Jeremias 26

Punjabi Bible (GL_PUNJABI) vs ARIB

Sair da comparação
ARIB Almeida Revisada Imprensa Bíblica
1 ਮੰਦਰ ਵਿਖੇ ਯਿਰਮਿਯਾਹ ਦਾ ਸਬਕ ਯਹੋਵਾਹ ਵੱਲੋਂ ਇਹ ਸੰਦੇਸ਼ ਉਦੋਂ ਆਇਆ ਜਦੋਂ ਯਹੂਦਾਹ ਦੇ ਰਾਜੇ ਯਹੋਯਾਕੀਮ ਦੇ ਰਾਜ ਦਾ ਪਹਿਲਾ ਵਰ੍ਹਾ ਸੀ। ਯਹੋਯਾਕੀਮ ਰਾਜੇ ਯੋਸ਼ੀਯਾਹ ਦਾ ਪੁੱਤਰ ਸੀ।"
1 No princípio do reino de Jeoiaquim, filho de Josias, rei de Judá, veio da parte do Senhor esta palavra, dizendo:
2 ਯਹੋਵਾਹ ਨੇ ਆਖਿਆ, “ਯਿਰਮਿਯਾਹ, ਯਹੋਵਾਹ ਦੇ ਮੰਦਰ ਦੇ ਵਿਹੜੇ ਵਿੱਚ ਖਲੋ ਜਾ। ਯਹੂਦਾਹ ਦੇ ਉਨ੍ਹਾਂ ਸਾਰੇ ਲੋਕਾਂ ਨੂੰ ਇਹ ਸੰਦੇਸ਼ ਦੇਵੀਂ ਜਿਹੜੇ ਯਹੋਵਾਹ ਦੇ ਮੰਦਰ ਵਿੱਚ ਉਪਾਸਨਾ ਲਈ ਆ ਰਹੇ ਹਨ। ਉਨ੍ਹਾਂ ਨੂੰ ਉਹ ਹਰ ਗੱਲ ਆਖੀਂ ਜਿਹੜੀ ਮੈਂ ਤੈਨੂੰ ਆਖਣ ਲਈ ਕਹਿੰਦਾ ਹਾਂ। ਸੰਦੇਸ਼ ਦਾ ਕੋਈ ਵੀ ਹਿੱਸਾ ਛੱਡੀ ਨਾ।"
2 Assim diz o Senhor: Põe-te no átrio da casa do Senhor e dize a todas as cidades de Judá que vêm adorar na casa do Senhor, todas as palavras que te mando que lhes fales; não omitas uma só palavra.
3 ਸ਼ਾਇਦ ਉਹ ਲੋਕ ਮੇਰਾ ਸੰਦੇਸ਼ ਸੁਣਨ ਅਤੇ ਇਸ ਨੂੰ ਮੰਨ ਲੈਣ। ਸ਼ਾਇਦ ਉਹ ਇਹੋ ਜਿਹਾ ਮੰਦਾ ਜੀਵਨ ਜਿਉਣਾ ਛੱਡ ਦੇਣ। ਜੇ ਉਹ ਬਦਲ ਜਾਂਦੇ ਹਨ ਤਾਂ ਸ਼ਾਇਦ ਮੈਂ ਵੀ ਉਨ੍ਹਾਂ ਨੂੰ ਸਜ਼ਾ ਦੇਣ ਦੀਆਂ ਵਿਉਂਤਾ ਬਾਰੇ ਆਪਣਾ ਮਨ ਬਦਲ ਲਵਾਂ। ਮੈਂ ਇਸ ਸਜ਼ਾ ਦੀ ਯੋਜਨਾ ਇਸ ਲਈ ਬਣਾ ਰਿਹਾ ਹਾਂ ਕਿਉਂ ਕਿ ਉਨ੍ਹਾਂ ਲੋਕਾਂ ਨੇ ਬਹੁਤ ਮੰਦੇ ਕੰਮ ਕੀਤੇ ਹਨ।"
3 Bem pode ser que ouçam, e se convertam cada um do seu mau caminho, para que eu desista do mal que intento fazer-lhes por causa da maldade das suas ações.
4 ਤੂੰ ਉਨ੍ਹਾਂ ਨੂੰ ਆਖੀਂ, ‘ਇਹੀ ਹੈ ਜੋ ਯਹੋਵਾਹ ਆਖਦਾ ਹੈ: ਮੈਂ ਤੁਹਾਨੂੰ ਆਪਣੀ ਬਿਵਸਬਾ ਦਿੱਤੀ ਸੀ। ਤੁਹਾਨੂੰ ਮੇਰਾ ਹੁਕਮ ਮੰਨਣਾ ਚਾਹੀਦਾ ਹੈ ਅਤੇ ਮੇਰੀ ਬਿਵਸਬਾ ਉੱਤੇ ਅਮਲ ਕਰਨਾ ਚਾਹੀਦਾ ਹੈ।"
4 Dize-lhes pois: Assim diz o Senhor: Se não me derdes ouvidos para andardes na minha lei, que pus diante de vós,
5 ਤੁਹਾਨੂੰ ਉਹ ਗੱਲਾਂ ਜ਼ਰੂਰ ਸੁਣਨੀਆਂ ਚਾਹੀਦੀਆਂ ਹਨ ਜੋ ਮੇਰੇ ਸੇਵਕ ਤੁਹਾਨੂੰ ਆਖਦੇ ਹਨ। (ਨਬੀ ਮੇਰੇ ਸੇਵਕ ਹਨ।) ਮੈਂ ਤੁਹਾਡੇ ਵੱਲ ਬਾਰ-ਬਾਰ ਨਬੀ ਭੇਜੇ, ਪਰ ਤੁਸੀਂ ਉਨ੍ਹਾਂ ਦੀ ਗੱਲ ਨਹੀਂ ਸੁਣੀ।"
5 e para ouvirdes as palavras dos meus servos, os profetas, que eu com insistência vos envio, mas não ouvistes;
6 ਜੇ ਤੁਸੀਂ ਮੇਰਾ ਹੁਕਮ ਨਹੀਂ ਮੰਨੋਗੇ ਤਾਂ ਮੈਂ ਯਰੂਸ਼ਲਮ ਵਿੱਚਲੇ ਆਪਣੇ ਮੰਦਰ ਨੂੰ ਸ਼ੀਲੋਹ ਦੇ ਆਪਣੇ ਪਵਿੱਤਰ ਤੰਬੂ ਵਰਗਾ ਬਣਾ ਦਿਆਂਗਾ। ਸਾਰੀ ਦੁਨੀਆਂ ਦੇ ਲੋਕ ਯਰੂਸ਼ਲਮ ਬਾਰੇ ਸੋਚਣਗੇ ਜਦੋਂ ਉਹ ਹੋਰਨਾਂ ਸ਼ਹਿਰਾਂ ਉੱਤੇ ਮੰਦੀਆਂ ਗੱਲਾਂ ਵਾਪਰਨ ਦੀ ਮੰਗ ਕਰਨਗੇ।’”"
6 então farei que esta casa seja como Siló, e farei desta cidade uma maldição para todas as nações da terra.
7 ਜਾਜਕਾਂ, ਨਬੀਆਂ ਅਤੇ ਹੋਰ ਸਾਰੇ ਲੋਕਾਂ ਨੇ ਯਹੋਵਾਹ ਦੇ ਮੰਦਰ ਵਿੱਚ ਯਿਰਮਿਯਾਹ ਨੂੰ ਇਹ ਸ਼ਬਦ ਆਖਦਿਆਂ ਸੁਣਿਆ।"
7 E ouviram os sacerdotes, e os profetas, e todo o povo, a Jeremias, anunciando estas palavras na casa do Senhor.
8 ਯਿਰਮਿਯਾਹ ਨੇ ਉਹ ਹਰ ਗੱਲ ਲੋਕਾਂ ਨੂੰ ਆਖਕੇ ਮੁਕਾਈ ਜਿਸ ਬਾਰੇ ਯਹੋਵਾਹ ਨੇ ਉਸ ਨੂੰ ਲੋਕਾਂ ਨੂੰ ਆਖਣ ਦਾ ਸੰਦੇਸ਼ ਦਿੱਤਾ ਸੀ। ਤਾਂ ਜਾਜਕਾਂ, ਨਬੀਆਂ ਅਤੇ ਹੋਰ ਸਾਰੇ ਲੋਕਾਂ ਨੇ ਯਿਰਮਿਯਾਹ ਨੂੰ ਫ਼ੜ ਲਿਆ। ਉਨ੍ਹਾਂ ਨੇ ਆਖਿਆ, “ਇਹ ਗੱਲਾਂ ਆਖਣ ਲਈ ਤੈਨੂੰ ਮੌਤ ਮਿਲੇਗੀ!"
8 Tendo Jeremias acabado de dizer tudo quanto o Senhor lhe havia ordenado que dissesse a todo o povo, pegaram nele os sacerdotes, e os profetas, e todo o povo, dizendo: Certamente morrerás.
9 ਤੂੰ ਹੌਸਲਾ ਕਿਵੇਂ ਕੀਤਾ ਯਹੋਵਾਹ ਦੇ ਨਾਮ ਉੱਤੇ ਅਜਿਹਾ ਪ੍ਰਚਾਰ ਕਰਨ ਦਾ! ਤੂੰ ਇਹ ਆਖਣ ਦਾ ਹੌਸਲਾ ਕਿਵੇਂ ਕੀਤਾ ਕਿ ਇਹ ਮੰਦਰ ਸ਼ੀਲੋਹ ਵਾਲੇ ਮੰਦਰ ਵਾਂਗ ਤਬਾਹ ਹੋ ਜਾਵੇਗਾ! ਤੂੰ ਇਹ ਆਖਣ ਦਾ ਹੌਸਲਾ ਕਿਵੇਂ ਕੀਤਾ ਕਿ ਯਰੂਸ਼ਲਮ ਮਾਰੂਬਲ ਬਣ ਜਾਵੇਗਾ ਜਿੱਥੇ ਕੋਈ ਵੀ ਨਹੀਂ ਰਹੇਗਾ।” ਯਹੋਵਾਹ ਦੇ ਮੰਦਰ ਵਿੱਚ ਸਾਰੇ ਲੋਕ ਯਿਰਮਿਯਾਹ ਦੇ ਆਲੇ-ਦੁਆਲੇ ਇਕੱਠੇ ਹੋ ਗਏ।"
9 Por que profetizaste em nome do Senhor, dizendo: Será como Siló esta casa, e esta cidade ficará assolada e desabitada? E ajuntou-se todo o povo contra Jeremias, na casa do Senhor.
10 ਹੁਣ ਯਹੂਦਾਹ ਦੇ ਹਾਕਮਾਂ ਨੇ ਇਨ੍ਹਾਂ ਗੱਲਾਂ ਬਾਰੇ ਸੁਣਿਆ ਜੋ ਇੱਥੇ ਵਾਪਰ ਰਹੀਆਂ ਸਨ। ਇਸ ਲਈ ਉਹ ਰਾਜੇ ਦੇ ਮਹਿਲ ਵਿੱਚੋਂ ਬਾਹਰ ਆ ਗਏ। ਉਹ ਯਹੋਵਾਹ ਦੇ ਮੰਦਰ ਵੱਲ ਗਏ। ਉੱਥੇ ਉਨ੍ਹਾਂ ਨੇ ਨਵੇਂ ਦਰਵਾਜ਼ੇ ਕੋਲ ਆਪਣੇ ਸਥਾਨ ਗ੍ਰਹਿਣ ਕਰ ਲੇ। ਨਵਾਂ ਦਰਵਾਜ਼ਾ ਯਹੋਵਾਹ ਦੇ ਮੰਦਰ ਵੱਲ ਜਾਣ ਵਾਲਾ ਦਰਵਾਜ਼ਾ ਹੈ।"
10 Quando os príncipes de Judá ouviram estas coisas, subiram da casa do rei à casa do Senhor, e se assentaram à entrada da porta nova do Senhor.
11 ਤਾਂ ਜਾਜਕਾਂ ਅਤੇ ਨਬੀਆਂ ਨੇ ਹਾਕਮਾਂ ਅਤੇ ਹੋਰ ਸਾਰੇ ਲੋਕਾਂ ਨਾਲ ਗੱਲ ਕੀਤੀ। ਉਨ੍ਹਾਂ ਨੇ ਆਖਿਆ, “ਯਿਰਮਿਯਾਹ ਨੂੰ ਮਾਰ ਦੇਣਾ ਚਾਹੀਦਾ ਹੈ। ਉਸ ਨੇ ਯਰੂਸ਼ਲਮ ਬਾਰੇ ਮੰਦੀਆਂ ਗੱਲਾਂ ਆਖੀਆਂ ਹਨ। ਤੁਸੀਂ ਉਸ ਨੂੰ ਇਹ ਗੱਲਾਂ ਆਖਦਿਆਂ ਸੁਣਿਆ।”"
11 Então falaram os sacerdotes e os profetas aos príncipes e a todo povo, dizendo: Este homem é réu de morte, porque profetizou contra esta cidade, como ouvistes com os vossos próprios ouvidos.
12 ਤਾਂ ਯਿਰਮਿਯਾਹ ਨੇ ਯਹੂਦਾਹ ਦੇ ਸਾਰੇ ਹਾਕਮਾਂ ਅਤੇ ਹੋਰ ਸਾਰੇ ਲੋਕਾਂ ਨਾਲ ਗੱਲ ਕੀਤੀ। ਉਸ ਨੇ ਆਖਿਆ, “ਯਹੋਵਾਹ ਨੇ ਮੈਨੂੰ ਇਸ ਮੰਦਰ ਅਤੇ ਇਸ ਸ਼ਹਿਰ ਬਾਰੇ ਇਹ ਗੱਲਾਂ ਆਖਣ ਲਈ ਭੇਜਿਆ ਹੈ। ਹਰ ਉਹ ਗੱਲ ਜਿਹੜੀ ਤੁਸੀਂ ਸੁਣੀ ਹੈ ਉਹ ਯਹੋਵਾਹ ਵੱਲੋਂ ਹੈ।"
12 E falou Jeremias a todos os príncipes e a todo o povo, dizendo: O Senhor enviou-me a profetizar contra esta casa, e contra esta cidade, todas as palavras que ouvistes.
13 ਤੁਹਾਨੂੰ ਲੋਕਾਂ ਨੂੰ ਅਵੱਸ਼ ਹੀ ਆਪਣੇ ਜੀਵਨ ਬਦਲਣੇ ਚਾਹੀਦੇ ਹਨ! ਤੁਹਾਨੂੰ ਨੇਕੀ ਕਰਨੀ ਸ਼ੁਰੂ ਕਰ ਦੇਣੀ ਚਾਹੀਦੀ ਹੈ। ਤੁਹਾਨੂੰ ਚਾਹੀਦਾ ਹੈ ਕਿ ਯਹੋਵਾਹ ਆਪਣੇ ਪਰਮੇਸ਼ੁਰ ਦਾ ਹੁਕਮ ਮੰਨੋ। ਜੇ ਤੁਸੀਂ ਅਜਿਹਾ ਕਰੋਗੇ ਤਾਂ ਯਹੋਵਾਹ ਆਪਣਾ ਮਨ ਬਦਲ ਲਵੇਗਾ। ਯਹੋਵਾਹ ਉਹ ਮੰਦੀਆਂ ਗੱਲਾਂ ਨਹੀਂ ਕਰੇਗਾ ਜਿਨ੍ਹਾਂ ਬਾਰੇ ਉਸ ਨੇ ਤੁਹਾਨੂੰ ਆਖਿਆ ਹੈ।"
13 Agora, pois, melhorai os vossos caminhos e as vossas ações, e ouvi a voz do Senhor vosso Deus, e o Senhor desistirá do mal que falou contra vós.
14 ਜਿੱਥੇ ਤੀਕ ਮੇਰੀ ਗੱਲ ਹੈ, ਮੈਂ ਤੁਹਾਡੇ ਕਬਜ਼ੇ ਵਿੱਚ ਹਾਂ। ਮੇਰੇ ਨਾਲ ਓਹੀ ਸਲੂਕ ਕਰੋ ਜਿਹੜਾ ਤੁਸੀਂ ਚੰਗਾ ਅਤੇ ਠੀਕ ਸਮਝਦੇ ਹੋ।"
14 Quanto a mim, eis que estou nas vossas mãos; fazei de mim conforme o que for bom e reto aos vossos olhos.
15 ਪਰ ਜੇ ਤੁਸੀਂ ਮੈਨੂੰ ਮਾਰ ਦਿਓਗੇ, ਤਾਂ ਇੱਕ ਗੱਲ ਬਾਰੇ ਯਕੀਨ ਰੱਖਣਾ। ਤੁਸੀਂ ਇੱਕ ਬੇਗੁਨਾਹ ਬੰਦੇ ਨੂੰ ਮਾਰਨ ਦੇ ਦੋਸ਼ੀ ਹੋਵੋਗੇ। ਤੁਸੀਂ ਇਸ ਸ਼ਹਿਰ ਨੂੰ ਅਤੇ ਇਸਦੇ ਹਰ ਵਾਸੀ ਨੂੰ ਵੀ ਦੋਸ਼ੀ ਬਣਾ ਦਿਓਗੇ। ਯਹੋਵਾਹ ਨੇ ਸੱਚਮੁੱਚ ਮੈਨੂੰ ਤੁਹਾਡੇ ਵੱਲ ਭੇਜਿਆ ਹੈ। ਜਿਹੜਾ ਸੰਦੇਸ਼ ਤੁਸੀਂ ਸੁਣਿਆ ਹੈ ਓਹ ਯਹੋਵਾਹ ਵੱਲੋਂ ਹੀ ਹੈ।”"
15 Sabei, porém, com certeza que, se me matardes a mim, trareis sangue inocente sobre vós, e sobre esta cidade, e sobre os seus habitantes; porque, na verdade, o Senhor me enviou a vós, para dizer aos vossos ouvidos todas estas palavras.
16 ਤਾਂ ਹਾਕਮ ਅਤੇ ਹੋਰ ਸਾਰੇ ਲੋਕ ਬੋਲੇ। ਉਨ੍ਹਾਂ ਲੋਕਾਂ ਨੇ ਜਾਜਕਾਂ ਅਤੇ ਨਬੀਆਂ ਨੂੰ ਆਖਿਆ, “ਯਿਰਮਿਯਾਹ ਨੂੰ ਮਾਰਨਾ ਨਹੀਂ ਚਾਹੀਦਾ। ਜਿਹੜੀਆਂ ਗੱਲਾਂ ਯਿਰਮਿਯਾਹ ਨੇ ਸਾਨੂੰ ਆਖੀਆਂ ਹਨ ਉਹ ਯਹੋਵਾਹ ਸਾਡੇ ਪਰਮੇਸ਼ੁਰ ਵੱਲੋਂ ਹੀ ਹਨ।”"
16 Então disseram os príncipes e todo o povo aos sacerdotes e aos profetas: Este homem não é réu de morte, porque em nome do Senhor, nosso Deus, nos falou.
17 ਤਾਂ ਕੁਝ ਬਜ਼ੁਰਗ ਖੜ੍ਹੇ ਹੋ ਗਏ ਅਤੇ ਲੋਕਾਂ ਨੂੰ ਕਹਿਣ ਲੱਗੇ।"
17 Também se levantaram alguns dos anciãos da terra, e falaram a toda a assembléia do povo, dizendo:
18 ਉਨ੍ਹਾਂ ਨੇ ਆਖਿਆ, “ਨਬੀ ਮੀਕਾਹ ਮੋਰਸ਼ਤ ਸ਼ਹਿਰ ਦਾ ਸੀ। ਮੀਕਾਹ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਦੇ ਰਾਜ ਵੇਲੇ ਦਾ ਨਬੀ ਸੀ। ਮੀਕਾਹ ਨੇ ਯਹੂਦਾਹ ਦੇ ਸਾਰੇ ਲੋਕਾਂ ਨੂੰ ਇਹ ਗੱਲਾਂ ਆਖੀਆਂ: ‘ਸਰਬ-ਸ਼ਕਤੀਮਾਨ ਯਹੋਵਾਹ ਆਖਦਾ ਹੈ: ਸੀਯੋਨ ਤਬਾਹ ਹੋ ਜਾਵੇਗਾ, ਇਹ ਵਾਹਿਆ ਹੋਇਆ ਖੇਤ ਬਣ ਜਾਵੇਗਾ। ਯਰੂਸ਼ਲਮ ਪੱਥਰ ਦਾ ਢੇਰ ਬਣ ਜਾਵੇਗਾ। ਮੰਦਰ ਵਾਲੀ ਪਹਾੜੀ ਸੱਖਣੀ ਪਹਾੜੀ ਹੋਵੇਗੀ, ਜਿਸ ਉੱਪਰ ਝਾੜੀਆਂ ਉੱਗੀਆਂ ਹੋਣਗੀਆਂ।’"
18 Miquéias, o morastita, profetizou nos dias de Ezequias, rei de Judá, e falou a todo o povo de Judá, dizendo: Assim diz o Senhor dos exércitos: Sião será lavrada como um campo, e Jerusalém se tornará em montões de ruínas, e o monte desta casa como os altos de um bosque.
19 “ਹਿਜ਼ਕੀਯਾਹ ਯਹੂਦਾਹ ਦਾ ਰਾਜਾ ਸੀ। ਅਤੇ ਹਿਜ਼ਕੀਯਾਹ ਨੇ ਮੀਕਾਹ ਨੂੰ ਨਹੀਂ ਸੀ ਮਾਰਿਆ। ਯਹੂਦਾਹ ਦੇ ਕਿਸੇ ਬੰਦੇ ਨੇ ਵੀ ਮੀਕਾਹ ਨੂੰ ਨਹੀਂ ਸੀ ਮਾਰਿਆ। ਤੁਸੀਂ ਜਾਣਦੇ ਹੋ ਕਿ ਹਿਜ਼ਕੀਯਾਹ ਯਹੋਵਾਹ ਦੀ ਇੱਜ਼ਤ ਕਰਦਾ ਸੀ। ਉਹ ਯਹੋਵਾਹ ਨੂੰ ਪ੍ਰਸੰਨ ਕਰਨਾ ਚਾਹੁੰਦਾ ਸੀ। ਯਹੋਵਾਹ ਨੇ ਆਖਿਆ ਸੀ ਕਿ ਉਹ ਯਹੂਦਾਹ ਲਈ ਮੰਦੀਆਂ ਗੱਲਾਂ ਕਰੇਗਾ। ਪਰ ਹਿਜ਼ਕੀਯਾਹ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਅਤੇ ਯਹੋਵਾਹ ਨੇ ਆਪਣਾ ਇਰਾਦਾ ਬਦਲ ਲਿਆ। ਯਹੋਵਾਹ ਨੇ ਉਹ ਮੰਦੀਆਂ ਗੱਲਾਂ ਨਹੀਂ ਕੀਤੀਆਂ। ਜੇ ਅਸੀਂ ਯਿਰਮਿਯਾਹ ਨੂੰ ਦੁੱਖ ਪੁਚਾਵਾਂਗੇ, ਤਾਂ ਅਸੀਂ ਆਪਣੇ ਲਈ ਬਹੁਤ ਮੁਸੀਬਤਾਂ ਖੜੀਆਂ ਕਰ ਲਵਾਂਗੇ। ਅਤੇ ਉਹ ਮੁਸੀਬਤਾਂ ਸਾਡੇ ਆਪਣੇ ਕਸੂਰ ਕਰਕੇ ਆਉਣਗੀਆਂ।”"
19 Mataram-no, porventura, Ezequias, rei de Judá, e todo o Judá? Antes não temeu este ao Senhor, e não implorou o favor do Senhor? e não se arrependeu o Senhor do mal que falara contra eles? Mas nós estamos fazendo um grande mal contra as nossas almas.
20 ਅਤੀਤ ਵਿੱਚ, ਇੱਕ ਹੋਰ ਬੰਦਾ ਸੀ ਜਿਹੜਾ ਯਹੋਵਾਹ ਦੇ ਸੰਦੇਸ਼ ਦਾ ਪ੍ਰਚਾਰ ਕਰਦਾ ਸੀ। ਉਸਦਾ ਨਾਮ ਸੀ ਊਰੀਯਾਹ। ਉਹ ਸ਼ਮਅਯਾਹ ਨਾਮ ਦੇ ਬੰਦੇ ਦਾ ਪੁੱਤਰ ਸੀ। ਊਰੀਯਾਹ ਕਿਰਯਬ-ਯਆਰੀਮ ਸ਼ਹਿਰ ਦਾ ਸੀ। ਊਰੀਯਾਹ ਨੇ ਵੀ ਇੱਕ ਸ਼ਹਿਰ ਦੇ ਵਿਰੁੱਧ ਉਨ੍ਹਾਂ ਗੱਲਾਂ ਦਾ ਹੀ ਪ੍ਰਚਾਰ ਕੀਤਾ ਸੀ ਜਿਸਦਾ ਯਿਰਮਿਯਾਹ ਨੇ ਕੀਤਾ ਹੈ।"
20 Também houve outro homem que profetizava em nome do Senhor: Urias, filho de Semaías, de Quiriate-Jearim, o qual profetizou contra esta cidade, e contra esta terra, conforme todas as palavras de Jeremias;
21 ਰਾਜੇ ਯਹੋਯਾਕੀਮ ਅਤੇ ਉਸ ਦੇ ਫ਼ੌਜੀ ਅਫ਼ਸਰਾਂ ਅਤੇ ਯਹੂਦਾਹ ਦੇ ਆਗੂਆਂ ਨੇ ਊਰੀਯਾਹ ਦੇ ਪ੍ਰਚਾਰ ਨੂੰ ਸੁਣਿਆ। ਉਹ ਬਹੁਤ ਗੁੱਸੇ ਹੋਏ। ਰਾਜਾ ਯਹੋਯਾਕੀਮ ਊਰੀਯਾਹ ਨੂੰ ਮਾਰਨਾ ਚਾਹੁੰਦਾ ਸੀ। ਊਰੀਯਾਹ ਭੈਭੀਤ ਸੀ ਇਸ ਲਈ ਉਹ ਬਚਕੇ ਮਿਸਰ ਦੇਸ਼ ਨੂੰ ਭੱਜ ਗਿਆ।"
21 e quando o rei Jeoiaquim, e todos os seus valentes, e todos os príncipes, ouviram as palavras dele, procurou o rei matá-lo; mas quando Urias o ouviu, temeu, e fugiu, e foi para o Egito;
22 ਪਰ ਰਾਜੇ ਯਹੋਯਾਕੀਮ ਨੇ ਇੱਕ ਅਲਨਾਥਾਨ ਨਾਮ ਦੇ ਬੰਦੇ ਅਤੇ ਕੁਝ ਹੋਰ ਲੋਕਾਂ ਨੂੰ ਮਿਸਰ ਭੇਜਿਆ। ਅਲਨਾਥਾਨ ਅਕਬੋਰ ਨਾਂ ਦੇ ਇੱਕ ਬੰਦੇ ਦਾ ਪੁੱਤਰ ਸੀ।"
22 mas o rei Jeoiaquim enviou ao Egito certos homens; Elnatã, filho de Acbor, e outros com ele,
23 ਉਨ੍ਹਾਂ ਲੋਕਾਂ ਨੇ ਊਰੀਯਾਹ ਨੂੰ ਮਿਸਰ ਵਿੱਚੋਂ ਲਿਆਂਦਾ। ਫ਼ੇਰ ਉਹ ਲੋਕ ਊਰੀਯਾਹ ਨੂੰ ਰਾਜੇ ਯਹੋਯਾਕੀਮ ਕੋਲ ਲੈ ਗਏ। ਯਹੋਯਾਕੀਮ ਨੇ ਊਰੀਯਾਹ ਨੂੰ ਤਲਵਾਰ ਨਾਲ ਕਤਲ ਕਰਨ ਦਾ ਹੁਕਮ ਦੇ ਦਿੱਤਾ। ਊਰੀਯਾਹ ਦੀ ਲਾਸ਼ ਨੂੰ ਉਸ ਕਬਰਿਸਤਾਨ ਵਿੱਚ ਸੁੱਟ ਦਿੱਤਾ ਗਿਆ ਜਿੱਥੇ ਗਰੀਬ ਲੋਕਾਂ ਨੂੰ ਦਫ਼ਨ ਕੀਤਾ ਜਾਂਦਾ ਸੀ।"
23 os quais tiraram a Urias do Egito, e o trouxeram ao rei Jeoiaquim, que o matou à espada, e lançou o seu cadáver nas sepulturas da plebe.
24 ਉੱਥੇ ਇੱਕ ਮਹੱਤਵਪੂਰਣ ਆਦਮੀ ਸੀ ਜਿਸਦਾ ਨਾਮ ਸੀ ਸ਼ਾਫ਼ਾਨ ਦਾ ਪੁੱਤਰ ਅਹੀਕਾਮ। ਅਹੀਕਾਮ ਨੇ ਯਿਰਮਿਯਾਹ ਦੀ ਸਹਾਇਤਾ ਕੀਤੀ। ਇਸ ਲਈ ਅਹੀਕਾਮ ਨੇ ਯਿਰਮਿਯਾਹ ਨੂੰ ਜਾਜਕਾਂ ਅਤੇ ਨਬੀਆਂ ਹੱਥੋਂ ਕਤਲ ਹੋਣ ਤੋਂ ਬਚਾਇਆ।"
24 Porém Aicão, filho de Safã, deu apoio a Jeremias, de sorte que não foi entregue na mão do povo, para ser morto.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Jeremias 26, comparar traduções ou montar um estudo — tudo direto pelo WhatsApp.