Jeremias 27
Punjabi Bible (GL_PUNJABI) vs NAA
NAA Nova Almeida Atualizada 2017
1 ਯਹੋਵਾਹ ਨੇ ਨਬੂਕਦਨੱਸਰ ਨੂੰ ਹਾਕਮ ਬਣਾਇਆ ਯਹੋਵਾਹ ਵੱਲੋਂ ਇਹ ਸੰਦੇਸ਼ ਯਿਰਮਿਯਾਹ ਨੂੰ ਯਹੂਦਾਹ ਦੇ ਰਾਜੇ ਸਿਦਕੀਯਾਹ ਦੇ ਸ਼ਾਸਨ ਦੇ ਸ਼ੁਰੂਆਤ ਵਿੱਚ ਮਿਲਿਆ। ਸਿਦਕੀਯਾਹ ਰਾਜੇ ਯੋਸ਼ੀਯਾਹ ਦਾ ਪੁੱਤਰ ਸੀ।"
1 No princípio do reinado de Zedequias, filho de Josias, rei de Judá, veio da parte do Senhor esta palavra a Jeremias:
2 ਇਹ ਸੀ ਜੋ ਯਹੋਵਾਹ ਨੇ ਮੈਨੂੰ ਆਖਿਆ, “ਯਿਰਮਿਯਾਹ, ਡੰਡਿਆਂ ਅਤੇ ਰਸੀਆਂ ਤੋਂ ਇੱਕ ਜੂਲਾ ਬਣਾ ਅਤੇ ਇਸ ਨੂੰ ਆਪਣੀ ਗਰਦਨ ਉੱਤੇ ਰੱਖ।"
2 Assim me disse o Senhor : — Faça cangas com tiras de couro e canzis e coloque-as no seu pescoço.
3 ਫ਼ੇਰ ਹੋਰਨਾਂ ਹਲਾਂ ਨੂੰ ਅਦੋਮ, ਮੋਆਬ ਅਤੇ ਅੰਮੋਨ, ਸੂਰ ਅਤੇ ਸੈਦਾ ਦੇ ਰਾਜਿਆਂ ਨੂੰ ਘੱਲ ਦੇ। ਉਨ੍ਹਾਂ ਰਾਜਿਆਂ ਨੂੰ ਜਿਹੜੇ ਯਰੂਸ਼ਲਮ ਵਿੱਚ ਯਹੂਦਾਹ ਦੇ ਰਾਜੇ ਸਿਦਕੀਯਾਹ ਨੂੰ ਮਿਲਣ ਆਏ ਨੇ, ਸੰਦੇਸ਼ਵਾਹਕਾਂ ਹੱਥ ਸੰਦੇਸ਼ ਭੇਜ।"
3 Por meio dos mensageiros que vieram a Jerusalém para se encontrar com Zedequias, rei de Judá, envie essas cangas ao rei de Edom, ao rei de Moabe, ao rei dos filhos de Amom, ao rei de Tiro e ao rei de Sidom.
4 ਉਨ੍ਹਾਂ ਸੰਦੇਸ਼ਵਾਹਕਾਂ ਨੂੰ ਆਖ ਕਿ ਉਹ ਆਪਣੇ ਮਾਲਕਾਂ ਨੂੰ ਇਹ ਸੰਦੇਸ਼ ਦੇਣ। ਉਨ੍ਹਾਂ ਨੂੰ ਆਖੀਂ, ‘ਯਹੋਵਾਹ ਸਰਬ ਸ਼ਕਤੀਮਾਨ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, ਆਪਣੇ ਮਾਲਕਾਂ ਨੂੰ ਆਖੋ ਕਿ ਮੈਂ ਇਸ ਧਰਤੀ ਨੂੰ ਅਤੇ ਇਸ ਉੱਤੇ ਵਸਣ ਵਾਲਿਆਂ ਨੂੰ ਆਖ ਕਿ"
4 Ordene-lhes que digam aos seus senhores: Assim diz o Senhor dos Exércitos, o Deus de Israel:
5 ਮੈਂ ਧਰਤੀ ਨੂੰ ਅਤੇ ਇਸ ਉੱਤੇ ਰਹਿਣ ਵਾਲੇ ਸਾਰੇ ਲੋਕਾਂ ਨੂੰ ਸਾਜਿਆ ਸੀ। ਮੈਂ ਧਰਤੀ ਉਤਲੇ ਸਾਰੇ ਜਾਨਵਰਾਂ ਨੂੰ ਸਾਜਿਆ ਸੀ। ਇਹ ਸਾਰਾ ਕੁਝ ਮੈਂ ਆਪਣੀ ਵੱਡੀ ਸ਼ਕਤੀ ਨਾਲ ਅਤੇ ਤਾਕਤਵਰ ਹੱਥ ਨਾਲ ਕੀਤਾ। ਮੈਂ ਜਿਸ ਕਿਸੇ ਨੂੰ ਚਾਹਾਂ ਇਹ ਧਰਤੀ ਦੇ ਸੱਕਦਾ ਹਾਂ।"
5 — “Eu fiz a terra, os seres humanos e os animais que estão sobre a face da terra, com o meu grande poder e com o meu braço estendido, e a dou a quem eu quiser.
6 ਹੁਣ ਮੈਂ ਤੁਹਾਡੇ ਸਾਰੇ ਦੇਸ਼ਾਂ ਨੂੰ ਬਾਬਲ ਦੇ ਰਾਜੇ ਨਬੂਕਦਨੱਸਰ ਨੂੰ ਦੇ ਦਿੱਤਾ ਹੈ। ਉਹ ਮੇਰਾ ਸੇਵਕ ਹੈ। ਮੈਂ ਜੰਗਲੀ ਜਾਨਵਰਾਂ ਕੋਲੋਂ ਵੀ ਉਸਦਾ ਆਗਿਆ ਪਾਲਨ ਕਰਾਵਾਂਗਾ।"
6 Agora eu entreguei todas estas terras nas mãos de Nabucodonosor, rei da Babilônia, meu servo. Até os animais selvagens eu entreguei a ele, para que o sirvam.
7 ਸਾਰੀਆਂ ਕੌਮਾਂ ਨਬੂਕਦਨੱਸਰ ਉਸ ਦੇ ਪੁੱਤਰ ਅਤੇ ਉਸ ਦੇ ਪੋਤਰੇ ਦੀ ਸੇਵਾ ਕਰਨਗੀਆਂ। ਫ਼ੇਰ ਇੱਕ ਸਮਾਂ ਆਵੇਗਾ ਜਦੋਂ ਬਾਬਲ ਹਾਰ ਜਾਵੇਗਾ। ਬਹੁਤ ਸਾਰੀਆਂ ਕੌਮਾਂ ਅਤੇ ਮਹਾਨ ਰਾਜੇ ਬਾਬਲ ਨੂੰ ਆਪਣਾ ਸੇਵਕ ਬਣਾ ਲੈਣਗੇ।"
7 Todas as nações servirão a ele, a seu filho e ao filho de seu filho, até que também chegue a vez da sua própria terra, quando muitas nações e grandes reis o fizerem seu escravo.”
8 “‘ਪਰ ਜੇਕਰ ਕੋਈ ਕੌਮ ਜਾਂ ਰਾਜ ਬਾਬਲ ਦੇ ਰਾਜੇ ਨਬੂਕਦਨੱਸਰ ਦੀ ਸੇਵਾ ਕਰਨ ਤੋਂ ਅਤੇ ਉਸ ਦਾ ਜੂਲਾ ਆਪਣੀ ਗਰਦਨ ਤੇ ਪਾਉਣ ਤੋਂ ਇਨਕਾਰ ਕਰਦਾ, ਮੈਂ ਉਸ ਕੌਮ ਨੂੰ ਤਲਵਾਰ, ਭੁੱਖ ਅਤੇ ਭਿਆਨਕ ਬਿਮਾਰੀ ਨਾਲ ਸਜ਼ਾ ਦਿਆਂਗਾ।’” ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “‘ਇਹ ਗੱਲ ਮੈਂ ਉਦੋਂ ਤੀਕ ਕਰਾਂਗਾ ਜਦੋਂ ਤੀਕ ਕਿ ਮੈਂ ਉਸ ਕੌਮ ਨੂੰ ਤਬਾਹ ਨਹੀਂ ਕਰ ਦਿੰਦਾ। ਮੈਂ ਨਬੂਕਦਨੱਸਰ ਦੀ ਵਰਤੋਂ ਉਸ ਕੌਮ ਨੂੰ ਤਬਾਹ ਕਰਨ ਲਈ ਕਰਾਂਗਾ ਜਿਹੜੀ ਉਸ ਦੇ ਖਿਲਾਫ਼ ਲੜਦੀ ਹੈ।"
8 — “Se alguma nação ou reino não servir Nabucodonosor, rei da Babilônia, e não puser o pescoço debaixo do jugo do rei da Babilônia, então castigarei essa nação com espada, com fome e com peste, diz o Senhor , até que eu a destrua completamente por meio de Nabucodonosor.
9 ਇਸ ਲਈ ਆਪਣੇ ਨਬੀਆਂ ਦੀ ਗੱਲ ਨਾ ਸੁਣੋ, ਉਨ੍ਹਾਂ ਲੋਕਾਂ ਦੀ ਗੱਲ ਨਾ ਸੁਣੋ ਜਿਹੜੇ ਜਾਦੂ ਦੇ ਪ੍ਰਭਾਵ ਨਾਲ ਭਵਿੱਖ ਬਾਣੀ ਕਰਦੇ ਹਨ। ਉਨ੍ਹਾਂ ਲੋਕਾਂ ਨੂੰ ਨਾ ਸੁਣੋ ਜਿਹੜੇ ਆਖਦੇ ਨੇ ਕਿ ਉਹ ਸੁਪਨਿਆਂ ਦੀ ਵਿਆਖਿਆ ਕਰ ਸੱਕਦੇ ਹਨ। ਉਨ੍ਹਾਂ ਲੋਕਾਂ ਨਾਲ ਗੱਲ ਨਾ ਕਰੋ ਜਿਹੜੇ ਮੁਰਦਿਆਂ ਨਾਲ ਗੱਲਾਂ ਕਰਦੇ ਨੇ ਜਾਂ ਜਿਹੜੇ ਜਾਦੂ-ਟੂਣੇ ਕਰਦੇ ਨੇ। ਉਹ ਸਾਰੇ ਲੋਕ ਤੁਹਾਨੂੰ ਦੱਸਦੇ ਹਨ, “ਤੁਸੀਂ ਬਾਬਲ ਦੇ ਰਾਜੇ ਦੇ ਗੁਲਾਮ ਨਹੀਂ ਬਣੋਗੇ।”"
9 Quanto a vocês, não deem ouvidos aos seus profetas, aos seus adivinhos, aos seus sonhadores, aos seus agoureiros e aos seus encantadores, que dizem que vocês não devem servir o rei da Babilônia.
10 ਪਰ ਉਹ ਲੋਕ ਤੁਹਾਡੇ ਨਾਲ ਝੂਠ ਬੋਲ ਰਹੇ ਹਨ। ਉਹ ਲੋਕ ਸਿਰਫ਼ ਤੁਹਾਨੂੰ ਵਤਨੋ ਦੂਰ ਲਿਜਾਣ ਦਾ ਕਾਰਣ ਬਣਨਗੇ। ਮੈਂ ਤੁਹਾਨੂੰ ਆਪਣੇ ਘਰ ਛੱਡਣ ਲਈ ਮਜ਼ਬੂਰ ਕਰਾਂਗਾ। ਅਤੇ ਤੁਸੀਂ ਪਰਾਏ ਦੇਸ਼ ਵਿੱਚ ਜਾਕੇ ਮਰੋਗੇ।"
10 Porque eles profetizam mentiras para que vocês sejam mandados para longe da sua terra, e para que vocês sejam expulsos por mim e destruídos.
11 “‘ਪਰ ਉਹ ਕੌਮਾਂ ਜਿਨ੍ਹਾਂ ਨੇ ਬਾਬਲ ਦੇ ਰਾਜੇ ਦੀ ਅਧੀਨਗੀ ਕਬੂਲ ਕਰ ਲਈ ਹੋਵੇਗੀ ਉਹ ਜਿਉਣਗੀਆਂ। ਮੈਂ ਉਨ੍ਹਾਂ ਕੌਮਾਂ ਨੂੰ ਆਪਣੇ ਦੇਸ਼ ਵਿੱਚ ਰਹਿਣ ਅਤੇ ਬਾਬਲ ਦੇ ਰਾਜੇ ਦੀ ਸੇਵਾ ਕਰਨ ਦਿਆਂਗਾ।’ ਇਹ ਸੰਦੇਸ਼ ਯਹੋਵਾਹ ਵੱਲੋਂ ਹੈ। ‘ਉਨ੍ਹਾਂ ਕੌਮਾਂ ਦੇ ਲੋਕ ਆਪਣੀ ਧਰਤੀ ਅੰਦਰ ਰਹਿਣਗੇ ਅਤੇ ਉਸੇ ਦੀ ਖੇਤੀ ਕਰਨਗੇ।’”"
11 Mas a nação que colocar o pescoço sob o jugo do rei da Babilônia e o servir, eu a deixarei na sua terra, para cultivá-la e morar nela”, diz o Senhor .
12 ਮੈਂ ਯਹੂਦਾਹ ਦੇ ਰਾਜੇ ਸਿਦਕੀਯਾਹ ਨੂੰ ਵੀ ਇਹੀ ਸੰਦੇਸ਼ ਦਿੱਤਾ ਸੀ। ਮੈਂ ਆਖਿਆ ਸੀ, “ਸਿਦਕੀਯਾਹ, ਤੈਨੂੰ ਆਪਣੀ ਗਰਦਨ ਬਾਬਲ ਦੇ ਰਾਜੇ ਦੇ ਜੂਲੇ ਹੇਠਾਂ ਪਾ ਦੇਣੀ ਚਾਹੀਦੀ ਹੈ ਅਤੇ ਉਸਦਾ ਹੁਕਮ ਮੰਨਣਾ ਚਾਹੀਦਾ ਹੈ। ਜੇ ਤੂੰ ਬਾਬਲ ਦੇ ਰਾਜੇ ਅਤੇ ਉਸ ਦੇ ਲੋਕਾਂ ਦੀ ਸੇਵਾ ਕਰੇਗਾ, ਤਾਂ ਤੂੰ ਜੀਵੇਗਾ।"
12 Também a Zedequias, rei de Judá, eu falei nos mesmos termos, dizendo: — Coloquem o pescoço sob o jugo do rei da Babilônia, sirvam a ele e ao seu povo, e vocês viverão.
13 ਜੇ ਤੂੰ ਬਾਬਲ ਦੇ ਰਾਜੇ ਦੀ ਸੇਵਾ ਕਰਨੀ ਨਹੀਂ ਮਂਨੇਗਾ ਤਾਂ ਤੂੰ ਅਤੇ ਤੇਰੇ ਲੋਕ ਦੁਸ਼ਮਣ ਦੀ ਤਲਵਾਰ, ਭੁੱਖ ਨਂਗ ਅਤੇ ਭਿਆਨਕ ਬਿਮਾਰੀਆਂ ਹੱਥੋਂ ਮਾਰੇ ਜਾਓਗੇ। ਯਹੋਵਾਹ ਨੇ ਆਖਿਆ ਸੀ ਕਿ ਇਹ ਗੱਲਾਂ ਵਾਪਰਨਗੀਆਂ।"
13 Por que é que você e o seu povo morreriam à espada, de fome e de peste, como o Senhor disse que acontecerá com a nação que não servir o rei da Babilônia?
14 ਪਰ ਝੂਠੇ ਨਬੀ ਆਖ ਰਹੇ ਹਨ: ‘ਤੁਸੀਂ ਕਦੇ ਵੀ ਬਾਬਲ ਦੇ ਰਾਜੇ ਦੇ ਗੁਲਾਮ ਨਹੀਂ ਹੋਵੋਗੇ।’ “ਉਨ੍ਹਾਂ ਨਬੀਆਂ ਦੀ ਗੱਲ ਨਾ ਸੁਣੋ ਕਿਉਂ ਕਿ ਉਹ ਤੁਹਾਡੇ ਅੱਗੇ ਝੂਠ ਦਾ ਪ੍ਰਚਾਰ ਕਰ ਰਹੇ ਹਨ।"
14 Não deem ouvidos às palavras dos profetas que dizem que vocês não devem servir o rei da Babilônia. É mentira o que eles profetizam.
15 ‘ਮੈਂ ਉਨ੍ਹਾਂ ਨਬੀਆਂ ਨੂੰ ਨਹੀਂ ਸੀ ਭੇਜਿਆ।’ ਇਹ ਸੰਦੇਸ਼ ਯਹੋਵਾਹ ਵੱਲੋਂ ਹੈ। ‘ਉਹ ਝੂਠ ਦਾ ਪ੍ਰਚਾਰ ਕਰ ਰਹੇ ਨੇ ਅਤੇ ਆਖ ਰਹੇ ਨੇ ਕਿ ਸੰਦੇਸ਼ ਮੇਰੇ ਵੱਲੋਂ ਹੈ। ਇਸ ਲਈ ਮੈਂ ਤੁਹਾਨੂੰ ਯਹੂਦਾਹ ਦੇ ਲੋਕਾਂ ਨੂੰ ਦੂਰ ਭੇਜ ਦਿਆਂਗਾ ਤੁਸੀਂ ਮਰ ਜਾਵੋਗੇ। ਅਤੇ ਉਹ ਨਬੀ ਜਿਹੜੇ ਤੁਹਾਡੇ ਅੱਗੇ ਪ੍ਰਚਾਰ ਕਰ ਰਹੇ ਨੇ ਉਹ ਵੀ ਮਰ ਜਾਣਗੇ।’”"
15 Porque não os enviei, diz o Senhor , e profetizam falsamente em meu nome, para que vocês sejam expulsos por mim e destruídos, vocês e eles que profetizam essas coisas.
16 ਫ਼ੇਰ ਮੈਂ ਉਨ੍ਹਾਂ ਜਾਜਕਾਂ ਅਤੇ ਹੋਰ ਸਾਰੇ ਲੋਕਾਂ ਨੂੰ ਆਖਿਆ, “ਯਹੋਵਾਹ ਆਖਦਾ ਹੈ: ਉਹ ਝੂਠੇ ਨਬੀ ਆਖ ਰਹੇ ਹਨ, ‘ਬਾਬਲ ਵਾਲਿਆਂ ਨੇ ਯਹੋਵਾਹ ਦੇ ਮੰਦਰ ਵਿੱਚੋਂ ਬਹੁਤ ਸਾਰੀਆਂ ਚੀਜ਼ਾਂ ਚੁੱਕ ਲਈਆਂ ਹਨ। ਉਹ ਚੀਜ਼ਾਂ ਛੇਤੀ ਵਾਪਸ ਲਿਆਂਦੀਆਂ ਜਾਣਗੀਆਂ।’ ਉਨ੍ਹਾਂ ਨਬੀਆਂ ਦੀ ਗੱਲ ਨਾ ਸੁਣੋ ਕਿਉਂ ਕਿ ਉਹ ਤੁਹਾਡੇ ਸਾਹਮਣੇ ਝੂਠ ਦਾ ਪ੍ਰਚਾਰ ਕਰ ਰਹੇ ਨੇ।"
16 Também falei aos sacerdotes e a todo este povo, dizendo: — Assim diz o
17 ਉਨ੍ਹਾਂ ਨਬੀਆਂ ਦੀ ਗੱਲ ਨਾ ਸੁਣੋ। ਬਾਬਲ ਦੇ ਰਾਜੇ ਦੀ ਸੇਵਾ ਕਰੋ। ਆਪਣੀ ਸਜ਼ਾ ਨੂੰ ਪ੍ਰਵਾਨ ਕਰ ਲਵੋ ਅਤੇ ਤੁਸੀਂ ਜਿਉਂਦੇ ਰਹੋਗੇ। ਤੁਹਾਡੇ ਲਈ ਯਰੂਸ਼ਲਮ ਦੇ ਇਸ ਸ਼ਹਿਰ ਦੇ ਤਬਾਹ ਕੀਤੇ ਜਾਣ ਦਾ ਕੋਈ ਕਾਰਣ ਨਹੀਂ ਹੈ।"
17 Não deem ouvidos ao que eles dizem; sirvam o rei da Babilônia e vocês viverão. Por que fazer com que esta cidade se torne um montão de ruínas?
18 ਜੇ ਉਹ ਲੋਕ ਨਬੀ ਹਨ ਅਤੇ ਯਹੋਵਾਹ ਵੱਲੋਂ ਸੰਦੇਸ਼ ਪ੍ਰਾਪਤ ਕਰਦੇ ਹਨ ਤਾਂ ਉਨ੍ਹਾਂ ਨੂੰ ਪ੍ਰਾਰਥਨਾ ਕਰਨ ਦਿਓ। ਉਨ੍ਹਾਂ ਨੂੰ ਉਨ੍ਹਾਂ ਚੀਜ਼ਾਂ ਬਾਰੇ ਪ੍ਰਾਰਥਨਾ ਕਰਨ ਦਿਓ ਜਿਹੜੀਆਂ ਹਾਲੇ ਵੀ ਮੰਦਰ ਵਿੱਚ ਹਨ। ਉਨ੍ਹਾਂ ਨੂੰ ਉਨ੍ਹਾਂ ਚੀਜ਼ਾਂ ਬਾਰੇ ਪ੍ਰਾਰਥਨਾ ਕਰਨ ਦਿਓ ਜਿਹੜੀਆਂ ਹਾਲੇ ਵੀ ਰਾਜੇ ਦੇ ਮਹਿਲ ਅੰਦਰ ਹਨ। ਅਤੇ ਉਨ੍ਹਾਂ ਨੂੰ ਉਨ੍ਹਾਂ ਚੀਜ਼ਾਂ ਬਾਰੇ ਪ੍ਰਾਰਥਨਾ ਕਰਨ ਦਿਓ ਜਿਹੜੀਆਂ ਹਾਲੇ ਵੀ ਯਰੂਸ਼ਲਮ ਅੰਦਰ ਹਨ। ਉਨ੍ਹਾਂ ਨਬੀਆਂ ਨੂੰ ਪ੍ਰਾਰਥਨਾ ਕਰਨ ਦਿਓ ਕਿ ਉਹ ਸਾਰੀਆਂ ਚੀਜ਼ਾਂ ਬਾਬਲ ਲਿਜਾਈਆਂ ਜਾਣ।”"
18 Porém, se eles são profetas, e se a palavra do Senhor está com eles, que orem ao Senhor dos Exércitos, para que os utensílios que ficaram na Casa do Senhor , e no palácio do rei de Judá, e em Jerusalém não sejam levados para a Babilônia.”
19 ਸਰਬ ਸ਼ਕਤੀਮਾਨ ਯਹੋਵਾਹ ਉਨ੍ਹਾਂ ਚੀਜ਼ਾਂ ਬਾਰੇ ਇਹ ਆਖਦਾ ਹੈ ਜਿਹੜੀਆਂ ਹਾਲੇ ਵੀ ਯਰੂਸ਼ਲਮ ਵਿੱਚ ਬਚੀਆਂ ਹੋਈਆਂ ਹਨ। ਮੰਦਰ ਵਿੱਚ ਬਮਲੇ ਹਨ, ਕਾਂਸੀ ਦਾ ਸਮੁੰਦਰ ਹੈ, ਹਿਲਣ ਵਾਲੇ ਸਟੈਁਡ ਅਤੇ ਹੋਰ ਚੀਜ਼ਾਂ ਹਨ। ਬਾਬਲ ਦੇ ਰਾਜੇ ਨਬੂਕਦਨੱਸਰ ਨੇ ਉਹ ਚੀਜ਼ਾਂ ਯਰੂਸ਼ਲਮ ਵਿੱਚ ਛੱਡ ਦਿੱਤੀਆਂ।"
19 — Porque assim diz o Senhor dos Exércitos a respeito das colunas, do mar de fundição, dos suportes e dos outros utensílios que ficaram na cidade,
20 ਨਬੂਕਦਨੱਸਰ ਉਦੋਂ ਉਨ੍ਹਾਂ ਚੀਜ਼ਾਂ ਨੂੰ ਲੈ ਕੇ ਨਹੀਂ ਗਿਆ ਜਦੋਂ ਉਸ ਨੇ ਯਹੂਦਾਹ ਦੇ ਰਾਜੇ ਯੇਹੋਇਆਚਿਨ ਨੂੰ ਕੈਦੀ ਬਣਾ ਕੇ ਲੈ ਗਿਆ ਸੀ। ਯੇਹੋਇਆਚਿਨ ਰਾਜੇ ਯਹੋਯਾਕੀਮ ਦਾ ਪੁੱਤਰ ਸੀ। ਨਬੂਕਦਨੱਸਰ ਯਹੂਦਾਹ ਅਤੇ ਯਰੂਸ਼ਲਮ ਦੇ ਹੋਰ ਵੀ ਕਈ ਮਹੱਤਵਪੂਰਣ ਬੰਦਿਆਂ ਨੂੰ ਲੈ ਗਿਆ ਸੀ।"
20 os quais Nabucodonosor, rei da Babilônia, não levou, quando deportou, de Jerusalém para a Babilônia, Jeconias, filho de Jeoaquim, rei de Judá, assim como todos os nobres de Judá e de Jerusalém;
21 ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਉਨ੍ਹਾਂ ਚੀਜ਼ਾਂ ਬਾਰੇ ਜਿਹੜੀਆਂ ਹਾਲੇ ਵੀ ਮੰਦਰ ਵਿੱਚ ਅਤੇ ਯਰੂਸ਼ਲਮ ਦੇ ਰਾਜੇ ਦੇ ਮਹਿਲ ਅੰਦਰ ਹਾਲੇ ਵੀ ਰਹਿ ਗਈਆਂ ਹਨ।"
21 sim, isto diz o Senhor dos Exércitos, o Deus de Israel, a respeito dos utensílios que ficaram na Casa do Senhor , e no palácio do rei de Judá, e em Jerusalém:
22 ਉਹ ਸਾਰੀਆਂ ਚੀਜ਼ਾਂ ਬਾਬਲ ਲਿਜਾਈਆਂ ਜਾਣਗੀਆਂ ਜਦੋਂ ਤੀਕ ਕਿ ਮੈਂ ਇੱਕ ਦਿਨ ਉਨ੍ਹਾਂ ਨੂੰ ਵਾਪਸ ਨਹੀਂ ਲਿਆਉਂਦਾ। ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “ਫ਼ੇਰ ਮੈਂ ਉਨ੍ਹਾਂ ਚੀਜ਼ਾਂ ਨੂੰ ਵਾਪਸ ਲਿਆਵਾਂਗਾ। ਮੈਂ ਉਨ੍ਹਾਂ ਚੀਜ਼ਾਂ ਨੂੰ ਇਸ ਥਾਂ ਫ਼ੇਰ ਰੱਖ ਦਿਆਂਗਾ।”"
22 “Serão levados para a Babilônia, onde ficarão até o dia em que eu atentar para eles, diz o Senhor ; então farei com que sejam trazidos e devolvidos a este lugar.”
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Jeremias 27, comparar traduções ou montar um estudo — tudo direto pelo WhatsApp.