Jeremias 39

Punjabi Bible (GL_PUNJABI) vs NVT

Sair da comparação
NVT Nova Versão Transformadora
1 ਯਰੂਸ਼ਲਮ ਦਾ ਪਤਨ ਯਰੂਸ਼ਲਮ ਉੱਤੇ ਇਸ ਤਰ੍ਹਾਂ ਕਬਜ਼ਾ ਹੋਇਆ: ਯਹੂਦਾਹ ਦੇ ਰਾਜੇ ਸਿਦਕੀਯਾਹ ਦੇ ਰਾਜਕਾਲ ਦੇ 9ਵੇਂ ਵਰ੍ਹੇ ਦੇ 10ਵੇਂ ਮਹੀਨੇ ਦੌਰਾਨ ਬਾਬਲ ਦੇ ਰਾਜੇ ਨਬੂਕਦਨੱਸਰ ਨੇ ਯਰੂਸ਼ਲਮ ਉੱਤੇ ਆਪਣੀ ਪੂਰੀ ਫ਼ੌਜ ਲੈ ਕੇ ਚੜ੍ਹਾਈ ਕਰ ਦਿੱਤੀ। ਉਸ ਨੇ ਸ਼ਹਿਰ ਨੂੰ ਹਰਾਉਣ ਲਈ ਇਸਦੇ ਦੁਆਲੇ ਘੇਰਾ ਪਾ ਲਿਆ।"
1 Em janeiro do nono ano do reinado de Zedequias, rei de Judá, Nabucodonosor, rei da Babilônia, chegou com todo o seu exército para cercar Jerusalém.
2 ਅਤੇ ਸਿਦਕੀਯਾਹ ਦੇ ਰਾਜ ਕਾਲ ਦੇ 11ਵੇਂ ਵਰ੍ਹੇ ਦੇ ਚੌਬੇ ਮਹੀਨੇ ਦੇ 9ਵੇਂ ਦਿਨ ਯਰੂਸ਼ਲਮ ਦੀ ਦੀਵਾਰ ਵਿੱਚ ਪਾੜ ਲਿਆ ਗਿਆ।"
2 Dois anos e meio depois, em 18 de julho, no décimo primeiro ano do reinado de Zedequias, foi aberta uma brecha no muro da cidade.
3 ਫ਼ੇਰ ਬਾਬਲ ਦੇ ਰਾਜੇ ਦੇ ਸਾਰੇ ਸ਼ਾਹੀ ਅਧਿਕਾਰੀ ਯਰੂਸ਼ਲਮ ਸ਼ਹਿਰ ਵਿੱਚ ਆਏ। ਉਹ ਅੰਦਰ ਆਕੇ ਵਿੱਚਕਾਰਲੇ ਦਰਵਾਜ਼ੇ ਕੋਲ ਬੈਠ ਗਏ। ਉਨ੍ਹਾਂ ਅਧਿਕਾਰੀਆਂ ਦੇ ਨਾਮ ਇਹ ਹਨ: ਨੇਰਗਲ ਸ਼ਰਾਸਰ, ਜ਼ਿਲਾ ਸਮਗਰ-ਨਬੂ ਦਾ ਪ੍ਰਬੰਧਕ, ਇੱਕ ਬਹੁਤ ਉੱਚ ਅਧਿਕਾਰੀ, ਇੱਕ ਹੋਰ ਬਹੁਤ ਉੱਚ-ਅਧਿਕਾਰੀ, ਸਰਸੱਕੀਮ ਅਤੇ ਕਈ ਹੋਰ ਮਹੱਤਵਪੂਰਣ ਅਧਿਕਾਰੀ ਓੱਥੇ ਸਨ।"
3 Todos os oficiais do exército babilônio entraram e se sentaram junto ao portão do Meio: Nergal-Sarezer, de Sangar, Nebo-Sarsequim, um dos chefes dos oficiais, Nergal-Sarezer, conselheiro real, e todos os outros oficiais do rei da Babilônia.
4 ਯਹੂਦਾਹ ਦੇ ਰਾਜੇ ਸਿਦਕੀਯਾਹ ਨੇ ਬਾਬਲ ਦੇ ਉਨ੍ਹਾਂ ਅਧਿਕਾਰੀਆਂ ਨੂੰ ਦੇਖਿਆ, ਇਸ ਲਈ ਉਹ ਆਪਣੇ ਸਿਪਾਹੀਆਂ ਨਾਲ ਦੂਰ ਭੱਜ ਗਿਆ। ਉਨ੍ਹਾਂ ਨੇ ਰਾਤ ਵੇਲੇ ਯਰੂਸ਼ਲਮ ਨੂੰ ਛੱਡਿਆ। ਉਹ ਰਾਜੇ ਦੇ ਬਾਗ਼ ਵਿੱਚੋਂ ਹੁੰਦੇ ਹੋਏ ਅਤੇ ਉਸ ਦਰਵਾਜ਼ੇ ਵਿੱਚੋਂ ਹੁੰਦੇ ਹੋਏ ਬਾਹਰ ਚੱਲੇ ਗਏ ਜਿਹੜਾ ਦੋ ਦੀਵਾਰਾਂ ਦੇ ਵਿੱਚਕਾਰ ਸੀ। ਫ਼ੇਰ ਉਹ ਮਾਰੂਬਲ ਵੱਲ ਚੱਲੇ ਗਏ।"
4 Zedequias, o rei de Judá, e todos os soldados fugiram quando viram que os babilônios tinham invadido a cidade. Esperaram até o anoitecer, passaram pelo portão entre os dois muros atrás do jardim do rei e fugiram em direção ao vale do Jordão.
5 ਬਾਬਲ ਦੀ ਫ਼ੌਜ ਨੇ ਸਿਦਕੀਯਾਹ ਅਤੇ ਉਸ ਦੇ ਸਿਪਾਹੀਆਂ ਦਾ ਪਿੱਛਾ ਕੀਤਾ। ਉਨ੍ਹਾਂ ਫ਼ੌਜੀਆਂ ਨੇ ਸਿਦਕੀਯਾਹ ਨੂੰ ਯਰੀਹੋ ਦੇ ਮੈਦਾਨ ਵਿੱਚ ਜਾ ਘੇਰਿਆ। ਉਨ੍ਹਾਂ ਨੇ ਸਿਦਕੀਯਾਹ ਨੂੰ ਫ਼ੜ ਲਿਆ ਅਤੇ ਉਸ ਨੂੰ ਬਾਬਲ ਦੇ ਰਾਜੇ ਨਬੂਕਦਨੱਸਰ ਕੋਲ ਲੈ ਗਏ। ਨਬੂਕਦਨੱਸਰ ਹਮਾਬ ਦੇ ਦੇਸ ਵਿੱਚ ਰਿਬਲਾਹ ਕਸਬੇ ਵਿੱਚ ਸੀ। ਉਸ ਸਥਾਨ ਉੱਤੇ ਨਬੂਕਦਨੱਸਰ ਨੇ ਇਹ ਨਿਆਂ ਕੀਤਾ ਕਿ ਸਿਦਕੀਯਾਹ ਨਾਲ ਕੀ ਸਲੂਕ ਕੀਤਾ ਜਾਵੇ।"
5 Contudo, os soldados babilônios os perseguiram e alcançaram o rei Zedequias nas planícies de Jericó. Eles o capturaram e o levaram a Nabucodonosor em Ribla, na terra de Hamate. Ali o rei da Babilônia sentenciou Zedequias.
6 ਓੱਥੇ, ਰਿਬਲਾਹ ਦੇ ਕਸਬੇ ਵਿੱਚ ਬਾਬਲ ਦੇ ਰਾਜੇ ਨੇ ਸਿਦਕੀਯਾਹ ਦੀਆਂ ਅੱਖਾਂ ਸਾਹਮਣੇ ਸਿਦਕੀਯਾਹ ਦੇ ਪੁੱਤਰਾਂ ਨੂੰ ਮਾਰ ਦਿੱਤਾ। ਅਤੇ ਨਬੂਕਦਨੱਸਰ ਨੇ ਸਿਦਕੀਯਾਹ ਦੀਆਂ ਨਜ਼ਰਾਂ ਸਾਹਮਣੇ ਯਹੂਦਾਹ ਦੇ ਸਾਰੇ ਸ਼ਾਹੀ ਅਧਿਕਾਰੀਆਂ ਨੂੰ ਵੀ ਮਾਰ ਦਿੱਤਾ।"
6 Obrigou Zedequias a testemunhar a matança de seus filhos e de todos os nobres de Judá.
7 ਫ਼ੇਰ ਨਬੂਕਦਨੱਸਰ ਨੇ ਸਿਦਕੀਯਾਹ ਦੀਆਂ ਅੱਖਾਂ ਕੱਢ ਦਿੱਤੀਆਂ। ਉਸ ਨੇ ਸਿਦਕੀਯਾਹ ਨੂੰ ਤਾਂਬੇ ਦੀਆਂ ਜ਼ੰਜ਼ੀਰਾਂ ਨਾਲ ਬੰਨ੍ਹ ਦਿੱਤਾ ਅਤੇ ਉਸ ਨੂੰ ਬਾਬਲ ਲੈ ਗਿਆ।"
7 Depois, arrancou seus olhos, o prendeu com correntes de bronze e o levou para a Babilônia.
8 ਬਾਬਲ ਦੀ ਫ਼ੌਜ ਨੇ ਰਾਜੇ ਦੇ ਮਹਿਲ ਅਤੇ ਯਰੂਸ਼ਲਮ ਦੇ ਲੋਕਾਂ ਦੇ ਮਕਾਨਾਂ ਨੂੰ ਅੱਗਾਂ ਲਾ ਦਿੱਤੀਆਂ। ਅਤੇ ਉਨ੍ਹਾਂ ਨੇ ਯਰੂਸ਼ਲਮ ਦੀਆਂ ਦੀਵਾਰਾਂ ਢਾਹ ਦਿੱਤੀਆਂ।"
8 Os babilônios queimaram Jerusalém, incluindo o palácio real e as casas do povo, e derrubaram os muros da cidade.
9 ਨਬੂਜ਼ਰਦਾਨ ਨਾਂ ਦਾ ਬੰਦਾ ਬਾਬਲ ਦੇ ਰਾਜੇ ਦੇ ਸੁਰੱਖਿਆ ਸੈਨਕਾਂ ਦਾ ਕਮਾਂਡਰ ਸੀ। ਉਸ ਨੇ ਯਰੂਸ਼ਲਮ ਵਿੱਚ ਰਹਿ ਗਏ ਲੋਕਾਂ ਨੂੰ ਫ਼ੜ ਲਿਆ ਅਤੇ ਉਨ੍ਹਾਂ ਨੂੰ ਬੰਦੀ ਬਣਾ ਲਿਆ। ਉਹ ਉਨ੍ਹਾਂ ਨੂੰ ਬਾਬਲ ਲੈ ਗਿਆ। ਨਬੂਜ਼ਰਦਾਨ ਨੇ ਯਰੂਸ਼ਲਮ ਦੇ ਉਨ੍ਹਾਂ ਲੋਕਾਂ ਨੂੰ ਵੀ ਬੰਦੀ ਬਣਾ ਲਿਆ ਜਿਨ੍ਹਾਂ ਨੇ ਪਹਿਲਾਂ ਹੀ ਉਸ ਦੇ ਅੱਗੇ ਆਤਮ-ਸਮਰਪਣ ਕਰ ਦਿੱਤਾ ਸੀ। ਉਸ ਨੇ ਯਰੂਸ਼ਲਮ ਦੇ ਹੋਰ ਸਾਰੇ ਲੋਕਾਂ ਨੂੰ ਵੀ ਬੰਦੀ ਬਣਾ ਲਿਆ ਅਤੇ ਉਨ੍ਹਾਂ ਨੂੰ ਬਾਬਲ ਲੈ ਗਿਆ।"
9 Nebuzaradã, capitão da guarda, deportou para a Babilônia o restante do povo que havia ficado na cidade, os desertores que tinham passado para seu lado e todos os outros sobreviventes.
10 ਪਰ ਖਾਸ ਸੁਰੱਖਿਆ ਸੈਨਿਕਾਂ ਦੇ ਕਮਾਂਡਰ ਨਬੂਜ਼ਰਦਾਨ ਨੇ ਯਹੂਦਾਹ ਦੇ ਕੁਝ ਲੋਕਾਂ ਨੂੰ ਪਿੱਛੇ ਛੱਡ ਦਿੱਤਾ। ਇਹ ਉਹ ਲੋਕ ਸਨ ਜਿਨ੍ਹਾਂ ਕੋਲ ਕੁਝ ਵੀ ਨਹੀਂ ਸੀ। ਇਸ ਲਈ ਉਸ ਦਿਨ ਨਬੂਜ਼ਰਦਾਨ ਨੇ ਯਹੂਦਾਹ ਦੇ ਉਨ੍ਹਾਂ ਗਰੀਬ ਲੋਕਾਂ ਨੂੰ ਅੰਗੂਰਾਂ ਦੇ ਬਗੀਚੇ ਅਤੇ ਖੇਤ ਦੇ ਦਿੱਤੇ।"
10 Permitiu, no entanto, que alguns dos mais pobres ficassem na terra de Judá para cuidar dos vinhedos e dos campos.
11 ਪਰ ਨਬੂਕਦਨੱਸਰ ਨੇ ਨਬੂਜ਼ਰਦਾਨ ਨੂੰ ਯਿਰਮਿਯਾਹ ਬਾਰੇ ਵੀ ਕੁਝ ਆਦੇਸ਼ ਦਿੱਤੇ। ਨਬੂਜ਼ਰਦਾਨ ਨਬੂਕਦਨੱਸਰ ਦੇ ਖਾਸ ਦਸਤੇ ਦਾ ਕਮਾਂਡਰ ਸੀ। ਹੁਕਮ ਇਹ ਸਨ:"
11 O rei Nabucodonosor tinha ordenado a Nebuzaradã, capitão da guarda, que encontrasse Jeremias.
12 “ਯਿਰਮਿਯਾਹ ਨੂੰ ਲੱਭੋ ਅਤੇ ਅਤੇ ਉਸਦੀ ਦੇਖ ਭਾਲ ਕਰੋ। ਉਸ ਨੂੰ ਕੋਈ ਨੁਕਸਾਨ ਨਾ ਪਹੁੰਚੇ। ਉਸ ਨੂੰ ਜੋ ਵੀ ਉਹ ਮਂਗਦਾ ਹੈ, ਦੇ ਦਿਓ।”"
12 “Cuide que ele não seja ferido”, disse. “Tome conta dele e providencie tudo que ele pedir.”
13 ਇਸ ਲਈ ਰਾਜੇ ਦੇ ਖਾਸ ਦਸਤੇ ਦੇ ਕਮਾਂਡਰ ਨਬੂਜ਼ਰਦਾਨ, ਬਾਬਲ ਦੀ ਫ਼ੌਜ ਦੇ ਇੱਕ ਮੁੱਖ ਅਧਿਕਾਰੀ ਨਬੂਸ਼ਜ਼ਬਾਜ਼, ਇੱਕ ਉੱਚ ਅਧਿਕਾਰੀ, ਨੇਰਗਲ-ਸ਼ਰਾਸਰ ਅਤੇ ਬਾਬਲ ਦੀ ਫ਼ੌਜ ਦੇ ਹੋਰ ਸਾਰੇ ਅਧਿਕਾਰੀਆਂ ਨੇ ਯਿਰਮਿਯਾਹ ਨੂੰ ਸੱਦ ਭੇਜਿਆ।"
13 Então Nebuzaradã, capitão da guarda, Nebusazbã, um dos chefes dos oficiais, Nergal-Sarezer, conselheiro real, e os outros oficiais do rei da Babilônia
14 ਉਨ੍ਹਾਂ ਬੰਦਿਆਂ ਨੇ ਯਿਰਮਿਯਾਹ ਨੂੰ ਮੰਦਰ ਦੇ ਉਸ ਵਰਾਂਡੇ ਵਿੱਚੋਂ ਬਾਹਰ ਲਿਆਂਦਾ ਜਿੱਥੇ ਯਹੂਦਾਹ ਦੀ ਗਾਰਦ ਦੀ ਨਿਗਰਾਨੀ ਹੇਠਾਂ ਸੀ। ਬਾਬਲ ਦੀ ਫ਼ੌਜ ਦੇ ਉਨ੍ਹਾਂ ਅਧਿਕਾਰੀਆਂ ਨੇ ਯਿਰਮਿਯਾਹ ਨੂੰ ਗਦਲਯਾਹ ਦੇ ਹਵਾਲੇ ਕਰ ਦਿੱਤਾ। ਗਦਲਯਾਹ ਅਹੀਕਾਮ ਦਾ ਪੁੱਤਰ ਸੀ। ਅਹੀਕਾਮ ਸ਼ਾਫ਼ਾਨ ਦਾ ਪੁੱਤਰ ਸੀ। ਗਦਲਯਾਹ ਨੂੰ ਆਦੇਸ਼ ਸੀ ਕਿ ਉਹ ਯਿਰਮਿਯਾਹ ਨੂੰ ਵਾਪਸ ਘਰ ਲੈ ਜਾਵੇ। ਇਸ ਲਈ ਯਿਰਮਿਯਾਹ ਨੂੰ ਘਰ ਵਾਪਸ ਲਿਆਂਦਾ ਗਿਆ ਅਤੇ ਉਹ ਆਪਣੇ ਲੋਕਾਂ ਵਿੱਚਕਾਰ ਰਿਹਾ।"
14 mandaram tirar Jeremias da prisão. Entregaram-no aos cuidados de Gedalias, filho de Aicam e neto de Safã, que o levou para sua casa. Jeremias permaneceu em Judá, no meio de seu povo.
15 ਅਬਦ-ਮਲਕ ਨੂੰ ਯਹੋਵਾਹ ਦਾ ਇੱਕ ਸੰਦੇਸ਼ ਜਦੋਂ ਗਾਰਦ ਯਿਰਮਿਯਾਹ ਨੂੰ ਮੰਦਰ ਦੇ ਵਰਾਂਡੇ ਵਿੱਚ ਦੇਖ ਰਹੇ ਸਨ, ਉਸ ਨੂੰ ਯਹੋਵਾਹ ਵੱਲੋਂ ਇੱਕ ਸੰਦੇਸ਼ ਆਇਆ। ਸੰਦੇਸ਼ ਇਹ ਸੀ:"
15 Enquanto Jeremias ainda estava na prisão, o S enhor lhe tinha dado a seguinte mensagem:
16 “ਯਿਰਮਿਯਾਹ, ਜਾਹ ਅਤੇ ਕੂਸ਼ ਦੇ ਅਬਦ-ਮਲਕ ਨੂੰ, ਇਹ ਸੰਦੇਸ਼ ਦੇਹ: ‘ਇਹੀ ਹੈ ਜੋ ਸਰਬ-ਸ਼ਕਤੀਮਾਨ ਯਹੋਵਾਹ ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ, ਆਖਦਾ ਹੈ: ਛੇਤੀ ਹੀ ਮੈਂ ਯਰੂਸ਼ਲਮ ਦੇ ਇਸ ਸ਼ਹਿਰ ਬਾਰੇ ਆਪਣੀਆਂ ਭਵਿੱਖਬਾਣੀਆਂ ਨੂੰ ਸੱਚ ਸਿੱਧ ਕਰਾਂਗਾ। ਮੇਰੇ ਸੰਦੇਸ਼ ਚੰਗੀਆਂ ਘਟਨਾਵਾਂ ਨਾਲ ਨਹੀਂ ਸਗੋਂ ਬਿਪਤਾਵਾਂ ਨਾਲ ਸੱਚ ਸਿਧ ਹੋਣਗੇ। ਤੁਸੀਂ ਆਪਣੀਆਂ ਅੱਖਾਂ ਨਾਲ ਹਰ ਗੱਲ ਨੂੰ ਸੱਚ ਸਿਧ ਹੁੰਦਿਆਂ ਦੇਖੋਗੇ।"
16 “Diga ao etíope Ebede-Meleque: ‘Assim diz o S enhor dos Exércitos, o Deus de Israel: Farei a esta cidade tudo que prometi. Enviarei calamidade, e não o bem. Você a verá ser destruída,
17 ਪਰ ਮੈਂ ਤੁਹਾਨੂੰ ਉਸ ਦਿਨ ਬਚਾ ਲਵਾਂਗਾ ਅਬਦ-ਮਲਕ।’ ਯਹੋਵਾਹ ਦਾ ਸੰਦੇਸ਼ ਹੈ ਇਹ। ‘ਤੈਨੂੰ ਉਨ੍ਹਾਂ ਲੋਕਾਂ ਦੇ ਹਵਾਲੇ ਨਹੀਂ ਕੀਤਾ ਜਾਵੇਗਾ ਜਿਨ੍ਹਾਂ ਕੋਲੋਂ ਤੂੰ ਭੈਭੀਤ ਹੈਂ।"
17 mas eu o livrarei daqueles que você tanto teme.
18 ਮੈਂ ਤੇਰੀ ਰੱਖਿਆ ਕਰਾਂਗਾ ਅਬਦ-ਮਲਕ। ਤੂੰ ਤਲਵਾਰ ਨਾਲ ਨਹੀਂ ਮਰੇਂਗਾ ਸਗੋਂ ਤੂੰ ਬਚਕੇ ਨਿਕਲ ਜਾਵੇਂਗਾ ਅਤੇ ਜੀਵੇਂਗਾ। ਅਜਿਹਾ ਇਸ ਲਈ ਵਾਪਰੇਗਾ ਕਿਉਂ ਕਿ ਤੂੰ ਮੇਰੇ ਉੱਤੇ ਭਰੋਸਾ ਕੀਤਾ ਹੈ।’” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।"
18 Porque confiou em mim, darei a você sua vida como recompensa. Eu o resgatarei e o protegerei. Eu, o S enhor , falei!’”.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Jeremias 39, comparar traduções ou montar um estudo — tudo direto pelo WhatsApp.