Jeremias 29
Punjabi Bible (GL_PUNJABI) vs ARA
ARA Almeida Revista e Atualizada 1993
1 ਬਾਬਲ ਦੇ ਬੰਦੀਵਾਨਾਂ ਲਈ ਖਤ ਯਿਰਮਿਯਾਹ ਨੇ ਬਾਬਲ ਦੇ ਯਹੂਦੀ ਕੈਦੀਆਂ ਨੂੰ ਇੱਕ ਖਤ ਲਿਖ ਭੇਜਿਆ। ਉਸ ਨੇ ਇਹ ਖਤ ਬਜ਼ੁਰਗਾਂ, ਜਾਜਕਾਂ, ਨਬੀਆਂ ਅਤੇ ਹੋਰ ਸਾਰੇ ਲੋਕਾਂ ਨੂੰ ਭੇਜਿਆ ਜਿਹੜੇ ਬਾਬਲ ਵਿੱਚ ਰਹਿ ਰਹੇ ਸਨ। ਇਹ ਉਹੀ ਲੋਕ ਸਨ ਜਿਨ੍ਹਾਂ ਨੂੰ ਨਬੂਕਦਨੱਸਰ ਯਰੂਸ਼ਲਮ ਵਿੱਚੋਂ ਫ਼ੜਕੇ ਬਾਬਲ ਵਿੱਚ ਲਿਆਂਦਾ ਸੀ।"
1 São estas as palavras da carta que Jeremias, o profeta, enviou de Jerusalém ao resto dos anciãos do cativeiro, como também aos sacerdotes, aos profetas e a todo o povo que Nabucodonosor havia deportado de Jerusalém para a Babilônia,
2 (ਇਹ ਖਤ ਉਸ ਤੋਂ ਮਗਰੋਂ ਭੇਜਿਆ ਗਿਆ ਜਦੋਂ ਰਾਜਾ ਯਹੋਯਾਕੀਮ, ਰਾਣੀ ਮਾਤਾ, ਅਧਿਕਾਰੀ ਅਤੇ ਯਹੂਦਾਹ ਅਤੇ ਯਰੂਸ਼ਲਮ ਦੇ ਆਗੂ, ਤਰੱਖਾਣ ਅਤੇ ਧਾਤ ਦੇ ਕਾਮੇ ਯਰੂਸ਼ਲਮ ਵਿੱਚੋਂ ਲਿਆਂਦੇ ਗਏ ਸਨ।)"
2 depois que saíram de Jerusalém o rei Jeconias, a rainha-mãe, os oficiais, os príncipes de Judá e Jerusalém e os carpinteiros e ferreiros.
3 ਸਿਦਕੀਯਾਹ ਨੇ ਅਲਆਸਾਹ ਅਤੇ ਗਮਰਯਾਹ ਨੂੰ ਰਾਜੇ ਨਬੂਕਦਨੱਸਰ ਵੱਲ ਘਲਿਆ। ਸਿਦਕੀਯਾਹ ਯਹੂਦਾਹ ਦਾ ਰਾਜਾ ਸੀ। ਅਲਆਸਾਹ ਸ਼ਾਫ਼ਾਨ ਦਾ ਪੁੱਤਰ ਸੀ। ਅਤੇ ਗਮਰਯਾਹ ਹਿਲਕੀਯਾਹ ਦਾ ਪੁੱਤਰ ਸੀ। ਯਿਰਮਿਯਾਹ ਨੇ ਉਨ੍ਹਾਂ ਆਮਦੀਆਂ ਨੂੰ ਬਾਬਲ ਲਿਜਾਣ ਲਈ ਖਤ ਦਿੱਤਾ। ਖਤ ਵਿੱਚ ਇਹ ਲਿਖਿਆ ਸੀ:"
3 A carta foi mandada por intermédio de Elasa, filho de Safã, e de Gemarias, filho de Hilquias, os quais Zedequias, rei de Judá, tinha enviado à Babilônia, a Nabucodonosor, rei da Babilônia, e dizia:
4 ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ ਇਹ ਗੱਲਾਂ ਉਨ੍ਹਾਂ ਲੋਕਾਂ ਨੂੰ ਆਖਦਾ ਹੈ ਜਿਨ੍ਹਾਂ ਨੂੰ ਉਸ ਨੇ ਯਰੂਸ਼ਲਮ ਵਿੱਚੋਂ ਬਾਬਲ ਅੰਦਰ ਬੰਦੀ ਬਣਾਕੇ ਭੇਜਿਆ।"
4 Assim diz o Senhor dos Exércitos, o Deus de Israel, a todos os exilados que eu deportei de Jerusalém para a Babilônia:
5 “ਮਕਾਨ ਬਣਾਓ ਅਤੇ ਉਨ੍ਹਾਂ ਵਿੱਚ ਰਹੋ। ਧਰਤੀ ਉੱਤੇ ਟਿਕ ਜਾਓ। ਬਾਗ਼ ਲਗਾਓ ਅਤੇ ਆਪਣੇ ਉਗਾਏ ਹੋਏ ਭੋਜਨ ਨੂੰ ਖਾਓ।"
5 Edificai casas e habitai nelas; plantai pomares e comei o seu fruto.
6 ਵਿਆਹ ਕਰਵਾਓ ਅਤੇ ਪੁੱਤਰਾਂ ਧੀਆਂ ਵਾਲੇ ਬਣੋ। ਆਪਣੇ ਪੁੱਤਰਾਂ ਲਈ ਵਹੁਟੀਆਂ ਤਲਾਸ਼ ਕਰੋ। ਅਤੇ ਆਪਣੀਆਂ ਧੀਆਂ ਦਾ ਵਿਆਹ ਵੀ ਕਰੋ। ਅਜਿਹਾ ਕਰੋ ਤਾਂ ਜੋ ਉਹ ਵੀ ਧੀਆਂ ਪੁੱਤਰਾਂ ਵਾਲੇ ਹੋਣ। ਬਹੁਤ ਔਲਾਦ ਪੈਦਾ ਕਰੋ ਅਤੇ ਬਾਬਲ ਵਿੱਚ ਆਪਣੀ ਗਿਣਤੀ ਵੱਧਾਓ। ਗਿਣਤੀ ਵਿੱਚ ਬੋੜੇ ਨਾ ਹੋਵੋ।"
6 Tomai esposas e gerai filhos e filhas, tomai esposas para vossos filhos e dai vossas filhas a maridos, para que tenham filhos e filhas; multiplicai-vos aí e não vos diminuais.
7 ਅਤੇ ਇਹ ਵੀ ਕਿ ਉਸ ਸ਼ਹਿਰ ਲਈ ਨੇਕ ਕੰਮ ਕਰੋ ਜਿੱਥੇ ਮੈਂ ਤੁਹਾਨੂੰ ਭੇਜਿਆ ਸੀ। ਜਿਸ ਸ਼ਹਿਰ ਵਿੱਚ ਤੁਸੀਂ ਰਹਿ ਰਹੇ ਹੋ ਉਸ ਲਈ ਯਹੋਵਾਹ ਅੱਗੇ ਪ੍ਰਾਰਥਨਾ ਕਰੋ। ਕਿਉਂ? ਕਿਉਂ ਕਿ ਜੇ ਉਸ ਸ਼ਹਿਰ ਵਿੱਚ ਸ਼ਾਂਤੀ ਹੋਵੇਗਾ ਤਾਂ ਤੁਸੀਂ ਵੀ ਸ਼ਾਂਤੀ ਨਾਲ ਰਹੋਗੇ।”"
7 Procurai a paz da cidade para onde vos desterrei e orai por ela ao Senhor ; porque na sua paz vós tereis paz.
8 ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ ਆਖਦਾ ਹੈ, “ਆਪਣੇ ਨਬੀਆਂ ਅਤੇ ਉਨ੍ਹਾਂ ਲੋਕਾਂ ਕੋਲੋਂ ਮੂਰਖ ਨਾ ਬਣੋ ਜਿਹੜੇ ਕਾਲਾ ਜਾਦੂ ਕਰਦੇ ਹਨ। ਉਨ੍ਹਾਂ ਦੇ ਸੁਪਨਿਆਂ ਨੂੰ ਨਾ ਸੁਣੋ।"
8 Porque assim diz o Senhor dos Exércitos, o Deus de Israel: Não vos enganem os vossos profetas que estão no meio de vós, nem os vossos adivinhos, nem deis ouvidos aos vossos sonhadores, que sempre sonham segundo o vosso desejo;
9 ਉਹ ਝੂਠ ਦਾ ਪ੍ਰਚਾਰ ਕਰ ਰਹੇ ਹਨ। ਅਤੇ ਉਹ ਆਖ ਰਹੇ ਹਨ ਕਿ ਉਨ੍ਹਾਂ ਦਾ ਸੰਦੇਸ਼ ਮੇਰੇ ਵੱਲੋਂ ਹੈ। ਪਰ ਮੈਂ ਉਨ੍ਹਾਂ ਨੂੰ ਨਹੀਂ ਭੇਜਿਆ ਸੀ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।"
9 porque falsamente vos profetizam eles em meu nome; eu não os enviei, diz o Senhor .
10 ਯਹੋਵਾਹ ਇਹ ਆਖਦਾ ਹੈ: “ਬਾਬਲ 70 ਵਰ੍ਹਿਆਂ ਤੀਕ ਸ਼ਕਤੀਸ਼ਾਲੀ ਰਹੇਗਾ। ਉਸ ਸਮੇਂ ਤੋਂ ਮਗਰੋਂ ਮੈਂ ਤੁਹਾਡੇ ਲੋਕਾਂ ਕੋਲ ਆਵਾਂਗਾ ਜਿਹੜੇ ਬਾਬਲ ਵਿੱਚ ਰਹਿ ਰਹੇ ਹੋ। ਮੈਂ ਤੁਹਾਨੂੰ ਯਰੂਸ਼ਲਮ ਵਾਪਸ ਲਿਆਉਣ ਦਾ ਆਪਣਾ ਸ਼ੁਭ ਇਕਰਾਰ ਪੂਰਾ ਕਰਾਂਗਾ।"
10 Assim diz o Senhor : Logo que se cumprirem para a Babilônia setenta anos, atentarei para vós outros e cumprirei para convosco a minha boa palavra, tornando a trazer-vos para este lugar.
11 ਇਹ ਮੈਂ ਇਸ ਲਈ ਆਖਦਾ ਹਾਂ ਕਿਉਂ ਕਿ ਮੈਂ ਉਨ੍ਹਾਂ ਵਿਉਂਤਾਂ ਨੂੰ ਜਾਣਦਾ ਹਾਂ ਜਿਹੜੀਆਂ ਮੈਂ ਤੁਹਾਡੇ ਲਈ ਬਣਾਈਆਂ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “ਮੇਰੇ ਪਾਸ ਤੁਹਾਡੇ ਲਈ ਚੰਗੀਆਂ ਵਿਉਂਤਾਂ ਹਨ। ਮੈਂ ਤੁਹਾਨੂੰ ਦੁੱਖ ਦੇਣ ਦੀ ਵਿਉਂਤ ਨਹੀਂ ਬਣਾਉਂਦਾ। ਮੈਂ ਤੁਹਾਨੂੰ ਉਮੀਦ ਅਤੇ ਚੰਗਾ ਭਵਿੱਖ ਦੇਣ ਦੀ ਵਿਉਂਤ ਬਣਾਉਂਦਾ ਹਾਂ।"
11 Eu é que sei que pensamentos tenho a vosso respeito, diz o Senhor ; pensamentos de paz e não de mal, para vos dar o fim que desejais.
12 ਫ਼ੇਰ ਤੁਸੀਂ ਲੋਕ ਮੇਰਾ ਨਾਮ ਲਵੋਗੇ। ਤੁਸੀਂ ਮੇਰੇ ਕੋਲ ਆਵੋਂਗੇ ਅਤੇ ਮੇਰੇ ਅੱਗੇ ਪ੍ਰਾਰਥਨਾ ਕਰੋਗੇ। ਅਤੇ ਮੈਂ ਤੁਹਾਨੂੰ ਸੁਣਾਂਗਾ।"
12 Então, me invocareis, passareis a orar a mim, e eu vos ouvirei.
13 ਤੁਸੀਂ ਲੋਕ ਮੇਰੀ ਤਲਾਸ਼ ਕਰੋਗੇ। ਅਤੇ ਜਦੋਂ ਤੁਸੀਂ ਪੂਰੇ ਦਿਲ ਨਾਲ ਮੇਰੀ ਤਲਾਸ਼ ਕਰੋਗੇ ਤੁਸੀਂ ਮੈਨੂੰ ਲੱਭ ਲਵੋਗੇ।"
13 Buscar-me-eis e me achareis quando me buscardes de todo o vosso coração.
14 ਮੈਂ ਤੁਹਾਨੂੰ ਇਜ਼ਾਜ਼ਤ ਦਿਆਂਗਾ ਕਿ ਤੁਸੀਂ ਮੈਨੂੰ ਲੱਭ ਲਵੋ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ-“ਅਤੇ ਮੈਂ ਤੁਹਾਨੂੰ ਤੁਹਾਡੀ ਕੈਦ ਵਿੱਚੋਂ ਵਾਪਸ ਲਿਆਵਾਂਗਾ। ਮੈਂ ਤੁਹਾਨੂੰ ਇਹ ਥਾਂ ਛੱਡਣ ਲਈ ਮਜ਼ਬੂਰ ਕੀਤਾ ਸੀ। ਪਰ ਮੈਂ ਤੁਹਾਨੂੰ ਸਾਰੀਆਂ ਕੌਮਾਂ ਵਿੱਚੋਂ ਅਤੇ ਉਨ੍ਹਾਂ ਥਾਵਾਂ ਵਿੱਚੋਂ ਇਕੱਠਿਆਂ ਕਰਾਂਗਾ ਜਿੱਥੇ ਮੈਂ ਤੁਹਾਨੂੰ ਭੇਜਿਆ ਸੀ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ-“ਅਤੇ ਮੈਂ ਤੁਹਾਨੂੰ ਇਸ ਥਾਂ ਵਾਪਸ ਲਿਆਵਾਂਗਾ।”"
14 Serei achado de vós, diz o Senhor , e farei mudar a vossa sorte; congregar-vos-ei de todas as nações e de todos os lugares para onde vos lancei, diz o Senhor , e tornarei a trazer-vos ao lugar donde vos mandei para o exílio.
15 ਸ਼ਾਇਦ ਤੁਸੀਂ ਲੋਕ ਆਖੋ, “ਪਰ ਯਹੋਵਾਹ ਨੇ ਤਾਂ ਸਾਨੂੰ ਇੱਥੇ ਬਾਬਲ ਵਿੱਚ ਨਬੀ ਦਿੱਤੇ ਹਨ।”"
15 Vós dizeis: O Senhor nos suscitou profetas na Babilônia.
16 ਪਰ ਯਹੋਵਾਹ ਇਹ ਗੱਲਾਂ ਤੁਹਾਡੇ ਉਨ੍ਹਾਂ ਸੰਬੰਧੀਆਂ ਬਾਰੇ ਆਖਦਾ ਹੈ ਜਿਨ੍ਹਾਂ ਨੂੰ ਬਾਬਲ ਲਿਆਂਦਾ ਗਿਆ ਸੀ। ਮੈਂ ਉਸ ਰਾਜੇ ਦੀ ਗੱਲ ਕਰ ਰਿਹਾ ਹਾਂ ਜਿਹੜਾ ਦਾਊਦ ਦੇ ਤਖਤ ਉੱਤੇ ਹੁਣ ਬੈਠਾ ਹੈ ਅਤੇ ਉਨ੍ਹਾਂ ਸਾਰੇ ਲੋਕਾਂ ਬਾਰੇ ਗੱਲ ਕਰ ਰਿਹਾ ਹਾਂ ਜਿਹੜੇ ਹਾਲੇ ਵੀ ਯਰੂਸ਼ਲਮ ਦੇ ਸ਼ਹਿਰ ਵਿੱਚ ਹਨ।"
16 Mas assim diz o Senhor a respeito do rei que se assenta no trono de Davi e de todo o povo que habita nesta cidade, vossos irmãos, que não saíram convosco para o exílio;
17 ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, “ਮੈਂ ਛੇਤੀ ਹੀ ਉਨ੍ਹਾਂ ਲੋਕਾਂ ਲਈ ਤਲਵਾਰ, ਭੁੱਖਮਰੀ ਅਤੇ ਭਿਆਨਕ ਬਿਮਾਰੀਆਂ ਭੇਜਾਂਗਾ ਜਿਹੜੇ ਹਾਲੇ ਵੀ ਯਰੂਸ਼ਲਮ ਵਿੱਚ ਹਨ। ਅਤੇ ਮੈਂ ਉਨ੍ਹਾਂ ਨੂੰ ਉਸੇ ਤਰ੍ਹਾਂ ਬਣਾ ਦਿਆਂਗਾ ਜਿਵੇਂ ਸੜੇ ਹੋਏ ਅੰਜੀਰ ਹੁੰਦੇ ਹਨ ਜਿਹੜੇ ਖਾਣ ਦੇ ਕਾਬਿਲ ਨਹੀਂ ਹੁੰਦੇ।"
17 assim diz o Senhor dos Exércitos: Eis que enviarei contra eles a espada, a fome e a peste e fá-los-ei como a figos ruins, que, de ruins que são, não se podem comer.
18 ਮੈਂ ਉਨ੍ਹਾਂ ਲੋਕਾਂ ਦਾ ਤਲਵਾਰ, ਭੁੱਖਮਰੀ ਅਤੇ ਭਿਆਨਕ ਬਿਮਾਰੀ ਨਾਲ ਪਿੱਛਾ ਕਰਾਂਗਾ ਜਿਹੜੇ ਹਾਲੇ ਵੀ ਯਰੂਸ਼ਲਮ ਵਿੱਚ ਹਨ। ਅਤੇ ਮੈਂ ਇਸ ਨੂੰ ਇਉਂ ਬਣਾ ਦਿਆਂਗਾ ਕਿ ਧਰਤੀ ਦੀਆਂ ਸਾਰੀਆਂ ਰਾਜਧਾਨੀਆਂ ਇਹ ਦੇਖਕੇ ਭੈਭੀਤ ਹੋ ਜਾਣਗੀਆਂ ਕਿ ਇਨ੍ਹਾਂ ਲੋਕਾਂ ਨਾਲ ਕੀ ਵਾਪਰਿਆ ਹੈ। ਉਹ ਲੋਕ ਤਬਾਹ ਹੋ ਜਾਣਗੇ। ਲੋਕੀ ਹੈਰਾਨੀ ਨਾਲ ਸੀਟੀਆਂ ਵਜਾਉਣਗੇ ਜਦੋਂ ਉਹ ਇਨ੍ਹਾਂ ਵਾਪਰੀਆਂ ਹੋਈਆਂ ਗੱਲਾਂ ਬਾਰੇ ਸੁਣਨਗੇ। ਅਤੇ ਲੋਕ ਉਨ੍ਹਾਂ ਨੂੰ ਮਿਸਾਲ ਦੇਣ ਲਈ ਵਰਤਣਗੇ ਜਦੋਂ ਉਹ ਲੋਕਾਂ ਨਾਲ ਮੰਦੀਆਂ ਗੱਲਾਂ ਵਾਪਰਨ ਦੀ ਮੰਗ ਕਰਨਗੇ। ਮੈਂ ਉਨ੍ਹਾਂ ਨੂੰ ਜਿੱਥੇ ਵੀ ਜਾਣ ਲਈ ਮਜ਼ਬੂਰ ਕਰਾਂਗਾ ਲੋਕ ਉਨ੍ਹਾਂ ਦੀ ਬੇਇੱਜ਼ਤੀ ਕਰਨਗੇ।"
18 Persegui-los-ei com a espada, a fome e a peste; fá-los-ei um espetáculo horrendo para todos os reinos da terra; e os porei por objeto de espanto, e de assobio, e de opróbrio entre todas as nações para onde os tiver arrojado;
19 ਮੈਂ ਇਹ ਸਾਰੀਆਂ ਗੱਲਾਂ ਵਾਪਰਨ ਦੇਵਾਂਗਾ ਕਿਉਂ ਕਿ ਯਰੂਸ਼ਲਮ ਦੇ ਉਨ੍ਹਾਂ ਲੋਕਾਂ ਨੇ ਮੇਰੇ ਸੰਦੇਸ਼ ਨੂੰ ਨਹੀਂ ਸੁਣਿਆ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ-“ਮੈਂ ਆਪਣਾ ਸੰਦੇਸ਼ ਉਨ੍ਹਾਂ ਨੂੰ ਬਾਰ-ਬਾਰ ਭੇਜਿਆ। ਮੈਂ ਆਪਣੇ ਸੇਵਕਾਂ, ਨਬੀਆਂ, ਦੀ ਵਰਤੋਂ ਉਨ੍ਹਾਂ ਲੋਕਾਂ ਨੂੰ ਆਪਣੇ ਸੰਦੇਸ਼ ਦੇਣ ਲਈ ਕੀਤੀ। ਪਰ ਲੋਕਾਂ ਨੇ ਨਹੀਂ ਸੁਣਿਆ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ।"
19 porque não deram ouvidos às minhas palavras, diz o Senhor , com as quais, começando de madrugada, lhes enviei os meus servos, os profetas; mas vós não os escutastes, diz o Senhor .
20 “ਤੁਸੀਂ ਲੋਕ ਬੰਦੀਵਾਨ ਹੋ। ਮੈਂ ਤੁਹਾਨੂੰ ਯਰੂਸ਼ਲਮ ਛੱਡ ਕੇ ਬਾਬਲ ਜਾਣ ਲਈ ਮਜ਼ਬੂਰ ਕੀਤਾ। ਇਸ ਲਈ, ਯਹੋਵਾਹ ਦੇ ਸੰਦੇਸ਼ ਨੂੰ ਸੁਣੋ।”"
20 Vós, pois, ouvi a palavra do Senhor , todos os do exílio que enviei de Jerusalém para a Babilônia.
21 ਸਰਬ ਸ਼ਕਤੀਮਾਨ ਯਹੋਵਾਹ ਇਹ ਗੱਲਾਂ ਕੋਲਾਯਾਹ ਦੇ ਪੁੱਤਰ ਅਹਾਬ ਅਤੇ ਮਆਸਯਾਹ ਦੇ ਪੁੱਤਰ ਸਿਦਕੀਯਾਹ ਬਾਰੇ ਆਖਦਾ ਹੈ: “ਇਹ ਦੋਵੇਂ ਬੰਦੇ ਤੁਹਾਨੂੰ ਝੂਠ ਦਾ ਪ੍ਰਚਾਰ ਕਰਦੇ ਰਹੇ ਹਨ। ਉਨ੍ਹਾਂ ਨੇ ਆਖਿਆ ਹੈ ਕਿ ਉਨ੍ਹਾਂ ਦਾ ਸੰਦੇਸ਼ ਮੇਰੇ ਵੱਲੋਂ ਹੈ। (ਪਰ ਉਹ ਝੂਠ ਬੋਲ ਰਹੇ ਸਨ।) ਮੈਂ ਉਨ੍ਹਾਂ ਦੋਹਾਂ ਨਬੀਆਂ ਨੂੰ ਬਾਬਲ ਦੇ ਰਾਜੇ ਨਬੂਕਦਨੱਸਰ ਦੇ ਹਵਾਲੇ ਕਰ ਦਿਆਂਗਾ। ਅਤੇ ਨਬੂਕਦਨੱਸਰ ਉਨ੍ਹਾਂ ਨਬੀਆਂ ਨੂੰ ਤੁਹਾਡੇ ਲੋਕਾਂ ਦੇ ਸਾਹਮਣੇ ਮਾਰ ਮੁਕਾਵੇਗਾ ਜਿਹੜੇ ਬਾਬਲ ਵਿੱਚ ਬੰਦੀਵਾਨ ਹੋ।"
21 Assim diz o Senhor dos Exércitos, o Deus de Israel, acerca de Acabe, filho de Colaías, e de Zedequias, filho de Maaseias, que vos profetizam falsamente em meu nome: Eis que os entregarei nas mãos de Nabucodonosor, rei da Babilônia, e ele os ferirá diante dos vossos olhos.
22 ਸਾਰੇ ਯਹੂਦੀ ਬੰਦੀਵਾਨ ਉਨ੍ਹਾਂ ਲੋਕਾਂ ਨੂੰ ਮਿਸਾਲ ਦੇ ਤੌਰ ਤੇ ਵਰਤਣਗੇ ਜਦੋਂ ਉਹ ਹੋਰਨਾਂ ਲੋਕਾਂ ਨੂੰ ਸਰਾਪ ਦੇਣਗੇ। ਉਹ ਆਖਣਗੇ: ‘ਯਹੋਵਾਹ ਤੁਹਾਡੇ ਨਾਲ ਉਹੀ ਕਰੇ ਜੋ ਉਸ ਨੇ ਸਿਦਕੀਯਾਹ ਅਤੇ ਅਹਾਬ ਨਾਲ ਕੀਤਾ ਸੀ, ਜੋ ਬਾਬਲ ਦੇ ਰਾਜੇ ਦੁਆਰਾ ਅੱਗ ਵਿੱਚ ਸਾੜ ਦਿੱਤੇ ਗਏ ਸਨ!’"
22 Daí surgirá nova espécie de maldição entre os exilados de Judá que estão na Babilônia: o Senhor te faça como a Zedequias e como a Acabe, os quais o rei da Babilônia assou no fogo;
23 ਉਨ੍ਹਾਂ ਦੋਹਾਂ ਨਬੀਆਂ ਨੇ ਇਸਰਾਏਲ ਦੇ ਲੋਕਾਂ ਅੰਦਰ ਬਹੁਤ ਮੰਦੀਆਂ ਗੱਲਾਂ ਕੀਤੀਆਂ ਸਨ। ਉਨ੍ਹਾਂ ਨੇ ਵਿਭਚਾਰ ਦਾ ਪਾਪ ਕੀਤਾ, ਆਪਣੇ ਗੁਆਂਢੀਆਂ ਦੀਆਂ ਪਤਨੀਆਂ ਨਾਲ। ਉਨ੍ਹਾਂ ਨੇ ਝੂਠ ਵੀ ਬੋਲਿਆ ਅਤੇ ਇਹ ਵੀ ਆਖਿਆ ਕਿ ਉਹ ਝੂਠ ਮੇਰੇ ਵੱਲੋਂ, ਯਹੋਵਾਹ ਵੱਲੋਂ, ਸੰਦੇਸ਼ ਸਨ। ਮੈਂ ਉਨ੍ਹਾਂ ਨੂੰ ਇਹ ਗੱਲਾਂ ਕਰਨ ਲਈ ਨਹੀਂ ਆਖਿਆ ਸੀ। ਮੈਂ ਜਾਣਦਾ ਹਾਂ ਕਿ ਉਨ੍ਹਾਂ ਨੇ ਕੀ ਕੀਤਾ ਹੈ। ਮੈਂ ਸਾਖੀ ਹਾਂ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।"
23 porquanto fizeram loucuras em Israel, cometeram adultérios com as mulheres de seus companheiros e anunciaram falsamente em meu nome palavras que não lhes mandei dizer; eu o sei e sou testemunha disso, diz o Senhor .
24 ਪਰਮੇਸ਼ੁਰ ਦਾ ਸ਼ਮਅਯਾਹ ਨੂੰ ਸੰਦੇਸ਼ ਸ਼ਮਅਯਾਹ ਨੂੰ ਵੀ ਸੰਦੇਸ਼ ਦੇਵੀਂ। ਸ਼ਮਅਯਾਹ ਨਹਲਾਮ ਪਰਿਵਾਰ ਵਿੱਚੋਂ ਹੈ।"
24 A Semaías, o neelamita, falarás, dizendo:
25 ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, “ਸ਼ਮਅਯਾਹ, ਤੂੰ ਯਰੂਸ਼ਲਮ ਦੇ ਸਾਰੇ ਲੋਕਾਂ ਨੂੰ ਚਿੱਠੀਆਂ ਭੇਜੀਆਂ। ਅਤੇ ਤੂੰ ਮਆਸੇਯਾਹ ਦੇ ਪੁੱਤਰ ਜਾਜਕ ਸਫ਼ਨਯਾਹ ਨੂੰ ਚਿੱਠੀਆਂ ਭੇਜੀਆਂ। ਤੂੰ ਸਾਰੇ ਜਾਜਕਾਂ ਨੂੰ ਵੀ ਚਿੱਠੀਆਂ ਪਾਈਆਂ। ਤੂੰ ਇਹ ਚਿੱਠੀਆਂ ਆਪਣੇ ਨਾਂ ਉੱਤੇ ਪਾਇਆਂ ਅਤੇ ਯਹੋਵਾਹ ਦੇ ਅਧਿਕਾਰ ਨਾਲ ਨਹੀਂ।"
25 Assim diz o Senhor dos Exércitos, o Deus de Israel: Porquanto enviaste no teu nome cartas a todo o povo que está em Jerusalém, como também a Sofonias, filho de Maaseias, o sacerdote, e a todos os sacerdotes, dizendo:
26 ਸ਼ਮਅਯਾਹ ਤੂੰ ਸਫ਼ਨਯਾਹ ਨੂੰ ਲਿਖੀ ਆਪਣੀ ਚਿੱਠੀ ਵਿੱਚ ਇਹ ਆਖਿਆ ਸੀ, ‘ਸਫ਼ਨਯਾਹ ਯਹੋਵਾਹ ਨੇ ਤੈਨੂੰ ਯਹੋਯਾਦਾ ਦੀ ਬਾਵੇਂ ਜਾਜਕ ਬਣਾਇਆ ਹੈ। ਤੂੰ ਯਹੋਵਾਹ ਦੇ ਮੰਦਰ ਦਾ ਸੰਚਾਲਕ ਹੋਣ ਵਾਲਾ ਹੈਂ। ਤੈਨੂੰ ਚਾਹੀਦਾ ਹੈ ਕਿ ਤੂੰ ਹਰ ਓਸ ਬੰਦੇ ਨੂੰ ਗ੍ਰਿਫ਼ਤਾਰ ਕਰ ਲਵੇਂ ਜਿਹੜਾ ਪਾਗਲਾਂ ਵਾਲੀਆਂ ਗੱਲਾਂ ਕਰਦਾ ਹੈ ਜਾਂ ਨਬੀ ਹੋਣ ਦਾ ਸਾਂਗ ਕਰਦਾ ਹੈ। ਤੈਨੂੰ ਚਾਹੀਦਾ ਹੈ ਕਿ ਉਸ ਦੇ ਪੈਰਾਂ ਵਿੱਚ ਲੱਕੜ ਦੀਆਂ ਬੇੜੀਆਂ ਅਤੇ ਗਲੇ ਵਿੱਚ ਲੋਹੇ ਦੇ ਸੰਗਲਲ ਪਾ ਦੇਵੇ।"
26 O Senhor te pôs por sacerdote em lugar do sacerdote Joiada, para que sejas encarregado da Casa do Senhor sobre todo homem fanático que quer passar por profeta, para o lançares na prisão e no tronco.
27 ਹੁਣ ਯਿਰਮਿਯਾਹ ਨਬੀ ਹੋਣ ਦਾ ਦਾਵ੍ਹਾ ਕਰ ਰਿਹਾ ਹੈ। ਇਸ ਲਈ ਤੂੰ ਉਸ ਨੂੰ ਕਿਉਂ ਨਹੀਂ ਝਿੜਕਿਆ?"
27 Agora, pois, por que não repreendeste a Jeremias, o anatotita, que vos profetiza?
28 ਯਿਰਮਿਯਾਹ ਨੇ ਸਾਨੂੰ ਬਾਬਲ ਵਿੱਚ ਇਹ ਸੰਦੇਸ਼ ਭੇਜਿਆ ਹੈ: ਤੁਸੀਂ ਲੋਕ ਬਾਬਲ ਵਿੱਚ ਲੰਮਾਂ ਸਮਾਂ ਰਹੋਗੇ। ਇਸ ਲਈ ਘਰ ਬਣਾ ਕੇ ਟਿਕ ਜਾਵੋ। ਬਾਗ਼ ਲਗਾਓ ਅਤੇ ਉਨ੍ਹਾਂ ਦੇ ਫ਼ਲ ਖਾਓ।’”"
28 Pois nos enviou mensageiros à Babilônia para nos dizer: Há de durar muito o exílio; edificai casas e habitai nelas; plantai pomares e comei o seu fruto.
29 ਜਾਜਕ ਸਫ਼ਨਯਾਹ ਨੇ ਨਬੀ ਯਿਰਮਿਯਾਹ ਨੂੰ ਚਿੱਠੀ ਪੜ੍ਹ ਕੇ ਸੁਣਾਈ।"
29 Sofonias, o sacerdote, leu esta carta aos ouvidos do profeta Jeremias.
30 ਤਾਂ ਯਿਰਮਿਯਾਹ ਨੂੰ ਯਹੋਵਾਹ ਦਾ ਸੰਦੇਸ਼ ਆਇਆ:"
30 Então, veio a palavra do Senhor a Jeremias, dizendo:
31 “ਯਿਰਮਿਯਾਹ, ਇਹ ਸੰਦੇਸ਼ ਬਾਬਲ ਦੇ ਸਾਰੇ ਬੰਦੀਵਾਨਾਂ ਨੂੰ ਦੇਹ: ‘ਯਹੋਵਾਹ ਨਹਲਾਮ ਪਰਿਵਾਰ ਦੇ ਬੰਦੇ ਸ਼ਮਅਯਾਹ ਬਾਰੇ ਇਹ ਆਖਦਾ ਹੈ: ਸ਼ਮਅਯਾਹ ਨੇ ਤੁਹਾਨੂੰ ਪ੍ਰਚਾਰ ਕੀਤਾ ਹੈ, ਪਰ ਮੈਂ ਉਸ ਨੂੰ ਨਹੀਂ ਸੀ ਭੇਜਿਆ। ਸ਼ਮਅਯਾਹ ਨੇ ਤੁਹਾਨੂੰ ਇੱਕ ਝੂਠ ਉੱਤੇ ਵਿਸ਼ਵਾਸ ਦਿਵਾਇਆ ਹੈ।"
31 Manda dizer a todos os exilados: Assim diz o Senhor acerca de Semaías, o neelamita: Porquanto Semaías vos profetizou, não o havendo eu enviado, e vos fez confiar em mentiras,
32 ਕਿਉਂ ਸ਼ਮਅਯਾਹ ਨੇ ਅਜਿਹਾ ਕੀਤਾ ਹੈ, ਇਸ ਲਈ ਯਹੋਵਾਹ ਇਹ ਆਖਦਾ ਹੈ: ਮੈਂ ਨਹਲਾਮ ਪਰਿਵਾਰ ਦੇ ਬੰਦੇ ਸ਼ਮਅਯਾਹ ਨੂੰ ਛੇਤੀ ਸਜ਼ਾ ਦੇਵਾਂਗਾ ਅਤੇ ਉਸ ਦੇ ਪਰਿਵਾਰ ਨੂੰ ਪੂਰੀ ਤਰ੍ਹਾਂ ਨਸ਼ਟ ਕਰ ਦਿਆਂਗਾ। ਉਸ ਦੇ ਪਰਿਵਾਰ ਵਿੱਚੋਂ ਕੋਈ ਵੀ ਜਿਉਂਦਾ ਨਹੀਂ ਬਚੇਗਾ। ਉਸ ਦਾ ਉਨ੍ਹਾਂ ਚੰਗੀਆਂ ਚੀਜ਼ਾਂ ਵਿੱਚ ਕੋਈ ਹਿੱਸਾ ਨਹੀਂ ਹੋਵੇਗਾ ਜਿਹੜੀਆਂ ਮੈਂ ਆਪਣੇ ਬੰਦਿਆਂ ਲਈ ਕਰਾਂਗਾ।’” ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “‘ਮੈਂ ਸ਼ਮਅਯਾਹ ਨੂੰ ਸਜ਼ਾ ਦੇਵਾਂਗਾ ਕਿਉਂ ਕਿ ਉਸ ਨੇ ਲੋਕਾਂ ਨੂੰ ਯਹੋਵਾਹ ਦੇ ਖਿਲਾਫ਼ ਭੜਕਾਇਆ ਹੈ।’”"
32 assim diz o Senhor : Eis que castigarei a Semaías, o neelamita, e à sua descendência; ele não terá ninguém que habite entre este povo e não verá o bem que hei de fazer ao meu povo, diz o Senhor , porque pregou rebeldia contra o Senhor .
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Jeremias 29, comparar traduções ou montar um estudo — tudo direto pelo WhatsApp.