ ਬੁਰੇ ਅੰਜੀਰ ਯਹੋਵਾਹ ਨੇ ਮੈਨੂੰ ਇਹ ਚੀਜ਼ਾਂ ਦਰਸਾਈਆਂ: ਮੈਂ ਯਹੋਵਾਹ ਦੇ ਮੰਦਰ ਦੇ ਸਾਹਮਣੇ ਅੰਜੀਰਾਂ ਦੇ ਸਜਾਏ ਹੋਏ ਦੋ ਟੋਕਰੇ ਦੇਖੇ। (ਮੈਂ ਇਹ ਦਰਸ਼ਨ ਉਦੋਂ ਦੇਖਿਆ ਜਦੋਂ ਬਾਬਲ ਦੇ ਰਾਜੇ ਨਬੂਕਦਨੱਸਰ ਨੇ ਯਕਾਨਯਾਹ ਨੂੰ ਕੈਦੀ ਬਣਾਇਆ ਸੀ। ਯਕਾਨਯਾਹ ਰਾਜੇ ਯਹੋਯਾਕੀਮ ਦਾ ਪੁੱਤਰ ਸੀ। ਯਕਾਨਯਾਹ ਅਤੇ ਉਸ ਦੇ ਮਹੱਤਵਪੂਰਣ ਅਧਿਕਾਰੀਆਂ ਨੂੰ ਯਰੂਸ਼ਲਮ ਤੋਂ ਬਾਹਰ ਲਿਜਾਇਆ ਗਿਆ ਸੀ। ਉਨ੍ਹਾਂ ਨੂੰ ਬਾਬਲ ਲਿਜਾਇਆ ਗਿਆ ਸੀ ਨਬੂਕਦਨੱਸਰ ਯਹੂਦਾਹ ਦੇ ਸਾਰੇ ਤਰੱਖਾਣਾਂ ਅਤੇ ਧਾਤ ਦੇ ਕਾਮਿਆਂ ਨੂੰ ਵੀ ਲੈ ਗਿਆ ਸੀ।)"
1 Fez-me o Senhor ver, e vi dois cestos de figos, postos diante do templo do Senhor. Sucedeu isso depois que Nabucodonosor, rei de Babilônia, levara em cativeiro a Jeconias, filho de Jeoiaquim, rei de Judá, e os príncipes de Judá, e os carpinteiros, e os ferreiros de Jerusalém, e os trouxera a Babilônia.
2 ਇੱਕ ਟੋਕਰੀ ਵਿੱਚ ਬਹੁਤ ਚੰਗੇ ਅੰਜੀਰ ਸਨ। ਉਹ ਅੰਜੀਰ ਉਹੋ ਜਿਹੇ ਸਨ ਜਿਹੜੇ ਰੁੱਤ ਵਿੱਚ ਅਗੇਤੇ ਪੱਕ ਜਾਂਦੇ ਹਨ। ਪਰ ਦੂਸਰੇ ਟੋਕਰੇ ਅੰਦਰ ਸੜੇ ਹੋਏ ਅੰਜੀਰ ਪਏ ਸਨ ਉਹ ਇੰਨੇ ਸੜੇ ਹੋਏ ਸਨ ਕਿ ਖਾਣ ਦੇ ਯੋਗ ਨਹੀਂ ਸਨ।"
2 Um cesto tinha figos muito bons, como os figos temporãos; mas o outro cesto tinha figos muito ruins, que não se podiam comer, de ruins que eram.
3 ਯਹੋਵਾਹ ਨੇ ਮੈਨੂੰ ਆਖਿਆ, “ਯਿਰਮਿਯਾਹ ਤੈਨੂੰ ਕੀ ਦਿਖਾਈ ਦਿੰਦਾ ਹੈ?” ਮੈਂ ਜਵਾਬ ਦਿੱਤਾ, “ਮੈਨੂੰ ਅੰਜੀਰ ਦਿਖਾਈ ਦਿੰਦੇ ਹਨ। ਚੰਗੇ ਅੰਜੀਰ ਬਹੁਤ ਚੰਗੇ ਹਨ। ਅਤੇ ਸੜੇ ਹੋਏ ਅੰਜੀਰ ਬਹੁਤ ਸੜੇ ਹੋਏ ਹਨ। ਉਹ ਇੰਨੇ ਸੜੇ ਹੋਏ ਹਨ ਕਿ ਖਾਧੇ ਨਹੀਂ ਜਾ ਸੱਕਦੇ।”"
3 E perguntou-me o Senhor: Que vês tu, Jeremias? E eu respondi: Figos; os figos bons, muito bons, e os ruins, muito ruins, que não se podem comer, de ruins que são.
4 ਫ਼ੇਰ ਯਹੋਵਾਹ ਦਾ ਸੰਦੇਸ਼ ਮੈਨੂੰ ਮਿਲਿਆ।"
4 Então veio a mim a palavra do Senhor, dizendo:
5 ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਨੇ ਆਖਿਆ, “ਯਹੂਦਾਹ ਦੇ ਲੋਕਾਂ ਨੂੰ ਉਨ੍ਹਾਂ ਦੇ ਦੇਸ਼ ਤੋਂ ਬਾਹਰ ਲਿਜਾਇਆ ਗਿਆ। ਉਨ੍ਹਾਂ ਦਾ ਦੁਸ਼ਮਣ ਉਨ੍ਹਾਂ ਨੂੰ ਬਾਬਲ ਲੈ ਗਿਆ। ਉਹ ਲੋਕ ਇਨ੍ਹਾਂ ਚੰਗੇ ਅੰਜੀਰਾਂ ਵਰਗੇ ਹੋਣਗੇ। ਮੈਂ ਉਨ੍ਹਾਂ ਲੋਕਾਂ ਉੱਪਰ ਮਿਹਰ ਕਰਾਂਗਾ।"
5 Assim diz o Senhor, o Deus de Israel: Como a estes bons figos, assim atentarei com favor para os exilados de Judá, os quais eu enviei deste lugar para a terra dos caldeus.
6 ਮੈਂ ਉਨ੍ਹਾਂ ਦੀ ਰੱਖਿਆ ਕਰਾਂਗਾ। ਮੈਂ ਉਨ੍ਹਾਂ ਨੂੰ ਯਹੂਦਾਹ ਦੀ ਧਰਤੀ ਉੱਤੇ ਵਾਪਸ ਲਿਆਵਾਂਗਾ। ਮੈਂ ਉਨ੍ਹਾਂ ਨੂੰ ਚੀਰਾਂਗਾ ਨਹੀਂ-ਮੈਂ ਉਨ੍ਹਾਂ ਦੀ ਉਸਾਰੀ ਕਰਾਂਗਾ। ਮੈਂ ਉਨ੍ਹਾਂ ਨੂੰ ਖਿੱਚਾਂਗਾ ਨਹੀਂ-ਮੈਂ ਉਨ੍ਹਾਂ ਨੂੰ ਬੀਜਾਂਗਾ ਤਾਂ ਜੋ ਵੱਧ ਸੱਕਣ।"
6 Porei os meus olhos sobre eles, para seu bem, e os farei voltar a esta terra. Edificá-los-ei, e não os demolirei; e plantá-los-ei, e não os arrancarei.
7 ਮੈਂ ਉਨ੍ਹਾਂ ਦੇ ਅੰਦਰ ਮੈਨੂੰ ਜਾਨਣ ਦੀ ਇੱਛਾ ਪੈਦਾ ਕਰ ਦਿਆਂਗਾ। ਉਹ ਜਾਣ ਲੈਣਗੇ ਕਿ ਮੈਂ ਯਹੋਵਾਹ ਹਾਂ। ਉਹ ਮੇਰੇ ਬੰਦੇ ਹੋਣਗੇ ਅਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ। ਅਜਿਹਾ ਮੈਂ ਇਸ ਲਈ ਕਰਾਂਗਾ ਕਿਉਂ ਕਿ ਬਾਬਲ ਵਿੱਚਲੇ ਉਹ ਕੈਦੀ ਆਪਣੇ ਪੂਰੇ ਮਨਾਂ ਨਾਲ ਮੇਰੇ ਵੱਲ ਮੁੜਨਗੇ।"
7 E dar-lhes-ei coração para que me conheçam, que eu sou o Senhor; e eles serão o meu povo, e eu serei o seu Deus; pois se voltarão para mim de todo o seu coração.
8 “ਪਰ ਯਹੂਦਾਹ ਦਾ ਰਾਜਾ ਸਿਦਕੀਯਾਹ ਉਨ੍ਹਾਂ ਸੜੇ ਹੋਏ ਅੰਜੀਰਾਂ ਵਰਗਾ ਹੋਵੇਗਾ ਜੋ ਖਾਣ ਦੇ ਯੋਗ ਨਹੀਂ ਹਨ। ਸਿਦਕੀਯਾਹ, ਉਸ ਦੇ ਉੱਚ ਅਧਿਕਾਰੀ, ਉਹ ਸਾਰੇ ਲੋਕ ਜਿਹੜੇ ਯਰੂਸ਼ਲਮ ਵਿੱਚ ਬਚ ਜਾਣਗੇ ਅਤੇ ਯਹੂਦਾਹ ਦੇ ਉਹ ਲੋਕ ਜਿਹੜੇ ਮਿਸਰ ਵਿੱਚ ਰਹਿ ਰਹੇ ਹਨ, ਉਹ ਉਨ੍ਹਾਂ ਸੜੇ ਹੋਏ ਅੰਜੀਰਾਂ ਵਰਗੇ ਹੋਣਗੇ।"
8 E como os figos ruins, que não se podem comer, de ruins que são, certamente assim diz o Senhor: Do mesmo modo entregarei Zedequias, rei de Judá, e os seus príncipes, e o resto de Jerusalém, que ficou de resto nesta terra, e os que habitam na terra do Egito;
9 ਮੈਂ ਉਨ੍ਹਾਂ ਲੋਕਾਂ ਨੂੰ ਸਜ਼ਾ ਦਿਆਂਗਾ। ਉਹ ਸਜ਼ਾ ਸਾਰੀ ਧਰਤੀ ਦੇ ਲੋਕਾਂ ਨੂੰ ਭੈਭੀਤ ਕਰ ਦੇਵੇਗੀ। ਲੋਕ ਯਹੂਦਾਹ ਦੇ ਉਨ੍ਹਾਂ ਲੋਕਾਂ ਦਾ ਮਜ਼ਾਕ ਉਡਾਉਣਗੇ। ਲੋਕ ਉਨ੍ਹਾਂ ਬਾਰੇ ਚੁਟਕਲੇ ਜੋੜਨਗੇ। ਜਿਨ੍ਹਾਂ ਥਾਵਾਂ ਉੱਤੇ ਵੀ ਮੈਂ ਉਨ੍ਹਾਂ ਨੂੰ ਖਿੰਡਾਵਾਂਗਾ, ਲੋਕ ਉਨ੍ਹਾਂ ਨੂੰ ਸਰਾਪ ਦੇਣਗੇ।"
9 eu farei que sejam espetáculo horrendo, uma ofensa para todos os reinos da terra, um opróbrio e provérbio, um escárnio, e uma maldição em todos os lugares para onde os arrojarei.
10 ਮੈਂ ਉਨ੍ਹਾਂ ਦੇ ਖਿਲਾਫ਼ ਤਲਵਾਰ, ਭੁੱਖ ਅਤੇ ਬਿਮਾਰੀ ਭੇਜਾਂਗਾ। ਮੈਂ ਉਨ੍ਹਾਂ ਉੱਤੇ ਉਦੋਂ ਤੀਕ ਹਮਲਾ ਕਰਾਂਗਾ ਜਦੋਂ ਤੀਕ ਉਹ ਸਾਰੇ ਮਰ ਨਹੀਂ ਜਾਂਦੇ। ਫ਼ੇਰ ਉਹ ਉਸ ਧਰਤੀ ਉੱਤੇ ਨਹੀਂ ਹੋਣਗੇ ਜਿਹੜੀ ਮੈਂ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤੀ ਸੀ।”"
10 E enviarei entre eles a espada, a fome e a peste, até que sejam consumidos de sobre a terra que lhes dei a eles e a seus pais.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Jeremias 24, comparar traduções ou montar um estudo — tudo direto pelo WhatsApp.