Jeremias 28
Punjabi Bible (GL_PUNJABI) vs NTLH
NTLH Nova Tradução na Linguagem de Hoje 2000
1 ਝੂਠਾ ਨਬੀ ਹਨਨਯਾਹ ਯਹੂਦਾਹ ਵਿੱਚ ਰਾਜੇ ਸਿਦਕੀਯਾਹ ਦੇ ਸ਼ਾਸਨ ਦੇ ਚੌਬੇ ਵਰ੍ਹੇ ਦੇ ਪੰਜਵੇਂ ਮਹੀਨੇ ਵਿੱਚ, ਗਿਬਓਨ ਸ਼ਹਿਰ ਤੋਂ ਅੱਸ਼ੂਰ ਦੇ ਪੁੱਤਰ ਨਬੀ ਹਨਨਯਾਹ ਨੇ ਮੇਰੇ ਨਾਲ ਗੱਲ ਕੀਤੀ। ਉਸ ਨੇ ਜਾਜਕਾਂ ਅਤੇ ਸਾਰੇ ਲੋਕਾਂ ਦੀ ਹਾਜਰੀ ਵਿੱਚ ਪਰਮੇਸ਼ੁਰ ਦੇ ਮੰਦਰ ਵਿੱਚ ਮੇਰੇ ਨਾਲ ਗੱਲ ਕੀਤੀ। ਉਸ ਨੇ ਆਖਿਆ,"
1 No quinto mês desse mesmo ano, que era o quarto ano do reinado de Zedequias, o profeta Hananias, filho de Azur, falou comigo no pátio do Templo. Hananias era da cidade de Gibeão. Ele me disse, na presença dos sacerdotes e do povo,
2 “ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, ‘ਮੈਂ ਉਸ ਜੂਲੇ ਨੂੰ ਤੋੜ ਦਿਆਂਗਾ ਜਿਹੜਾ ਬਾਬਲ ਦੇ ਰਾਜੇ ਨੇ ਯਹੂਦਾਹ ਦੇ ਲੋਕਾਂ ਦੇ ਗਲ ਵਿੱਚ ਪਾਇਆ ਹੈ।"
2 que o Senhor Todo-Poderoso, o Deus de Israel, tinha dito o seguinte: — Eu acabei com o poder do rei da Babilônia.
3 ਦੋ ਸਾਲਾਂ ਦੇ ਖਤਮ ਹੋਣ ਤੋਂ ਪਹਿਲਾਂ ਹੀ ਮੈਂ ਉਹ ਸਾਰੀਆਂ ਚੀਜ਼ਾਂ ਵਾਪਸ ਲੈ ਆਵਾਂਗਾ ਜਿਹੜੀਆਂ ਬਾਬਲ ਦਾ ਰਾਜਾ ਨਬੂਕਦਨੱਸਰ ਯਹੋਵਾਹ ਦੇ ਮੰਦਰ ਵਿੱਚੋਂ ਚੁੱਕ ਕੇ ਬਾਬਲ ਲੈ ਗਿਆ ਹੈ। ਮੈਂ ਉਨ੍ਹਾਂ ਚੀਜ਼ਾਂ ਨੂੰ ਇੱਥੇ ਯਰੂਸ਼ਲਮ ਵਿੱਚ ਵਾਪਸ ਲਿਆਵਾਂਗਾ।"
3 Dentro de dois anos, eu trarei de volta para este lugar todos os tesouros que o rei Nabucodonosor tirou do Templo e levou para a Babilônia.
4 ਮੈਂ ਯਹੂਦਾਹ ਦੇ ਰਾਜੇ ਯੇਹੋਇਆਚਿਨ ਨੂੰ ਵੀ ਉਸ ਥਾਂ ਵਾਪਸ ਲਿਆਵਾਂਗਾ। ਯੇਹੋਇਆਚਿਨ ਯਹੋਯਾਕੀਮ ਦਾ ਪੁੱਤਰ ਹੈ। ਅਤੇ ਮੈਂ ਯਹੂਦਾਹ ਦੇ ਉਨ੍ਹਾਂ ਸਾਰੇ ਲੋਕਾਂ ਨੂੰ ਵਾਪਸ ਲਿਆਵਾਂਗਾ ਜਿਨ੍ਹਾਂ ਨੂੰ ਨਬੂਕਦਨੱਸਰ ਨੇ ਆਪਣੇ ਘਰਾਂ ਛੱਡ ਕੇ ਬਾਬਲ ਜਾਣ ਲਈ ਮਜ਼ਬੂਰ ਕੀਤਾ ਸੀ।’ ਇਹ ਸੰਦੇਸ਼ ਯਹੋਵਾਹ ਵੱਲੋਂ ਹੈ, ‘ਇਸ ਲਈ ਮੈਂ ਉਸ ਜੂਲੇ ਨੂੰ ਤੋੜ ਦਿਆਂਗਾ ਜਿਹੜਾ ਬਾਬਲ ਦੇ ਰਾਜੇ ਨੇ ਯਹੂਦਾਹ ਦੇ ਲੋਕਾਂ ਦੇ ਗਲ ਪਾਇਆ ਹੈ!’”"
4 Também vou trazer de volta o rei de Judá, Joaquim, filho de Jeoaquim, junto com todos os prisioneiros que foram de Judá para a Babilônia. Sim, eu acabarei com o poder do rei da Babilônia. Eu, o Senhor , estou falando.
5 ਫ਼ੇਰ ਨਬੀ ਯਿਰਮਿਯਾਹ ਨੇ ਨਬੀ ਹਨਨਯਾਹ ਨੂੰ ਜਵਾਬ ਦਿੱਤਾ। ਉਹ ਯਹੋਵਾਹ ਦੇ ਮੰਦਰ ਵਿੱਚ ਖਲੋਤੇ ਸਨ। ਜਾਜਕ ਅਤੇ ਉੱਥੋਂ ਦੇ ਸਾਰੇ ਲੋਕ ਯਿਰਮਿਯਾਹ ਦਾ ਜਵਾਬ ਸੁਣ ਸੱਕਦੇ ਸਨ।"
5 Então, na presença dos sacerdotes e de todo o povo que estava no pátio do Templo, eu disse ao profeta Hananias o seguinte:
6 ਯਿਰਮਿਯਾਹ ਨੇ ਹਨਨਯਾਹ ਨੂੰ ਆਖਿਆ, “ਆਮੀਨ! ਮੈਨੂੰ ਉਮੀਦ ਹੈ ਕਿ ਯਹੋਵਾਹ ਸੱਚਮੁੱਚ ਅਜਿਹਾ ਹੀ ਕਰੇਗਾ! ਮੈਨੂੰ ਉਮੀਦ ਹੈ ਕਿ ਤੂੰ ਜਿਸ ਸੰਦੇਸ਼ ਦਾ ਪ੍ਰਚਾਰ ਕਰਦਾ ਹੈਂ ਯਹੋਵਾਹ ਉਸ ਨੂੰ ਸੱਚ ਕਰ ਦੇਵੇਗਾ! ਮੈਨੂੰ ਉਮੀਦ ਹੈ ਕਿ ਯਹੋਵਾਹ ਬਾਬਲ ਤੋਂ ਯਹੋਵਾਹ ਦੇ ਮੰਦਰ ਦੀਆਂ ਚੀਜ਼ਾਂ ਨੂੰ ਇਸ ਥਾਂ ਵਾਪਸ ਲਿਆਵੇਗਾ। ਅਤੇ ਮੈਨੂੰ ਉਮੀਦ ਹੈ ਕਿ ਯਹੋਵਾਹ ਉਨ੍ਹਾਂ ਸਾਰੇ ਲੋਕਾਂ ਨੂੰ ਇੱਥੇ ਵਾਪਸ ਲਿਆਵੇਗਾ ਜਿਨ੍ਹਾਂ ਨੂੰ ਮਜ਼ਬੂਰ ਹੋਕੇ ਆਪਣੇ ਘਰ ਛੱਡਣੇ ਪਏ ਸਨ।"
6 — Como seria bom que isso acontecesse! Espero que o Senhor Deus faça isso. Espero que ele faça tudo como você disse e traga de volta da Babilônia todos os tesouros do Templo e também todos os prisioneiros.
7 “ਪਰ ਜੋ ਮੈਂ ਆਖਦਾ ਹਾਂ ਉਸ ਨੂੰ ਧਿਆਨ ਨਾਲ ਸੁਣੋ, ਹਨਨਯਾਹ। ਜੋ ਮੈਂ ਤੁਹਾਨੂੰ, ਸਾਰੇ ਲੋਕਾਂ ਨੂੰ, ਆਖਦਾ ਹਾਂ ਉਸ ਨੂੰ ਧਿਆਨ ਨਾਲ ਸੁਣੋ।"
7 Mas escute o que vou dizer a você e ao povo.
8 ਹਨਨਯਾਹ, ਤੇਰੇ ਅਤੇ ਮੇਰੇ ਨਬੀ ਬਣਨ ਤੋਂ ਪਹਿਲਾਂ ਵੀ ਇੱਥੇ ਨਬੀ ਸਨ। ਉਨ੍ਹਾਂ ਨੇ ਪ੍ਰਚਾਰ ਕੀਤਾ ਸੀ ਕਿ ਜੰਗ, ਭੁੱਖਮਰੀ ਅਤੇ ਭਿਆਨਕ ਬੀਮਾਰੀਆਂ ਬਹੁਤ ਸਾਰੇ ਦੇਸ਼ਾਂ ਅਤੇ ਮਹਾਨ ਰਾਜਧਾਨੀਆਂ ਅੰਦਰ ਆਉਣਗੀਆਂ।"
8 Os profetas que falaram há muito tempo, antes do meu tempo e do seu, disseram que viria guerra, fome e doença para muitas nações e poderosos reinos.
9 ਪਰ ਜਿਹੜਾ ਨਬੀ ਇਹ ਪ੍ਰਚਾਰ ਕਰਦਾ ਹੈ ਕਿ ਸਾਨੂੰ ਅਮਨ ਮਿਲੇਗਾ ਉਸਦੀ ਪਰੀਖਿਆ ਅਵੱਸ਼ ਹੋਣੀ ਚਾਹੀਦੀ ਹੈ ਕਿ ਕੀ ਉਸ ਨੂੰ ਯਹੋਵਾਹ ਵੱਲੋਂ ਭੇਜਿਆ ਗਿਆ ਸੀ। ਜੇ ਉਸ ਨਬੀ ਦਾ ਸੰਦੇਸ਼ ਸੱਚ ਨਿਕਲਦਾ ਹੈ ਤਾਂ ਲੋਕ ਜਾਣ ਸੱਕਣਗੇ ਕਿ ਉਸ ਨੂੰ ਸੱਚਮੁੱਚ ਯਹੋਵਾਹ ਵੱਲੋਂ ਭੇਜਿਆ ਗਿਆ ਸੀ।”"
9 Mas o profeta que profetiza a paz só pode ser aceito como profeta mandado por Deus quando as palavras dele se cumprem.
10 ਯਿਰਮਿਯਾਹ ਨੇ ਆਪਣੀ ਗਰਦਨ ਵਿੱਚ ਜੂਲਾ ਪਾਇਆ ਹੋਇਆ ਸੀ। ਤਾਂ ਨਬੀ ਹਨਨਯਾਹ ਨੇ ਉਸ ਜੂਲੇ ਨੂੰ ਯਿਰਮਿਯਾਹ ਦੀ ਗਰਦਨ ਤੋਂ ਉਤਾਰ ਦਿੱਤਾ। ਹਨਨਯਾਹ ਨੇ ਉਸ ਜੂਲੇ ਨੂੰ ਤੋੜ ਦਿੱਤਾ।"
10 Aí Hananias tirou a canga que estava no meu pescoço, quebrou-a em pedaços
11 ਫ਼ੇਰ ਹਨਨਯਾਹ ਉੱਚੀ ਆਵਾਜ਼ ਵਿੱਚ ਬੋਲਿਆ ਤਾਂ ਜੋ ਸਾਰੇ ਲੋਕ ਉਸ ਨੂੰ ਸੁਣ ਸੱਕਣ। ਉਸ ਨੇ ਆਖਿਆ, “ਯਹੋਵਾਹ ਆਖਦਾ ਹੈ: ‘ਇਸੇ ਤਰ੍ਹਾਂ ਮੈਂ ਬਾਬਲ ਦੇ ਰਾਜੇ ਨਬੂਕਦਨੱਸਰ ਦਾ ਜੂਲਾ ਤੋੜ ਦਿਆਂਗਾ। ਉਸ ਨੇ ਇਹ ਜੂਲਾ ਦੁਨੀਆਂ ਦੀਆਂ ਸਾਰੀਆਂ ਕੌਮਾਂ ਨੂੰ ਪਹਿਨਾਇਆ ਹੋਇਆ ਹੈ। ਪਰ ਮੈਂ ਦੋ ਸਾਲ ਤੋਂ ਪਹਿਲਾਂ-ਪਹਿਲਾਂ ਇਹ ਜੂਲਾ ਤੋੜ ਦਿਆਂਗਾ।’” ਹਨਨਯਾਹ ਦੇ ਇਹ ਆਖਣ ਤੋਂ ਮਗਰੋਂ, ਯਿਰਮਿਯਾਹ ਮੰਦਰ ਵਿੱਚੋਂ ਬਾਹਰ ਚੱਲਾ ਗਿਆ।"
11 e, na presença de todo o povo, disse o seguinte: — O Então fui embora. — O
12 ਫ਼ੇਰ ਯਿਰਮਿਯਾਹ ਨੂੰ ਯਹੋਵਾਹ ਦਾ ਸੰਦੇਸ਼ ਮਿਲਿਆ। ਇਹ ਗੱਲ ਉਦੋਂ ਵਾਪਰੀ ਜਦੋਂ ਹਨਨਯਾਹ ਨੇ ਯਿਰਮਿਯਾਹ ਦੀ ਗਰਦਨ ਤੋਂ ਜੂਲਾ ਲਾਹ ਕੇ ਭੰਨ ਦਿੱਤਾ ਸੀ।"
12 — ausente —
13 ਯਹੋਵਾਹ ਨੇ ਯਿਰਮਿਯਾਹ ਨੂੰ ਆਖਿਆ, “ਜਾਓ ਅਤੇ ਹਨਨਯਾਹ ਨੂੰ ਆਖੋ, ਯਹੋਵਾਹ ਇਹ ਆਖਦਾ ਹੈ: ‘ਤੂੰ ਲੱਕੜੀ ਦਾ ਜੂਲਾ ਤਾਂ ਤੋੜ ਦਿੱਤਾ ਹੈ। ਪਰ ਮੈਂ ਲੱਕੜੀ ਦੇ ਜੂਲੇ ਦੀ ਬਾਵੇਂ ਲੋਹੇ ਦਾ ਜੂਲਾ ਬਣਾਵਾਂਗਾ।"
13 — ausente —
14 ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, ਮੈਂ ਉਨ੍ਹਾਂ ਸਾਰੀਆਂ ਕੌਮਾਂ ਦੀਆਂ ਗਰਦਨਾਂ ਵਿੱਚ ਲੋਹੇ ਦਾ ਜੂਲਾ ਪਾ ਦਿਆਂਗਾ। ਅਜਿਹਾ ਮੈਂ ਇਸ ਲਈ ਕਰਾਂਗਾ ਤਾਂ ਜੋ ਉਹ ਬਾਬਲ ਦੇ ਰਾਜੇ ਨਬੂਕਦਨੱਸਰ ਦੀ ਸੇਵਾ ਕਰ ਸੱਕਣ। ਅਤੇ ਉਹ ਉਸ ਦੇ ਗੁਲਾਮ ਬਨਣਗੇ। ਮੈਂ ਜੰਗਲੀ ਜਾਨਵਰਾਂ ਨੂੰ ਵੀ ਨਬੂਕਦਨੱਸਰ ਦੇ ਅਧਿਕਾਰ ਹੇਠਾਂ ਕਰ ਦਿਆਂਗਾ।’”"
14 O Senhor Todo-Poderoso, o Deus de Israel, vai pôr uma canga de ferro sobre todas essas nações, e elas serão dominadas pelo rei Nabucodonosor, da Babilônia. Ele vai fazer com que até os animais selvagens trabalhem para Nabucodonosor.
15 ਫ਼ੇਰ ਨਬੀ ਯਿਰਮਿਯਾਹ ਨੇ ਨਬੀ ਹਨਨਯਾਹ ਨੂੰ ਆਖਿਆ, “ਸੁਣੋ, ਹਨਨਯਾਹ! ਯਹੋਵਾਹ ਨੇ ਤੈਨੂੰ ਨਹੀਂ ਭੇਜਿਆ। ਪਰ ਤੂੰ ਯਹੂਦਾਹ ਦੇ ਲੋਕਾਂ ਨੂੰ ਆਪਣੇ ਝੂਠ ਉੱਤੇ ਭਰੋਸਾ ਕਰਾ ਦਿੱਤਾ ਹੈ।"
15 E eu continuei: — Escute bem, Hananias! O
16 ਇਸ ਲਈ ਯਹੋਵਾਹ ਇਹ ਆਖਦਾ ਹੈ, ‘ਛੇਤੀ ਹੀ ਮੈਂ ਤੈਨੂੰ ਇਸ ਦੁਨੀਆਂ ਵਿੱਚੋਂ ਚੁੱਕ ਲਵਾਂਗਾ, ਹਨਨਯਾਹ। ਤੂੰ ਇਸੇ ਸਾਲ ਮਰ ਜਾਵੇਂਗਾ। ਕਿਉਂ? ਕਿਉਂ ਕਿ ਤੂੰ ਲੋਕਾਂ ਨੂੰ ਯਹੋਵਾਹ ਦੇ ਖਿਲਾਫ਼ ਹੋਣ ਦੀ ਸਿੱਖਿਆ ਦਿੱਤੀ।’”"
16 Por isso, o Senhor diz que vai se livrar de você. Você vai morrer ainda este ano, pois disse ao povo que se revoltasse contra o Senhor .
17 ਹਨਨਯਾਹ ਉਸੇ ਸਾਲ ਦੇ ਸੱਤਵੇਂ ਮਹੀਨੇ ਵਿੱਚ ਮਰ ਗਿਆ।"
17 E o profeta Hananias morreu no sétimo mês daquele mesmo ano.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Jeremias 28, comparar traduções ou montar um estudo — tudo direto pelo WhatsApp.