Jeremias 32

Punjabi Bible (GL_PUNJABI) vs NVT

Sair da comparação
NVT Nova Versão Transformadora
1 ਯਿਰਮਿਯਾਹ ਇੱਕ ਖੇਤ ਖਰੀਦਦਾ ਹੈ ਇਹ ਯਹੋਵਾਹ ਵੱਲੋਂ ਸੰਦੇਸ਼ ਹੈ ਜਿਹੜਾ ਯਿਰਮਿਯਾਹ ਨੂੰ ਉਦੋਂ ਮਿਲਿਆ ਜਦੋਂ ਯਹੂਦਾਹ ਦੇ ਰਾਜੇ ਸਿਦਕੀਯਾਹ ਦੇ ਰਾਜ ਦਾ ਦਸਵਾਂ ਵਰ੍ਹਾ ਸੀ। ਸਿਦਕੀਯਾਹ ਦਾ ਦਸਵਾਂ ਵਰ੍ਹਾ ਨਬੂਕਦਨੱਸਰ ਦਾ ਅੱਠਾਰ੍ਹਵਾਂ ਵਰ੍ਹਾ ਸੀ।"
1 Jeremias recebeu esta mensagem do S enhor no décimo ano do reinado de Zedequias, rei de Judá. Esse também foi o décimo oitavo ano do reinado de Nabucodonosor.
2 ਉਸ ਸਮੇਂ, ਬਾਬਲ ਦੇ ਰਾਜੇ ਦੀ ਫ਼ੌਜ ਨੇ ਯਰੂਸ਼ਲਮ ਸ਼ਹਿਰ ਨੂੰ ਘੇਰਾ ਪਾਇਆ ਹੋਇਆ ਸੀ। ਅਤੇ ਯਿਰਮਿਯਾਹ ਗਾਰਦ ਦੇ ਵਰਾਂਡੇ ਅੰਦਰ ਕੈਦ ਸੀ। ਇਹ ਵਰਾਂਡਾ ਯਹੂਦਾਹ ਦੇ ਰਾਜੇ ਦੇ ਮਹਿਲ ਦੇ ਅੰਦਰ ਸੀ।"
2 Nessa ocasião, o exército babilônio cercava Jerusalém, e Jeremias estava preso no pátio da guarda, no palácio real.
3 ਯਹੂਦਾਹ ਦੇ ਰਾਜੇ ਸਿਦਕੀਯਾਹ ਨੇ ਯਿਰਮਿਯਾਹ ਨੂੰ ਉਸ ਥਾਂ ਕੈਦ ਕਰਕੇ ਰੱਖਿਆ ਹੋਇਆ ਸੀ। ਸਿਦਕੀਯਾਹ ਨੂੰ ਉਹ ਗੱਲਾਂ ਪਸੰਦ ਨਹੀਂ ਸਨ ਜਿਨ੍ਹਾਂ ਦੀ ਭਵਿੱਖਬਾਣੀ ਯਿਰਮਿਯਾਹ ਨੇ ਕੀਤੀ ਸੀ। ਯਿਰਮਿਯਾਹ ਨੇ ਆਖਿਆ ਸੀ, “ਯਹੋਵਾਹ ਆਖਦਾ ਹੈ: ‘ਮੈਂ ਛੇਤੀ ਹੀ ਯਰੂਸ਼ਲਮ ਦੇ ਸ਼ਹਿਰ ਨੂੰ ਬਾਬਲ ਦੇ ਰਾਜੇ ਨੂੰ ਸੌਂਪ ਦਿਆਂਗਾ। ਨਬੂਕਦਨੱਸਰ ਇਸ ਸ਼ਹਿਰ ਉੱਤੇ ਕਬਜ਼ਾ ਕਰ ਲਵੇਗਾ।"
3 Zedequias, rei de Judá, o havia colocado ali e perguntado por que ele continuava a anunciar esta profecia: “Assim diz o S enhor : ‘Estou prestes a entregar esta cidade ao rei da Babilônia, e ele a conquistará.
4 ਯਹੂਦਾਹ ਦਾ ਰਾਜਾ ਸਿਦਕੀਯਾਹ ਬਾਬਲ ਦੀ ਫ਼ੌਜ ਤੋਂ ਬਚ ਕੇ ਨਹੀਂ ਨਿਕਲ ਸੱਕੇਗਾ। ਸਗੋਂ ਉਸ ਨੂੰ ਸੱਚਮੁੱਚ ਹੀ ਬਾਬਲ ਦੇ ਰਾਜੇ ਦੇ ਹਵਾਲੇ ਕਰ ਦਿੱਤਾ ਜਾਵੇਗਾ। ਅਤੇ ਸਿਦਕੀਯਾਹ ਬਾਬਲ ਦੇ ਰਾਜੇ ਦੇ ਸਾਹਮਣੇ ਹੋਕੇ ਗੱਲ ਕਰੇਗਾ। ਸਿਦਕੀਯਾਹ ਉਸ ਨੂੰ ਆਪਣੀਆਂ ਅੱਖਾਂ ਨਾਲ ਦੇਖੇਗਾ।"
4 O rei Zedequias será capturado pelos babilônios e levado para falar face a face com o rei da Babilônia.
5 ਬਾਬਲ ਦਾ ਰਾਜਾ ਸਿਦਕੀਯਾਹ ਨੂੰ ਬਾਬਲ ਲੈ ਜਾਵੇਗਾ। ਸਿਦਕੀਯਾਹ ਉਦੋਂ ਤੀਕ ਓੱਥੇ ਹੀ ਰਹੇਗਾ ਜਦੋਂ ਤੀਕ ਕਿ ਮੈਂ ਉਸ ਨੂੰ ਸਜ਼ਾ ਨਹੀਂ ਦੇ ਦਿੰਦਾ।’ ਇਹ ਸੰਦੇਸ਼ ਯਹੋਵਾਹ ਵੱਲੋਂ ਹੈ-‘ਜੇ ਤੂੰ ਬਾਬਲ ਦੀਆਂ ਫ਼ੌਜਾਂ ਨਾਲ ਲੜੇਁਗਾ ਤਾਂ ਤੂੰ ਸਫ਼ਲ ਨਹੀਂ ਹੋਵੇਗਾ।’”"
5 O rei levará Zedequias para a Babilônia, onde lidarei com ele’, diz o S enhor . ‘Vocês não serão bem-sucedidos se lutarem contra os babilônios’”.
6 ਜਦੋਂ ਯਿਰਮਿਯਾਹ ਹਾਲੇ ਬੰਦੀਵਾਨ ਸੀ, ਉਸ ਨੇ ਆਖਿਆ, “ਮੈਨੂੰ ਯਹੋਵਾਹ ਵੱਲੋਂ ਸੰਦੇਸ਼ ਆਇਆ ਸੀ। ਸੰਦੇਸ਼ ਇਹ ਸੀ:"
6 Nesse tempo, o S enhor me enviou uma mensagem:
7 ਯਿਰਮਿਯਾਹ, ਤੇਰਾ ਚਚੇਰਾ ਭਰਾ ਹਨਮੇਲ, ਤੇਰੇ ਵੱਲ ਛੇਤੀ ਹੀ ਆਵੇਗਾ। ਉਹ ਤੇਰੇ ਚਾਚੇ ਸ਼ੱਲੁਮ ਦਾ ਪੁੱਤਰ ਹੈ। ਹਨਮੇਲ ਤੈਨੂੰ ਆਖੇਗਾ, ‘ਯਿਰਮਿਯਾਹ, ਅਨਾਬੋਬ ਕਸਬੇ ਦੇ ਨੇੜੇ ਦਾ ਮੇਰਾ ਖੇਤ ਖਰੀਦ ਲੈ। ਤੂੰ ਇਸ ਨੂੰ ਖਰੀਦ ਲੈ ਕਿਉਂ ਕਿ ਤੂੰ ਮੇਰਾ ਸਭ ਤੋਂ ਨਜ਼ਦੀਕੀ ਰਿਸ਼ਤੇਦਾਰ ਹੈਂ। ਇਹ ਤੇਰਾ ਹੱਕ ਅਤੇ ਫ਼ਰਜ਼ ਹੈ ਕਿ ਤੂੰ ਉਸ ਖੇਤ ਨੂੰ ਖਰੀਦੇਁ।’"
7 “Seu primo Hanameel, filho de Salum, virá e lhe dirá: ‘Compre meu campo em Anatote. Pela lei, você tem direito de comprá-lo antes que eu o ofereça a outro’”.
8 “ਤਾਂ ਜਿਵੇਂ ਯਹੋਵਾਹ ਨੇ ਆਖਿਆ ਸੀ ਓਵੇਂ ਹੀ ਵਾਪਰਿਆ। ਮੇਰਾ ਚਚੇਰਾ ਭਰਾ ਹਨਮੇਲ ਮੇਰੇ ਕੋਲ ਗਾਰਦ ਦੇ ਵਰਾਂਡੇ ਵਿੱਚ ਆਇਆ। ਹਨਮੇਲ ਨੇ ਮੈਨੂੰ ਆਖਿਆ, ‘ਯਿਰਮਿਯਾਹ ਅਨਾਬੋਬ ਕਸਬੇ ਦੇ ਨੇੜੇ ਵਾਲਾ ਮੇਰਾ ਖੇਤ ਖਰੀਦ ਲੈ, ਜਿਹੜਾ ਬਿਨਯਾਮੀਨ ਦੇ ਪਰਿਵਾਰ-ਸਮੂਹ ਦੀ ਧਰਤੀ ਵਿੱਚ ਹੈ। ਉਸ ਧਰਤੀ ਨੂੰ ਆਪਣੇ ਲਈ ਖਰੀਦ ਲੈ ਕਿਉਂ ਕਿ ਇਸ ਨੂੰ ਖਰੀਦਣਾ ਅਤੇ ਇਸਦਾ ਮਾਲਕ ਹੋਣਾ ਤੇਰਾ ਹੱਕ ਹੈ।’” “ਇਸ ਲਈ, ਮੈਂ ਜਾਣਦਾ ਸਾਂ ਕਿ ਇਹ ਸੰਦੇਸ਼ ਯਹੋਵਾਹ ਵੱਲੋਂ ਹੈ।"
8 Exatamente como o S enhor tinha dito, meu primo Hanameel veio me visitar na prisão e disse: “Compre meu campo em Anatote, na terra de Benjamim. Pela lei, você tem direito de comprá-lo antes que eu o ofereça a outro. Portanto, compre-o para si”. Então entendi que a mensagem que eu tinha ouvido era do S enhor .
9 ਮੈਂ ਆਪਣੇ ਚਚੇਰੇ ਭਰਾ ਹਨਮੇਲ ਕੋਲੋਂ ਅਨਾਬੋਬ ਵਾਲਾ ਖੇਤ ਖਰੀਦ ਲਿਆ। ਮੈਂ ਉਸ ਨੂੰ ਚਾਂਦੀ ਦੇ 17 ਸ਼ੈਕਲ ਤੋਂਲਕੇ ਦੇ ਦਿੱਤੇ।"
9 Assim, comprei o campo em Anatote e paguei a Hanameel dezessete peças de prata.
10 ਮੈਂ ਸੌਦੇ ਉੱਤੇ ਹਸਤਾਖਰ ਕਰ ਦਿੱਤੇ। ਅਤੇ ਮੈਂ ਇਸ ਸੌਦੇ ਦੀ ਇੱਕ ਨਕਲ ਮੁਹਰਬੰਦ ਕਰ ਦਿੱਤੀ। ਮੈਂ ਕੁਝ ਲੋਕਾਂ ਦੀ ਉਨ੍ਹਾਂ ਚੀਜ਼ਾਂ ਉੱਪਰ ਗਵਾਹੀ ਪੁਆ ਲਈ ਜੋ ਮੈਂ ਕੀਤੀਆਂ ਸਨ। ਅਤੇ ਮੈਂ ਤੱਕੜੀ ਉੱਤੇ ਰੱਖਕੇ ਚਾਂਦੀ ਨੂੰ ਤੋਂਲਿਆ।"
10 Assinei e selei a escritura diante de testemunhas, pesei a prata e lhe paguei.
11 ਫ਼ੇਰ ਮੈਂ ਉਹ ਨਕਲ ਜਿਹੜੀ ਮੁਹਰਬੰਦ ਸੀ ਅਤੇ ਉਹ ਵੀ ਜਿਹੜੀ ਮੁਹਰਬੰਦ ਨਹੀਂ, ਲੈ ਲਈ ਲਈਆਂ।"
11 Em seguida, peguei a escritura selada e uma cópia não selada com os termos e as condições da compra
12 ਅਤੇ ਮੈਂ ਉਹ ਬਾਰੂਕ ਨੂੰ ਦੇ ਦਿੱਤੀਆਂ। ਬਾਰੂਕ ਨੇਰੀਆਹ ਦਾ ਪੁੱਤਰ ਸੀ। ਨੇਰੀਆਹ ਮਹਸੇਯਾਹ ਦਾ ਪੁੱਤਰ ਸੀ। ਮੁਹਰਬੰਦ ਨਕਲ ਉੱਤੇ ਮੇਰੀ ਖਰੀਦ ਦੀਆਂ ਸਾਰੀਆਂ ਸ਼ਰਤਾਂ ਲਿਖੀਆਂ ਹੋਈਆਂ ਸਨ। ਮੈਂ ਇਹ ਸੌਦੇ ਦਾ ਕਾਗਜ਼ ਆਪਣੇ ਚਚੇਰੇ ਭਰਾ ਹਨਮੇਲ ਅਤੇ ਹੋਰਨਾਂ ਗਵਾਹਾਂ ਦੇ ਸਾਹਮਣੇ ਬਾਰੂਕ ਨੂੰ ਦੇ ਦਿੱਤਾ। ਉਨ੍ਹਾਂ ਗਵਾਹਾਂ ਨੇ ਵੀ ਸੌਦੇ ਉੱਤੇ ਹਸਤਾਖਰ ਕੀਤੇ ਸਨ। ਉੱਥੇ ਬਹੁਤ ਸਾਰੇ ਹੋਰ ਲੋਕ ਵੀ ਵਰਾਂਡੇ ਅੰਦਰ ਬੈਠੇ ਹੋਏ ਸਨ ਜਿਨ੍ਹਾਂ ਨੇ ਮੈਨੂੰ ਸੌਦਾ ਬਾਰੂਕ ਨੂੰ ਦਿੰਦਿਆਂ ਦੇਖਿਆ ਸੀ।"
12 e as entreguei a Baruque, filho de Nerias, neto de Maaseias. Fiz tudo isso na presença de meu primo Hanameel, das testemunhas que assinaram a escritura e dos homens de Judá que estavam no pátio da guarda.
13 “ਸਾਰੇ ਲੋਕਾਂ ਦੇ ਦੇਖਦਿਆਂ ਮੈਂ ਬਾਰੂਕ ਨੂੰ ਆਖਿਆ:"
13 Então, na presença deles, disse a Baruque:
14 ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, ‘ਸੌਦੇ ਦੀਆਂ ਦੋਵੇਂ ਨਕਲਾਂ ਲੈ ਲੈ-ਮੁਹਰਬੰਦ ਨਕਲ ਅਤੇ ਉਹ ਨਕਲ ਜਿਹੜੀ ਮੁਹਰਬੰਦ ਨਹੀਂ ਹੈ-ਅਤੇ ਇਨ੍ਹਾਂ ਨੂੰ ਮਿੱਟੀ ਦੇ ਬਰਤਨ ਵਿੱਚ ਰੱਖਦੇ। ਅਜਿਹਾ ਹੀ ਕਰ ਤਾਂ ਜੋ ਇਹ ਨਕਲਾਂ ਦੇਰ ਤੱਕ ਸੁਰੱਖਿਅਤ ਰਹਿਣ।’"
14 “Assim diz o S enhor dos Exércitos, o Deus de Israel: ‘Pegue a escritura selada e a cópia não selada e coloque-as num vaso de barro, a fim de conservá-las por muito tempo’.
15 ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, ‘ਭਵਿੱਖ ਵਿੱਚ ਮੇਰੇ ਲੋਕ ਇੱਕ ਵਾਰੀ ਫ਼ੇਰ ਇਸਰਾਏਲ ਦੀ ਧਰਤੀ ਵਿੱਚ ਮਕਾਨ, ਖੇਤ ਅਤੇ ਬਗੀਚੇ ਖਰੀਦਣਗੇ।’”"
15 Pois assim diz o S enhor dos Exércitos, o Deus de Israel: ‘Algum dia, as pessoas voltarão a ter propriedades nesta terra e comprarão e venderão casas, vinhedos e campos’”.
16 ਮੈਂ ਸੌਦੇ ਦੀ ਨਕਲ ਨੇਰੀਆਹ ਦੇ ਪੁੱਤਰ ਬਾਰੂਕ ਨੂੰ ਦੇ ਦੇਣ ਤੋਂ ਮਗਰੋਂ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ। ਮੈਂ ਆਖਿਆ:"
16 Depois que entreguei os documentos a Baruque, filho de Nerias, orei ao S enhor :
17 “ਯਹੋਵਾਹ ਪਰਮੇਸ਼ੁਰ, ਤੁਸੀਂ ਆਕਾਸ਼ਾਂ ਅਤੇ ਧਰਤੀ ਨੂੰ ਸਾਜਿਆ ਹੈ। ਤੁਸੀਂ ਆਪਣੀ ਮਹਾਨ ਸ਼ਕਤੀ ਨਾਲ ਉਨ੍ਹਾਂ ਦੀ ਸਾਜਨਾ ਕੀਤੀ ਹੈ। ਕੁਝ ਵੀ ਕਰਨਾ ਤੁਹਾਡੇ ਲਈ ਬਹੁਤੀ ਹੈਰਾਨੀ ਵਾਲੀ ਗੱਲ ਨਹੀਂ।"
17 “Ó Soberano S enhor ! Tu fizeste os céus e a terra com tua mão forte e teu braço poderoso. Nada é difícil demais para ti!
18 ਹੇ ਯਹੋਵਾਹ, ਤੂੰ ਲੋਕਾਂ ਦੀਆਂ ਹਜ਼ਾਰਾਂ ਪੀੜੀਆਂ ਪ੍ਰਤਿ ਵਫ਼ਾਦਾਰ ਅਤੇ ਮਿਹਰਬਾਨ ਹੈਂ। ਪਰ ਤੂੰ ਬੱਚਿਆਂ ਨੂੰ ਵੀ ਉਨ੍ਹਾਂ ਦੇ ਮਾਪਿਆਂ ਦੇ ਪਾਪਾਂ ਦੀ ਸਜ਼ਾ ਦਿੰਦਾ ਹੈ। ਮਹਾਨ ਅਤੇ ਸ਼ਕਤੀਸ਼ਾਲੀ ਪਰਮੇਸ਼ੁਰ, ਤੇਰਾ ਨਾਮ ਸਰਬ ਸ਼ਕਤੀਮਾਨ ਯਹੋਵਾਹ ਹੈ।"
18 Mostras tua bondade a milhares de pessoas, mas também permites que as consequências do pecado de uma geração recaiam sobre a geração seguinte. Tu és Deus grande e poderoso, o S enhor dos Exércitos.
19 ਯਹੋਵਾਹ ਜੀ ਤੁਸੀਂ ਵਿਉਂਤਾਂ ਬਣਾਉਂਦੇ ਹੋ ਅਤੇ ਮਹਾਨ ਗੱਲਾਂ ਕਰਦੇ ਹੋ। ਤੁਸੀਂ ਲੋਕਾਂ ਦੀ ਕੀਤੀ ਹਰ ਗੱਲ ਦੇਖਦੇ ਹੋ। ਤੁਸੀਂ ਨੇਕੀ ਕਰਨ ਵਾਲਿਆਂ ਨੂੰ ਇਨਾਮ ਦਿੰਦੇ ਹੋ ਅਤੇ ਬਦੀ ਕਰਨ ਵਾਲਿਆਂ ਨੂੰ ਸਜ਼ਾ ਦਿੰਦੇ ਹੋ-ਤੁਸੀਂ ਉਨ੍ਹਾਂ ਨੂੰ ਓਹੋ ਕੁਝ ਦਿੰਦੇ ਹੋ ਜਿਸਦੇ ਉਹ ਅਧਿਕਾਰੀ ਹਨ।"
19 Tens toda sabedoria e fazes grandes milagres. Vês a conduta de todos e lhes dás o que merecem.
20 ਯਹੋਵਾਹ ਜੀ ਤੁਸੀਂ ਮਿਸਰ ਦੇਸ਼ ਅੰਦਰ ਤਾਕਤਵਰ ਚਮਤਕਾਰ ਕੀਤੇ ਸਨ। ਤੁਸੀਂ ਅੱਜ ਦਿਨ ਤੱਕ ਵੀ ਤਾਕਤਵਰ ਚਮਤਕਾਰ ਕੀਤੇ ਹਨ। ਤੁਸੀਂ ਉਹ ਗੱਲਾਂ ਇਸਰਾਏਲ ਵਿੱਚ ਕੀਤੀਆਂ ਅਤੇ ਓੱਥੇ ਵੀ ਕੀਤੀਆਂ ਜਿੱਥੇ ਲੋਕ ਰਹਿੰਦੇ ਹਨ। ਤੁਸੀਂ ਇਨ੍ਹਾਂ ਗੱਲਾਂ ਕਾਰਣ ਮਸ਼ਹੂਰ ਹੋ ਗਏ ਹੋ।"
20 Realizaste sinais e maravilhas na terra do Egito, feitos lembrados ainda hoje. E continuas a fazer grandes milagres em Israel e em todo o mundo. Por isso o teu nome é famoso até hoje.
21 ਯਹੋਵਾਹ ਜੀ, ਤੁਸੀਂ ਤਾਕਤਵਰ ਚਮਤਕਾਰਾਂ ਦੀ ਵਰਤੋਂ ਕੀਤੀ ਅਤੇ ਆਪਣੇ ਲੋਕਾਂ ਨੂੰ ਮਿਸਰ ਵਿੱਚੋਂ ਕੱਢ ਕੇ ਇਸਰਾਏਲ ਲਿਆਂਦਾ। ਇਹ ਗੱਲਾਂ ਕਰਨ ਲਈ ਤੁਸੀਂ ਆਪਣੇ ਤਾਕਤਵਰ ਹੱਥ ਦੀ ਵਰਤੋਂ ਕੀਤੀ। ਤੁਹਾਡੀ ਸ਼ਕਤੀ ਹੈਰਾਨੀ ਭਰੀ ਸੀ!"
21 “Tiraste Israel do Egito com sinais e maravilhas, com mão forte e braço poderoso e com grande terror.
22 “ਯਹੋਵਾਹ ਜੀ, ਤੂੰ ਇਹ ਧਰਤੀ ਇਸਰਾਏਲ ਦੇ ਲੋਕਾਂ ਨੂੰ ਦਿੱਤੀ, ਜਿਸ ਨੂੰ ਦੇਣ ਦਾ ਤੂੰ ਬਹੁਤ ਪਹਿਲਾਂ ਉਨ੍ਹਾਂ ਦੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ। ਇਹ ਬਹੁਤ ਸਾਰੀਆਂ ਚੰਗੀਆਂ ਚੀਜ਼ਾਂ ਨਾਲ ਭਰੀ ਹੋਈ ਜ਼ਮੀਨ ਹੈ।"
22 Deste ao povo de Israel esta terra que havias prometido a seus antepassados muito tempo atrás, terra que produz leite e mel com fartura.
23 ਇਸਰਾਏਲ ਦੇ ਲੋਕ ਇਸ ਧਰਤੀ ਉੱਤੇ ਆਏ ਅਤੇ ਇਸ ਨੂੰ ਆਪਣੀ ਧਰਤੀ ਵਾਂਗ ਸਮਝਿਆ। ਪਰ ਉਨ੍ਹਾਂ ਲੋਕਾਂ ਨੇ ਹੁਕਮ ਨਹੀਂ ਮੰਨਿਆ। ਉਹ ਤੇਰੀ ਬਿਵਸਬਾ ਉੱਤੇ ਨਹੀਂ ਚੱਲੇ। ਉਨ੍ਹਾਂ ਨੇ ਉਹ ਗੱਲਾਂ ਨਹੀਂ ਕੀਤੀਆਂ ਜਿਨ੍ਹਾਂ ਦਾ ਤੁਸੀਂ ਆਦੇਸ਼ ਦਿੱਤਾ ਸੀ। ਇਸ ਲਈ ਤੁਸੀਂ ਇਸਰਾਏਲ ਦੇ ਲੋਕਾਂ ਉੱਤੇ ਇਹ ਭਿਆਨਕ ਘਟਨਾਵਾਂ ਵਾਪਰਨ ਦਿੱਤੀਆਂ।"
23 Nossos antepassados vieram e tomaram posse da terra, mas não quiseram te obedecer nem seguir tuas instruções. Não fizeram nada do que lhes ordenaste. Por isso enviaste sobre eles esta terrível calamidade.
24 “ਅਤੇ ਹੁਣ, ਦੁਸ਼ਮਣ ਨੇ ਸ਼ਹਿਰ ਨੂੰ ਘੇਰਾ ਪਾ ਲਿਆ ਹੈ। ਉਹ ਟੀਲੇ ਬਣਾ ਰਹੇ ਹਨ ਤਾਂ ਜੋ ਉਹ ਯਰੂਸ਼ਲਮ ਦੀਆਂ ਦੀਵਾਰਾਂ ਉੱਤੇ ਚੜ੍ਹ ਸੱਕਣ ਅਤੇ ਇਸ ਉੱਤੇ ਕਬਜ਼ਾ ਕਰ ਸੱਕਣ। ਬਾਬਲ ਦੀ ਫ਼ੌਜ ਆਪਣੀਆਂ ਤਲਵਾਰਾਂ, ਅਤੇ ਭੁੱਖਮਰੀ ਅਤੇ ਭਿਆਨਕ ਬਿਮਾਰੀ ਰਾਹੀਂ ਯਰੂਸ਼ਲਮ ਦੇ ਸ਼ਹਿਰ ਨੂੰ ਹਰਾ ਦੇਵੇਗੀ। ਬਾਬਲ ਦੀ ਫ਼ੌਜ ਹੁਣ ਸ਼ਹਿਰ ਉੱਤੇ ਹਮਲਾ ਕਰ ਰਹੀ ਹੈ। ਯਹੋਵਾਹ ਜੀ, ਤੁਸੀਂ ਆਖਿਆ ਸੀ ਕਿ ਇਉਂ ਵਾਪਰੇਗਾ-ਅਤੇ ਹੁਣ ਤੁਸੀਂ ਇਸ ਨੂੰ ਵਾਪਰਦੇ ਹੋਏ ਦੇਖ ਰਹੇ ਹੋ।"
24 “Vê como foram construídas rampas junto aos muros da cidade! Por meio de guerra, fome e doença, a cidade será entregue aos babilônios, que a conquistarão. Tudo aconteceu exatamente como anunciaste.
25 “ਯਹੋਵਾਹ ਮੇਰੇ ਪ੍ਰਭੂ, ਉਹ ਸਾਰੀਆਂ ਹੀ ਬੁਰੀਆਂ ਗੱਲਾਂ ਵਾਪਰ ਰਹੀਆਂ ਹਨ। ਪਰ ਹੁਣ ਤੁਸੀਂ ਮੈਨੂੰ ਆਖ ਰਹੇ ਹੋ, ‘ਯਿਰਮਿਯਾਹ, ਚਾਂਦੀ ਬਦਲੇ ਖੇਤ ਖਰੀਦ ਲੈ ਅਤੇ ਕੁਝ ਬੰਦਿਆਂ ਨੂੰ ਚੁਣਕੇ ਇਸ ਸੌਦੇ ਦੀ ਗਵਾਹੀ ਪੁਆ ਲੈ।’ ਤੁਸੀਂ ਮੈਨੂੰ ਇਹ ਗੱਲ ਉਦੋਂ ਆਖ ਰਹੇ ਹੋ ਜਦੋਂ ਬਾਬਲ ਦੀ ਫ਼ੌਜ ਸ਼ਹਿਰ ਉੱਤੇ ਕਬਜ਼ਾ ਕਰਨ ਲਈ ਤਿਆਰ ਹੈ।”"
25 E, no entanto, ó Soberano S enhor , ordenaste que eu comprasse o campo e pagasse um bom preço por ele diante destas testemunhas, embora a cidade esteja prestes a ser entregue aos babilônios”.
26 ਫ਼ੇਰ ਯਹੋਵਾਹ ਵੱਲੋਂ ਯਿਰਮਿਯਾਹ ਨੂੰ ਸੰਦੇਸ਼ ਮਿਲਿਆ, “ਯਿਰਮਿਯਾਹ,"
26 Então Jeremias recebeu esta mensagem do S enhor :
27 ਮੈਂ ਯਹੋਵਾਹ ਹਾਂ। ਮੈਂ ਧਰਤੀ ਉਤਲੇ ਹਰ ਬੰਦੇ ਦਾ ਪਰਮੇਸ਼ੁਰ ਹਾਂ। ਯਿਰਮਿਯਾਹ, ਤੂੰ ਜਾਣਦਾ ਹੈਂ ਕਿ ਮੇਰੇ ਲਈ ਕੁਝ ਵੀ ਅਸੰਭਵ ਨਹੀਂ।”"
27 “Eu sou o S enhor , o Deus de toda a humanidade. Acaso alguma coisa é difícil demais para mim?
28 ਯਹੋਵਾਹ ਨੇ ਇਹ ਵੀ ਆਖਿਆ, “ਛੇਤੀ ਹੀ ਮੈਂ ਯਰੂਸ਼ਲਮ ਦੇ ਸ਼ਹਿਰ ਨੂੰ ਬਾਬਲ ਦੀ ਫ਼ੌਜ ਅਤੇ ਬਾਬਲ ਦੇ ਰਾਜੇ ਨਬੂਕਦਨੱਸਰ ਦੇ ਹਵਾਲੇ ਕਰ ਦਿਆਂਗਾ। ਉਹ ਫ਼ੌਜ ਸਹਿਰ ਉੱਤੇ ਕਬਜ਼ਾ ਕਰ ਲਵੇਗੀ।"
28 Portanto, assim diz o S enhor : Entregarei esta cidade aos babilônios e a Nabucodonosor, rei da Babilônia, e ele a conquistará.
29 ਬਾਬਲ ਦੀ ਫ਼ੌਜ ਪਹਿਲਾਂ ਹੀ ਯਰੂਸ਼ਲਮ ਸ਼ਹਿਰ ਉੱਤੇ ਹਮਲਾ ਕਰ ਰਹੀ ਹੈ। ਉਹ ਛੇਤੀ ਹੀ ਸ਼ਹਿਰ ਵਿੱਚ ਦਾਖਲ ਹੋ ਜਾਵੇਗੀ ਅਤੇ ਅੱਗਾਂ ਲਾ ਦੇਵੇਗੀ। ਉਹ ਲੋਕ ਸ਼ਹਿਰ ਨੂੰ ਸਾੜ ਦੇਣਗੇ। ਇਸ ਸ਼ਹਿਰ ਵਿੱਚ ਅਜਿਹੇ ਘਰ ਹਨ ਜਿੱਥੇ ਯਰੂਸ਼ਲਮ ਦੇ ਲੋਕਾਂ ਨੇ ਘਰਾਂ ਦੀਆਂ ਛੱਤਾਂ ਉੱਤੇ ਝੂਠੇ ਦੇਵਤੇ ਬਾਲ ਨੂੰ ਬਲੀਆਂ ਚੜ੍ਹਾ ਕੇ ਮੈਨੂੰ ਕ੍ਰੋਧ ਚੜ੍ਹਾਇਆ ਸੀ। ਅਤੇ ਲੋਕਾਂ ਨੇ ਹੋਰਨਾਂ ਬੁੱਤ ਦੇਵਤਿਆਂ ਅੱਗੇ ਪੀਣ ਦੀਆਂ ਭੇਟਾਂ ਡੋਲ੍ਹੀਆਂ। ਬਾਬਲ ਦੀ ਫ਼ੌਜ ਉਨ੍ਹਾਂ ਘਰਾਂ ਨੂੰ ਸਾੜ ਕੇ ਸੁਆਹ ਕਰ ਦੇਵੇਗੀ।"
29 Os babilônios que estão cercando os muros entrarão na cidade e a incendiarão. Queimarão todas as casas em que o povo provocou minha ira queimando incenso a Baal em seus terraços e apresentando ofertas derramadas a outros deuses.
30 ਮੈਂ ਇਸਰਾਏਲ ਦੇ ਲੋਕਾਂ ਨੂੰ ਅਤੇ ਯਹੂਦਾਹ ਦੇ ਲੋਕਾਂ ਨੂੰ ਧਿਆਨ ਨਾਲ ਦੇਖਿਆ ਹੈ। ਜੋ ਕੁਝ ਵੀ ਉਹ ਕਰਦੇ ਨੇ ਉਹ ਬਦੀ ਹੈ। ਉਨ੍ਹਾਂ ਨੇ ਆਪਣੀ ਜਵਾਨੀ ਵੇਲੇ ਤੋਂ ਹੀ ਮੰਦੇ ਕਾਰੇ ਕੀਤੇ ਹਨ ਅਤੇ ਆਪਣੀਆਂ ਕਰਨੀਆਂ ਨਾਲ ਮੈਨੂੰ ਬਹੁਤ ਕ੍ਰੋਧਵਾਨ ਕੀਤਾ ਹੈ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ।"
30 Desde o princípio, Israel e Judá fizeram somente o mal. Provocaram minha ira com suas maldades”, diz o S enhor .
31 “ਉਸ ਸਮੇਂ ਤੋਂ ਲੈ ਕੇ, ਜਦੋਂ ਯਰੂਸ਼ਲਮ ਦੀ ਉਸਾਰੀ ਹੋਈ ਸੀ, ਹੁਣ ਤੱਕ, ਇਸ ਸ਼ਹਿਰ ਦੇ ਲੋਕਾਂ ਨੇ ਮੈਨੂੰ ਕਹਿਰਵਾਨ ਕੀਤਾ ਹੈ। ਇਸ ਸ਼ਹਿਰ ਨੇ ਮੈਨੂੰ ਇਤਨਾ ਕਹਿਰਵਾਨ ਕੀਤਾ ਹੈ ਕਿ ਮੈਂ ਅਵੱਸ਼ ਇਸ ਨੂੰ ਆਪਣੀ ਨਜ਼ਰ ਤੋਂ ਦੂਰ ਕਰ ਦਿਆਂਗਾ।"
31 “Desde o dia em que esta cidade foi construída até hoje, não fez outra coisa senão despertar minha fúria, por isso estou decidido a me livrar dela.
32 ਮੈਂ ਯਰੂਸ਼ਲਮ ਨੂੰ ਉਨ੍ਹਾਂ ਸਾਰੀਆਂ ਮੰਦੀਆਂ ਗੱਲਾਂ ਕਾਰਣ ਤਬਾਹ ਕਰ ਦਿਆਂਗਾ ਜਿਹੜੀਆਂ ਇਸਰਾਏਲ ਦੇ ਲੋਕਾਂ ਨੇ ਅਤੇ ਯਹੂਦਾਹ ਦੇ ਲੋਕਾਂ ਨੇ ਕੀਤੀਆਂ ਹਨ। ਲੋਕਾਂ, ਉਨ੍ਹਾਂ ਦੇ ਰਾਜਿਆਂ, ਆਗੂਆਂ, ਉਨ੍ਹਾਂ ਦੇ ਜਾਜਕਾਂ ਅਤੇ ਨਬੀਆਂ, ਯਹੂਦਾਹ ਦੇ ਲੋਕਾਂ ਅਤੇ ਯਰੂਸ਼ਲਮ ਦੇ ਲੋਕਾਂ, ਸਾਰਿਆਂ ਨੇ ਮੈਨੂੰ ਕਹਿਰਵਾਨ ਕੀਤਾ ਹੈ।"
32 “Os pecados de Israel e de Judá — os pecados do povo de Jerusalém, dos reis, dos oficiais, dos sacerdotes e dos profetas — provocaram minha ira.
33 “ਉਨ੍ਹਾਂ ਲੋਕਾਂ ਨੂੰ ਸਹਾਇਤਾ ਲਈ ਮੇਰੇ ਪਾਸ ਆਉਣਾ ਚਾਹੀਦਾ ਸੀ। ਪਰ ਉਨ੍ਹਾਂ ਨੇ ਮੇਰੇ ਕੋਲੋਂ ਮੂੰਹ ਮੋੜ ਲਿਆ। ਮੈਂ ਉਨ੍ਹਾਂ ਲੋਕਾਂ ਨੂੰ ਸਿੱਖਿਆ ਦੇਣ ਦੀ ਬਾਰ-ਬਾਰ ਕੋਸ਼ਿਸ਼ ਕੀਤੀ। ਪਰ ਉਨ੍ਹਾਂ ਨੇ ਮੇਰੀ ਗੱਲ ਨਹੀਂ ਸੁਣੀ। ਮੈਂ ਉਨ੍ਹਾਂ ਨੂੰ ਸੁਧਾਰਣ ਦੀ ਕੋਸ਼ਿਸ਼ ਕੀਤੀ ਪਰ ਉਹ ਸੁਣਦੇ ਹੀ ਨਹੀਂ ਸਨ।"
33 Meu povo deu as costas para mim e se recusou a voltar. Embora eu os tenha ensinado repetidamente, não quiseram receber instrução nem obedecer.
34 ਉਨ੍ਹਾਂ ਲੋਕਾਂ ਨੇ ਆਪਣੇ ਬੁੱਤ ਬਣਾਏ ਨੇ-ਅਤੇ ਮੈਂ ਉਨ੍ਹਾਂ ਬੁੱਤਾਂ ਨੂੰ ਨਫ਼ਰਤ ਕਰਦਾ ਹਾਂ। ਉਨ੍ਹਾਂ ਲੋਕਾਂ ਨੇ ਉਹ ਬੁੱਤ ਮੇਰੇ ਨਾਮ ਨਾਲ ਸੱਦੇ ਜਾਂਦੇ ਮੰਦਰ ਵਿੱਚ ਰੱਖੇ ਹਨ। ਇਸ ਤਰ੍ਹਾਂ ਉਨ੍ਹਾਂ ਨੇ ਮੇਰੇ ਮੰਦਰ ਨੂੰ ‘ਪਲੀਤ’ ਕਰ ਦਿੱਤਾ ਹੈ।"
34 Colocaram seus ídolos detestáveis em meu templo e o profanaram.
35 “ਉਨ੍ਹਾਂ ਲੋਕਾਂ ਨੇ ਬਨ-ਹਿੰਨੋਮ ਦੀ ਵਾਦੀ ਅੰਦਰ ਝੂਠੇ ਦੇਵਤੇ ਬਾਲ ਲਈ ਉੱਚੀਆਂ ਥਾਵਾਂ ਬਣਾਈਆਂ ਹਨ। ਉਨ੍ਹਾਂ ਨੇ ਇਹ ਉਪਾਸਨਾ ਸਥਾਨ ਇਸ ਲਈ ਬਣਾਏ ਹਨ ਤਾਂ ਜੋ ਉਹ ਮੋਲਕ ਨੂੰ ਆਪਣੇ ਧੀਆਂ ਪੁੱਤਰਾਂ ਦੀ ਬਲੀ ਦੇ ਸੱਕਣ। ਮੈਂ ਕਦੇ ਵੀ ਉਨ੍ਹਾਂ ਨੂੰ ਇਹੋ ਜਿਹੀ ਭਿਆਨਕ ਗੱਲ ਕਰਨ ਦਾ ਆਦੇਸ਼ ਨਹੀਂ ਸੀ ਦਿੱਤਾ। ਮੈਂ ਤਾਂ ਕਦੇ ਅਜਿਹੀਆਂ ਗੱਲਾਂ ਕਰਨ ਬਾਰੇ ਸੋਚਿਆ ਵੀ ਨਹੀਂ ਸੀ, ਜੋ ਯਹੂਦਾਹ ਤੋਂ ਪਾਪ ਕਰਾਉਣ।"
35 Construíram lugares de adoração a Baal no vale de Ben-Hinom e ali sacrificaram seus filhos e filhas a Moloque. Jamais ordenei tamanha maldade; nunca me passou pela mente! Esse terrível mal fez Israel pecar.”
36 “ਤੁਸੀਂ ਲੋਕ ਆਖ ਰਹੇ ਹੋ, ‘ਬਾਬਲ ਦਾ ਰਾਜਾ ਯਰੂਸ਼ਲਮ ਉੱਤੇ ਕਬਜ਼ਾ ਕਰ ਲਵੇਗਾ। ਉਹ ਤਲਵਾਰਾਂ, ਭੁੱਖਮਰੀ ਅਤੇ ਭਿਆਨਕ ਬਿਮਾਰੀਆਂ ਦੀ ਵਰਤੋਂ ਕਰਕੇ ਇਸ ਸ਼ਹਿਰ ਨੂੰ ਹਰਾ ਦੇਵੇਗਾ।’ ਪਰ ਯਹੋਵਾਹ, ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ, ਆਖਦਾ ਹੈ:"
36 “Agora, quero dizer algo mais a respeito desta cidade. Vocês afirmam: ‘Ela será entregue ao rei da Babilônia por meio de guerra, fome e doença’. Mas assim diz o S enhor , o Deus de Israel:
37 ‘ਮੈਂ ਇਸਰਾਏਲ ਅਤੇ ਯਹੂਦਾਹ ਦੇ ਲੋਕਾਂ ਨੂੰ ਆਪਣੀ ਧਰਤੀ ਛੱਡਣ ਲਈ ਮਜ਼ਬੂਰ ਕਰ ਦਿੱਤਾ ਹੈ। ਮੈਂ ਉਨ੍ਹਾਂ ਲੋਕਾਂ ਨਾਲ ਬਹੁਤ ਨਾਰਾਜ਼ ਸਾਂ। ਪਰ ਮੈਂ ਉਨ੍ਹਾਂ ਨੂੰ ਵਾਪਸ ਇਸ ਥਾਂ ਲਿਆਵਾਂਗਾ। ਮੈਂ ਉਨ੍ਹਾਂ ਲੋਕਾਂ ਨੂੰ ਉਨ੍ਹਾਂ ਥਾਵਾਂ ਉੱਤੋਂ ਇਕੱਠਿਆਂ ਕਰਾਂਗਾ ਜਿੱਥੇ ਮੈਂ ਉਨ੍ਹਾਂ ਨੂੰ ਜਾਣ ਲਈ ਮਜ਼ਬੂਰ ਕੀਤਾ ਸੀ। ਮੈਂ ਉਨ੍ਹਾਂ ਨੂੰ ਇਸ ਥਾਂ ਵਾਪਸ ਲਿਆਵਾਂਗਾ। ਮੈਂ ਉਨ੍ਹਾਂ ਨੂੰ ਸ਼ਾਂਤੀ ਨਾਲ ਜਿਉਣ ਦਿਆਂਗਾ।"
37 Certamente trarei meu povo de volta de todas as nações entre as quais o espalhei em minha fúria. Eu os trarei de volta para este lugar e farei que vivam em segurança.
38 ਇਸਰਾਏਲ ਅਤੇ ਯਹੂਦਾਹ ਦੇ ਲੋਕ ਮੇਰੇ ਬੰਦੇ ਹੋਣਗੇ। ਅਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ।"
38 Eles serão o meu povo, e eu serei o seu Deus.
39 ਮੈਂ ਉਨ੍ਹਾਂ ਲੋਕਾਂ ਅੰਦਰ ਸੱਚਮੁੱਚ ਵਿੱਚ ਇੱਕ ਹੋਣ ਦੀ ਲੋਚਾ ਪੈਦਾ ਕਰਾਂਗਾ। ਉਨ੍ਹਾਂ ਦਾ ਟੀਚਾ ਇੱਕ ਹੋਵੇਗਾ-ਉਹ ਆਪਣੀ ਸਾਰੀ ਜ਼ਿੰਦਗੀ ਸੱਚਮੁੱਚ ਮੇਰੀ ਹੀ ਉਪਾਸਨਾ ਕਰਨੀ ਚਾਹੁਂਣਗੇ। ਉਹ ਸੱਚਮੁੱਚ ਅਜਿਹਾ ਕਰਨਾ ਲੋਚਣਗੇ ਅਤੇ ਇਹੋ ਗੱਲ ਉਨ੍ਹਾਂ ਦੀ ਸੰਤਾਨ ਵੀ ਲੋਚੇਗੀ।"
39 Eu lhes darei um só coração e um só propósito: adorar-me para sempre, para o seu próprio bem e para o bem de seus descendentes.
40 “‘ਮੈਂ ਇਸਰਾਏਲ ਅਤੇ ਯਹੂਦਾਹ ਦੇ ਲੋਕਾਂ ਨਾਲ ਇੱਕ ਇਕਰਾਰਨਾਮਾ ਕਰਾਂਗਾ। ਇਹ ਇਕਰਾਰਨਾਮਾ ਹਮੇਸ਼ਾ ਰਹੇਗਾ। ਇਸ ਇਕਰਾਰਨਾਮੇ ਵਿੱਚ, ਮੈਂ ਕਦੇ ਵੀ ਉਨ੍ਹਾਂ ਲੋਕਾਂ ਤੋਂ ਮੂੰਹ ਨਹੀਂ ਮੋੜਾਂਗਾ। ਮੈਂ ਹਮੇਸ਼ਾ ਉਨ੍ਹਾਂ ਨਾਲ ਨੇਕੀ ਕਰਾਂਗਾ। ਮੈਂ ਉਨ੍ਹਾਂ ਅੰਦਰ ਲੋਚਾ ਪੈਦਾ ਕਰਾਂਗਾ ਕਿ ਮੇਰੀ ਇੱਜ਼ਤ ਕਰਨ। ਫ਼ੇਰ ਉਹ ਕਦੇ ਵੀ ਮੇਰੇ ਕੋਲੋਂ ਮੂੰਹ ਨਹੀਂ ਮੋੜਨਗੇ।"
40 Estabelecerei com eles uma aliança permanente: jamais deixarei de lhes fazer o bem. Porei em seu coração o desejo de me adorar, e eles nunca se afastarão de mim.
41 ਉਹ ਮੈਨੂੰ ਪ੍ਰਸੰਨ ਕਰ ਦੇਣਗੇ। ਮੈਨੂੰ ਉਨ੍ਹਾਂ ਨਾਲ ਨੇਕੀ ਕਰਦਿਆਂ ਖੁਸ਼ੀ ਮਿਲੇਗੀ। ਅਤੇ ਮੈਂ ਉਨ੍ਹਾਂ ਨੂੰ ਅਵੱਸ਼ ਇਸ ਧਰਤੀ ਵਿੱਚ ਬੀਜ ਦਿਆਂਗਾ ਅਤੇ ਉਨ੍ਹਾਂ ਨੂੰ ਵੱਧਣ ਫ਼ੁੱਲਣ ਦਾ ਮੌਕਾ ਦਿਆਂਗਾ। ਇਹ ਮੈਂ ਆਪਣੇ ਪੂਰੇ ਦਿਲ ਅਤੇ ਰੂਹ ਨਾਲ ਕਰਾਂਗਾ।’”"
41 Terei alegria em lhes fazer o bem e os plantarei nesta terra firmemente, de todo o coração.
42 ਇਹੀ ਹੈ ਜੋ ਯਹੋਵਾਹ ਆਖਦਾ ਹੈ, “ਮੈਂ ਇਸਰਾਏਲ ਅਤੇ ਯਹੂਦਾਹ ਦੇ ਲੋਕਾਂ ਲਈ ਭਿਆਨਕ ਬਿਪਤਾ ਲੈ ਕੇ ਆਇਆ ਹਾਂ। ਇਸੇ ਤਰ੍ਹਾਂ ਨਾਲ ਮੈਂ ਉਨ੍ਹਾਂ ਲਈ ਚੰਗੀਆਂ ਚੀਜ਼ਾਂ ਵੀ ਲਿਆਵਾਂਗਾ। ਮੈਂ ਉਨ੍ਹਾਂ ਲਈ ਨੇਕੀ ਕਰਨ ਦਾ ਇਕਰਾਰ ਕਰਦਾ ਹਾਂ।"
42 “Assim diz o S enhor : Assim como trouxe todas essas calamidades sobre eles, também lhes farei todo o bem que prometi.
43 ਤੁਸੀਂ ਲੋਕ ਆਖ ਰਹੇ ਹੋ, ‘ਇਹ ਧਰਤੀ ਸਖਣਾ ਮਾਰੂਬਲ ਹੈ। ਇੱਥੇ ਕੋਈ ਬੰਦੇ ਜਾਂ ਪਸ਼ੂ ਨਹੀਂ ਹਨ। ਬਾਬਲ ਦੀ ਫ਼ੌਜ ਨੇ ਇਸ ਦੇਸ਼ ਨੂੰ ਹਰਾ ਦਿੱਤਾ ਸੀ।’ ਪਰ ਭਵਿੱਖ ਵਿੱਚ ਲੋਕ ਇੱਕ ਵਾਰ ਫ਼ੇਰ ਇਸ ਧਰਤੀ ਵਿੱਚ ਖੇਤ ਖਰੀਦਣਗੇ।"
43 Campos voltarão a ser comprados e vendidos nesta terra sobre a qual hoje vocês dizem: ‘Foi arrasada pelos babilônios, é uma terra desolada, em que não há mais pessoas nem animais’.
44 ਲੋਕੀ ਆਪਣੇ ਪੈਸੇ ਨਾਲ ਖੇਤ ਖਰੀਦਣਗੇ। ਉਹ ਆਪਣੇ ਇਕਰਾਰਨਾਮਿਆਂ ਉੱਪਰ ਹਸਤਾਖਰ ਕਰਨਗੇ ਅਤੇ ਉਨ੍ਹਾਂ ਨੂੰ ਮੁਹਰਬੰਦ ਕਰਨਗੇ। ਲੋਕ ਉਨ੍ਹਾਂ ਲੋਕਾਂ ਨੂੰ ਆਪਣੇ ਸੌਦਿਆਂ ਉੱਤੇ ਹਸਤਾਖਰ ਕਰਦਿਆਂ ਦੀ ਗਵਾਹੀ ਦੇਣਗੇ। ਲੋਕ ਫ਼ੇਰ ਉਸ ਧਰਤੀ ਅੰਦਰ ਖੇਤ ਖਰੀਦਣਗੇ ਜਿੱਥੇ ਬਿਨਯਾਮੀਨ ਦਾ ਪਰਿਵਾਰ-ਸਮੂਹ ਰਹਿੰਦਾ ਹੈ। ਉਹ ਯਰੂਸ਼ਲਮ ਦੇ ਇਲਾਕੇ ਦੇ ਇਰਦ-ਗਿਰਦ ਖੇਤ ਖਰੀਦਣਗੇ। ਉਹ ਯਹੂਦਾਹ ਦੀ ਧਰਤੀ ਦੇ ਕਸਬਿਆਂ ਵਿੱਚ, ਪਹਾੜੀ ਇਲਾਕੇ ਵਿੱਚ, ਪੱਛਮੀ ਪਹਾੜੀਆਂ ਦੇ ਪੈਰਾਂ ਵਿੱਚ ਅਤੇ ਦੱਖਣੀ ਮਾਰੂਬਲ ਦੇ ਇਲਾਕੇ ਵਿੱਚ ਖੇਤ ਖਰੀਦਣਗੇ। ਅਜਿਹਾ ਇਸ ਲਈ ਵਾਪਰੇਗਾ ਕਿਉਂ ਕਿ ਮੈਂ ਤੁਹਾਡੇ ਲੋਕਾਂ ਨੂੰ ਘਰ ਵਾਪਸ ਲਿਆਵਾਂਗਾ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।"
44 Sim, campos voltarão a ser comprados e vendidos e escrituras serão assinadas na terra de Benjamim, aqui em Jerusalém, nas cidades de Judá, na região montanhosa, nas colinas de Judá e no Neguebe. Pois, um dia, eu os restaurarei à sua terra. Eu, o S enhor , falei!”

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Jeremias 32, comparar traduções ou montar um estudo — tudo direto pelo WhatsApp.