Jeremias 30

Punjabi Bible (GL_PUNJABI) vs VC

Sair da comparação
VC Versão Católica
1 ਉਮੀਦ ਦੇ ਇਕਰਾਰ ਇਹ ਉਹ ਸੰਦੇਸ਼ ਹੈ ਜਿਹੜਾ ਯਹੋਵਾਹ ਵੱਲੋਂ ਯਿਰਮਿਯਾਹ ਨੂੰ ਮਿਲਿਆ।"
1 Dirigiu o Senhor nestes termos a palavra a Jeremias.
2 ਯਹੋਵਾਹ ਇਸਰਾਏਲ ਦੇ ਲੋਕਾਂ ਦੇ ਪਰਮੇਸ਼ੁਰ, ਨੇ ਆਖਿਆ ਸੀ, “ਯਿਰਮਿਯਾਹ, ਜਿਹੜੇ ਸ਼ਬਦ ਮੈਂ ਤੈਨੂੰ ਆਖੇ ਨੇ ਉਨ੍ਹਾਂ ਨੂੰ ਇੱਕ ਕਿਤਾਬ ਵਿੱਚ ਲਿਖ ਲੈ। ਇਹ ਕਿਤਾਬ ਖੁਦ ਆਪਣੇ ਲਈ ਲਿਖ।"
2 Eis o que disse o Senhor, Deus de Israel: consignarás em um livro todas as palavras que te tenho dito.
3 ਅਜਿਹਾ ਹੀ ਕਰ ਕਿਉਂ ਕਿ ਉਹ ਦਿਨ ਆਉਣਗੇ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “ਜਦੋਂ ਮੈਂ ਆਪਣੇ ਲੋਕਾਂ ਨੂੰ ਜਲਾਵਤਨੀ ਵਿੱਚੋਂ ਵਾਪਸ ਇਸਰਾਏਲ ਅਤੇ ਯਹੂਦਾਹ ਵਿੱਚ ਲਿਆਵਾਂਗਾ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “ਮੈਂ ਉਨ੍ਹਾਂ ਲੋਕਾਂ ਨੂੰ ਉਸੇ ਧਰਤੀ ਉੱਤੇ ਵਸਾ ਦਿਆਂਗਾ ਜਿਹੜੀ ਮੈਂ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤੀ ਸੀ। ਫ਼ੇਰ ਮੇਰੇ ਬੰਦੇ ਉਸ ਧਰਤੀ ਦੇ ਦੋਬਾਰਾ ਮਾਲਿਕ ਹੋਣਗੇ।”"
3 Pois dias virão - oráculo do Senhor - em que mudarei a sorte de meu povo, Israel e Judá, disse o Senhor, a fim de reintegrá-lo na posse da terra que havia dado a seus pais.
4 ਯਹੋਵਾਹ ਨੇ ਇਹ ਸੰਦੇਸ਼ ਇਸਰਾਏਲ ਅਤੇ ਯਹੂਦਾਹ ਦੇ ਲੋਕਾਂ ਲਈ ਸੁਣਾਇਆ।"
4 Eis as palavras que pronunciou o Senhor a respeito de Judá.
5 ਇਹੀ ਹੈ ਜੋ ਯਹੋਵਾਹ ਨੇ ਆਖਿਆ: “ਅਸੀਂ ਲੋਕਾਂ ਨੂੰ ਡਰ ਨਾਲ ਚੀਕਦਿਆਂ ਸੁਣਦੇ ਹਾਂ! ਲੋਕ ਭੈਭੀਤ ਨੇ! ਇੱਥੇ ਕੋਈ ਸ਼ਾਂਤੀ ਨਹੀਂ!"
5 Eis o que disse o Senhor: fez-se ouvir um grito de pavor e por toda parte o espanto! Acabou-se a paz!
6 “ਇਹ ਸਵਾਲ ਪੁੱਛੋ ਅਤੇ ਇਸ ਬਾਰੇ ਸੋਚੋ: ਕੀ ਕੋਈ ਆਦਮੀ ਬੱਚਾ ਪੈਦਾ ਕਰ ਸੱਕਦਾ ਹੈ? ਬੇਸੱਕ ਨਹੀਂ! ਫ਼ੇਰ ਮੈਂ ਹਰ ਤਾਕਤਵਰ ਬੰਦੇ ਨੂੰ ਆਪਣੇ ਪੇਟ ਨੂੰ ਸਾਂਭਦਿਆਂ ਕਿਉਂ ਦੇਖਦਾ ਹਾਂ, ਜਿਵੇਂ ਕੋਈ ਔਰਤ ਜਨਮ ਪੀੜਾਂ ਸਹਿ ਰਹੀ ਹੋਵੇ? ਹਰ ਬੰਦੇ ਦਾ ਚਿਹਰਾ ਮਰੇ ਹੋਏ ਬੰਦੇ ਵਾਂਗ ਸਫ਼ੇਦ ਕਿਉਂ ਹੋ ਰਿਹਾ ਹੈ? ਕਿਉਂ ਲੋਕ ਡਰੇ ਹੋਏ ਨੇ।"
6 Perguntai! Vede se um homem pode dar à luz. Por que, então, vejo todos os homens com as mãos sobre os rins qual a mulher em parto? Por que trazem essa palidez em seus semblantes?
7 “ਯਾਕੂਬ ਲਈ ਇਹ ਬਹੁਤ ਮਹੱਤਵਪੂਰਣ ਸਮਾਂ ਹੈ। ਇਹ ਸਮਾਂ ਵੱਡੀ ਬਿਪਤਾ ਵਾਲਾ ਹੈ। ਇਹੋ ਜਿਹਾ ਸਮਾਂ ਕਦੇ ਵੀ ਨਹੀਂ ਹੋਵੇਗਾ। ਪਰ ਯਾਕੂਬ ਬਚ ਜਾਵੇਗਾ।"
7 Desgraça! Nenhum dia se assemelha a este; tempo de tribulação para Jacó, do qual, porém, será libertado.
8 “ਉਸ ਸਮੇਂ,” ਇਹ ਸੰਦੇਸ਼ ਸਰਬ ਸ਼ਕਤੀਮਾਨ ਯਹੋਵਾਹ ਵੱਲੋਂ, “ਮੈਂ ਇਸਰਾਏਲ ਅਤੇ ਯਹੂਦਾਹ ਦੇ ਲੋਕਾਂ ਦੇ ਗਲਾਂ ਵਿੱਚ ਪਾਏ ਹੋਏ ਜੂਲੇ ਨੂੰ ਤੋੜ ਦਿਆਂਗਾ। ਅਤੇ ਮੈਂ ਤੁਹਾਨੂੰ ਬੰਨ੍ਹਣ ਵਾਲੀਆਂ ਰਸੀਆਂ ਨੂੰ ਤੋੜ ਦਿਆਂਗਾ। ਵਿਦੇਸ਼ੀ ਲੋਕ ਫ਼ੇਰ ਕਦੇ ਵੀ ਮੇਰੇ ਲੋਕਾਂ ਨੂੰ ਗੁਲਾਮ ਬਣ ਜਾਣ ਲਈ ਮਜ਼ਬੂਰ ਨਹੀਂ ਕਰਨਗੇ।"
8 Naquele dia - oráculo do Senhor dos exércitos - partirei o jugo que lhe pesa ao pescoço e lhe romperei os laços. Não serão mais cativos dos estrangeiros,
9 ਇਸਰਾਏਲ ਅਤੇ ਯਹੂਦਾਹ ਦੇ ਲੋਕ ਵਿਦੇਸ਼ੀ ਲੋਕਾਂ ਦੀ ਸੇਵਾ ਨਹੀਂ ਕਰਨਗੇ। ਨਹੀਂ! ਉਹ ਯਹੋਵਾਹ ਆਪਣੇ ਪਰਮੇਸ਼ੁਰ ਦੀ ਸੇਵਾ ਕਰਨਗੇ ਅਤੇ ਉਹ ਆਪਣੇ ਰਾਜੇ ਦਾਊਦ ਦੀ ਸੇਵਾ ਕਰਨਗੇ, ਰਾਜੇ ਨੂੰ ਮੈਂ ਉਨ੍ਹਾਂ ਦੇ ਪਾਸ ਭੇਜ ਦਿਆਂਗਾ।"
9 mas servirão o Senhor, seu Deus, e Davi, seu rei, que eu lhes suscitarei.
10 “ਇਸ ਲਈ, ਯਾਕੂਬ, ਮੇਰੇ ਸੇਵਕ, ਭੈਭੀਤ ਨਾ ਹੋ!” ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “ਹੇ ਇਸਰਾਏਲ ਇਸਦੇ ਕਾਰਣ ਭੈਭੀਤ ਨਾ ਹੋ। ਮੈਂ ਤੈਨੂੰ ਉਨ੍ਹਾਂ ਦੂਰ ਦੁਰਾਡੀਆਂ ਥਾਵਾਂ ਤੋਂ ਬਚਾਵਾਂਗਾ। ਮੈਂ ਤੇਰੇ ਉੱਤਰਾਧਿਕਾਰੀਆਂ ਨੂੰ ਉਸ ਦੂਰ-ਦੁਰਾਡੇ ਦੇਸ ਤੋਂ ਬਚਾਵਾਂਗਾ ਜਿੱਥੇ ਉਹ ਬੰਦੀ ਹਨ ਅਤੇ ਉਨ੍ਹਾਂ ਨੂੰ ਵਾਪਸ ਲਿਆਵਾਂਗਾ। ਯਾਕੂਬ ਨੂੰ ਫ਼ੇਰ ਸ਼ਾਂਤੀ ਮਿਲੇਗੀ। ਲੋਕ ਯਾਕੂਬ ਨੂੰ ਤੰਗ ਨਹੀਂ ਕਰਨਗੇ। ਇੱਥੇ, ਮੇਰੇ ਲੋਕਾਂ ਨੂੰ ਭੈਭੀਤ ਕਰਨ ਵਾਲਾ ਕੋਈ ਦੁਸ਼ਮਣ ਨਹੀਂ ਹੋਵੇਗਾ।"
10 E tu, Jacó, meu servo, não temas - oráculo do Senhor -; não tremas, Israel, pois que te vou retirar da terra longínqua, assim como tua raça da terra do exílio. Jacó tornará a viver na tranqüilidade e em segurança, sem que ninguém mais o perturbe.
11 ਇਸਰਾਏਲ ਅਤੇ ਯਹੂਦਾਹ ਦੇ ਲੋਕੋ, ਮੈਂ ਤੁਹਾਡੇ ਨਾਲ ਹਾਂ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “ਅਤੇ ਮੈਂ ਤੁਹਾਨੂੰ ਬਚਾਵਾਂਗਾ। ਮੈਂ ਤੁਹਾਨੂੰ ਉਨ੍ਹਾਂ ਕੌਮਾਂ ਕੋਲ ਭੇਜਿਆ ਸੀ। ਪਰ ਮੈਂ ਉਨ੍ਹਾਂ ਸਾਰੀਆਂ ਕੌਮਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿਆਂਗਾ। ਇਹ ਠੀਕ ਹੈ, ਮੈਂ ਉਨ੍ਹਾਂ ਕੌਮਾਂ ਨੂੰ ਤਬਾਹ ਕਰ ਦਿਆਂਗਾ। ਪਰ ਮੈਂ ਤੁਹਾਨੂੰ ਤਬਾਹ ਨਹੀਂ ਕਰਾਂਗਾ। ਤੁਹਾਨੂੰ ਤੁਹਾਡੇ ਮੰਦੇ ਅਮਲਾਂ ਲਈ ਅਵੱਸ਼ ਸਜ਼ਾ ਮਿਲੇਗੀ। ਪਰ ਮੈਂ ਤੁਹਾਨੂੰ ਨਿਰਪੱਖ ਹੋਕੇ ਸਬਕ ਸਿੱਖਾਵਾਂਗਾ।”"
11 Estou contigo - oráculo do Senhor - para livrar-te. Aniquilarei os povos entre os quais te dispersei. A ti, porém, não destruirei; castigar-te-ei com eqüidade, sem te deixar impune.
12 ਯਹੋਵਾਹ ਆਖਦਾ ਹੈ: ਇਸਰਾਏਲ ਅਤੇ ਯਹੂਦਾਹ ਦੇ ਲੋਕੋ, ਤੁਹਾਨੂੰ ਅਜਿਹਾ ਜ਼ਖਮ ਲੱਗਿਆ ਹੈ ਜਿਹੜਾ ਠੀਕ ਨਹੀਂ ਹੋ ਸੱਕਦਾ। ਤੁਹਾਨੂੰ ਨਾ ਠੀਕ ਹੋਣ ਵਾਲੀ ਚੋਟ ਲਗੀ ਹੈ।"
12 Porque eis o que diz o Senhor: tua ferida é incurável e perigosa a tua chaga.
13 ਇੱਥੇ ਤੁਹਾਡੇ ਜ਼ਖਮਾਂ ਨੂੰ ਦੇਖਣ ਵਾਲਾ ਕੋਈ ਬੰਦਾ ਨਹੀਂ। ਇਸ ਲਈ ਤੁਸੀਂ ਰਾਜ਼ੀ ਨਹੀਂ ਹੋਵੋਂਗੇ।"
13 Ninguém quer tomar o encargo de curá-la, não há para ti remédio nem emplasto.
14 ਤੁਸੀਂ ਬਹੁਤ ਕੌਮਾਂ ਦੇ ਦੋਸਤ ਬਣ ਗਏ ਸੀ। ਪਰ ਉਹ ਕੌਮਾਂ ਤੁਹਾਡਾ ਧਿਆਨ ਨਹੀਂ ਰੱਖਦੀਆਂ। ਦੋਸਤ ਤੁਹਾਨੂੰ ਭੁੱਲ ਗਏ ਨੇ। ਮੈਂ ਤੁਹਾਨੂੰ ਦੁਸ਼ਮਣ ਵਾਂਗ ਚੋਟ ਪਹੁੰਚਾਈ। ਮੈਂ ਤੁਹਾਨੂੰ ਬਹੁਤ ਸਖਤ ਸਜ਼ਾ ਦਿੱਤੀ। ਅਜਿਹਾ ਮੈਂ ਤੁਹਾਡੇ ਵੱਡੇ ਦੋਸ਼ ਕਰਕੇ ਕੀਤਾ। ਅਜਿਹਾ ਮੈਂ ਤੁਹਾਡੇ ਬਹੁਤ ਸਾਰੇ ਪਾਪਾਂ ਕਰਕੇ ਕੀਤਾ।"
14 Esqueceram-te os que te amavam, e contigo nem mais se preocupam. Pois que te feri, como se fere um inimigo, com cruel castigo, por causa da gravidade de tua falta e do número de teus pecados.
15 ਇਸਰਾਏਲ ਤੇ ਯਹੂਦਾਹ, ਤੁਸੀਂ ਆਪਣੇ ਜ਼ਖਮਾਂ ਬਾਰੇ ਚੀਕਾਂ ਕਿਉਂ ਮਾਰ ਰਹੇ ਹੋ? ਤੁਹਾਡਾ ਜ਼ਖਮ ਬਹੁਤ ਕਸ਼ਟਦਾਇੱਕ ਹੈ, ਅਤੇ ਇਸ ਦਾ ਕੋਈ ਇਲਾਜ਼ ਨਹੀਂ। ਮੈਂ, ਯਹੋਵਾਹ ਨੇ ਤੁਹਾਡੇ ਵੱਡੇ ਦੋਸ਼ ਕਾਰਣ ਤੁਹਾਡੇ ਨਾਲ ਇਹ ਗੱਲਾਂ ਕੀਤੀਆਂ। ਇਹ ਗੱਲਾਂ ਮੈਂ ਤੁਹਾਡੇ ਬਹੁਤ ਸਾਰੇ ਪਾਪਾਂ ਕਰਕੇ ਕੀਤੀਆਂ।"
15 Por que choras sobre tua ferida? Por que incurável é tua dor? É por causa da gravidade de tua falta e do número de teus pecados que te fiz isso.
16 ਉਨ੍ਹਾਂ ਕੌਮਾਂ ਤੁਹਾਨੂੰ ਤਬਾਹ ਕੀਤਾ ਸੀ ਪਰ ਉਹ ਖੁਦ ਤਬਾਹ ਹੋ ਗਈਆਂ ਨੇ। ਇਸਰਾਏਲ ਤੇ ਯਹੂਦਾਹ, ਤੁਹਾਡੇ ਦੁਸ਼ਮਣ ਬੰਦੀ ਬਣ ਜਾਣਗੇ। ਉਨ੍ਹਾਂ ਲੋਕਾਂ ਤੁਹਾਡੀਆਂ ਚੀਜ਼ਾਂ ਚੁਰਾਈਆਂ ਸਨ। ਪਰ ਹੋਰ ਲੋਕੀਂ ਉਨ੍ਹਾਂ ਦੀ ਚੋਰੀ ਕਰਨਗੇ। ਉਨ੍ਹਾਂ ਲੋਕਾਂ ਜੰਗ ਅੰਦਰ ਤੁਹਾਡੀਆਂ ਚੀਜ਼ਾਂ ਖੋਹੀਆਂ ਸਨ। ਪਰ ਹੁਣ ਦੂਸਰੇ ਲੋਕ ਜੰਗ ਅੰਦਰ ਉਨ੍ਹਾਂ ਦੀਆਂ ਚੀਜ਼ਾਂ ਖੋਹਣਗੇ।"
16 Todos aqueles, contudo, que te devoram, serão devorados; irão para o cativeiro teus opressores; teus destruidores serão despojados, e entregarei ao saque os que te pilharam.
17 ਅਤੇ ਮੈਂ ਤੁਹਾਡੀ ਸਿਹਤ ਵਾਪਸ ਪਰਤਾਵਾਂਗਾ। ਅਤੇ ਮੈਂ ਤੁਹਾਡੇ ਜ਼ਖਮਾਂ ਦਾ ਇਲਾਜ਼ ਕਰਾਂਗਾ। ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “ਕਿਉਂ? ਕਿਉਂ ਕਿ ਹੋਰਨਾਂ ਲੋਕਾਂ ਤੁਹਾਨੂੰ ਅਛੂਤ ਆਖਿਆ। ਉਨ੍ਹਾਂ ਲੋਕਾਂ ਨੇ ਆਖਿਆ, ‘ਕੋਈ ਵੀ ਸੀਯੋਨ ਵੱਲ ਧਿਆਨ ਨਹੀਂ ਦਿੰਦਾ।’”"
17 Vou enfaixar tuas chagas e curar tuas feridas - oráculo do Senhor. Chamam-te a Repudiada, Sião, de quem não mais se cuida.
18 ਯਹੋਵਾਹ ਆਖਦਾ ਹੈ: “ਹੁਣ ਯਾਕੂਬ ਦੇ ਬੰਦੇ ਬੰਦੀ ਨੇ। ਪਰ ਉਹ ਵਾਪਸ ਪਰਤ ਕੇ ਆਉਣਗੇ। ਅਤੇ ਮੈਂ ਯਾਕੂਬ ਦੇ ਮਕਾਨਾਂ ਉੱਤੇ ਤਰਸ ਕਰਾਂਗਾ। ਸ਼ਹਿਰ ਹੁਣ ਸਿਰਫ਼ ਖੰਡਰਾਂ ਨਾਲ ਢੱਕੀ ਹੋਈ ਸੱਖਣੀ ਪਹਾੜੀ ਹੀ ਹੈ। ਪਰ ਸ਼ਹਿਰ ਨੂੰ ਇਸਦੀ ਪਹਾੜੀ ਉੱਤੇ ਉਸਾਰਿਆ ਜਾਵੇਗਾ। ਅਤੇ ਪਾਤਸ਼ਾਹ ਦੇ ਮਹਿਲ ਨੂੰ ਉਸਾਰਿਆ ਜਾਵੇਗਾ, ਜਿੱਥੇ ਇਸ ਨੂੰ ਹੋਣਾ ਚਾਹੀਦਾ ਹੈ।"
18 Mas, eis o que diz o Senhor: restaurarei as tendas de Jacó, e me apiedarei de suas moradas. Será a cidade reconstruída em sua colina, e reedificado o palácio no primitivo lugar.
19 ਉਨ੍ਹਾਂ ਥਾਵਾਂ ਦੇ ਲੋਕ ਉਸਤਤ ਦੇ ਗੀਤ ਗਾਉਣਗੇ। ਅਤੇ ਉੱਥੇ ਹਾਸਿਆਂ ਦਾ ਸ਼ੋਰ ਉੱਠੇਗਾ। ਮੈਂ ਉਨ੍ਹਾਂ ਨੂੰ ਢੇਰ ਸਾਰੇ ਬੱਚਿਆਂ ਦਾ ਵਰਦਾਨ ਦੇਵਾਂਗਾ। ਇਸਰਾਏਲ ਅਤੇ ਯਹੂਦਾਹ ਛੋਟੇ ਨਹੀਂ ਹੋਣਗੇ। ਮੈਂ ਉਨ੍ਹਾਂ ਨੂੰ ਇੱਜ਼ਤ ਬਖਸ਼ਾਂਗਾ। ਕੋਈ ਉਨ੍ਹਾਂ ਦੀ ਬੇਕਦਰੀ ਨਹੀਂ ਕਰ ਸੱਕੇਗਾ।"
19 Cânticos de louvor se erguerão e gritos de alegria. Multiplicar-lhes-ei o número, que não será mais reduzido; eu os exaltarei, e não serão mais humilhados.
20 ਯਾਕੂਬ ਦਾ ਪਰਿਵਾਰ ਹੋਵੇਗਾ ਜਿਸ ਤਰ੍ਹਾਂ ਬਹੁਤ ਪਹਿਲੋਂ, ਇਸਰਾਏਲ ਦਾ ਪਰਿਵਾਰ ਹੁੰਦਾ ਸੀ ਮੈਂ ਇਸਰਾਏਲ ਤੇ ਯਹੂਦਾਹ ਨੂੰ ਮਜ਼ਬੂਤ ਬਣਾਵਾਂਗਾ, ਅਤੇ ਮੈਂ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਵਾਂਗਾ, ਜਿਨ੍ਹਾਂ ਉਨ੍ਹਾਂ ਨੂੰ ਦੁੱਖ ਦਿੱਤਾ ਸੀ।"
20 Os filhos serão como eram outrora, e forte será diante de mim sua assembléia; eu castigarei seus opressores.
21 ਕੋਈ ਆਪਣਾ ਬੰਦਾ ਹੀ ਉਨ੍ਹਾਂ ਦੀ ਅਗਵਾਈ ਕਰੇਗਾ। ਉਹ ਹਾਕਮ ਮੇਰੇ ਆਪਣੇ ਬੰਦਿਆਂ ਵਿੱਚੋਂ ਆਵੇਗਾ। ਲੋਕ ਮੇਰੇ ਨਜ਼ਦੀਕ ਆ ਸੱਕਦੇ ਨੇ, ਜੇ ਸਿਰਫ਼ ਮੈਂ ਹੀ ਉਨ੍ਹਾਂ ਨੂੰ ਇਸ ਲਈ ਆਖਾਂ। ਇਸ ਲਈ ਮੈਂ ਉਸ ਆਗੂ ਨੂੰ ਮੇਰੇ ਨਜ਼ਦੀਕ ਆਉਣ ਲਈ ਆਖਾਂਗਾ। ਅਤੇ ਉਹ ਮੇਰੇ ਨਜ਼ਦੀਕ ਆਵੇਗਾ।"
21 Um dentre eles será o chefe, e do meio deles sairá seu soberano. Mandarei buscá-lo, e perante mim terá acesso, porque nenhum homem se arriscaria a aproximar-se de mim - oráculo do Senhor.
22 ਤੁਸੀਂ ਮੇਰੇ ਬੰਦੇ ਹੋਵੋਂਗੇ। ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ।”"
22 Sereis o meu povo, e eu, o vosso Deus.
23 ਯਹੋਵਾਹ ਬਹੁਤ ਕਹਿਰਵਾਨ ਸੀ! ਉਸ ਨੇ ਲੋਕਾਂ ਨੂੰ ਸਜ਼ਾ ਦਿੱਤੀ ਸੀ। ਸਜ਼ਾ ਤੂਫ਼ਾਨ ਵਾਂਗ ਆਈ ਸੀ, ਇਹ ਮੰਦੇ ਲੋਕਾਂ ਦੇ ਵਿਰੁੱਧ ਚਕਰਵਾਤ ਵਾਂਗ ਆਈ ਸੀ।"
23 Eis a tempestade do Senhor, a explosão do seu furor, a borrasca que turbilhona, prestes a irromper sobre a cabeça dos maus.
24 ਯਹੋਵਾਹ ਦਾ ਕਹਿਰ ਨਹੀਂ ਰੁਕੇਗਾ ਜਦੋਂ ਤੀਕ ਉਹ ਆਪਣੀਆਂ ਵਿਉਂਤਾਂ ਖਤਮ ਨਹੀਂ ਕਰ ਲੈਂਦਾ। ਜਦੋਂ ਉਹ ਦਿਨ ਖਤਮ ਹੋਵੇਗਾ, ਤੁਸੀਂ ਲੋਕ ਸਮਝ ਜਾਵੋਂਗੇ।"
24 Não se acalmará a cólera do Senhor, sem que cumpra e realize seus desígnios. Somente nos dias que virão, havereis de compreender.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Jeremias 30, comparar traduções ou montar um estudo — tudo direto pelo WhatsApp.