Jeremias 31

Punjabi Bible (GL_PUNJABI) vs NAA

Sair da comparação
NAA Nova Almeida Atualizada 2017
1 ਨਵਾਂ ਇਸਰਾਏਲ ਯਹੋਵਾਹ ਨੇ ਇਹ ਗੱਲਾਂ ਆਖੀਆਂ, “ਉਸ ਸਮੇਂ, ਮੈਂ ਇਸਰਾਏਲ ਦੇ ਸਮੂਹ ਪਰਿਵਾਰ-ਸਮੂਹਾਂ ਦਾ ਪਰਮੇਸ਼ੁਰ ਹੋਵਾਂਗਾ। ਅਤੇ ਉਹ ਮੇਰੇ ਬੰਦੇ ਹੋਣਗੇ।”"
1 — Naquele tempo, diz o Senhor , serei o Deus de todas as tribos de Israel, e elas serão o meu povo.
2 ਯਹੋਵਾਹ ਆਖਦਾ ਹੈ: “ਜੋ ਲੋਕ ਦੁਸ਼ਮਣ ਦੀ ਤਲਵਾਰ ਕੋਲੋਂ ਬਚੇ ਸਨ, ਉਹ ਮਾਰੂਬਲ ਅੰਦਰ ਅਰਾਮ ਲੱਭਣਗੇ। ਇਸਰਾਏਲ ਓੱਥੇ ਅਰਾਮ ਦੀ ਤਲਾਸ਼ ਵਿੱਚ ਜਾਵੇਗਾ।”"
2 Assim diz o Senhor : “O povo que se livrou da espada obteve favor no deserto. Eu irei e darei descanso a Israel.”
3 ਦੂਰ ਦੁਰਾਡਿਓ, ਯਹੋਵਾਹ ਆਪਣੇ ਲੋਕਾਂ ਨੂੰ ਦਿਖਾਈ ਦੇਵੇਗਾ। ਯਹੋਵਾਹ ਆਖਦਾ ਹੈ, “ਮੈਂ ਤੁਹਾਨੂੰ ਲੋਕਾਂ ਨੂੰ ਅਜਿਹਾ ਪਿਆਰ ਕਰਦਾ ਹਾਂ ਜੋ ਸਦਾ ਲਈ ਰਹਿੰਦਾ ਹੈ। ਇਸੇ ਲਈ ਮੈਂ ਤੁਹਾਡੇ ਉੱਤੇ ਮਿਹਰ ਦਰਸਾਉਣਾ ਜਾਰੀ ਰੱਖਿਆ।"
3 De longe o Senhor lhe apareceu, dizendo: “Com amor eterno eu a amei; por isso, com bondade a atraí.
4 ਇਸਰਾਏਲ, ਮੇਰੀ ਵਹੁਟੀਏ, ਮੈਂ ਤੈਨੂੰ ਫ਼ੇਰ ਉਸਾਰਾਂਗਾ। ਤੂੰ ਫ਼ੇਰ ਤੋਂ ਇੱਕ ਮੁਲਕ ਬਣੇਁਗੀ। ਤੂੰ ਫ਼ੇਰ ਤੋਂ ਆਪਣੀਆਂ ਤੰਬੂਰੀਆਂ ਚੁੱਕੇਂਗੀ। ਫ਼ੇਰ ਤੂੰ ਉਨ੍ਹਾਂ ਸਾਰੇ ਲੋਕਾਂ ਨਾਲ ਨੱਚੇਁਗੀ, ਜਿਹੜੇ ਖੁਸ਼ੀ ਮਨਾ ਰਹੇ ਨੇ।"
4 Eu a edificarei de novo, e você será edificada, ó virgem de Israel! Mais uma vez você se enfeitará com os seus tamborins e sairá com o coro dos que dançam.
5 ਇਸਰਾਏਲ ਦੇ ਕਿਸਾਨੋ, ਤੁਸੀਂ ਫੇਰ ਅੰਗੂਰਾਂ ਦੇ ਬਗੀਚੇ ਬੀਜੋਁਗੇ। ਤੁਸੀਂ ਸਾਮਰਿਯਾ ਸ਼ਹਿਰ ਦੀਆਂ ਪਹਾੜੀਆਂ ਦੁਆਲੇ ਅੰਗੂਰਾਂ ਦੀਆਂ ਵੇਲਾਂ ਲਗਾਵੋਂਗੇ। ਅਤੇ ਉਹ ਕਿਸਾਨ ਉਨ੍ਹਾਂ ਵੇਲਾਂ ਦੇ ਅੰਗੂਰ ਮਾਨਣਗੇ।"
5 Mais uma vez você plantará vinhas nos montes de Samaria; aqueles que as plantarem comerão os frutos.
6 ਉਹ ਅਜਿਹਾ ਸਮਾਂ ਹੋਵੇਗਾ ਜਦੋਂ ਚੌਕੀਦਾਰ ਕੂਕ ਕੇ ਇਹ ਸੰਦੇਸ਼ ਸੁਣਾਵੇਗਾ: ਆਓ, ਅਸੀਂ ਸੀਯੋਨ ਉੱਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰਨ ਲਈ ਚੱਲੀਏ! ਅਫ਼ਰਾਈਮ ਦੇ ਪਹਾੜੀ ਦੇਸ਼ ਅੰਦਰ ਵੀ ਚੌਕੀਦਾਰ ਉਹ ਸੰਦੇਸ਼ ਕੂਕ ਸੁਣਾਵੇਗਾ।”"
6 Porque virá o dia em que os atalaias gritarão na região montanhosa de Efraim: ‘Levantem-se, e subamos a Sião, ao
7 ਯਹੋਵਾਹ ਆਖਦਾ ਹੈ: “ਖੁਸ਼ ਹੋਵੋ ਅਤੇ ਯਾਕੂਬ ਲਈ ਗੀਤ ਗਾਵੋ! ਇਸਰਾਏਲ, ਸਾਰੀਆਂ ਕੌਮਾਂ ਵਿੱਚੋਂ ਮਹਾਨ ਕੌਮ ਦੇ ਨਾਹਰੇ ਮਾਰੋ! ਉਸਤਤ ਗਾਵੋ ਅਤੇ ਨਾਹਰੇ ਮਾਰੋ: ‘ਯਹੋਵਾਹ ਨੇ ਆਪਣੇ ਲੋਕਾਂ ਨੂੰ ਬਚਾਇਆ! ਉਸ ਨੇ ਉਨ੍ਹਾਂ ਲੋਕਾਂ ਨੂੰ ਬਚਾਇਆ ਹੈ, ਜਿਹੜੇ ਇਸਰਾਏਲ ਦੀ ਕੌਮ ਵਿੱਚੋਂ ਜਿਉਂਦੇ ਰਹਿ ਗਏ ਨੇ।’"
7 Porque assim diz o Senhor : “Cantem de alegria por causa de Jacó, exultem por causa da cabeça das nações. Proclamem, cantem louvores e digam: ‘Salva, o remanescente de Israel.’
8 ਚੇਤੇ ਰੱਖੋ, ਮੈਂ ਇਸਰਾਏਲ ਨੂੰ ਉੱਤਰ ਵੱਲ ਦੇ ਉਸ ਦੇਸ਼ ਵਿੱਚੋਂ ਲਿਆਵਾਂਗਾ। ਮੈਂ ਇਸਰਾਏਲ ਦੇ ਲੋਕਾਂ ਨੂੰ ਧਰਤੀ ਦੀਆਂ ਦੂਰ-ਦੁਰਾਡੀਆਂ ਥਾਵਾਂ ਤੋਂ ਇਕੱਠੇ ਕਰਾਂਗਾ। ਕੁਝ ਲੋਕ ਅੰਨ੍ਹੇ ਜਾਂ ਵਿਕਲਾਂਗ ਹੋਣਗੇ। ਕੁਝ ਔਰਤਾਂ ਗਰਭਵਤੀ, ਬੱਚੇ ਜਣਨ ਲਈ ਤਿਆਰ ਹੋਣਗੀਆਂ। ਪਰ ਬਹੁਤ ਸਾਰੇ ਲੋਕ ਵਾਪਸ ਆਉਣਗੇ।"
8 Eis que eu os trarei da terra do Norte e os congregarei das extremidades da terra. Entre eles estarão também os cegos e aleijados, as mulheres grávidas e as que estão para dar à luz; em grande congregação, voltarão para aqui.
9 ਉਹ ਲੋਕ ਰੋਦੇ ਹੋਏ ਆਉਣਗੇ। ਪਰ ਮੈਂ ਉਨ੍ਹਾਂ ਦੀ ਅਗਵਾਈ ਕਰਾਂਗਾ ਅਤੇ ਉਨ੍ਹਾਂ ਨੂੰ ਸੱਕੂਨ ਦੇਵਾਂਗਾ। ਮੈਂ ਉਨ੍ਹਾਂ ਲੋਕਾਂ ਦੀ ਅਗਵਾਈ ਪਾਣੀ ਦੀਆਂ ਨਦੀਆਂ ਦੇ ਨਾਲ-ਨਾਲ ਕਰਾਂਗਾ। ਮੈਂ ਉਨ੍ਹਾਂ ਦੀ ਅਗਵਾਈ ਸੌਖੇ ਰਾਹ ਉੱਤੇ ਅਗਵਾਈ ਕਰਾਂਗਾ ਤਾਂ ਜੋ ਉਹ ਠੋਕਰਾਂ ਨਾ ਖਾਣ। ਮੈਂ ਓਸੇ ਤਰ੍ਹਾਂ ਉਨ੍ਹਾਂ ਦੀ ਅਗਵਾਈ ਕਰਾਂਗਾ ਕਿਉਂ ਕਿ ਮੈਂ ਇਸਰਾਏਲ ਦਾ ਪਿਤਾ ਹਾਂ। ਅਤੇ ਅਫ਼ਰਾਈਮ ਮੇਰਾ ਪਹਿਲੋਠਾ ਪੁੱਤਰ ਹੈ।"
9 Virão com choro, e com súplicas os levarei; eu os guiarei aos ribeiros de águas, por um caminho reto em que não tropeçarão; porque sou pai para Israel, e Efraim é o meu primogênito.”
10 ਕੌਮੋ, ਯਹੋਵਾਹ ਵੱਲੋਂ, ਇਸ ਸੰਦੇਸ਼ ਨੂੰ ਸੁਣੋ! ਇਸ ਸੰਦੇਸ਼ ਬਾਰੇ ਸਮੁੰਦਰ ਕੰਢੇ ਦੇ ਦੂਰ-ਦੁਰਾਡੇ ਦੇ ਦੇਸ਼ਾਂ ਨੂੰ ਦੱਸੋ। ‘ਪਰਮੇਸ਼ੁਰ ਨੇ ਇਸਰਾਏਲ ਦੇ ਲੋਕਾਂ ਨੂੰ ਖਿੰਡਾਇਆ ਸੀ ਪਰ ਪਰਮੇਸ਼ੁਰ ਹੀ ਉਨ੍ਹਾਂ ਨੂੰ ਵਾਪਸ ਇਕੱਠਿਆਂ ਲਿਆਵੇਗਾ ਅਤੇ ਉਹ ਇੱਕ ਅਯਾਲੀ ਵਾਂਗ ਆਪਣੇ ਇੱਜੜ (ਲੋਕਾਂ) ਦੀ ਨਿਗਰਾਨੀ ਕਰੇਗਾ।’"
10 “Escutem a palavra do Senhor , ó nações, e anunciem isto nas terras distantes do mar. Digam: ‘Aquele que espalhou Israel o congregará e o guardará, como um pastor faz com o seu rebanho.’
11 ਯਹੋਵਾਹ ਯਾਕੂਬ ਨੂੰ ਵਾਪਸ ਲਿਆਵੇਗਾ। ਯਾਕੂਬ ਆਪਣੇ ਲੋਕਾਂ ਨੂੰ ਉਨ੍ਹਾਂ ਲੋਕਾਂ ਤੋਂ ਬਚਾਵੇਗਾ ਜਿਹੜੇ ਉਨ੍ਹਾਂ ਨਾਲੋਂ ਤਾਕਤਵਰ ਨੇ।"
11 Porque o Senhor redimiu Jacó e o livrou das mãos do que era mais forte do que ele.
12 ਇਸਰਾਏਲ ਦੇ ਲੋਕ ਸੀਯੋਨ ਦੀ ਚੋਟੀ ਉੱਤੇ ਆਉਣਗੇ ਅਤੇ ਉਹ ਖੁਸ਼ੀ ਦੇ ਨਾਹਰੇ ਮਾਰਨਗੇ। ਉਨ੍ਹਾਂ ਦੇ ਚਿਹਰੇ ਉਨ੍ਹਾਂ ਚੰਗੀਆਂ ਚੀਜ਼ਾਂ ਲਈ ਖੁਸ਼ੀ ਨਾਲ ਚਮਕਣਗੇ ਜੋ ਯਹੋਵਾਹ ਉਨ੍ਹਾਂ ਨੂੰ ਦੇਵੇਗਾ। ਯਹੋਵਾਹ ਉਨ੍ਹਾਂ ਨੂੰ ਅਨਾਜ, ਨਵੀਂ ਮੈਅ, ਜ਼ੈਤੂਨ ਦਾ ਤੇਲ, ਲੇਲੇ ਅਤੇ ਗਾਵਾਂ ਦੇਵੇਗਾ। ਉਹ ਉਸ ਬਾਗ਼ ਵਰਗੇ ਹੋਣਗੇ, ਜਿੱਥੇ ਪਾਣੀ ਬਹੁਤ ਹੁੰਦਾ ਹੈ। ਅਤੇ ਇਸਰਾਏਲ ਦੇ ਲੋਕ ਹੁਣ ਹੋਰ ਮੁਸ਼ਕਿਲ ਵਿੱਚ ਨਹੀਂ ਪੈਣਗੇ।"
12 Hão de vir e exultar no monte Sião, radiantes de alegria por causa dos bens que o o cereal, o vinho, o azeite, os cordeiros e os bezerros. Serão como um jardim regado, e nunca mais desfalecerão.”
13 ਫ਼ੇਰ ਇਸਰਾਏਲ ਦੀਆਂ ਮੁਟਿਆਰਾਂ ਖੁਸ਼ ਹੋਕੇ ਨੱਚਣਗੀਆਂ। ਅਤੇ ਨਾਚ ਵਿੱਚ ਬੁੱਢੇ ਅਤੇ ਗੱਭਰੂ ਸ਼ਾਮਿਲ ਹੋਣਗੇ। ਮੈਂ ਉਨ੍ਹਾਂ ਦੀ ਉਦਾਸੀ ਨੂੰ ਖੁਸ਼ੀ ਵਿੱਚ ਬਦਲ ਦਿਆਂਗਾ। ਮੈਂ ਇਸਰਾਏਲ ਦੇ ਲੋਕਾਂ ਨੂੰ ਸੱਕੂਨ ਪਹੁੰਚਾਵਾਂਗਾ। ਮੈਂ ਉਨ੍ਹਾਂ ਦੀ ਉਦਾਸੀ ਖੁਸ਼ੀ ਵਿੱਚ ਬਦਲ ਦਿਆਂਗਾ।"
13 “Então a virgem se alegrará na dança, juntamente com os jovens e os velhos. Transformarei o seu pranto em júbilo e os consolarei; eu lhes darei alegria em vez de tristeza.
14 ਮੈਂ ਜਾਜਕਾਂ ਨੂੰ ਚੋਖਾ ਭੋਜਨ ਦੇਵਾਂਗਾ। ਅਤੇ ਮੇਰੇ ਲੋਕ ਉਨ੍ਹਾਂ ਚੰਗੀਆਂ ਚੀਜ਼ਾਂ ਨਾਲ ਰੱਜੇ ਅਤੇ ਸੰਤੁਸ਼ਟ ਹੋਣਗੇ ਜੋ ਮੈਂ ਉਨ੍ਹਾਂ ਨੂੰ ਦੇਵਾਂਗਾ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।"
14 Saciarei a fome dos sacerdotes com saborosa comida, e o meu povo se fartará com a minha bondade”, diz o
15 ਯਹੋਵਾਹ ਆਖਦਾ ਹੈ: “ਰਾਮਾਹ ਅੰਦਰ ਇੱਕ ਅਵਾਜ਼ ਸੁਣਾਈ ਦੇਵੇਗੀ। ਇਹ ਬਹੁਤ ਉਦਾਸੀ ਨਾਲ ਭਰੇ ਸਖਤ ਰੋਣ ਦੀ ਹੋਵੇਗੀ। ਰਾਖੇਲ ਆਪਣੇ ਬੱਚਿਆਂ ਲਈ ਰੋ ਰਹੀ ਹੋਵੇਗੀ। ਰਾਖੇਲ ਧੀਰਜ ਨਹੀਂ ਧਰੇਗੀ ਕਿਉਂ ਕਿ ਉਸ ਦੇ ਬੱਚੇ ਹਨ ਮਰ ਗਏ ਹੋਏ।”"
15 Assim diz o Senhor : “Ouviu-se um clamor em Ramá, pranto e grande lamento; era Raquel chorando por seus filhos e inconsolável por causa deles, porque já não existem.”
16 ਪਰ ਯਹੋਵਾਹ ਆਖਦਾ ਹੈ: “ਰੋਣ ਤੋਂ ਰੁਕ ਜਾਓ! ਆਪਣੀਆਂ ਅੱਖੀਆਂ ਵਿੱਚ ਹੰਝੂ ਨਾ ਭਰੋ! ਤੈਨੂੰ ਆਪਣੇ ਕੰਮ ਦਾ ਇਨਾਮ ਮਿਲੇਗਾ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ। “ਇਸਰਾਏਲ ਦੇ ਲੋਕ ਆਪਣੇ ਦੁਸ਼ਮਣ ਦੀ ਧਰਤੀ ਤੋਂ ਵਾਪਸ ਪਰਤ ਆਉਣਗੇ।"
16 Assim diz o Senhor : “Reprima a sua voz de choro e enxugue as lágrimas de seus olhos, porque o seu trabalho será recompensado”, diz o “pois os seus filhos voltarão da terra do inimigo.
17 ਇਸਰਾਏਲ, ਤੇਰੇ ਲਈ ਅਜੇ ਉਮੀਦ ਹੈ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “ਤੇਰੇ ਬੱਚੇ ਵਾਪਸ ਆਪਣੀ ਧਰਤੀ ਉੱਤੇ ਆ ਜਾਣਗੇ।"
17 Há esperança para o seu futuro”, diz o “porque os seus filhos voltarão para a sua própria terra.”
18 ਮੈਂ ਅਫ਼ਰਾਈਮ ਨੂੰ ਰੋਦਿਆਂ ਸੁਣਿਆ ਹੈ। ਮੈਂ ਅਫ਼ਰਾਈਮ ਨੂੰ ਇਹ ਗੱਲਾਂ ਆਖਦਿਆਂ ਸੁਣਿਆ ਹੈ: ‘ਯਹੋਵਾਹ, ਤੂੰ ਸੱਚਮੁੱਚ ਮੈਨੂੰ ਸਜ਼ਾ ਦਿੱਤੀ! ਅਤੇ ਮੈਂ ਆਪਣਾ ਸਬਕ ਸਿੱਖ ਲਿਆ। ਮੈਂ ਉਸ ਵੱਛੇ ਵਰਗਾ ਸਾਂ, ਜਿਸ ਨੂੰ ਕਦੇ ਸਿੱਧਾਇਆ ਨਹੀਂ ਗਿਆ ਸੀ। ਮਿਹਰ ਕਰਕੇ ਮੈਨੂੰ ਸਜ਼ਾ ਦੇਣੋ ਰੁਕ ਜਾਓ, ਅਤੇ ਮੈਂ ਵਾਪਸ ਤੁਹਾਡੇ ਵੱਲ ਪਰਤ ਆਵਾਂਗਾ। ਤੁਸੀਂ ਸੱਚਮੁੱਚ ਯਹੋਵਾਹ ਮੇਰੇ ਪਰਮੇਸ਼ੁਰ ਹੋ।"
18 “Ouvi muito bem que Efraim se queixava, dizendo: ‘Tu me castigaste, e fui castigado como novilho ainda não domado. Converte-me, e serei convertido, porque tu és o
19 ਯਹੋਵਾਹ, ਮੈਂ ਤੁਹਾਡੇ ਕੋਲੋਂ ਦੂਰ ਭਟਕ ਗਿਆ ਸਾਂ। ਪਰ ਮੈਂ ਆਪਣੇ ਕੀਤੇ ਮੰਦੇ ਅਮਲਾਂ ਨੂੰ ਜਾਣ ਗਿਆ। ਇਸ ਲਈ ਮੈਂ ਆਪਣਾ ਦਿਲ ਤੇ ਜੀਵਨ ਬਦਲ ਲਿਆ। ਮੈਂ ਉਨ੍ਹਾਂ ਮੂਰੱਖਤਾ ਭਰੀਆਂ ਗੱਲਾਂ ਕਾਰਣ ਸ਼ਰਮਸਾਰ ਅਤੇ ਨਮੋਸ਼ੀ ਭਰਿਆ ਹਾਂ, ਜਿਹੜੀਆਂ ਮੈਂ ਜਵਾਨੀ ਵੇਲੇ ਕੀਤੀਆਂ ਸਨ।’”"
19 Na verdade, depois que eu me afastei, eu me arrependi; depois que fui instruído, bati no peito; fiquei envergonhado, confuso, porque suportei a afronta da minha mocidade.’”
20 ਪਰਮੇਸ਼ੁਰ ਆਖਦਾ ਹੈ, “ਤੁਸੀਂ ਜਾਣਦੇ ਹੋ ਕਿ ਅਫ਼ਰਾਈਮ ਮੇਰਾ ਪਿਆਰਾ ਪੁੱਤਰ ਹੈ। ਮੈਂ ਉਸ ਬੱਚੇ ਨੂੰ ਪਿਆਰ ਕਰਦਾ ਹਾਂ। ਹਾਂ, ਮੈਂ ਉਸ ਨੂੰ ਬੜੀ ਵਾਰੀ ਨਿੰਦਿਆ ਪਰ ਹਾਲੇ ਵੀ ਮੈਨੂੰ ਉਸਦਾ ਖਿਆਲ ਹੈ। ਮੈਂ ਉਸ ਨੂੰ ਬਹੁਤ ਪਿਆਰ ਕਰਦਾ ਹਾਂ। ਅਤੇ ਸੱਚਮੁੱਚ ਮੈਂ ਉਸ ਨੂੰ ਤਸੱਲੀ ਦੇਣਾ ਚਾਹੁੰਦਾ ਹਾਂ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।"
20 “Não é Efraim o meu filho querido, o filho das minhas delícias? Pois sempre que falo contra ele, lembro dele com ternura. Por isso, o meu coração se comove por ele, e dele certamente me compadecerei”, diz o
21 “ਇਸਰਾਏਲ ਦੇ ਲੋਕੋ, ਸੜਕਾਂ ਦੇ ਨਿਸ਼ਾਨ ਲਗਾ ਦੇਵੋ। ਅਜਿਹੇ ਸੰਕੇਤ ਰੱਖ ਦਿਓ ਜਿਹੜੇ ਘਰ ਦਾ ਰਸਤਾ ਦਰਸਾਉਣ। ਰਸਤੇ ਦੀ ਨਿਗਰਾਨੀ ਕਰੋ। ਉਸ ਰਾਹ ਨੂੰ ਚੇਤੇ ਰੱਖੋ, ਜਿਸ ਉੱਤੇ ਤੁਸੀਂ ਤੁਰਦੇ ਜਾ ਰਹੇ ਹੋ। ਇਸਰਾਏਲ, ਮੇਰੀ ਵਹੁਟੀਏ, ਘਰ ਆ ਜਾ। ਆਪਣੇ ਕਸਬਿਆਂ ਨੂੰ ਵਾਪਸ ਆ ਜਾ।"
21 “Coloque sinais e marcos na estrada; preste atenção na vereda, no caminho por onde você passou. Volte, ó virgem de Israel! Volte para as suas cidades.
22 ਬੇਵਫ਼ਾ ਪੁੱਤਰੀਏ, ਤੂੰ ਕਿੰਨਾ ਕੁ ਚਿਰ ਇਧਰ ਓਧਰ ਭਟਕਦੀ ਰਹੇਂਗੀ? “ਤੂੰ ਕਦੋਂ ਘਰ ਪਰਤ ਕੇ ਆਵੇਂਗ? ਜਦੋਂ ਯਹੋਵਾਹ ਧਰਤੀ ਉੱਤੇ ਕੋਈ ਨਵੀਂ ਸਿਰਜਣਾ ਕਰਦਾ ਹੈ: ਆਦਮੀ ਦੁਆਲੇ ਔਰਤ।”"
22 Até quando você andará errante, ó filha rebelde? Porque o coisa nova na terra: uma mulher cortejando um homem!”
23 ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, “ਮੈਂ ਯਹੂਦਾਹ ਦੇ ਲੋਕਾਂ ਲਈ ਫ਼ੇਰ ਚੰਗੀਆਂ ਗੱਲਾਂ ਕਰਾਂਗਾ। ਮੈਂ ਉਨ੍ਹਾਂ ਲੋਕਾਂ ਨੂੰ ਵਾਪਸ ਲਿਆਵਾਂਗਾ ਜਿਨ੍ਹਾਂ ਨੂੰ ਬੰਦੀ ਬਣਾ ਕੇ ਲਿਜਾਇਆ ਗਿਆ ਸੀ। ਉਸ ਸਮੇਂ, ਯਹੂਦਾਹ ਦੀ ਧਰਤੀ ਅਤੇ ਇਸ ਦੇ ਕਸਬਿਆਂ ਦੇ ਲੋਕ ਇੱਕ ਵਾਰੀ ਫ਼ੇਰ ਇਹ ਸ਼ਬਦ ਵਰਤਣਗੇ: ਯਹੋਵਾਹ ਤੁਹਾਨੂੰ ਅਸੀਸ ਦੇਵੇ, ਚੰਗੇ ਘਰ ਅਤੇ ਪਵਿੱਤਰ ਪਰਬਤ!”"
23 Assim diz o Senhor dos Exércitos, o Deus de Israel: — Quando eu os trouxer de volta do cativeiro, na terra de Judá e nas suas cidades se dirá outra vez: “O ó morada da justiça! O ó monte santo!”
24 “ਯਹੂਦਾਹ ਦੇ ਸਾਰੇ ਕਸਬਿਆਂ ਦੇ ਲੋਕ ਸ਼ਾਂਤੀ ਨਾਲ ਇਕੱਠੇ ਰਹਿਣਗੇ। ਕਿਸਾਨ ਅਤੇ ਉਹ ਲੋਕ ਜਿਹੜੇ ਆਪਣੇ ਇੱਜੜਾਂ ਦੇ ਨਾਲ ਇਧਰ ਓਧਰ ਤੁਰਦੇ ਫ਼ਿਰਦੇ ਨੇ, ਯਹੂਦਾਹ ਵਿੱਚ ਸ਼ਾਂਤੀ ਨਾਲ ਰਲ ਕੇ ਰਹਿਣਗੇ।"
24 — Nela, habitarão Judá e todas as suas cidades, bem como os lavradores e os que pastoreiam os rebanhos.
25 ਮੈਂ ਬੱਕੇ ਹਾਰੇ ਲੋਕਾਂ ਨੂੰ ਆਰਾਮ ਅਤੇ ਤਾਕਤ ਦਿਆਂਗਾ।”"
25 Porque satisfarei à alma cansada, e saciarei toda alma desfalecida.
26 ਇਹ ਸੁਣਨ ਤੋਂ ਮਗਰੋਂ, ਮੈਂ ਜਾਗ ਪਿਆ ਅਤੇ ਆਲੇ-ਦੁਆਲੇ ਦੇਖਣ ਲੱਗਾ। ਇਹ ਬਹੁਤ ਚੰਗੀ ਨੀਂਦ ਸੀ।"
26 Nisto, acordei e olhei ao redor; e o meu sono tinha sido doce.
27 “ਆ ਰਹੇ ਨੇ ਦਿਨ,” ਇਹ ਸੰਦੇਸ਼ ਯਹੋਵਾਹ ਵੱਲੋਂ ਹੈ, “ਜਦੋਂ ਮੈਂ ਇਸਰਾਏਲ ਅਤੇ ਯਹੂਦਾਹ ਦੇ ਪਰਿਵਾਰ ਨੂੰ ਵੱਧਣ ਫ਼ੁੱਲਣ ਵਿੱਚ ਸਹਾਇਤਾ ਕਰਾਂਗਾ। ਮੈਂ ਉਨ੍ਹਾਂ ਦੇ ਬੱਚਿਆਂ ਅਤੇ ਜਾਨਵਰਾਂ ਦੇ ਵੱਧਣ ਫ਼ੁੱਲਣ ਵਿੱਚ ਵੀ ਸਹਾਇਤਾ ਕਰਾਂਗਾ। ਇਹ ਕਿਸੇ ਬੂਟੇ ਨੂੰ ਬੀਜਣ ਅਤੇ ਉਸਦੀ ਨਿਗਰਾਨੀ ਕਰਨ ਵਾਲੀ ਗੱਲ ਹੋਵੇਗੀ।"
27 — Eis que vêm dias, diz o Senhor , em que semearei a casa de Israel e a casa de Judá com a semente de pessoas e de animais.
28 ਅਤੀਤ ਵਿੱਚ, ਮੈਂ ਇਸਰਾਏਲ ਅਤੇ ਯਹੂਦਾਹ ਦੀ ਨਿਗਰਾਨੀ ਕੀਤੀ ਸੀ ਪਰ ਮੈਂ ਉਨ੍ਹਾਂ ਦੀ ਖਿਚਾਈ ਕਰਨ ਦੇ ਸਮੇਂ ਦੀ ਵੀ ਨਿਗਰਾਨੀ ਕੀਤੀ ਸੀ। ਮੈਂ ਉਨ੍ਹਾਂ ਨੂੰ ਹੇਠਾਂ ਲਾਹ ਸੁੱਟਿਆ। ਮੈਂ ਉਨ੍ਹਾਂ ਨੂੰ ਤਬਾਹ ਕਰ ਦਿੱਤਾ। ਮੈਂ ਉਨ੍ਹਾਂ ਨੂੰ ਬਹੁਤ ਮੁਸੀਬਤਾਂ ਦਿੱਤੀਆਂ। ਪਰ ਹੁਣ ਮੈਂ ਉਨ੍ਹਾਂ ਦੀ ਨਿਗਰਾਨੀ ਉਨ੍ਹਾਂ ਨੂੰ ਉਸਾਰਨ ਲਈ ਅਤੇ ਉਨ੍ਹਾਂ ਨੂੰ ਮਜ਼ਬੂਤ ਬਨਾਉਣ ਲਈ ਕਰ ਰਿਹਾ ਹਾਂ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।"
28 Como os vigiei para arrancar, para derrubar, para subverter, para destruir e para afligir, assim os vigiarei para edificar e para plantar, diz o Senhor .
29 “ਲੋਕ ਹੋਰ ਵੱਧੇਰੇ ਇਸ ਕਹਾਉਤ ਦੀ ਵਰਤੋਂ ਨਹੀਂ ਕਰਨਗੇ: ‘ਮਾਪਿਆਂ ਨੇ ਖਾਧੇ ਖੱਟੇ ਅੰਗੂਰ, ਪਰ ਉਨ੍ਹਾਂ ਦੇ ਬੱਚਿਆਂ ਨੂੰ ਆਇਆ ਸੁਆਦ ਖੱਟਾ।18"
29 Naqueles dias, já não dirão: “Os pais comeram uvas verdes, e os dentes dos filhos é que se embotaram.”
30 ਨਹੀਂ, ਹਰ ਬੰਦਾ ਆਪਣੇ ਗੁਨਾਹ ਲਈ ਮਰੇਗਾ। ਜਿਹੜਾ ਬੰਦਾ ਖੱਟੇ ਅੰਗੂਰ ਖਾਂਦਾ ਹੈ ਓਸੇ ਨੂੰ ਖੱਟਾ ਸੁਆਦ ਆਵੇਗਾ।”"
30 Pelo contrário, cada um morrerá por causa da sua própria iniquidade. Quem comer uvas verdes é que ficará com os dentes embotados.
31 ਨਵਾਂ ਇਕਰਾਰਨਾਮਾ ਯਹੋਵਾਹ ਨੇ ਇਹ ਗੱਲਾਂ ਆਖੀਆਂ, “ਸਮਾਂ ਆ ਰਿਹਾ ਹੈ ਜਦੋਂ ਮੈਂ ਇਸਰਾਏਲ ਦੇ ਪਰਿਵਾਰ ਅਤੇ ਯਹੂਦਾਹ ਦੇ ਪਰਿਵਾਰ ਨਾਲ ਇੱਕ ਨਵਾਂ ਇਕਰਾਰਨਾਮਾ ਕਰਾਂਗਾ।"
31 — Eis aí vêm dias, diz o Senhor , em que firmarei nova aliança com a casa de Israel e com a casa de Judá.
32 ਇਹ ਓਸ ਤਰ੍ਹਾਂ ਦਾ ਇਕਰਾਰਨਾਮਾ ਨਹੀਂ ਹੋਵੇਗਾ ਜਿਹੜਾ ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਕੀਤਾ ਸੀ। ਉਹ ਇਕਰਾਰਨਾਮਾ ਮੈਂ ਉਦੋਂ ਕੀਤਾ ਸੀ ਜਦੋਂ ਮੈਂ ਉਨ੍ਹਾਂ ਨੂੰ ਹੱਥ ਫ਼ੜ ਕੇ ਮਿਸਰ ਤੋਂ ਬਾਹਰ ਲੈ ਆਇਆ ਸੀ। ਮੈਂ ਉਨ੍ਹਾਂ ਦਾ ਮਾਲਕ ਸੀ ਪਰ ਉਨ੍ਹਾਂ ਨੇ ਉਹ ਇਕਰਾਰਨਾਮਾ ਤੋੜ ਦਿੱਤਾ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।"
32 Não segundo a aliança que fiz com os seus pais, no dia em que os tomei pela mão, para os tirar da terra do Egito; pois eles quebraram a minha aliança, apesar de eu ter sido seu esposo, diz o Senhor .
33 “ਭਵਿੱਖ ਵਿੱਚ ਮੈਂ ਇਸਰਾਏਲ ਦੇ ਲੋਕਾਂ ਨਾਲ ਇਹ ਇਕਰਾਰਨਾਮਾ ਕਰਾਂਗਾ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “ਮੈਂ ਆਪਣੀ ਬਿਵਸਬਾ ਉਨ੍ਹਾਂ ਦੇ ਮਨਾਂ ਵਿੱਚ ਰੱਖ ਦਿਆਂਗਾ, ਅਤੇ ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਦਿਲਾਂ ਉੱਤੇ ਲਿਖ ਦਿਆਂਗਾ। ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੇ ਬੰਦੇ ਹੋਣਗੇ।"
33 Porque esta é a aliança que farei com a casa de Israel, depois daqueles dias, diz o Senhor : Na mente lhes imprimirei as minhas leis, também no seu coração as inscreverei; eu serei o Deus deles, e eles serão o meu povo.
34 ਯਹੋਵਾਹ ਨੂੰ ਜਾਣਨ ਲਈ ਲੋਕਾਂ ਨੂੰ ਆਪਣੀ ਗਵਾਂਢੀਆਂ ਅਤੇ ਰਿਸ਼ਤੇਦਾਰਾਂ ਨੂੰ ਸਿੱਖਿਆ ਨਹੀਂ ਦੇਣੀ ਪਵੇਗੀ। ਕਿਉਂ? ਕਿਉਂ ਕਿ ਛੋਟੇ ਤੋਂ ਛੋਟੇ ਤੋਂ ਲੈ ਕੇ ਵੱਡੇ ਤੋਂ ਵੱਡੇ ਤੀਕ ਸਾਰੇ ਲੋਕ ਮੈਨੂੰ ਜਾਣ ਲੈਣਗੇ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਮੰਦੇ ਕੰਮਾਂ ਦੀ ਮਾਫ਼ੀ ਦੇ ਦਿਆਂਗਾ। ਮੈਂ ਉਨ੍ਹਾਂ ਦੇ ਪਾਪ ਚੇਤੇ ਨਹੀਂ ਰੱਖਾਂਗਾ।”"
34 Não ensinará jamais cada um ao seu próximo, nem cada um ao seu irmão, dizendo: “Conheça o Senhor !” Porque todos me conhecerão, desde o menor até o maior deles, diz o Senhor . Pois perdoarei as suas iniquidades e dos seus pecados jamais me lembrarei.
35 ਯਹੋਵਾਹ ਕਦੇ ਵੀ ਇਸਰਾਏਲ ਨੂੰ ਨਹੀਂ ਛੱਡੇਗਾ ਆਖਦਾ ਹੈ ਯਹੋਵਾਹ: “ਦਿਨ ਵੇਲੇ ਯਹੋਵਾਹ ਸੂਰਜ ਨੂੰ ਚਮਕਾਉਂਦਾ ਹੈ। ਅਤੇ ਯਹੋਵਾਹ ਰਾਤ ਵੇਲੇ ਚੰਨ ਤਾਰਿਆਂ ਨੂੰ ਚਮਕਾਉਂਦਾ ਹੈ। ਯਹੋਵਾਹ ਸਮੁੰਦਰ ਨੂੰ ਇਸ ਤਰ੍ਹਾਂ ਹਿਲਾਉਂਦਾ ਹੈ ਕਿ ਉਸ ਦੀਆਂ ਲਹਿਰਾਂ ਕੰਢਿਆਂ ਨਾਲ ਟਕਰਾਉਂਦੀਆਂ ਨੇ। ਉਸਦਾ ਨਾਮ ਸਰਬ-ਸ਼ਕਤੀਮਾਨ ਯਹੋਵਾਹ ਹੈ।” ਯਹੋਵਾਹ ਇਹ ਗੱਲਾਂ ਆਖਦਾ ਹੈ:"
35 Assim diz o Senhor , que dá o sol para a luz do dia e as leis fixas à lua e às estrelas para a luz da noite, que agita o mar e faz bramir as suas ondas; é o seu nome.
36 “ਇਸਰਾਏਲ ਦੇ ਉੱਤਰਾਧਿਕਾਰੀ ਕਦੇ ਵੀ ਕੌਮ ਬਣੀ ਰਹਿਣ ਤੋਂ ਕਦੇ ਨਹੀਂ ਹਟਣਗੇ। ਇਹ ਉਦੋਂ ਹੀ ਵਾਪਰੇਗਾ ਜਦੋਂ ਸੂਰਜ, ਚੰਨ, ਤਾਰਿਆਂ ਅਤੇ ਸਮੁੰਦਰ ਉੱਤੋਂ ਮੇਰਾ ਕਾਬੂ ਹਟ ਗਿਆ।”"
36 “Se estas leis fixas falharem diante de mim”, diz o “também a descendência de Israel deixará de ser uma nação diante de mim para sempre.”
37 ਯਹੋਵਾਹ ਆਖਦਾ ਹੈ: “ਮੈਂ ਕਦੇ ਵੀ ਇਸਰਾਏਲ ਦੇ ਉੱਤਰਾਧਿਕਾਰੀਆਂ ਨੂੰ ਨਹੀਂ ਤਿਆਗਾਂਗਾ। ਉਹ ਉਦੋਂ ਹੀ ਵਾਪਰੇਗਾ, ਜੇ ਲੋਕ ਉੱਪਰ ਅਕਾਸ਼ ਨੂੰ ਮਾਪ ਲੈਣ ਅਤੇ ਹੇਠਾਂ ਧਰਤੀ ਦੇ ਸਾਰੇ ਭੇਤ ਜਾਣ ਲੈਣ। ਸਿਰਫ਼ ਉਦੋਂ ਹੀ ਮੈਂ ਇਸਰਾਏਲ ਦੇ ਉੱਤਰਾਧਿਕਾਰੀਆਂ ਨੂੰ ਤਿਆਗਾਂਗਾ। ਸਿਰਫ਼ ਉਦੋਂ ਹੀ ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਕੀਤੇ ਮੰਦੇ ਕੰਮਾਂ ਖਾਤਰ ਤਿਆਗਾਂਗਾ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।"
37 Assim diz o Senhor : “Se puderem ser medidos os céus lá em cima e sondados os fundamentos da terra cá embaixo, também eu rejeitarei toda a descendência de Israel, por tudo o que fizeram”, diz o
38 ਨਵਾਂ ਯਰੂਸ਼ਲਮ ਇਹ ਸੰਦੇਸ਼ ਯਹੋਵਾਹ ਵੱਲੋਂ ਹੈ, “ਉਹ ਦਿਨ ਆ ਰਹੇ ਹਨ ਜਦੋਂ ਯਰੂਸ਼ਲਮ ਦੇ ਸ਼ਹਿਰ ਨੂੰ ਯਹੋਵਾਹ ਲਈ ਫ਼ੇਰ ਉਸਾਰਿਆ ਜਾਵੇਗਾ। ਸਾਰੇ ਸ਼ਹਿਰ ਨੂੰ ਫ਼ੇਰ ਉਸਾਰਿਆ ਜਾਵੇਗਾ-ਹਨਨੇਲ ਦੇ ਮੀਨਾਰ ਤੋਂ ਲੈ ਕੇ ਨੁਕਰ ਦੇ ਦਰਵਾਜ਼ੇ ਤੀਕ।"
38 — Eis que vêm dias, diz o Senhor , em que esta cidade será reedificada para o Senhor , desde a Torre de Hananel até o Portão da Esquina.
39 ਨਾਪਣ ਵਾਲਾ ਫ਼ੀਤਾ ਨੁਕਰੇ ਦੇ ਦਰਵਾਜ਼ੇ ਤੋਂ ਸਿੱਧਾ ਗਾਰੇਬ ਦੀ ਪਹਾੜੀ ਤੀਕ ਅਤੇ ਫ਼ੇਰ ਮੁੜ ਕੇ ਗੋਆਹ ਨਾਮ ਦੀ ਥਾਂ ਤੱਕ ਫ਼ੈਲਾਇਆ ਜਾਵੇਗਾ।"
39 O cordel de medir se estenderá em linha reta até a colina de Garebe, e depois se virará na direção de Goa.
40 ਉਹ ਸਾਰੀ ਵਾਦੀ ਜਿੱਥੇ ਮੁਰਦਾ ਸਰੀਰ ਅਤੇ ਅਸਬੀਆਂ ਸੁੱਟੀਆਂ ਜਾਂਦੀਆਂ ਹਨ, ਯਹੋਵਾਹ ਲਈ ਪਵਿੱਤਰ ਹੋਵੇਗੀ। ਅਤੇ ਉਸ ਵਿੱਚ ਕਿਦਰੋਨ ਵਾਦੀ ਦੇ ਹੇਠਾਂ ਤਕ ਫ਼ੈਲੇ ਪੌੜੀਦਾਰ ਖੇਤ ਘੋੜ ਦਰਵਾਜ਼ੇ ਦੇ ਕੋਨੇ ਤੀਕ, ਸ਼ਾਮਿਲ ਕੀਤੇ ਜਾਣਗੇ। ਸਾਰਾ ਖੇਤਰ ਯਹੋਵਾਹ ਲਈ ਪਵਿੱਤਰ ਹੋਵੇਗਾ। ਯਰੂਸ਼ਲਮ ਦਾ ਸ਼ਹਿਰ ਫ਼ੇਰ ਕਦੇ ਵੀ ਢਾਹਿਆ ਜਾਂ ਤਬਾਹ ਨਹੀਂ ਕੀਤਾ ਜਾਵੇਗਾ।”"
40 Todo o vale dos cadáveres e da cinza e todos os campos até o ribeiro de Cedrom, até a esquina do Portão dos Cavalos para o leste, serão consagrados ao Senhor . Esta Jerusalém jamais será arrancada ou destruída.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Jeremias 31, comparar traduções ou montar um estudo — tudo direto pelo WhatsApp.