Jeremias 3
Punjabi Bible (GL_PUNJABI) vs ARA
ARA Almeida Revista e Atualizada 1993
1 “ਜੋ ਕੋਈ ਬੰਦਾ ਆਪਣੀ ਪਤਨੀ ਨੂੰ ਤਲਾਕ ਦਿੰਦਾ, ਅਤੇ ਉਹ ਉਸ ਨੂੰ ਛੱਡ ਦਿੰਦੀ ਹੈ ਅਤੇ ਉਹ ਕਿਸੇ ਹੋਰ ਨਾਲ ਵਿਆਹ ਕਰ ਲੈਂਦੀ ਹੈ, ਕੀ ਉਹ ਬੰਦਾ ਫ਼ੇਰ ਵੀ ਆਪਣੀ ਪਤਨੀ ਵੱਲ ਆ ਸੱਕਦਾ ਹੈ? ਨਹੀਂ! ਜੇ ਉਹ ਬੰਦਾ ਉਸ ਔਰਤ ਕੋਲ ਵਾਪਸ ਜਾਂਦਾ ਹੈ, ਤਾਂ ਉਹ ਜ਼ਮੀਨ ਪਰਦੂਸ਼ਿਤ ਹੋ ਜਾਵੇਗੀ। ਯਹੂਦਾਹ, ਤੂੰ ਆਪਣੇ ਅਨੇਕਾਂ ਪ੍ਰੇਮੀਆਂ ਨਾਲ ਵੇਸਵਾ ਵਰਗਾ ਵਿਹਾਰ ਕੀਤਾ ਸੀ। ਅਤੇ ਹੁਣ ਤੂੰ ਮੇਰੇ ਕੋਲ ਵਾਪਸ ਆਉਣਾ ਚਾਹੁੰਦਾ ਹੈਂ!” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।"
1 Se um homem repudiar sua mulher, e ela o deixar e tomar outro marido, porventura, aquele tornará a ela? Não se poluiria com isso de todo aquela terra? Ora, tu te prostituíste com muitos amantes; mas, ainda assim, torna para mim, diz o Senhor .
2 “ਨੰਗੀਆਂ ਪਹਾੜੀਆਂ ਦੀਆਂ ਸਿਖਰਾਂ ਵੱਲ ਦੇਖ, ਯਹੂਦਾਹ। ਕੀ ਉੱਥੇ ਕੋਈ ਅਜਿਹੀ ਥਾਂ ਹੈ, ਜਿੱਥੇ ਤੂੰ ਆਪਣੇ ਪ੍ਰੇਮੀਆਂ ਨਾਲ ਭੋਗ ਨਹੀਂ ਕੀਤਾ? ਤੂੰ ਆਪਣੇ ਪ੍ਰੇਮੀਆਂ ਦੇ ਇੰਤਜ਼ਾਰ ਵਿੱਚ ਸੜਕ ਕੰਢੇ ਬੈਠ ਰਿਹਾ ਹੈਂ, ਜਿਵੇਂ ਕੋਈ ਅਰਬ ਵਾਸੀ ਮਾਰੂਬਲ ਅੰਦਰ ਇੰਤਜ਼ਾਰ ਕਰਦਾ ਹੈ। ਤੂੰ ਉਹ ਧਰਤੀ ਨਾਪਾਕ ਕਰ ਦਿੱਤੀ! ਕਿਵੇਂ? ਤੂੰ ਬਹੁਤ ਸਾਰੀਆਂ ਮੰਦੀਆਂ ਗੱਲਾਂ ਕੀਤੀਆਂ ਅਤੇ ਤੂੰ ਮੇਰੇ ਨਾਲ ਬੇਵਫ਼ਾ ਸੈਂ।"
2 Levanta os olhos aos altos desnudos e vê; onde não te prostituíste? Nos caminhos te assentavas à espera deles como o arábio no deserto; assim, poluíste a terra com as tuas devassidões e com a tua malícia.
3 ਤੂੰ ਪਾਪ ਕੀਤਾ, ਇਸ ਲਈ ਬਰੱਖਾ ਨਹੀਂ ਹੋਈ। ਬਰੱਖਾ ਰੁੱਤ ਵਿੱਚ ਕੋਈ ਬਹਾਰ ਦਾ ਮੌਸਮ ਨਹੀਂ ਸੀ। ਪਰ ਫ਼ੇਰ ਵੀ ਤੈਨੂੰ ਸ਼ਰਮਿੰਦਗੀ ਤੋਂ ਇਨਕਾਰ ਹੈ। ਤੇਰੇ ਚਿਹਰੇ ਦੀ ਤੱਕਣੀ ਕਿਸੇ ਵੇਸਵਾ ਦੀ ਤੱਕਣੀ ਵਰਗੀ ਹੈ। ਉਦੋਂ ਜਦੋਂ ਉਹ ਸ਼ਰਮਿੰਦਗੀ ਤੋਂ ਇਨਕਾਰ ਕਰਦੀ ਹੈ। ਤੈਨੂੰ ਆਪਣੇ ਕੀਤੇ ਉੱਤੇ ਸ਼ਰਮਸਾਰ ਹੋਣ ਤੋਂ ਇਨਕਾਰ ਹੈ।"
3 Pelo que foram retiradas as chuvas, e não houve chuva serôdia; mas tu tens a fronte de prostituta e não queres ter vergonha.
4 ਪਰ ਹੁਣ ਤੂੰ ‘ਬਾਪੂ’ ਬੁਲਾ ਰਿਹਾ ਹੈਂ, ਤੂੰ ਆਖਿਆ ਸੀ, ‘ਮੇਰੇ ਬਚਪਨ ਤੋਂ ਹੀ ਤੁਸੀਂ ਮੇਰੇ ਮਿੱਤਰ ਸੀ।’"
4 Não é fato que agora mesmo tu me invocas, dizendo: Pai meu, tu és o amigo da minha mocidade?
5 ਤੂੰ ਇਹ ਵੀ ਆਖਿਆ, ‘ਪਰਮੇਸ਼ੁਰ ਹਮੇਸ਼ਾ ਤੇਰੇ ਨਾਲ ਨਰਾਜ਼ ਨਹੀਂ ਹੋਵੇਗਾ। ਪਰਮੇਸ਼ੁਰ ਦਾ ਕਹਿਰ ਸਦਾ ਲਈ ਨਹੀਂ ਰਹੇਗਾ।’ “ਯਹੂਦਾਹ, ਤੂੰ ਇਹ ਗੱਲਾਂ ਆਖਦਾ ਹੈਂ, ਪਰ ਤੂੰ ਬਦੀ ਕਰਦਾ ਹੈਂ, ਜਿੰਨੀ ਤੂੰ ਕਰ ਸੱਕਦਾ ਹੈਂ।”"
5 Conservarás para sempre a tua ira? Ou a reterás até ao fim? Sim, assim me falas, mas cometes maldade a mais não poder.
6 ਦੋ ਬੁਰੀਆਂ ਭੈਣਾਂ: ਇਸਰਾਏਲ ਅਤੇ ਯਹੂਦਾਹ ਯਹੋਵਾਹ ਨੇ ਰਾਜੇ ਯੋਸ਼ੀਯਾਹ ਦੇ ਸ਼ਾਸਨਕਾਲ ਦੇ ਸਮੇਂ ਦੌਰਾਨ ਮੈਨੂੰ ਆਖਿਆ, “ਯਿਰਮਿਯਾਹ ਕੀ ਤੂੰ ਦੇਖੀਆਂ ਨੇ ਉਹ ਮੰਦੀਆਂ ਗੱਲਾਂ ਜਿਹੜੀਆਂ ਇਸਰਾਏਲ ਨੇ ਕੀਤੀਆਂ ਨੇ? ਤੂੰ ਦੇਖਿਆ ਹੀ ਹੈ ਕਿਵੇਂ ਉਸ ਨੇ ਮੇਰੇ ਨਾਲ ਬੇਵਫ਼ਾਈ ਕੀਤੀ ਹੈ। ਉਸ ਨੇ ਹਰ ਪਹਾੜੀ ਉੱਤੇ ਅਤੇ ਹਰ ਹਰੇ ਰੁੱਖ ਦੀ ਛਾਂ ਹੇਠਾਂ ਵਿਭਚਾਰ ਕੀਤਾ ਹੈ।"
6 Disse mais o Senhor nos dias do rei Josias: Viste o que fez a pérfida Israel? Foi a todo monte alto e debaixo de toda árvore frondosa e se deu ali a toda prostituição.
7 ਮੈਂ ਆਪਣੇ-ਆਪ ਨੂੰ ਆਖਿਆ, ‘ਇਸਰਾਏਲ ਇਹ ਮੰਦੀਆਂ ਗੱਲਾਂ ਕਰਨ ਤੋਂ ਮਗਰੋਂ ਮੇਰੇ ਵੱਲ ਪਰਤ ਆਵੇਗਾ।’ ਪਰ ਨਹੀਂ ਪਰਤਿਆ ਉਹ ਮੇਰੇ ਕੋਲ। ਅਤੇ ਇਸਰਾਏਲ ਦੀ ਬੇਵਫ਼ਾ ਭੈਣ, ਯਹੂਦਾਹ ਨੇ ਉਸ ਦੇ ਅਮਲਾਂ ਨੂੰ ਦੇਖਿਆ।"
7 E, depois de ela ter feito tudo isso, eu pensei que ela voltaria para mim, mas não voltou. A sua pérfida irmã Judá viu isto.
8 ਇਸਰਾਏਲ ਬੇਵਫ਼ਾ ਸੀ ਅਤੇ ਇਸਰਾਏਲ ਨੂੰ ਪਤਾ ਸੀ ਕਿ ਮੈਂ ਕਿਉਂ ਉਸ ਨੂੰ ਦੂਰ ਕੀਤਾ ਹੈ। ਇਸਰਾਏਲ ਨੂੰ ਪਤਾ ਸੀ ਕਿ ਮੈਂ ਉਸ ਨੂੰ ਤਲਾਕ ਦੇ ਦਿੱਤਾ ਹੈ ਕਿਉਂ ਕਿ ਉਸ ਨੇ ਵਿਭਚਾਰ ਦਾ ਪਾਪ ਕੀਤਾ ਹੈ। ਪਰ ਇਸ ਗੱਲ ਨੇ ਉਸਦੀ ਬੇਵਫ਼ਾ ਭੈਣ ਨੂੰ ਭੈਭੀਤ ਨਹੀਂ ਕੀਤਾ। ਯਹੂਦਾਹ ਭੈਭੀਤ ਨਹੀਂ ਹੋਈ। ਯਹੂਦਾਹ ਨੇ ਵੀ ਬਾਹਰ ਜਾਕੇ ਵੇਸਵਾ ਵਾਲੇ ਕਰਮ ਕੀਤੇ।"
8 Quando, por causa de tudo isto, por ter cometido adultério, eu despedi a pérfida Israel e lhe dei carta de divórcio, vi que a falsa Judá, sua irmã, não temeu; mas ela mesma se foi e se deu à prostituição.
9 ਯਹੂਦਾਹ ਨੇ ਇਸ ਗੱਲ ਦੀ ਕੋਈ ਪ੍ਰਵਾਹ ਨਹੀਂ ਕੀਤੀ ਕਿ ਉਹ ਵੇਸਵਾ ਵਰਗੇ ਕੰਮ ਕਰ ਰਹੀ ਸੀ। ਇਸ ਲਈ ਉਸ ਨੇ ਆਪਣੇ ਦੇਸ ਨੂੰ ‘ਨਾਪਾਕ’ ਕਰ ਦਿੱਤਾ। ਉਸ ਨੇ ਪੱਥਰ ਅਤੇ ਲਕੜੀ ਦੇ ਬਣੇ ਬੁੱਤਾਂ ਦੀ ਉਪਾਸਨਾ ਕਰਕੇ ਵਿਭਚਾਰ ਦਾ ਪਾਪ ਕੀਤਾ।"
9 Sucedeu que, pelo ruidoso da sua prostituição, poluiu ela a terra; porque adulterou, adorando pedras e árvores.
10 ਇਸਰਾਏਲ ਦੀ ਬੇਵਫ਼ਾ ਭੈਣ (ਯਹੂਦਾਹ) ਪੂਰੇ ਦਿਲ ਨਾਲ ਮੇਰੇ ਕੋਲ ਵਾਪਸ ਨਹੀਂ ਪਰਤੀ। ਉਸ ਨੇ ਕੇਵਲ ਪਰਤਣ ਦਾ ਦਿਖਾਵਾ ਕੀਤਾ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।"
10 Apesar de tudo isso, não voltou de todo o coração para mim a sua falsa irmã Judá, mas fingidamente, diz o Senhor .
11 ਯਹੋਵਾਹ ਨੇ ਮੈਨੂੰ ਆਖਿਆ, “ਇਸਰਾਏਲ ਨੇ ਮੇਰੇ ਨਾਲ ਵਫ਼ਾ ਨਹੀਂ ਕੀਤੀ। ਪਰ ਉਸ ਦੇ ਕੋਲ ਬੇਵਫ਼ਾ ਯਹੂਦਾਹ ਨਾਲੋਂ ਬਿਹਤਰ ਬਹਾਨਾ ਸੀ।"
11 Disse-me o Senhor : Já a pérfida Israel se mostrou mais justa do que a falsa Judá.
12 ਯਿਰਮਿਯਾਹ, ਉੱਤਰ ਵੱਲ ਦੇਖ ਅਤੇ ਇਹ ਸੰਦੇਸ਼ ਸੁਣਾ: “‘ਇਸਰਾਏਲ ਦੇ ਬੇਵਫ਼ਾ ਲੋਕੋ, ਤੁਸੀਂ ਵਾਪਸ ਪਰਤ ਆਓ।’ ਇਹ ਸੰਦੇਸ਼ ਯਹੋਵਾਹ ਵੱਲੋਂ ਸੀ। ‘ਮੈਂ ਤੁਹਾਡੇ ਨਾਲ ਨਰਾਜ਼ ਹੋਣਾ ਛੱਡ ਦਿਆਂਗਾ। ਮੈਂ ਰਹਿਮ ਨਾਲ ਭਰਪੂਰ ਹਾਂ।’ ਇਹ ਸੰਦੇਸ਼ ਯਹੋਵਾਹ ਵੱਲੋਂ ਸੀ। ‘ਮੈਂ ਹਮੇਸ਼ਾ ਲਈ ਤੁਹਾਡੇ ਨਾਲ ਨਰਾਜ਼ ਨਹੀਂ ਹੋਵਾਂਗਾ।"
12 Vai, pois, e apregoa estas palavras para o lado do Norte e dize: Volta, ó pérfida Israel, diz o Senhor , e não farei cair a minha ira sobre ti, porque eu sou compassivo, diz o Senhor , e não manterei para sempre a minha ira.
13 ਪਰ ਤੁਹਾਨੂੰ ਆਪਣੇ-ਆਪ ਨੂੰ ਪਛਾਣ ਲੈਣਾ ਚਾਹੀਦਾ ਹੈ। ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਖਿਲਾਫ਼ ਹੋ ਗਏ ਸੀ। ਇਹ ਤੁਹਾਡਾ ਪਾਪ ਹੈ। ਤੁਸੀਂ ਹੋਰਨਾਂ ਕੌਮਾਂ ਦੇ ਲੋਕਾਂ ਦੇ ਬੁੱਤਾਂ ਦੀ ਉਪਾਸਨਾ ਕੀਤੀ ਸੀ। ਹਰੇਕ ਹਰੇ ਰੁੱਖ ਹੇਠਾਂ ਤੁਸੀਂ ਉਨ੍ਹਾਂ ਬੁੱਤਾਂ ਦੀ ਉਪਾਸਨਾ ਕੀਤੀ ਸੀ। ਤੁਸੀਂ ਮੇਰਾ ਹੁਕਮ ਨਹੀਂ ਮੰਨਿਆ ਸੀ।’” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।"
13 Tão somente reconhece a tua iniquidade, reconhece que transgrediste contra o Senhor , teu Deus, e te prostituíste com os estranhos debaixo de toda árvore frondosa e não deste ouvidos à minha voz, diz o Senhor .
14 “ਤੁਸੀਂ ਲੋਕੀ ਬੇਵਫ਼ਾ ਹੋ। ਪਰ ਮੇਰੇ ਵੱਲ ਵਾਪਸ ਪਰਤ ਆਓ!” ਇਹ ਸੰਦੇਸ਼ ਯਹੋਵਾਹ ਵੱਲੋਂ ਸੀ। “ਮੈਂ ਤੁਹਾਡਾ ਮਾਲਕ ਹਾਂ। ਮੈਂ ਹਰ ਸ਼ਹਿਰ ਵਿੱਚੋਂ ਇੱਕ ਬੰਦਾ ਅਤੇ ਹਰ ਪਰਿਵਾਰ ਵਿੱਚੋਂ ਦੋ ਬੰਦੇ ਲਵਾਂਗਾ ਅਤੇ ਤੁਹਾਨੂੰ ਸੀਯੋਨ ਵਾਪਸ ਲਿਆਵਾਂਗਾ।"
14 Convertei-vos, ó filhos rebeldes, diz o Senhor ; porque eu sou o vosso esposo e vos tomarei, um de cada cidade e dois de cada família, e vos levarei a Sião.
15 ਫ਼ੇਰ ਮੈਂ ਤੁਹਾਨੂੰ ਨਵੇਂ ਹਾਕਮ ਦੇਵਾਂਗਾ। ਉਹ ਹਾਕਮ ਮੇਰੇ ਵਫ਼ਾਦਾਰ ਹੋਣਗੇ। ਉਹ ਤੁਹਾਡੀ ਗਿਆਨ ਅਤੇ ਸਮਝਦਾਰੀ ਨਾਲ ਅਗਵਾਈ ਕਰਨਗੇ।"
15 Dar-vos-ei pastores segundo o meu coração, que vos apascentem com conhecimento e com inteligência.
16 ਉਨ੍ਹਾਂ ਦਿਨਾਂ ਅੰਦਰ, ਦੇਸ਼ ਵਿੱਚ ਤੁਸੀਂ ਬਹੁਤ ਗਿਣਤੀ ਵਿੱਚ ਹੋਵੋਂਗੇ।” ਇਹ ਯਹੋਵਾਹ ਵੱਲੋਂ ਸੰਦੇਸ਼ ਸੀ। “ਉਸ ਸਮੇਂ ਲੋਕ ਇਹ ਕਦੇ ਨਹੀਂ ਆਖਣਗੇ, ‘ਮੈਨੂੰ ਉਹ ਦਿਨ ਯਾਦ ਹਨ ਜਦੋਂ ਸਾਡੇ ਕੋਲ ਯਹੋਵਾਹ ਦੇ ਨੇਮ ਦਾ ਸੰਦੂਕ ਸੀ।’ ਉਹ ਪਵਿੱਤਰ ਸੰਦੂਕ ਬਾਰੇ ਮੁੜਕੇ ਸੋਚਣਗੇ ਵੀ ਨਹੀਂ। ਉਹ ਉਸ ਨੂੰ ਚੇਤੇ ਵੀ ਨਹੀਂ ਕਰਨਗੇ ਅਤੇ ਨਾ ਉਸਦਾ ਵਿਗੋਚਾ ਮਹਿਸੂਸ ਕਰਨਗੇ। ਉਹ ਫ਼ੇਰ ਕਦੇ ਪਵਿੱਤਰ ਸੰਦੂਕ ਨਹੀਂ ਬਨਾਉਣਗੇ।"
16 Sucederá que, quando vos multiplicardes e vos tornardes fecundos na terra, então, diz o Senhor , nunca mais se exclamará: A arca da Aliança do Senhor ! Ela não lhes virá à mente, não se lembrarão dela nem dela sentirão falta; e não se fará outra.
17 ਉਸ ਸਮੇਂ, ਯਰੂਸ਼ਲਮ ਦਾ ਸ਼ਹਿਰ ‘ਯਹੋਵਾਹ ਦਾ ਸਿੰਘਾਸਣ’ ਸਦਾਵੇਗਾ। ਸਾਰੀਆਂ ਕੌਮਾਂ ਇਕੱਠੀਆਂ ਹੋਕੇ ਯਰੂਸ਼ਲਮ ਸ਼ਹਿਰ ਵਿੱਚ ਯਹੋਵਾਹ ਦੇ ਨਾਮ ਦਾ ਆਦਰ ਕਰਨ ਲਈ ਆਉਣਗੀਆਂ। ਉਹ ਹੁਣ ਆਪਣੇ ਜ਼ਿੱਦੀ ਮੰਦੇ ਦਿਲਾਂ ਦੇ ਪਿੱਛੇ ਨਹੀਂ ਲੱਗਣਗੇ।"
17 Naquele tempo, chamarão a Jerusalém de Trono do Senhor ; nela se reunirão todas as nações em nome do Senhor e já não andarão segundo a dureza do seu coração maligno.
18 ਉਨ੍ਹਾਂ ਦਿਨਾਂ ਅੰਦਰ, ਯਹੂਦਾਹ ਦਾ ਪਰਿਵਾਰ ਇਸਰਾਏਲ ਦੇ ਪਰਿਵਾਰ ਨਾਲ ਆ ਮਿਲੇਗਾ। ਉਹ ਉੱਤਰ ਦੇ ਕਿਸੇ ਦੇਸ ਵੱਲੋਂ ਇਕੱਠੇ ਹੋਕੇ ਆਉਣਗੇ। ਉਹ ਉਸ ਧਰਤੀ ਉੱਤੇ ਆਉਣਗੇ ਜਿਹੜੀ ਮੈਂ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤੀ ਸੀ।”"
18 Naqueles dias, andará a casa de Judá com a casa de Israel, e virão juntas da terra do Norte para a terra que dei em herança a vossos pais.
19 ਮੈਂ, ਯਹੋਵਾਹ ਨੇ, ਆਪਣੇ-ਆਪ ਨੂੰ ਆਖਿਆ, “ਮੈਂ ਤੁਹਾਡੇ ਨਾਲ ਆਪਣੇ ਬੱਚਿਆਂ ਵਰਗਾ ਸਲੂਕ ਕਰਨਾ ਚਾਹੁੰਦਾ ਹਾਂ। ਮੈਂ ਤੁਹਾਨੂੰ ਇੱਕ ਪ੍ਰਸੰਨ ਧਰਤੀ ਦੇਣਾ ਚਾਹੁੰਦਾ ਹਾਂ, ਅਜਿਹੀ ਧਰਤੀ ਜਿਹੜੀ ਕਿਸੇ ਵੀ ਹੋਰ ਕੌਮ ਨਾਲੋਂ ਵੱਧੇਰੇ ਖੂਬਸੂਰਤ ਹੋਵੇਗੀ।’ ਮੈਂ ਸੋਚਿਆ ਸੀ ਕਿ ਤੁਸੀਂ ਮੈਨੂੰ ‘ਪਿਤਾ’ ਆਖਕੇ ਸਦ੍ਦੋਁਗੇ। ਮੈਂ ਸੋਚਿਆ ਸੀ ਕਿ ਤੁਸੀਂ ਹਮੇਸ਼ਾ ਮੇਰੇ ਅਨੁਯਾਈ ਹੋਵੋਂਗੇ। ਪਰ ਤੁਸੀਂ ਉਸ ਔਰਤ ਵਰਗੇ ਰਹੇ ਹੋ ਜਿਹੜੀ ਆਪਣੇ ਪਤੀ ਨਾਲ ਬੇਵਫ਼ਾਈ ਕਰਦੀ ਹੈ। ਇਸਰਾਏਲ ਦੇ ਪਰਿਵਾਰ, ਤੂੰ ਮੇਰੇ ਨਾਲ ਬੇਵਫ਼ਾਈ ਕੀਤੀ ਹੈ!” ਇਹ ਸੰਦੇਸ਼ ਯਹੋਵਾਹ ਵੱਲੋਂ ਹੈ।"
19 Mas eu a mim me perguntava: como te porei entre os filhos e te darei a terra desejável, a mais formosa herança das nações? E respondi: Pai me chamarás e de mim não te desviarás.
20 “ਤੁਸੀਂ ਨੰਗੀਆਂ ਪਹਾੜੀਆਂ ਉੱਤੇ ਰੋਣਾ-ਧੋਣਾ ਸੁਣ ਸੱਕਦੇ ਹੋ। ਇਸਰਾਏਲ ਦੇ ਲੋਕ ਰੋ ਰਹੇ ਨੇ ਅਤੇ ਰਹਿਮ ਲਈ ਪ੍ਰਾਰਥਨਾ ਕਰ ਰਹੇ ਨੇ। ਉਹ ਬਹੁਤ ਮੰਦੇ ਬਣ ਗਏ ਸਨ। ਉਹ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭੁੱਲ ਗਏ ਸਨ।”"
20 Deveras, como a mulher se aparta perfidamente do seu marido, assim com perfídia te houveste comigo, ó casa de Israel, diz o Senhor .
21 ਯਹੋਵਾਹ ਨੇ ਇਹ ਵੀ ਆਖਿਆ, “ਇਸਰਾਏਲ ਦੇ ਲੋਕੋ, ਤੁਸੀਂ ਮੇਰੇ ਨਾਲ ਬੇਵਫ਼ਾ ਹੋ। ਪਰ ਮੇਰੇ ਵੱਲ ਪਰਤ ਕੇ ਆ ਜਾਓ! ਪਰਤ ਆਓ ਅਤੇ ਮੈਂ ਤੁਹਾਨੂੰ ਮੇਰੇ ਨਾਲ ਬੇਵਫ਼ਾਈ ਕਰਨ ਲਈ ਮਾਫ਼ ਕਰ ਦਿਆਂਗਾ।” “ਲੋਕਾਂ ਨੂੰ ਆਖਣਾ ਚਾਹੀਦਾ ਹੈ, ‘ਹਾਂ, ਅਸੀਂ ਤੁਹਾਡੇ ਕੋਲ ਪਰਤ ਆਵਾਂਗੇ। ਤੁਸੀਂ ਹੀ ਯਹੋਵਾਹ ਸਾਡੇ ਪਰਮੇਸ਼ੁਰ ਹੋ।"
21 Nos lugares altos, se ouviu uma voz, pranto e súplicas dos filhos de Israel; porquanto perverteram o seu caminho e se esqueceram do Senhor , seu Deus.
22 ਪਹਾੜੀਆਂ ਉੱਤੇ ਬੁੱਤਾਂ ਦੀ ਉਪਾਸਨਾ ਕਰਨਾ ਮੂਰੱਖਤਾਈ ਸੀ। ਪਹਾੜੀਆਂ ਉੱਤੇ ਸ਼ੋਰ-ਸ਼ਰਾਬੇ ਦੀਆਂ ਸਮੂਹ ਦਾਵਤਾਂ ਗ਼ਲਤ ਸਨ। ਅਵੱਸ਼ ਹੀ ਇਸਰਾਏਲ ਦੀ ਮੁਕਤੀ ਯਹੋਵਾਹ ਸਾਡੇ ਪਰਮੇਸ਼ੁਰ ਵੱਲੋਂ ਆਉਂਦੀ ਹੈ।"
22 Voltai, ó filhos rebeldes, eu curarei as vossas rebeliões. Eis-nos aqui, vimos ter contigo; porque tu és o Senhor , nosso Deus.
23 ਭਿਆਨਕ ਝੂਠੇ ਦੇਵਤੇ ਬਆਲ ਨੇ ਹਰ ਉਹ ਚੀਜ਼ ਖਾ ਲਈ ਹੈ ਜਿਹੜੀ ਸਾਡੇ ਪੁਰਖਿਆਂ ਦੀ ਮਲਕੀਅਤ ਸੀ। ਇਹ ਉਦੋਂ ਤੋਂ ਵਾਪਰਿਆ ਜਦੋਂ ਅਸੀਂ ਬੱਚੇ ਸਾਂ।” ਉਸ ਭਿਆਨਕ ਝੂਠੇ ਦੇਵਤੇ ਨੇ ਸਾਡੇ ਪੁਰਖਿਆਂ ਦੀਆਂ ਭੇਡਾਂ ਅਤੇ ਪਸ਼ੂਆਂ ਨੂੰ ਅਤੇ ਉਨ੍ਹਾਂ ਦੇ ਪੁੱਤਰਾਂ ਅਤੇ ਧੀਆਂ ਨੂੰ ਖੋਹ ਲਿਆ।"
23 Na verdade, os outeiros não passam de ilusão, nem as orgias das montanhas; com efeito, no Senhor , nosso Deus, está a salvação de Israel.
24 ਆਓ ਆਪਾਂ ਸ਼ਰਮਿੰਦਗੀ ਨਾਲ ਲੇਟ ਜਾਈਏ, ਸ਼ਰਮਿੰਦਗੀ ਸਾਨੂੰ ਰਜਾਈ ਵਾਂਗ ਢੱਕ ਲਵੇ। ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਖਿਲਾਫ਼ ਪਾਪ ਕੀਤਾ ਹੈ। ਅਸੀਂ ਅਤੇ ਸਾਡੇ ਪੁਰਖਿਆਂ ਨੇ ਪਾਪ ਕੀਤਾ ਹੈ। ਅਸੀਂ ਆਪਣੇ ਬਚਪਨ ਦੇ ਸਮੇਂ ਤੋਂ ਹੀ ਯਹੋਵਾਹ ਆਪਣੇ ਪਰਮੇਸ਼ੁਰ ਦਾ ਹੁਕਮ ਨਹੀਂ ਮੰਨਿਆ।’”"
24 Mas a coisa vergonhosa devorou o labor de nossos pais, desde a nossa mocidade: as suas ovelhas e o seu gado, os seus filhos e as suas filhas.
25 — ausente —
25 Deitemo-nos em nossa vergonha, e cubra-nos a nossa ignomínia, porque temos pecado contra o Senhor , nosso Deus, nós e nossos pais, desde a nossa mocidade até ao dia de hoje; e não demos ouvidos à voz do Senhor , nosso Deus.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Jeremias 3, comparar traduções ou montar um estudo — tudo direto pelo WhatsApp.