Jeremias 36
Punjabi Bible (GL_PUNJABI) vs VC
VC Versão Católica
1 ਪਾਤਸ਼ਾਹ ਯਹੋਯਾਕੀਮ ਦਾ ਯਿਰਮਿਯਾਹ ਦੀ ਪੱਤਰੀ ਨੂੰ ਸਾੜਨਾ ਯਿਰਮਿਯਾਹ ਨੂੰ ਯਹੋਵਾਹ ਦਾ ਸੰਦੇਸ਼ ਮਿਲਿਆ। ਇਹ ਗੱਲ ਉਦੋਂ ਦੀ ਹੈ ਜਦੋਂ ਯੋਸ਼ੀਯਾਹ ਦਾ ਪੁੱਤਰ ਯਹੋਯਾਕੀਮ ਯਹੂਦਾਹ ਦਾ ਰਾਜਾ ਸੀ ਅਤੇ ਉਸ ਦੇ ਰਾਜ ਦਾ ਚੌਬਾ ਵਰ੍ਹਾ ਸੀ। ਯਹੋਵਾਹ ਵੱਲੋਂ ਸੰਦੇਸ਼ ਇਹ ਸੀ:"
1 No quarto ano de Joaquim, filho de Josias, rei de Judá, foi a palavra do Senhor dirigida a Jeremias, nestes termos:
2 “ਯਿਰਮਿਯਾਹ, ਇੱਕ ਪੱਤਰੀ ਲੈ ਅਤੇ ਉਸ ਉੱਤੇ ਉਨ੍ਹਾਂ ਸਮੂਹ ਸੰਦੇਸ਼ਾਂ ਨੂੰ ਲਿਖ ਲੈ ਜਿਹੜੇ ਮੈਂ ਤੈਨੂੰ ਦਿੱਤੇ ਹਨ। ਮੈਂ ਤੇਰੇ ਨਾਲ ਇਸਰਾਏਲ ਅਤੇ ਯਹੂਦਾਹ ਅਤੇ ਸਾਰੀਆਂ ਕੌਮਾਂ ਬਾਰੇ ਗੱਲ ਕੀਤੀ ਹੈ। ਉਸ ਸਮੇਂ ਤੋਂ ਲੈ ਕੇ, ਜਦੋਂ ਯੋਸ਼ੀਯਾਹ ਰਾਜਾ ਸੀ, ਹੁਣ ਤੀਕ ਮੇਰੇ ਵੱਲੋਂ ਬੋਲੇ ਗਏ ਸਾਰੇ ਸ਼ਬਦਾਂ ਨੂੰ ਲਿਖ ਲੈ।"
2 Toma um rolo de um livro e nele escreverás todos os oráculos que te ditei a propósito de Israel, de Judá e das nações pagãs, desde que te comecei a falar, no tempo de Josias, até o presente.
3 ਸ਼ਾਇਦ ਯਹੂਦਾਹ ਦਾ ਪਰਿਵਾਰ ਉਸ ਬਾਰੇ ਸੁਣ ਲਵੇ ਜੋ ਕੁਝ ਮੈਂ ਉਨ੍ਹਾਂ ਨਾਲ ਕਰਨ ਦੀਆਂ ਵਿਉਂਤਾਂ ਬਣਾ ਰਿਹਾ ਹਾਂ। ਅਤੇ ਸ਼ਾਇਦ ਉਹ ਮੰਦੇ ਕੰਮ ਕਰਨ ਤੋਂ ਹਟ ਜਾਣ। ਜੇ ਉਹ ਅਜਿਹਾ ਕਰਨਗੇ ਤਾਂ ਮੈਂ ਉਨ੍ਹਾਂ ਦੇ ਕੀਤੇ ਹੋਏ ਪਾਪ ਬਖਸ਼ ਦਿਆਂਗਾ।”"
3 Quando o povo de Judá compreender todo o mal que lhe pretendo fazer, talvez cada um se afaste de seu perverso caminho, de sorte que eu lhes possa perdoar as iniqüidades e os pecados.
4 ਇਸ ਲਈ ਯਿਰਮਿਯਾਹ ਨੇ ਬਾਰੂਕ ਨਾਂ ਦੇ ਇੱਕ ਬੰਦੇ ਨੂੰ ਬੁਲਾਇਆ। ਬਾਰੂਕ ਨੇਰੀਯਾਹ ਦਾ ਪੁੱਤਰ ਸੀ। ਯਿਰਮਿਯਾਹ ਨੇ ਉਸ ਨੂੰ ਉਹ ਸੰਦੇਸ਼ ਸੁਣਾਏ ਜਿਹੜੇ ਉਸ ਨੂੰ ਯਹੋਵਾਹ ਨੇ ਸੁਣਾਏ ਸਨ। ਜਦੋਂ ਯਿਰਮਿਯਾਹ ਬੋਲ ਰਿਹਾ ਸੀ ਤਾਂ ਬਾਰੂਕ ਨੇ ਉਨ੍ਹਾਂ ਸੰਦੇਸ਼ਾਂ ਨੂੰ ਪੱਤਰੀ ਉੱਤੇ ਲਿਖ ਲਿਆ।"
4 Mandou então Jeremias que viesse Baruc, filho de Néria, o qual, sob ditado do profeta, escreveu em um rolo todos os oráculos que recebera do Senhor.
5 ਫ਼ੇਰ ਯਿਰਮਿਯਾਹ ਨੇ ਬਾਰੂਕ ਨੂੰ ਆਖਿਆ, ਮੈ ਯਹੋਵਾਹ ਦੇ ਮੰਦਰ ਵਿੱਚ ਨਹੀਂ ਜਾ ਸੱਕਦਾ। ਮੈਨੂੰ ਓੱਥੇ ਜਾਣ ਦੀ ਇਜਾਜ਼ਤ ਨਹੀ।"
5 Em seguida, Jeremias deu esta ordem a Baruc: Estou impossibilitado de dirigir-me ao templo.
6 ਇਸ ਲਈ ਮੈਂ ਚਾਹੁੰਦਾ ਹਾਂ ਕਿ ਤੂੰ ਯਹੋਵਾਹ ਦੇ ਮੰਦਰ ਵੱਲ ਜਾਵੇਂ। ਓੱਥੇ ਰੋਜ਼ੇ ਦੇ ਦਿਨ ਜਾਵੀਂ ਅਤੇ ਲੋਕਾਂ ਨੂੰ ਉਹ ਪੱਤਰੀ ਪੜ੍ਹ ਸੁਣਾਵੀਁ। ਲੋਕਾਂ ਨੂੰ ਯਹੋਵਾਹ ਦੇ ਉਹ ਸੰਦੇਸ਼ ਪੜ੍ਹ ਕੇ ਸੁਣਾਵੀਁ ਜਿਹੜੇ ਤੂੰ ਮੇਰੇ ਪਾਸੋਂ ਸੁਣ ਕੇ ਪੱਤਰੀ ਵਿੱਚ ਲਿਖੇ ਹਨ। ਯਹੂਦਾਹ ਦੇ ਉਨ੍ਹਾਂ ਸਾਰੇ ਲੋਕਾਂ ਨੂੰ ਜਿਹੜੇ ਆਪੋ-ਆਪਣੇ ਸ਼ਹਿਰਾਂ ਵਿੱਚੋਂ ਚੱਲ ਕੇ ਯਰੂਸ਼ਲਮ ਆਏ ਹਨ, ਉਹ ਸੰਦੇਸ਼ ਪੜ੍ਹ ਕੇ ਸੁਣਾਈਁ।"
6 Vai até lá em dias de jejum e, tomando o rolo em que escreveste as palavras que te ditei, lerás os oráculos do Senhor perante o povo e a gente de Judá, vinda de suas cidades.
7 ਸ਼ਾਇਦ ਉਹ ਲੋਕ ਯਹੋਵਾਹ ਅੱਗੇ ਸਹਾਇਤਾ ਲਈ ਬੇਨਤੀ ਕਰਨ। ਸ਼ਾਇਦ ਹਰੇਕ ਬੰਦਾ ਮੰਦੇ ਕੰਮ ਕਰਨ ਤੋਂ ਹਟ ਜਾਵੇ। ਯਹੋਵਾਹ ਨੇ ਐਲਾਨ ਕੀਤਾ ਹੈ ਕਿ ਉਹ ਉਨ੍ਹਾਂ ਲੋਕਾਂ ਨਾਲ ਬਹੁਤ ਨਾਰਾਜ਼ ਹੈ।”"
7 Talvez dirijam eles súplicas ao Senhor e se convertam da má vida, porquanto imensa é a indignação e grande o furor com que o Senhor ameaça esse povo.
8 ਇਸ ਲਈ ਨੇਰੀਆਹ ਦੇ ਪੁੱਤਰ ਬਾਰੂਕ ਨੇ ਉਹ ਹਰ ਗੱਲ ਕੀਤੀ ਜਿਹੜੀ ਨਬੀ ਯਿਰਮਿਯਾਹ ਨੇ ਉਸ ਨੂੰ ਕਰਨ ਲਈ ਆਖੀ ਸੀ। ਬਾਰੂਕ ਨੇ ਉਹ ਪੱਤਰੀ ਉੱਚੀ ਆਵਾਜ਼ ਵਿੱਚ ਪੜ੍ਹ ਕੇ ਸੁਣਾਈ ਜਿਸ ਉੱਤੇ ਯਹੋਵਾਹ ਦੇ ਸੰਦੇਸ਼ ਲਿਖੇ ਹੋਏ ਸਨ। ਉਸ ਨੇ ਇਸ ਨੂੰ ਯਹੋਵਾਹ ਦੇ ਮੰਦਰ ਵਿੱਚ ਪੜ੍ਹ ਕੇ ਸੁਣਾਇਆ।"
8 E Baruc, filho de Néria, executou pontualmente a ordem do Profeta Jeremias, lendo no templo os oráculos do Senhor inscritos no rolo.
9 ਯਹੋਯਾਕੀਮ ਦੇ ਰਾਜਕਾਲ ਦੇ ਪੰਦਰ੍ਹਵੇਂ ਵਰ੍ਹੇ ਦਾ ਨੌਵਾਂ ਮਹੀਨਾ ਸੀ ਜਦੋਂ ਇੱਕ ਰੋਜ਼ੇ ਦਾ ਐਲਾਨ ਹੋਇਆ। ਉਹ ਸਾਰੇ ਲੋਕ ਜਿਹੜੇ ਯਰੂਸ਼ਲਮ ਵਿੱਚ ਰਹਿੰਦੇ ਸਨ ਅਤੇ ਹਰ ਕੋਈ ਜਿਹੜਾ ਯਹੂਦਾਹ ਦੇ ਕਸਬਿਆਂ ਵਿੱਚੋਂ ਯਰੂਸ਼ਲਮ ਆਇਆ ਸੀ ਸਾਰਿਆਂ ਨੂੰ ਯਹੋਵਾਹ ਅੱਗੇ ਵਰਤ ਰੱਖਣਾ ਚਾਹੀਦਾ ਸੀ।"
9 No quinto ano do reinado de Joaquim, filho de Josias, rei de Judá, no nono mês, um jejum foi prescrito diante do Senhor, para toda a população de Jerusalém e os habitantes, das cidades de Judá que lá se haviam reunido.
10 ਉਸ ਸਮੇਂ, ਬਾਰੂਕ ਨੇ ਉਹ ਪੱਤਰੀ ਪੜ੍ਹੀ ਜਿਸ ਵਿੱਚ ਯਿਰਮਿਯਾਹ ਦੇ ਸ਼ਬਦ ਸ਼ਾਮਿਲ ਸਨ। ਉਸ ਨੇ ਪੱਤਰੀ ਨੂੰ ਯਹੋਵਾਹ ਦੇ ਮੰਦਰ ਵਿੱਚ ਪੜ੍ਹਿਆ। ਬਾਰੂਕ ਨੇ ਉਨ੍ਹਾਂ ਸਾਰੇ ਲੋਕਾਂ ਨੂੰ ਪੱਤਰੀ ਪੜ੍ਹਕੇ ਸੁਣਾਈ ਜਿਹੜੇ ਯਹੋਵਾਹ ਦੇ ਮੰਦਰ ਵਿੱਚ ਸਨ। ਬਾਰੂਕ ਨੇ ਜਦੋਂ ਪੱਤਰੀ ਪੜ੍ਹ ਕੇ ਸੁਣਾਈ ਤਾਂ ਉਹ ਉੱਪਰ ਵਰਾਂਡੇ ਵਿੱਚ ਗਮਰਯਾਹ ਦੇ ਕਮਰੇ ਅੰਦਰ ਸੀ। ਇਹ ਕਮਰਾ ਮੰਦਰ ਦੇ ਨਵੇਂ ਦਰਵਾਜ਼ੇ ਦੇ ਪ੍ਰਵੇਸ਼ ਦੇ ਨੇੜੇ ਸੀ। ਗਮਰਯਾਹ ਸ਼ਾਫ਼ਾਨ ਦਾ ਪੁੱਤਰ ਸੀ। ਗਮਰਯਾਹ ਮੰਦਰ ਦਾ ਲਿਖਾਰੀ ਸੀ।"
10 Então Baruc leu em seu rolo as palavras de Jeremias, achando-se no templo, na sala do secretário Gamarias, filho de Safã, sala esta situada no vestíbulo superior, à entrada da porta nova do templo. Foi feita essa leitura perante o povo.
11 ਇੱਕ ਮੀਕਾਯਾਹ ਨਾਂ ਦੇ ਬੰਦੇ ਨੇ ਯਹੋਵਾਹ ਦੇ ਉਹ ਸਾਰੇ ਸੰਦੇਸ਼ ਸੁਣੇ ਜਿਨ੍ਹਾਂ ਨੂੰ ਬਾਰੂਕ ਨੇ ਪੱਤਰੀ ਤੋਂ ਪੜ੍ਹ ਕੇ ਸੁਣਾਇਆ। ਮੀਕਾਯਾਹ ਗਮਰਯਾਹ ਦਾ ਪੁੱਤਰ ਸੀ ਜਿਹੜਾ ਸ਼ਾਫ਼ਾਨ ਦਾ ਪੁੱਤਰ ਸੀ।"
11 Miquéias, filho de Gamarias, filho de Safã, ouvindo a leitura de todos esses oráculos do Senhor,
12 ਜਦੋਂ ਮੀਕਾਯਾਹ ਨੇ ਪੱਤਰੀ ਦੇ ਸੰਦੇਸ਼ਾਂ ਨੂੰ ਸੁਣਿਆ ਤਾਂ ਉਹ ਰਾਜੇ ਦੇ ਮਹਿਲ ਵਿੱਚ ਸੱਕੱਤਰ ਦੇ ਕਮਰੇ ਵਿੱਚ ਚੱਲਾ ਗਿਆ। ਸਾਰੇ ਸ਼ਾਹੀ ਅਧਿਕਾਰੀ ਰਾਜੇ ਦੇ ਮਹਿਲ ਵਿੱਚ ਓੱਥੇ ਬੈਠੇ ਹੋਏ ਸਨ। ਉਨ੍ਹਾਂ ਅਧਿਕਾਰੀਆਂ ਦੇ ਨਾਮ ਇਹ ਹਨ: ਅਲੀਸ਼ਾਮਾ ਲਿਖਾਰੀ, ਸੱਕੱਤਰ, ਸ਼ਮਅਯਾਹ ਦਾ ਪੁੱਤਰ ਦਲਾਯਾਹ, ਅਕਬੋਰ ਦਾ ਪੁੱਤਰ ਅਲ-ਨਾਥਾਨ, ਸ਼ਾਫ਼ਾਨ ਦਾ ਪੁੱਤਰ ਗਮਰਯਾਹ, ਹਨਨਯਾਹ ਦਾ ਪੁੱਤਰ ਸਿਦਕੀਯਾਹ ਅਤੇ ਹੋਰ ਸਾਰੇ ਸ਼ਾਹੀ ਅਧਿਕਾਰੀ ਵੀ ਓੱਥੇ ਸਨ।"
12 desceu ao palácio real, à câmara do secretário, onde se achava reunido um conselho de ministros: o secretário Elisama, Dalaias, filho de Semeias, Elnatã, filho de Acobor, Gamarias, filho de Safã, Sedecias, filho de Ananias, assim como todos os ministros.
13 ਮੀਕਾਯਾਹ ਨੇ ਉਨ੍ਹਾਂ ਅਧਿਕਾਰੀਆਂ ਨੂੰ ਉਹ ਸਾਰਾ ਕੁਝ ਦੱਸਿਆ ਜਿਹ੍ਹੜਾ ਉਸ ਨੇ ਬਾਰੂਕ ਨੂੰ ਪੱਤਰੀ ਵਿੱਚੋਂ ਪੜ੍ਹਦੇ ਸੁਣਿਆ ਸੀ।"
13 Contou-lhes Miquéias tudo o que ouvira ler Baruc perante o povo.
14 ਤਾਂ ਉਨ੍ਹਾਂ ਸਾਰੇ ਅਧਿਕਾਰੀਆਂ ਨੇ ਇੱਕ ਯਹੂਦੀ ਨਾਂ ਦੇ ਆਦਮੀ ਨੂੰ ਬਾਰੂਕ ਵੱਲ ਘਲਿਆ। ਯ੍ਯਹੂਦੀ ਨਬਨਯਾਹ ਦਾ ਪੁੱਤਰ ਸੀ ਜਿਹੜਾ ਕਿ ਸ਼ਲਮਯਾਹ ਦਾ ਪੁੱਤਰ ਸੀ। ਸ਼ਲਮਯਾਹ ਕੂਸ਼ੀ ਦਾ ਪੁੱਤਰ ਸੀ। ਯਹੂਦੀ ਨੇ ਬਾਰੂਕ ਨੂੰ ਆਖਿਆ, “ਉਹ ਪੱਤਰੀ ਲਿਆ ਜਿਸ ਤੋਂ ਤੂੰ ਪੜ੍ਹ ਕੇ ਸੁਣਾ ਰਿਹਾ ਹੈਂ ਅਤੇ ਮੇਰੇ ਨਾਲ ਆ ਜਾ।” ਨੇਰੀਆਹ ਦੇ ਪੁੱਤਰ ਬਾਰੂਕ ਨੇ ਪੱਤਰੀ ਫ਼ੜੀ ਅਤੇ ਯੇਹੂਦੀ ਦੇ ਨਾਲ ਅਧਿਕਾਰੀਆਂ ਵੱਲ ਚੱਲ ਪਿਆ।"
14 Então os ministros enviaram Judi, filho de Natanias, filho de Selemias, filho de Cusi, com a missão de dizer a Baruc: toma o rolo do qual acabas de ler ao povo, e vem ter conosco. Munido do rolo, dirigiu-se Baruc, filho de Néria, para onde o chamavam os ministros.
15 ਫ਼ੇਰ ਉਨ੍ਹਾਂ ਅਧਿਕਾਰੀਆਂ ਨੇ ਬਾਰੂਕ ਨੂੰ ਆਖਿਆ, “ਬੈਠ ਜਾ ਅਤੇ ਸਾਨੂੰ ਇਹ ਪੱਤਰੀ ਪੜ੍ਹ ਕੇ ਸੁਣਾ।” ਇਸ ਲਈ ਬਾਰੂਕ ਨੇ ਉਨ੍ਹਾਂ ਨੂੰ ਪੱਤਰੀ ਪੜ੍ਹ ਕੇ ਸੁਣਾਈ।"
15 Disseram-lhe então: senta-te e lê. Pôs-se Baruc a ler.
16 ਉਨ੍ਹਾਂ ਸ਼ਾਹੀ ਅਧਿਕਾਰੀਆਂ ਨੇ ਪੱਤਰੀ ਤੋਂ ਸਾਰੇ ਸੰਦੇਸ਼ ਸੁਣੇ। ਤਾਂ ਉਹ ਬਹੁਤ ਭੈਭੀਤ ਹੋ ਗਏ ਅਤੇ ਇੱਕ ਦੂਜੇ ਵੱਲ ਝਾਕਣ ਲੱਗੇ। ਉਨ੍ਹਾਂ ਨੇ ਬਾਰੂਕ ਨੂੰ ਆਖਿਆ, “ਸਾਨੂੰ ਪੱਤਰੀ ਦੇ ਇਨ੍ਹਾਂ ਸੰਦੇਸ਼ਾਂ ਬਾਰੇ ਰਾਜੇ ਯਹੋਯਾਕੀਮ ਨੂੰ ਜ਼ਰੂਰ ਦੱਸਣਾ ਚਾਹੀਦਾ ਹੈ।”"
16 Ao ouvirem esses oráculos, entreolharam-se aterrados os ministros. É preciso, disseram eles, que levemos todas estas coisas ao conhecimento do rei.
17 ਫ਼ੇਰ ਅਧਿਕਾਰੀਆਂ ਨੇ ਬਾਰੂਕ ਤੋਂ ਇੱਕ ਸਵਾਲ ਪੁੱਛਿਆ। ਉਨ੍ਹਾਂ ਨੇ ਆਖਿਆ, “ਬਾਰੂਕ ਸ਼ਾਨੂੰ ਇਹ ਦੱਸ ਕਿ ਜਿਨ੍ਹਾਂ ਸੰਦੇਸ਼ਾਂ ਨੂੰ ਤੂੰ ਪੱਤਰੀ ਉੱਤੇ ਲਿਖਿਆ ਹੈ ਉਹ ਤੈਨੂੰ ਕਿੱਥੋਂ ਮਿਲੇ? ਕੀ ਤੂੰ ਉਹ ਗੱਲਾਂ ਲਿਖ ਲਈਆਂ ਜਿਹੜੀਆਂ ਤੈਨੂੰ ਯਿਰਮਿਯਾਹ ਨੇ ਦੱਸੀਆਂ ਸਨ?”"
17 Em seguida, dirigindo-se a Baruc: como, perguntaram-lhe, escreveste todos esses oráculos?"
18 “ਹਾਂ,” ਬਾਰੂਕ ਨੇ ਜਵਾਬ ਦਿੱਤਾ। “ਯਿਰਮਿਯਾਹ ਬੋਲਦਾ ਗਿਆ ਅਤੇ ਮੈਂ ਸਾਰੇ ਸੰਦੇਸ਼ ਇਸ ਪੱਤਰੀ ਉੱਤੇ ਸਿਆਹੀ ਨਾਲ ਲਿਖ ਲੇ।”"
18 Ele mos ditava, respondeu Baruc, e eu os escrevia com tinta neste rolo."
19 ਤਾਂ ਫ਼ੇਰ ਸ਼ਾਹੀ ਅਧਿਕਾਰੀਆਂ ਨੇ ਬਾਰੂਕ ਨੂੰ ਆਖਿਆ, “ਤੈਨੂੰ ਅਤੇ ਯਿਰਮਿਯਾਹ ਨੂੰ ਅਵੱਸ਼ ਕਿਤੇ ਜਾਕੇ ਛੁਪ ਜਾਣਾ ਚਾਹੀਦਾ ਹੈ। ਕਿਸੇ ਨੂੰ ਇਹ ਨਹੀਂ ਦੱਸਣਾ ਕਿ ਤੁਸੀਂ ਕਿੱਥੋ ਛੁੱਪੇ ਹੋਏ ਹੋ।”"
19 Então disseram-lhe os ministros: Vai e esconde-te, assim como Jeremias, e que ninguém conheça o teu esconderijo.
20 ਫ਼ੇਰ ਸ਼ਾਹੀ ਅਧਿਕਾਰੀਆਂ ਨੇ ਪੱਤਰੀ ਲਿਖਾਰੀ ਅਲੀਸ਼ਾਮਾ ਦੇ ਕਮਰੇ ਵਿੱਚ ਰੱਖ ਦਿੱਤੀ। ਉਹ ਰਾਜੇ ਯਹੋਯਾਕੀਮ ਕੋਲ ਗਏ ਅਤੇ ਉਸ ਨੂੰ ਪੱਤਰੀ ਬਾਰੇ ਸਾਰਾ ਕੁਝ ਦੱਸ ਦਿੱਤਾ।"
20 Em seguida, deixando guardado o rolo na mesa do secretário Elisama, foram procurar o rei em sua casa a fim de pô-lo a par do assunto.
21 ਇਸ ਲਈ ਰਾਜੇ ਯਹੋਯਾਕੀਮ ਨੇ ਯੇਹੂਦੀ ਨੂੰ ਪੱਤਰੀ ਲਿਆਉਣ ਲਈ ਘਲਿਆ। ਯ੍ਯੇਹੂਦੀ ਨੇ ਲਿਖਾਰੀ ਅਲੀਸ਼ਾਮਾ ਦੇ ਕਮਰੇ ਵਿੱਚੋਂ ਪੱਤਰੀ ਲੈ ਆਂਦੀ। ਫ਼ੇਰ ਯੇਹੂਦੀ ਨੇ ਰਾਜੇ ਅਤੇ ਉਨ੍ਹਾਂ ਸਾਰੇ ਸੇਵਾਦਾਰਾਂ ਨੂੰ ਉਹ ਪੱਤਰੀ ਪੜ੍ਹਕੇ ਸੁਣਾਈ ਜਿਹੜੇ ਰਾਜੇ ਦੇ ਆਲੇ-ਦੁਆਲੇ ਖਲੋਤੇ ਸਨ।"
21 Mandou este, então, que Judi fosse buscar o rolo; Judi, tendo-o apanhado na sala do secretário Elisama, voltou com ele a fim de lê-lo em presença do rei, tendo em torno, de pé, os seus ministros.
22 ਜਿਸ ਸਮੇਂ ਇਹ ਘਟਨਾ ਵਾਪਰੀ ਉਹ 9ਵਾਂ ਮਹੀਨਾ ਸੀ, ਇਸ ਲਈ ਰਾਜਾ ਯਹੋਯਾਕੀਮ ਆਪਣੇ ਸਰਦੀ ਦੇ ਮਹਿਲ ਵਿੱਚ ਬੈਠਾ ਹੋਇਆ ਸੀ। ਰਾਜੇ ਦੇ ਸਾਹਮਣੇ ਇੱਕ ਛੋਟੇ ਜਿਹੇ ਚੁਲ੍ਹੇ ਵਿੱਚ ਅੱਗ ਬਲ ਰਹੀ ਸੀ।"
22 O rei estava assentado num aposento de inverno - era o nono mês -, com um braseiro aceso em sua frente.
23 ਯਹੂਦੀ ਨੇ ਪੱਤਰੀ ਨੂੰ ਪੜ੍ਹਨਾ ਸ਼ੁਰੂ ਕਰ ਦਿੱਤਾ ਪਰ ਜਦੋਂ ਹੀ ਉਸ ਨੇ ਤਿੰਨ੍ਹ ਜਾਂ ਚਾਰ ਪੈਰੇ ਪੜ੍ਹੇ ਰਾਜੇ ਯਹੋਯਾਕੀਮ ਨੇ ਪੱਤਰੀ ਖੋਹ ਲਈ। ਫ਼ੇਰ ਉਸ ਨੇ ਪੱਤਰੀ ਤੋਂ ਉਹ ਹਿੱਸੇ ਛੋਟੇ ਜਿਹੇ ਚਾਕੂ ਨਾਲ ਕੱਟ ਦਿੱਤੇ ਅਤੇ ਉਨ੍ਹਾਂ ਨੂੰ ਅੱਗ ਵਿੱਚ ਸੁੱਟ ਦਿੱਤਾ। ਆਖਿਰਕਾਰ ਸਾਰੀ ਪੱਤਰੀ ਅੱਗ ਵਿੱਚ ਸਾੜ ਦਿੱਤੀ ਗਈ।"
23 À medida que Judi acabava de ler três ou quatro colunas, cortava-as o rei com o canivete do escriba e as atirava às chamas do braseiro, até que todo o rolo foi consumido pelo fogo.
24 ਅਤੇ ਜਦੋਂ ਰਾਜੇ ਯਹੋਯਾਕੀਮ ਅਤੇ ਉਸ ਦੇ ਸੇਵਾਦਾਰਾਂ ਨੇ ਪੱਤਰੀ ਦੇ ਸੰਦੇਸ਼ ਸੁਣੇ ਉਹ ਭੈਭੀਤ ਨਹੀਂ ਸਨ। ਉਨ੍ਹਾਂ ਨੇ ਆਪਣੇ ਕੀਤੇ ਮੰਦੇ ਕੰਮਾਂ ਉੱਤੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਕਪੜੇ ਨਹੀਂ ਪਾੜੇ।"
24 Nem o rei nem os ministros presentes à leitura se encheram de temor ou rasgaram suas vestes.
25 ਅਲ-ਨਾਥਾਨ, ਦਲਾਯਾਹ ਅਤੇ ਗਮਰਯਾਹ ਨੇ ਰਾਜੇ ਯਹੋਯਾਕੀਮ ਨਾਲ ਪੱਤਰੀ ਨੂੰ ਨਾ ਸਾੜਨ ਬਾਰੇ ਗੱਲ ਕਰਨ ਦੀ ਕੋਸ਼ਿਸ਼ ਕੀਤੀ। ਪਰ ਰਾਜੇ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ।"
25 Nem mesmo quis o rei escutar os rogos que lhe dirigiram EInatã, Dalaias e Gamarias para que não queimasse o rolo.
26 ਅਤੇ ਰਾਜੇ ਯਹੋਯਾਕੀਮ ਨੇ ਕੁਝ ਬੰਦਿਆਂ ਨੂੰ ਹੁਕਮ ਦਿੱਤਾ ਕਿ ਉਹ ਲਿਖਾਰੀ ਬਾਰੂਕ ਅਤੇ ਨਬੀ ਯਿਰਮਿਯਾਹ ਨੂੰ ਗ੍ਰਿਫ਼ਤਾਰ ਕਰ ਲੈਣ। ਉਹ ਬੰਦੇ ਸਨ, ਰਾਜੇ ਦਾ ਇੱਕ ਪੁੱਤਰ ਯਰਹਮੇਲ, ਅਜ਼ਰੀਏਲ ਦਾ ਪੁੱਤਰ ਸਰਾਯਾਹ ਅਤੇ ਅਬੰਦੇਲ ਦਾ ਪੁੱਤਰ ਸ਼ਲਮਯਾਹ। ਪਰ ਉਹ ਬੰਦੇ ਬਾਰੂਕ ਅਤੇ ਯਿਰਮਿਯਾਹ ਨੂੰ ਲੱਭ ਨਹੀਂ ਸੱਕੇ ਕਿਉਂ ਕਿ ਯਹੋਵਾਹ ਨੇ ਉਨ੍ਹਾਂ ਨੂੰ ਛੁਪਾ ਦਿੱਤਾ ਸੀ।"
26 Ordenou, a seguir, ao príncipe real Jeremiel, a Saraias, filho de Ezriel e a Selemias, filho de Abdel, que prendessem Baruc, o escriba, e o profeta Jeremias. O Senhor, porém, os escondeu.
27 ਯਿਰਮਿਯਾਹ ਨੂੰ ਯਹੋਵਾਹ ਵੱਲੋਂ ਸੰਦੇਸ਼ ਮਿਲਿਆ। ਇਹ ਗੱਲ ਓਦੋਁ ਵਾਪਰੀ ਜਦੋਂ ਰਾਜੇ ਯਹੋਯਾਕੀਮ ਨੇ ਉਸ ਪੱਤਰੀ ਨੂੰ ਸਾੜ ਦਿੱਤਾ ਸੀ ਜਿਸ ਵਿੱਚ ਯਹੋਵਾਹ ਦੇ ਸਾਰੇ ਸੰਦੇਸ਼ ਸਨ। ਯਿਰਮਿਯਾਹ ਨੇ ਬਾਰੂਕ ਨੂੰ ਲਿਖਵਾਇਆ ਸੀ ਅਤੇ ਬਾਰੂਕ ਨੇ ਉਹ ਸੰਦੇਸ਼ ਪੱਤਰੀ ਉੱਤੇ ਲਿਖੇ ਸਨ। ਯਹੋਵਾਹ ਵੱਲੋਂ ਜੋ ਸੰਦੇਸ਼ ਯਿਰਮਿਯਾਹ ਨੂੰ ਮਿਲਿਆ ਉਹ ਇਹ ਸੀ:"
27 Depois que o rei queimou o rolo que continha os oráculos escritos por Baruc e que Jeremias lhe ditara, foi a palavra do Senhor dirigida ao profeta nestes termos:
28 “ਯਿਰਮਿਯਾਹ, ਇੱਕ ਹੋਰ ਪੱਤਰੀ ਲਈ। ਇਸ ਉੱਤੇ ਉਹ ਸਾਰੇ ਸੰਦੇਸ਼ ਲਿਖ ਲੈ ਜਿਹੜੇ ਪਹਿਲੀ ਪੱਤਰੀ ਉੱਤੇ ਲਿਖੇ ਸਨ। ਇਹ ਓਹੀ ਪੱਤਰੀ ਸੀ ਜਿਸ ਨੂੰ ਯਹੂਦਾਹ ਦੇ ਰਾਜੇ ਯਹੋਯਾਕੀਮ ਨੇ ਸਾੜ ਦਿੱਤਾ ਸੀ।"
28 toma outro rolo, e nele escreverás todos os oráculos contidos no primeiro, que foi queimado por Joaquim, rei de Judá.
29 ਯਿਰਮਿਯਾਹ, ਯਹੂਦਾਹ ਦੇ ਰਾਜੇ ਯਹੋਯਾਕੀਮ ਨੂੰ ਇਹ ਵੀ ਆਖੀਂ, ‘ਇਹੀ ਹੈ ਜੋ ਯਹੋਵਾਹ ਆਖਦਾ ਹੈ। ਯਹੋਯਾਕੀਮ, ਤੂੰ ਉਸ ਪੱਤਰੀ ਨੂੰ ਸਾੜ ਦਿੱਤਾ ਸੀ। ਤੂੰ ਆਖਿਆ ਸੀ, “ਯਿਰਮਿਯਾਹ ਨੇ ਇਹ ਕਿਉਂ ਲਿਖਿਆ ਕਿ ਬਾਬਲ ਦਾ ਰਾਜਾ ਅਵੱਸ਼ ਆਵੇਗਾ ਅਤੇ ਇਸ ਧਰਤੀ ਨੂੰ ਤਬਾਹ ਕਰ ਦੇਵਾਂਗਾ? ਉਸ ਨੇ ਇਹ ਕਿਉਂ ਆਖਿਆ ਕਿ ਬਾਬਲ ਦਾ ਰਾਜਾ ਇਸ ਧਰਤੀ ਦੇ ਆਦਮੀਆਂ ਅਤੇ ਪਸ਼ੂਆਂ ਦੋਹਾਂ ਨੂੰ ਤਬਾਹ ਕਰ ਦੇਵੇਗਾ?”"
29 E dirás ao rei: Eis o que diz o Senhor: queimaste aquele rolo, dizendo: por que nele escreveste a ameaça de que o rei de Babilônia viria arruinar esta terra, e exterminar-lhe os homens e os animais?
30 ਇਸ ਲਈ, ਯਹੋਵਾਹ ਯਹੂਦਾਹ ਦੇ ਰਾਜੇ ਯਹੋਯਾਕੀਮ ਬਾਰੇ ਜੋ ਆਖਦਾ ਹੈ ਉਹ ਇਹ ਹੈ: ਯਹੋਯਾਕੀਮ ਦੇ ਉਤਰਾਧਿਕਾਰੀ ਦਾਊਦ ਦੇ ਤਖਤ ਉੱਤੇ ਨਹੀਂ ਬੈਠਣਗੇ। ਜਦੋਂ ਯਹੋਯਾਕੀਮ ਮਰੇਗਾ ਤਾਂ ਉਸਦਾ ਸ਼ਾਹੀ ਸਸੱਕਾਰ ਨਹੀਂ ਹੋਵੇਗਾ, ਸਗੋਂ ਉਸਦੀ ਲਾਸ਼ ਨੂੰ ਬਾਹਰ ਧਰਤੀ ਉੱਤੇ ਸੁੱਟ ਦਿੱਤਾ ਜਾਵੇਗਾ। ਉਸਦੀ ਲਾਸ਼ ਨੂੰ ਦਿਨ ਦੀ ਗਰਮੀ ਅਤੇ ਰਾਤ ਦੀ ਕੋਹਰੇ ਭਰੀ ਸਰਦੀ ਵਿੱਚ ਪਿਆ ਰਹਿਣ ਦਿੱਤਾ ਜਾਵੇਗਾ।"
30 Pois bem, eis o que diz o Senhor a respeito de Joaquim, rei de Judá: nenhum de seus descendentes ocupará o trono de Davi. Ficará seu cadáver exposto ao calor do dia e ao frio da noite.
31 ਮੈਂ ਯਹੋਵਾਹ, ਯਹੋਯਾਕੀਮ ਅਤੇ ਉਸ ਦੇ ਬੱਚਿਆਂ ਨੂੰ ਸਜ਼ਾ ਦਿਆਂਗਾ। ਅਤੇ ਮੈਂ ਉਸ ਦੇ ਅਧਿਕਾਰੀਆਂ ਨੂੰ ਸਜ਼ਾ ਦਿਆਂਗਾ। ਮੈਂ ਅਜਿਹਾ ਇਸ ਲਈ ਕਰਾਂਗਾ ਕਿਉਂ ਕਿ ਉਹ ਮੰਦੇ ਹਨ। ਮੈਂ ਇਕਰਾਰ ਕੀਤਾ ਹੈ ਕਿ ਉਨ੍ਹਾਂ ਸਾਰਿਆਂ ਉੱਤੇ ਅਤੇ ਯਰੂਸ਼ਲਮ ਵਿੱਚ ਰਹਿਣ ਵਾਲੇ ਲੋਕਾਂ ਅਤੇ ਯਹੂਦਾਹ ਦੇ ਲੋਕਾਂ ਉੱਤੇ ਭਿਆਨਕ ਬਿਪਤਾਵਾਂ ਲਿਆਵਾਂਗਾ। ਮੈਂ ਉਨ੍ਹਾਂ ਲਈ ਆਪਣੇ ਇਕਰਾਰ ਅਨੁਸਾਰ ਉਹ ਸਾਰੀਆਂ ਮੰਦੀਆਂ ਗੱਲਾਂ ਵਾਪਰਨ ਦਿਆਂਗਾ ਕਿਉਂ ਕਿ ਉਨ੍ਹਾਂ ਨੇ ਮੇਰੀ ਗੱਲ ਨਹੀਂ ਸੁਣੀ।’”"
31 Castigarei assim a iniqüidade nele, em sua raça e em seus servidores. E sobre eles, sobre os habitantes de Jerusalém e o povo de Judá, farei cair todos os flagelos de que os ameacei, sem que me houvessem escutado.
32 ਫ਼ੇਰ ਯਿਰਮਿਯਾਹ ਨੇ ਇੱਕ ਹੋਰ ਪੱਤਰੀ ਲਿਆਂਦੀ ਅਤੇ ਨੇਰੀਆਹ ਦੇ ਪੁੱਤਰ ਬਾਰੂਕ ਨੂੰ ਫ਼ੜਾ ਦਿੱਤੀ। ਜਿਵੇਂ-ਜਿਵੇਂ ਯਿਰਮਿਯਾਹ ਬੋਲਦਾ ਗਿਆ ਬਾਰੂਕ ਪੱਤਰੀ ਉੱਤੇ ਉਹ ਸਾਰੇ ਸੰਦੇਸ਼ ਲਿਖਦਾ ਗਿਆ ਜਿਹੜੇ ਉਸ ਪੱਤਰੀ ਉੱਤੇ ਸਨ ਜਿਸ ਨੂੰ ਰਾਜੇ ਯਹੋਯਾਕੀਮ ਨੇ ਅੱਗ ਵਿੱਚ ਸਾੜ ਦਿੱਤਾ ਸੀ। ਅਤੇ ਬਹੁਤ ਸਾਰੇ ਹੋਰ ਸ਼ਬਦ ਵੀ ਉਨ੍ਹਾਂ ਸੰਦੇਸ਼ਾਂ ਵਾਂਗ ਉਸ ਦੂਸਰੀ ਪੱਤਰੀ ਵਿੱਚ ਸ਼ਾਮਿਲ ਕਰ ਦਿੱਤੇ ਗਏ।"
32 Tomou Jeremias outro rolo e o entregou a Baruc, filho de Néria, seu secretário, o qual nele escreveu, sob ditado do profeta, todos os oráculos contidos no rolo atirado ao fogo por Joaquim, rei de Judá. E vários outros oráculos lhes foram acrescentados.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Jeremias 36, comparar traduções ou montar um estudo — tudo direto pelo WhatsApp.