Jeremias 25
Punjabi Bible (GL_PUNJABI) vs NAA
NAA Nova Almeida Atualizada 2017
1 ਯਿਰਮਿਯਾਹ ਦੇ ਪ੍ਰਚਾਰ ਦਾ ਸਾਰ ਇਹ ਉਹ ਸੰਦੇਸ਼ ਹੈ ਜਿਹੜਾ ਯਿਰਮਿਯਾਹ ਨੂੰ ਯਹੂਦਾਹ ਦੇ ਸਾਰੇ ਲੋਕਾਂ ਨਾਲ ਸੰਬੰਧਿਤ ਮਿਲਿਆ। ਇਹ ਸੰਦੇਸ਼ ਯਹੂਦਾਹ ਦੇ ਰਾਜੇ ਯਹੋਯਾਕੀਮ ਦੇ ਰਾਜ ਦੇ ਚੌਬੇ ਵਰ੍ਹੇ ਵਿੱਚ ਆਇਆ। ਯਹੋਯਾਕੀਮ ਯੋਸ਼ੀਯਾਹ ਦਾ ਪੁੱਤਰ ਸੀ। ਉਸ ਦੇ ਰਾਜ ਦਾ ਚੌਬਾ ਵਰ੍ਹਾ ਬਾਬਲ ਦੇ ਰਾਜੇ ਨਬੂਕਦਨੱਸਰ ਦੇ ਰਾਜ ਦਾ ਪਹਿਲਾ ਵਰ੍ਹਾ ਸੀ।"
1 Palavra que veio a Jeremias a respeito de todo o povo de Judá, no quarto ano do reinado de Jeoaquim, filho de Josias, rei de Judá, que era o primeiro ano do reinado de Nabucodonosor, rei da Babilônia.
2 ਇਹ ਸੰਦੇਸ਼ ਸੀ ਜਿਹੜਾ ਨਬੀ ਯਿਰਮਿਯਾਹ ਨੇ ਯਹੂਦਾਹ ਦੇ ਸਮੂਹ ਲੋਕਾਂ ਅਤੇ ਯਰੂਸ਼ਲਮ ਦੇ ਸਮੂਹ ਲੋਕਾਂ ਨੂੰ ਸੁਣਾਇਆ।"
2 O profeta Jeremias anunciou a todo o povo de Judá e a todos os moradores de Jerusalém, dizendo:
3 ਮੈਂ ਤੁਹਾਨੂੰ ਇਨ੍ਹਾਂ 23 ਸਾਲਾਂ ਦੌਰਾਨ ਬਾਰ-ਬਾਰ ਯਹੋਵਾਹ ਦੇ ਸੰਦੇਸ਼ ਦਿੰਦਾ ਰਿਹਾ ਹਾਂ। ਮੈਂ ਯਹੂਦਾਹ ਦੇ ਰਾਜੇ, ਆਮੋਨ ਦੇ ਪੁੱਤਰ ਯੋਸ਼ੀਯਾਹ ਦੇ ਰਾਜ ਦੇ 13 ਵੇਂ ਵਰ੍ਹੇ ਤੋਂ ਨਬੀ ਰਿਹਾ ਹਾਂ। ਉਦੋਂ ਤੋਂ ਲੈ ਕੇ ਹੁਣ ਤੀਕ ਮੈਂ ਤੁਹਾਨੂੰ ਯਹੋਵਾਹ ਦੇ ਸੰਦੇਸ਼ ਦਿੰਦਾ ਰਿਹਾ ਹਾਂ। ਪਰ ਤੁਸੀਂ ਸੁਣਿਆ ਨਹੀਂ।"
3 — Durante vinte e três anos, desde o décimo terceiro ano do reinado de Josias, filho de Amom, rei de Judá, até hoje, a palavra do Senhor tem vindo a mim, e sempre de novo eu a tenho anunciado a vocês, mas vocês não escutaram.
4 ਯਹੋਵਾਹ ਨੇ ਤੁਹਾਡੇ ਵੱਲ ਆਪਣੇ ਸੇਵਕ ਨਬੀ ਬਾਰ-ਬਾਰ ਭੇਜੇ ਹਨ। ਪਰ ਤੁਸੀਂ ਉਨ੍ਹਾਂ ਦੀ ਗੱਲ ਨਹੀਂ ਸੁਣੀ। ਤੁਸੀਂ ਉਨ੍ਹਾਂ ਵੱਲ ਕੋਈ ਧਿਆਨ ਨਹੀਂ ਦਿੱਤਾ।"
4 Também sempre de novo o Senhor enviou os seus servos, os profetas, mas vocês não escutaram nem inclinaram os ouvidos para ouvir,
5 ਉਨ੍ਹਾਂ ਨਬੀਆਂ ਨੇ ਆਖਿਆ ਸੀ, “ਬਦਲੋ ਆਪਣੀਆਂ ਜ਼ਿੰਦਗੀਆਂ! ਹਟ ਜਾਓ ਮੰਦੀਆਂ ਗੱਲਾਂ ਕਰਨ ਤੋਂ! ਜੇ ਤੁਸੀਂ ਬਦਲ ਜਾਓਗੇ, ਤਾਂ ਤੁਸੀਂ ਉਸ ਧਰਤੀ ਉੱਤੇ ਵਾਪਸ ਪਰਤ ਸੱਕੋਗੇ ਜਿਹੜੀ ਯਹੋਵਾਹ ਨੇ ਬਹੁਤ ਸਮਾਂ ਪਹਿਲਾਂ ਤੁਹਾਨੂੰ ਅਤੇ ਤੁਹਾਡੇ ਪੁਰਖਿਆਂ ਨੂੰ ਦਿੱਤੀ ਸੀ। ਉਸ ਨੇ ਇਹ ਧਰਤੀ ਤੁਹਾਨੂੰ ਰਹਿਣ ਵਾਸਤੇ ਸਦਾ ਲਈ ਦਿੱਤੀ ਸੀ।"
5 quando eles diziam: “Convertam-se agora, cada um de vocês, do seu mau caminho e da maldade das suas ações, e vocês habitarão na terra que o Senhor deu a vocês e aos seus pais, desde os tempos antigos e para sempre.
6 ਹੋਰਨਾਂ ਦੇਵਤਿਆਂ ਦੇ ਅਨੁਯਾਈ ਨਾ ਬਣੋ। ਉਨ੍ਹਾਂ ਦੀ ਸੇਵਾ ਜਾਂ ਉਪਾਸਨਾ ਨਾ ਕਰੋ। ਉਨ੍ਹਾਂ ਬੁੱਤਾਂ ਦੀ ਉਪਾਸਨਾ ਨਾ ਕਰੋ ਜਿਨ੍ਹਾਂ ਨੂੰ ਕਿਸੇ ਬੰਦੇ ਨੇ ਬਣਾਇਆ ਹੈ। ਇਹ ਗੱਲ ਸਿਰਫ਼ ਮੈਨੂੰ ਤੁਹਾਡੇ ਲਈ ਗੁੱਸਾ ਦਿਵਾਉਂਦੀ ਹੈ। ਇਹ ਗੱਲ ਕਰਕੇ ਤੁਸੀਂ ਸਿਰਫ਼ ਆਪਣੇ ਆਪ ਨੂੰ ਦੁੱਖ ਦਿੰਦੇ ਹੋ।”"
6 Não sigam outros deuses para os servir e adorar, nem me provoquem à ira com as obras de suas mãos. E então não lhes farei mal algum.
7 “ਪਰ ਤੁਸੀਂ ਮੇਰੀ ਗੱਲ ਨਹੀਂ ਸੁਣੀ”-ਇਹ ਸੰਦੇਸ਼ ਯਹੋਵਾਹ ਵੱਲੋਂ ਹੈ-“ਤੁਸੀਂ ਉਨ੍ਹਾਂ ਬੁੱਤਾਂ ਦੀ ਉਪਾਸਨਾ ਕੀਤੀ ਜਿਨ੍ਹਾਂ ਨੂੰ ਕਿਸੇ ਨੇ ਬਣਾਇਆ ਸੀ। ਅਤੇ ਇਸ ਨਾਲ ਮੈਨੂੰ ਗੁੱਸਾ ਚੜ੍ਹਿਆ। ਅਤੇ ਇਸਨੇ ਸਿਰਫ਼ ਤੁਹਾਨੂੰ ਦੁੱਖ ਦਿੱਤਾ।”"
7 Mas vocês não me deram ouvidos, diz o Senhor . Pelo contrário, me provocaram à ira com as obras de suas mãos, para o próprio mal de vocês.”
8 ਇਸ ਲਈ, ਇਹੀ ਹੈ ਜੋ ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, “ਤੁਸੀਂ ਮੇਰੇ ਸੰਦੇਸ਼ਾਂ ਨੂੰ ਨਹੀਂ ਸੁਣਿਆ।"
8 — Portanto, assim diz o Senhor dos Exércitos: Visto que vocês não escutaram as minhas palavras,
9 ਇਸ ਲਈ ਛੇਤੀ ਹੀ ਮੈਂ ਉੱਤਰ ਦੇ ਸਾਰੇ ਪਰਿਵਾਰ-ਸਮੂਹਾਂ ਨੂੰ ਸੱਦਾਂਗਾ” ਇਹ ਸੰਦੇਸ਼ ਯਹੋਵਾਹ ਵੱਲੋਂ ਹੈ-“ਛੇਤੀ ਹੀ ਮੈਂ ਬਾਬਲ ਦੇ ਰਾਜੇ ਨਬੂਕਦਨੱਸਰ ਨੂੰ ਸੱਦਾਂਗਾ। ਉਹ ਮੇਰਾ ਸੇਵਕ ਹੈ। ਮੈਂ ਉਨ੍ਹਾਂ ਲੋਕਾਂ ਨੂੰ ਯਹੂਦਾਹ ਦੀ ਧਰਤੀ ਅਤੇ ਯਹੂਦਾਹ ਦੇ ਲੋਕਾਂ ਦੇ ਖਿਲਾਫ਼ ਸੱਦ ਲਿਆਵਾਂਗਾ। ਮੈਂ ਉਨ੍ਹਾਂ ਨੂੰ ਤੁਹਾਡੇ ਆਲੇ-ਦੁਆਲੇ ਦੀਆਂ ਸਾਰੀਆਂ ਕੌਮਾਂ ਦੇ ਵਿਰੁੱਧ ਵੀ ਸੱਦ ਬੁਲਾਵਾਂਗਾ। ਮੈਂ ਉਨ੍ਹਾਂ ਸਾਰੇ ਦੇਸ਼ਾਂ ਨੂੰ ਤਬਾਹ ਕਰ ਦਿਆਂਗਾ। ਮੈਂ ਉਨ੍ਹਾਂ ਧਰਤੀਆਂ ਨੂੰ ਹਮੇਸ਼ਾ ਲਈ ਸਖਣੇ ਮਾਰੂਬਲ ਵਾਂਗ ਬਣਾ ਦਿਆਂਗਾ। ਲੋਕ ਉਨ੍ਹਾਂ ਦੇਸ਼ਾਂ ਨੂੰ ਦੇਖਣਗੇ, ਅਤੇ ਇਹ ਦੇਖਕੇ ਸੀਟੀਆਂ ਮਾਰਨਗੇ ਕਿ ਉਹ ਕਿੰਨੀ ਬੁਰੀ ਤਰ੍ਹਾਂ ਤਬਾਹ ਹੋ ਗਏ ਸਨ।"
9 eis que mandarei buscar todas as tribos do Norte, diz o Senhor , e também Nabucodonosor, rei da Babilônia, meu servo, e os trarei contra esta terra, contra os seus moradores e contra todas estas nações ao redor, e os destruirei totalmente. Farei deles um objeto de horror e de vaias, ruínas perpétuas.
10 ਮੈਂ ਉਨ੍ਹਾਂ ਥਾਵਾਂ ਉੱਤੇ ਖੁਸ਼ੀ ਮਨਾਉਣ ਦੀਆਂ ਆਵਾਜ਼ਾਂ ਨੂੰ ਖਤਮ ਕਰ ਦਿਆਂਗਾ। ਉੱਥੇ ਲਾੜੇ ਲਾੜੀ ਦੀਆਂ ਖੁਸ਼ੀ ਭਰੀਆਂ ਆਵਾਜ਼ਾਂ ਫ਼ੇਰ ਨਹੀਂ ਸੁਣਾਈ ਦੇਣਗੀਆਂ। ਮੈਂ ਲੋਕਾਂ ਦੇ ਆਟਾ ਪੀਹਣ ਦੀਆਂ ਆਵਾਜ਼ਾਂ ਨੂੰ ਦੂਰ ਕਰ ਦਿਆਂਗਾ। ਮੈਂ ਦੀਵੇ ਵਿੱਚੋਂ ਰੌਸ਼ਨੀ ਖੋਹ ਲਵਾਂਗਾ।"
10 Farei cessar entre eles o som das festas e da alegria, a voz do noivo e a voz da noiva, o ruído das pedras do moinho e a luz das lamparinas.
11 ਉਹ ਸਾਰਾ ਇਲਾਕਾ ਸਖਣਾ ਮਾਰੂਬਲ ਹੋਵੇਗਾ। ਉਹ ਸਾਰੇ ਲੋਕ 70 ਵਰ੍ਹਿਆਂ ਤੀਕ ਬਾਬਲ ਦੇ ਰਾਜੇ ਦੇ ਗੁਲਾਮ ਬਣੇ ਰਹਿਣਗੇ।"
11 Toda esta terra virá a ser uma ruína, objeto de horror, e estas nações servirão o rei da Babilônia durante setenta anos.
12 “ਪਰ ਜਦੋਂ 70 ਵਰ੍ਹੇ ਬੀਤ ਜਾਣਗੇ, ਮੈਂ ਬਾਬਲ ਦੇ ਰਾਜੇ ਨੂੰ ਸਜ਼ਾ ਦਿਆਂਗਾ। ਮੈਂ ਬਾਬਲ ਦੀ ਕੌਮ ਨੂੰ ਸਜ਼ਾ ਦਿਆਂਗਾ।” ਇਹ ਯਹੋਵਾਹ ਵੱਲੋਂ ਸੰਦੇਸ਼ ਹੈ-“ਮੈਂ ਬਾਬਲ ਵਾਸੀਆਂ ਦੀ ਧਰਤੀ ਨੂੰ ਉਨ੍ਹਾਂ ਦੇ ਪਾਪਾਂ ਦੀ ਸਜ਼ਾ ਦਿਆਂਗਾ। ਮੈਂ ਉਸ ਧਰਤੀ ਨੂੰ ਸਦਾ ਲਈ ਮਾਰੂਬਲ ਬਣਾ ਦਿਆਂਗਾ।"
12 Acontecerá, porém, que, quando se cumprirem os setenta anos, castigarei o rei da Babilônia e aquela nação, a terra dos caldeus, por causa de sua iniquidade, diz o Senhor ; farei deles ruínas perpétuas.
13 ਮੈਂ ਆਖਿਆ ਹੈ ਕਿ ਬਾਬਲ ਉੱਤੇ ਬਹੁਤ ਸਾਰੀਆਂ ਮਾੜੀਆਂ ਗੱਲਾਂ ਵਾਪਰਨਗੀਆਂ। ਉਹ ਸਾਰੀਆਂ ਗੱਲਾਂ ਵਾਪਰਨਗੀਆਂ। ਯਿਰਮਿਯਾਹ ਨੇ ਉਨ੍ਹਾਂ ਵਿਦੇਸ਼ੀ ਕੌਮਾਂ ਬਾਰੇ ਪ੍ਰਚਾਰ ਕੀਤਾ ਸੀ। ਅਤੇ ਉਹ ਸਾਰੀਆਂ ਚੇਤਾਵਨੀਆਂ ਇਸ ਪੁਸਤਕ ਅੰਦਰ ਲਿਖੀਆਂ ਹੋਈਆਂ ਹਨ।"
13 Farei com que se cumpram sobre aquela terra todas as minhas ameaças que proferi contra ela, tudo o que está escrito neste livro e que Jeremias profetizou contra todas as nações.
14 ਹਾਂ, ਬਾਬਲ ਦੇ ਲੋਕਾਂ ਨੂੰ ਬਹੁਤ ਕੌਮਾਂ ਅਤੇ ਬਹੁਤ ਮਹਾਨ ਰਾਜਿਆਂ ਦੀ ਸੇਵਾ ਕਰਨੀ ਪਵੇਗੀ। ਉਨ੍ਹਾਂ ਨੂੰ ਉਨ੍ਹਾਂ ਦੇ ਅਮਲਾਂ ਦੀ ਉਹ ਸਜ਼ਾ ਦਿਆਂਗਾ ਜਿਸਦੇ ਉਹ ਅਧਿਕਾਰੀ ਹਨ।”"
14 Porque também eles serão escravos de muitas nações e de grandes reis, e assim lhes retribuirei segundo os seus feitos e segundo as obras das suas mãos.
15 ਦੁਨੀਆਂ ਦੀਆਂ ਕੌਮਾਂ ਬਾਰੇ ਨਿਆਂ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ, ਨੇ ਮੈਨੂੰ ਇਹ ਗੱਲਾਂ ਆਖੀਆਂ, “ਯਿਰਮਿਯਾਹ, ਮੇਰੇ ਹੱਥ ਵਿੱਚੋਂ ਮੇਰੇ ਗੁੱਸੇ ਦੀ ਮੈਅ ਨਾਲ ਭਰਿਆ ਹੋਇਆ ਇਹ ਪਿਆਲਾ ਫ਼ੜ ਲੈ। ਮੈਂ ਇਸ ਨੂੰ ਤੇਰੇ ਕੋਲ ਭੇਜੇ ਗਏ ਦੇਸਾਂ ਨੂੰ ਪਿਲਾਵਾਂਗਾ।"
15 Porque assim me disse o Senhor , o Deus de Israel: — Pegue o cálice do vinho do meu furor que está em minha mão e faça com que bebam dele todas as nações às quais eu o enviar.
16 ਉਹ ਇਹ ਸ਼ਰਾਬ ਪੀਣਗੇ। ਫ਼ੇਰ ਉਹ ਉਲਟੀਆਂ ਕਰਨਗੇ ਅਤੇ ਪਾਗਲਾਂ ਵਾਲੀਆਂ ਹਰਕਤਾਂ ਕਰਨਗੇ। ਅਜਿਹਾ ਉਹ ਉਸ ਤਲਵਾਰ ਕਾਰਣ ਕਰਨਗੇ ਜਿਹੜੀ ਮੈਂ ਉਨ੍ਹਾਂ ਦੇ ਖਿਲਾਫ਼ ਭੇਜਾਂਗਾ।”"
16 Elas beberão, ficarão tremendo e enlouquecerão, por causa da espada que eu enviarei para o meio delas.
17 ਇਸ ਲਈ ਮੈਂ ਯਹੋਵਾਹ ਦੇ ਹੱਥੋਂ ਸ਼ਰਾਬ ਦਾ ਪਿਆਲਾ ਫ਼ੜ ਲਿਆ। ਮੈਂ ਉਨ੍ਹਾਂ ਕੌਮਾਂ ਵੱਲ ਗਿਆ ਅਤੇ ਉਨ੍ਹਾਂ ਲੋਕਾਂ ਨੂੰ ਉਸ ਪਿਆਲੇ ਵਿੱਚੋਂ ਸ਼ਰਾਬ ਪਿਲਾਈ।"
17 Peguei o cálice da mão do Senhor e dei de beber a todas as nações às quais o Senhor tinha me enviado:
18 ਇਹ ਸ਼ਰਾਬ ਮੈਂ ਯਰੂਸ਼ਲਮ ਅਤੇ ਯਹੂਦਾਹ ਦੇ ਲੋਕਾਂ ਲਈ ਪਾਕੇ ਦਿੱਤੀ। ਮੈਂ ਯਹੂਦਾਹ ਦੇ ਰਾਜਿਆਂ ਅਤੇ ਆਗੂਆਂ ਨੂੰ ਇਸ ਪਿਆਲੇ ਦੀ ਸ਼ਰਾਬ ਪਿਲਾਈ। ਅਜਿਹਾ ਮੈਂ ਇਸ ਲਈ ਕੀਤਾ ਤਾਂ ਜੋ ਉਹ ਸੱਖਣਾ ਮਾਰੂਬਲ ਬਣ ਜਾਣ। ਅਜਿਹਾ ਮੈਂ ਇਸ ਲਈ ਕੀਤਾ ਤਾਂ ਜੋ ਇਹ ਥਾਂ ਇੰਨੀ ਬੁਰੀ ਤਰ੍ਹਾਂ ਤਬਾਹ ਹੋ ਜਾਵੇ ਕਿ ਲੋਕ ਇਸ ਨੂੰ ਦੇਖਕੇ ਸੀਟੀਆਂ ਮਾਰਨ ਅਤੇ ਉਸ ਥਾਂ ਨੂੰ ਸਰਾਪ ਦੇਣ। ਅਤੇ ਅਜਿਹਾ ਹੀ ਵਾਪਰਿਆ-ਯਹੂਦਾਹ ਹੁਣ ਓਸੇ ਵਰਗਾ ਹੀ ਹੈ!"
18 Jerusalém, as cidades de Judá, os seus reis e as suas autoridades, para fazer deles uma ruína, objeto de horror, de vaias e de maldição, como hoje se vê;
19 ਮੈਂ ਮਿਸਰ ਦੇ ਫਿਰਊਨ ਰਾਜੇ ਨੂੰ ਵੀ ਪਿਆਲੇ ਦੀ ਸ਼ਰਾਬ ਪਿਲਾਈ। ਮੈਂ ਉਸ ਦੇ ਅਧਿਕਾਰੀਆਂ, ਮਹੱਤਵਪੂਰਣ ਆਗੂਆਂ ਅਤੇ ਉਸ ਦੇ ਸਾਰੇ ਬੰਦਿਆਂ ਨੂੰ ਵੀ ਯਹੋਵਾਹ ਦੇ ਕਹਿਰ ਦੇ ਪਿਆਲੇ ਦੀ ਸ਼ਰਾਬ ਪਿਲਾਈ।"
19 Faraó, rei do Egito, os seus servos, as suas autoridades e todo o seu povo;
20 ਮੈਂ ਉਜ਼ ਦੇ ਸਾਰੇ ਮਿਸ਼ਰਿਤ ਲੋਕਾਂ ਨੂੰ ਅਤੇ ਸਾਰੇ ਰਾਜਿਆਂ ਨੂੰ ਉਸ ਪਿਆਲੇ ਦੀ ਸ਼ਰਾਬ ਪਿਲਾਈ। ਮੈਂ ਫ਼ਿਲਸਤੀਨ ਦੇਸ ਦੇ ਰਾਜਿਆਂ ਨੂੰ ਪਿਆਲੇ ਦੀ ਸ਼ਰਾਬ ਪਿਲਾਈ। ਇਹ ਅਸ਼ਕਲੋਨ, ਅੱਜ਼ਾਹ, ਅਕਰੋਨ ਅਤੇ ਹੁਣ ਦੇ ਬਚੇ ਖੁਚੇ ਸ਼ਹਿਰ ਅਸ਼ਦੋਦ ਦੇ ਰਾਜੇ ਸਨ।"
20 todo misto de gente, todos os reis da terra de Uz, todos os reis da terra dos filisteus: Asquelom, Gaza, Ecrom e o que resta de Asdode;
21 ਫ਼ੇਰ ਮੈਂ ਅਦੋਮ, ਮੋਆਬ ਅਤੇ ਅੰਮੋਨ ਦੇ ਲੋਕਾਂ ਨੂੰ ਪਿਆਲਾ ਪਿਲਾਇਆ।"
21 Edom, Moabe e os filhos de Amom;
22 ਮੈਂ ਸੂਰ ਅਤੇ ਸੀਦੋਨ ਦੇ ਰਾਜਿਆਂ ਨੂੰ ਪਿਆਲਾ ਪਿਲਾਇਆ। ਮੈਂ ਦੂਰ ਦੁਰਾਡੇ ਦੇਸਾਂ ਦੇ ਸਾਰੇ ਰਾਜਿਆਂ ਨੂੰ ਵੀ ਪਿਆਲਾ ਪਿਲਾਇਆ।"
22 todos os reis de Tiro, todos os reis de Sidom e os reis das terras dalém do mar;
23 ਮੈਂ ਦਦਾਨ, ਤੇਮਾ ਅਤੇ ਬੂਜ਼ ਦੇ ਲੋਕਾਂ ਨੂੰ ਪਿਆਲਾ ਪਿਲਾਇਆ ਮੈਂ ਉਨ੍ਹਾਂ ਸਾਰਿਆਂ ਨੂੰ ਵੀ ਪਿਆਲਾ ਪਿਲਾਇਆ ਜਿਹੜੇ ਆਪਣੀਆਂ ਪੁੜਪੜੀਆਂ ਦੇ ਵਾਲ ਕਟਦੇ ਨੇ।"
23 Dedã, Tema, Buz e todos os que cortam os cabelos nas têmporas;
24 ਮੈਂ ਅਰਬ ਦੇ ਸਾਰੇ ਰਾਜਿਆਂ ਨੂੰ ਪਿਆਲਾ ਪਿਲਾਇਆ। ਇਹ ਰਾਜੇ ਮਾਰੂਬਲ ਵਿੱਚ ਰਹਿੰਦੇ ਨੇ।"
24 todos os reis da Arábia e todos os reis do misto de gente que habita no deserto;
25 ਮੈਂ ਜ਼ਿਮਰੀ, ਏਲਾਮ ਅਤੇ ਮਾਦਾ ਦੇ ਸਾਰੇ ਰਾਜਿਆਂ ਨੂੰ ਪਿਆਲਾ ਪਿਲਾਇਆ।"
25 todos os reis de Zinri, todos os reis de Elão e todos os reis da Média;
26 ਮੈਂ ਉੱਤਰ ਦੇ ਸਾਰੇ ਰਾਜਿਆਂ, ਜਿਹੜੇ ਦੂਰ ਨੇੜੇ ਸਨ, ਨੂੰ ਪਿਆਲਾ ਪਿਲਾਇਆ। ਮੈਂ ਉਨ੍ਹਾਂ ਨੂੰ ਇੱਕ ਦੂਜੇ ਤੋਂ ਬਾਦ ਪਿਆਲਾ ਪਿਲਾਇਆ। ਮੈਂ ਉਨ੍ਹਾਂ ਸਾਰੇ ਰਾਜਾਂ ਨੂੰ ਯਹੋਵਾਹ ਦੇ ਕਹਿਰ ਦਾ ਪਿਆਲਾ ਪਿਲਾਇਆ ਜਿਹੜੇ ਧਰਤੀ ਉੱਤੇ ਹਨ। ਪਰ “ਸ਼ੇਸ਼ਾਕ” ਦਾ ਰਾਜਾ ਇਹ ਪਿਆਲਾ ਉਦੋਂ ਪੀਵੇਗਾ ਜਦੋਂ ਇਹ ਸਾਰੀਆਂ ਕੌਮਾਂ ਪੀਚੁਕਣਗੀਆਂ।"
26 todos os reis do Norte, os de perto e os de longe, um após outro, e todos os reinos do mundo sobre a face da terra; e, depois de todos eles, o rei da Babilônia.
27 “ਯਿਰਮਿਯਾਹ, ਉਨ੍ਹਾਂ ਕੌਮਾਂ ਨੂੰ ਆਖ, ਇਹੀ ਹੈ ਜੋ ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ ਆਖਦਾ ਹੈ, ‘ਮੇਰੇ ਕਹਿਰ ਦੇ ਇਸ ਪਿਆਲੇ ਨੂੰ ਪੀਵੋ। ਇਸ ਨੂੰ ਪੀਕੇ ਬਦਮਸਤ ਹੋ ਜਾਵੋ ਅਤੇ ਉਲਟੀਆਂ ਕਰੋ! ਢਹਿ ਪਵੋ ਅਤੇ ਫ਼ੇਰ ਉੱਠੋ ਨਾ। ਉੱਠੋ ਨਾ ਕਿਉਂ ਕਿ ਮੈਂ ਤੁਹਾਡੇ ਮਾਰਨ ਲਈ ਤਲਵਾਰ ਭੇਜ ਰਿਹਾ ਹਾਂ।’"
27 — Então você lhes dirá: Assim diz o Senhor dos Exércitos, o Deus de Israel: “Bebam, fiquem bêbados e vomitem; caiam e não mais se levantem, por causa da espada que estou enviando para o meio de vocês.”
28 “ਉਹ ਲੋਕ ਤੁਹਾਡੇ ਹੱਥੋਂ ਪਿਆਲਾ ਲੈਣ ਤੋਂ ਇਨਕਾਰ ਕਰ ਦੇਣਗੇ। ਉਹ ਇਸ ਨੂੰ ਪੀਣ ਤੋਂ ਇਨਕਾਰ ਕਰ ਦੇਣਗੇ। ਪਰ ਤੁਸੀਂ ਉਨ੍ਹਾਂ ਨੂੰ ਆਖੋਗੇ, ‘ਸਰਬ ਸ਼ਕਤੀਮਾਨ ਯਹੋਵਾਹ ਇਹ ਗੱਲਾਂ ਆਖਦਾ ਹੈ: ਤੁਸੀਂ ਅਵੱਸ਼ ਇਸ ਪਿਆਲੇ ਨੂੰ ਪੀਵੋਗੇ!"
28 Se recusarem pegar o cálice que está em sua mão, Jeremias, e não quiserem beber, então diga-lhes: Assim diz o Senhor dos Exércitos: “Vocês terão de bebê-lo!
29 ਮੈਂ ਪਹਿਲਾਂ ਹੀ ਯਰੂਸ਼ਲਮ, ਉੱਤੇ ਇਹ ਮਾੜੀਆਂ ਘਟਨਾਵਾਂ ਦੇ ਵਾਪਰਨ ਦਾ ਹੁਕਮ ਦੇ ਰਿਹਾ ਹਾਂ, ਉਸ ਸ਼ਹਿਰ ਉੱਤੇ ਜਿਹੜਾ ਮੇਰੇ ਨਾਮ ਨਾਲ ਸੱਦਿਆ ਜਾਂਦਾ ਹੈ। ਸ਼ਾਇਦ ਤੁਸੀਂ ਲੋਕ ਸੋਚੋ ਕਿ ਤੁਹਾਨੂੰ ਸਜ਼ਾ ਨਹੀਂ ਮਿਲੇਗੀ। ਪਰ ਤੁਸੀਂ ਗ਼ਲਤ ਹੋ। ਤੁਹਾਨੂੰ ਸਜ਼ਾ ਮਿਲੇਗੀ। ਮੈਂ ਧਰਤੀ ਦੇ ਸਾਰੇ ਲੋਕਾਂ ਉੱਤੇ ਹਮਲਾ ਕਰਨ ਲਈ ਤਲਵਾਰ ਨੂੰ ਸੱਦਾ ਦੇ ਰਿਹਾ ਹਾਂ।’” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।"
29 Pois eis que eu começo a castigar na cidade que se chama pelo meu nome; portanto, como vocês podem pensar que ficarão impunes? Não, não ficarão impunes, porque eu chamo a espada sobre todos os moradores da terra”, diz o Senhor dos Exércitos.
30 “ਯਿਰਮਿਯਾਹ, ਤੁਸੀਂ ਉਨ੍ਹਾਂ ਨੂੰ ਇਹ ਸੰਦੇਸ਼ ਦੇਵੋਗੇ: ‘ਯਹੋਵਾਹ ਉੱਪਰੋਂ ਕੂਕਦਾ ਹੈ। ਉਹ ਆਪਣੇ ਪਵਿੱਤਰ ਮੰਦਰ ਤੋਂ ਕੂਕਦਾ ਹੈ! ਯਹੋਵਾਹ ਆਪਣੇ ਲੋਕਾਂ ਉੱਤੇ ਕੂਕਦਾ ਹੈ! ਉਸ ਦੀਆਂ ਕੂਕਾਂ ਉਨ੍ਹਾਂ ਲੋਕਾਂ ਦੇ ਗੀਤ ਵਰਗੀਆਂ ਉੱਚੀਆਂ ਨੇ ਜਿਹੜੇ ਮੈਅ ਲਈ, ਅੰਗੂਰਾਂ ਦੀ ਘਾਣੀ ਕਰਦੇ ਨੇ।"
30 — Você, Jeremias, profetize contra eles todas estas palavras e diga-lhes: “O e da sua santa morada fará ouvir a sua voz. Rugirá fortemente contra o seu povo, com brados contra todos os moradores da terra, como o ‘eia!’ dos que pisam as uvas.
31 ਧਰਤੀ ਦੇ ਸਾਰੇ ਲੋਕਾਂ ਤੀਕ ਸ਼ੋਰ ਫ਼ੈਲਦਾ ਹੈ। ਇਹ ਸ਼ੋਰ ਕਿਸ ਬਾਰੇ ਹੈ? ਯਹੋਵਾਹ ਸਾਰੀਆਂ ਕੌਮਾਂ ਦੇ ਲੋਕਾਂ ਨੂੰ ਸਜ਼ਾ ਦੇ ਰਿਹਾ ਹੈ। ਯਹੋਵਾਹ ਸਾਰੇ ਲੋਕਾਂ ਦੇ ਦੇਸ਼ਾਂ ਵਿਰੁੱਧ ਮੁਕੱਦਮਾਂ ਦਾਖਿਲ ਕਰ ਰਿਹਾ ਹੈ। ਉਸ ਨੇ ਲੋਕਾਂ ਦਾ ਨਿਆਂ ਕੀਤਾ ਹੈ। ਅਤੇ ਉਹ ਦੋਸ਼ੀ ਲੋਕਾਂ ਨੂੰ ਤਲਵਾਰ ਨਾਲ ਮਾਰ ਰਿਹਾ ਹੈ।’” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।"
31 O estrondo chegará até os confins da terra, porque o uma controvérsia com as nações; entrará em juízo contra toda a humanidade, e entregará os ímpios à espada”, diz o
32 ਇਹੀ ਹੈ ਜੋ ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, “ਬਿਪਤਾਵਾਂ ਛੇਤੀ ਹੀ ਇੱਕ ਦੇਸ਼ ਤੋਂ ਦੂਸਰੇ ਦੇਸ਼ ਵੱਲ ਫ਼ੈਲਣਗੀਆਂ। ਉਹ ਧਰਤੀ ਦੇ ਸਾਰੇ ਦੂਰ-ਦੁਰਾਡੇ ਬਾਂਵਾਂ ਉੱਤੇ ਤਾਕਤਵਰ ਤੂਫ਼ਾਨ ਵਾਂਗ ਆਉਣਗੀਆਂ!”"
32 Assim diz o Senhor dos Exércitos: “Eis que a calamidade passa de nação para nação, e grande tempestade se levanta dos confins da terra.”
33 ਉਨ੍ਹਾਂ ਲੋਕਾਂ ਦੀਆਂ ਲਾਸ਼ਾਂ ਦੇਸ਼ ਦੇ ਇੱਕ ਕੋਨੇ ਤੋਂ ਲੈ ਕੇ ਦੂਸਰੇ ਕੋਨੇ ਤੀਕ ਪਹੁੰਚ ਜਾਣਗੀਆਂ। ਕੋਈ ਬੰਦਾ ਵੀ ਉਨ੍ਹਾਂ ਮਰੇ ਹੋਇਆਂ ਲਈ ਨਹੀਂ ਰੋਵੇਗਾ। ਕੋਈ ਵੀ ਬੰਦਾ ਉਨ੍ਹਾਂ ਦੀਆਂ ਲਾਸ਼ਾਂ ਨੂੰ ਨਹੀਂ ਸਮੇਟੇਗਾ ਅਤੇ ਦਫ਼ਨ ਨਹੀਂ ਕਰੇਗਾ। ਉਹ ਗੋਹੇ ਵਾਂਗ ਧਰਤੀ ਉੱਤੇ ਪਈਆਂ ਰਹਿਣਗੀਆਂ।"
33 — Os que o Senhor entregar à morte naquele dia se estenderão de uma a outra extremidade da terra. Não serão pranteados, nem recolhidos, nem sepultados; serão como esterco sobre a face da terra.
34 ਅਯਾਲੀਓ ਤੁਹਾਨੂੰ ਭੇਡਾਂ (ਲੋਕਾਂ) ਦੀ ਅਗਵਾਈ ਕਰਨੀ ਚਾਹੀਦੀ ਹੈ। ਵੱਡੇ ਆਗੂਓ ਰੋਣਾ ਸ਼ੁਰੂ ਕਰ ਦਿਓ! ਤੁਸੀਂ ਭੇਡਾਂ (ਲੋਕਾਂ) ਦੇ ਆਗੂਓ ਦਰਦ ਨਾਲ ਧਰਤੀ ਉੱਤੇ ਲੇਟਣੀਆਂ ਖਾਓ। ਕਿਉਂ? ਕਿਉਂ ਕਿ ਹੁਣ ਤੁਹਾਡੇ ਕਤਲ ਦਾ ਸਮਾਂ ਆ ਗਿਆ ਹੈ। ਯਹੋਵਾਹ ਤੁਹਾਡੀਆਂ ਭੇਡਾਂ ਨੂੰ ਖਿੰਡਾ ਦੇਵੇਗਾ। ਉਹ ਹਰ ਥਾਂ, ਟੁੱਟੇ ਘੜੇ ਦੀਆਂ ਠੀਕਰੀਆਂ ਵਾਂਗ ਖਿੰਡ ਜਾਣਗੇ।"
34 “Lamentem, pastores, e gritem! Rolem no pó, vocês, donos do rebanho! Porque chegou o tempo de serem mortos e dispersos; vocês cairão como jarros preciosos.
35 ਅਯਾਲੀਆਂ ਲਈ ਲੁਕਣ ਦੀ ਕੋਈ ਥਾਂ ਨਹੀਂ ਹੋਵੇਗੀ। ਉਹ ਆਗੂ ਬਚਕੇ ਨਹੀਂ ਜਾਣਗੇ।"
35 Não haverá refúgio para os pastores, nem salvamento para os donos do rebanho.
36 ਮੈਂ ਅਯਾਲੀਆਂ (ਆਗੂਆਂ) ਦਾ ਸ਼ੋਰ ਸੁਣਦਾ ਹਾਂ। ਮੈਂ ਭੇਡਾਂ ਦੇ ਆਗੂਆਂ ਨੂੰ ਰੋਦਿਆਂ ਸੁਣਦਾ ਹਾਂ। ਯਹੋਵਾਹ ਉਨ੍ਹਾਂ ਦੀਆਂ ਚਰਾਂਦਾਂ (ਦੇਸ਼) ਨੂੰ ਤਬਾਹ ਕਰ ਰਿਹਾ ਹੈ।"
36 Vozes! É o grito dos pastores e o uivo dos donos do rebanho! Porque o o pasto deles.
37 ਉਹ ਸ਼ਾਂਵਾਪਰਿਆ ਕਿ ਯਹੋਵਾਹ ਕਹਿਰਵਾਨ ਹੈ।"
37 Porque as pastagens tranquilas serão devastadas, por causa do furor da ira do
38 ਯਹੋਵਾਹ ਖਤਰਨਾਕ ਸ਼ੇਰ ਵਰਗਾ ਹੈ, ਆਪਣੇ ਮਾਂਦ ਵਿੱਚੋਂ ਨਿਕਲ ਰਿਹਾ, ਯਹੋਵਾਹ ਕਹਿਰਵਾਨ ਹੈ! ਇਹ ਕਹਿਰ ਉਨ੍ਹਾਂ ਲੋਕਾਂ ਨੂੰ ਜ਼ਖਮੀ ਕਰੇਗਾ। ਉਨ੍ਹਾਂ ਦਾ ਦੇਸ਼ ਸੱਖਣਾ ਮਾਰੂਬਲ ਹੋਵੇਗਾ।"
38 Saiu da sua morada como um leão; porque a terra deles foi posta em ruínas, por causa da espada do opressor e por causa do furor da sua ira.”
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Jeremias 25, comparar traduções ou montar um estudo — tudo direto pelo WhatsApp.