Jeremias 37

Punjabi Bible (GL_PUNJABI) vs ARC

Sair da comparação
ARC Almeida Revista e Corrigida 2009
1 ਯਿਰਮਿਯਾਹ ਨੂੰ ਕੈਦਖਾਨੇ ਵਿੱਚ ਪਾਇਆ ਗਿਆ ਨਬੂਕਦਨੱਸਰ ਬਾਬਲ ਦਾ ਰਾਜਾ ਸੀ। ਨਬੂਕਦਨੱਸਰ ਨੇ ਸਿਦਕੀਯਾਹ ਨੂੰ ਯਹੋਯਾਕੀਮ ਦੇ ਪੁੱਤਰ ਯੇਹੋਇਆਚਿਨ ਦੀ ਬਾਵੇਂ ਯਹੂਦਾਹ ਦਾ ਰਾਜਾ ਬਾਪ ਦਿੱਤਾ। ਸਿਦਕੀਯਾਹ ਰਾਜੇ ਯੋਸ਼ੀਯਾਹ ਦਾ ਪੁੱਤਰ ਸੀ।"
1 E reinou o rei Zedequias, filho de Josias, em lugar de Conias, filho de Jeoaquim, a quem Nabucodonosor, rei da Babilônia, constituiu rei na terra de Judá.
2 ਪਰ ਸਿਦਕੀਯਾਹ ਨੇ ਉਨ੍ਹਾਂ ਸੰਦੇਸ਼ਾਂ ਵੱਲ ਧਿਆਨ ਨਹੀਂ ਦਿੱਤਾ ਜਿਹੜੇ ਯਹੋਵਾਹ ਨੇ ਨਬੀ ਯਿਰਮਿਯਾਹ ਨੂੰ ਪ੍ਰਚਾਰ ਕਰਨ ਵਾਸਤੇ ਦਿੱਤੇ ਸਨ। ਅਤੇ ਸਿਦਕੀਯਾਹ ਦੇ ਸੇਵਕਾਂ ਅਤੇ ਯਹੂਦਾਹ ਦੇ ਲੋਕਾਂ ਨੇ ਯਹੋਵਾਹ ਦੇ ਸੰਦੇਸ਼ਾਂ ਵੱਲ ਕੋਈ ਧਿਆਨ ਨਹੀਂ ਦਿੱਤਾ।"
2 Mas nem ele, nem os seus servos, nem o povo da terra deram ouvidos às palavras do Senhor que falou pelo ministério de Jeremias, o profeta.
3 ਰਾਜੇ ਸਿਦਕੀਯਾਹ ਨੇ ਸ਼ਲਮਯਾਹ ਦੇ ਪੁੱਤਰ ਯਹੂਕਲ ਨਾਂ ਦੇ ਇੱਕ ਬੰਦੇ ਅਤੇ ਮਅਸੇਯਾਹ ਦੇ ਪੁੱਤਰ ਜਾਜਕ ਸਫ਼ਨਯਾਹ ਨੂੰ ਨਬੀ ਯਿਰਮਿਯਾਹ ਵੱਲ ਇਹ ਸੰਦੇਸ਼ ਦੇਕੇ ਭੇਜਿਆ: “ਯਿਰਮਿਯਾਹ, ਯਹੋਵਾਹ ਸਾਡੇ ਪਰਮੇਸ਼ੁਰ ਅੱਗੇ ਸਾਡੇ ਲਈ ਪ੍ਰਾਰਥਨਾ ਕਰ।”"
3 Contudo, mandou o rei Zedequias a Jucal, filho de Selemias, e a Sofonias, filho de Maaseias, o sacerdote, ao profeta Jeremias, para lhe dizerem: Roga, agora, por nós ao Senhor , nosso Deus.
4 ਉਸ ਸਮੇਂ, ਯਿਰਮਿਯਾਹ ਨੂੰ ਹਾਲੀ ਕੈਦ ਵਿੱਚ ਨਹੀਂ ਸੀ ਸੁੱਟਿਆ ਗਿਆ, ਇਸ ਲਈ ਉਹ ਜਿੱਥੇ ਜੀ ਚਾਹੇ ਜਾਣ ਲਈ ਸੁਤੰਤਰ ਸੀ।"
4 E entrava e saía Jeremias entre o povo, porque não o tinham encerrado na prisão.
5 ਅਤੇ ਓਸੇ ਸਮੇਂ ਹੀ, ਫਿਰਊਨ ਦੀ ਫ਼ੌਜ ਵੀ ਮਿਸਰ ਤੋਂ ਯਹੂਦਾਹ ਵੱਲ ਕੂਚ ਕਰ ਦਿੱਤਾ ਸੀ। ਬਾਬਲ ਦੀ ਫ਼ੌਜ ਨੇ ਯਰੂਸ਼ਲਮ ਦੇ ਸ਼ਹਿਰ ਨੂੰ ਹਰਾਉਣ ਲਈ ਘੇਰਾ ਪਾ ਲਿਆ ਸੀ। ਫ਼ੇਰ ਉਨ੍ਹਾਂ ਨੇ ਮਿਸਰ ਵੱਲੋਂ ਆ ਰਹੀ ਫ਼ੌਜ ਬਾਰੇ ਸੁਣਿਆ। ਇਸ ਲਈ ਬਾਬਲ ਦੀ ਫ਼ੌਜ ਮਿਸਰ ਦੀ ਫ਼ੌਜ ਨਾਲ ਲੜਨ ਲਈ ਚੱਲ ਚੁੱਕੀ ਸੀ।"
5 Contudo, o exército de Faraó saiu do Egito; ouvindo os caldeus que tinham sitiado Jerusalém esta notícia, retiraram-se de Jerusalém.
6 ਯਹੋਵਾਹ ਵੱਲੋਂ ਨਬੀ ਯਿਰਮਿਯਾਹ ਨੂੰ ਸੰਦੇਸ਼ ਮਿਲਿਆ:"
6 Então, veio a Jeremias, o profeta, a palavra do Senhor , dizendo:
7 “ਇਹੀ ਹੈ ਜੋ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ, ਆਖਦਾ ਹੈ: ‘ਯਹੂਕਲ ਅਤੇ ਸਫ਼ਨਯਾਹ, ਮੈਂ ਜਾਣਦਾ ਹਾਂ ਕਿ ਯਹੂਦਾਹ ਦੇ ਰਾਜੇ ਸਿਦਕੀਯਾਹ ਨੇ ਤੁਹਾਨੂੰ ਮੇਰੇ ਕੋਲੋਂ ਸਵਾਲ ਪੁੱਛਣ ਲਈ ਭੇਜਿਆ ਹੈ। ਰਾਜੇ ਸਿਦਕੀਯਾਹ ਨੂੰ ਇਹ ਆਖੋ: ਫਿਰਊਨ ਦੀ ਫ਼ੌਜ ਮਿਸਰ ਵਿੱਚੋਂ ਕੂਚ ਕਰਕੇ ਇੱਥੇ ਤੇਰੀ ਬਾਬਲ ਦੀ ਫ਼ੌਜ ਦੇ ਵਿਰੁੱਧ ਸਹਾਇਤਾ ਕਰਨ ਲਈ ਆ ਰਹੀ ਹੈ। ਪਰ ਫ਼ਿਰਊਨ ਦੀ ਫ਼ੌਜ ਵਾਪਸ ਮਿਸਰ ਚਲੀ ਜਾਵੇਗੀ।"
7 Assim diz o Senhor , Deus de Israel: Assim direis ao rei de Judá, que vos enviou a mim, para se informar: Eis que o exército de Faraó, que saiu em vosso socorro, voltará para a sua terra no Egito.
8 ਉਸਤੋਂ ਮਗਰੋਂ, ਬਾਬਲ ਦੀ ਫ਼ੌਜ ਇੱਥੇ ਵਾਪਸ ਆਵੇਗੀ। ਉਹ ਯਰੂਸ਼ਲਮ ਉੱਤੇ ਹਮਲਾ ਕਰੇਗੀ। ਫ਼ੇਰ ਬਾਬਲ ਦੀ ਉਹ ਫ਼ੌਜ ਯਰੂਸ਼ਲਮ ਉੱਤੇ ਕਬਜ਼ਾ ਕਰੇਗੀ ਅਤੇ ਸਾੜ ਦੇਵੇਗੀ।’"
8 E voltarão os caldeus, e pelejarão contra esta cidade, e a tomarão, e a queimarão.
9 ਯਹੋਵਾਹ ਇਹ ਆਖਦਾ ਹੈ: ‘ਯਰੂਸ਼ਲਮ ਦੇ ਲੋਕੋ, ਆਪਣੇ-ਆਪ ਨੂੰ ਮੂਰਖ ਨਾ ਬਣਾਓ ਆਪਣੇ-ਆਪ ਨੂੰ ਇਹ ਨਾ ਆਖੋ, “ਬਾਬਲ ਦੀ ਫ਼ੌਜ ਸਾਨੂੰ ਅਵੱਸ਼ ਹੀ ਇੱਕਲਿਆਂ ਛੱਡ ਦੇਵੇਗੀ।” ਉਹ ਨਹੀਂ ਛੱਡੇਗੀ।"
9 Assim diz o Senhor : Não enganeis a vossa alma, dizendo: Sem dúvida, se irão os caldeus de nós; porque não se irão.
10 ਯਰੂਸ਼ਲਮ ਦੇ ਲੋਕੋ, ਭਾਵੇਂ ਤੁਸੀਂ ਬਾਬਲ ਦੀ ਉਸ ਸਾਰੀ ਫ਼ੌਜ ਨੂੰ ਹਰਾਉਣ ਦੇ ਯੋਗ ਸੀ, ਜਿਹੜੀ ਤੁਹਾਡੇ ਉੱਤੇ ਹਮਲਾ ਕਰ ਰਹੀ ਹੈ, ਪਰ ਤਾਂ ਵੀ ਕੁਝ ਜ਼ਖਮੀ ਬੰਦੇ ਉਨ੍ਹਾਂ ਦੇ ਤੰਬੂਆਂ ਵਿੱਚ ਬਚੇ ਰਹਿਣਗੇ। ਉਹ ਕੁਝ ਜ਼ਖਮੀ ਬੰਦੇ ਵੀ ਆਪਣੇ ਤੰਬੂਆਂ ਵਿੱਚੋਂ ਬਾਹਰ ਨਿਕਲ ਆਉਣਗੇ ਅਤੇ ਯਰੂਸ਼ਲਮ ਨੂੰ ਸਾੜ ਸੁੱਟਣਗੇ।’”"
10 Porque, ainda que ferísseis a todo o exército dos caldeus que peleja contra vós, e ficassem deles apenas homens traspassados, cada um se levantaria na sua tenda e queimaria a fogo esta cidade.
11 ਜਦੋਂ ਬਾਬਲ ਦੀ ਫ਼ੌਜ ਯਰੂਸ਼ਲਮ ਤੋਂ ਮਿਸਰ ਦੇ ਫ਼ਿਰਊਨ ਦੀ ਫ਼ੌਜ ਨਾਲ ਜੰਗ ਕਰਨ ਲਈ ਚੱਲੀ,"
11 E sucedeu que, subindo de Jerusalém o exército dos caldeus, por causa do exército de Faraó,
12 ਤਾਂ ਯਿਰਮਿਯਾਹ ਯਰੂਸ਼ਲਮ ਤੋਂ ਸਫ਼ਰ ਕਰਕੇ ਬਿਨਯਾਮੀਨ ਦੀ ਧਰਤੀ ਉੱਤੇ ਜਾਣਾ ਚਾਹੁੰਦਾ ਸੀ। ਉਹ ਓੱਥੇ ਆਪਣੇ ਪਰਿਵਾਰ ਦੀ ਜੈਦਾਦ ਦੇ ਵੰਡ ਦੇ ਮਸਲੇ ਨੂੰ ਹੱਲ ਕਰਨ ਜਾ ਰਿਹਾ ਸੀ।"
12 saiu Jeremias de Jerusalém, a fim de ir à terra de Benjamim para receber a sua parte no meio do povo.
13 ਪਰ ਜਦੋਂ ਯਿਰਮਿਯਾਹ ਯਰੂਸ਼ਲਮ ਦੇ ਬਿਨਯਾਮੀਨ ਦਰਵਾਜ਼ੇ ਤੇ ਅਪੜਿਆ ਤਾਂ ਗਾਰਦ ਦੇ ਕਪਤਾਨ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਕਪਤਾਨ ਦਾ ਨਾਮ ਯਿਰੀਯਾਹ ਸੀ। ਯਿਰੀਯਾਹ ਸ਼ਲਮਯਾਹ ਦਾ ਪੁੱਤਰ ਸੀ। ਸ਼ਲਮਯਾਹ ਹਨਨਯਾਹ ਦਾ ਪੁੱਤਰ ਸੀ। ਇਸ ਲਈ ਕਪਤਾਨ ਯਿਰੀਯਾਹ ਨੇ ਯਿਰਮਿਯਾਹ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਆਖਿਆ, “ਯਿਰਮਿਯਾਹ ਤੂੰ ਸਾਨੂੰ ਛੱਡ ਕੇ ਬਾਬਲ ਵਾਲਿਆਂ ਨਾਲ ਰਲਣ ਲਈ ਜਾ ਰਿਹਾ ਹੈਂ।”"
13 Estando ele à porta de Benjamim, achava-se ali um capitão da guarda, cujo nome era Jerias, filho de Selemias, filho de Hananias, o qual prendeu a Jeremias, o profeta, dizendo: Tu foges para os caldeus.
14 ਯਿਰਮਿਯਾਹ ਨੇ ਯਿਰੀਯਾਹ ਨੂੰ ਆਖਿਆ, “ਇਹ ਸੱਚ ਨਹੀਂ ਹੈ। ਮੈਂ ਇੱਥੋਂ ਬਾਬਲ ਵਾਲਿਆਂ ਨਾਲ ਰਲਣ ਲਈ ਨਹੀਂ ਜਾ ਰਿਹਾ।” ਪਰ ਯਿਰੀਯਾਹ ਨੇ ਯਿਰਮਿਯਾਹ ਦੀ ਗੱਲ ਸੁਣਨ ਤੋਂ ਇਨਕਾਰ ਕਰ ਦਿੱਤਾ। ਅਤੇ ਯਿਰੀਯਾਹ ਨੇ ਯਿਰਮਿਯਾਹ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਨੂੰ ਯਰੂਸ਼ਲਮ ਦੇ ਸ਼ਾਹੀ ਅਧਿਕਾਰੀਆਂ ਕੋਲ ਲੈ ਗਿਆ।"
14 E Jeremias disse: Isso é falso; não fujo para os caldeus. Mas ele não lhe deu ouvidos; e assim Jerias prendeu a Jeremias e o levou aos príncipes.
15 ਉਹ ਅਧਿਕਾਰੀ ਯਿਰਮਿਯਾਹ ਨਾਲ ਬਹੁਤ ਨਾਰਾਜ਼ ਹੋਏ। ਉਨ੍ਹਾਂ ਨੇ ਯਿਰਮਿਯਾਹ ਨੂੰ ਜਿਸਮਾਨੀ ਸਜ਼ਾ ਦੇਣ ਦਾ ਹੁਕਮ ਦੇ ਦਿੱਤਾ। ਫ਼ੇਰ ਉਨ੍ਹਾਂ ਨੇ ਯਿਰਮਿਯਾਹ ਨੂੰ ਕੈਦਖਾਨੇ ਵਿੱਚ ਸੁੱਟ ਦਿੱਤਾ। ਕੈਦ ਯਹੋਨਾਥਾਨ ਨਾਂ ਦੇ ਇੱਕ ਬੰਦੇ ਦੇ ਮਕਾਨ ਅੰਦਰ ਸੀ। ਯਹੋਨਾਥਾਨ ਯਹੂਦਾਹ ਦੇ ਰਾਜੇ ਦਾ ਮੁਣਸ਼ੀ ਸੀ। ਯਹੋਨਾਥਾਨ ਦੇ ਮਕਾਨ ਨੂੰ ਕੈਦਖਾਨਾ ਬਣਾ ਦਿੱਤਾ ਗਿਆ ਸੀ।"
15 E os príncipes se iraram muito contra Jeremias, e o feriram, e o puseram na prisão, na casa de Jônatas, o escrivão; porque a tinham transformado em cárcere.
16 ਉਨ੍ਹਾਂ ਲੋਕਾਂ ਨੇ ਯਿਰਮਿਯਾਹ ਨੂੰ ਯਹੋਨਾਥਾਨ ਦੇ ਮਕਾਨ ਦੀ ਇੱਕ ਕੋਠੜੀ ਵਿੱਚ ਕੈਦ ਕਰ ਦਿੱਤਾ। ਕੋਠੜੀ ਜ਼ਮੀਨ ਦੇ ਅੰਦਰ ਬਣਿਆ ਇੱਕ ਭੋਰਾ ਸੀ। ਯਿਰਮਿਯਾਹ ਲੰਮੇ ਸਮੇਂ ਤੀਕ ਓੱਥੇ ਹੀ ਰਿਹਾ।"
16 Entrando, pois, Jeremias na casa do calabouço e nas suas celas, ficou ali Jeremias muitos dias.
17 ਫ਼ੇਰ ਰਾਜੇ ਸਿਦਕੀਯਾਹ ਨੇ ਯਿਰਮਿਯਾਹ ਨੂੰ ਸੱਦਿਆ ਅਤੇ ਉਸ ਨੂੰ ਰਾਜ ਮਹਿਲ ਵਿੱਚ ਲਿਆਂਦਾ ਗਿਆ। ਸਿਦਕੀਯਾਹ ਨੇ ਯਿਰਮਿਯਾਹ ਨਾਲ ਇੱਕਾਂਤ ਵਿੱਚ ਗੱਲ ਕੀਤੀ। ਉਸ ਨੇ ਯਿਰਮਿਯਾਹ ਨੂੰ ਪੁੱਛਿਆ, “ਕੀ ਯਹੋਵਾਹ ਵੱਲੋਂ ਕੋਈ ਸੰਦੇਸ਼ ਹੈ?” ਯਿਰਮਿਯਾਹ ਨੇ ਜਵਾਬ ਦਿੱਤਾ, “ਹਾਂ, ਯਹੋਵਾਹ ਵੱਲੋਂ ਸੰਦੇਸ਼ ਹੈ। ਸਿਦਕੀਯਾਹ ਤੈਨੂੰ ਬਾਬਲ ਦੇ ਰਾਜੇ ਦੇ ਹਵਾਲੇ ਕੀਤਾ ਜਾਵੇਗਾ।”"
17 E mandou o rei Zedequias soltá-lo. Então, o rei lhe perguntou em sua casa, em segredo, dizendo: Há alguma palavra do Senhor ? E disse Jeremias: Há. E disse ainda: Na mão do rei da Babilônia serás entregue.
18 ਤਾਂ ਯਿਰਮਿਯਾਹ ਨੇ ਰਾਜੇ ਸਿਦਕੀਯਾਹ ਨੂੰ ਆਖਿਆ, “ਮੈਂ ਕੀ ਕਸੂਰ ਕੀਤਾ ਹੈ? ਮੈਂ ਤੇਰੇ ਜਾਂ ਤੇਰੇ ਅਧਿਕਾਰੀਆਂ ਜਾਂ ਯਰੂਸ਼ਲਮ ਦੇ ਲੋਕਾਂ ਦੇ ਖਿਲਾਫ਼ ਕਿਹੜਾ ਜ਼ੁਰਮ ਕੀਤਾ ਹੈ? ਤੂੰ ਮੈਨੂੰ ਕੈਦ ਵਿੱਚ ਕਿਉਂ ਸੁੱਟਿਆ ਹੈ?"
18 Disse mais Jeremias ao rei Zedequias: Em que tenho pecado contra ti, e contra os teus servos, e contra este povo, para que me pusésseis na prisão?
19 ਰਾਜੇ ਸਿਦਕੀਯਾਹ, ਕਿੱਥੋ ਨੇ ਤੇਰੇ ਨਬੀ ਹੁਣ? ਉਨ੍ਹਾਂ ਨਬੀਆਂ ਨੇ ਤੈਨੂੰ ਝੂਠੇ ਸੰਦੇਸ਼ ਦਾ ਪ੍ਰਚਾਰ ਕੀਤਾ। ਉਨ੍ਹਾਂ ਆਖਿਆ ਸੀ, ‘ਬਾਬਲ ਦਾ ਰਾਜਾ ਤੇਰੇ ਉੱਤੇ ਜਾਂ ਯਹੂਦਾਹ ਦੀ ਇਸ ਧਰਤੀ ਉੱਤੇ ਹਮਲਾ ਨਹੀਂ ਕਰੇਗਾ।’"
19 Onde estão, agora, os vossos profetas que vos profetizavam, dizendo: O rei da Babilônia não virá contra vós nem contra esta terra?
20 ਪਰ ਹੁਣ, ਮੇਰੇ ਮਾਲਕ, ਯਹੂਦਾਹ ਦੇ ਪਾਤਸ਼ਾਹ, ਕਿਰਪਾ ਕਰਕੇ ਮੇਰੀ ਗੱਲ ਸੁਣੋ। ਮੈਨੂੰ ਤੇਰੇ ਅੱਗੇ ਆਪਣੀ ਬੇਨਤੀ ਪੇਸ਼ ਕਰਨ ਦੇ: ਮੈਨੂੰ ਲਿਖਾਰੀ ਯਹੋਨਾਥਾਨ ਦੇ ਘਰ ਵਾਪਸ ਨਾ ਭੇਜ। ਜੇ ਤੂੰ ਮੈਨੂੰ ਵਾਪਸ ਭੇਜੇਁਗਾ ਮੈਂ ਓੱਥੇ ਮਰ ਜਾਵਾਂਗਾ।”"
20 Agora, pois, ó rei, meu senhor, caia a minha súplica diante de ti: não me deixes tornar à casa de Jônatas, o escriba, para que não venha a morrer ali.
21 ਇਸ ਲਈ ਰਾਜੇ ਸਿਦਕੀਯਾਹ ਨੇ ਹੁਕਮ ਦਿੱਤਾ ਕਿ ਯਿਰਮਿਯਾਹ ਨੂੰ ਮੰਦਰ ਦੇ ਵਰਾਂਡੇ ਵਿੱਚ ਗਾਰਦ ਦੀ ਨਿਗਰਾਨੀ ਵਿੱਚ ਰੱਖ ਦਿੱਤਾ ਜਾਵੇ। ਅਤੇ ਉਸ ਨੇ ਇਹ ਵੀ ਹੁਕਮ ਦਿੱਤਾ ਕਿ ਯਿਰਮਿਯਾਹ ਨੂੰ ਗਲੀ ਦੇ ਨਾਨਬਾਈਆਂ ਦੀ ਰੋਟੀ ਦਿੱਤੀ ਜਾਵੇ। ਯਿਰਮਿਯਾਹ ਨੂੰ ਉਦੋਂ ਤੀਕ ਰੋਟੀ ਦਿੱਤੀ ਗਈ ਜਦੋਂ ਤੀਕ ਕਿ ਸ਼ਹਿਰ ਵਿੱਚੋਂ ਰੋਟੀ ਮੁੱਕ ਨਹੀਂ ਗਈ। ਇਸ ਲਈ ਯਿਰਮਿਯਾਹ ਵਰਾਂਡੇ ਵਿੱਚ ਨਜ਼ਰ ਬੰਦ ਰਿਹਾ।"
21 Então, ordenou o rei Zedequias que pusessem Jeremias no átrio da guarda; e deram-lhe um bolo de pão cada dia, da rua dos padeiros, até que se acabou todo o pão da cidade. Assim, ficou Jeremias no átrio da guarda.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Jeremias 37, comparar traduções ou montar um estudo — tudo direto pelo WhatsApp.